ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਾਭਾ,11 ਦਸੰਬਰ 2018 - ਜੇਲ੍ਹ ਪ੍ਰਸ਼ਾਸਨ ਵੱਲੋਂ ਮੀਡੀਆ ਵਿੱਚ ਨਸ਼ਰ ਖਬਰਾਂ ਅਨੁਸਾਰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਧੀਨ ਪੰਜਾਬ ਦੀ ਅਤਿ ਸੁਰੱਖਿਆ ਵਾਲੀ ਨਾਭਾ ਜੇਲ ਵਿੱਚ ਨਜ਼ਰਬੰਦ ਸੁਖਪ੍ਰੀਤ ਸਿੰਘ ਪੁੱਤਰ ਸਰਦਾਰ ਹਰਦੀਪ ਸਿੰਘ ਵਾਸੀ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ ਹੈ।ਸਿੱਖ ਰਿਲੀਫ ਦੇ ਪਰਮਿੰਦਰ ਸਿੰਘ ਅਮਲੋਹ ਨੇ ਦੱਸਿਆ ਕਿ ਮੀਡੀਆ ਵਿੱਚ ਸੁਖਪ੍ਰੀਤ ਸਿੰਘ ਉੱਤੇ ਲੁੱਟਾਂ ਖੋਹਾਂ ਦੇ ਕੇਸ ਹੋਣ ਦਾ ਝੂਠਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਜਦਕਿ ਪੁਲਿਸ ਵੱਲੋਂ ਉਸ ਉੱਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਤਹਿਤ ਇੱਕ ਪਰਚਾ ਦਰਜ ਕੀਤਾ ਗਿਆ ਸੀ।ਪੁਲਿਸ ਨੇ ਸੁਖਪ੍ਰੀਤ ਸਿੰਘ ਨੂੰ 16/06/2017 ਨੂੰ ਉਹਨਾਂ ਦੇ ਪਿੰਡ ਕਲਾਨੌਰ ਤੋਂ ਗਿਰਫਤਾਰ ਕੀਤਾ ਸੀ ਅਤੇ ਉਸ ਕੋਲੋਂ ਪੁਲਿਸ ਨੂੰ ਕੁੱਝ ਵੀ ਬਰਾਮਦ ਨਹੀਂ ਹੋਇਆ ਸੀ।ਮੋਹਾਲੀ ਪੁਲਿਸ ਵੱਲੋਂ ਬੱਬਰ ਖਾਲਸਾ ਨਾਲ ਸਬੰਧਾਂ ਦੇ ਅਧਾਰ 'ਤੇ ਇੱਕ ਬੀਬੀ ਸਮੇਤ 11 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਨਾਭਾ ਜੇਲ ਭੇਜ ਦਿੱਤਾ ਸੀ। ਗ੍ਰਿਫਤਾਰ ਨੌਜਵਾਨਾਂ ਵਿੱਚ ਸੁਖਪ੍ਰੀਤ ਸਿੰਘ ਤੋਂ ਇਲਾਵਾ ਹਰਵਰਿੰਦਰ ਸਿੰਘ ਵਾਸੀ ਪ੍ਰਤਾਪਨਗਰ ਅੰਮ੍ਰਿਤਸਰ, ਅਮ੍ਰਿਤਪਾਲ ਕੌਰ ਵਾਸੀ…
    ਨਰਿੰਦਰ ਪਾਲ ਸਿੰਘਸ਼੍ਰੋਮਣੀ ਅਕਾਲੀ ਦਲ(ਬਾਦਲ) ਦੀ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਕੋਰ ਕਮੇਟੀ ਦੀ ਬੈਠਕ ਵਲੋਂ ਲਏ ਇੱਕ ਅਹਿਮ ਫੈਸਲੇ ਅਨੁਸਾਰ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਾਰਕੁੰਨ 8 ਦਸੰਬਰ ਤੋਂ 10 ਦਸੰਬਰ ਤੱਕ ਸ੍ਰੀ ਦਰਬਾਰ ਸਾਹਿਬ ਵਿਖੇ ਉਹ ਸਾਰੀਆਂ ਸੇਵਾਵਾਂ ਨਿਭਾਉਣਗੇ ਜੋ ਕਿ ਗੁਰਬਾਣੀ ਜਾਂ ਗੁਰ-ਸਿਧਾਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਸਿੱਖ ਨੂੰ ਅਕਾਲ ਤਖਤ ਸਾਹਿਬ ਵਲੋਂ ਧਾਰਮਿਕ ਤਨਖਾਹ ਵਜੋਂ ਨਿਭਾਉਣ ਲਈ ਹੁਕਮ ਕੀਤਾ ਜਾਂਦਾ ਹੈ। ਕੋਰ ਕਮੇਟੀ ਵਲੋਂ ਲਏ ਫੈਸਲੇ ਅਨੁਸਾਰ ਅਕਾਲੀ ਦਲ ਦੀ ਲੀਡਰਸ਼ਿਪ ਤੇ ਕਾਰਕੁੰਨਾਂ ਵਲੋਂ ਕੀਤੀ ਜਾ ਰਹੀ ਇਸ ਸੇਵਾ ਨੂੰ ਅਕਾਲੀ ਦਲ ਦੇ 10 ਸਾਲਾ ਕਾਰਜਕਾਲ ਦੌਰਾਨ ਜਾਣੇ ਅਨਜਾਣੇ ਵਿੱਚ ਹੋਈਆਂ ਭੁੱਲਾਂ ਜਾਂ ਗਲਤੀਆਂ ਦਾ ਪਸ਼ਚਾਤਾਪ ਦੱਸਿਆ ਜਾ ਰਿਹਾ ਹੈ।ਦਲ ਦੇ ਇਸ ਫੈਸਲੇ ਨੂੰ ਤਿੱਖੀ ਨਜਰੇ ਵਾਚ ਰਹੇ ਸਿਆਸੀ ਚਿੰਤਕਾਂ ਨੇ ਸਵਾਲ ਚੁੱਕਿਆ ਹੈ ਕਿ ਅਕਾਲੀ ਦਲ ਦੀ ਨਜਰ ਵਿੱਚ ਉਹ ਕਿਹੜਾ ਐਸਾ ਗੁਨਾਹ ਜਾਂ ਗਲਤੀ ਹੈ ਜੋ 10 ਸਾਲਾਂ ਦੌਰਾਨ ਅਕਾਲੀ ਦਲ ਜਾਂ ਇਸਦੀ ਲੀਡਰਸ਼ਿਪ ਪਾਸੋਂ ਹੋਈ ਤੇ ਖੁਦ ਉਹਨਾਂ…
    ਅੰਮਿ੍ਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸੇ ਮਹੀਨੇ ਆ ਰਹੇ ਸਾਹਿਬਜ਼ਾਦਿਆਂ ਤੇ ਹੋਰ ਮਹਾਨ ਸਿੱਖਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਪੰਦਰਵਾੜੇ ਨੂੰ ਜਿੱਥੇ ਸਿੱਖ ਪੰਥ ਨੂੰ ਸਾਦਗੀ ਨਾਲ ਮਨਾਏ ਜਾਣ ਦੀ ਹਦਾਇਤ ਕੀਤੀ ਹੈ, ਉੱਥੇ ਨਾਲ ਹੀ ਪੰਜਾਬ ਦੀ ਕੈਪਟਨ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਮੁੜ ਜ਼ੋਰ ਦੇ ਕੇ ਕਿਹਾ ਹੈ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਹੋਇਆਂ ਦਸੰਬਰ 'ਚ ਕਰਾਈਆਂ ਜਾਣ ਵਾਲੀਆਂ ਪੰਚਾਇਤੀ ਚੋਣਾਂ ਮੁਲਤਵੀ ਕਰਕੇ ਜਨਵਰੀ ਮਹੀਨੇ ਕਰਵਾ ਲਈਆਂ ਜਾਣ | ਉਨ੍ਹਾਂ ਕਿਹਾ ਕਿ ਚੋਣਾਂ ਮੁਲਤਵੀ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਵੀ ਸਰਕਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਤੇ ਜੇਕਰ ਸਰਕਾਰ ਨੇ ਫ਼ਿਰ ਵੀ ਆਪਣਾ ਫ਼ੈਸਲਾ ਨਾ ਬਦਲਿਆ ਤਾਂ ਸਿੰਘ ਸਾਹਿਬਾਨ ਤੇ ਸ਼ੋ੍ਰਮਣੀ ਕਮੇਟੀ ਨਾਲ ਵਿਚਾਰ ਕਰਕੇ ਅਹਿਮ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਸ਼ਹੀਦੀ ਪੰਦਰਵਾੜਾ…
    ਬਰਗਾੜੀ - ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਪਿਛਲੇ 190 ਦਿਨਾ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਸਿਖਰਲੇ ਡੰਡੇ ਤੇ ਪੁੱਜ ਚੁੱਕਾ ਹੈ, ਪਿਛਲੇ ਦਿਨਾਂ ਤੋਂ ਸਰਕਾਰ ਵੱਲੋਂ ਮੋਰਚਾ ਸਮਾਪਤ ਕਰਵਾਉਣ ਲਈ ਮੰਗਾਂ ਮੰਨੇ ਜਾਣ ਦੀ ਚੱਲ ਰਹੀ ਚਰਚਾ ਉਸ ਮੌਕੇ ਸਪੱਸ਼ਟ ਰੂਪ ਵਿੱਚ ਸਾਹਮਣੇ ਆਈ ਜਦੋਂ ਬਲਜੀਤ ਸਿੰਘ ਦਾਦੂਵਾਲ ਨੇ ਜਿੱਥੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ,ਓਥੇ ਸਮੂੰਹ ਭਾਈਚਾਰਿਆਂ ਵੱਲੋਂ ਮੋਰਚੇ ਨੂੰ ਹੁਣ ਤੱਕ ਦਿੱਤੇ ਪੂਰਨ ਸਹਿਯੋਗ ਲਈ ਧੰਨਵਾਦ ਕਰਦਿਆਂ ਇਹ ਸੰਕੇਤ ਦਿੱਤਾ ਕਿ ਆਉਣ ਵਾਲੇ ਇੱਕ ਦੋ ਦਿਨਾਂ ਵਿੱਚ ਸਰਕਾਰ ਮੋਰਚੇ ਦੀਆਂ ਮੰਗਾਂ ਮੰਨਣ ਲਈ ਬਰਗਾੜੀ ਪੁੱਜ ਰਹੀ ਹੈ। ਉਨ੍ਹਾਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਬੋਲਦਿਆਂ ਕਿਹਾ ਕਿ ਸਰਕਾਰ ਦੀ ਪਿਛਲੇ ਦਿਨਾਂ ਤੋਂ ਜਥੇਦਾਰ ਭਾਈ ਮੰਡ ਨਾਲ ਮੋਰਚੇ ਦੀਆਂ ਮੰਗਾਂ ਸਬੰਧੀ ਗੱਲਬਾਤ ਚੱਲ ਰਹੀ ਹੈ,ਜਿਸਨੂੰ ਅਮਲੀ ਜਾਮਾ ਪਹਿਨਾਉਣ ਲਈ ਸਰਕਾਰ ਕਿਸੇ ਵੀ ਦਿਨ ਮੋਰਚੇ ਵਿੱਚ ਪੁੱਜ ਕੇ ਮੰਗਾਂ ਮੰਨਣ ਦਾ ਐਲਾਨ ਕਰ ਸਕਦੀ ਹੈ।ਮੋਰਚੇ ਵਿੱਚ ਪ੍ਰਕਾਸ਼ ਕਰਵਾਏ ਜਾ ਰਹੇ ਸ੍ਰੀ ਆਖੰਡ ਪਾਠ ਸਾਹਿਬ ਤੋਂ ਇਹ ਸੰਕੇਤ ਵੀ ਮਿਲਦੇ…
    ਸੰਗਤ ਮੰਡੀ, (ਕਿਰਪਾਲ ਸਿੰਘ ਬਠਿੰਡਾ): ਦੇਸ਼ ਦੀ ਵੰਡ ਸਦਕਾ ਸਿੱਖ ਕੌਮ ਤੋਂ ਵਿਛੋੜੇ ਗਏ ਗੁਰਦੁਆਰਿਆਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਲਈ ਕਰਤਾਰਪੁਰ ਲਾਂਘੇ ਲਈ ਭਾਰਤ-ਪਾਕਸਤਾਨ ਦੋਵਾਂ ਸਰਕਾਰਾਂ ਵੱਲੋਂ ਕੀਤੀ ਸ਼ੁਰੂਆਤ ਸ਼ਲਾਘਾਯੋਗ ਹੈ। ਲਾਂਘੇ ਦੀ ਸ਼ੁਰੂਆਤ, ਵੰਡ ਉਪ੍ਰੰਤ ਦੋਵੇਂ ਦੇਸ਼ਾਂ ਦੀਆਂ ਸਰਹੱਦਾਂ ’ਤੇ ਚੱਲ ਰਹੇ ਟਕਰਾ ਤੇ ਤਣਾਅ ਪੂਰਬਕ ਮਹੌਲ ਨੂੰ ਘਟਾਉਣ ਅਤੇ ਸ਼ਾਂਤੀ, ਆਪਸੀ ਪਿਆਰ ਤੇ ਸਦਭਾਵਨਾ ਵਾਲੇ ਮਹੌਲ ’ਚ ਤਬਦੀਲ ਕਰਨ ਅਤੇ ਵਪਾਰ ਦੀਆਂ ਸੰਭਾਵਨਾਵਾਂ ਵਧਣ ਕਾਰਨ ਦੋਵਾਂ ਦੇਸ਼ਾਂ ਦੀ ਤਰੱਕੀ ਦੀ ਵੀ ਸ਼ੁਰੂਆਤ ਸਿੱਧ ਹੋਵੇਗੀ। ਇਹ ਸ਼ਬਦ ਸੰਗਤ ਕੈਂਚੀਆਂ ਵਿਖੇ ਗੁਰਮਤਿ ਸੇਵਾ ਲਹਿਰ ਦੇ ਸਾਲਾਨਾ ਗਰਿਮਤ ਸਮਾਗਮ ਵਿੱਚ ਬੋਲਦਿਆਂ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਨੇ ਕਹੇ। ਉਨ੍ਹਾਂ ਕਿਹਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਸਕਾਰਤਮਿਕ ਪਹੁੰਣ ਅਪਨਾਉਣ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਖਾਸ ਕਰਕੇ ਪਾਕਸਤਾਨ ਦੀ ਸਰਕਾਰ ਅਤੇ ਇਸ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਵਿਸ਼ੇਸ਼ ਵਧਾਈ ਦੇ ਹੱਕਦਾਰ ਹਨ ਇਸ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਹੈ ਜਿਨ੍ਹਾਂ ਨੇ ਕਰਤਾਰਪੁਰ ਲਾਂਘਾ ਦੇਣ ਲਈ ਪਹਿਲ ਕੀਤੀ ਅਤੇ ਉਦਘਾਟਨੀ…
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ। ਬਾਦਲ ਦਲ ਦੇ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਹ ਵੀ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਸਰਕਾਰ ਦੀ ਲਾਪਰਵਾਹੀ ਕਾਰਨ 63 ਸਿੱਖਾਂ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ 1984 ਦੇ ਕਤਲੇਆਮ ਦੇ ਗਵਾਹਾਂ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਖਰੀਦੇ ਜਾਣ ਦਾ ਖੁਲਾਸਾ ਕਰਨ ਵਾਲੇ ਅਭਿਸ਼ੇਕ ਵਰਮਾ ਦਾ ‘ਲਾਈ ਡਿਟੈਕਟਰ ਟੈਸਟ’ 4 ਤੋਂ 6 ਦਸੰਬਰ ਤਕ ਹੋਣ ਦੀ ਜਾਣਕਾਰੀ ਦਿੱਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦੋਸ਼ ਲਾਇਆ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਦੀ ਲਾਪਰਵਾਹੀ ਕਾਰਨ 63 ਸਿੱਖਾਂ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ ਉਹਨਾਂ ਕਿਹਾ ਕਿ ਦਿੱਲੀ ਸਰਕਾਰ ਦੀ ਲਾਪਰਵਾਹੀ ਅਤੇ…
    ਬਰਗਾੜੀ - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਚੱਲ ਰਿਹਾ ਇਨਸਾਫ ਮੋਰਚਾ 185 ਦਿਨ ਪਾਰ ਕਰ ਗਿਆ ਹੈ।ਮੋਰਚੇ ਦੀ ਸਟੇਜ਼ ਸਮਾਪਤੀ ਤੋਂ ਬਾਅਦ ਜਥੇਦਾਰ ਮੰਡ ਨੇ ਪਹਿਰੇਦਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕੇਸਰੀ ਨਿਸ਼ਾਨ ਸਾਹਿਬ ਥੱਲੇ ਇੱਕਠੇ ਹੋਣਾ ਚਾਹੀਦਾ ਹੈ, ਕਿਉਂਕਿ ਸਮੇਂ ਦੀਆਂ ਸਰਕਾਰਾਂ ਨੇ ਗੁਰੂ ਦੀ ਹੋਈ ਬੇਅਦਬੀ ਦਾ ਕੋਈ ਇਨਸਾਫ ਨਹੀਂ ਦਿੱਤਾ, ਦੋ ਸਿੱਖ ਨੌਜਵਾਨਾਂ ਦੇ ਕਤਲਾ ਦਾ ਇਨਸਾਫ਼ ਨਹੀਂ ਦਿੱਤਾ ਅਤੇ ਨਾ ਹੀ ਪੰਚੀ ਪੰਚੀ,ਤੀਹ ਤੀਹ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਬੰਦੀਆ ਨੂੰ ਕੋਈ ਇਨਸਾਫ਼ ਮਿਲਿਆ ਹੈ।ਉਨ੍ਹਾਂ ਕਿਹਾ ਕਿ ਕੌਮ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਾਂ ਨੂੰ ਆਪੋ ਆਪਣੀਆਂ ਧੜੇਬੰਦੀਆਂ ਖਤਮ ਕਰ ਦੇਣੀਆਂ ਚਾਹੀਦੀਆਂ ਹਨ, ਜੇਕਰ ਕੌਮ ਹੁਣ ਵੀ ਇਕੱਠੀ ਨਾ ਹੋਈ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਕਦੇ ਵੀ ਮੁਆਫ ਨਹੀਂ ਕਰਨਗੀਆਂ,ਭਾਵੇ ਉਹ ਸਿੱਖ ਆਗੂ ਹੋਣ, ਸੰਤ ਮਹਾਂਪੁਰਸ਼ ਹੋਣ ਜਾ ਆਮ ਸਿੱਖ…
    ਅਟਾਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਵਤਨ ਵਾਪਸੀ ਮੌਕੇ ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ ਤੇ ਉਨ੍ਹਾਂ ਦੀ ਅਰਦਾਸ ਹੈ ਕਿ ਅਮਨ ਦਾ ਇਹ ਲਾਂਘਾ ਛੇਤੀ ਖੁੱਲ੍ਹੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦਾ ਕੋਈ ਵਾਸਤਾ ਨਹੀਂ ਹੈ ਅਤੇ ਉਹ ਨੀਂਹ ਪੱਥਰ ਸਮਾਗਮ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਦਿੱਤੇ ਸਥਾਨ ’ਤੇ ਹੀ ਬੈਠੇ ਸਨ। ਵਾਹਗਾ-ਅਟਾਰੀ ਸਰਹੱਦ ਰਾਹੀਂ ਪਰਤੇ ਭਾਈ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਛੇਤੀ ਹੀ ਪਾਕਿਸਤਾਨ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬਾਰੇ ਪਾਕਿਸਤਾਨ ਵਿਚ ਵੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਦੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…
    ਨਰਿੰਦਰ ਪਾਲ ਸਿੰਘ *ਪਾਕਿਸਤਾਨ ਸਥਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਸਰਜ਼ਮੀਨ ਦੇ ਖੁੱਲੇ ਦਰਸ਼ਨ ਦੀਦਾਰਿਆਂ ਲਈ ਨਾਨਕ ਨਾਮ ਲੇਵਾ ਸੰਗਤਾਂ ਨੂੰ ਮਿਲ ਰਿਹਾ ਲਾਂਘਾ ਸਿਆਸਤਦਾਨਾਂ ਨੂੰ ਕਿਉਂ ਹਜ਼ਮ ਨਹੀ ਹੋ ਰਿਹਾ ?ਇਹ ਸਵਾਲ ਬੀਤੇ ਕਲ੍ਹ ਹੀ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਸਰਕਾਰੀ ਸਮਾਗਮ ਮੌਕੇ ਸਿਆਸਤਦਾਨਾਂ ਵਲੋਂ ਉਡਾਈ ਕੁੱਕੜ ਖੇਹ ਤੋਂ ਬਾਅਦ ਸਿਆਸੀ ਤੇ ਵਿਸ਼ੇਸ਼ ਕਰਕੇ ਸਿੱਖ ਹਲਕਿਆਂ ਵਿੱਚ ਪੁਛਿਆ ਜਾ ਰਿਹਾ ਹੈ ।ਕੁਝ ਮਹੀਨੇ ਪਹਿਲਾਂ ਹੀ ਜਦੋਂ ਪਾਕਿਸਤਾਨ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਜਨਾਬ ਇਮਾਰਨ ਖਾਨ ਦੇ ਸਹੁੰ ਚੁਕ ਸਮਾਗਮ ਵਿਚੱ ਇੱਕ ਦੋਸਤ ਕ੍ਰਿਕਟਰ ਖਿਡਾਰੀ ਵਜੋਂ ਪੁਜੇ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਬਾਜਵਾ ਕਲਾਵੇ ਵਿੱਚ ਲੈਕੇ ਇੱਕ ਸੁਨੇਹਾ ਦਿੰਦੇ ਹਨ ਕਿ 'ਅਸਾਂ ਕਰਤਾਰ ਪੁਰ ਲਾਂਘਾ ਦੇਣ ਦਾ ਮਨ ਬਣਾ ਲਿਆ'ਤਾਂ ਸਿਆਸੀ ਗਲਿਆਰਿਆਂ ਵਿੱਚ ਤੇ ਵਿਸ਼ੇਸ਼ ਕਰਕੇ ਖੁੱਦ ਨੂੰ ਸਿੱਖਾਂ ਦੇ ਹਿਤੈਸ਼ੀ ਕਹਾਉਣ ਵਾਲਿਆਂ ਨੂੰ ਮਿਰਚਾਂ ਲੱਗਣ ਦਾ ਦੌਰ ਸ਼ੁਰੂ ਹੋ ਜਾਂਦਾ ਹੈ।ਇਸ ਵਿੱਚ ਉਹ ਸਿਆਸੀ ਲੋਕ ਵੀ ਸ਼ਾਮਿਲ ਹਨ ਜਿਨ੍ਹਾਂ ਦੇ ਇਹ ਦਾਅਵੇ…
    ਅੰਮ੍ਰਿਤਸਰ - ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਕੋਲੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਵੀ ਜਾਂਚ ’ਚ ਸ਼ਾਮਲ ਕਰਕੇ ਪੁੱਛਗਿੱਛ ਕੀਤੀ ਜਾਵੇ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ’ਚੋਂ ਫਾਰਗ ਕੀਤੇ ਗਏ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕੀਤੀ ਹੈ। ਉਸ ਨੇ ਅੱਜ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨਾਲ ਮੁਲਾਕਾਤ ਕੀਤੀ ਹੈ ਅਤੇ ਆਪਣੀ ਮੰਗ ਸਬੰਧੀ ਇਕ ਪੱਤਰ ਸੌਂਪਿਆ ਹੈ।ਸ੍ਰੀ ਬੋਨੀ ਨੇ ਆਖਿਆ ਕਿ ਆਈਜੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਮਾਮਲੇ ਵਿਚ ਨਿਆਂ ਕੀਤਾ ਜਾਵੇਗਾ ਅਤੇ ਲੋੜ ਮੁਤਾਬਕ ਕਿਸੇ ਵੀ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਜਾਂਚ ਟੀਮ ਵੱਲੋਂ ਇਸੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਘੇ ਕਲਾਕਾਰ ਅਕਸ਼ੈ ਕੁਮਾਰ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com