ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਆਰ ਐਸ ਐਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾਂ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅੱਜ ਆਰ ਐਸ ਐਸ ਦੇ ਸੱਦੇ ਤੇ ਅਯੋਧਿਆ ਪੁੱਜੇ। ਉਨਾਂ ਗੁਰਦੁਆਰਾ ਬ੍ਰਹਮ ਕੁੰਡ ਅਯੁੱਧਿਆ ਵਿੱਚ ਸ੍ਰੀ ਰਾਮ ਜਨਮ ਭੂਮੀ ਮੰਦਰ ਦੇ ਨੀਂਹ ਪੱਥਰ ਦੇ ਸ਼ੁਕਰਾਨੇ ਵਜੋਂ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਦੇ ਸਮਾਗਮਾਂ ਵਿਚ ਭਾਗ ਲਿਆ। ਇਸ ਮੌਕੇ ‘ਤੇ ਗਿਆਨੀ ਇਕਬਾਲ ਸਿੰਘ ਨੇ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗਲ ਕਰਦਿਆਂ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਸੇਸ਼ ਸੱਦੇ ਤੇ ਆਏ ਹਨ ਤੇ ਗੁਰੂ ਨਾਨਕ ਸਾਹਿਬ ਤੇ ਗੁਰੂ ਗੋਬਿੰਦ ਸਿੰਘ ਰਾਮ ਦੀ ਅੰਸ ਵਿਚੋ ਹੀ ਸਨ। ਰਾਮ ਜਨਮ ਭੂਮੀ ‘ਤੇ ਬਣਨ ਵਾਲੇ ਮੰਦਰ ਦੇ ਭੂਮੀ ਪੂਜਨ ਲਈ ਪੂਰੇ ਹਿੰਦੁਸਤਾਨ ਵਿੱਚੋਂ ਸਿੱਖ ਸਮਾਜ ਦਾ ਇੱਕ ਜੱਥਾ ਰਾਸ਼ਟਰੀ ਸਿੱਖ ਸੰਗਤ ਦੇ ਕੌਮੀ ਪ੍ਰਧਾਨ ਗੁਰਚਰਨ ਸਿੰਘ ਗਿੱਲ ਜੀ ਦੀ ਅਗਵਾਈ ਹੇਠ ਪਹੁੰਚਿਆ। ਗੁਰਬਚਨ ਸਿੰਘ ਮੋਖਾ ਕੌਮੀ ਕਾਰਜਕਾਰੀ…
  ਅੰਮ੍ਰਿਤਸਰ - ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ 5 ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਮਿਲਿਆ ਹੈ। ਇਹ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਜਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ। ਇਹ ਸੱਦਾ ਪੱਤਰ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ’ਚ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਦੇ ਜਨਰਲ ਸਕੱਤਰ ਅਤੇ ਪ੍ਰਚਾਰਕ ਸੰਦੀਪ ਸਿੰਘ ਤੇ ਹੋਰਾਂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਅਗਸਤ ਦੀ ਸ਼ਾਮ ਨੂੰ ਕਾਰ ਸੇਵਕ ਪੂਰਮ ਜਾਨਕੀ ਘਾਟ ਪਰਿਕਰਮਾ ਮਾਰਗ ਅਯੁੱਧਿਆ ਪੁੱਜਣ ਲਈ ਆਖਿਆ ਗਿਆ ਹੈ। ਇਹ ਪੱਤਰ ਲੈ ਕੇ ਆਏ ਰਾਸ਼ਟਰੀ ਸਿੱਖ ਸੰਗਤ ਦੇ ਆਗੂ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਰਾਮ ਮੰਦਿਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਵੀ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਸਬੰਧ ’ਚ ਅਯੁੱਧਿਆ ਸਥਿਤ ਇੱਕ ਗੁਰਦੁਆਰੇ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਵੀ ਰਖਵਾਇਆ ਜਾਵੇਗਾ, ਜਿਸ ਦਾ ਭੋਗ 7 ਅਗਸਤ…
  ਅੰਮ੍ਰਿਤਸਰ - ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ 5 ਅਗਸਤ ਨੂੰ ਰਾਮ ਮੰਦਰ ਦੇ ਨਿਰਮਾਣ ਲਈ ਅਯੁੱਧਿਆ ਵਿੱਚ ਰੱਖੇ ਸਮਾਗਮ ਵਿੱਚ ਸ਼ਾਮਲ ਨਾ ਹੋਣ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿਚ ਹੋਰ ਕੌਮੀ ਸੰਸਥਾਵਾਂ ਦੇ ਆਗੂਆਂ ਨੂੰ ਵੀ ਸ਼ਾਮਲ ਹੋਣ ਤੋਂ ਵਰਜਿਆ ਜਾਵੇ। ਇਹ ਪੱਤਰ ਦਲ ਖਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਵਲੋਂ ਲਿਖਿਆ ਗਿਆ ਹੈ। ਉਨ੍ਹਾਂ ਇਸ ਸਬੰਧ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਵੀ ਕੀਤੀ ਹੈ। ਭੇਜੇ ਗਏ ਪੱਤਰ ਵਿਚ ਉਨ੍ਹਾਂ ਆਖਿਆ ਕਿ ਸਿੱਖ ਨੁਮਾਇੰਦਿਆਂ ਨੂੰ ਦੋ ਧਰਮਾਂ ਵਿਚਾਲੇ ਵਿਵਾਦ ਦਾ ਮੁੱਦਾ ਬਣੇ ਰਹੇ ਰਾਮ ਮੰਦਿਰ ਦੇ ਨਿਰਮਾਣ ਸਬੰਧੀ ਇਸ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਸ ਮਾਮਲੇ ਵਿਚ ਧਿਰ ਬਣਨਾ ਬੇਸਮਝੀ ਅਤੇ ਬੇਲੋੜਾ ਹੋਵੇਗਾ। ਚੇਤੇ ਰਹੇ ਕਿ ਸਮਾਗਮ ਦੇ ਪ੍ਰਬੰਧਕਾਂ ਵਲੋਂ ਸਿੱਖਾਂ ਦੇ ਪੰਜ ਤਖਤਾਂ…
  ਕਾਬੁਲ - ਅਫ਼ਗ਼ਾਨਿਸਤਾਨ ਦੇ ਕੌਮੀ ਸੁਰੱਖਿਆ ਡਾਇਰੈਕਟੋਰੇਟ (ਐੱਨਡੀਐੱਸ) ਨੇ ਕਿਹਾ ਹੈ ਕਿ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ਆਈਐਸਕੇਪੀ) ਦੇ ਖੁਫੀਆ ਮੁਖੀ ਅਸਦੁੱਲ੍ਹਾ ਓਰਕਜ਼ਈ ਨੂੰ ਮਾਰ ਦਿੱਤਾ ਗਿਅਾ ਹੈ। ਐੱਨਡੀਐਸ ਅਨੁਸਾਰ ਓਰਕਜ਼ਈ ਅਫ਼ਗ਼ਾਨਿਸਤਾਨ ਵਿੱਚ ਕਈ ਫੌਜੀ ਅਤੇ ਨਾਗਰਿਕ ਹਮਲਿਆਂ ਦੀ ਸਾਜ਼ਿਸ਼ ਰਚਣ ਵਿੱਚ ਸ਼ਾਮਲ ਸੀ। ਇਸ ਸਮੂਹ ਨੇ 25 ਮਾਰਚ ਨੂੰ ਕਾਬੁਲ ਦੇ ਗੁਰਦੁਆਰੇ ਉੱਤੇ ਹਮਲਾ ਕਰਕੇ ਘੱਟੋ-ਘੱਟ 25 ਸਿੱਖਾਂ ਦਾ ਕਤਲੇਆਮ ਕੀਤਾ ਸੀ। ਸਿੱਖਾਂ ਨੂੰ ਮਾਰਨ ਦੀ ਸਾਜ਼ਿਸ਼ ਵਿੱਚ ਓਰਕਜ਼ਈ ਵੀ ਸ਼ਾਮਲ ਸੀ। ਉਸ ਨੂੰ ਅੱਜ ਨੰਗਰਹਾਰ ਪ੍ਰਾਂਤ ਦੀ ਰਾਜਧਾਨੀ ਜਲਾਲਾਬਾਦ ਸ਼ਹਿਰ ਨੇੜੇ ਅਪਰੇਸ਼ਨ ਦੌਰਾਨ ਮਾਰਿਆ ਗਿਆ। ਜ਼ਿਆਉੱਰਹਿਮਾਨ ਨੂੰ ਅਸਾਦੁੱਲਾ ਓਰਕਜ਼ਈ ਕਰਕੇ ਜਾਣਿਆ ਜਾਂਦਾ ਸੀ। ਉਹ ਮੂਲ ਤੌਰ ’ਤੇ ਪਾਕਿਸਤਾਨੀ ਸੀ ਤੇ ਆਈਐਸਕੇਪੀ ਦੇ ਨੇਤਾ ਅਸਲਮ ਫਾਰੂਕੀ ਦਾ ਖਾਸ ਸੀ।
  -ਤਰਲੋਚਨ ਸਿੰਘ ਦੁਪਾਲਪੁਰ--- ਜਿਸ ਵੇਲੇ ਸ੍ਰੀ ਦਰਬਾਰ ਸਾਹਿਬ ਤੋਂ ਆਸਾ ਦੀ ਵਾਰ ਦਾ ਕੀਰਤਨ ਹੋ ਰਿਹਾ ਹੁੰਦਾ ਹੈ ਉਸ ਵੇਲੇ ਅਸੀਂ ਕੈਲੀਫੋਰਨੀਆਂ ਵਿਚ ਬੈਠੇ ਸ਼ਾਮ ਦੀ ਚਾਹ ਪੀ ਰਹੇ ਹੁੰਦੇ ਹਾਂ।ਕਰੋਨਾ ਵਾਇਰਸ ਕਾਰਨ ਅਸੀਂ ਸਾਰਾ ਪ੍ਰਵਾਰ ਘਰੇ ਬੈਠੇ ਕੀਰਤਨ ਸਰਵਣ ਕਰਦੇ ਹਾਂ। ਇਸ ਕਰਕੇ ਟੀ.ਵੀ. ਰਾਹੀਂ ਪ੍ਰਸਾਰਤ ਹੋ ਰਿਹਾ ਅੰਮ੍ਰਿਤ ਵੇਲੇ ਦਾ ਕੀਰਤਨ ਵਧੇਰੇ ਇਕਾਗਰਤਾ ਨਾਲ ਸੁਣਦੇ ਹਾਂ। ਕਈ ਦਿਨਾਂ ਤੋਂ ਦੇਖ ਰਿਹਾ ਹਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਰੋਜ ਹੀ ਰਾਗੀ ਸਿੰਘਾਂਦੇ ਬਿਲਕੁਲ ਪਿੱਛੇ ਆਣ ਵਿਰਾਜਦੇ ਹਨ। ਉਨ੍ਹਾਂ ਦੇ ਆਸੇ ਪਾਸੇ ਸ਼ਰਧਾਲੂ ਤਾਂ ਹੋਰ ਵੀ ਬੈਠੇ ਹੁੰਦੇ ਹਨ। ਪਰ ਗਿਆਨੀ ਜੀ ਹੁਣੀ ਕੀਰਤਨ ਸੁਣਦੇ ਹੋਏ ਏਨੀ ਵਿਸਮਾਦਤ ਮੁਦਰਾ ਵਿਚ ਆਲੇ ਦੁਆਲੇ ਅਤੇ ਉੱਪਰ ਹੇਠ ਨੂੰ ਇੰਝ ਸਿਰ ਹਿਲਾਉਂਦੇ ਹਨ, ਜਿਵੇਂ ਉਹ ਉਚਾਰੇ ਜਾ ਰਹੇ ਸ਼ਬਦਾਂ ਦੇ ਅਰਥਾਂ ਵਿੱਚ ਪੂਰੇ ਗੜੂੰਦ ਹੋ ਰਹੇ ਹੋਣ ! ਅਜਿਹਾ ਕਰਦਿਆਂ ਕਦੇ ਉਹ ਆਪਣੇ ਨੇਤਰ ਮੁੰਦ ਲੈਂਦੇ ਨੇ….. ਕਦੇ ਉਘਾੜ ਲੈਂਦੇ ਹਨ। ਕਹਿਣ ਦਾ ਮਤਲਬ ਕਿ ਉਹ…
  ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਨਿਸ਼ਾਨ ਸਾਹਿਬ ਸਿੱਖੀ ਦੀ ਚੜਦੀ ਕਲਾ ਦਾ ਪ੍ਰਤੀਕ ਹੈ, ਸਿੱਖ ਪੰਥ ਦਾ ਆਪਣਾ ਵੱਖਰਾ ਨਿਸ਼ਾਨ ਹੈ, ਆਪਣਾ ਵੱਖਰਾ ਰੰਗ ਹੈ ਬੀਤੇ ਸਮੇ ਦੌਰਾਨ ਆਈਆਂ ਕੌਮੀ ਕਮਜ਼ੋਰੀਆਂ ਕਾਰਣ ਨਿਸ਼ਾਨ ਸਾਹਿਬ ਦਾ ਵੀ ਭਗਵਾਕਰਣ ਹੋ ਗਿਆ ਸੀ । ਗੁਰੂ ਘਰ ਦੇ ਸਾਬਕਾ ਗ੍ਰੰਥੀ ਭਾਈ ਰਘੁਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੀਆਂ ਦੱਸਿਆ ਕੀ ਬੀਤੇ ਐਤਵਾਰ ਨੂੰ ਅਮਰੀਕਾ ਦੇ ਨਿਊ ਜਰਸੀ ਸੂਬੇ ਵਿਚ ਸ੍ਰੀ ਗੁਰੂ ਸਿੰਘ ਸਭਾ ਗਲੇਨ ਰੋਕ ਗੁਰਦਵਾਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ, ਇਸ ਵਾਰੀ ਗੁਰਦਵਾਰਾ ਸਾਹਿਬ ਦੇ ਪ੍ਰਬੰਧਕ ਸੱਜਣਾ ਅਤੇ ਸੰਗਤ ਵਿਚਕਾਰ ਹੋਏ ਵਿਚਾਰਾਂ ਨੂੰ ਮੁਖ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਕਿ ਗੁਰਦਵਾਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਦੇ ਰੰਗ ਗੁਰਮਤਿ ਮਰਯਾਦਾ ਅਨੁਸਾਰ ਸੁਰਮਈ ਹੀ ਹੋਣੇ ਚਾਹੀਦੇ ਹਨ । ਸੰਗਤ ਵਲੋਂ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਇਸਦਾ ਅਸਰ ਦੂਜੇ ਗੁਰੂਘਰਾਂ ਤੇ ਪੈਣਾ ਸ਼ੁਰੂ ਹੋ ਗਿਆ ਹੈ । ਗੁਰਦਵਾਰਾ ਸਾਹਿਬ ਪਲੈਨਫੀਲਡ ਇੰਡੀਆਨਾ ਵਿਚ ਵੀ ਸੰਗਤ ਨੇ ਨਿਸ਼ਾਨ ਸਾਹਿਬ…
  ਕਿਹਾ-ਪ੍ਰਵਾਸੀ ਜੱਗੀ ਜੌਹਲ ਬਿਨਾ ਸਬੂਤਾਂ ਤੋਂ ਪਿਛਲੇ 1000 ਦਿਨਾਂ ਤੋਂ ਜੇਲ੍ਹ ਅੰਦਰ ਰੁਲ ਰਿਹਾ ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ):- ਗੈਰ-ਕਾਨੂੰਨੀ ਗਤੀਵਿਧੀ ਰੋਕੂ ਅਧਿਨਿਯਮ (ਯੂਏਪੀਏ) ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿੱਚ ਚੱਲ ਰਹੀ ਤਕਰਾਰ ਵਿੱਚ ਹੁਣ 'ਜਾਗੋ' ਪਾਰਟੀ ਵੀ ਕੁੱਦ ਗਈ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਦੋਨਾਂ ਆਗੂਆਂ ਨੂੰ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਦੇ ਵੱਲ ਲੈ ਜਾਣ ਦਾ ਦੋਸ਼ੀ ਦੱਸਿਆ ਹੈ। ਜੀਕੇ ਨੇ ਕਿਹਾ ਕਿ ਯੂਏਪੀਏ ਦੀ ਦੁਰਵਰਤੋਂ ਦਾ ਕੈਪਟਨ ਉੱਤੇ ਦੋਸ਼ ਲਾਕੇ ਸੁਖਬੀਰ ਆਪਣੀ ਜ਼ਿੰਮੇਵਾਰੀ ਤੋਂ ਬੱਚ ਨਹੀਂ ਸਕਦੇ। ਜੋ ਕੰਮ ਅੱਜ ਕੈਪਟਨ ਸਰਕਾਰ ਕਰ ਰਹੀ ਹੈ, ਉਹ ਦੀ ਨੀਂਹ ਸੁਖਬੀਰ ਨੇ ਸੂਬੇ ਦਾ ਗ੍ਰਹਿ ਮੰਤਰੀ ਰਹਿੰਦੇ ਆਪ ਪਾਈ ਸੀ। ਅਕਾਲੀ ਸਰਕਾਰ ਦੇ ਸਮੇਂ ਯੂਏਪੀਏ ਦੇ ਤਹਿਤ 60 ਕੇਸ ਦਰਜ ਹੋਏ ਸਨ ਅਤੇ 225 ਲੋਕ ਗਿਰਫਤਾਰ ਹੋਏ ਸਨ, ਜਿਸ ਵਿਚੋਂ 120 ਲੋਕ ਬਾਅਦ ਵਿੱਚ ਬਰੀ ਹੋ…
  ਐਸ.ਏ.ਐਸ. ਨਗਰ - ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿਚ ਦਰਜ ਅਪਰਾਧਕ ਮਾਮਲੇ ਵਿਚ ਨਾਮਜ਼ਦ ਚੰਡੀਗੜ੍ਹ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਵਾਸੀ ਸੈਕਟਰ-21 ਅਤੇ ਜਗੀਰ ਸਿੰਘ ਵਾਸੀ ਸੈਕਟਰ-51 ਖ਼ਿਲਾਫ਼ ਗਵਾਹ ਨੂੰ ਧਮਕਾਉਣ ਦਾ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇਹ ਕਾਰਵਾਈ ਪੰਜਾਬ ਪੁਲੀਸ ਦੇ ਸਾਬਕਾ ਅਧਿਕਾਰੀ ਗੁਰਮੀਤ ਸਿੰਘ ਉਰਫ਼ ਪਿੰਕੀ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ। ਹਾਲਾਂਕਿ ਪੁਲੀਸ ਨੇ ਦੋਵਾਂ ਸਾਬਕਾ ਇੰਸਪੈਕਟਰਾਂ ਖ਼ਿਲਾਫ਼ ਧਾਰਾ 195ਏ ਅਤੇ 500 ਤਹਿਤ ਕੇਸ ਦਰਜ ਕਰ ਲਿਆ ਹੈ ਪਰ ਇਸ ਬਾਰੇ ਕੋਈ ਵੀ ਅਧਿਕਾਰੀ ਬੋਲਣ ਲਈ ਤਿਆਰ ਨਹੀਂ ਹੈ ਅਤੇ ਇਕ-ਦੂਜੇ ’ਤੇ ਗੱਲ ਸੁੱਟ ਕੇ ਆਪਣਾ ਪੱਲਾ ਝਾੜ ਰਹੇ ਹਨ। ਗੁਰਮੀਤ ਸਿੰਘ ਪਿੰਕੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਹ ਲਾਂਡਰਾਂ ਨੇੜੇ ਆਪਣੇ ਸੂਰਾਂ ਦੇ ਫਾਰਮ ਵਿਚ ਮੌਜੂਦ ਸੀ ਤਾਂ ਅਨੋਖ ਸਿੰਘ, ਜੋ ਉਸ ਦਾ ਪੁਰਾਣਾ ਦੋਸਤ ਹੈ, ਉਸ ਨੂੰ ਕਹਿਣ ਲੱਗਾ ਕਿ ਉਹ ਵੀ ਇੱਥੇ ਆਪਣੀ ਜ਼ਮੀਨ ਵਿੱਚ ਫਾਰਮ ਬਣਾਉਣਾ ਚਾਹੁੰਦਾ ਹੈ। ਫਾਰਮ ’ਤੇ ਹੋਈ…
  ਅੰਮ੍ਰਿਤਸਰ, 25 ਜੁਲਾਈ (ਸੁਰਿੰਦਰ ਕੋਛੜ)-ਸਿੱਖਸ ਫ਼ਾਰ ਜਸਟਿਸ (ਐੱਸ. ਜੇ. ਐੱਫ.) ਜਥੇਬੰਦੀ ਦੇ ਬੈਨਰ ਹੇਠ ਚਲਾਈ ਜਾ ਰਹੀ 'ਰੈਫਰੈਂਡਮ 2020' ਤਹਿਤ ਪਾਕਿਸਤਾਨ 'ਚ ਆਨਲਾਈਨ ਵੋਟਿੰਗ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ 'ਚ ਅਰਦਾਸ ਕਰਾਏ ਜਾਣ ਦੇ ਦਾਅਵਿਆਂ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪਾਕਿ ਸਿੱਖ ਆਗੂਆਂ ਨੇ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਪੀ. ਐਸ. ਜੀ. ਪੀ. ਸੀ. ਦੇ ਪ੍ਰਧਾਨ ਸਤਵੰਤ ਸਿੰਘ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਜਨਤਕ ਤੌਰ 'ਤੇ ਐਲਾਨ ਕਰ ਚੁੱਕੇ ਹਨ ਕਿ ਪਾਕਿ ਦੀ ਧਰਤੀ 'ਤੇ ਕਿਸੇ ਵੀ ਦੇਸ਼ ਜਾਂ ਕੌਮ ਵਿਰੁੱਧ ਕੋਈ ਵੱਖਵਾਦੀ ਲਹਿਰ ਨਹੀਂ ਉੱਠਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਕਿ ਸਿੱਖ ਨਾ ਤਾਂ ਐੱਸ. ਜੇ. ਐੱਫ. ਦੇ ਲੀਗਲ ਐਡਵਾਈਜ਼ਰ ਗੁਰਪਤਵੰਤ ਸਿੰਘ ਪੰਨੂੰ ਵਲੋਂ ਚਲਾਈ ਜਾ ਰਹੀ ਉਕਤ ਮੁਹਿੰਮ ਦਾ ਵਿਰੋਧ ਹੀ ਕਰਦੇ ਹਨ ਅਤੇ ਨਾ ਹੀ ਹਮਾਇਤ ਕਰਨਗੇ। ਪੰਜਾਬੀ ਸਿੱਖ ਸੰਗਤ…
  ਅੰਮ੍ਰਿਤਸਰ - ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਂ ਖੁੱਲ੍ਹਾ ਪੱਤਰ ਜਾਰੀ ਕਰਦਿਆਂ ਅਪੀਲ ਕੀਤੀ ਹੈ ਕਿ ਦੇਸ਼ ਨੂੰ ਮਜ਼ਹਬੀ ਨਫ਼ਰਤ ਤੇ ਮੁੜ ਟੁੱਟਣ ਤੋਂ ਬਚਾਇਆ ਜਾਵੇ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਯਤਨ ਕੀਤਾ ਜਾਵੇ। ਆਪਣੇ ਦੋ ਸਫ਼ਿਆਂ ਦੇ ਪੱਤਰ ਵਿਚ ਗਿਆਨੀ ਕੇਵਲ ਸਿੰਘ ਨੇ ਦੇਸ਼ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਤੋਂ ਬਾਅਦ ਹੁਣ ਤਕ ਦੇਸ਼ ਵਾਸੀਆਂ ਦੇ ਨਾਂ ’ਤੇ ਰਾਜਨੀਤੀ ਹੋ ਰਹੀ ਹੈ। ਦੇਸ਼ ਵਾਸੀਆਂ ਨੂੰ ਗੁਮਰਾਹ ਕਰ ਕੇ ਜਾਤ, ਮਜ਼ਹਬ, ਇਲਾਕੇ, ਨਸਲ ਅਤੇ ਰੰਗ-ਭੇਦ ਵਿਚ ਵੰਡ ਕੇ ਆਪੋ ਆਪਣੇ ਧੜਿਆਂ ਵਿਚ ਖਿੱਚਣ ਲਈ ਜ਼ੋਰ-ਅਜ਼ਮਾਈ ਹੋ ਰਹੀ ਹੈ। ਸੱਤਾ ਪ੍ਰਾਪਤੀ ਲਈ ਲੋਕਾਂ ਨੂੰ ਲੜਾਇਆ ਜਾ ਰਿਹਾ ਹੈ। ਦੇਸ਼ ਵਿਚ ਮਜ਼ਹਬ ਦੇ ਨਾਂ ’ਤੇ ਭਾਈਚਾਰਕ ਨਫ਼ਰਤ ਦੇ ਕੰਡੇ ਖਿਲਾਰੇ ਜਾ ਰਹੇ ਹਨ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਮੌਜੂਦਾ ਹਾਲਾਤ ਵਿਚ ਦੇਸ਼ ਨੂੰ ਬਚਾਉਣ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅੱਗੇ ਆਊਣ ਦੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com