ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਾਦਲਾਂ ਦੇ ਪ੍ਰਬੰਧ ਹੇਠਲੀ ਸ਼੍ਰੋਮਣੀ ਕਮੇਟੀ ਦਾ ਇੱਕ ਹੋਰ ਪੰਥ ਵਿਰੋਧੀ ਕਾਰਾ ਆਇਆ ਸਾਹਮਣੇ ਸ਼ਹਿਣਾ/ਭਦੌੜ - (ਚੀਮਾ)- ਜਿਹੜੇ ਸੌਦਾ ਸਾਧ ਦੇ ਚੇਲਿਆਂ ਦਾ ਨਾਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਆਇਆ ਹੈ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੋਸ਼ੀਆਂ ਨੂੰ ਆਪਣੀਆਂ ਦੁਕਾਦਨਾਂ ਕਿਰਾਏ ’ਤੇ ਦਿੱਤੀਆਂ ਗਈਆਂ ਹਨ, ਜੋ ਬਹੁਤ ਹੀ ਪੰਥ ਵਿਰੋਧੀ ਕਾਰਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੁਰੇ ਬਾਦਲ ਦਲ ਦਾ ਪੰਥ ਵਿਰੋਧੀ ਚਿਹਰਾ ਸਾਹਮਣੇ ਆਉਂਦਾ ਹੈ। ਇਹ ਦਾਅਵਾ ਦਰਬਾਰ-ਏ-ਖਾਲਸਾ ਜੱਥੇਬੰਦੀ ਦੇ ਮੁੱਖ ਸੇਵਾਦਾਰ ਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਕੀਤਾ। ਭਾਈ ਮਾਝੀ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਕਸਬਾ ਭਗਤਾ ਦਾ ਬੱਸ ਸਟੈਂਡ ਐਸਜੀਪੀਸੀ ਦੀ ਜਗ੍ਹਾ ’ਤੇ ਬਣਿਆ ਹੋਇਆ ਹੈ, ਜਿੱਥੇ ਐਸੀਜੀਪੀਸੀ ਵੱਲੋਂ ਦੁਕਾਨਾਂ ਬਣਾ ਕੇ ਕਿਰਾਏ ਉਪਰ ਚੜਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਦੋ ਦੁਕਾਨਾਂ ਸੌਦਾ ਸਾਧ ਦੇ ਚੇਲਿਆਂ ਨੂੰ ਉਨ੍ਹਾਂ ਦਾ ਕਾਰੋਬਾਰ ਕਰਨ ਲਈ ਕਿਰਾਏ ’ਤੇ ਦੇ ਕੇ ਆਰਥਿਕ ਪੱਖ ਤੋਂ ਮਜ਼ਬੂਤ ਕੀਤਾ ਜਾ ਰਿਹਾ ਹੈ। ਗੁਰੂਸਰ ਜਲਾਲ ਵਿਖੇ ਹੋਈ ਗੁਰੂ ਸਾਹਿਬ ਦੀ ਹੋਈ…
    ਅੰਮ੍ਰਿਤਸਰ - ਸਿੱਖ ਇਤਿਹਾਸ ਨਾਲ ਛੇੜਛਾੜ ਮਾਮਲੇ ਵਿੱਚ ਕਾਂਗਰਸ ਸਰਕਾਰ ਖਿਲਾਫ ਦਿੱਤੇ ਗਏ 48 ਘੰਟਿਆਂ ਦੇ ਰੋਸ ਧਰਨੇ ਮਗਰੋਂ ਅੱਜ ਅਗਲੀ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਸਬੰਧ ਵਿਚ ਅਗਲੀ ਰਣਨੀਤੀ ਉਲੀਕਣ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਕੀਤੀ ਗਈ।ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਜਥੇਬੰਦੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਸ ਸਬੰਧੀ ਵੇਰਵਿਆਂ ਤੋਂ ਜਾਣੂੰ ਕਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਹੋਈ ਮੀਟਿੰਗ ਵਿਚ ਸਮੂਹ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੇ ਜਾਣ ਦੀ ਸਮੂਹਿਕ ਰੂਪ ਵਿਚ ਨਿੰਦਾ ਕੀਤੀ ਗਈ। ਸਮੂਹ ਜਥੇਬੰਦੀਆਂ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਮੁੱਖ…
    ਫਰੀਦਕੋਟ - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਇੱਥੇ ਆਪਣੇ ਕੈਂਪ ਦਫਤਰ ’ਚ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਉਦੋਂ ਦੇ ਐੱਸਡੀਐੱਮ ਹਰਜੀਤ ਸਿੰਘ ਅਤੇ ਡੀਐੱਸਪੀ ਬਲਜੀਤ ਸਿੰਘ ਸਿੱਧੂ ਦੇ ਬਿਆਨ ਕਲਮਬੰਦ ਕੀਤੇ। ਬਹਿਬਲ ਕਾਂਡ 14 ਅਕਤੂਬਰ 2015 ਨੂੰ ਵਾਪਰਿਆ ਸੀ। ਉਸ ਵੇਲੇ ਮਨਤਾਰ ਸਿੰਘ ਬਰਾੜ ਕੋਟਕਪੂਰਾ ਦੇ ਵਿਧਾਇਕ ਸਨ ਅਤੇ ਬਹਿਬਲ ਕਾਂਡ ਤੋਂ ਪਹਿਲੀ ਦੇਰ ਰਾਤ ਮਨਤਾਰ ਸਿੰਘ ਬਰਾੜ ਦੀ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜ਼ਿਲ੍ਹਾ ਪ੍ਰਸ਼ਾਸਨ ਅਤੇ ਡੀਜੀਪੀ ਨਾਲ ਮੋਬਾਈਲ ਫੋਨ ’ਤੇ ਲੰਬੀ ਗੱਲਬਾਤ ਹੁੰਦੀ ਰਹੀ ਦੱਸੀ ਜਾ ਰਹੀ ਹੈ।ਜਾਂਚ ਟੀਮ ਸਾਹਮਣੇ ਪੇਸ਼ ਹੋਏ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਾਂ ਕਿਸੇ ਵੀ ਅਕਾਲੀ ਆਗੂ ਨੇ ਸਿੱਖ ਸੰਗਤ ਉੱਪਰ ਗੋਲੀ ਚਲਾਉਣ ਦੇ ਆਦੇਸ਼ ਨਹੀਂ ਦਿੱਤੇ ਅਤੇ ਨਾ ਹੀ ਧਰਨੇ ਤੋਂ ਸੰਗਤ ਨੂੰ ਉਠਾਉਣ ਲਈ ਪੁਲੀਸ ਬਲ ਦੀ ਵਰਤੋਂ ਲਈ ਕਿਹਾ ਸੀ। ਮਨਤਾਰ ਸਿੰਘ ਬਰਾੜ ਨੇ…
    ਬਰਗਾੜੀ - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਚੱਲ ਰਹੇ ਇਨਸਾਫ ਮੋਰਚੇ ਵਿੱਚ ਧਰਮੀ ਫੌਜੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਮੱਰਥਨ ਦਿੱਤਾ।ਜਥੇਦਾਰ ਮੰਡ ਵੱੋ ਸਮੂਹ ਧਰਮੀਆ ਫੌਜੀਆਂਨੂੰ ਸਿਰੋਪਾ? ਦੇਕੇ ਸਨਮਾਨਤ ਕੀਤਾ ਿਆ।ਮੋਰਚਾ ਸੰਚਾਲਕ ਜਥੇਦਾਰ ਮੰਡ ਨੇ ਅੱਜ 6 ਨਵੰਬਰ ਨੂੰ ਸਵੇਰੇ 11 ਵਜੇ ਬਰਗਾੜੀ ਮੋਰਚੇ ਵਿੱਚ ਹੋ ਰਹੀ ਪੰਥਕ ਬੈਠਿਕ ਵਿੱਚ ਸਮੂਹ ਸਿੱਖ ਸੰਪਰਦਾਵਾਂ, ਟਕਸਾਲਾਂ, ਗੁਰਦੁਆਰਾ ਕਮੇਟੀਆਂ, ਧਾਰਮਿਕ ਸੰਸਥਾਵਾਂ ਰਾਗੀ, ਢਾਡੀ, ਪਰਚਾਰਕਾਂ ਅਤੇ ਸੰਤ ਮਹਾਂਪੁਰਸਾਂ ਨੂੰ ਸਮੇ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਇਸ ਖੁੱਲੀ ਪੰਥਕ ਬੈਠਿਕ ਵਿੱਚ ਸਾਰੀਆਂ ਪੰਥਕ ਧਿਰਾਂ ਪਹੁੰਚਕੇ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਵ ਨੂੰ ਧੂਮ ਧਾਮ ਨਾਲ ਮਨਾਉਣ ਅਤੇ ਸਤਾਬਦੀ ਸਮਾਗਮਾਂ ਦੀ ਸੁਰੂਆਤ ਲਈ ਆਪਣੇ ਸੁਝਾਅ ਦੇਣ।ਸਟੇਜ ਜੁੰਮੇਵਾਰੀ ਨਿਭਾਉਂਦਿਆਂ ਸਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਫੌਜਾਂ ਦੇ ਜਰਨੈਲ ਵਿਪਨ ਕੁਮਾਰ ਰਾਵਤ ਨੇ ਆਰ ਐਸ ਐਸ ਮੁਖੀ ਮੋਹਨ ਭਾਗਵਤ ਅਤੇ…
    ਬਘੇਲ ਸਿੰਘ ਧਾਲੀਵਾਲ99142-58142 ---------ਜੂਨ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੋ ਲੈ ਕੇ ਮੌਜੂਦਾ ਸਮੇ ਤੱਕ ਲਗਾਤਾ੍ਰ ਹੋਈਆਂ ਬੇਅਦਬੀਆਂ ਅਤੇ ਦੋ ਸਿੱਖ ਨੌਜਵਾਨਾਂ ਦੀਆਂ ਸ਼ਹੀਦੀਆਂ ਦਾ ਇਨਸਾਫ ਨਾ ਮਿਲਣ ਕਾਰਨ ਸਿੱਖ ਮਨਾਂ ਵਿੱਚ ਇਹ ਰੋਸ ਜਰੂਰ ਵਧਦਾ ਜਾ ਰਿਹਾ ਹੈ,ਕਿਉਂਕਿ ਪਿਛਲੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਗੱਠਜੋੜ ਦੀ ਸਰਕਾਰ ਵੱਲੋਂ ਬੇਅਦਬੀਆਂ ਦਾ ਖੁਰਾਖੋਜ ਲੱਭਣ ਦੀ ਵਜਾਏ ਸਿੱਖਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ,ਅਤੇ ਮੌਜੂਦਾ ਕਾਂਗਰਸ ਸਰਕਾਰ ਵੀ ਕੇਂਦਰ ਦੇ ਦਬਾਅ ਕਾਰਨ ਇਨਸਾਫ ਦੇਣ ਤੋ ਆਹਨਾ ਕਾਹਨੀ ਕਰ ਰਹੀ ਹੈ,ਪ੍ਰੰਤੂ ਇਸ ਦਾ ਇਹ ਮਤਲਬ ਹਰਗਿਜ ਨਹੀ ਕਿ ਪੰਜਾਬ ਦੇ ਹਾਲਾਤ ਬਿਗੜ ਰਹੇ ਹਨ।ਕੀ ਭਾਰਤ ਦੇ ਕਿਸੇ ਹੋਰ ਸੂਬੇ ਵਿੱਚ ਕੋਈ ਸਮੱਸਿਆ ਨਹੀ ? ਕੀ ਹੋਰ ਸੂਬਿਆਂ ਵਿੱਚ ਹੁੰਦਾ ਰੋਸ ਪ੍ਰਦਰਸ਼ਨ ਸਾਂਤੀ ਦਾ ਪਰਤੀਕ ਹੈ ? ਜੰਮੂ ਕਸ਼ਮੀਰ,ਅਸਾਮ ਅਤੇ ਪੰਜਾਬ ਦੇ ਮਹੌਲ ਨੂੰ ਸਾਂਤ ਕਰਨ ਲਈ ਹੀ ਫੌਜਂ ਐਨੀ ਕਾਹਲ ਅਤੇ ਉਤਸੁਕਤਾ ਕਿਉਂ ਦਿਖਾ ਰਹੀ ਹੈ,ਜਦੋਂ ਕਿ ਗੁਆਂਢੀ ਸੂਬੇ ਹਰਿਆਣੇ ਦੇ ਜਾਟਾਂ ਵੱਲੋਂ ਜਦੋਂ ਵੀ ਕੋਈ ਅੰਦੋਲਨ ਕੀਤਾ ਗਿਆ,ਉਹ…
    ਲੰਡਨ - ਇੰਗਲੈਂਡ ਦੇ ਪੱਛਮੀ ਮਿੱਡਲੈਂਡਜ਼ ਖੇਤਰ ਦੇ ਸਮੈਥਵਿੱਕ ਸ਼ਹਿਰ ’ਚ ਪਹਿਲੀ ਸੰਸਾਰ ਜੰਗ ’ਚ ਹਿੱਸਾ ਲੈਣ ਵਾਲੇ ਭਾਰਤੀ ਫੌਜੀਆਂ ਦੀ ਯਾਦ ’ਚ ਬਣਾਈ ਗਈ ਯਾਦਗਾਰ ਤੋਂ ਅੱਜ ਪਰਦਾ ਹਟਾਇਆ ਗਿਆ।ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਨੇ ਇਸ ਯਾਦਗਾਰ ਨੂੰ ‘ਵੱਡੀ ਜੰਗ ਦੇ ਸ਼ੇਰ’ ਨਾਂ ਦਿੱਤਾ ਹੈ। ਪਹਿਲੀ ਸੰਸਾਰ ਜੰਗ ਸਮੇਂ ਬਰਤਾਨਵੀ ਭਾਰਤੀ ਫੌਜ ਦੇ ਜਵਾਨਾਂ ਨੇ ਬਰਤਾਨੀਆ ਵੱਲੋਂ ਜੰਗ ’ਚ ਹਿੱਸਾ ਲਿਆ ਸੀ।ਗੁਰੂ ਨਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ, ‘ਸਾਨੂੰ ਇਸ ਗੱਲ ਦਾ ਮਾਣ ਹੈ ਕਿ ਆਪਣੇ ਵਤਨ ਤੋਂ ਹਜ਼ਾਰਾਂ ਮੀਲ ਦੂਰ ਆ ਕੇ ਬੇਗਾਨੇ ਮੁਲਕ ਲਈ ਆਪਣੀਆਂ ਜਾਨਾਂ ਦੇਣ ਵਾਲੇ ਭਾਰਤੀ ਜਵਾਨਾਂ ਦੀ ਯਾਦ ’ਚ ਇੱਥੇ ਯਾਦਗਾਰ ਉਸਾਰੀ ਗਈ ਹੈ।’ਸਮੈਥਵਿੱਕ ਹਾਈ ਸਟ੍ਰੀਟ ’ਚ ਇਹ ਯਾਦਗਾਰ ਪਹਿਲੀ ਸੰਸਾਰ ਜੰਗ (ਨਵੰਬਰ 1918) ਦੀ 100ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਉਸਾਰੀ ਗਈ ਹੈ। ਇਹ ਬੁੱਤ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੈਂਡਵੈੱਲ ਕਾਊਂਸਲ ਦੇ ਸਹਿਯੋਗ ਨਾਲ ਹਾਈ ਸਟ੍ਰੀਟ ਤੇ ਟੌਲਹਾਊਸ ਵੇਅ ਵਿਚਾਲੇ ਸਥਾਪਤ ਕੀਤਾ ਗਿਆ ਹੈ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਬੁੱਤ ਲਈ…
    ਕਿਹਾ ਮੈਨੂੰ ਪਤਾ ਹੈ ਤੁਸੀ ਕਦੋਂ ਰਿਟਾਇਰ ਹੋ ਰਹੇ ਹੋ ਤੇ ਉਸ ਵੇਲੇ ਤੁਹਾਡੇ ਕੋਲ ਸੁਰੱਖਿਆ ਵੀ ਨਹੀਂ ਹੋਵੇਗੀਚੰਡੀਗੜ੍ਹ : ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ, ਆਪਣੀ ਸੰਸਥਾ ਦੇ ਇੱਕ ਪ੍ਰਚਾਰਕ ਸ਼ਬਨਮਦੀਪ ਸਿੰਘ ਨੂੰ ਪਟਿਆਲਾ ਪੁਲਿਸ ਵਲੋਂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਜਾਣ ਦੇ ਦਾਅਵੇ ਤੋਂ ਭੜਕ ਪਿਆ ਹੈ। ਪੰਨੂ ਨੇ ਯੂਟਿਊਬ ਤੇ ਇੱਕ ਵੀਡੀਓ ਸੰਦੇਸ਼ ਪਾ ਕੇ ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਇਸਦੇ ਨਤੀਜੇ ਅੰਤਰਰਾਸ਼ਟਰੀ ਅਦਾਲਤਾਂ ਵਿੱਚ ਕਾਨੂੰਨੀ ਤੌਰ ਤੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਆਪਣੇ ਇਸ ਵੀਡੀਓ ਸੰਦੇਸ਼ ਵਿੱਚ ਗੁਰਪਤਵੰਤ ਪੰਨੂ ਨੇ ਪਟਿਆਲਾ ਪੁਲਿਸ ਵਲੋਂ ਸ਼ਬਨਮਦੀਪ ਸਿੰਘ ਦੀ ਗ੍ਰਿਫਤਾਰੀ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਉਸਨੂੰ ਪਤਾ ਹੈ ਕਿ ਡੀਜੀਪੀ ਅਰੋੜਾ ਦੀ ਸੇਵਾਮੁਕਤੀ ਨਜ਼ਦੀਕ ਆ ਰਹੀ ਹੈ ਤੇ ਅਜਿਹੇ ਸਮੇਂ ਉਸ ਕੋਲ ਕੋਈ ਜ਼ਿਆਦਾ ਮਾਲੀ ਤੇ ਹੋਰ ਸੁਰੱਖਿਆ ਨਹੀਂ ਹੋਵੇਗੀ।ਕੁੱਲ 2 ਮਿੰਟ 37 ਸਕਿੰਟ ਦੀ ਇਸ ਵੀਡੀਓ ਵਿੱਚ ਗੁਰਪਤਵੰਤ ਸਿੰਘ ਪੰਨੂ ਸ਼ੁਰੂ ਤੋਂ ਲੈ ਕੇ ਅਖੀਰ ਤੱਕ ਪੰਜਾਬ…
    ਚੰਡੀਗੜ੍ਹ - ਫ਼ਰੀਦਕੋਟ ਵਿਖੇ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਨਾਲ ਸਬੰਧਤ ਦੋਸ਼ੀਆਂ ਤੱਕ ਪੁੱਜਣ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਵਲੋਂ ਹੁਣ ਮਲਕੇ (ਮੋਗਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਅੰਗ ਖਿਡਾਉਣ ਦੀ 4 ਨਵੰਬਰ 2015 ਨੂੰ ਵਾਪਰੀ ਘਟਨਾ ਨਾਲ ਸਬੰਧਤ 3 ਦੋਸ਼ੀ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਸੂਚਨਾ ਅਨੁਸਾਰ ਗਿ੍ਫ਼ਤਾਰ ਕੀਤੇ ਤਿੰਨੋਂ ਕਥਿਤ ਦੋਸ਼ੀ ਪਿ੍ਥੀ ਪੁੱਤਰ ਮਹਿੰਗਾ (ਬਾਘਾਪੁਰਾਣਾ), ਅਮਰਦੀਪ ਪੁੱਤਰ ਸੁਖਮੰਦਰ ਅਤੇ ਮਿੱਠੂ ਮਾਨ ਦੋਵੇਂ ਮਲਕੇ ਪਿੰਡ ਤੋਂ ਹਨ ਅਤੇ ਸਾਰੇ ਡੇਰਾ ਸਿਰਸਾ ਨਾਲ ਸਬੰਧਤ ਹਨ | ਸੂਚਨਾ ਅਨੁਸਾਰ ਪੁਲਿਸ ਨੂੰ ਅਜੇ 2-3 ਹੋਰ ਦੋਸ਼ੀ ਵੀ ਲੋੜੀਂਦੇ ਹਨ | ਵਿਸ਼ੇਸ਼ ਜਾਂਚ ਟੀਮ ਵਲੋਂ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ ਪਿੰਡ ਮਲਕੇ ਅਤੇ ਦੂਸਰੀਆਂ ਥਾਵਾਂ 'ਤੇ ਜਾ ਕੇ ਮੌਕੇ ਦੀ ਨਿਸ਼ਾਨਦੇਹੀ ਵੀ ਕਰਵਾ ਲਈ ਗਈ ਹੈ, ਜਿਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ | ਪੁਲਿਸ ਵਲੋਂ ਕੀਤੀ ਪੁੱਛਗਿੱਛ ਦੌਰਾਨ ਸੂਚਨਾ ਅਨੁਸਾਰ ਦੋਸ਼ੀਆਂ ਵਲੋਂ 4 ਨਵੰਬਰ…
    ਚੰਡੀਗੜ੍ਹ - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰਦੇ ਹੋਏ ਸਿੱਖ ਸੰਗਤ 'ਤੇ ਬਹਿਬਲ ਕਲਾਂ 'ਚ ਹੋਏ ਗੋਲੀ ਕਾਂਡ ਵੇਲੇ ਇਸ ਸਮੁੱਚੇ ਘਟਨਾਕ੍ਰਮ ਦੀ ਨੇੜੇ ਤੋਂ ਪੁਲਿਸ ਨਿਗਰਾਨੀ ਕਰਦੇ ਰਹੇ ਪੰਜਾਬ ਪੁਲਿਸ ਦੇ ਸੇਵਾ-ਮੁਕਤ ਐਸ. ਐਸ. ਪੀ. ਚਰਨਜੀਤ ਸਿੰਘ ਸ਼ਰਮਾ ਤੋਂ ਇਲਾਵਾ ਇੰਸਪੈਕਟਰ ਅਮਰਜੀਤ ਸਿੰਘ, ਰਘਬੀਰ ਸਿੰਘ ਸੰਧੂ ਤੇ ਤਤਕਾਲੀ ਐਸ.ਪੀ. ਬਿਕਰਮਜੀਤ ਸਿੰਘ ਵਲੋਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਵਾਉਣ ਦੀ ਮੰਗ ਕਰਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਬਰਗਾੜੀ ਕਾਂਡ ਦੀ ਜਾਂਚ ਲਈ ਬਣਾਈ ਐਸ.ਆਈ.ਟੀ. ਵਲੋਂ ਹੁਣ ਤੱਕ ਕੀਤੀ ਕਾਰਵਾਈ ਦੀ ਸਥਿਤੀ ਤਲਬ ਕਰ ਲਈ ਹੈ | ਇਨ੍ਹਾਂ ਚਾਰੇ ਪਟੀਸ਼ਨਰ ਪੁਲਿਸ ਅਫ਼ਸਰਾਂ ਨੇ ਪਟੀਸ਼ਨ 'ਚ ਕਿਹਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਐਕਸ਼ਨ ਟੇਕਨ ਰਿਪੋਰਟ ਵਿਧਾਨ ਸਭਾ 'ਚ ਪੇਸ਼ ਕੀਤੀ ਗਈ ਤੇ ਇਸ ਉਪਰੰਤ ਪਟੀਸ਼ਨਰਾਂ ਨੂੰ ਬਹਿਬਲ ਕਲਾਂ ਗੋਲੀ ਕਾਂਡ ਦੇ ਸਬੰਧ 'ਚ ਪਹਿਲਾਂ ਤੋਂ 21 ਅਕਤੂਬਰ 2015 ਨੂੰ ਬਾਜਾਖਾਨਾ ਥਾਣੇ 'ਚ ਦਰਜ ਐਫ.ਆਈ.ਆਰ. 'ਚ ਨਾਮਜ਼ਦ ਕਰ ਲਿਆ ਗਿਆ ਤੇ ਪਟੀਸ਼ਨਰਾਂ ਸਮੇਤ 14…
    ਅੰਮ੍ਰਿਤਸਰ - ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਪਹਿਲੇ ਦਿਨ ਹੀ ਗਰਮ ਖਿਆਲੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਥੇ ਅਕਾਲ ਤਖ਼ਤ ਨੇੜੇ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਅਖੰਡ ਪਾਠ ਦੇ ਭੋਗ ਸਮੇਂ ਦੋ ਗਰਮਖਿਆਲੀ ਆਗੂਆਂ ਨੇ ਜਥੇਦਾਰ ਕੋਲੋਂ ਸਿਰੋਪੇ ਲੈਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਹ ਇਕ ਧਿਰ ਵਲੋਂ ਥਾਪੇ ਜਥੇਦਾਰ ਨੂੰ ਮਾਨਤਾ ਨਹੀਂ ਦਿੰਦੇ ਹਨ।ਜਾਣਕਾਰੀ ਅਨੁਸਾਰ ਅਕਾਲ ਤਖ਼ਤ ਨੇੜੇ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਸੀ। ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਮੁਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਬੇਅੰਤ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿਚ ਅਕਾਲ ਤਖ਼ਤ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪੁੱਜੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com