ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੋਟਕਪੂਰਾ - ਬਰਗਾੜੀ ਇਨਸਾਫ਼ ਮੋਰਚੇ ਦੇ ਆਗੂ ਜਥੇਦਾਰ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ‘ਕੈਪਟਨ, ਬਾਦਲਾਂ ਨਾਲ ਦੋਸਤਾਨਾ ਮੈਚ ਬੰਦ ਕਰ ਦੇਣ’, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਿੱਖ ਸੰਗਤ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਆਖਿਆ ਇੰਜ ਜਾਪ ਰਿਹਾ ਹੈ, ਜਿਵੇਂ ਮੌਜੂਦਾ ਮੁੱਖ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਬੇਅਦਬੀ ਦੇ ਮਾਮਲੇ ਵਿੱਚ ਦੋਸਤਾਨਾ ਮੈਚ ਖੇਡ ਰਹੇ ਹੋਣ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਬੇਅਦਬੀ ਦਾ ਮਸਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਸੰਗਤ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਇਸ ਮਸਲੇ ਨੂੰ ਰੈਲੀਆਂ ਕਰਕੇ ਰੋਲਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਜਥੇਦਾਰ ਮੰਡ ਨੇ ਸਪਸ਼ਟ ਕੀਤਾ ਕਿ ਬਰਗਾੜੀ ਵਿੱਚ ਇਨਸਾਫ਼ ਮੋਰਚਾ ਉਦੋਂ ਤੱਕ ਸਮਾਪਤ ਨਹੀਂ ਪਵੇਗਾ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਜਾਂਚ ਭਾਵੇਂ ਕੋਈ ਏਜੰਸੀ ਕਰੇ, ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਪਰ ਇਨਸਾਫ…
    ਨਵੀਂ ਦਿੱਲੀ - ਹਿੰਦੀ ਫਿਲਮ ‘ਮਨਮਰਜ਼ੀਆਂ’ ਦੇ ਇਕ ਸੀਨ ਕਾਰਨ ਸਿੱਖ ਭਾਵਨਾਵਾਂ ਨੂੰ ਸੱਟ ਲੱਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁੱਖੀ ਨੂੰ ਪੱਤਰ ਲਿਖ ਕੇ ਸੈਂਸਰ ਬੋਰਡ ’ਚ ਇੱਕ ਸਿੱਖ ਮੈਂਬਰ ਦੀ ਨਿਯੁਕਤੀ ਪੱਕੇ ਤੌਰ ’ਤੇ ਕਰਨ ਦੀ ਮੰਗ ਕੀਤੀ ਹੈ।ਫਿਲਮ ‘ਮਨਮਰਜ਼ੀਆਂ’ ਵਿੱਚ ਅਭਿਸ਼ੇਕ ਬੱਚਨ ਨੂੰ ਸਿੱਖ ਪਹਿਰਾਵੇ ਵਿੱਚ ਦਿਖਾਇਆ ਗਿਆ ਹੈ। ਦਸਤਾਰ ਉਤਾਰਨ ਤੋਂ ਬਾਅਦ ਉਸ ਦਾ ਸਿਗਰਟ ਪੀਣਾ ਅਤੇ ਅਨੰਦ ਕਾਰਜ ਸਿੱਖ ਰਹਿਤ ਮਰਿਆਦਾ ਨਾਲ ਕਰਨ ’ਤੇ ਸਿੱਖਾਂ ਵੱਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ੍ਰੀ ਜੀਕੇ ਨੇ ਆਪਣੇ ਪੱਤਰ ’ਚ ਕਿਹਾ ਹੈ ਕਿ ਸੈਂਸਰ ਬੋਰਡ ਕਈ ਸਾਲਾਂ ਤੋਂ ਸਿੱਖ ਵਿਚਾਰਧਾਰਾ ਵਿਰੋਧੀ ਫਿਲਮਾਂ ਨੂੰ ਪ੍ਰਦਰਸ਼ਨ ਕਰਨ ਦੀ ਮਨਜੂਰੀ ਦੇ ਰਿਹਾ ਹੈ। ਇਨ੍ਹਾਂ ’ਚ ਮਨਮਰਜ਼ੀਆਂ, ਢਿਸ਼ੂੰਮ, ਸੰਤਾ-ਬੰਤਾ ਅਤੇ ਨਾਨਕਸ਼ਾਹ ਫ਼ਕੀਰ ਵਰਗੀਆਂ ਵਿਵਾਦਿਤ ਫਿਲਮਾਂ ਨੂੰ ਸੈਂਸਰ…
    ਅੰਮ੍ਰਿਤਸਰ - ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਗੁਰਦੁਆਰਾ ਡੇਰਾ ਬਾਬਾ ਨਾਨਕ ਤੋਂ ਕਰਨ ਦਾ ਫ਼ੈਸਲਾ ਕੀਤਾ ਹੈ, ਜਿੱਥੋਂ ਪਾਕਿਸਤਾਨ ਵਿਚਲਾ ਗੁਰਦੁਆਰਾ ਕਰਤਾਰਪੁਰ ਸਾਹਿਬ ਦਿਖਾਈ ਦਿੰਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਮੁੜ ਪੇਸ਼ਕਸ਼ ਕੀਤੀ ਹੈ ਕਿ ਜੇਕਰ ਦੋਵਾਂ ਸਰਕਾਰਾਂ ਵਿਚਾਲੇ ਲਾਂਘੇ ਸਬੰਧੀ ਸਹਿਮਤੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਲਾਂਘੇ ਦੀ ਉਸਾਰੀ, ਰਾਵੀ ਦਰਿਆ ’ਤੇ ਪੁਲ ਦੀ ਉਸਾਰੀ ਅਤੇ ਹੋਰ ਸਾਫ਼-ਸਫ਼ਾਈ ਦੀ ਸੇਵਾ ਕਰੇਗੀ।ਅੱਜ ਇੱਥੇ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਹੋਰ ਆਗੂਆਂ ਵਿਚਾਲੇ ਮੀਟਿੰਗ ਹੋਈ ਹੈ। ਇਨ੍ਹਾਂ ਸਿੱਖ ਆਗੂਆਂ ਨੇ ਗੁਰਦੁਆਰਾ ਡੇਰਾ ਬਾਬਾ ਨਾਨਕ ਨੇੜੇ ਬਣੇ ਦਰਸ਼ਨ ਸਥਲ ਦਾ ਦੌਰਾ ਵੀ ਕੀਤਾ ਹੈ। ਇਸ ਸਬੰਧੀ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਅਤੇ…
    ਅੰਮ੍ਰਿਤਸਰ - ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ਮੰਗ ਪੱਤਰ ਦਿੱਤਾ, ਜਿਸ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ’ਤੇ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਫਾਰਗ਼ ਕਰਨ ਦੀ ਮੰਗ ਕੀਤੀ। ਸਿੱਖ ਜਥੇਬੰਦੀਆਂ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ।ਸਿੱਖ ਜਥੇਬੰਦੀਆਂ ਅੱਜ ਇਸ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦੇਣ ਆਈਆਂ ਸਨ, ਪਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਸਿੱਖ ਸੰਸਥਾ ਖ਼ਿਲਾਫ਼ ਧਰਨਾ ਦੇਣ ਦਾ ਫ਼ੈਸਲਾ ਰੱਦ ਕਰ ਦਿੱਤਾ ਅਤੇ ਆਪਣੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਮੰਗ ਪੱਤਰ ਦਿੱਤਾ ਹੈ, ਜਿਸ ਨੂੰ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਨੇ ਸੂਚਨਾ ਕੇਂਦਰ ਦੇ ਬਾਹਰ ਪ੍ਰਾਪਤ ਕੀਤਾ। ਮੰਗ ਪੱਤਰ ਦੇਣ ਵਾਲਿਆਂ ਵਿੱਚ ਨਿਹੰਗ ਜਥੇਬੰਦੀ ਤਰਨਾ ਦਲ ਮਿਸਲ ਸ਼ਹੀਦਾਂ ਬਾਜ ਸਿੰਘ ਦੇ ਮੁਖੀ ਬਾਬਾ ਨਰੈਣ ਸਿੰਘ, ਅਕਾਲ ਖ਼ਾਲਸਾ ਦਲ ਦੇ ਬਲਬੀਰ ਸਿੰਘ, ਰਣਜੀਤ ਸਿੰਘ, ਧਰਮ ਸਿੰਘ, ਸੁਧਾਰ ਕਮੇਟੀ ਪੰਜਾਬ ਦੇ ਭੁਪਿੰਦਰ…
    ਫ਼ਰੀਦਕੋਟ - ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਰੋਕਣ ਲਈ ਸਿੱਖ ਜਥੇਬੰਦੀਆਂ ਦਿਨ ਚੱੜਦੇ ਹੀ ਫਰੀਦਕੋਟ-ਕੋਟਕਪੂਰਾ ਰੋਡ 'ਤੇ ਸਥਿਤ ਮਾਈ ਗੋਦੜੀ ਸਾਹਿਬ ਕੋਲ ਇਕੱਠੀਆਂ ਹੋਣੀਆਂ ਜਿਓ ਹੀ ਸੁਰੂ ਹੋਈਆਂ ਤਾਂ ਪੁਲਿਸ ਪ੍ਰਸ਼ਾਸਨ ਨੇ ਮਹਿਲਾ ਪੁਲਿਸ ਮੁਲਾਜਮਾਂ ਸਮੇਤ ਰਾਹ ਰੋਕਣ ਲਈ ਬੈਰੀਕੈਡ ਲਗਾ ਦਿੱਤਾ, ਅਕਾਲੀਆਂ ਦੀ ਰੈਲੀ ਰੋਕਣ ਲਈ ਅੱਗੇ ਵਧ ਰਹੀਆਂ ਸਿੱਖ ਜਥੇਬੰਦੀਆਂ ਨੂੰ ਪੁਲਿਸ ਨੇ ਸ਼ਹਿਰ ਦੇ ਬਾਹਰ ਹੀ ਰੋਕ ਦਿੱਤਾ, ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਤਕਰੀਬਨ 10 ਹਜ਼ਾਰ ਪੁਲਿਸ ਮੁਲਾਜ਼ਮ ਫ਼ਰੀਦਕੋਟ ਵਿੱਚ ਤਾਇਨਾਤ ਕੀਤੇ ਗਏ, ਹਾਲਾਂਕਿ ਜਥੇਬੰਦੀਆਂ ਕੋਟਕਪੂਰਾ ਰੋਡ 'ਤੇ ਲਗਾਏ ਗਏ ਬੈਰੀਕੇਡ ਨੂੰ ਤੋੜ ਕੇ ਅੱਗੇ ਵਧ ਗਈਆਂ ਪਰ ਸ਼ਹਿਰ ਅੰਦਰ ਵੜਨ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ, ਕਰੀਬ ਦੋਂ ਘੰਟੇ ਪੁਲਿਸ ਅਤੇ ਜਥੇਬੰਦੀਆਂ ਵਿਚਾਲੇ ਕੋਟਕਪੂਰਾ ਰੋਡ 'ਤੇ ਤਿੱਖੀ ਬਹਿਸਬਾਜੀ ਚੱਲਦੀ ਰਹੀ, ਜਿਸ ਤੋਂ ਬਾਅਦ ਭੱੜਕੀਆਂ ਸਿੱਖ ਜਥੇਬੰਦੀਆਂ ਬਾਦਲ ਦਲ ਵੱਲ ਕੀਤੀ ਜਾ ਰਹੀ ਰੈਲੀ ਦਾ ਵਿਰੋਧ ਕਰਨ ਲਈ ਅੱਗੇ ਵੱਧੀਆਂ ਤਾਂ ਪੁਲਿਸ ਪ੍ਰਸ਼ਾਸਨ ਨੇ ਜਥੇਬੰਦੀਆਂ ਸਮੇਤ ਨੌਜਵਾਨਾਂ ਨੂੰ ਜੁਬਲੀ ਸਨਿਮੇ ਚੌਕ ਵਿਖੇ ਰੋਕਣ ਦੀ…
    ਨਰਿੰਦਰ ਪਾਲ ਸਿੰਘਗੁਰ ਸਿਧਾਂਤਾਂ ਤੇ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਲਾਣ ਦੇ ਦੋਸ਼ਾਂ ਵਿੱਚ ਘਿਰੇ ਗਿਆਨੀ ਗੁਰਬਚਨ ਸਿੰਘ ਨੇ ਐਲਾਨ ਕੀਤਾ ਸੀ ਕਿ ਉਹ ਸਮਾਂ ਆਣ ਤੇ ਹਰ ਸਵਾਲ ਦਾ ਤੱਥਾਂ ਸਹਿਤ ਜਵਾਬ ਦੇਣਗੇ ।ਅਕਤੂਬਰ 2009 ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਿਲਗੋਭਾ ਬਨਾਉਣ ਦੀ ਕੋਸ਼ਿਸ਼ਾਂ ਦੀ ਸ਼ੁਰੂਆਤ ਕਰਨ ਤੋਂ ਲੈਕੇ ਸਤੰਬਰ 2015 ਵਿੱਚ ਗੁਰੂ ਦੋਖੀ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਬਿਨ ਮੰਗੀ ਮੁਆਫੀ ਤੋਂ ਇਲਾਵਾ ਬਾਦਲਾਂ ਦੇ ਰਾਜਭਾਗ ਦੌਰਾਨ ਸਰਕਾਰੀ ਤੰਤਰ ਵਲੋਂ ਅੰਜ਼ਾਮ ਦਿੱਤੇ ਗਏ ਸਿੱਖਾਂ ਦੇ ਕਤਲੇਆਮ ਸਬੰਧੀ ਚੁੱਪ ਰਹਿਣ ਵਾਲੇ ਗਿਆਨੀ ਗੁਰਬਚਨ ਸਿੰਘ ,ਆਖਿਰ ਕਿਹੜੀ ਅਜੇਹੀ ਗਿੱਦੜ ਸਿੰਗੀ ਲੈਕੇ ਸਾਹਮਣੇ ਆ ਰਹੇ ਹਨ ਕਿ ਉਹ ਖੁਦ ਨੂੰ ਲੱਗੇ ਦੋਸ਼ਾਂ ਤੋਂ ਪਾਕਿ ਦਾਮਨ ਬਰੀ ਕਰ ਲੈਣਗੇ?ਆਪਣੇ ਹਰ ਸੰਗਤੀ ਸੰਬੋਧਨ ਦੌਰਾਨ ਕੌਮੀ ਏਕਤਾ ਤੇ ਇਕਜੁਟਤਾ ਦੀ ਖਾਹਿਸ਼ ਪ੍ਰਗਟਾਉਣ ਤੇ ਸੰਦੇਸ਼ ਦੇਣ ਵਾਲੇ ਗਿਆਨੀ ਜੀ ਕੀ ਇਸ ਦੋਸ਼ ਤੋਂ ਵੀ ਮੁਕਤ ਹੋ ਜਾਣਗੇ ਕਿ ਉਹ ਜਿਹੜੇ ਦੋਸ਼ਾਂ ਦਾ ਜਵਾਬ ਦੇਣ ਲਈ ਤਤਪਰ ਨਜਰ ਆਏ ਹਨ ਉਹ ਉਨ੍ਹਾਂ ਦੇ ਆਪਣੇ…
    ਮਾਮਲਾ ਬਾਬਾ ਘਾਲਾ ਸਿੰਘ ਵਲੋਂ ਬੇਅੰਤ ਸਿਹੁੰ ਨੂੰ ਸ਼ਹੀਦ ਕਹਿਣ ਦਾਸ੍ਰੀ ਅੰਮ੍ਰਿਤਸਰ - ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿਹੁੰ ਨੂੰ ਸਿੱਖ ਕੌਮ ਦੀ ਨਾਮਵਰ ਸੰਪ੍ਰਦਾਇ ਨਾਨਕਸਰ ਕਲੇਰਾਂ ਦੀ ਸੰਪ੍ਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮ ਦੀ ਭਰਵੀਂ ਸਟੇਜ ਤੋਂ ਬੇਅੰਤ ਸਿਹੁੰ ਦੇ ਪੋਤਰੇ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਤੇ ਹੋਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਬੇਅੰਤ ਸਿਹੁੰ ਨੂੰ ਬਾਬਾ ਘਾਲਾ ਸਿੰਘ ਵਲੋਂ ਸ਼ਹੀਦ ਆਖਣ ਦਾ ਮਾਮਲਾ ਗਰਮਾ ਗਿਆ ਹੈ। ਭਾਵੇਂ ਕਿ ਬਾਬਾ ਘਾਲਾ ਸਿੰਘ ਦੇ ਬਰਸੀ ਸਮਾਗਮ ਤੋਂ ਤੁਰੰਤ ਬਾਅਦ ਇੰਗਲੈਂਡ ਆਦਿ ਦੇਸ਼ਾਂ ਦੇ ਦੌਰੇ 'ਤੇ ਚਲੇ ਜਾਣ ਕਾਰਨ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਰੂਪੋਸ਼ ਹੋ ਜਾਣ ਕਾਰਨ, ਇਹ ਮਾਮਲਾ ਤੁਰੰਤ ਨਹੀਂ ਗਰਮਾਇਆ, ਪ੍ਰੰਤੂ ਵੀਡਿਓ ਵਾਇਰਲ ਹੋ ਜਾਣ ਤੋਂ ਬਾਅਦ ਮੂੰਹੋ-ਮੂੰਹ ਗੱਲਾਂ ਹੋਣੀਆ ਸ਼ੁਰੂ ਹੋ ਗਈਆਂ ਸਨ।ਪ੍ਰੰਤੂ ਸਿੱਧਾ ਵਿਰੋਧ ਕਿਸੇ ਧਿਰ ਵਲੋਂ ਦਰਜ ਨਹੀਂ ਕਰਾਇਆ ਗਿਆ। ਹੁਣ ਜਦੋਂ ਬਾਬਾ ਘਾਲਾ ਸਿੰਘ ਦੇਸ਼ ਪਰਤ ਰਹੇ ਹਨ ਤੇ ਗਿਆਨੀ ਗੁਰਬਚਨ…
    ਪਟਿਆਲਾ - ਪੰਜਾਬ ਦੇ ਪਹਿਲੇ ਪ੍ਰਮਾਣਿਕ ਸਾਈਕਲੋਪੀਡੀਆ ਵਜੋਂ ਜਾਣੇ ਜਾਂਦੇ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਮਹਾਨ ਕੋਸ਼’ ਨੂੰ ਮੁੜ ਛਾਪਣ ਲਈ ਆਖ਼ਰ ਭਾਸ਼ਾ ਵਿਭਾਗ ਪੰਜਾਬ ਨੇ ਫੈਸਲਾ ਲੈ ਹੀ ਲਿਆ ਹੈ| ਭਾਸ਼ਾ ਵਿਭਾਗ ਕੋਲ ਪੰਜਾਬ ਸਰਕਾਰ ਦੀ ਤਰਫੋਂ 2 ਕਰੋੜ ਰੁਪਏ ਦਾ ਬਜਟ ਪੁੱਜਿਆ ਹੈ| ਅਜਿਹੀ ਵਿੱਤੀ ਮਦਦ ਆਸਰੇ ਵਿਭਾਗ ਨੇ ਸਭ ਤੋਂ ਪਹਿਲਾਂ ਵਰ੍ਹਿਆਂ ਤੋਂ ਆਪਣੇ ਪੁਸਤਕ ਭੰਡਾਰ ’ਚੋਂ ਗਾਇਬ ਹੋਏ ‘ਮਹਾਨ ਕੋਸ਼’ ਨੂੰ ਛਾਪਣ ਦਾ ਤਹੱਈਆ ਕੀਤਾ ਹੈ| ਦੱਸਣਯੋਗ ਹੈ ਕਿ ਪਟਿਆਲਾ ਰਿਆਸਤ ਦੇ ‘ਮਹਿਕਮਾ ਪੰਜਾਬੀ’ ਮਗਰੋਂ ਇਸ ਦੁਰਲੱਭ ‘ਮਹਾਨ ਕੋਸ਼’ ਛਾਪਣ ਦੇ ਅਧਿਕਾਰ ਭਾਸ਼ਾ ਵਿਭਾਗ ਪੰਜਾਬ ਨੂੰ ਦਿੱਤੇ ਗਏ ਸਨ| ਉਂਜ ‘ਮਹਾਨ ਕੋਸ਼’ ਰਿਆਸਤ ਦੇ ਮਹਾਰਾਜਾ ਭੁਪਿੰਦਰ ਸਿੰਘ ਦੀ ਵਿਤੀ ਮੱਦਦ ਜ਼ਰੀਏ 1926 ‘ਚ ਤਿਆਰ ਹੋਇਆ ਸੀ| ਪੁਰਾਣੇ ਸਮੇਂ ਇਸ ਕੋਸ਼ ‘ਤੇ 51 ਹਜ਼ਾਰ ਰੁਪਏ ਦਾ ਖਰਚ ਆਇਆ ਸੀ, ਜੋ ਖਰਚ ਪਟਿਆਲਾ ਰਿਆਸਤ ਨੇ ਓਟਿਆ ਸੀ| ਭਾਸ਼ਾ ਵਿਭਾਗ ਦੇ ਸੂਤਰਾਂ ਮੁਤਾਬਿਕ ਵਿਭਾਗ ਵੱਲੋਂ ਇਸ ਦੀ ਪ੍ਰੈੱਸ ਕਾਪੀ ਸੋਧ ਕੇ ਆਪਣੇ ਪੱਧਰ ‘ਤੇ ਮੁਕੰਮਲ ਕੀਤੀ ਹੋਈ ਸੀ, ਪਰ…
    ਬਠਿੰਡਾ - ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅੱਜ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਤਿੰਨ ਦਿਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫ਼ੋਨ ’ਤੇ ਹੀ ਤਲਬ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੇ ਸਨਮੁੱਖ ਹੋ ਕੇ ਸ਼ਾਮ ਕਰੀਬ ਸਾਢੇ ਛੇ ਵਜੇ ਭੂੰਦੜ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਬੋਹਰ ਰੈਲੀ ’ਚ ‘ਬਾਦਸ਼ਾਹ ਦਰਵੇਸ਼’ ਆਖੇ ਜਾਣ ’ਤੇ ਮੁਆਫ਼ੀ ਮੰਗੀ। ਉਨ੍ਹਾਂ ਲਿਖਤੀ ਅਤੇ ਜ਼ੁਬਾਨੀ ਤੌਰ ’ਤੇ ਆਪਣੀ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਮੁਆਫ਼ੀ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਭੂੰਦੜ ਨੇ ਅਬੋਹਰ ’ਚ ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਵਡਿਆਉਂਦਿਆਂ ‘ਬਾਦਸ਼ਾਹ ਦਰਵੇਸ਼’ ਤੱਕ ਆਖ ਦਿੱਤਾ ਸੀ। ਉਸ ਮਗਰੋਂ ਉਨ੍ਹਾਂ ਖ਼ਿਲਾਫ਼ ਬਾਜਾਖਾਨਾ ਅਤੇ ਸੋਹਾਣਾ ਦੇ ਪੁਲੀਸ ਥਾਣਿਆਂ ਵਿੱਚ ਸ਼ਿਕਾਇਤਾਂ ਵੀ ਦਰਜ ਹੋਈਆਂ ਸਨ। ਪੰਥਕ ਆਗੂਆਂ ਨੇ ਵੀ ਇਸ ਦੀ ਸਖ਼ਤ ਨੁਕਤਾਚੀਨੀ ਕੀਤੀ ਸੀ ਅਤੇ ਇਹ ਮਾਮਲਾ ਤੂਲ…
    ਚੰਡੀਗੜ੍ਹ - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਏਗਾ ਜਾਂ ਨਹੀਂ, ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਘੋਰ ਸੰਕਟ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦੇ ਦੇ ਕਈ ਟਕਸਾਲੀ ਲੀਡਰ ਵੀ ਕਹਿ ਚੁੱਕੇ ਹਨ ਕਿ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ। ਗਿਆਨੀ ਗੁਰਬਚਨ ਸਿੰਘ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਘਿਰੇ ਸੀ ਪਰ ਹੁਣ ਉਨ੍ਹਾਂ ਦੀ ਜਾਇਦਾਦ ਉੱਪਰ ਵੀ ਸਵਾਲ ਖੜ੍ਹੇ ਹੋ ਰਹੇ ਹਨ।ਇਹ ਮਾਮਲਾ ਗਰਮਾਉਣ ਮਗਰੋਂ ਗਿਆਨੀ ਗੁਰਬਚਨ ਸਿੰਘ ਰੂਪੋਸ਼ ਹੋ ਗਏ ਸੀ। ਉਹ ਦੋ ਹਫਤੇ ਵਿਦੇਸ਼ ਵਿੱਚ ਰਹਿਣ ਮਗਰੋਂ ਵਾਪਸ ਪਰਤ ਆਏ ਹਨ। ਸੋਮਵਾਰ ਨੂੰ ਲਗਪਗ ਦੋ ਹਫ਼ਤਿਆਂ ਮਗਰੋਂ ਉਹ ਸਿੱਖ ਸੰਗਤ ਵਿੱਚ ਦਿਖਾਈ ਦਿੱਤੇ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ। ਕੁਝ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਦਾ ਯਤਨ ਕੀਤਾ ਪਰ ਉਨ੍ਹਾਂ ਗੱਲਬਾਤ ਤੋਂ ਮਨ੍ਹਾ ਕਰ ਦਿੱਤਾ।ਦਰਅਸਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋਣ ਤੇ ਇਸ ਉਪਰ ਹੋਈ ਬਹਿਸ ਦੌਰਾਨ ਗਿਆਨੀ ਗੁਰਬਚਨ ਸਿੰਘ ’ਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com