ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਜਥੇਦਾਰ ਦਾ ਐਲਾਨ ਹੋ ਗਿਆ ਹੈ। ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਦੀ ਕਮਾਨ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਹਰਪ੍ਰੀਤ ਸਿੰਘ ਸੰਭਾਲਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੋਮਵਾਰ ਨੂੰ ਹੋਈ ਅੰਤ੍ਰਿਗ ਕਮੇਟੀ ਦੀ ਬੈਠਕ ਵਿੱਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਵਜੋਂ ਲਾਇਆ ਗਿਆ ਹੈ, ਇਸ ਦਾ ਮਤਲਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਨਵਾਂ ਤੇ ਪੱਕਾ ਜਥੇਦਾਰ ਦੀ ਭਾਲ ਹਾਲੇ ਖ਼ਤਮ ਨਹੀਂ ਹੋਈ। ਉਹ ਦਮਦਮਾ ਸਾਹਿਬ ਦਾ ਕੰਮਕਾਜ ਵੀ ਦੇਖਦੇ ਰਹਿਣਗੇ। ਜ਼ਿਕਰਯੋਗ ਹੈ ਕਿ 10 ਸਾਲ ਲੰਮਾ ਕਾਰਜਕਾਲ ਭੋਗਣ ਤੋਂ ਬਾਅਦ ਬੀਤੀ 18 ਅਕਤੂਬਰ ਦੇਰ ਰਾਤ ਨੂੰ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅੱਜ ਐਸਜੀਪੀਸੀ ਦੀ ਐਗ਼ਜ਼ੈਕਟਿਵ ਕਮੇਟੀ ਦੀ ਬੈਠਕ ਵਿੱਚ ਆਰਜ਼ੀ ਤੌਰ 'ਤੇ…
    ਅੰਮ੍ਰਿਤਸਰ - ਬਰਖ਼ਾਸਤ ਕੀਤੇ ਪੰਜ ਪਿਆਰਿਆਂ ਨੇ ਅੱਜ ਨਵੰਬਰ 2015 ’ਚ ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸਮਰਥਨ ਕਰਦਿਆਂ ਆਖਿਆ ਕਿ ਅਕਾਲ ਤਖ਼ਤ ਦਾ ਅਗਲਾ ਜਥੇਦਾਰ ਅਜਿਹਾ ਹੋਣਾ ਚਾਹੀਦਾ ਹੈ, ਜੋ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਹੋਵੇ। ਉਨ੍ਹਾਂ ਅੱਜ ਇੱਥੇ ਅਕਾਲ ਤਖ਼ਤ ’ਤੇ ਇਸ ਮੁੱਦੇ ’ਤੇ ਅਰਦਾਸ ਕੀਤੀ ਹੈ।ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਜਥੇਦਾਰ ਦੇ ਨਾਵਾਂ ਬਾਰੇ ਚਰਚਾ ਚੱਲ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਭਲਕੇ 22 ਅਕਤੂਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਜਾਂ ਨਾ ਕਰਨ ਸਬੰਧੀ ਫ਼ੈਸਲਾ ਹੋਵੇਗਾ, ਜੇ ਅਸਤੀਫ਼ਾ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਆਰਜ਼ੀ ਤੌਰ ’ਤੇ ਜਥੇਦਾਰ ਦੀ ਨਿਯੁਕਤੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਅਜਿਹੀ ਸਥਿਤੀ ਵਿਚ ਸ਼੍ਰੋਮਣੀ ਕਮੇਟੀ ਕੁਝ ਸਮੇਂ ਵਾਸਤੇ ਕਿਸੇ ਵੀ ਸਿੰਘ…
    ਗੁਰਸ਼ਰਨ ਸਿੰਘ ਕਸੇਲ ਗੁਰੂ ਨਾਨਕ ਜੀ ਨੇ ਤਕਰੀਬਨ ਪੰਜ ਸੌ ਸਾਲ ਪਹਿਲਾਂ ਲੋਕਾਈ ਨੂੰ ਅਖੌਤੀ ਧਾਰਮਿਕ ਪ੍ਰਚਾਰਕਾਂ ਦੇ ਚੁੰਗਲ ਵਿੱਚੋਂ ਮੁਕਤ ਕਰਾਉਣ ਲਈ ਸ਼ਲਾਘਾ ਯੋਗ ਕਦਮ ਚੁੱਕੇ ਸਨ, ਜਿਹੜੇ ਉਹਨਾਂ ਨੂੰ ਅੰਧ-ਵਿਸ਼ਵਾਸਾਂ, ਵਹਿਮਾਂ ਭਰਮਾਂ, ਤੇ ਕਰਮਕਾਂਡਾਂ ਵਿੱਚ ਪਾ ਰਹੇ ਸਨ । ਗੁਰੂ ਨਾਨਕ ਪਾਤਸ਼ਾਹ ਇਸ ਮਿਸ਼ਨ ਵਿੱਚ ਪੂਰਨ ਤੌਰ 'ਤੇ ਕਾਮਯਾਬ ਵੀ ਹੋਏ। ਇਸ ਦਾ ਸਬੂਤ ਸਿੱਖ ਧਰਮ ਦਾ ਹੋਂਦ ਵਿੱਚ ਆਉਣਾ ਹੈ । ਇਸ ਧਰਮ ਦੇ ਪੈਰੋਕਾਰਾਂ ਨੂੰ 'ਸ਼ਬਦ ਗੁਰੂ' ਤੋਂ ਜੀਵਨ ਜਾਚ ਦੀ ਸਿਖਿਆ ਲੈ ਕੇ ਹਰੇਕ ਕਾਰਜ ਲਈ ਸਿਰਫ ਅਕਾਲ ਪੁਰਖ 'ਤੇ ਓਟ ਰੱਖਣ ਦਾ ਉਪਦੇਸ਼ ਹੈ । ਉਸ ਸਮੇਂ ਦੇ ਪੇਸ਼ਾਵਰ ਧਾਰਮਿਕ ਪ੍ਰਚਾਰਕ ਜਿਹੜੇ ਆਪਣੀ ਰੋਜ਼ੀ ਰੋਟੀ ਲਈ ਜਨਤਾ ਨੂੰ ਵਹਿਮਾਂ ਭਰਮਾਂ ਤੇ ਕਰਮਕਾਂਡਾਂ ਵਿੱਚ ਪਾ ਕੇ ਉਹਨਾਂ ਦੀ ਲਹੂ ਪਸੀਨੇ ਦੀ ਕੀਤੀ ਕਮਾਈ 'ਤੇ ਐਸ਼ ਕਰਦੇ ਸਨ; ਪਰ ਦੁੱਖ ਦੀ ਗੱਲ ਹੈ ਕਿ ਅੱਜ ਵੀ ਓਹੀ ਕੁਝ ਹੋ ਰਿਹਾ ਹੈ। ਇਸ ਸਮੇਂ ਅਸੀਂ ਅਗਾਹ ਵਧੂ ਖਿਆਲਾਂ ਦੀਆਂ ਸ਼ੇਖੀਆਂ ਤਾਂ ਬਹੁਤ ਮਾਰਦੇ ਹਾਂ, ਸਾਇੰਸ ਨੇ ਕੀਤੀ…
    ਤਪਾ ਮੰਡੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜ ਪ੍ਰਣਾਲੀ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਦਿੱਤੇ ਅਸਤੀਫ਼ੇ ਬਗਾਵਤ ਦੀ ਨਿਸ਼ਾਨੀ ਨਹੀਂ ਸਗੋਂ ਇਹ ਉਨ੍ਹਾਂ ਮੈਂਬਰਾ ਦਾ ਨਿੱਜੀ ਫੈਸਲਾ ਹੈ। ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਸਤੀਫ਼ਾ ਕਿਸੇ ਦਬਾਅ ਕਾਰਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਵੇਂ ਜਥੇਦਾਰ ਦੀ ਚੋਣ ਦਾ ਫੈਸਲਾ 23 ਅਕਤੂਬਰ ਦੀ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਇਥੇ ਕਰਵਾਏ ਗਏ ਸੰਤ ਅਤਰ ਸਿੰਘ ਘੁੰਨਸ ਦੇ ਬਰਸੀ ਸਮਾਰੋਹ ਵਿਚ ਸ਼ਿਰਕਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਆਖਿਆ ਕਿ ਸੰਤਾਂ ਨੇ ਹਮੇਸ਼ਾ ਆਪਣਾ ਜੀਵਨ ਨਾਮ ਸਿਮਰਨ ਅਤੇ ਲੋਕ ਸੇਵਾ ਦੇ ਲੇਖੇ ਲਾਇਆ ਸੀ।
    ਅੰਮ੍ਰਿਤਸਰ - ਬਰਗਾੜੀ ਮੋਰਚੇ ਦੀ ਅਵਾਜ਼ ਇਸ ਕਦਰ ਦੇਸ਼ ਵਿਦੇਸ਼ ਤੱਕ ਪੁੱਜ ਚੁੱਕੀ ਹੈ ਕਿ ਉਤਰਾਖੰਡ ਵਿੱਚ ਆਉਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰੂਦੁਆਰਾ ਨਾਨਕਮੱਤਾ ਵਿਖੇ ਸੰਗਤਾਂ ਨੇ ਮੱਸਿਆ ਦੀ ਪਹਿਲੀ ਰਾਤ ਸਮੇਂ ਲੱਗੇ ਦੀਵਾਨ ਵਿਚ ਉਸ ਵੇਲੇ ਬਰਗਾੜੀ ਮੋਰਚੇ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਜਦੋਂ ਪੰਥਕ ਚਿੰਤਕ, ਕਿਸਾਨ ਆਗੂ ਤੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ. ਬਲਦੇਵ ਸਿੰਘ ਸਿਰਸਾ ਨੇ ਸਿੱਖ ਵਿਰੋਧੀ ਜਥੇਬੰਦੀ ਆਰ.ਐਸ.ਐਸ. ਵਲੋਂ ਸ਼੍ਰੋਮਣੀ ਕਮੇਟੀ ਦੇ ਨਾਮ ਹੇਠ ਗੁਰੂ ਸਾਹਿਬ ਦੇ ਚਰਿੱਤਰ ਖਿਲਾਫ ਛਾਪੀਆਂ ਗਈਆਂ ਕਿਤਾਬਾਂ ਦੀ ਜਾਣਕਾਰੀ ਦੇ ਰਹੇ ਸਨ ਤੇ ਬਰਗਾੜੀ ਮੋਰਚੇ ਦੇ ਕਾਰਨਾਂ ਸਬੰਧੀ ਵਿਸਥਾਰ ਸਾਹਿਤ ਚਾਨਣਾ ਪਾ ਰਹੇ ਸਨ। ਸ. ਬਲਦੇਵ ਸਿੰਘ ਸਿਰਸਾ ਨੂੰ ਵਿਸ਼ੇਸ਼ ਪੱਤਰ ਲਿਖ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਨਕਾਣਾ ਸਾਹਿਬ ਨਾਨਕਮੱਤਾ (ਉਤਰਾਖੰਡ) ਦੇ ਪ੍ਰਧਾਨ ਸ. ਸੇਵਾ ਸਿੰਘ, ਸੀਨੀਅਰ ਮੀਤ ਪ੍ਰਧਾਨ ਕੇਹਰ ਸਿੰਘ ਤੇ ਸਕੱਤਰ ਜਨਰਲ ਸ. ਪ੍ਰੀਤਮ ਸਿੰਘ ਸੰਧੂ ਦੇ ਆਦੇਸ਼ਾਂ ਤੇ ਗੁਰਦੁਆਰੇ ਦੇ ਮੈਨੇਜਰ ਭਾਈ ਰਣਜੀਤ ਸਿੰਘ ਦੁਆਰਾ ਲਿਖਿਆ…
    ਸੁਲਤਾਨਪੁਰ ਲੋਧੀ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ 13 ਨਵੰਬਰ ਨੂੰ 1 ਵਜੇ ਸ਼ੋ੍ਰਮਣੀ ਕਮੇਟੀ ਦੇ ਮੱੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ 'ਚ ਹੋਵੇਗਾ | ਇਹ ਫ਼ੈਸਲਾ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਅੰਤਿ੍ੰਗ ਕਮੇਟੀ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 'ਚ ਹੋਈ ਮੀਟਿੰਗ 'ਚ ਲਿਆ ਗਿਆ | ਮੀਟਿੰਗ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੇ ਜਰਨਲ ਇਜਲਾਸ 'ਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤਿ੍ੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰਾ ਵਰ੍ਹਾ ਗੁਰਮਤਿ ਸਮਾਗਮ, ਕੀਰਤਨ ਦਰਬਾਰ, ਸੈਮੀਨਾਰ, ਨਗਰ ਕੀਰਤਨ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ 'ਤੇ ਸਮਾਗਮ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
    ਨਵੀਂ ਦਿੱਲੀ - ਸੀਬੀਆਈ ਨੇ ਦਿੱਲੀ ਹਾਈ ਕੋਰਟ ਵਿੱਚ ਦੱਸਿਆ ਹੈ ਕਿ 1984 ਦੇ ਸਿੱਖ ਵਿਰੋਧੀ ਕਤੇਲਆਮ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਸਬੰਧੀ ਹੋਈ ਜਾਂਚ ਨਾਲ ਛੇੜਛਾੜ ਕੀਤੀ ਗਈ ਸੀ ਤੇ ਇਸ ਨੂੰ ਰਾਜਸੀ ਆਗੂ ਦੇ ਹਿਤ ’ਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਸੀਬੀਆਈ ਨੇ ਜਸਟਿਸ ਐੱਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਦੀ ਅਦਾਲਤ ਵਿੱਚ ਇਹ ਵੀ ਦੱਸਿਆ ਕਿ ਪੁਲੀਸ ਨੇ ਜਾਣ ਬੁੱਝ ਕੇ 1984 ਦੰਗਿਆਂ ਦੇ ਸਬੰਧ ਵਿੱਚ ਦਰਜ ਐੱਫਆਈਆਰਜ਼ ਉੱਤੇ ਕਾਰਵਾਈ ਨਾ ਕੀਤੀ ਕਿਉਂਂਕਿ ਪੁਲੀਸ ਨੇ ਇਸ ਤਰੀਕੇ ਨਾਲ ਮੁਲਜ਼ਮਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਸੀ ਤਾਂ ਜੋ ਉਹ ਪੀੜਤਾਂ ਤੱਕ ਪਹੁੰਚ ਕਰਕੇ ਮਾਮਲੇ ਨੂੰ ਆਪਣੇ ਪੱਧਰ ਉੱਤੇ ਨਜਿੱਠ ਸਕਣ। ਜ਼ਿਕਰਯੋਗ ਹੈ ਕਿ ਨਵੰਬਰ 1984 ਦੇ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਅਦਾਲਤ ਨੇ ਦਿੱਲੀ ਕੰਨਟੋਨਮੈਂਟ ਦੇ ਰਾਜਨਗਰ ਇਲਾਕੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਦੇ ਲਈ ਜਲ ਸੈਨਾ ਦੇ ਸੇਵਾਮੁਕਤ ਕੈਪਟਨ ਭਾਗਮੱਲ, ਕਾਂਗਰਸ ਦੇ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਅਤੇ ਦੋ ਹੋਰਨਾਂ ਨੂੰ ਦੋਸ਼ੀ ਐਲਾਨਿਆ…
    ਕੋਟਕਪੂਰਾ - ਤਿੰਨ ਸਾਲ ਪਹਿਲਾਂ ਕੋਟਕਪੂਰੇ ਦੇ ਬੱਤੀਆਂ ਵਾਲਾ ਚੌਕ ਵਿਖੇ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਵਿਰੋਧ ਅੱਜ ਉਸੇ ਥਾਂ ਉਪਰ ਸਿੱਖ ਜਥੇਬੰਦੀਆਂ ਨੇ ਦਰਬਾਰ-ਏ-ਖ਼ਾਲਸਾ ਦੇ ਸੱਦੇ ’ਤੇ ‘ਲਾਹਣਤ’ ਦਿਵਸ ਮਨਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਧਾਰਮਿਕ ਆਗੂਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਸਵੇਰੇ 5.30 ਵਜੇ ਨਿੱਤਨੇਮ ਦੇ ਪਾਠ ਨਾਲ ਸਮਾਗਮ ਦੀ ਸ਼ੁਰੂਆਤ ਹੋਈ। ਭੋਗ ਪੈਣ ਉਪਰੰਤ ਭਾਈ ਹਰਜਿੰਦਰ ਸਿੰਘ ਮਾਂਝੀ ਵੱਲੋਂ ਲਾਹਣਤ ਪੱਤਰ ਪੜ੍ਹਿਆ ਗਿਆ ਤੇ ਵੰਡਿਆ ਗਿਆ ਤੇ ਅੱਜ ਦਿਹਾੜੇ ਨੂੰ ਹਰ ਸਾਲ ਲਾਹਣਤ ਦਿਹਾੜੇ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ। ਪੰਜ ਸਫ਼ਿਆਂ ਦੇ ਇਸ ਪੱਤਰ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਉਨ੍ਹਾਂ ਦੇ ਸਿਆਸੀ ਜੀਵਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇ ਸਫ਼ਰ ਤੱਕ ਦੀਆਂ ਕਈ ਘਟਨਾਵਾਂ ਦਾ ਜ਼ਿਕਰ ਕਰਦਿਆਂ ਪੰਥਕ ਆਗੂਆਂ ਵੱਲੋਂ ਉਨ੍ਹਾਂ ’ਤੇ ਪੰਥ ਨੂੰ ਖੋਰਾ ਲਾਉਣ ਤੇ ਆਰਐੱਸਐੱਸ ਨਾਲ ਰੱਲ ਕੇ ਸਿੱਖਾਂ ਦਾ ਘਾਣ ਕਰਨ ਦੇ ਦੋਸ਼ ਲਾਏ ਗਏ ਹਨ।…
    ਬਰਗਾੜੀ - ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀ ਸ਼ਹੀਦੀ ਦੀ ਤੀਜੀ ਵਰ੍ਹੇਗੰਢ ਨੂੰ ਸਮਰਪਿਤ ਬਰਗਾੜੀ ਦੀ ਧਰਤੀ ਤੇ ਹੋਏ ਲਾਮਿਸਾਲ ਇਕੱਠ ਨੇ ਪੰਥ ਦੋਖੀ ਤਾਕਤਾਂ ਦੇ ਰਹਿੰਦੇ ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਇਹ ਸੁਨੇਹਾ ਸਾਫ਼ ਤੇ ਸਪੱਸ਼ਟ ਰੂਪ ਵਿਚ ਦਿੱਤਾ ਹੈ ਕਿ ਸਮੁੱਚਾ ਪੰਥ ਬਰਗਾੜੀ ਮੋਰਚੇ ਦੀ ਹਮਾਇਤ ਡੱਟ ਕੇ ਖੜ੍ਹਾਂ ਹੈ। 7 ਅਕਤੂਬਰ ਵਾਂਗੂੰ ਅੱਜ ਵੀ ਬਰਗਾੜੀ ਨੂੰ ਆਉਂਦੀਆ ਸਾਰੀਆਂ ਸੜਕਾਂ ਤੇ ਮਨੁੱਖੀ ਸਿਰਾਂ ਦਾ ਹੱੜ ਸੀ। ਪ੍ਰਬੰਧਕਾਂ ਵਲੋਂ ਛੇ ਏਕੜ ਥਾਂ ਵਿਚ ਲਾਇਆ ਗਿਆ ਪੰਡਾਲ ਪੂਰੀ ਤਰ੍ਹਾਂ ਸੁੰਘੜ ਗਿਆ ਅਤੇ ਪੰਡਾਲ ਨਾਲੋਂ ਤਿੰਨ ਗੁਣਾ ਵੱਧ ਸੰਗਤਾਂ ਨੂੰ ਸੜਕਾਂ ਤੇ ਹੀ ਆਸਣ ਲਾ ਕੇ ਆਗੂਆਂ ਦੇ ਵਿਚਾਰ ਸੁਣਨੇ ਪਏ। ਮੱਥਾ ਟੇਕਣ ਲਈ ਵੀ ਸਿੱਖ ਸੰਗਤਾਂ ਨੂੰ ਘੰਟੇ ਤੋਂ ਵੱਧ ਸਮਾਂ ਉਡੀਕ ਕਰਨੀ ਪੈ ਰਹੀ ਸੀ। ਭਾਵੇਂ ਕਿ ਸਟੇਜ਼ ਤੇ ਧਾਰਮਿਕ ਤੇ ਸਿਆਸੀ ਪਾਰਟੀਆਂ ਦਾ ਮਿਲ ਗੋਭਾ ਦਿਖਾਈ ਦਿੱਤਾ ਪ੍ਰੰਤੂ ਬੇਅਦਬੀ ਕਾਂਡ ਪ੍ਰਤੀ ਦਰਦੀ ਚੀਸ ਲਗਭਗ ਇਕੋ ਜਿਹੀ ਸੀ। ਆਸ…
    ਬਠਿੰਡਾ - ਅਕਾਲ ਤਖ਼ਤ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਦੀਵਾਲੀ ਤੋਂ ਪਹਿਲਾਂ ਬਦਲਿਆ ਜਾਣਾ ਤੈਅ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੰਦਰੋਂ ਅੰਦਰੀ ਨਵੇਂ ਜਥੇਦਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੱਧਰ ਗਿਆਨੀ ਗੁਰਬਚਨ ਸਿੰਘ ਨੇ ਵੀ ਅਹੁਦਾ ਛੱਡਣ ਦੀ ਤਿਆਰੀ ਵਿੱਢ ਦਿੱਤੀ ਹੈ ਅਤੇ ਅੰਦਰਖਾਤੇ ਅਹੁਦਾ ਛੱਡਣ ਦੀ ਪੇਸ਼ਕਸ਼ ਵੀ ਲੀਡਰਸ਼ਿਪ ਕੋਲ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸੇਮੰਦ ਜਥੇਦਾਰ ਲੱਭਣ ਵਿਚ ਕੁੱਝ ਮੁਸ਼ਕਲਾਂ ਆ ਰਹੀਆਂ ਹਨ। ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਕਈ ਨਾਮ ਜਥੇਦਾਰ ਦੇ ਅਹੁਦੇ ਲਈ ਸੁਝਾਏ ਵੀ ਗਏ ਹਨ ਪ੍ਰੰਤੂ ਹਾਲੇ ਬਾਦਲ ਪਰਿਵਾਰ ਨੂੰ ਕੋਈ ਢੁਕਵਾਂ ਨਾਮ ਫਿੱਟ ਨਹੀਂ ਬੈਠ ਰਿਹਾ ਹੈ। ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਜਾਣੀ ਹੈ ਪ੍ਰੰਤੂ ਬਾਦਲ ਪਰਿਵਾਰ ਨਵੇਂ ਜਥੇਦਾਰ ਦੀ ਤਲਾਸ਼ ਵਿਚ ਜੁਟਿਆ ਹੋਇਆ ਹੈ। ਸੂਤਰਾਂ ਅਨੁਸਾਰ ਕਈ ਗਰਮ ਸੁਰ ਵਾਲੇ ਨਾਮ ਵੀ ਸਾਹਮਣੇ ਆਏ ਸਨ ਪ੍ਰੰਤੂ ਉਨ੍ਹਾਂ ਤੋਂ ਬਾਦਲ ਪਰਿਵਾਰ ਤ੍ਰਭਕਦਾ ਹੈ। ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮੁੱਦੇ ‘ਤੇ ਲੱਗੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com