ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਸ਼ਹਿਰ ਦੇ ਕੋਟ ਖਾਲਸਾ ਇਲਾਕੇ ਅੰਦਰ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਦੇ ਇੱਕ ਪਰਿਵਾਰ ਵੱਲੋਂ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਵੇਰ ਸਾਰ ਜਦ ਕੂੜਾ ਇਕਠਾ ਕਰਨ ਵਾਲੀ ਗੱਡੀ ਝੁਬਾਲ ਰੋਡ ਤੇ ਬਣੇ ਡੰਪ ਤੇ ਆਈਆਂ ਤਾਂ ਉਨਾਂ ਵਿਚੋ ਤਿੰਨ ਤੋੜਿਆਂ ਵਿਚ ਇਹ ਸਾਰਾ ਸਮਾਨ ਸੀ। ਡੰਪ ਤੇ ਇਕਠੇ ਲੋਕਾਂ ਨੇ ਜਦ ਗੱਡੀ ਵਾਲੇ ਤੋ ਪੁਛਿਆ ਤਾਂ ਉਸ ਨੇ ਦਸਿਆ ਕਿ ਉਹ ਜਿਸ ਘਰ ਵਿਚੋ ਇਹ ਤੋੜੇ ਲੈ ਕੇ ਆਇਆ ਹੈ ਉਸ ਘਰ ਬਾਰੇ ਜਾਣਦਾ ਹੈ। ਉਧਰ ਘਟਨਾ ਦਾ ਪਤਾ ਲੱਗਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਘਟਨਾ ਸਥਾਨ 'ਤੇ ਪੁੱਜੇ ਅਤੇ ਦੋਸ਼ੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਥਾਣਾ ਕੋਟ ਖਾਲਸਾ ਵਿਚ ਪਰਚਾ ਦਰਜ਼…
  ਨਰਿੰਦਰ ਪਾਲ ਸਿੰਘ98553-13236-----ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ ਪੰਜਾਬ ਵਾਪਸੀ ਨੂੰ ਵੇਖਦਿਆਂ ਹਰ ਧਿਰ (ਉਹ ਸਰਕਾਰੀ ਹੋਵੇ ਜਾਂ ਮੀਡੀਆ) ਇਸਦਾ ਠੀਕਰਾ ਸਿੱਖ ਯਾਤਰੂਆਂ ਸਿਰ ਭੰਨਣਾ ਸ਼ੁਰੂ ਕਰ ਦਿੱਤਾ। ਗੁ:ਲੰਗਰ ਸਾਹਿਬ ਨੰਦੇੜ ਦੇ ਮੁਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ,ਬਾਬਾ ਨਰਿੰਦਰ ਸਿੰਘ ਬਾਰ ਬਾਰ ਕਹਿ ਰਹੇ ਸਨ ਕਿ ਨੰਦੇੜ ਵਿਖੇ ਰੁਕੀ ਸੰਗਤ ਦੀ ਸਕਰੀਨਿੰਗ ਕਰਵਾਈ ਗਈ ਸੀ। ਇਸਦੇ ਬਾਵਜੂਦ ਪੰਜਾਬ ਦੇ ਵੱਖ ਵੱਖ ਸ਼ਹਿਰਾਂ ,ਪਿੰਡਾਂ ਤੇ ਕਸਬਿਆਂ ਵਿੱਚ ਕਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ ਰੁਕਣ ਦਾ ਨਾਮ ਨਹੀ ਲੈ ਰਹੀ।ਮਾਮਲੇ ਦੀ ਗੰਭੀਰਤਾ ਨੂੰ ਲੈਕੇ ਜਦੋਂ ਮਹਾਂਰਾਸ਼ਟਰ ਸਰਕਾਰ ਨੇ ਗੁਰਦੁਆਰਾ ਲੰਗਰ ਸਾਹਿਬ ਹੀ ਸੀਲ ਕਰਨ ਦਿੱਤਾ ਤਾਂ ਕੁਝ ਸੰਜੀਦਾ ਧਿਰਾਂ ਨੇ ਨੰਦੇੜ ਤੋਂ ਵੱਖ ਵੱਖ ਬੱਸਾਂ ਰਾਹੀਂ ਪੰਜਾਬ ਲਿਆਂਦੇ ਗਏ ਯਾਤਰੂਆਂ ਦਾ ਵਰਗੀਕਰਣ ਕਰਨਾ ਸ਼ੁਰੂ ਕਰ ਦਿੱਤਾ।ਐਸਾ ਕਰਦਿਆਂ ਹੀ ਜੋ ਗੱਲ ਉਭਰ ਕੇ ਸਾਹਮਣੇ ਆਈ ਉਹ ਇਹੀ ਹੈ ਕਿ…
  ਚੰਡੀਗੜ੍ਹ - ਨਾਂਦੇੜ ਤੋਂ ਪੰਜਾਬ ਪਰਤੇ ਸ਼ਰਧਾਲੂਆਂ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਪੌਜ਼ੇਟਿਵ ਮਾਮਲੇ ਆਉਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੇਰੀ ਨਾਂਦੇੜ ਸਾਹਿਬ ਵਿਖੇ ਗੱਲ ਹੋਈ ਸੀ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਸਾਰੇ ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਹੈ ਪਰ ਇੱਥੇ ਆ ਕੇ ਸ਼ਰਧਾਲੂਆਂ ਦਾ ਪੌਜ਼ੇਟਿਵ ਆਉਣਾ ਚਿੰਤਾ ਦਾ ਵਿਸ਼ਾ ਹੈ।ਇਸ ਦੇ ਨਾਲ ਹੀ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਟੈਸਟਿੰਗ ਮਸ਼ੀਨ 'ਤੇ ਸਵਾਲ ਕਰਦੇ ਕਿਹਾ ਕਿ ਬਹੁਤ ਸਾਰੇ ਲੋਕ ਜੋ ਸਟੇਟ ਤੋਂ ਬਾਹਰ ਮਜ਼ਦੂਰੀ ਕਰਦੇ ਹਨ, ਉਹ ਲੋਕ ਵੀ ਇੱਥੇ ਆਏ ਹਨ ਫਿਰ ਵੀ ਪੋਜ਼ੇਟਿਵ ਦਾ ਸਵਾਲ ਸ਼ਰਧਾਲੂਆਂ ਤੇ ਹੀ ਕਿਉਂ ਖੜ੍ਹਾ ਹੋ ਰਿਹਾ ਹੈ?ਉਨ੍ਹਾਂ ਸੋਸ਼ਲ ਮੀਡੀਆ 'ਤੇ ਹਜ਼ੂਰ ਸਾਹਿਬ ਤੋਂ ਕੋਰੋਨਾ ਲੈ ਕੇ ਆਉਣ ਦੀ ਗੱਲ 'ਤੇ ਕਿਹਾ ਕਿ ਅਜਿਹਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉੱਥੇ ਸਿਰਫ਼ ਦੋ ਹੀ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ 'ਚੋਂ ਇੱਕ ਠੀਕ…
  ਅੰਮ੍ਰਿਤਸਰ - ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਦਾਅਵਾ ਕੀਤਾ ਕਿ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਸਬੰਧੀ ਅਮਰੀਕਾ ਦੇ ਇਕ ਕਮਿਸ਼ਨ ਵੱਲੋਂ ਤਿਆਰ ਕੀਤੀ ਸੂਚੀ ਵਿੱਚ ਭਾਰਤ ਨੂੰ ਚਿੰਤਾ ਵਾਲੇ ਮੁਲਕ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਕਮਿਸ਼ਨ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਮਾਮਲਿਆਂ ’ਤੇ ਨਜ਼ਰ ਰੱਖਦਾ ਹੈ ਅਤੇ ਕਮਿਸ਼ਨ ਨੇ ਆਪਣੀ ਇਕ ਸਾਲਾਨਾ ਰਿਪੋਰਟ 28 ਅਪਰੈਲ ਨੂੰ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤ ਦਾ ਵਿਸ਼ੇਸ਼ ਜ਼ਿਕਰ ਦਰਜ ਕੀਤਾ ਗਿਆ ਹੈ ਅਤੇ ਭਾਰਤ ਨੂੰ ਚਿੰਤਾ ਵਾਲੇ ਮੁਲਕਾਂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਇਸ ਰਿਪੋਰਟ ਮੁਤਾਬਕ ਭਾਰਤ ਅਜਿਹੇ ਦੇਸ਼ਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਹੈ, ਜਿਥੇ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਧਾਰਮਿਕ ਆਜ਼ਾਦੀ ਮਾਮਲਿਆਂ ਦੀ ਉਲੰਘਣਾ ਬਰਕਰਾਰ ਹੈ। ਉਨ੍ਹਾਂ ਆਖਿਆ ਕਿ ਏਜੀਪੀਸੀ ਅਮਰੀਕਾ ਦੇ ਇਸ ਕਮਿਸ਼ਨ ਦੀ ਇਸ ਰਿਪੋਰਟ ਦੀ ਸ਼ਲਾਘਾ ਕਰਦੀ ਹੈ। ਦੂਜੇ ਪਾਸੇ ਇਹ ਚਿੰਤਾ ਵਾਲੀ ਗੱਲ ਹੈ ਕਿ ਭਾਰਤ ਨੂੰ ਘੱਟ ਗਿਣਤੀਆਂ ਦੀ ਨਿਰੰਤਰ ਅਣਦੇਖੀ ਹੋ ਰਹੀ ਹੈ ਅਤੇ ਜ਼ੁਲਮ…
  ਡੱਬਵਾਲੀ/ ਬਠਿੰਡਾ - ਕਰੋਨਾਵਾਇਰਸ ਕਰਕੇ ਦੇਸ਼ਵਿਆਪੀ ਤਾਲਾਬੰਦੀ ਕਾਰਨ ਸ੍ਰੀ ਹਜ਼ੂਰ ਸਾਹਿਬ ਵਿਖੇ ਕਰੀਬ ਡੇਢ ਮਹੀਨਾ ਘਿਰੇ ਰਹੇ ਪੰਜਾਬ ਦੇ 2293 ਸ਼ਰਧਾਲੂ ਕਰੀਬ 80 ਸਰਕਾਰੀ ਬੱਸਾਂ ਵਾਪਸ ਲਿਆਂਦੇ ਗਏ ਹਨ। ਉੱਥੇ ਪੰਜਾਬ ਦੇ ਕਰੀਬ 35 ਸੌ ਸ਼ਰਧਾਲੂ ਫਸੇ ਹੋਏ ਹਨ ਅਤੇ ਸੰਗਤ ਦੀ ਵਾਪਸੀ ਦਾ ਦੂਜਾ ਗੇੜ ਸ਼ੁਰੂ ਹੋਇਆ ਹੈ। ਸ਼ਰਧਾਲੂ ਪੰਜਾਬ ਸਰਕਾਰ ਤੋਂ ਖਫ਼ਾ ਦਿਖਾਈ ਦੇ ਰਹੇ ਹਨ। ਉਹ ਆਪਣੀ ਵਾਪਸੀ ’ਚ ਦੇਰੀ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਮੰਨਦੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਹਰਸਿਮਰਤ ਕੌਰ ਬਾਦਲ ਦੇ ਉਪਰਾਲਿਆਂ ਸਦਕਾ ਬੀਤੇ ਐਤਵਾਰ ਸ਼ਰਧਾਲੂਆਂ ਦੀ ਘਰ ਵਾਪਸੀ ਸ਼ੁਰੂ ਹੋਈ ਸੀ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਡੱਬਵਾਲੀ ਨੇੜਲੇ ਸਰਹੱਦੀ ਪਿੰਡ ਡੂਮਵਾਲੀ ਵਿੱਚ ਸਰਕਾਰੀ ਆਰਜ਼ੀ ਕੈਂਪ ਆਫਿਸ ਬਣਾਇਆ ਹੋਇਆ ਹੈ। ਇਥੇ ਕਰੀਬ 200 ਪੁਲੀਸ ਮੁਲਾਜ਼ਮ ਤਾਇਨਾਤ ਹਨ। ਇਕ ਬੱਸ ’ਚ ਇੱਕ ਜ਼ਿਲ੍ਹੇ ਨਾਲ ਸਬੰਧਤ ਸ਼ਰਧਾਲੂ ਬਿਠਾਏ ਗਏ ਹਨ। ਹਜ਼ੂਰ ਸਾਹਿਬ ਵਿਖੇ ਕਿਸੇ ਸ਼ਰਧਾਲੂ ਨੂੰ ਪ੍ਰਬੰਧਕ ਕਮੇਟੀ ਨੇ ਕੋਈ ਤਕਲੀਫ਼ ਨਹੀਂ ਹੋਣ ਦਿੱਤੀ।ਮੋਗਾ ਜ਼ਿਲ੍ਹੇ ਨਾਲ ਸਬੰਧਤ ਰਮਨਦੀਪ ਕੌਰ ਵਾਸੀ ਰਾਜੋਆਣਾ ਨੇ ਆਖਿਆ ਕਿ ਉਸ…
  ਅੰਮਿ੍ਤਸਰ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪਾਕਿ ਸਿੱਖ ਆਗੂ ਬਿਸ਼ਨ ਸਿੰਘ ਨੇ ਕਿਹਾ ਹੈ ਕਿ ਮੀਡੀਆ 'ਤੇ ਵਾਰ-ਵਾਰ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨੀ ਘੱਟ ਗਿਣਤੀਆਂ ਕੋਲ ਚੋਣ ਲੜਨ ਜਾਂ ਵੋਟ ਦੇਣ ਤੱਕ ਦਾ ਮੌਲਿਕ ਅਧਿਕਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਭਾਰਤ 'ਚ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਉਪਰੰਤ ਇਸ ਐਕਟ ਦੀ ਵਕਾਲਤ ਕਰਦਿਆਂ ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਜਨਤਕ ਤੌਰ 'ਤੇ ਕਹਿ ਚੁੱਕੇ ਹਨ ਕਿ ਪਾਕਿ ਦੇ ਹਿੰਦੂਆਂ ਅਤੇ ਸਿੱਖਾਂ 'ਤੇ ਜ਼ੁਲਮ ਹੋ ਰਹੇ ਹਨ ਤੇ ਉੱਥੇ ਘੱਟ ਗਿਣਤੀਆਂ ਨੂੰ ਚੋਣ ਲੜਨ ਜਾਂ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ | ਅੱਜ 'ਅਜੀਤ' ਨਾਲ ਇਸ ਬਾਰੇ ਗੱਲਬਾਤ ਦੌਰਾਨ ਉਨ੍ਹਾਂ ਉਕਤ ਬਿਆਨ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਸੰਵਿਧਾਨ ਦੇ ਆਰਟੀਕਲ 51(2ਏ) ਅਨੁਸਾਰ ਪਾਕਿ ਦੀ ਨੈਸ਼ਨਲ ਅਸੈਂਬਲੀ 'ਚ 10 ਸੀਟਾਂ ਘੱਟ ਗਿਣਤੀਆਂ ਲਈ ਰਾਖਵੀਂਆਂ ਹਨ | ਇਸ ਤੋਂ ਇਲਾਵਾ ਚਾਰ ਸੂਬਿਆਂ ਦੀ ਵਿਧਾਨ ਸਭਾ 'ਚ ਵੀ 23 ਸੀਟਾਂ ਲਈ…
  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਲੇਸ਼ੀਆ ਦੇ ਗੁਰਦੁਆਰਾ ਪਰਸਤੁਆਨ ਪੇਂਗਾਨਟ ਅਗਾਮਾ ਸਿੱਖ ਪੁਚੋਂਗ ਦੀ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵੱਡ ਆਕਾਰੀ ਸਰੂਪ ਛਾਪਣ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਮਲੇਸ਼ੀਆ ਦੇ ਇਸ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਬਿਨਾਂ ਪ੍ਰਵਾਨਗੀ ਲਏ ਵੱਡ ਆਕਾਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਤਿਆਰ ਕੀਤਾ ਹੈ, ਜਿਸ ਬਾਰੇ ਸੰਗਤ ਵੱਲੋਂ ਇਤਰਾਜ਼ ਪ੍ਰਗਟਾਏ ਗਏ ਹਨ। ਸੰਗਤ ਨੇ ਇਸ ਸਬੰਧੀ ਅਕਾਲ ਤਖ਼ਤ ’ਤੇ ਵੀ ਸ਼ਿਕਾਇਤਾਂ ਭੇਜੀਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਸਮੇਤ ਸਮੁੱਚੀ ਕਮੇਟੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਸਪੱਸ਼ਟੀਕਰਨ 15 ਦਿਨਾਂ ਵਿਚ ਸ੍ਰੀ ਅਕਾਲ ਤਖ਼ਤ ’ਤੇ ਭੇਜਣ ਦੇ ਆਦੇਸ਼ ਦਿੱਤੇ ਹਨ। ਵੇਰਵਿਆਂ ਮੁਤਾਬਕ ਮਲੇਸ਼ੀਆ ਵਿਚ ਤਿਆਰ ਕੀਤੇ ਗਏ ਇਸ ਸਰੂਪ ਦਾ ਆਕਾਰ ਚਾਰ ਫੁੱਟ ਚੌੜਾ ਅਤੇ 12 ਫੁੱਟ ਲੰਮਾ ਹੈ। ਇਹ…
  ਅੰਮ੍ਰਿਤਸਰ - ਜਗਤ ਸੁੱਖ ਇੰਡਸਟਰੀ ਲੁਧਿਆਣਾ ਅਤੇ ਅਕਾਲ ਚੈਨਲ ਯੂਕੇ ਵੱਲੋਂ ਸਾਂਝੇ ਤੌਰ ’ਤੇ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਸੈਨੇਟਾਈਜ਼ ਕਰਨ ਲਈ ਇੱਕ ਸੈਨੇਟਾਈਜ਼ਰ ਮਸ਼ੀਨ ਭੇਟ ਕੀਤੀ ਗਈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਯੂਕੇ ਨਿਵਾਸੀ ਅਮਰੀਕ ਸਿੰਘ ਕੂਨਰ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਸ਼ੀਨ ਵਰਤਮਾਨ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਸੰਗਤ ਨੂੰ ਆਖਿਆ ਕਿ ਇਸ ਵੇਲੇ ਆਪਣੇ ਆਲੇ-ਦੁਆਲੇ ਨੂੰ ਵੀ ਸਾਫ਼-ਸੁਥਰਾ ਰੱਖਣਾ ਵੀ ਸਾਰਿਆਂ ਦਾ ਫ਼ਰਜ਼ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਨੇ ਸੈਨੇਟਾਈਜ਼ਰ ਮਸ਼ੀਨ ਭੇਟ ਕਰਨ ਵਾਲੇ ਜਗਤ ਸੁੱਖ ਇੰਡਸਟਰੀ ਤੇ ਅਕਾਲ ਚੈਨਲ ਯੂਕੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਸ਼ੀਨ ਨਾਲ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ, ਦਫ਼ਤਰਾਂ ਤੇ ਜੋੜਾ ਘਰਾਂ ਨੂੰ ਨਿਰੰਤਰ ਸੈਨੇਟਾਈਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਵੀ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ…
  ਜਲੰਧਰ - ਇੰਗਲੈਂਡ ਦੇ ਪਹਿਲੇ ਪੱਗੜੀਧਾਰੀ ਐੱਮਪੀ ਤਨਮਨਜੀਤ ਸਿੰਘ ਢੇਸੀ ਦੀ ਨਾਨੀ ਜਗੀਰ ਕੌਰ(86) ਦੀ ਮੌਤ ਕੋਵਿਡ-19 ਕਾਰਨ ਮੌਤ ਹੋ ਗਈ ਹੈ। ਉਹ ਇੰਗਲੈਂਡ ਦੇ ਸ਼ਹਿਰ ਗ੍ਰੇਜ਼ੈਡ ਵਿੱਚ ਰਹਿੰਦੇ ਸਨ। ਉਹ ਨਾਮਵਾਰ ਪੰਥਕ ਆਗੂ ਰਾਮ ਸਿੰਘ ਦੀ ਪਤਨੀ ਸਨ। ਇੱਧਰ ਉਨ੍ਹਾਂ ਦਾ ਪਿੰਡ ਨਵਾਂ ਸ਼ਹਿਰ ਨੇੜੇ ਜੰਡਿਆਲੀ ਹੈ। ਐਮਪੀ ਤਨਮਨਜੀਤ ਸਿੰਘ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਉਹ ਆਖਰੀ ਵਾਰ ਆਪਣੀ ਨਾਨੀ ਦੀ ਅਰਥੀ ਨੂੰ ਨਾ ਤਾਂ ਮੋਢਾ ਦੇ ਸਕੇ ਤੇ ਨਾ ਹੀ ਰਿਸ਼ਤੇਦਾਰਾਂ ਤੇ ਹੋਰ ਸਕੇ ਸਬੰਧੀਆਂ ਨੂੰ ਸੱਦ ਸਕੇ।
  ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਹਰਿਆਣਾ ਸਰਕਾਰ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ’ਤੇ ਜੇਲ੍ਹ ਵਿਚੋਂ ਰਿਹਾਅ ਕੀਤੇ ਜਾਣ ਨਾਲ ਦੋਵਾਂ ਸੂਬਿਆਂ ’ਚ ਫਿਰਕੂ ਸਦਭਾਵਨਾ ਤੇ ਮਾਹੌਲ ਵਿਗੜ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਸਾਬਤ ਹੋਵੇਗੀ। ਇਥੇ ਇਕ ਵੀਡੀਓ ਸੁਨੇਹੇ ਵਿੱਚ ਜਥੇਦਾਰ ਨੇ ਆਖਿਆ ਕਿ ਕਰੋਨਾ ਮਹਾਮਾਰੀ ਦੀ ਆੜ ਵਿਚ ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਯੋਜਨਾ ਬਣਾ ਰਹੀ ਹੈ, ਜੋ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ਮਿਲਣ ਨਾਲ ਦੋਵਾਂ ਸੂਬਿਆਂ ਵਿਚ ਬਣਿਆ ਸਦਭਾਵਨਾ ਅਤੇ ਸ਼ਾਂਤੀ ਵਾਲਾ ਮਾਹੌਲ ਵਿਗੜ ਸਕਦਾ ਹੈ। ਲਿਹਾਜ਼ਾ ਹਰਿਆਣਾ ਸਰਕਾਰ ਨੂੰ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ, ‘ਇਕ ਪਾਸੇ ਸਰਕਾਰਾਂ ਸਿੱਖ ਰਾਜਸੀ ਕੈਦੀਆਂ ਨੂੰ ਪੈਰੋਲ ਦੇਣ ਤੋਂ ਇਨਕਾਰੀ ਹਨ ਜਦੋਂਕਿ ਦੂਜੇ ਪਾਸੇ ਹਰਿਆਣਾ ਸਰਕਾਰ ਕਰੋਨਾਵਾਇਰਸ ਲੌਕਡਾਊਨ ਦਾ ਹਵਾਲਾ ਦਿੰਦਿਆਂ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com