ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਖ਼ਾਲਿਸਤਾਨ ਪੱਖੀ ਸਮੱਗਰੀ ਰੱਖਣ ਤੇ ਅਜਿਹੀ ਸਮਗਰੀ ਵਿਦੇਸ਼ਾਂ ਨੂੰ ਭੇਜਣ ਕਾਰਨ ਦੇਸ਼ ਵਿਰੁੱਧ ਜੰਗ ਛੇੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਸਜ਼ਾਯਾਫ਼ਤਾ ਤਿੰਨ ਸਿੱਖ ਨੌਜਵਾਨਾਂ ਨੇ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਸੁਣਾਈ ਉਮਰ ਕੈਦ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਪੀਲ ਕੀਤੀ ਹੈ | ਐਡਵੋਕੇਟ ਆਰ.ਐਸ.ਬੈਂਸ ਰਾਹੀਂ ਉਨ੍ਹਾਂ ਨੇ ਹੇਠਲੀ ਅਦਾਲਤ ਦਾ ਫ਼ੈਸਲਾ ਰੱਦ ਕਰਨ ਤੋਂ ਇਲਾਵਾ ਜ਼ਮਾਨਤ ਦੀ ਮੰਗ ਵੀ ਕੀਤੀ ਹੈ | ਅਜੇ ਇਹ ਅਪੀਲ ਸੁਣਵਾਈ ਲਈ ਆਉਣੀ ਹੈ ਤੇ ਰਜਿਸਟਰੀ 'ਚ ਹੀ ਦਾਖ਼ਲ ਹੋਈ ਹੈ | ਅਗਲੇ ਕੁਝ ਦਿਨਾਂ 'ਚ ਸੁਣਵਾਈ ਦੀ ਉਮੀਦ ਹੈ | ਮਾਮਲੇ ਮੁਤਾਬਿਕ ਨਵਾਂਸ਼ਹਿਰ ਪੁਲਿਸ ਨੇ ਖ਼ੁਫ਼ੀਆ ਏਜੰਸੀਆਂ ਵਲੋਂ ਦਿੱਤੀ ਰਿਪੋਰਟ ਕਿ ਤਿੰਨ ਨੌਜਵਾਨ ਰਵਿੰਦਰ ਸਿੰਘ, ਰਣਜੀਤ ਸਿੰਘ ਤੇ ਸੁਰਜੀਤ ਸਿੰਘ ਖੇਤਰ 'ਚ ਸਰਗਰਮ ਹਨ ਤੇ ਜੇਕਰ ਉਨ੍ਹਾਂ ਨੂੰ ਫੜਿਆ ਜਾਵੇ ਤਾਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਣਗੇ | ਪੁਲਿਸ ਨੇ ਸੂਚਨਾ ਦੇ ਆਧਾਰ 'ਤੇ 24 ਮਈ 2016 ਨੂੰ ਦੇਸ਼ ਵਿਰੁੱਧ ਜੰਗ ਛੇੜਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕਰਕੇ ਪਹਿਲਾਂ…
    ਜਗਰਾਓਂ - ਨੀਲਧਾਰੀ ਸੰਪਰਦਾਇ ਦੇ ਸੰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਗੱਦੀ ਲਗਾਉਣ 'ਤੋਂ ਭੜਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਸੜਕਾਂ 'ਤੇ ਉੱਤਰਦਿਆਂ ਸੰਤ ਦਾ ਪੁਤਲਾ ਫੂਕਿਆ। ਇਸ ਦੌਰਾਨ ਕਮੇਟੀ ਵੱਲੋਂ ਸੰਤ ਖ਼ਿਲਾਫ਼ ਮੁਕੱਦਮਾ ਦਰਜ ਕਰਨ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ। ਸਥਾਨਕ ਤਹਿਸੀਲ ਚੌਕ ਵਿਚ ਇਕੱਠੇ ਹੋਏ ਕਮੇਟੀ ਦੇ ਬੁਲਾਰਿਆਂ ਨੇ ਕਿਹਾ ਕਿ ਨੀਲਧਾਰੀ ਸੰਪਰਦਾਇ ਦੇ ਮੁਖੀ ਸਤਨਾਮ ਸਿੰਘ ਪਿਪਲੀ ਵਾਲਿਆਂ ਵੱਲੋਂ ਪਿਛਲੇ ਦਿਨੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਗੱਦੀ ਲਗਾ ਕੇ ਆਪਣੀ ਮਾਨਤਾ ਕਰਵਾ ਰਿਹਾ ਹੈ ਉੱਥੇ ਸਿੰਘਾਸਣਨੁਮਾ ਪਾਲਕੀ 'ਚ ਬੈਠ ਕੇ ਫਿਲਮੀ ਗੀਤ 'ਤੇ ਸਮਾਗਮ 'ਚ ਐਂਟਰੀ ਦਾ ਢਕਵੰਜ ਰਚ ਕੇ ਗੁਰੂ ਘਰ ਦੀ ਮਰਿਆਦਾ ਦੀਆਂ ਧੱਜੀਆਂ ਉਡਾ ਰਿਹਾ ਹੈ। ਅਜਿਹੇ ਹੋਰ ਕਈ ਕਾਰਨਾਮੇ ਸਿੱਖ ਧਰਮ ਮਰਿਆਦਾ ਨੂੰ ਤਾਰ-ਤਾਰ ਕਰ ਰਹੇ ਹਨ। ਅਜਿਹੇ ਸੰਤ ਜੋ ਧਰਮ ਦਾ ਮਜ਼ਾਕ ਬਣਾਉਂਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਉਕਤ ਸੰਤ 'ਤੇ ਧਰਮ ਦੀ ਨਿਰਾਦਰੀ ਕਰਨ ਦਾ ਦੋਸ਼ ਲਗਾਉਂਦਿਆਂ…
    ਨਕੋਦਰ - ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿੰਡ ਲਿੱਤਰਾਂ ਵਿਖੇ ਨਕੋਦਰ ਸਾਕੇ ਨੂੰ ਯਾਦ ਕਰਦਿਆਂ ਸ਼ਹੀਦਾਂ – ਭਾਈ ਰਵਿੰਦਰ ਸਿੰਘ, ਭਾਈ ਝਿਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਜੀ ਦੀ 33ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਭਾਈ ਰਵਿੰਦਰ ਸਿੰਘ ਜੀ ਦੇ ਪਿਤਾ ਬਾਪੂ ਬਲਦੇਵ ਸਿੰਘ ਹਰ ਸਾਲ ਵਾਂਗ ਅਮਰੀਕਾ ਤੋਂ ਆਏ। ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸਿੱਖ ਪੰਥ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਭਾਵ-ਭਿੰਨਾ ਗੁਰਬਾਣੀ ਕੀਰਤਨ ਪਹੁੰਚੀ ਸੰਗਤ ਨੂੰ ਸਰਵਣ ਕਰਵਾਇਆ।4 ਫਰਵਰੀ 1986 ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਸੰਗਤ ਉੱਪਰ ਪੰਜਾਬ ਪੁਲਸ ਵੱਲੋਂ ਅੰਨ੍ਹੇਵਾਹ ਗੋਲੀਆਂ ਵਰ੍ਹਾ ਕੇ 4 ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਨਕੋਦਰ ਸਾਕੇ ਵਜੋਂ ਜਾਣੇ ਜਾਂਦੇ ਇਸ ਸਰਕਾਰੀ ਦਹਿਸ਼ਤਗਰਦੀ ਦੇ ਕਿੱਸੇ ਦੇ ਨਿਆਂ ਲਈ ਅਨੇਕਾਂ ਯਤਨ ਕੀਤੇ ਗਏ ਪਰ 33 ਸਾਲ ਬੀਤਣ ਮਗਰੋਂ ਇਨਸਾਫ ਦੀ ਕੋਈ ਮੱਧਮ ਜੇਹੀ ਲੋਅ ਵੀ ਪਰਿਵਾਰਾਂ ਨੂੰ ਹਾਲੇ ਤੱਕ…
    ਨਵਾਂ ਸ਼ਹਿਰ - ਨਵਾਂ ਸ਼ਹਿਰ ਅਦਾਲਤ ਨੇ ਇਕ ਵੱਡਾ ਫੈਂਸਲਾ ਸੁਣਾਉਂਦਿਆਂ ਸੋਸ਼ਲ ਮੀਡੀਆ 'ਤੇ ਸਿੱਖ ਹੱਕਾਂ ਦੀ ਗੱਲ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਤਿੰਨ ਸਿੱਖ ਨੌਜਵਾਨਾਂ ਦੇ ਮਾਮਲੇ 'ਚ ਸਜ਼ਾ ਸੁਣਾਉਂਦਿਆਂ ਉਮਰ ਕੈਦ ਦੀ ਸਜ਼ਾ ਦਾ ਐਲਾਨ ਕੀਤਾ ਹੈ। ਤਿੰਨ ਸਿੱਖ ਨੌਜਵਾਨਾਂ ਅਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਰਣਜੀਤ ਸਿੰਘ ਨੂੰ ਭਾਰਤ ਖਿਲਾਫ ਜੰਗ ਛੇੜਨ ਦਾ ਦੋਸ਼ੀ ਐਲਾਨ ਦਿੱਤਾ ਗਿਆ ਸੀ। ਨਾਭਾ ਜੇਲ੍ਹ ਵਿੱਚ ਨਜ਼ਰਬੰਦ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਨਵਾਂ ਸ਼ਹਿਰ ਅਦਾਲਤ ਵਿਚ 31 ਜਨਵਰੀ ਨੂੰ ਐਡੀਸ਼ਨਲ ਸੈਸ਼ਨ ਜੱਜ ਰਣਧੀਰ ਵਰਮਾ ਨੇ ਯੂਏਪੀਏ ਦੀਆਂ ਧਾਰਾਵਾਂ ਹਟਾ ਕੇ ਆਈਪੀਸੀ ਦੀ ਧਾਰਾ 121, 121-ਏ ਅਧੀਨ ਦੇਸ਼ ਖਿਲਾਫ ਜੰਗ ਛੇੜਨ ਦਾ ਦੋਸ਼ੀ ਐਲਾਨ ਦਿੱਤਾ ਸੀ ਤੇ ਸਜ਼ਾ ਦੇ ਐਲਾਨ ਲਈ 5 ਜਨਵਰੀ ਤਰੀਕ ਤੈਅ ਕੀਤੀ ਸੀ।ਜੱਜ ਨੇ ਸਜ਼ਾ ਦਾ ਐਲਾਨ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ ਉਪਰੋਕਤ ਧਾਰਾਵਾਂ ਅਧੀਨ ਕ੍ਰਮਵਾਰ 10 ਸਾਲ ਤੇ ਉਮਰ ਕੈਦ ਦੀ ਸਜ਼ਾ ਅਤੇ ਕ੍ਰਮਵਾਰ 1 ਲੱਖ ਤੇ 25000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਨੌਜਵਾਨਾਂ…
    ਸ਼੍ਰੋਮਣੀ ਕਮੇਟੀ ਨੂੰ ਇੰਝ ਚਲਾ ਰਿਹਾ ਬਾਦਲ ਪਰਿਵਾਰ, ਅੰਦਰਲੇ ਭੇਤੀ ਨੇ ਖੋਲ੍ਹੀ ਪੋਲ, ਡੇਰਾ ਮੁਖੀ ਦੀ ਮੁਆਫੀ ਬਾਰੇ ਵੱਡਾ ਖ਼ੁਲਾਸਾਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਰਹੇ ਕੁਲਵੰਤ ਸਿੰਘ ਰੰਧਾਵਾ ਨੇ ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਬਾਦਲ ਪਰਿਵਾਰ ’ਤੇ ਸ਼੍ਰੋਮਣੀ ਕਮੇਟੀ ਵਿੱਚ ਖੁੱਲ੍ਹ ਕੇ ਦਖਲਅੰਦਾਜ਼ੀ ਕਰਨ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਜੇਕਰ ਬਾਦਲ ਪਰਿਵਾਰ ਸ਼੍ਰੋਮਣੀ ਕਮੇਟੀ ਵਿੱਚ ਦਖ਼ਲ ਦੇਣਾ ਬੰਦ ਕਰ ਦੇਵੇ ਤਾਂ ਇਸ ਨਾਲ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ, ਦੋਵਾਂ ਦਾ ਭਲਾ ਹੋਏਗਾ। ਰੰਧਾਵਾ ਨੇ ਹਾਲ ਹੀ ਵਿੱਚ ਆਪਣੀ ਕਿਤਾਬ 'ਸਚੁ ਸੁਣਾਇਸੀ ਸੱਚ ਕੀ ਬੇਲਾ' ਰਿਲੀਜ਼ ਕੀਤੀ ਹੈ ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਬਾਰੇ ਕਈ ਖ਼ੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਾਦਲ ਨੇ ਆਪਣੀ ਕੋਠੀ 'ਚ ਜਥੇਦਾਰਾਂ ਨੂੰ ਸੱਦ ਕੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਈ ਸੀ।ਕੁਲਵੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਬਾਦਲਾਂ ਨੇ ਸਿਆਸੀ ਮਕਸਦ ਲਈ ਅਰਬਾਂ ਰੁਪਏ ਵਰਤੇ। ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੇ ਫੰਡਾਂ ਦੀ ਵੱਡੇ ਪੱਧਰ 'ਤੇ ਸਿਆਸੀ ਵਰਤੋਂ ਹੋ ਰਹੀ ਹੈ। ਇਸ ਸਬੰਧੀ…
    ਜਲੰਧਰ - ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੂੰ ਸਿੱਖ ਪੰਥ ਲਈ ਕੀਤੇ ਜਾਣ ਵਾਲੇ ਸੰਘਰਸ਼ਾਂ ਤੋਂ ਲਾਂਭੇ ਕਰ ਦਿੱਤਾ ਹੈ। ਇਹ ਫ਼ੈਸਲਾ ਇੱਥੇ ਗੁਰੂ ਤੇਗ ਬਹਾਦਰ ਨਗਰ ਵਿਚਲੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੀਟਿੰਗ ਦੌਰਾਨ ਕੀਤਾ ਗਿਆ। ਇਸ ਪੰਜ ਮੈਂਬਰੀ ਕਮੇਟੀ ਵਿੱਚੋਂ ਚਾਰ ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਭਾਈ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਪ੍ਰੋਫੈਸਰ ਬਲਜਿੰਦਰ ਸਿੰਘ ਤੇ ਮਾਸਟਰ ਸੰਤੋਖ ਸਿੰਘ ਦਾਬਾਂਵਾਲਾ ਹਾਜ਼ਰ ਹੋਏ, ਜਦੋਂਕਿ ਜਸਪਾਲ ਸਿੰਘ ਹੇਰਾਂ ਕਿਸੇ ਕਾਰਨ ਨਹੀਂ ਆ ਸਕੇ।ਮੀਟਿੰਗ ਤੋਂ ਬਾਅਦ ਕਮੇਟੀ ਮੈਂਬਰ ਨੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਮੀਟਿੰਗ ਵਿਚ ਸਾਰੇ ਮੈਂਬਰਾਂ ਨੇ ਇੱਕਮੱਤ ਹੁੰਦਿਆਂ ਇਨ੍ਹਾਂ ਜਥੇਦਾਰਾਂ ਨੂੰ ਪੰਥਕ ਸੰਘਰਸ਼ਾਂ ਤੋਂ ਦੂਰ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ…
    ਜਲੰਧਰ - ਨਕੋਦਰ ਵਿੱਚ 33 ਸਾਲ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਰੋਸ ਪ੍ਰਗਟਾ ਰਹੇ ਚਾਰ ਸਿੱਖ ਨੌਜਵਾਨਾਂ ਨੂੰ ਪੰਜਾਬ ਪੁਲੀਸ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਸੀ। ਇਸ ਘਟਨਾ ਵਿੱਚ ਸ਼ਹੀਦ ਹੋਏ ਸਿੱਖ ਨੌਜਵਾਨਾਂ ਵਿੱਚ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਰਾਏਪੁਰ ਚਲੂਪਰ, ਬਲਧੀਰ ਸਿੰਘ ਰਾਮਗੜ੍ਹ ਅਤੇ ਭਾਈ ਝਿਲਮਣ ਸਿੰਘ ਗੌਰਸੀਆਂ ਸ਼ਾਮਲ ਸਨ। ਇਨ੍ਹਾਂ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਵਿੱਚੋਂ ਬਲਦੇਵ ਸਿੰਘ ਲਿੱਤਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਗਸਤ 2018 ਵਿੱਚ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਜਾਵੇ ਤੇ ਕਸੂਰਵਾਰ ਪੁਲੀਸ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਪਰ ਮੁੱਖ ਮੰਤਰੀ ਪੰਜਾਬ ਨੇ ਹਾਲੇ ਤੱਕ ਇਸ ਵਾਪਰੇ ਵੱਡੇ ਦੁਖਾਂਤ ਦਾ ਪੀੜਤ ਪਰਿਵਾਰ ਨੂੰ ਕੋਈ ਜਵਾਬ ਤੱਕ ਨਹੀਂ ਦਿੱਤਾ। ਕੈਨੇਡਾ ਤੋਂ ਆਪਣੇ ਪੁੱਤਰ ਰਵਿੰਦਰ ਸਿੰਘ ਸਮੇਤ ਚਾਰ ਸਿੱਖ ਨੌਜਵਾਨਾਂ ਦੀ 33 ਬਰਸੀ ਮਨਾਉਣ ਆਏ ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਦਾ…
    ਲਾਹੌਰ - ਗੁਰੂ ਨਾਨਕ ਸਾਹਿਬ ਜੀ ਦੇ ਖੇਤਾਂ ਨੂੰ ਉਸੇ ਤਰ੍ਹਾਂ ਰੱਖਣ ਲਈ ਪੰਜਾਬ ਵਿਧਾਨ ਸਭਾ ਦੀ ਮੈਂਬਰ ਨੇ ਆਵਾਜ਼ ਬੁਲੰਦ ਕੀਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਹਿਰੀਕੇ-ਏ-ਇਨਸਾਫ਼ ਪਾਰਟੀ ਨਾਲ ਸਬੰਧਤ ਲਹਿੰਦੇ ਪੰਜਾਬ ਦੇ ਸਿਆਲਕੋਟ ਤੋਂ ਅਸੈਂਬਲੀ ਮੈਂਬਰ ਮੋਮਨਾ ਵਾਹਿਦ ਨੇ ਆਪਣਾ ਮਤਾ ਜਮ੍ਹਾ ਕਰਵਾ ਦਿੱਤਾ ਹੈ, ਜਿਸ 'ਤੇ ਅਗਲੇ ਇਜਲਾਸ ਦੌਰਾਨ ਬਹਿਸ ਹੋਣ ਦੀ ਸੰਭਾਵਨਾ ਹੈ।ਮੋਮਨਾ ਵਾਹਿਦ ਨੇ ਆਪਣੇ ਮਤੇ ਵਿੱਚ ਦੋ ਸੁਝਾਅ ਪੇਸ਼ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਰਤਾਰਪੁਰ ਸਾਹਿਬ ਗਲਿਆਰੇ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਵੱਡੀ ਪੱਧਰ 'ਤੇ ਉਸਾਰੀ ਕੀਤੇ ਜਾਣ ਦੀ ਤਜਵੀਜ਼ ਹੈ। ਵਾਹਿਦ ਨੇ ਤਰਕ ਦਿੱਤਾ ਕਿ ਇਸ ਕਾਰਨ ਗੁਰੂ ਨਾਨਕ ਦੇਵ ਜੀ ਦੇ ਵਿਰਾਸਤੀ ਖੇਤ ਪ੍ਰਭਾਵਿਤ ਹੋਣਗੇ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਉਸਾਰੀ ਬਾਬਾ ਜੀ ਦੇ ਖੇਤਾਂ ਤੋਂ ਦੂਰ ਕਰਵਾਈ ਜਾਵੇ।ਐਮਪੀਏ ਮੋਮਨਾ ਵਾਹਿਦ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਜਿੱਥੇ 18 ਸਾਲਾਂ ਤਕ ਆਪ ਹਲ਼ ਵਾਹ ਕੇ ਅਨਾਜ ਪੈਦਾ ਕੀਤਾ…
    ਸੰਗਰੂਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਸ. ਅਵਤਾਰ ਸਿੰਘ ਸ਼ਾਸਤਰੀ ਦੇ ਮੀਡੀਆ ਵਿਚ ਦਿੱਤੇ ਇਕ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਜਿਸ ਵਿਚ ਸ਼ਾਸਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ।ਇਨ੍ਹਾਂ ਸ਼ਬਦਾਂ ’ਤੇ ਇਤਰਾਜ਼ ਜਿਤਾਉਂਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖਾਂ ਦੁਆਰਾ ਚੁਣੀ ਹੋਈ ਨੁਮਾਇੰਦਾ ਸਿੱਖ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਂਦਾ ਹੈ। ਰਾਸ਼ਟਰੀ ਸਿੱਖ ਸੰਗਤ ਕਹਾਉਣ ਵਾਲੀ ਆਰ.ਐਸ.ਐਸ. ਦੀ ਸ਼ਾਖਾ ਹੈ, ਜੋ ਹਮੇਸ਼ਾਂ ਸਿੱਖਾਂ ਵਿਚ ਦੁਬਿਧਾ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।ਭਾਈ ਲੋਂਗੋਵਾਲ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦੇ ਐਕਟ 1956 ਦੀ ਧਾਰਾ 11 ਵਿਚ ਮਨਮਰਜ਼ੀ ਨਾਲ ਸੋਧ ਕਰਕੇ ਆਪਣੇ ਪੱਧਰ ’ਤੇ ਪ੍ਰਧਾਨ ਨਿਯੁਕਤ ਕਰਨਾ ਚਾਹੁੰਦੀ ਹੈ, ਜੋ ਕਿ ਸਹੀ ਨਹੀਂ ਹੈ ਅਤੇ ਸੰਗਤ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਵੀ ਕਰਦੀ ਹੈ।ਭਾਈ ਗੋਬਿੰਦ…
    ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਤਖ਼ਤ ਦੇ ਬੋਰਡ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਜਥੇਦਾਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਬੋਰਡ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜਥੇਦਾਰ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ’ਤੇ ਇਲਜ਼ਾਮ ਹਨ ਕਿ ਉਨ੍ਹਾਂ ਦੇ ਚਾਲ-ਚਲਣ ਠੀਕ ਨਹੀਂ ਹਨ ਤੇ ਉਹ ਆਰਐਸਐਸ ਦੇ ਏਜੰਟ ਹਨ। ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਕੀਤੀ ਗਈ।ਬੋਰਡ ਮੈਂਬਰਾਂ ਤੇ ਸਿੱਖ ਸੰਗਠਨ ਨੇ ਜਥੇਦਾਰ ਇਕਬਾਲ ਸਿੰਘ ਖਿਲਾਫ ਸਬੂਤਾਂ ਸਣੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਹੈ। ਇਸ ਮੌਕੇ ਪਟਨਾ ਸਾਹਿਬ ਦੇ ਬੋਰਡ ਮੈਂਬਰ ਕਮਿਕਰ ਸਿੰਘ ਮੁਕੰਦਪੁਰ ਨੇ ਜਥੇਦਾਰ ਇਕਬਾਲ ਸਿੰਘ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ਨੇ ਜਥੇਦਾਰ ਦੀ ਸ਼ਖ਼ਸੀਅਤ ਉੱਤੇ ਵੀ ਸਵਾਲ ਖੜ੍ਹੇ ਕੀਤੇ ਤੇ ਜਥੇਦਾਰ ’ਤੇ ਆਰਆਰਐਸ ਦੇ ਏਜੰਟ ਹੋਣ ਦਾ ਇਲਜ਼ਾਮ ਲਾਉਂਦਿਆਂ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।ਦੂਜੇ ਪਾਸੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com