ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮਾਮਲਾ ਬਾਬਾ ਘਾਲਾ ਸਿੰਘ ਵਲੋਂ ਬੇਅੰਤ ਸਿਹੁੰ ਨੂੰ ਸ਼ਹੀਦ ਕਹਿਣ ਦਾਸ੍ਰੀ ਅੰਮ੍ਰਿਤਸਰ - ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿਹੁੰ ਨੂੰ ਸਿੱਖ ਕੌਮ ਦੀ ਨਾਮਵਰ ਸੰਪ੍ਰਦਾਇ ਨਾਨਕਸਰ ਕਲੇਰਾਂ ਦੀ ਸੰਪ੍ਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮ ਦੀ ਭਰਵੀਂ ਸਟੇਜ ਤੋਂ ਬੇਅੰਤ ਸਿਹੁੰ ਦੇ ਪੋਤਰੇ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਤੇ ਹੋਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਬੇਅੰਤ ਸਿਹੁੰ ਨੂੰ ਬਾਬਾ ਘਾਲਾ ਸਿੰਘ ਵਲੋਂ ਸ਼ਹੀਦ ਆਖਣ ਦਾ ਮਾਮਲਾ ਗਰਮਾ ਗਿਆ ਹੈ। ਭਾਵੇਂ ਕਿ ਬਾਬਾ ਘਾਲਾ ਸਿੰਘ ਦੇ ਬਰਸੀ ਸਮਾਗਮ ਤੋਂ ਤੁਰੰਤ ਬਾਅਦ ਇੰਗਲੈਂਡ ਆਦਿ ਦੇਸ਼ਾਂ ਦੇ ਦੌਰੇ 'ਤੇ ਚਲੇ ਜਾਣ ਕਾਰਨ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਰੂਪੋਸ਼ ਹੋ ਜਾਣ ਕਾਰਨ, ਇਹ ਮਾਮਲਾ ਤੁਰੰਤ ਨਹੀਂ ਗਰਮਾਇਆ, ਪ੍ਰੰਤੂ ਵੀਡਿਓ ਵਾਇਰਲ ਹੋ ਜਾਣ ਤੋਂ ਬਾਅਦ ਮੂੰਹੋ-ਮੂੰਹ ਗੱਲਾਂ ਹੋਣੀਆ ਸ਼ੁਰੂ ਹੋ ਗਈਆਂ ਸਨ।ਪ੍ਰੰਤੂ ਸਿੱਧਾ ਵਿਰੋਧ ਕਿਸੇ ਧਿਰ ਵਲੋਂ ਦਰਜ ਨਹੀਂ ਕਰਾਇਆ ਗਿਆ। ਹੁਣ ਜਦੋਂ ਬਾਬਾ ਘਾਲਾ ਸਿੰਘ ਦੇਸ਼ ਪਰਤ ਰਹੇ ਹਨ ਤੇ ਗਿਆਨੀ ਗੁਰਬਚਨ…
    ਪਟਿਆਲਾ - ਪੰਜਾਬ ਦੇ ਪਹਿਲੇ ਪ੍ਰਮਾਣਿਕ ਸਾਈਕਲੋਪੀਡੀਆ ਵਜੋਂ ਜਾਣੇ ਜਾਂਦੇ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਮਹਾਨ ਕੋਸ਼’ ਨੂੰ ਮੁੜ ਛਾਪਣ ਲਈ ਆਖ਼ਰ ਭਾਸ਼ਾ ਵਿਭਾਗ ਪੰਜਾਬ ਨੇ ਫੈਸਲਾ ਲੈ ਹੀ ਲਿਆ ਹੈ| ਭਾਸ਼ਾ ਵਿਭਾਗ ਕੋਲ ਪੰਜਾਬ ਸਰਕਾਰ ਦੀ ਤਰਫੋਂ 2 ਕਰੋੜ ਰੁਪਏ ਦਾ ਬਜਟ ਪੁੱਜਿਆ ਹੈ| ਅਜਿਹੀ ਵਿੱਤੀ ਮਦਦ ਆਸਰੇ ਵਿਭਾਗ ਨੇ ਸਭ ਤੋਂ ਪਹਿਲਾਂ ਵਰ੍ਹਿਆਂ ਤੋਂ ਆਪਣੇ ਪੁਸਤਕ ਭੰਡਾਰ ’ਚੋਂ ਗਾਇਬ ਹੋਏ ‘ਮਹਾਨ ਕੋਸ਼’ ਨੂੰ ਛਾਪਣ ਦਾ ਤਹੱਈਆ ਕੀਤਾ ਹੈ| ਦੱਸਣਯੋਗ ਹੈ ਕਿ ਪਟਿਆਲਾ ਰਿਆਸਤ ਦੇ ‘ਮਹਿਕਮਾ ਪੰਜਾਬੀ’ ਮਗਰੋਂ ਇਸ ਦੁਰਲੱਭ ‘ਮਹਾਨ ਕੋਸ਼’ ਛਾਪਣ ਦੇ ਅਧਿਕਾਰ ਭਾਸ਼ਾ ਵਿਭਾਗ ਪੰਜਾਬ ਨੂੰ ਦਿੱਤੇ ਗਏ ਸਨ| ਉਂਜ ‘ਮਹਾਨ ਕੋਸ਼’ ਰਿਆਸਤ ਦੇ ਮਹਾਰਾਜਾ ਭੁਪਿੰਦਰ ਸਿੰਘ ਦੀ ਵਿਤੀ ਮੱਦਦ ਜ਼ਰੀਏ 1926 ‘ਚ ਤਿਆਰ ਹੋਇਆ ਸੀ| ਪੁਰਾਣੇ ਸਮੇਂ ਇਸ ਕੋਸ਼ ‘ਤੇ 51 ਹਜ਼ਾਰ ਰੁਪਏ ਦਾ ਖਰਚ ਆਇਆ ਸੀ, ਜੋ ਖਰਚ ਪਟਿਆਲਾ ਰਿਆਸਤ ਨੇ ਓਟਿਆ ਸੀ| ਭਾਸ਼ਾ ਵਿਭਾਗ ਦੇ ਸੂਤਰਾਂ ਮੁਤਾਬਿਕ ਵਿਭਾਗ ਵੱਲੋਂ ਇਸ ਦੀ ਪ੍ਰੈੱਸ ਕਾਪੀ ਸੋਧ ਕੇ ਆਪਣੇ ਪੱਧਰ ‘ਤੇ ਮੁਕੰਮਲ ਕੀਤੀ ਹੋਈ ਸੀ, ਪਰ…
    ਬਠਿੰਡਾ - ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅੱਜ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਤਿੰਨ ਦਿਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫ਼ੋਨ ’ਤੇ ਹੀ ਤਲਬ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੇ ਸਨਮੁੱਖ ਹੋ ਕੇ ਸ਼ਾਮ ਕਰੀਬ ਸਾਢੇ ਛੇ ਵਜੇ ਭੂੰਦੜ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਬੋਹਰ ਰੈਲੀ ’ਚ ‘ਬਾਦਸ਼ਾਹ ਦਰਵੇਸ਼’ ਆਖੇ ਜਾਣ ’ਤੇ ਮੁਆਫ਼ੀ ਮੰਗੀ। ਉਨ੍ਹਾਂ ਲਿਖਤੀ ਅਤੇ ਜ਼ੁਬਾਨੀ ਤੌਰ ’ਤੇ ਆਪਣੀ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਮੁਆਫ਼ੀ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਭੂੰਦੜ ਨੇ ਅਬੋਹਰ ’ਚ ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਵਡਿਆਉਂਦਿਆਂ ‘ਬਾਦਸ਼ਾਹ ਦਰਵੇਸ਼’ ਤੱਕ ਆਖ ਦਿੱਤਾ ਸੀ। ਉਸ ਮਗਰੋਂ ਉਨ੍ਹਾਂ ਖ਼ਿਲਾਫ਼ ਬਾਜਾਖਾਨਾ ਅਤੇ ਸੋਹਾਣਾ ਦੇ ਪੁਲੀਸ ਥਾਣਿਆਂ ਵਿੱਚ ਸ਼ਿਕਾਇਤਾਂ ਵੀ ਦਰਜ ਹੋਈਆਂ ਸਨ। ਪੰਥਕ ਆਗੂਆਂ ਨੇ ਵੀ ਇਸ ਦੀ ਸਖ਼ਤ ਨੁਕਤਾਚੀਨੀ ਕੀਤੀ ਸੀ ਅਤੇ ਇਹ ਮਾਮਲਾ ਤੂਲ…
    ਚੰਡੀਗੜ੍ਹ - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਏਗਾ ਜਾਂ ਨਹੀਂ, ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਘੋਰ ਸੰਕਟ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦੇ ਦੇ ਕਈ ਟਕਸਾਲੀ ਲੀਡਰ ਵੀ ਕਹਿ ਚੁੱਕੇ ਹਨ ਕਿ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ। ਗਿਆਨੀ ਗੁਰਬਚਨ ਸਿੰਘ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਘਿਰੇ ਸੀ ਪਰ ਹੁਣ ਉਨ੍ਹਾਂ ਦੀ ਜਾਇਦਾਦ ਉੱਪਰ ਵੀ ਸਵਾਲ ਖੜ੍ਹੇ ਹੋ ਰਹੇ ਹਨ।ਇਹ ਮਾਮਲਾ ਗਰਮਾਉਣ ਮਗਰੋਂ ਗਿਆਨੀ ਗੁਰਬਚਨ ਸਿੰਘ ਰੂਪੋਸ਼ ਹੋ ਗਏ ਸੀ। ਉਹ ਦੋ ਹਫਤੇ ਵਿਦੇਸ਼ ਵਿੱਚ ਰਹਿਣ ਮਗਰੋਂ ਵਾਪਸ ਪਰਤ ਆਏ ਹਨ। ਸੋਮਵਾਰ ਨੂੰ ਲਗਪਗ ਦੋ ਹਫ਼ਤਿਆਂ ਮਗਰੋਂ ਉਹ ਸਿੱਖ ਸੰਗਤ ਵਿੱਚ ਦਿਖਾਈ ਦਿੱਤੇ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ। ਕੁਝ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਦਾ ਯਤਨ ਕੀਤਾ ਪਰ ਉਨ੍ਹਾਂ ਗੱਲਬਾਤ ਤੋਂ ਮਨ੍ਹਾ ਕਰ ਦਿੱਤਾ।ਦਰਅਸਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋਣ ਤੇ ਇਸ ਉਪਰ ਹੋਈ ਬਹਿਸ ਦੌਰਾਨ ਗਿਆਨੀ ਗੁਰਬਚਨ ਸਿੰਘ ’ਤੇ…
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਿਲੇ ‘ਫਖ਼ਰ-ਏ-ਕੌਮ’ ਦਾ ਸਨਮਾਨ ਵਾਪਸ ਲੈਣ ਲਈ ਇਕ ਆਨਲਾਈਨ ਪਟੀਸ਼ਨ ਪਾਈ ਗਈ ਹੈ। ਇਸ ਵਿੱਚ ਮੰਗ ਕੀਤੀ ਗਈ ਹੈ ਕਿ ਸ੍ਰੀ ਬਾਦਲ ਤੋਂ ਇਹ ਸਨਮਾਨ ਵਾਪਸ ਲਿਆ ਜਾਵੇ ਕਿਉਂਕਿ ਉਨ੍ਹਾਂ ਦੀ ਹਕਮੂਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਜਿਸ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਸਭ ਤੱਥ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜੌਰੀ ਗਾਰਡਨ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਦੋਵੇਂ ਬਾਦਲ ਪਿਉ-ਪੁੱਤਰ ਦੀ ਭੂਮਿਕਾ ਤੋਂ ਪਰਦਾ ਉੱਠ ਗਿਆ ਹੈ। ਇਸ ਲਈ ਵੱਡੇ ਬਾਦਲ ਤੋਂ ਸਨਮਾਨ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਪਟੀਸ਼ਨ ਉਪਰ ਹਰ ਉਹ ਦਰਦਮੰਦ ਸਿੱਖ ਦਸਤਖ਼ਤ ਕਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਦੁੱਖੀ ਹੈ।ਉਨ੍ਹਾਂ ਕਿਹਾ ਕਿ ਪੰਥਕ ਸਰਕਾਰ ਵੇਲੇ ਹੀ…
    ਬੰਗਾ - ਸਥਾਨਕ ਪੁਲੀਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ’ਤੇ ਪਰਚਾ ਦਰਜ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸਾਰਾ ਦਿਨ ਸ਼ਹਿਰ ਅੰਦਰ ਤਣਾਅ ਦਾ ਮਾਹੌਲ ਬਣਿਆ ਰਿਹਾ। ਦਲਿਤ ਭਾਈਚਾਰੇ ਨੇ ਅੱਜ ਪਹਿਲਾਂ ਜਥੇਦਾਰ ਭੌਰ ਦੇ ਘਰ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ। ਬੁਲਾਰਿਆਂ ਨੇ ਜਥੇਦਾਰ ਭੌਰ ਵੱਲੋਂ ਮਰਹੂਮ ਸੰਤ ਰਾਮਾਨੰਦ ਡੇਰਾ ਬੱਲਾਂ ਖਿਲਾਫ਼ ਵਰਤੀ ਇਤਰਾਜ਼ਯੋਗ ਭਾਸ਼ਾ ਦੀ ਸਖ਼ਤ ਨਿਖੇਧੀ ਕੀਤੀ। ਉਹ ਮੰਗ ਕਰ ਰਹੇ ਸਨ ਕਿ ਉਕਤ ਵਿਅਕਤੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲੀਸ ਵੱਲੋਂ ਮਾਹੌਲ ਵਿਗੜਦਿਆਂ ਦੇਖ ਕੇ ਜਥੇਦਾਰ ਭੌਰ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਵੱਖ ਵੱਖ ਧਾਰਾਵਾਂ ਤਹਿਤ ਸਥਾਨਕ ਸਿਟੀ ਥਾਣੇ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਜਥੇਦਾਰ ਭੌਰ ਦੇ ਘਰ ਅੱਗੇ ਪੁਲੀਸ ਤਾਇਨਾਤ ਕੀਤੀ ਗਈ ਅਤੇ ਸ਼ਹਿਰ ਨੂੰ ਆਉਂਦੇ ਸਾਰੇ ਸੰਪਰਕ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਨੇ ਸੀਨੀਅਰ ਪੁਲੀਸ ਕਪਤਾਨ ਦੀ ਅਗਵਾਈ ਹੇਠ…
    ਚੰਡੀਗੜ੍ਹ, - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਵਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਸਿੱਖ ਸੰਗਤ 'ਤੇ ਹੋਏ ਪੁਲਿਸ ਤਸ਼ੱਦਦ ਮਾਮਲੇ 'ਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਵਲੋਂ ਅੱਤਵਾਦ ਦੀ ਆੜ 'ਚ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਦੀਆਂ ਸਜ਼ਾਵਾਂ ਮੁਆਫ਼ ਕਰਵਾਉਣ ਲਈ ਵੀ ਭਾਰਤ ਸਰਕਾਰ 'ਤੇ ਪੂਰਾ ਦਬਾਅ ਪਾਇਆ ਜਾ ਰਿਹਾ ਹੈ | ਪਿਛਲੇ ਕੁਝ ਦਿਨਾਂ ਦੌਰਾਨ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਭਾਰਤ ਸਰਕਾਰ ਦੇ ਸਾਲਿਸਟਰ ਜਨਰਲ ਨੂੰ ਵੀ ਲਿਖਤੀ ਤੌਰ 'ਤੇ ਬਿਨੈ-ਪੱਤਰ ਦਿੱਤੇ ਗਏ | ਵਰਨਣਯੋਗ ਹੈ ਕਿ ਮਾਰੇ ਗਏ ਇਨ੍ਹਾਂ ਬੇਗੁਨਾਹ ਨੌਜਵਾਨਾਂ ਦੇ ਰਿਸ਼ਤੇਦਾਰਾਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਲੰਬੀ ਕਾਨੂੰਨੀ ਚਾਰਾਜੋਈ ਤੋਂ ਬਾਅਦ 1993 ਤੋਂ 1998 ਦੌਰਾਨ ਵੱਖ-ਵੱਖ ਕੇਸਾਂ 'ਚ ਸੀ.ਬੀ.ਆਈ. ਵਲੋਂ ਕੋਈ 188 ਪੁਲਿਸ ਅਧਿਕਾਰੀ ਦੋਸ਼ੀ ਪਾਏ ਗਏ ਸਨ | ਇਨ੍ਹਾਂ ਪੁਲਿਸ ਅਧਿਕਾਰੀਆਂ 'ਤੇ ਦਰਜ ਕੀਤੇ ਵੱਖ-ਵੱਖ ਕੇਸਾਂ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਬੇਗੁਨਾਹ ਨੌਜਵਾਨਾਂ ਨੂੰ…
    ਜਲੰਧਰ - ਪੰਜਾਬ ਵਿਚ ਅਮਨ ਸ਼ਾਂਤੀ ਤੇ ਸਦਭਾਵਨਾ ਨੂੰ ਕਿਸੇ ਵੀ ਧਿਰ ਵੱਲੋਂ ਖਤਰਾ ਨਹੀਂ ਹੈ। ਇਹ ਡਰ ਸਿਰਫ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜਾਣ ਬੁੱਝ ਕੇ ਸਾਜ਼ਿਸ਼ ਤਹਿਤ ਫੈਲਾਇਆ ਜਾ ਰਿਹਾ ਹੈ।ਇਹ ਦਾਅਵਾ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਚਲਾਕੀ ਨਾਲ ਬੇਅਦਬੀ ਅਤੇ ਬਹਿਬਲ ਕਲਾਂ ’ਚ ਹੋਈ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਧਿਆਨ ਭਟਕਾਉਣ ਲਈ ਪੰਜਾਬ ’ਚ ਅਮਨ ਸ਼ਾਂਤੀ ਤੇ ਸਦਭਾਵਨਾ ਲਈ ਖਤਰਾ ਦੱਸ ਰਹੇ ਹਨ। ਭਾਈ ਮੋਹਕਮ ਸਿੰਘ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਦੀ ਪੁਲੀਸ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਘੱਲ ਖੁਰਦ ਵਿਚ ਸਿੱਖ ਨੌਜਵਾਨਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਸੀ ਜਦੋਂ ਉਨ੍ਹਾਂ ਨੇ ਡੇਰਾ ਸਿਰਸਾ ਦੇ ਮੁਖੀ ਦੀ ਫਿਲਮ ਦੇ ਪੋਸਟਰ ਪਾੜ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਵੋਟਾਂ ਦੀ ਖਾਤਰ ਅਕਾਲ ਤਖ਼ਤ ਸਾਹਿਬ…
    ਮੌੜ ਮੰਡੀ - ਪੰਜਾਬ ਵਿਧਾਨ ਸਭਾ ਚੋਣਾਂ-2017 ਮੌਕੇ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੇ ਚੋਣ ਕਾਫ਼ਲੇ ’ਤੇ ਕੀਤੇ ਬੰਬ ਧਮਾਕੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਜ ਥਾਣਾ ਮੌੜ ਪੁੱਜੀ ਤੇ ਇਸ ਬੰਬ ਕਾਂਡ ਵਿੱਚ ਮਾਰੇ ਗਏ ਬੱਚਿਆਂ ਦੇ ਮਾਪਿਆਂ, ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਤੇ ਮੌਕੇ ਦੇ ਚਸ਼ਮਦੀਦਾਂ ਦੇ ਬਿਆਨ ਕਲਮਬੰਦ ਕੀਤੇ।ਇਸ ਬੰਬ ਕਾਂਡ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ ਦੇ ਐੱਸਪੀ ਰਾਜਿੰਦਰ ਸਿੰਘ ਸੋਹਲ, ਡੀਐੱਸਪੀ ਸੁਲੱਖਣ ਸਿੰਘ, ਇੰਸਪੈਕਟਰ ਦਲਬੀਰ ਸਿੰਘ ਤੇ ਇੰਸਪੈਕਟਰ ਰਾਜੇਸ਼ ਕੁਮਾਰ ’ਤੇ ਆਧਾਰਿਤ ਟੀਮ ਨੇ ਮ੍ਰਿਤਕ ਅੰਕੁਸ਼ ਦੇ ਪਿਤਾ ਗਿਆਨ ਚੰਦ, ਬੰਬ ਕਾਂਡ ਵਿੱਚ ਜ਼ਖ਼ਮੀ ਹੋਏ ਮਾਸਟਰ ਦਰਸ਼ਨ ਸਿੰਘ, ਬੰਬ ਕਾਂਡ ਦੀ ਜਗ੍ਹਾ ਨੇੜਲੇ ਇਕ ਦੁਕਾਨ ਦੇ ਮਾਲਕ ਰਜਨੀਸ਼ ਕੁਮਾਰ ਤੇ ਹਰੀਸ਼ ਕੁਮਾਰ ਹੈਪੀ ਦੇ ਬਿਆਨ ਦਰਜ ਕੀਤੇ। ਬਿਆਨ ਲੈਣ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਬੰਬ ਕਾਂਡ ਵਾਲੀ ਥਾਂ ਦਾ ਵੀ ਮੁਆਇਨਾ ਕੀਤਾ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਪੜਤਾਲ ਕੀਤੀ। ਐੱਸਪੀ ਸੋਹਲ ਨੇ ਦੱਸਿਆ ਕਿ ਅੱਜ ਬੰਬ ਕਾਂਡ ਦੇ ਸਬੰਧ ਵਿੱਚ…
    ਬਰਗਾੜੀ - ਮੁਤਵਾਜ਼ੇ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ ਜੇਕਰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਸਿੱਖ ਸੰਗਤਾਂ ਦੀਆਂ ਤਿੰਨ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸਰਕਾਰ ਦਾ ਵੀ ਉਹੋ ਹਾਲ ਹੋਵੇਗਾ ਜੋ ਅੱਜ ਬਾਦਲਾਂ ਦਾ ਹੋ ਰਿਹਾ ਹੈ। ਭਾਈ ਧਿਆਨ ਸਿੰਘ ਮੰਡ ਅਨੁਸਾਰ ਪੰਜਾਬ ਵਿਧਾਨ ਸਭਾ ਵਿੱਚ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਇਕ ਸੁਰ ਵਿੱਚ ਮੰਗ ਕੀਤੀ ਸੀ ਕਿ ਬੇਅਦਬੀ ਕਾਂਡ ਅਤੇ ਉਸ ਤੋਂ ਬਾਅਦ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਅਤੇ ਜਖਮੀ ਹੋਏ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਬਾਦਲ ਪਰਿਵਾਰ ਅਤੇ ਮੌਕੇ ਦੇ ਪੁਲਿਸ ਅਧਿਕਾਰੀ ਜਿੰਮੇਵਾਰ ਹਨ ਅਤੇ ਇਸਦਾ ਇਨਸਾਫ ਤਾਂ ਹੋ ਸਕਦਾ ਹੈ ਜੇਕਰ ਇਨ੍ਹਾਂ ਸਾਰਿਆਂ ਤੇ ਤੁਰੰਤ ਕਾਰਵਾਈ ਹੋਵੇ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਵਿਚ ਟਾਲ^ਮਟੋਲ ਵਾਲੀ ਨੀਤੀ ਅਪਣਾ ਰੱਖੀ ਹੈ।ਇਸ ਮੌਕੇ ਬੋਲਦਿਆਂ ਭਾਈ ਦਾਦੂਵਾਲ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਝੂਠਾ ਦੱਸਣ ਵਾਲੇ ਬਾਦਲ ਆਪ ਖੁਦ ਝੂਠੇ ਹਨ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com