ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    - ਪ੍ਰੋ. ਕਸ਼ਮੀਰਾ ਸਿੰਘ ਬੜੀ ਹੀ ਅਫ਼ਸੋਸ ਵਾਲ਼ੀ ਸਥਿੱਤੀ ਬਣੀ ਪਈ ਹੈ। ਅੱਜ ‘ਚਮਕੌਰ ਦੀ ਗੜ੍ਹੀ’ ਦੇਖਣ ਲਈ ਬੱਚੇ ਤਰਸਦੇ ਹਨ। ਬੱਚੇ ਪੁੱਛਦੇ ਹਨ ਕਿ ‘ਠੰਢਾ ਬੁਰਜ’ ਕਿਹੜਾ ਹੈ? ਮਾਪਿਆਂ ਕੋਲ਼ ਰੋਣ ਤੋਂ ਬਿਨਾਂ, ਬੱਚਿਆਂ ਨੂੰ ਦੇਣ ਲਈ, ਕੋਈ ਉੱਤਰ ਨਹੀਂ ਰਹਿ ਗਿਆ।ਕਾਰ-ਸੇਵਾ ਵਾਲ਼ੇ ਬਾਬਿਆਂ ਨੂੰ ਮੋਹਰੇ ਬਣਾ ਕੇ ਸਿੱਖ ਇਤਿਹਾਸ ਦੀ ਪੁਰਾਤਨਤਾ ਨੂੰ ਖ਼ਤਮ ਕੀਤਾ ਗਿਆ ਹੈ। ਇੱਸ ਸਾਜਿਸ਼ ਦੇ ਪਿੱਛੇ ਕੌਣ ਹਨ, ਉਨ੍ਹਾਂ ਨੂੰ ਪਛਾਨਣਾ ਵੀ ਬਹੁਤ ਜ਼ਰੂਰੀ ਹੈ। ਬ੍ਰਾਹਮਣਵਾਦ/ਬਿੱਪਰਵਾਦ ਕੋਲ਼ ਰਾਜ ਸ਼ਕਤੀ ਤੋਂ ਬਿਨਾਂ ਹੋਰ ਬਹੁਤ ਸਾਰੇ ਸਾਧਨ ਹਨ ਜਿਨ੍ਹਾਂ ਦੀ ਵਰਤੋਂ ਕਰ ਕੇ ਉਹ ਸਿੱਖਾਂ ਦੇ ਪੁਰਾਤਨ ਇਤਿਹਾਸ ਦੀ ਹੋਂਦ ਨੂੰ ਖ਼ਤਮ ਕਰਵਾ ਰਹੇ ਹਨ। ਹਿੰਦੁਸਤਾਨ ਦੀ ਧਰਤੀ ਉੱਤੋਂ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਦਾ ਨਾਮੋ-ਨਿਸ਼ਾਨ ਮਿਟਾ ਕੇ ਇਸ ਧਰਤੀ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਬਿੱਪਰਵਾਦੀ ਸ਼ਕਤੀਆਂ ਪੂਰੀ ਤਰ੍ਹਾਂ ਤੱਤਪਰ ਹਨ। ਇਹ ਸ਼ਕਤੀਆਂ ਸਿੱਖਾਂ ਦੀ ਚੁਣੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖਾਂ ਦੇ ਇਤਿਹਾਸ ਦੀ ਪੁਰਾਤਨਤਾ ਨੂੰ ਖ਼ਤਮ ਕਰਵਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਬਿੱਪਰਵਾਦੀਆਂ…
    ਤਰਨ ਤਾਰਨ: ਲੰਘੀ ਰਾਤ ਕਾਰਸੇਵਾ ਵਾਲਿਆਂ ਨੇ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਓੜੀ ਮੁੜ ਢਾਹੁਣੀ ਸ਼ੁਰੂ ਕਰ ਦਿੱਤੀ।ਸ਼ਨਿੱਚਰਵਾਰ 30 ਮਾਰਚ ਨੂੰ ਰਾਤ ਤਕਰੀਬਨ 9 ਵਜੇ ਤੋਂ ਬਾਅਦ ਬਾਬਾ ਜਗਤਾਰ ਸਿੰਘ ਕਾਰਸੇਵਾ ਨਾਲ ਸੰਬੰਧਤ ‘ਸੇਵਾਦਾਰਾਂ’ ਨੇ ਸਿੱਖ ਰਾਜ ਦੀ ਇਸ ਨਿਸ਼ਾਨੀ ਨੂੰ ਬਦਾਨਾਂ ਤੇ ਹਥੌੜਿਆਂ ਦੀਆਂ ਮਾਰਾਂ ਦਾ ਨਿਸ਼ਾਨਾ ਬਣਾਉਣਾ ਸ਼ੁਰੂ ਕੀਤਾ ਤਾਂ ਆਲੇ-ਦੁਆਲੇ ਦੇ ਕਾਫੀ ਲੋਕ ਇਕੱਠੇ ਹੋ ਗਏ।ਇਸ ਤੋਂ ਪਹਿਲਾਂ ਲੰਘੇ ਸਾਲ ਸਤੰਬਰ ਵਿਚ ਵੀ ਕਾਰਸੇਵਾ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮਨਜੂਰੀ ਲੈ ਕੇ ਇਸ ਇਤਿਹਾਸਕ ਵਿਰਾਸਤ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਸੀ ਪਰ ਸਿੱਖ ਨੌਜਵਾਨਾਂ ਤੇ ਸੰਗਤਾਂ ਦੇ ਵਿਰੋਧ ਕਾਰਨ ਉਹ ਉਸ ਵੇਲੇ ਅਜਿਹਾ ਨਹੀਂ ਸਨ ਕਰ ਸਕੇ।ਲੰਘੀ ਰਾਤ ਜਦੋਂ ਕਾਰਸੇਵਾ ਵਾਲਿਆਂ ਨੇ ਦਰਸ਼ਨੀ ਡਿਓੜੀ ਨੂੰ ਮੁੜ ਢਾਹੁਣਾ ਸ਼ੁਰੂ ਕੀਤਾ ਤਾਂ ਕੁਝ ਸਿੱਖ ਨੌਜਵਾਨਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ। ਇਨ੍ਹਾਂ ਨੌਜਵਾਨਾਂ ਨੇ ਕਾਰਸੇਵਾ ਵਾਲਿਆਂ ਦੇ ਕਰਿੰਦਿਆਂ ਨੂੰ ਬੇਨਤੀ ਕੀਤੀ ਕਿ ਇਸ ਇਤਿਹਾਸਕ ਨਿਸ਼ਾਨੀ ਨੂੰ ਨਾ ਮੇਟਿਆ ਜਾਵੇ ਪਰ ‘ਸੇਵਾਦਾਰਾਂ’ ਨੇ ਉਨ੍ਹਾਂ ਦੀ…
    ਕੁਰਾਲੀ - ਨੇੜਲੇ ਪਿੰਡ ਖਿਜ਼ਰਾਬਾਦ ਦੇ ਡੇਰੇ ਵਿੱਚ ਸ੍ਰੀ ਚੰਦ ਸਿਧਾਂਤ ਸਾਗਰ ਗ੍ਰੰਥ ਸਜਾ ਕੇ ਸਮਾਗਮ ਕਰਵਾਉਣ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਇਸ ਘਟਨਾ ਦਾ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ, ਉਥੇ ਮਾਮਲੇ ਦੀ ਜਾਂਚ ਸਬੰਧੀ ਤਖਤ ਕੇਸਗੜ੍ਹ ਸਾਹਿਬ ਵਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।ਡੇਰੇ ਵਿੱਚ ਕਰਵਾਏ ਸਮਾਗਮ ਨੂੰ ਲੈ ਕੇ ਅੱਜ ਹਰਮੀਤ ਸਿੰਘ ਬਰਸਾਲਪੁਰ, ਬਲਵਿੰਦਰ ਸਿੰਘ ਖਿਜ਼ਰਾਬਾਦ, ਜਸਵੀਰ ਸਿੰਘ, ਕਮਲਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰਨਾਂ ਨੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਅਤੇ ਸਰਬਜੀਤ ਸਿੰਘ ਕਾਦੀਮਾਜਰਾ ਦੀ ਹਾਜ਼ਰੀ ਵਿੱਚ ਮਾਜਰੀ ਪੁਲੀਸ ਥਾਣੇ ਵਿੱਚ ਆਪਣੇ ਬਿਆਨ ਕਲਮਬੰਦ ਕਰਵਾਏ। ਪੰਥਕ ਆਗੂਆਂ ਨੇ ਡੇਰਾ ਚਲਾਉਣ ਵਾਲੇ ਬਾਬੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸੇ ਦੌਰਾਨ ਪੰਥਕ ਜਥੇਬੰਦੀਆਂ ਅਤੇ ਆਗੂਆਂ ਨੇ ਬਾਬੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਸਬੰਧੀ ਪੰਥਕ ਆਗੂਆਂ ਦੀ ਮੀਟਿੰਗ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਪੰਜ ਅਪਰੈਲ ਨੂੰ ਸੱਦੀ ਗਈ ਹੈ।ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ…
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਟੀਮ(ਸਿਟ) ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ 186 ਕੇਸਾਂ ਦੀ ਜਾਂਚ ਦੋ ਮਹੀਨਿਆਂ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਸਿਟ ਨੇ ਜਸਟਿਸ ਐਸ.ਏ.ਬੋਬੜੇ ਤੇ ਐਸ. ਅਬਦੁਲ ਨਜ਼ੀਰ ਦੇ ਬੈਂਚ ਨੂੰ ਦੱਸਿਆ ਕਿ ਇਨ੍ਹਾਂ ਕੇਸਾਂ ਦੀ ਜਾਂਚ ਸਬੰਧੀ 50 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਬਕਾਇਆ ਕੰਮ ਪੂਰਾ ਕਰਨ ਲਈ ਅਜੇ ਦੋ ਮਹੀਨੇ ਹੋਰ ਲੱਗਣਗੇ। ਬੈਂਚ ਨੇ ਇਸ ਮਗਰੋਂ ਸਿਟ ਨੂੰ ਦੋ ਮਹੀਨੇ ਦਾ ਸਮਾਂ ਦੇ ਦਿੱਤਾ। ਸੁਪਰੀਮ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਸ.ਗੁਰਲਾਦ ਸਿੰਘ ਕਾਹਲੋਂ ਦੀ ਪਟੀਸ਼ਨ ’ਤੇ ਸਬੰਧਤ ਧਿਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਦੰਗਿਆਂ ਲਈ ਨਾਮਜ਼ਦ 62 ਪੁਲੀਸ ਮੁਲਾਜ਼ਮਾਂ ਦੀ ਭੂਮਿਕਾ ਨੂੰ ਘੋਖਣ ਦੀ ਮੰਗ ਕੀਤੀ ਗਈ ਹੈ।ਸਿਖਰਲੀ ਅਦਾਲਤ ਨੇ ਸਿਟ ਦੇ ਨਵੇਂ ਮੈਂਬਰਾਂ ਬਾਰੇ ਗ੍ਰਹਿ ਮੰਤਰਾਲਾ ਤੇ ਪਟੀਸ਼ਨਰ ਐੱਸ.ਜੀ.ਐਸ. ਕਾਹਲੋਂ ਦੇ ਵਕੀਲਾਂ ਵਿਚਾਲੇ ਸਹਿਮਤੀ ਹੋਣ ’ਤੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ 186 ਕੇਸਾਂ ਦੀ ਜਾਂਚ ’ਤੇ ਨਿਗਰਾਨੀ ਰੱਖਣ ਲਈ…
    ਨਵੀਂ ਦਿੱਲੀ - ਆਮ ਆਦਮੀ ਪਾਰਟੀ ਤੋਂ ਮੁਅੱਤਲ ਚੱਲ ਰਹੇ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ।ਸਾਲ 2014 ਵਿੱਚ ਖ਼ਾਲਸਾ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਪੂਰੇ ਦੇਸ਼ ਵਿੱਚੋਂ 'ਆਪ' ਦੇ ਚਾਰ ਸੰਸਦ ਮੈਂਬਰਾਂ 'ਚ ਖ਼ਾਲਸਾ ਵੀ ਸ਼ਾਮਲ ਸਨ ਪਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਖ਼ਾਲਸਾ ਤੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ ਨੂੰ ਮੁਅੱਤਲ ਕਰ ਦਿੱਤਾ ਸੀ।ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਖ਼ਾਲਸਾ ਨੇ ਭਾਰਤੀ ਜਨਤਾ ਪਾਰਟੀ ਸੁਰੱਖਿਅਤ ਖੇਡਣ ਲਈ ਜੁਆਇਨ ਕੀਤੀ ਜਾਪਦੀ ਹੈ। ਹਾਲਾਂਕਿ, ਹਰਿੰਦਰ ਸਿੰਘ ਖ਼ਾਲਸਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਚੋਣ ਨਹੀਂ ਲੜਨਗੇ। ਅਜਿਹੇ ਵਿੱਚ ਉਨ੍ਹਾਂ ਨੂੰ ਭਾਜਪਾ ਤੋਂ ਚੇਅਰਮੈਨੀ ਜਾਂ ਰਾਜ ਸਭਾ ਦੀ ਮੈਂਬਰੀ ਮਿਲਣ ਦੇ ਆਸਾਰ ਕਾਫੀ ਹਨ।
    6 ਸਤੰਬਰ 1995 ਨੂੰ ਸਵੇਰੇ ਦਸ ਕੁ ਵਜੇ ਦੇ ਕਰੀਬ ਮੈਨੂੰ ਅਮ੍ਰਿਤਸਰੋਂ ਫੋਨ ਆਇਆ ਕਿ ਭਾਈ ਜਸਵੰਤ ਸਿੰਘ ਖਾਲੜੇ ਨੂੰ ਪੁਲਿਸ ਨੇ ਘਰੋਂ ਚੁਕ ਲਿਆ ਹੈ। ਮੈਨੂੰ ਰੋਜਾਨਾ ਅਜੀਤ ਦੇ ਸਹਾਇਕ ਸੰਪਾਦਕ ਸ੍ਰ. ਸਤਨਾਮ ਸਿੰਘ ਮਾਣਕ ਕੋਲੋ ਪਤਾ ਲਗਾ ਕਿ ਅੱਜ ਜਲੰਧਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਪੁਛਣ ਉਤੇ ਪਤਾ ਲਗਾ ਕਿ ਇਹ ਮੀਟਿੰੰਗ ਸਕਾਈ ਲਾਰਕ ਹੋਟਲ ਵਿਚ ਹੈ। 'ਅਜੀਤ' ਵਲੋਂ ਸਕਾਈ ਲਾਰਕ ਹੋਟਲ ਵੱਲ ਨੂੰ ਜਾਂਦਿਆ ਮੈਨੂੰ ਬਾਰਾਦਰੀ ਕੋਲ ਸਕਾਈ ਲਾਰਕ ਹੋਟਲ ਵੱਲ ਨੂੰ ਪੈਦਲ ਤੁਰੇ ਜਾਂਦੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਜੀ ਮਿਲ ਗਏ। ਮੈਂ ਰੁਕ ਕੇ ਉਹਨਾ ਨੂੰ ਭਾਈ ਜਸਵੰਤ ਸਿੰਘ ਖਾਲੜਾ ਦੇ ਪੁਲਿਸ ਵਲੋਂ ਚੁਕੇ ਜਾਣ ਦੀ ਜਾਣਕਾਰੀ ਦਿਤੀ। ਸਕਾਈਲਾਰਕ ਹੋਟਲ ਪਹੁੰਚਣ ਦਾ ਮੈਨੂੰ ਕਹਿ ਕੇ ਉਹਨਾ ਨੇ ਦਸਿਆ ਕਿ ਸ੍ਰ. ਬਾਦਲ ਸਾਹਿਬ ਆਏ ਹੋਏ ਨੇ, ਉਹਨਾ ਨਾਲ ਗੱਲ ਕਰਦੇ ਹਾਂ। ਜਦੋਂ ਮੈਂ ਸਕਾਈਲਾਰਕ ਹੋਟਲ ਪਹੁੰਚਿਆ ਤੇ ਹਾਲ ਵਿਚ ਗਿਆ ਤਾਂ ਉਥੇ ਮੈਨੂੰ ਜਥੇਦਾਰ ਗੁਰਚਰਨ ਸਿੰਘ ਟੌਹਰਾ ਜੀ ਬੈਠੇ ਦਿਸ…
    ਐਸ.ਏ.ਐਸ. ਨਗਰ - ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਮੰਗ ਕੀਤੀ ਹੈ ਕਿ ਗਤਕੇ ਨੂੰ ਪੇਂਟੈਂਟ ਕਰਵਾਉਣ ਵਾਲੀ ਦਿੱਲੀ ਦੀ ਨਿੱਜੀ ਕੰਪਨੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਗੰਭੀਰ ਮਸਲੇ ਨੂੰ ਲੈ ਕੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੀ ਮੀਟਿੰਗ ਭਾਈ ਜਤਿੰਦਰਪਾਲ ਸਿੰਘ ਜੇਪੀ ਦੀ ਪ੍ਰਧਾਨਗੀ ਹੇਠ ਹੋਈ। ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਦਿੱਲੀ ਦੀ ਇਕ ਨਿੱਜੀ ਕੰਪਨੀ ਨੇ ਗਤਕੇ ਨੂੰ ਪੇਂਟੈਂਟ ਕਰਵਾ ਲਿਆ ਹੈ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਘੱਟ ਹੈ। ਇਸ ਤਰਾਂ ਸਿੱਖ ਕੌਮ ਦੀ ਧਰੋਹਰ ਗਤਕਾ ਨੂੰ ਨਿੱਜੀ ਪ੍ਰਾਪਰਟੀ ਬਣਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਸਹਿਣ ਨਹੀਂ ਕਰੇਗੀ।ਉਨ੍ਹਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਹਰ ਗੁਰੂ ਘਰ ਵਿੱਚ ਗੱਤਕੇ ਦੀਆਂ ਕਲਾਸਾਂ ਲਗਾਈਆਂ ਜਾਣ ਤਾਂ ਜੋ ਸਾਡੇ ਨੌਜਵਾਨ ਬੱਚੇ ਅਤੇ ਨਵੀਂ ਪਨੀਰੀ ਵੀ ਸਾਡੀ ਸਿੱਖ ਕੌਮ ਦੀ ਧਰੋਹਰ ਅਤੇ ਗੁਰੂ…
    ਸ੍ਰੀ ਆਨੰਦਪੁਰ ਸਾਹਿਬ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 16 ਮਾਰਚ ਤੋਂ ਲੈ ਕੇ 22 ਮਾਰਚ ਤੱਕ ਚੱਲਿਆ ਹੋਲਾ ਮਹੱਲਾ ਅੱਜ ਖਾਲਸਈ ਜਾਹੋ ਜਲਾਲ ਨਾਲ ਸਮਾਪਤ ਹੋ ਗਿਆ। ਹੋਲੇ ਮਹੱਲੇ ਦੇ ਅੰਤਿਮ ਦਿਨ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਨੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਜੈਕਾਰਿਆਂ ਦੀ ਗੂੰਜ ਹੇਠ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਮਹੱਲਾ ਕੱਢਿਆ, ਜੋ ਗੁਰਦੁਆਰਾ ਸ਼ਹੀਦੀ ਬਾਗ ਤੋਂ ਆਰੰਭ ਹੋ ਕੇ ਗੁਰਦੁਆਰਾ ਮਾਤਾ ਜੀਤੋ ਜੀ ਅਗੰਮਪੁਰ ਤੋਂ ਹੁੰਦਾ ਹੋਇਆ ਇਤਿਹਾਸਿਕ ਚਰਨਗੰਗਾ ਸਟੇਡੀਅਮ ਵਿੱਚ ਪਹੁੰਚਿਆ।ਦੇਸ਼ ਅਤੇ ਵਿਦੇਸ਼ਾਂ ਤੋਂ ਆਏ ਸ਼ਰਧਾਲੂਆਂ ਦੇ ਨਾਲ ਖਾਲਸਈ ਰੰਗ ’ਚ ਰੰਗੇ ਸਟੇਡੀਅਮ ’ਚ ਮੌਜੂਦ ਹਜ਼ਾਰਾਂ ਸ਼ਰਧਾਲੂਆਂ ਨੂੰ ਨਿਹੰਗ ਸਿੰਘਾਂ ਨੇ ਕਰਤੱਵ ਦਿਖਾ ਕੇ ਹੈਰਾਨ ਕਰ ਦਿੱਤਾ। ਇਸ ਦੌਰਾਨ ਜਿੱਥੇ ਘੋੜ ਸਵਾਰ ਨਿਹੰਗ ਸਿੰਘਾਂ ਵੱਲੋਂ 3-3, 4-4 ਘੋੜੇ ਇਕੱਠੇ ਦੌੜਾਏ ਜਾ ਰਹੇ ਸਨ, ਉੱਥੇ ਹੀ ਹਾਥੀਆਂ ’ਤੇ ਸਵਾਰ ਨਿਹੰਗ ਸਿੰਘ, 300-300 ਮੀਟਰ ਦੀਆਂ ਦਸਤਾਰਾਂ ਵਾਲੇ ਨਿਹੰਗ ਸਿੰਘ, ਤੀਰ-ਅੰਦਾਜ਼ੀ ਦੇ ਜੌਹਰ ਦਿਖਾ ਰਹੇ ਨਿਹੰਗ…
    ਚੰਡੀਗੜ੍ਹ/ਆਨੰਦਪੁਰ ਸਾਹਿਬ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਸ ਵਰ੍ਹੇ ਨਵੰਬਰ ਵਿੱਚ ਗੁਰੂ ਨਾਨਕ ਦੇਵ ਦੀ ਦੇ 550 ਸਾਲਾ ਗੁਰਪੁਰਬ ਮੌਕੇ ਸ਼੍ਰੋਮਣੀ ਕਮੇਟੀ, ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਹੋਰਨਾਂ ਧਿਰਾਂ ਵੱਲੋਂ ਇੱਕੋ ਸਟੇਜ ’ਤੇ ਸਮਾਗਮ ਮਨਾਉਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਲੰਘੇ ਸਾਲ ਨਵੰਬਰ ਮਹੀਨੇ ਇਹ ਯਤਨ ਕੀਤੇ ਸਨ ਪਰ ਪੰਜਾਬ ਸਰਕਾਰ ਨੇ ਹੁੰਗਾਰਾ ਨਹੀਂ ਸੀ ਭਰਿਆ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਵੀ ਰਾਜ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ’ਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸ਼ਰਧਾਲੂਆਂ ਦੀ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਕਾਰਵਾਈ ਜਾਂਚ ਰਿਪੋਰਟ ਦੇ ਆਧਾਰ ’ਤੇ ਹੋਈ ਹੈ। ਡੇਰਾ ਮੁਖੀ ਮੁਆਫੀ ਦੇਣ ਬਾਰੇ ਇਕਬਾਲ ਸਿੰਘ ਵੱਲੋਂ ਕੀਤੀ ਬਿਆਨਬਾਜ਼ੀ ਬਾਰੇ ਉਨ੍ਹਾਂ…
    ਚੰਡੀਗੜ੍ਹ - ਨਕੋਦਰ ਵਿੱਚ 1986 ਵਿੱਚ ਵਾਪਰੇ ਪੁਲੀਸ ਗੋਲੀ ਕਾਂਡ ਵਿੱਚ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਗੁਰਨਾਮ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ ਦਾ ਦੂਜਾ ਭਾਗ ਮੰਗ ਲਿਆ ਹੈ। ਗੋਲੀ ਕਾਂਡ ਦੇ ਮ੍ਰਿਤਕਾਂ ’ਚੋਂ ਇਕ ਦੇ ਪਿਤਾ ਬਲਦੇਵ ਸਿੰਘ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਉਸਦੇ ਵਕੀਲ ਐੱਚ.ਸੀ. ਅਰੋੜਾ ਨੂੰ ਜਾਂਚ ਰਿਪੋਰਟ ਦਾ ਦੂਜਾ ਭਾਗ ਬੈਂਚ ਅੱਗੇ ਰੱਖਣ ਲਈ ਆਖਿਆ ਹੈ। ਬਲਦੇਵ ਸਿੰਘ ਵਲੋਂ ਮਾਮਲੇ ਦੀ ਜਾਂਚ ਸਬੰਧੀ ਵਿਸ਼ੇਸ਼ ਜਾਂਚ ਟੀਮ ਬਣਾਏ ਜਾਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਰ ਦੇ ਵਕੀਲ ਅਨੁਸਾਰ ਉਸ ਵੇਲੇ ਜ਼ਿਲ੍ਹਾ ਮੈਜਿਸਟ੍ਰੇਟ ਦਰਬਾਰਾ ਸਿੰਘ ਗੁਰੂੁ ਸਨ ਜਦਕਿ ਮੁਹਾਲੀ ਦੇ ਐੱਸਐੱਸਪੀ ਮੁਹੰਮਦ ਇਜ਼ਹਾਰ ਆਲਮ ਅਤੇ ਐੱਸਪੀ (ਅਪਰੇਸ਼ਨਜ਼) ਅਸ਼ਵਨੀ ਕਮੁਾਰ ਸ਼ਰਮਾ ਸਨ। ਵਕੀਲ ਅਰੋੜਾ ਨੇ ਅਦਾਲਤ ਨੂੰ ਦੱਸਿਆ ਕਿ ਨਕੋਦਰ ਦੇ ਗੁਰਦੁਆਰੇ ਵਿੱਚ 2 ਫਰਵਰੀ 1986 ਨੂੰ ਗੁਰੂ ਗ੍ਰੰਥ ਸਾਹਿਬ ਦੇ ਚਾਰ ਸਰੂਪ ਅਗਨ ਭੇਟ ਕਰ ਦਿੱਤੇ ਗਏ ਸਨ। ਘਟਨਾ ਤੋਂ ਦੋ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com