ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    • 26 ਸਾਲ ਬਾਅਦ ਮਿਲਿਆ ਇਨਸਾਫ਼ • ਅਦਾਲਤ ਨੇ 61-61 ਹਜ਼ਾਰ ਜੁਰਮਾਨਾ ਵੀ ਲਗਾਇਆ • ਤਿੰਨ ਹੋਰ ਪੁਲਿਸ ਮੁਲਾਜ਼ਮ ਬਰੀਐੱਸ. ਏ. ਐੱਸ. ਨਗਰ - ਇੱਥੋਂ ਦੀ ਸੀ. ਬੀ. ਆਈ. ਅਦਾਲਤ ਦੇ ਵਿਸ਼ੇਸ਼ ਜੱਜ ਐੱਨ. ਐੱਸ. ਗਿੱਲ ਦੀ ਅਦਾਲਤ ਨੇ ਸਤੰਬਰ 1992 'ਚ ਇਕ ਫ਼ਰਜ਼ੀ ਪੁਲਿਸ ਮੁਕਾਬਲੇ 'ਚ ਮਾਰੇ ਗਏ ਹਰਪਾਲ ਸਿੰਘ (15) ਵਾਸੀ ਪਿੰਡ ਪਾਲਾ ਜ਼ਿਲ੍ਹਾ ਅੰਮਿ੍ਤਸਰ ਦੇ ਕੇਸ 'ਚ ਥਾਣਾ ਬਿਆਸ ਦੇ ਸਾਬਕਾ ਮੁਖੀ ਰਘਵੀਰ ਸਿੰਘ ਅਤੇ ਐੱਸ. ਆਈ. ਦਾਰਾ ਸਿੰਘ ਨੂੰ ਧਾਰਾ 302 'ਚ ਉਮਰ ਕੈਦ ਤੇ ਧਾਰਾ 364 'ਚ 10-10 ਸਾਲ ਦੀ ਕੈਦ ਤੋਂ ਇਲਾਵਾ 61-61 ਹਜ਼ਾਰ ਰੁ: ਜੁਰਮਾਨੇ ਦੀ ਸਜ਼ਾ ਸੁਣਾਈ ਹੈ, ਜਦਕਿ ਜੁਰਮਾਨੇ ਦੀ ਰਕਮ 'ਚੋਂ 1 ਲੱਖ ਰੁ: ਮਿ੍ਤਕ ਦੀ ਮਾਂ ਬਲਵਿੰਦਰ ਕੌਰ ਨੂੰ ਬਤੌਰ ਹਰਜ਼ਾਨੇ ਵਜੋਂ ਦੇਣ ਦੇ ਹੁਕਮ ਸੁਣਾਏ ਹਨ | ਇਸ ਤੋਂ ਇਲਾਵਾ ਇਸ ਮਾਮਲੇ 'ਚ ਨਾਮਜ਼ਦ ਤਿੰਨ ਹੋਰਨਾਂ ਪੁਲਿਸ ਮੁਲਾਜ਼ਮਾਂ ਨਿਰਮਲਜੀਤ ਸਿੰਘ, ਜਸਵੀਰ ਸਿੰਘ ਤੇ ਪਰਮਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ | ਇਸ ਸਬੰਧੀ…
    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’ਤੇ ਲੱਗੇ ਦੋਸ਼ਾਂ ਸਬੰਧੀ ਲੰਮੀ ਚੁੱਪ ਤੋੜਦਿਆਂ ਆਖਿਆ ਕਿ ਇਹ ਦੋਸ਼ ਗ਼ਲਤ ਹਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਜੀਅ ਜੇਕਰ ਕਿਰਤ ਅਤੇ ਮਿਹਨਤ ਕਰ ਰਿਹਾ ਹੈ ਤਾਂ ਇਸ ਵਿਚ ਕੋਈ ਜੁਰਮ ਨਹੀਂ ਹੈ।ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕਰਨ ਸਮੇਂ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦੋਸ਼ ਲਾਇਆ ਸੀ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਆਪਣੀ ਆਮਦਨ ਤੋਂ ਵਧੇਰੇ ਜਾਇਦਾਦ ਬਣਾਈ ਗਈ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਉਨ੍ਹਾਂ ਦਾ ਇਕ ਬੇਟਾ ਹੋਟਲ ਦਾ ਕਾਰੋਬਾਰ ਕਰਦਾ ਹੈ ਤੇ ਮੰਡੀਆਂ ਵਿਚ ਠੇਕੇ ਲੈਂਦਾ ਹੈ। ਉਹ ਮਿਹਨਤ ਅਤੇ ਇਮਾਨਦਾਰੀ ਨਾਲ ਕਿਰਤ ਕਰਦਾ ਹੈ ਤੇ ਕਿਰਤ ਕਰਨਾ ਕੋਈ ਜੁਰਮ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰੋਬਾਰ ਉਨ੍ਹਾਂ ਦੇ ਬੇਟੇ ਦਾ ਹੈ, ਜਿਸ ਨਾਲ ਉਨ੍ਹਾਂ ਦਾ ਕੋਈ ਵਾਹ ਵਾਸਤਾ ਨਹੀਂ ਹੈ।…
    ਬਹਾਦਰਜੀਤ ਸਿੰਘਰੂਪਨਗਰ, 25 ਸਤੰਬਰਧੋਖਾਧੜੀ ਦੇ ਕੇਸ ਵਿੱਚ ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਬੰਦ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ’ਤੇ ਲੁਧਿਆਣਾ ਦੇ ਆਰਐੱਸਐੱਸ ਆਗੂ ਰਵਿੰਦਰ ਗੁਸਾਈਂ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਕਥਿਤ ਅਤਿਵਾਦੀ ਰਮਨਦੀਪ ਸਿੰਘ ਬੱਗਾ ਉਰਫ ਕਨੇਡੀਅਨ ਨੇ ਆਪਣੇ ਦੋ ਸਾਥੀਆਂ ਨਾਲ ਅੱਜ ਸਵੇਰੇ ਹਮਲਾ ਕਰ ਦਿੱਤਾ। ਹਮਲੇ ਵਿੱਚ ਨਿਸ਼ਾਂਤ ਦੇ ਹੱਥ, ਮੋਢੇ ਅਤੇ ਛਾਤੀ ’ਤੇ ਸੱਟਾਂ ਵੱਜੀਆਂ ਹਨ। ਜਾਣਕਾਰੀ ਅਨੁਸਾਰ ਇਹ ਹਮਲਾ ਸਵੇਰੇ 8.45 ਵਜੇ ਉਸ ਸਮੇਂ ਕੀਤਾ ਗਿਆ ਜਦੋਂ ਨਿਸ਼ਾਂਤ ਆਪਣੀ ਚੱਕੀ ਵਿੱਚ ਸੌਂ ਰਿਹਾ ਸੀ। ਰਮਨਦੀਪ ਸਿੰਘ ਬੱਗਾ ਆਪਣੇ ਦੋ ਸਾਥੀਆਂ ਬਹਾਦਰ ਸਿੰਘ ਅਤੇ ਬਾਲਪ੍ਰੀਤ ਨਾਲ ਆਇਆ ਅਤੇ ਚੱਕੀ ਦੇ ਦਰਵਾਜ਼ਿਆਂ ਦੇ ਜਿੰਦਰੇ ਅਤੇ ਕੁੰਡੇ ਤੋੜ ਕੇ ਤਿੰਨੋਂ ਅੰਦਰ ਦਾਖ਼ਲ ਹੋ ਗਏ। ਇਸ ਤੋਂ ਬਾਅਦ ਨਿਸ਼ਾਂਤ ’ਤੇ ਲੋਹੇ ਦੀ ਕੜਛੀ ਦੇ ਡੰਡੇ ਅਤੇ ਤਿੱਖੇ ਕੀਤੇ ਚਮਚੇ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਜਿਸ ਸਮੇਂ ਹਮਲਾਵਰਾਂ ਨੇ ਨਿਸ਼ਾਂਤ ਸ਼ਰਮਾ ’ਤੇ ਹਮਲਾ ਕੀਤਾ ਉਸ ਸਮੇਂ ਉਹ ਇਹ ਕਹਿ ਰਹੇ ਸਨ ਕਿ ‘ਤੂੰ ਅੱਗੇ ਤੋਂ ਜਗਤਾਰ…
    ਸ੍ਰੀ ਆਨੰਦਪੁਰ ਸਾਹਿਬ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ ਕਮੇਟੀ ਦੀ ਬੈਠਕ ਵਿੱਚ ਸਮੂਹ ਮੈਂਬਰਾਂ ਨੇ ਇੱਕਸੁਰਤਾ ਦੇ ਨਾਲ ਫ਼ੈਸਲਾ ਕੀਤਾ ਕਿ ਪਿਛਲੇ ਸਾਲ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਕੀਤੇ ਗਏ ਐਲਾਨ ਤਹਿਤ 34 ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ।ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਅਤੇ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਜਿਹੜੇ ਪਰਿਵਾਰਾਂ ਦੇ ਵਾਰਸਾਂ ਨੂੰ ਅਜੇ ਤੱਕ ਨੌਕਰੀ ਨਹੀਂ ਮਿਲ ਸਕੀ ਉਨ੍ਹਾਂ ਦੇ ਵਾਰਸਾਂ ਨੂੰ ਤੁਰੰਤ ਨੌਕਰੀ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਸ਼ਹੀਦ ਸਿੰਘਾਂ ਦੇ 34 ਪਰਿਵਾਰ ਵਿਚੋਂ 12 ਨੂੰ ਹਾਲੇ ਤੱਕ ਨੌਕਰੀ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਕੇਸ 29 ਸਤੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।ਜ਼ਿਕਰਯੋਗ ਹੈ ਕਿ 1982 ਵਿੱਚ ਧਰਮ ਯੁੱਧ ਮੋਰਚਾ ਲੱਗਿਆ ਸੀ, ਤਾਂ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਦੇ ਗ੍ਰਿਫ਼ਤਾਰ ਕੀਤੇ ਗਏ 34 ਸਿੰਘਾਂ ਨੂੰ ਜਦੋਂ ਅੰਮ੍ਰਿਤਸਰ ਸਾਹਿਬ ਤੋਂ…
    - ਮਲਕੀਤ ਸਿੰਘ ਭਵਾਨੀਗੜ੍ਹਪਰਦੇ ਤੇ ਬੋਲਦੀਆਂ ਤਸਵੀਰਾਂ ਨੂੰ ਆਏ ਬੇਸ਼ੱਕ ਬਹੁਤਾ ਜ਼ਿਆਦਾ ਸਮਾਂ ਨਹੀਂ ਹੋਇਆ ਪਰ ਇਸ ਵਿੱਚ ਆ ਰਹੇ ਬਦਲਾਅ ਜੇ ਵੇਖੇ ਜਾਣ ਤਾਂ ਉਹਨਾਂ ਦੀ ਰਫਤਾਰ ਬਹੁਤ ਜ਼ਿਆਦਾ ਹੈ। ਬਦਲਾਅ ਸਿਰਫ ਅੰਦਰੂਨੀ ਢਾਂਚੇ ਵਿੱਚ ਹੀ ਨਹੀਂ ਬਦਲਾਅ ਪੇਸ਼ਕਾਰੀ ਕਰਨ ਦੇ ਦਾਇਰੇ ਵਿੱਚ ਵੀ ਬਹੁਤ ਆ ਗਏ ਹਨ। ਵਕਤ ਦੇ ਗੇੜ ਚ ਆਪਣੇ ਆਪ ਤੋਂ ਸਿਆਣਪ ਦੀ ਮਾਨਤਾ ਪ੍ਰਾਪਤ ਮਨੁੱਖ ਜਿੱਥੇ ਤੱਕ ਜਾ ਸਕਦਾ ਹੈ, ਜਾਣ ਦੀ ਕੋੋਸ਼ਿਸ਼ ਕਰ ਰਿਹਾ ਹੈ ਜਾ ਕਹਿ ਸਕਦੇ ਹਾਂ ਕਿ ਜਿੱਥੇ ਤੱਕ ਡਿੱਗ ਸਕਦਾ ਹੈ ਡਿੱਗਦਾ ਹੈ। ਇਹਨੂੰ ਭਾਵੇਂ ਆਪ ਮੁਹਾਰੇ ਚੱਲ ਰਿਹਾ ਪਾਣੀ ਜਾਣ ਲਵੋ ਜਾ ਕਿਸੇ ਕਮਾਨ ਵਿੱਚੋਂ ਸੋਚ ਸਮਝ ਕੇ ਛੱਡਿਆ ਤੀਰ, ਕਰਨਾ ਦੋਵਾਂ ਨੇ ਨੁਕਸਾਨ ਹੀ ਹੈ।ਬੰਨ੍ਹ ਲਾਏ ਬਿਨਾਂ ਪਾਣੀ ਨੇ ਰੁਕਨਾ ਨਹੀਂ ਤੇ ਆਂਉਂਦੇ ਤੀਰ ਅੱਗੇ ਹਿੱਕ ਡਾਹੇ ਬਿਨਾਂ ਕਮਾਨ ਵਾਲੇ ਹੱਥਾਂ ਨੂੰ ਕਾਂਬਾ ਨਹੀਂ ਛਿਡ ਸਕਦਾ। ਸ਼ੌਹਰਤ ਤੇ ਕਾਹਲ ਦੀ ਅਮੀਰੀ ਬੰਦੇ ਦੇ ਸੋਚਣ ਸਮਝਣ ਵਿੱਚ ਸਿਰਫ ਇਨਾਂ ਕੁ ਫਰਕ ਜਰੂਰ ਪਾ ਦਿੰਦੀ ਹੈ ਕਿ ਅੱਤ ਦਰਜੇ…
    - ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਇਹ ਠੀਕ ਹੈ ਇਸ ਵਿੱਚ ਕੋਈ ਸ਼ੱਕ ਨਹੀਂ ਸ਼੍ਰੋਮਣੀ ਕਮੇਟੀ ਸਮੇਤ ਬਹੁਤੀ ਥਾਂਈ ਗੁਰਦੁਆਰਿਆਂ ਵਿੱਚ ਗੁਰਮਤਿ ਤੋਂ ਅਨਜਾਣ ਚੌਧਰ ਦੇ ਭੁੱਖੇ ਦੌਲਤ ਅਤੇ ਡਾਂਗ ਦੇ ਜ਼ੋਰ ਨਾਲ ਪ੍ਰਬੰਧਕ ਆ ਗਏ, ਜਿਨ੍ਹਾਂ ਨੇ ਗੁਰਦੁਆਰੇ ਨੂੰ ਕੇਵਲ ਗੋਲਕ ਅਤੇ ਗੋਲਕ ਚੋਰਾਂ ਦਾ ਘਰ ਬਣਾ ਦਿੱਤਾ। ਭਾਈ ਗੁਰਦਾਸ ਨੇ ਏਥੋਂ ਤੱਕ ਕਹਿ ਦਿਤਾ ਕੇ “ਮੂਲਿ ਨ ਉਤਰੈ ਹਤਿਆ ਬੇਮੁਖ ਗੁਰਦੁਆਰੇ ॥17॥” ਪਰ ਐਸੇ ਪ੍ਰਬੰਧਕਾਂ ਨੇ ਅਪਣੀ ਜੁਗਤ 'ਤੇ ਪੜਦਾ ਰੱਖਣ ਲਈ ਅਤੇ ਗੋਲਕ ਵਧਾਉਣ ਲਈ ਕੇਵਲ ਸੰਗਤ ਇਕੱਠੀ ਕਰਨ ਵਾਲੇ ਪ੍ਰਚਾਰਕਾਂ ਨੂੰ ਸਟੇਜ ਦਿੱਤੀ, ਪਰ ਸੰਗਤ ਤੱਕ ਗੁਰਮਤਿ ਗਿਆਨ ਪਹੁੰਚਾਉਣ ਲਈ ਨਹੀਂ। ਉਨ੍ਹਾਂ ਨੂੰ ਰੋਜ਼ੀ ਲਈ ਲੋੜਵੰਦ ਗ੍ਰੰਥੀ ਅਤੇ ਪ੍ਰਚਾਰਕ ਭੀ ਮਿਲ ਗਏ ਜਿਨ੍ਹਾਂ ਨੇ ਸਭ ਕੁਛ ਜਾਣਦਿਆਂ ਭੀ ਗੁਰਬਾਣੀ ਦਾ ਗਿਆਨ ਸੋਝੀ ਸੰਗਤ ਤੱਕ ਪਹੁਚਾਉਣ ਦੀ ਥਾਵੇਂ ਗੁਰਮਤਿ ਪਖੋਂ ਚੁੱਪ ਅਤੇ ਪ੍ਰਬੰਧਕਾਂ ਦੀ ਖੁਸ਼ੀ ਵਿੱਚ ਹੀ ਅਪਣੇ 'ਰੋਟੀਆ ਕਾਰਣਿ ਪੂਰਹਿ ਤਾਲ ॥' ਵਜਾਏ। ਨਤੀਜਾ ਸੰਗਤਾਂ ਦੇ ਜੀਵਨ ਦਾ ਸਮਾਂ, ਸਰਮਾਇਆ ਅਤੇ ਗੁਰਦੁਆਰਾ ਸਟੇਜ ਸਭ ਕੁਛ ਬੇਅਰਥ ਹੋਂਦਾ…
    ਅੰਮ੍ਰਿਤਸਰ - ਸਦੀ ਪੁਰਾਣੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਜ਼ਮੀਨ ’ਤੇ ਕਬਜ਼ੇ ਦੇ ਮਾਮਲੇ ਵਿਚ ਅਦਾਲਤ ਵਿਚ ਚਲ ਰਹੇ ਇਕ ਕੇਸ ਦੀ ਸੁਣਵਾਈ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਧੋਖਾਧੜੀ ਦੇ ਦੋਸ਼ ਹੇਠ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਸੁਣਾਏ ਜਾਣ ਮਗਰੋਂ ਉਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਹ ਮਾਮਲਾ ਰਾਜਾਸਾਂਸੀ ਵਾਸੀ ਮਨਜੀਤ ਸਿੰਘ ਅਤੇ ਮਹਿੰਦਰ ਸਿੰਘ ਵੱਲੋਂ ਡਾ. ਸੰਤੋਖ ਸਿੰਘ, ਉਨ੍ਹਾਂ ਦੇ ਭਰਾ ਇੰਦਰਪਾਲ ਸਿੰਘ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਅਦਾਲਤ ਵਿਚ ਦਾਇਰ ਕੀਤਾ ਗਿਆ ਸੀ, ਜਿਸ ਦੀ ਪਿਛਲੇ ਕੁਝ ਸਾਲਾਂ ਤੋਂ ਸੁਣਵਾਈ ਚੱਲ ਰਹੀ ਸੀ। ਇਨ੍ਹਾਂ ਦੋਵਾਂ ਵਿਅਕਤੀਆਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪੁਰਖਿਆਂ ਦੀ 12 ਕਨਾਲ 11 ਮਰਲੇ ਜ਼ਮੀਨ ’ਤੇ ਇਨ੍ਹਾਂ ਨੇ ਧੱਕੇ ਨਾਲ ਕਬਜ਼ਾ ਕਰ ਲਿਆ ਹੈ। ਇਹ ਜ਼ਮੀਨ ਹਵਾਈ ਅੱਡਾ ਰੋਡ ’ਤੇ ਪਿੰਡ ਹੇਰ ਵਿਖੇ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਸੀ ਕਿ ਇਹ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਭਾਈ ਬਿਸ਼ਨ ਸਿੰਘ…
    ਅੰਮ੍ਰਿਤਸਰ - ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਬੇਅਦਬੀ ਅਤੇ ਬਰਗਾੜੀ ਮਾਮਲੇ ’ਤੇ ਸਮੂਹਿਕ ਰੂਪ ਵਿੱਚ ਵਿਚਾਰ ਕਰਨ ਲਈ ‘ਪੰਥਕ ਅਸੈਂਬਲੀ’ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪੰਥਕ ਅਸੈਂਬਲੀ ਪੰਜਾਬ ਅਸੈਂਬਲੀ ਦੀ ਤਰਜ਼ ’ਤੇ ਹੋਵੇਗੀ, ਜਿਸ ਦੇ 117 ਮੈਂਬਰ ਹੋਣਗੇ।ਇਹ ਖੁਲਾਸਾ ਇਥੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੋਈ ਇੱਕ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਮੀਟਿੰਗ ਵਿੱਚ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਫਾਰਗ ਕੀਤੇ ਪੰਜ ਪਿਆਰਿਆਂ ਵਿੱਚੋਂ ਭਾਈ ਸਤਨਾਮ ਸਿੰਘ ਖੰਡਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਦਲ ਖਾਲਸਾ ਦੇ ਕੰਵਰਪਾਲ ਸਿੰਘ, ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਐਡਵੋਕੇਟ ਜਸਵਿੰਦਰ ਸਿੰਘ, ਕੁਲਦੀਪ ਸਿੰਘ ਸਿੰਘ ਬ੍ਰਦਰਜ਼, ਐਡਵੋਕੇਟ ਨਵਕਿਰਨ ਸਿੰਘ, ਪ੍ਰੋ. ਜਗਮੋਹਨ ਸਿੰਘ, ਬੀਬੀ ਕੁਲਵੰਤ ਕੌਰ ਤੇ ਹੋਰ ਸ਼ਾਮਲ ਸਨ। ਮੀਟਿੰਗ ਦੀ ਕਾਰਵਾਈ ਦਾ ਖੁਲਾਸਾ ਕਰਦਿਆਂ ਪ੍ਰੋ. ਜਗਮੋਹਨ ਸਿੰਘ, ਜਸਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਮਾਮਲਿਆਂ ਨੂੰ ਵਿਚਾਰਨ ਲਈ ਪੰਥਕ ਅਸੈਂਬਲੀ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਪਹਿਲਾ ਇਜਲਾਸ ਇਥੇ ਅੰਮ੍ਰਿਤਸਰ…
    ਕਰਾਚੀ - ਪਾਕਿਸਤਾਨ ਵਿੱਚ ਵਸਦੇ ਸਿੱਖਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਸਰਹੱਦ ਨੂੰ ਖੋਲ੍ਹਿਆ ਜਾਵੇ ਤਾਂ ਜੋ ਭਾਰਤ ਵਿਚਲੇ ਸਿੱਖ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸੌਖ ਨਾਲ ਦਰਸ਼ਨ ਕਰ ਸਕਣ। ਇਹ ਪ੍ਰਗਟਾਵਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਭਾਰਤ ਵਿੱਚ ਸਥਿਤ ਡੇਰਾ ਬਾਬਾ ਨਾਨਕ ਸਰੱਹੱਦ ਕਰਤਾਰਪੁਰ ਸਰਹੱਦ ਖੋਲ੍ਹਣ ਦੀ ਮੰਗ ਤੋਂ ਸਿਰਫ ਸਾਢੇ ਚਾਰ ਕਿਲੋਮੀਟਰ ਦੂਰ ਹੈ। ਲੋਕ ਰੋਜ਼ਾਨਾਂ ਦੂਰਬੀਨ ਦੀ ਸਹਾਇਤਾ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੇ ਹਨ। ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਸਿੱਖ ਕੌਂਸਲ ਦੇ ਆਗੂ ਸਰਦਾਰ ਰਮੇਸ਼ ਸਿੰਘ ਖਾਲਸਾ ਨੇ ਕਿਹਾ ਕਿ ਜੇ ਸਰਹੱਦ ਖੁੱਲ੍ਹ ਜਾਂਦੀ ਹੈ ਤਾਂ ਭਾਰਤ ਵਿਚਲੇ ਸਿੱਖਾਂ ਡੇਰਾ ਬਾਬਾ ਨਾਨਕ ਰਾਹੀਂ ਕਰਤਾਰਪੁਰ ਸਥਿਤ ਗੁਰਦੁਆਰੇ ਦੇ ਦਰਸ਼ਨ ਕਰਨ ਵਿੱਚ ਸੌਖ ਹੋ ਜਾਵੇਗੀ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਨੁਸਾਰ ਸ੍ਰੀ ਖਾਲਸਾ ਨੇ ਕਿਹਾ ਕਿ ਕਰਤਾਰਪੁਰ ਸਰਹੱਦ ਖੋਲ੍ਹਣ ਦੀ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ। ਉਨ੍ਹਾਂ ਨੇ ਇਮਰਾਨ ਖਾਨ ਦੀ…
    ਕੋਟਕਪੂਰਾ - ਬਰਗਾੜੀ ਇਨਸਾਫ਼ ਮੋਰਚੇ ਦੇ ਆਗੂ ਜਥੇਦਾਰ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ‘ਕੈਪਟਨ, ਬਾਦਲਾਂ ਨਾਲ ਦੋਸਤਾਨਾ ਮੈਚ ਬੰਦ ਕਰ ਦੇਣ’, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਿੱਖ ਸੰਗਤ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਆਖਿਆ ਇੰਜ ਜਾਪ ਰਿਹਾ ਹੈ, ਜਿਵੇਂ ਮੌਜੂਦਾ ਮੁੱਖ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਬੇਅਦਬੀ ਦੇ ਮਾਮਲੇ ਵਿੱਚ ਦੋਸਤਾਨਾ ਮੈਚ ਖੇਡ ਰਹੇ ਹੋਣ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਬੇਅਦਬੀ ਦਾ ਮਸਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਸੰਗਤ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਇਸ ਮਸਲੇ ਨੂੰ ਰੈਲੀਆਂ ਕਰਕੇ ਰੋਲਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਜਥੇਦਾਰ ਮੰਡ ਨੇ ਸਪਸ਼ਟ ਕੀਤਾ ਕਿ ਬਰਗਾੜੀ ਵਿੱਚ ਇਨਸਾਫ਼ ਮੋਰਚਾ ਉਦੋਂ ਤੱਕ ਸਮਾਪਤ ਨਹੀਂ ਪਵੇਗਾ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਜਾਂਚ ਭਾਵੇਂ ਕੋਈ ਏਜੰਸੀ ਕਰੇ, ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਪਰ ਇਨਸਾਫ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com