ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਭਾਰਤ ਸਰਕਾਰ ਨੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਨੂੰ ਪਾਬੰਦੀਸ਼ੁਦਾ ਜਥੇਬੰਦੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇਕ ਹੁਕਮ ਮੁਤਾਬਕ ਕੇਐੱਲਐੱਫ ਤੇ ਪੰਜਾਬ ਸੂਬੇ ਨੂੰ ਭਾਰਤ ਨਾਲੋਂ ਵੱਖ ਕਰਕੇ ‘ਹਿੰਸਕ ਮਨਸੂਬਿਆਂ’ ਨਾਲ ਇਕ ਆਜ਼ਾਦ ਮੁਲਕ ਬਣਾਉਣ ਦਾ ਦੋਸ਼ ਹੈ। ਇਨ੍ਹਾਂ ਮਾਮਲਿਆਂ ਨੂੰ ਹੀ ਕੇਐੱਲਐੱਫ ’ਤੇ ਪਾਬੰਦੀ ਲਾਉਣ ਦਾ ਆਧਾਰ ਬਣਾਇਆ ਗਿਆ ਹੈ। ਗ੍ਰਹਿ ਮੰਤਰਾਲੇ ਦੇ ਹੁਕਮ ਤਹਿਤ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਤੇ ਇਸ ਨੂੰ ਪ੍ਰਗਟ ਕਰਦੀ ਹਰ ਗਤੀਵਿਧੀ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਗਿਆ ਹੈ। ਇਹ ਵੀ ਦੋਸ਼ ਲਾਇਆ ਹੈ ਕਿ ਇਸ ਜਥੇਬੰਦੀ ਤੇ ਸੂਬੇ ਵਿਚ ਅਤਿਵਾਦ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਸੰਕੇਤ ਮਿਲੇ ਹਨ।
    ਨਵੀਂ ਦਿੱਲੀ - ਪੰਜਾਬ ਮਗਰੋਂ ਦਿੱਲੀ ਵਿਚ ਰਾਜੀਵ ਚੌਕ ਨੂੰ ਦਰਸਾਉਂਦੇ ਬੋਰਡ ’ਤੇ ਸਿੱਖ ਕਤਲੇਆਮ ਦੇ ਪੀੜਤ ਸੁਰਜੀਤ ਸਿੰਘ ਨੇ ਕਾਲਖ ਪੋਤ ਦਿੱਤੀ। ਤਿਲਕ ਵਿਹਾਰ ਰਹਿੰਦੇ ਪਰਿਵਾਰਾਂ ਦਾ ਇਕ ਗਰੁੱਪ ਕਨਾਟ ਪਲੈਸ ਸਥਿਤ ਰਾਜੀਵ ਚੌਕ ਨੂੰ ਦਰਸਾਉਂਦੇ ਹਰੇ ਬੋਰਡ ਕੋਲ ਆਇਆ ਅਤੇ ਬੋਰਡ ’ਤੇ ਲਿਖੇ ਰਾਜੀਵ ਸ਼ਬਦ ’ਤੇ ਕਾਲਖ ਮਲਣ ਲੱਗ ਪਿਆ। ਕਾਲਖ ਮਲਣ ਵਾਲਿਆਂ ’ਚੋਂ ਸੁਰਜੀਤ ਸਿੰਘ ਨੂੰ ਅਕਸਰ ਦਿੱਲੀ ਕਮੇਟੀ ਦੇ ਮੈਂਬਰ ਆਤਮਾ ਸਿੰਘ ਲੁਬਾਣਾ ਨਾਲ ਦੇਖਿਆ ਜਾ ਸਕਦਾ ਹੈ।ਕਾਲਖ਼ ਪੋਤਣ ਵੇਲੇ ਸਿੱਖ ਕਤਲੇਆਮ ਦੀਆਂ ਪੀੜਤਾਵਾਂ ਗੰਗਾ ਕੌਰ, ਇੰਦਰਾ ਕੌਰ, ਸ਼ੰਮੀ ਕੌਰ, ਭਾਗੀ ਕੌਰ, ਲਕਸ਼ਮੀ ਕੌਰ, ਪੱਪੀ ਕੌਰ ਤੇ ਉਨ੍ਹਾਂ ਦੇ ਹੋਰ ਸਾਥੀ ਉੱਥੇ ਪੁੱਜੇ ਅਤੇ ਕਾਂਗਰਸ ਖ਼ਿਲਾਫ਼ ਗੁੱਸਾ ਜਾਹਰ ਕੀਤਾ। ਰਾਜੀਵ ਗਾਂਧੀ ਹਾਏ-ਹਾਏ ਦੇ ਨਾਹਰੇ ਲਾਉਂਦੇ ਹੋਏ ਵਿਧਵਾਵਾਂ ਨੇ ਬੋਰਡ ’ਤੇ ਕਾਲਖ ਮਲ ਦਿੱਤੀ।ਸੁਰਜੀਤ ਸਿੰਘ ਨੇ ਮੰਗ ਕੀਤੀ ਕਿ ਰਾਜੀਵ ਗਾਂਧੀ ਨੂੰ ਦਿੱਤਾ ਗਿਆ ਭਾਰਤ ਰਤਨ ਸਨਮਾਨ ਵਾਪਸ ਲਿਆ ਜਾਵੇ। ਉਸ ਨੇ ਕਿਹਾ ਕਿ ਇਸ ਸਨਮਾਨ ਦੇ ਸਹੀ ਹੱਕਦਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਨ, ਜਿਨ੍ਹਾਂ ਦੇਸ਼ ਲਈ ਕੁਰਬਾਨੀ…
    ਚੰਡੀਗੜ੍ਹ - ਕਰਤਾਰਪੁਰ ਲਾਂਘੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਭਾਵਿਤ ਗੁਰਦਸਪੂਰ ਨੂੰ 3 ਜਨਵਰੀ ਨੂੰ ਹੋਣ ਵਾਲੇ ਦੌਰੇ ਤੋਂ ਪਹਿਲਾਂ ਹੀ ਪਾਕਿਸਤਾਨ ਨੇ ਆਪਣੇ ਪਾਸੇ ਲਾਂਘੇ ਦੀ ਉਸਾਰੀ ਦੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਪਾਕਿਸਤਾਨ ਦੀ ਇਕ ਏਜੇਂਸੀ ਨੇ ਪਾਕਿਸਤਾਨ ਸਰਕਾਰ ਨੂੰ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕੁਝ ਪਾਬੰਦੀਨੁਮਾਂ ਸਿਫ਼ਾਰਸ਼ਾਂ ਭੇਜੀਆਂ ਹਨ। ਇਨ੍ਹਾਂ ਮੁਤਾਬਕ ਹਰ ਰੋਜ਼ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲਾਂਘਾ ਖੋਲ੍ਹਿਆ ਜਾਵੇਗਾ। ਰੋਜ਼ਾਨਾ 500 ਦੇ ਕਰੀਬ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ।ਭਾਰਤ ਵਾਲੇ ਪਾਸੇ ਵੀ ਕਰਤਾਰਪੁਰ ਲਾਂਘੇ ਲਈ ਉਸਾਰੀ ਦਾ ਕੰਮ ਜਾਰੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਦੇ 3 ਜਨਵਰੀ ਦੇ ਪੰਜਾਬ ਦੌਰੇ ਦਾ ਵੇਰਵਾ ਹਾਲੇ ਨਹੀਂ ਆਇਆ ਹੈ , ਪਰ ਸੂਤਰਾਂ ਅਨੁਸਾਰ , ਪ੍ਰਧਾਨ ਮੰਤਰੀ ਲਾਂਘੇ ਵਾਲੇ ਖੇਤਰ ਦਾ ਮੁਆਇਨਾ ਕਰ ਸਕਦੇ ਹਨ। ਭਾਰਤ ਵਿਚ ਇਸ ਲਾਂਘੇ ਬਾਰੇ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਨਿਯਮ ਤਿਆਰ ਕਰਨਗੇ। ਪਰ ਪਾਕਿਸਤਾਨ ਵਿਚ ਭਾਵੇਂ ਉੱਥੋਂ ਦੇ ਪ੍ਰਧਾਨ ਮੰਤਰੀ…
    ਅੰਮਿ੍ਤਸਰ - ਟਕਸਾਲੀ ਅਕਾਲੀ ਆਗੂਆਂ ਵਲੋਂ ਬਣਾਏ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਅੱਜ ਪਾਰਟੀ ਦੇ ਕੁਝ ਸੀਨੀਅਰ ਅਹੁਦਿਆਂ ਲਈ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਪਾਰਟੀ ਦੇ ਸਥਾਨਕ ਕੈਂਪ ਦਫ਼ਤਰ ਵਿਖੇ ਬੁਲਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਜਥੇ: ਬ੍ਰਹਮਪੁਰਾ ਨੇ ਦੱਸਿਆ ਕਿ ਸੀਨੀਅਰ ਟਕਸਾਲੀ ਆਗੂ ਦੋ ਵਾਰ ਲੋਕ ਸਭਾ ਮੈਂਬਰ ਤੇ 4 ਵਾਰ ਵਿਧਾਇਕ ਰਹੇ ਡਾ: ਰਤਨ ਸਿੰਘ ਅਜਨਾਲਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਸਕੱਤਰ ਜਨਰਲ ਤੇ ਮੁੱਖ ਬੁਲਾਰਾ, ਉਜਾਗਰ ਸਿੰਘ ਬਡਾਲੀ ਰੂਪਨਗਰ ਨੂੰ ਮੀਤ ਪ੍ਰਧਾਨ, ਮਨਮੋਹਨ ਸਿੰਘ ਸਠਿਆਲਾ ਤੇ ਮੱਖਣ ਸਿੰਘ ਨੰਗਲ ਫ਼ਰੀਦਕੋਟ ਨੂੰ ਜਨਰਲ ਸਕੱਤਰ, ਮਹਿੰਦਰ ਸਿੰਘ ਹੁਸੈਨਪੁਰ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਚਰਨ ਸਿੰਘ ਫ਼ਿਰੋਜ਼ਪੁਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੋਰਨਾਂ ਪਾਰਟੀ ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਦੇ ਮਹਿਲਾ ਵਿੰਗ, ਕਿਸਾਨ ਵਿੰਗ ਤੇ ਯੂਥ ਵਿੰਗਾਂ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਜਥੇਦਾਰ…
    ਚੰਡੀਗੜ੍ਹ - ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਹਾਲਾਂਕਿ ਰਿਪੋਰਟ ਮਿਲਣ ਤੋਂ ਬਾਅਦ ਉਹ ਸਰਕਾਰ 9 ਮਹੀਨੇ ਸੱਤਾ ਵਿਚ ਰਹੀ ਸੀ। ਅੱਜ ਜਦੋਂ ਜਸਟਿਸ ਰਾਜਨ ਗੁਪਤਾ ਦੇ ਬੈਂਚ ਸਾਹਮਣੇ ਸੁਣਵਾਈ ਸ਼ੁਰੂ ਹੋਈ ਤਾਂ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਐਡਵੋਕੇਟ ਪੀ ਚਿਦੰਬਰਮ ਪੰਜਾਬ ਸਰਕਾਰ ਦੀ ਤਰਫ਼ੋਂ ਪੇਸ਼ ਹੋਏ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਕੁੱਲ ਸੱਤ ਕੇਸ ਦਰਜ ਕੀਤੇ ਗਏ ਸਨ ਜਿਨ੍ਹਾਂ ’ਚੋਂ ਤਿੰਨ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਸਨ ਜਦਕਿ ਦੋ ਰੋਸ ਮੁਜ਼ਾਹਰਿਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨਾਲ। ਦੋ ਹੋਰ ਕੇਸ ਪੁਲੀਸ ਕਰਮੀਆਂ ਨਾਲ ਸਬੰਧਤ ਸਨ ਜਿਨ੍ਹਾਂ ’ਚੋਂ ਇਕ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਉਦੋਂ ਕਾਇਮ ਕੀਤਾ ਸੀ ਜਦੋਂ ਪਹਿਲੇ ਕਮਿਸ਼ਨ ਦੀ ਰਿਪੋਰਟ ’ਤੇ ਕੋਈ ਕਾਰਵਾਈ ਨਾ…
    ਜਲੰਧਰ - ਸਾਕਾ ਨੀਲਾ ਤਾਰਾ ਦੇ ਡੇਢ ਸਾਲ ਬਾਅਦ ਨਕੋਦਰ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ 5 ਬੀੜਾਂ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟਾ ਰਹੇ ਚਾਰ ਸਿੱਖ ਨੌਜਵਾਨਾਂ ਦੀ ਪੁਲੀਸ ਗੋਲੀਆਂ ਨਾਲ ਹੋਈ ਮੌਤ ਬਾਰੇ ਪੰਜਾਬ ਸਰਕਾਰ ਵੱਲੋਂ ਧਾਰੀ ਚੁੱਪ ਦਾ ਮੁੱਦਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਉਠਾਇਆ। ਡਾ. ਧਰਮਵੀਰ ਗਾਂਧੀ ਨੇ ਆਪਣੇ ਫੇਸਬੁਕ ਪੰਨੇ ’ਤੇ ਦਾਅਵਾ ਕੀਤਾ ਹੈ ਕਿ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਸੈਕਟਰੀ ਨੂੰ ਸੱਦ ਕੇ ਪੰਜਾਬ ਸਰਕਾਰ ਨੂੰ ਪੱਤਰ ਲਿਖਣ ਤੇ ਰਿਪੋਰਟ ਭੇਜਣ ਲਈ ਕਿਹਾ ਹੈ।ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਸਾਰੀ ਘਟਨਾ ਦੱਸੀ ਕਿ ਕਿਵੇਂ 2 ਫਰਵਰੀ 1986 ਨੂੰ ਜਲੰਧਰ ਦੇ ਨਕੋਦਰ ਕਸਬੇ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪਾਂ ਦੀ ਬੇਅਦਬੀ ਹੋਈ ਸੀ ਤੇ ਉਸ ਦਾ ਰੋਸ ਪ੍ਰਗਟਾ ਰਹੇ ਚਾਰ ਸਿੱਖ ਨੌਜਵਾਨਾਂ ਨੂੰ 4 ਫਰਵਰੀ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਇਸ ਘਟਨਾ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ…
    ਨਵੀਂ ਦਿੱਲੀ - ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦਿੱਤੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਈ ਕੋਰਟ ਦੇ ਫੈਸਲੇ ਮਗਰੋਂ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਇਸ ਮੌਕੇ ਕੇਸ ਦੀ ਗਵਾਹ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਅਤੇ ਜਗਸ਼ੇਰ ਸਿੰਘ ਨੇ ਪੂਰੀ ਲੜਾਈ ’ਚ ਸਹਿਯੋਗ ਦੇਣ ਲਈ ਕੌਮ ਦਾ ਧੰਨਵਾਦ ਕੀਤਾ। ਸ੍ਰੀ ਜੀਕੇ ਨੇ ਕਿਹਾ ਕਿ ਸੱਜਣ ਦੇ ਗੁਨਾਹ ਵੱਡੇ ਹਨ, ਜਿਸ ਲਈ ਉਹਨੂੰ ਉਮਰ ਕੈਦ ਦੀ ਥਾਂ ਫਾਂਸੀ ਮਿਲਣੀ ਚਾਹੀਦੀ ਹੈ। ਦਿੱਲੀ ਕਮੇਟੀ ਪੀੜਤਾਂ ਨੂੰ ਨਾਲ ਲੈ ਕੇ ਸੁਪਰੀਮ ਕੋਰਟ ’ਚ ਪਹੁੰਚ ਕਰੇਗੀ। ਸ੍ਰੀ ਜੀਕੇ ਨੇ ਮੰਗ ਕੀਤੀ ਕਿ ਸੰਸਦ ’ਚ ਰੁਕੇ ਹੋਏ ਫਿਰਕੂ ਹਿੰਸਾ ਵਿਰੋਧੀ ਬਿਲ ਨੂੰ ਤੁਰੰਤ ਪਾਸ ਕੀਤਾ ਜਾਵੇ, ਤਾਂ ਕਿ ਭਵਿੱਖ ’ਚ ਕੋਈ ਵੀ ਸਿਆਸੀ ਪਾਰਟੀ ਆਪਣੇ ਸਿਆਸੀ ਫਾਇਦੇ ਲਈ ਘੱਟਗਿਣਤੀ ਕੌਮਾਂ ਨੂੰ ਆਪਣਾ ਸ਼ਿਕਾਰ ਬਣਾਉਣ ਤੋਂ ਪਰਹੇਜ਼…
    ਅਜਨਾਲਾ - ਇੱਥੇ ਦਮਦਮੀ ਟਕਸਾਲ ਵਿਖੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਛੇ ਮਹੀਨੇ ਛੇ ਦਿਨ ਲਾਏ ਬਰਗਾੜੀ ਮੋਰਚੇ ਦੀ ਅਸਫ਼ਲਤਾ ਤੇ ਸਿੱਖ ਸੰਗਤ ਦੀ ਖੱਜਲ-ਖੁਆਰੀ ਲਈ ਜਥੇਦਾਰ ਧਿਆਨ ਸਿੰਘ ਮੰਡ ਜ਼ਿੰਮੇਵਾਰ ਹਨ।ਭਾਈ ਅਜਨਾਲਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਬਰਗਾੜੀ ਮੋਰਚੇ ਦੇ ਸ਼ੁਰੂ ਹੋਣ ਤੋਂ ਤੀਜੇ ਦਿਨ ਹੀ ਪੰਜਾਬ ਸਰਕਾਰ ਨੇ ਮੋਰਚੇ ਦੀਆਂ ਮੁੱਖ ਤਿੰਨ ਮੰਗਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ, ਬਹਿਬਲ ਕਲਾਂ ਕਾਂਡ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਤੇ ਨੌਕਰੀ ਅਤੇ ਪੰਜਾਬ ਤੋਂ ਬਾਹਰਲੀਆਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਚਾਰਾਜੋਈ ਲਈ ਸਹਿਮਤੀ ਪ੍ਰਗਟਾ ਦਿੱਤੀ ਸੀ, ਪਰ ਪਤਾ ਨਹੀਂ ਕਿਹੜੇ ਕਾਰਨਾਂ ਕਰ ਕੇ ਧਿਆਨ ਸਿੰਘ ਮੰਡ ਨੇ ਸਰਕਾਰ ਵੱਲੋਂ ਦਿੱਤੇ ਭਰੋਸੇ ਨੂੰ ਠੁਕਰਾ ਦਿੱਤਾ। ਉਨ੍ਹਾਂ ਦੱਸਿਆ ਕਿ ਬਰਗਾੜੀ ਮੋਰਚੇ ਦੇ ਆਗੂਆਂ ਦੀ 17 ਅਗਸਤ ਨੂੰ ਮੁੜ ਹੋਈ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਸੀ ਕਿ 18 ਅਗਸਤ ਨੂੰ ਇਨ੍ਹਾਂ ਮੰਗਾਂ ਪ੍ਰਤੀ ਸਰਕਾਰ ਨਾਲ ਗੱਲਬਾਤ…
    ਲੁਧਿਆਣਾ - ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ’ਤੇ ਭੁੱਲਾਂ ਬਖਸ਼ਾਉਣ ਲਈ ਅਰਦਾਸ ਕਰਕੇ ਕੋਈ ਗ਼ਲਤੀ ਨਹੀਂ ਕੀਤੀ ਅਤੇ ਨਾ ਹੀ ਮਰਿਆਦਾ ਭੰਗ ਕੀਤੀ ਹੈ।ਉਹ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਵਿਚ ਸ਼ਾਮਲ ਹੋਣ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰਮਤਿ ਅਨੁਸਾਰ ਹਰ ਸਿੱਖ ਨੂੰ ਹੱਕ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਪਾਠ ਕਰਾ ਕੇ ਭੁੱਲਾਂ ਦੀ ਮੁਆਫ਼ੀ ਦੀ ਅਰਦਾਸ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਭੁੱਲਾਂ ਬਖ਼ਸ਼ਾਉਣ ਦੀ ਅਰਦਾਸ ਗੁਰਮਤਿ ਮਰਿਆਦਾ ਤੇ ਪ੍ਰੰਪਰਾ ਅਨੁਸਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਚਾਹੀਦਾ ਹੈ ਕਿ ਉਹ ਜ਼ਿੰਦਗੀ ਵਿਚ ਹੋਈਆਂ ਭੁੱਲਾਂ ਦੀ ਅਰਦਾਸ ਕਰਦਾ ਰਹੇ।ਉਨ੍ਹਾਂ ਇਕ ਸਵਾਲ…
    ਬਠਿੰਡਾ - ਦਲ ਖ਼ਾਲਸਾ ਵੱਲੋਂ ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜਬਰੀ ਲਾਪਤਾ ਕੀਤੇ, ਫ਼ਰਜ਼ੀ ਮੁਕਾਬਲਿਆਂ ਅਤੇ ਰੋਸ ਪ੍ਰਦਰਸ਼ਨ ਦੌਰਾਨ ਪੁਲੀਸ ਦੀਆਂ ਗੋਲੀਆਂ ਨਾਲ ਮਾਰੇ ਗਏ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਬਠਿੰਡਾ ਵਿਚ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ 70ਵੇਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਮਾਲਵਾ ਯੂਥ ਫੈੱਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਨਾਲ ਸਾਂਝੇ ਤੌਰ ’ਤੇ ਕੱਢਿਆ ਗਿਆ।ਇਸ ਮਾਰਚ ਤੋਂ ਪਹਿਲਾਂ ਜਬਰੀ ਲਾਪਤਾ ਕੀਤੇ ਅਤੇ ਫ਼ਰਜ਼ੀ ਮੁਕਾਬਲਿਆਂ ਦੀ ਭੇਟ ਚੜ੍ਹੇ ਲੋਕਾਂ ਦੀ ਯਾਦ ਵਿੱਚ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਚ ਅਰਦਾਸ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ’ਚ ਸਰਕਾਰੀ ਦਹਿਸ਼ਤਗਰਦੀ ਦੇ ਸ਼ਿਕਾਰ ਇੱਕ ਪੀੜਤ ਦੀ ਮਾਂ ਦੀ ਸਰਕਾਰ ਨੂੰ ਗੁਹਾਰ ਲਾਉਣ ਵਾਲਾ ਬੈਨਰ ਫੜਿਆ ਹੋਇਆ ਸੀ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਕੋਲ ਸਰਕਾਰ ਨੂੰ ਹਲੂਣਾ ਦੇਣ ਵਾਲੇ ਹੋਰ ਬੈਨਰ ਵੀ ਸਨ।ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਇਸ ਸਮਾਗਮ ਦਾ ਮੰਤਵ ਸੁਰੱਖਿਆ ਫੋਰਸ ਅਤੇ ਪੁਲੀਸ ਵਲੋਂ ਜਬਰੀ ਲਾਪਤਾ ਕੀਤੇ ਬੇਜ਼ੁਬਾਨਾਂ ਦੀ ਜ਼ੁਬਾਨ ਬਣਨਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com