ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਇੱਥੇ ਸ਼੍ਰੋ. ਗੁ. ਪ੍ਰ. ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਕਈ ਅਹਿਮ ਫ਼ੈਸਲੇ ਕੀਤੇ ਗਏ | ਬਾਅਦ 'ਚ ਕਲਗ਼ੀਧਰ ਨਿਵਾਸ 'ਚ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਅੰਮਿ੍ਤਸਰ 'ਚ ਬਾਅਦ ਦੁਪਹਿਰ 1 ਵਜੇ ਹੋਵੇਗਾ | ਭਾਈ ਲੌਾਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰਿਆਂ 'ਚ ਪੜ੍ਹਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸੈਸ਼ਨ 2019-20 ਲਈ ਵਜ਼ੀਫ਼ੇ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ | ਇਹ ਵਜ਼ੀਫ਼ੇ ਕੇਵਲ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਦੇ ਮਾਤਾ-ਪਿਤਾ ਵੀ ਅੰਮਿ੍ਤਧਾਰੀ ਹੋਣਗੇ | ਵਜ਼ੀਫ਼ਾ ਰਾਸ਼ੀ ਛੇਵੀਂ ਤੋਂ ਦਸਵੀਂ ਤੱਕ 3500 ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤੱਕ 5000 ਰੁਪਏ, ਗ੍ਰੈਜੂਏਟ ਲਈ 8000 ਰੁਪਏ ਤੇ ਪੋਸਟ ਗ੍ਰੈਜੂਏਟ ਪੱਧਰ ਲਈ 10000 ਰੁਪਏ ਸਾਲਾਨਾ ਰੱਖੀ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਡਾਂ 'ਚ ਪ੍ਰਾਪਤੀ ਕਰਨ ਵਾਲੇ ਗੁਰਸਿੱਖ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਵੀ…
  ਚੰਡੀਗੜ੍ਹ - ਵਿਵਾਦਾਂ ਦੇ ਬਾਦਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਹੋ ਗਈ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਉਨ੍ਹਾਂ ਸੋਮਵਾਰ ਆਪਣੇ ਹਿਤੈਸ਼ੀਆਂ ਨਾਲ ਮੀਟਿੰਗ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਏ ਹਨ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਮਗਰੋਂ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਸੀ।ਗਿਆਨੀ ਇਕਬਾਲ ਸਿੰਘ ਕਈ ਵਿਵਾਦਾਂ ਵਿੱਚ ਘਿਰੇ ਹੋਏ ਸੀ। ਉਨ੍ਹਾਂ ਉਪਰ ਦੋ ਵਿਆਹ ਕਰਵਾਉਣ, ਦੂਜੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੇ ਬੇਟੇ ਵੱਲੋਂ ਸ਼ਰੇਆਮ ਸਿਗਰਟਨੋਸ਼ੀ ਕਰਨ ਦੇ ਇਲਜ਼ਾਮ ਸਨ। ਉਨ੍ਹਾਂ ਦੀਆਂ ਕਈ…
  ਲੁਧਿਆਣਾ - ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਵੱਖ ਵੱਖ ਪੰਥਕ ਜੱਥੇਵੰਦੀਆਂ ਅਤੇ ਪੰਥ ਦਰਦੀਆਂ ਵੱਲੋਂ ਦੂਜੀ ਪੰਥਕ ਅਸੈਂਬਲੀ ਦਾ ਆਯੋਜਨ ਕੀਤਾ ਗਿਆ ਜਿਸ ਦਾ ਸਪੀਕਰ ਸ: ਸੁਖਦੇਵ ਸਿੰਘ ਭੌਰ ਸਾਬਕਾ ਜਨਰਲ ਸਕੱਤਰ ਐਸ ਜੀ ਪੀ ਸੀ ਨੂੰ ਬਣਾਇਆ ਗਿਆ।ਸ: ਭੌਰ ਅਤੇ ਪੰਥਕ ਅਸੈਂਬਲੀ ਵਿੱਚ ਪਹੁੰਚੇ ਹੋਰਨਾਂ ਬੁੱਧੀਜੀਵੀਆਂ ਰੋਜਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ: ਜ਼ਸਪਾਲ ਸਿੰਘ ਹੇਰਾਂ, ਗਿਆਨੀ ਕੇਵਲ ਸਿੰਘ, ਗੁਰਤੇਜ਼ ਸਿੰਘ ਆਈ ਏ ਐਸ, ਗੁਰਦਰਸ਼ਨ ਸਿੰਘ ਢਿੱਲੋਂ, ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਐਸ ਜੀ ਪੀ ਸੀ ਮੈਂਬਰ ਜ਼ਸਵੰਤ ਸਿੰਘ ਪੁੜੈਣ, ਹਰਸਿਮਰਨ ਸਿੰਘ, ਪ੍ਰੋ. ਸੁਖਪ੍ਰੀਤ ਸਿੰਘ ਉਦੋਕੇ, ਗਿਆਨੀ ਜਗਤਾਰ ਸਿੰਘ ਜਾਚਕ, ਜਸਪਾਲ ਸਿੰਘ ਸਿੱਧੂ, ਐਡਵੋਕੇਟ ਨਵਕਿਰਨ ਸਿੰਘ, ਸੁਖਜੀਤ ਸਿੰਘ ਖੋਸਾ, ਰਜਿੰਦਰ ਸਿੰਘ ਚੰਡੀਗੜ੍ਹ, ਐਡਵੋਕੇਟ ਜਸਵਿੰਦਰ ਸਿੰਘ, ਖੁਸ਼ਹਾਲ ਸਿੰਘ ਚੰਡੀਗੜ੍ਹ, ਡਾ. ਕੁਲਵੰਤ ਕੌਰ, ਆਦਿ ਨੇ ਕਿਹਾ ਕਿ ਅੱਜ ਸਿੱਖ ਕੌਮ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ ਜਿਨ੍ਹਾਂ ਦਾ ਜਲਦੀ ਅਤੇ ਸਥਾਈ ਹੱਲ ਹ'ਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ਼ ਕੇਵਲ ਧਾਰਮਿਕ ਸਮੱਸਿਆਵਾਂ ਦੇ ਹੱਲ ਦੀ…
  ਫ਼ਰੀਦਕੋਟ - ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਕੀਤੀ ਪੁਲਿਸ ਕਾਰਵਾਈ ਵਿੱਚ ਵੱਡੇ ਸਬੂਤ ਹੱਥ ਲੱਗੇ ਹਨ। ਇਹ ਸਬੂਤ ਸਾਬਕਾ ਐਸਡੀਐਮ ਦੀ ਗਵਾਹੀ ਦੇ ਰੂਪ ਵਿੱਚ ਹਨ ਤੇ ਐਸਆਈਟੀ ਨੇ ਇਨ੍ਹਾਂ ਨੂੰ ਸੰਭਾਲਣ ਤੇ ਭਵਿੱਖ ਵਿੱਚ ਮੁੱਕਰ ਜਾਣ ਦੇ ਖ਼ਦਸ਼ੇ ਦੇ ਚੱਲਦਿਆਂ ਜੁਡੀਸ਼ੀਅਲ ਮੈਜਿਸਟ੍ਰੇਟ ਕੋਲ ਬਿਆਨ ਕਲਮਬੱਧ ਕਰਵਾਏ।ਐਸਆਈਟੀ ਨੇ ਕੋਟਕਪੂਰਾ ਦੇ ਸਾਬਕਾ ਸਬ-ਡਿਵੀਜ਼ਨਲ ਮੈਜਿਸਟ੍ਰੇਟ ਹਰਜੀਤ ਸਿੰਘ ਸੰਧੂ ਨੂੰ ਗਵਾਹ ਵਜੋਂ ਕੇਸ ਵਿੱਚ ਨਾਮਜ਼ਦ ਕਰ ਲਿਆ। ਸੰਧੂ ਦੇ ਬਿਆਨ ਖ਼ੁਦ ਲਿਖਣ ਦੀ ਥਾਂ ਐਸਆਈਟੀ ਨੇ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਸਾਹਮਣੇ ਇਕਬਾਲੀਆ ਬਿਆਨ ਲਿਖਵਾਏ ਤਾਂ ਜੋ ਗਵਾਹ ਬਾਅਦ ਵਿੱਚ ਕਿਸੇ ਪ੍ਰਭਾਵ ਹੇਠ ਮੁੱਕਰ ਨਾ ਸਕਣ। ਹਰਜੀਤ ਸਿੰਘ ਸੰਧੂ ਉਹੀ ਡਿਊਟੀ ਮੈਜਿਸਟ੍ਰੇਟ ਹਨ, ਜਿਨ੍ਹਾਂ ਤੋਂ ਅਕਤੂਬਰ 2015 ਵਿੱਚ ਪੁਲਿਸ ਨੇ ਗੋਲ਼ੀਆਂ ਚਲਾਉਣ ਦੀ ਇਜਾਜ਼ਤ ਲਈ ਸੀ ਪਰ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਗੋਲ਼ੀ ਚਲਾਉਣ ਮਗਰੋਂ ਆਪਣਾ ਪ੍ਰਭਾਵ ਵਰਤ ਕੇ ਐਸਡੀਐਮ ਤੋਂ ਗੋਲ਼ੀ ਚਲਾਉਣ ਦੀ ਮਨਜ਼ੂਰੀ ’ਤੇ ਦਸਤਖ਼ਤ ਕਰਵਾਏ ਸਨ। ਐਸਆਈਟੀ ਮੁਤਾਬਕ…
  ਅੰਮ੍ਰਿਤਸਰ - ਤਖਤ ਸ੍ਰੀ ਪਟਨਾ ਸਾਹਿਬ ਦੇ ਸਤਿਕਾਰਤ ਜਥੇਦਾਰ ਦੀ ਹੈਸੀਅਤ ਵਿੱਚ ਗਿਆਨੀ ਇਕਬਾਲ ਸਿੰਘ ‘ਤੇ ਲੱਗ ਰਹੇ ਦੋਸ਼ਾਂ ਦੀ ਜਾਂਚ ਪੜਤਾਲ ਲਈ ਅਕਾਲ ਤਖਤ ਸਾਹਿਬ ਵਲੋਂ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।ਜੋ ਬਹੁਤ ਛੇਤੀ ਹੀ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਭੇਜੇਗੀ। ਇਸਦਾ ਪ੍ਰਗਟਾਵਾ ਅੱਜ ਇਥੇ ਕਾਹਲੀ ਨਾਲ ਬੁਲਾਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਹੈ ।ਉਨ੍ਹਾਂ ਦੱਸਿਆ ਹੈ ਕਿ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਵਿੱਚ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਮਹਿਤਾ,ਬਾਬਾ ਸੇਵਾ ਸਿੰਘ ਖਡੂਰ ਸਾਹਿਬ,ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਰਜਿੰਦਰ ਸਿੰਘ ਮਹਿਤਾ, ਨਿਰਮਲ ਸਿੰਘ ਠੇਕੇਦਾਰ ਚੀਫ ਖਾਲਸਾ ਦੀਵਾਨ, ਇੰਦਰਜੀਤ ਸਿੰਘ ਗੋਗੋਆਣੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇੰਦਰਜੀਤ ਸਿੰਘ ਸ਼ਾਮਿਲ ਹਨ ਤੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਹੋਣਗੇ।ਜਿਕਰਯੋਗ ਹੈ ਕਿ 28 ਜਨਵਰੀ ਨੂੰ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ…
  ਬਠਿੰਡਾ - ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਪੜ੍ਹਾਈ ਲਈ ਆਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਤਿਵਾਦੀ ਹਮਲੇ ਦੀ ਆੜ ਵਿਚ ਡਰਾਉਣ ਤੇ ਧਮਕਾਉਣ ਦਾ ਪੰਜਾਬੀਆਂ ਨੇ ਤਿੱਖਾ ਨੋਟਿਸ ਲਿਆ ਹੈ। ਬਠਿੰਡਾ ਨੇੜੇ ਗੈਰ ਸਰਕਾਰੀ ਸੰਸਥਾ ਵਿਚ ਪੜ੍ਹ ਰਹੇ ਕਸ਼ਮੀਰੀ ਮੁਸਲਮਾਨ ਵਿਦਿਆਰਥੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਪੰਜਾਬੀ ਮਾਂ ਬੋਲੀ ਕਾਰਵਾਈ ਸਭਾ ਵੱਲੋਂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਲਖਵੀਰ ਸਿੰਘ ਲੱਖਾ ਸਿਧਾਣਾ ਨੇ ਕਸ਼ਮੀਰੀ ਨੌਜਵਾਨਾਂ ਨੂੰ ਭੈਅ ਮੁਕਤ ਰਹਿ ਕੇ ਨਮਾਜ਼ ਅਦਾ ਕਰਵਾਈ। ਬਾਬਾ ਹਰਦੀਪ ਸਿੰਘ ਮਹਿਰਾਜ ਤੇ ਲੱਖਾ ਸਿਧਾਣਾ ਨੇ ਕਿਹਾ ਕਿ ਉਹ ਸਿੱਖ ਧਰਮ ਦੇ ਸਿਧਾਂਤ ‘ਸਰਬੱਤ ਦੇ ਭਲਾ’ ਦੇ ਅਧਾਰਤ ਪੀੜਤਾਂ ਦੇ ਹੱਕ ਵਿਚ ਖੜ੍ਹਨਗੇ। ਸੈਕੜੇ ਕਸ਼ਮੀਰੀ ਪੰਜਾਬੀਆਂ ਨੇ ਕਿਹਾ ਕਿ ਉਹ ਇਸ ਬਦਲੇ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ। ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦੇ ਬਠਿੰਡਾ ਸੈਂਟਰ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਨੂੰ ਭੈਅ ਮੁਕਤ ਹੋ ਕੇ ਪੜ੍ਹਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਫਿਰਕੂ ਲੋਕਾਂ ਦੀਆਂ ਧਮਕੀਆਂ ਤੋਂ ਡਰ ਕੇ ਪੜ੍ਹਾਈ…
  ਫਰੀਦਕੋਟ - ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਕਾਫ਼ਲੇ ਦੀ ਜਿਪਸੀ ’ਤੇ ਗੋਲੀਆਂ ਦੇ 18 ਨਿਸ਼ਾਨਾਂ ਦੀ ਜਾਂਚ ’ਚ ਨਵਾਂ ਮੋੜ ਆ ਗਿਆ ਹੈ। ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਪਤਾ ਲੱਗਾ ਹੈ ਕਿ ਉਸ ਦੀ ਜਿਪਸੀ ’ਤੇ ਗੋਲੀਆਂ ਇਕ ਵਕੀਲ ਦੀ ਰਿਹਾਇਸ਼ ’ਤੇ ਮਾਰੀਆਂ ਗਈਆਂ ਸਨ ਅਤੇ ਐਸਪੀ ਰੈਂਕ ਦੇ ਅਧਿਕਾਰੀ ਨੇ ਆਪਣੇ ਕਾਰ ਡੀਲਰ ਦੋਸਤ ਦੇ ਨਿੱਜੀ ਸੁਰੱਖਿਆ ਕਰਮੀ ਦੀ 12 ਬੋਰ ਦੀ ਬੰਦੂਕ ਨਾਲ 14 ਅਕਤੂਬਰ 2015 ’ਚ ਇਹ ਗੋਲੀਆਂ ਦਾਗ਼ੀਆਂ ਸਨ। ਸੂਤਰਾਂ ਨੇ ਕਿਹਾ ਕਿ ਵਕੀਲ ਅਤੇ ਕਾਰ ਡੀਲਰ ਦਾ ਨਿੱਜੀ ਸੁਰੱਖਿਆ ਕਰਮੀ ਪਹਿਲਾਂ ਹੀ ਸਿਟ ਦੀ ਹਿਰਾਸਤ ’ਚ ਹਨ ਅਤੇ ਹੁਣ ਉਹ ਐਸਪੀ ਰੈਂਕ ਦੇ ਅਧਿਕਾਰੀ ਦੁਆਲੇ ਘੇਰਾ ਪਾਉਣ ਦੀ ਤਿਆਰੀ ਕਰ ਰਹੀ ਹੈ।ਅਕਾਲੀ ਆਗੂਆਂ ਅਤੇ ਪੁਲੀਸ ਅਫ਼ਸਰਾਂ ਨਾਲ ਸਬੰਧਾਂ ਲਈ ਜਾਣਿਆ ਜਾਂਦਾ ਵਕੀਲ ਫਰੀਦਕੋਟ ’ਚ ਪ੍ਰਾਈਵੇਟ ਵਿਦਿਅਕ ਅਦਾਰੇ ’ਤੇ ਗ਼ੈਰਕਾਨੂੰਨੀ ਕਬਜ਼ੇ ਲਈ ਪਹਿਲਾਂ ਹੀ ਵਿਵਾਦਾਂ ’ਚ ਘਿਰਿਆ ਹੋਇਆ ਹੈ। ਕੁਝ ਦਿਨ ਪਹਿਲਾਂ ਪੰਜਾਬ ਦੇ ਗ੍ਰਹਿ ਮਾਮਲਿਆਂ, ਨਿਆਂ ਅਤੇ ਜੇਲ੍ਹਾਂ ਬਾਰੇ…
  25 ਫਰਵਰੀ ਨੂੰ ਹੈੱਡਕੁਆਟਰ 'ਤੇ ਪਹੁੰਚਣ ਲਈ ਆਖਿਆਫਰੀਦਕੋਟ - ਬੇਅਦਬੀ 'ਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਹੁਣ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਡੀਜੀਪੀ ਸੁਮੇਧ ਸਿੰਘ ਸੈਣੀ ਤੱਕ ਵੀ ਪਹੁੰਚ ਗਏ ਹਨ। ਸੂਤਰਾ ਦੇ ਦੱਸਣ ਮੁਤਾਬਿਕ ਐਸਆਈਟੀ ਨੇ ਹੁਣ ਡੀਜੀਪੀ ਸੁਮੇਧ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਐਸਆਈਟੀ ਨੇ ਸੈਣੀ ਨੂੰ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿੱਚ 25 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਡੀਜੀਪੀ ਸੁਮੇਧ ਸੈਣੀ ਇਸ ਮਾਮਲੇ ਵਿੱਚ ਸਭ ਤੋਂ ਉੱਚ ਅਧਿਕਾਰੀ ਹਨ,ਜਿਨ੍ਹਾਂ ਤੋਂ ਐਸਆਈਟੀ ਪੁੱਛਗਿੱਛ ਕਰੇਗੀ। ਸੈਣੀ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ 'ਤੇ ਮੌਜੂਦਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲ਼ੀਕਾਂਡ ਸਬੰਧੀ ਮਾਮਲਿਆਂ ਵਿਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ 'ਚ ਪੇਸ ਕਰਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਐਸਆਈਟੀ ਨੇ ਬੇਅਦਬੀ ਮਾਮਲਿਆਂ ਨਾਲ ਡੇਰਾ ਸਿਰਸਾ ਮੁਖੀ ਦਾ ਸਬੰਧ ਜਾਂਚਣ ਲਈ ਬਾਲੀਵੁੱਡ ਕਲਾਕਾਰ ਅਕਸ਼ੈ ਕੁਮਾਰ ਤੋਂ ਵੀ ਥੋੜਾ ਕੁ ਸਮਾਂ ਪਹਿਲਾਂ ਪੁੱਛਗਿੱਛ ਕੀਤੀ ਸੀ। ਇਸ ਤੋਂ…
  ਰਾਮਪੁਰਾ ਫੂਲ - ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਦਿੱਲੀ ਸਰਾਏ ਰੋਹਿਲਾ ਰੇਲਗੱਡੀ ਨੂੰ ਰਾਮਪੁਰਾ ਰੋਕਣ ਲਈ ਸੰੰਘਰਸ਼ ਕਰਨ ਵਾਲੇ ਵਿਅਕਤੀਆਂ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੀ ਹਾਜ਼ਰੀ 'ਚ ਨੰਗੇ ਸਿਰ ਤੇ ਜੁੱਤੀਆਂ ਸਮੇਤ ਸਿਰੋਪਾਓ ਭੇਟ ਕਰਨ 'ਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਾਲਸਾ ਨੇ ਸਖ਼ਤ ਸਟੈਂਡ ਲਿਆ ਹੈ।ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਾਲਸਾ ਨੇ ਮੋਬਾਈਲ 'ਤੇ ਗੱਲ ਕਰਦਿਆਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਸਿਰੋਪਾਓ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ, ਉੱਥੇ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਸਿਆਸੀ ਪਾਰਟੀਆਂ ਨੂੰ ਸਿਆਸੀ ਕੰਮਾਂ ਲਈ ਸਿਰੋਪਾਓ ਦੀ ਵਰਤੋਂ ਕਰਨ ਸਬੰਧੀ ਵੀ ਸਖ਼ਤ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਸਿਰੋਪਾਓ ਦੀ ਮਹਾਨਤਾ ਨੂੰ ਗੁਰਮਤਿ ਅਨੁਸਾਰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਪਾਰਟੀਆਂ ਆਪਣੇ ਮੈਂਬਰਾਂ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਸਿਰੋਪਾਓ ਦੀ ਵਰਤੋਂ ਕਰਦੀਆਂ ਹਨ, ਉਹ ਪਾਰਟੀਆਂ ਆਪਣਾ ਵੱਖਰਾ ਪਾਰਟੀ-ਚਿੰਨ੍ਹ ਬਣਾਉਣ।ਪੰਜ ਸਿੰਘ ਸਾਹਿਬਾਨ ਵੱਲੋਂ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੀ ਜਾਂਦੀ ਸਿਰੋਪਾਓ…
  ਅੰਮਿ੍ਤਸਰ - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਪੁੱਤਰ ਗੁਰਪ੍ਸ਼ਾਦ ਸਿੰਘ ਦੀ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਥੇਦਾਰ ਨੇ ਆਪਣੇ ਪੁੱਤਰ ਨੂੰ ਬੇਦਖ਼ਲ ਕਰ ਦਿੱਤਾ ਹੈ।ਗਿਆਨੀ ਇਕਬਾਲ ਸਿੰਘ ਨੇ ਇਕ ਬੇਦਖ਼ਲੀ ਪੱਤਰ ਜਨਰਲ ਸਕੱਤਰ ਪ੍ਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਲੈਟਰ ਹੈੱਡ 'ਤੇ ਜਾਰੀ ਕੀਤਾ ਹੈ। ਇਸ ਵਾਇਰਲ ਵੀਡੀਓ 'ਤੇ ਕਮੇਟੀ ਦੇ ਸਕੱਤਰ ਨੇ ਤੁਰੰਤ ਗੁਰਪ੍ਸ਼ਾਦ ਸਿੰਘ ਨੂੰ ਮੁਅੱਤਲ ਕਰਕੇ 24 ਘੰਟੇ ਵਿਚ ਸਪਸ਼ਟੀਕਰਨ ਮੰਗਿਆ ਸੀ।ਜਦ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਟਨਾ ਸਾਹਿਬ ਬੋਰਡ ਨੇ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਗਿਆਨੀ ਇਕਬਾਲ ਸਿੰਘ ਨੇ ਪੱਤਰ ਵਿਚ ਲਿਖਿਆ ਕਿ ਮੇਰੇ ਪੁੱਤਰ 'ਤੇ ਲਾਏ ਗਏ ਦੋਸ਼ ਸਬੰਧੀ ਆਪ ਜੀ ਦੀ ਜਾਣਕਾਰੀ ਹਿਤ ਹੈ ਕਿ ਮਿਤੀ 17 ਫਰਵਰੀ ਨੂੰ ਵਾਇਰਲ ਵੀਡਿਓ ਸਬੰਧੀ ਮੈਨੂੰ 18 ਫਰਵਰੀ ਦੀਆਂ ਅਖ਼ਾਬਰਾਂ ਰਾਹੀਂ ਜਾਣਕਾਰੀ ਮਿਲੀ ਹੈ ਕਿ ਮੇਰੇ ਪੁੱਤਰ ਗੁਰਪ੍ਸ਼ਾਦ ਸਿੰਘ ਦਾ ਨਸ਼ਾ ਕਰਦੇ ਹੋਏ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com