ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਪੰਜਾਬ ਪੁਲੀਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਲੰਗਰ ਰਸਦਾਂ ਦਾਨ ਕਰਨ ਵੇਲੇ ਸਿਰੋਪਾ ਦੇ ਕੇ ਸਨਮਾਨਿਤ ਕਰਨ ਸਬੰਧੀ ਪੈਦਾ ਹੋਏ ਵਿਵਾਦ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਮੈਨੇਜਰ ਮਨਜਿੰਦਰ ਸਿੰਘ ਅਤੇ ਵਧੀਕ ਮੈਨੇਜਰ ਗੁਰਾ ਸਿੰਘ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਇਕ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਗੁਰਦੁਆਰੇ ਵਿਚ ਅਤੇ ਦੂਜੇ ਨੂੰ ਉੱਤਰ ਪ੍ਰਦੇਸ਼ ਦੇ ਹਾਪੁੜ ਵਿਚ ਤਬਦੀਲ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਸੰਸਥਾ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤੀ ਹੈ।ਇਨ੍ਹਾਂ ਦੋਵਾਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਬੀ.ਐੱਸ ਸਿਆਲਕਾ ਵੱਲੋਂ ਲੰਗਰ ਰਸਦਾਂ ਭੇਟ ਕਰਨ ਮਗਰੋਂ ਪੁਲੀਸ ਅਧਿਕਾਰੀ ਨੂੰ ਸਿਰੋਪਾ ਅਤੇ ਗੁਰੂ ਰਾਮਦਾਸ ਦੀ ਤਸਵੀਰ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ ਸੀ, ਜਿਸ ਦਾ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਹਵਾਰਾ ਕਮੇਟੀ ਨੇ ਇਹ ਕਹਿ ਕੇ ਵਿਰੋਧ ਕੀਤਾ ਸੀ ਕਿ ਇਸ ਮੁਅੱਤਲ ਪੁਲੀਸ ਅਧਿਕਾਰੀ ਖ਼ਿਲਾਫ਼ ਬਹਿਬਲ ਕਲਾਂ ਕਾਂਡ ਦੇ…
  ਬਠਿੰਡਾ - ਸੰਸਾਰ ਭਰ 'ਚ ਮਾਨਵਤਾ ਦੀ ਹਰ ਦੁੱਖ ਤਕਲੀਫ਼ 'ਚ ਸੇਵਾ ਕਰ ਰਹੀ ਖ਼ਾਲਸਾ ਏਡ ਦੇ ਸੇਵਾਦਾਰ ਵੀਰ ਇੰਦਰਜੀਤ ਸਿੰਘ ਅਤੇ ਜਗਪ੍ਰੀਤ ਸਿੰਘ ਪੀ.ਪੀ.ਈ ਕਿੱਟਾਂ ਬਠਿੰਡਾ ਵਿਖੇ ਦੇਣ ਤੋਂ ਬਾਅਦ ਉਹ ਆਪਣੇ ਸ਼ਹਿਰ ਦੇਹਰਾਦੂਨ ਲਈ ਜਾ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਬਾਜਾਖਾਨਾ ਕੋਲ ਅਚਾਨਕ ਡਿਵਾਈਡਰ 'ਤੇ ਚੜ੍ਹ ਗਈ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਬਠਿੰਡਾ ਦੇ ਮੈਕਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਵੀਰਇੰਦਰਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤ। ਖ਼ਾਲਸਾ ਏਡ ਦੇ ਸੇਵਾਦਾਰਾਂ ਦੁਆਰਾ ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ 'ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਰਵਾਨਾ ਕੀਤਾ ਗਿਆ।
  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਲੋਕਾਈ ਨੂੰ ਅਪੀਲ ਕੀਤੀ ਹੈ ਕਿ ਕਰੋਨਾਵਾਇਰਸ ਨਾਲ ਲੜਨ ਵਾਸਤੇ ਸਰੀਰ ਦੀ ਅੰਦਰੂਨੀ ਸਮਰੱਥਾ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਵਾਸਤੇ ਦੇਸੀ ਭੋਜਨ ਪਰੰਪਰਾ ਨੂੰ ਅਪਣਾਇਆ ਜਾਵੇ। ਉਹ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਬਾਣੀ ਦੀ ਕਥਾ ਕਰਨ ਆਏ ਸਨ।ਕਥਾ ਮਗਰੋਂ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਨੇ ਸਿੱਖ ਸੰਗਤ ਨੂੰ ਆਖਿਆ ਕਿ ਸਿਰਫ਼ ਤਾਲਾਬੰਦੀ ਸਮੱਸਿਆ ਦਾ ਹੱਲ ਨਹੀਂ ਹੈ। ਤਾਲਾਬੰਦੀ ਨਾਲ ਜੇ ਕੁਝ ਜਾਨਾਂ ਬਚਣਗੀਆਂ ਤਾਂ ਭੁੱਖਮਰੀ ਨਾਲ ਕਈ ਜਾਨਾਂ ਜਾਣਗੀਆਂ। ਇਸ ਲਈ ਜ਼ਰੂਰੀ ਹੈ ਕਿ ਬਾਹਰ ਦਾ ਭੋਜਨ ਤੇ ਜੰਕ ਫੂਡ ਤਿਆਗਿਆ ਜਾਵੇ। ਇਸ ਦੀ ਥਾਂ ਪੁਰਾਤਨ ਤੇ ਦੇਸੀ ਭੋਜਨ ਅਪਣਾਇਆ ਜਾਵੇ। ਉਨ੍ਹਾਂ ਆਖਿਆ ਕਿ ਵਾਇਰਸ ਤੋਂ ਬਚਣ ਲਈ ਸਰੀਰ ਦੀ ਅੰਦਰੂਨੀ ਸਮਰੱਥਾ ਮਜ਼ਬੂਤ ਕਰਨੀ ਜ਼ਰੂਰੀ ਹੈ।ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਇਲਾਜ ਵਿਚ ਹੋਈ ਲਾਪ੍ਰਵਾਹੀ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਸਬੰਧੀ ਉਨ੍ਹਾਂ ਆਖਿਆ…
  ਅੰਮ੍ਰਿਤਸਰ - ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਡਿੱਗੇ ਗੁੰਬਦਾਂ ਨੂੰ ਔਕਾਫ ਬੋਰਡ ਵੱਲੋਂ ਮੁੜ ਸਥਾਪਤ ਕਰ ਦਿੱਤਾ ਗਿਆ ਹੈ। ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਆਖਿਆ ਕਿ ਫਾਈਬਰ ਦੇ ਬਣੇ ਇਨ੍ਹਾਂ ਗੁੰਬਦਾਂ ਦੀ ਥਾਂ ਜਲਦੀ ਹੀ ਸੀਮਿੰਟ ਦੇ ਗੁੰਬਦ ਸਥਾਪਤ ਕੀਤੇ ਜਾਣਗੇ।ਭਾਈ ਗੋਬਿੰਦ ਸਿੰਘ ਨੇ ਇਕ ਵੀਡੀਓ ਤਿਆਰ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਗੁਰਦੁਆਰੇ ਦੇ ਕੁਝ ਗੁੰਬਦ, ਜੋ ਮੀਂਹ ਤੇ ਹਨ੍ਹੇਰੀ ਕਾਰਨ ਡਿੱਗ ਗਏ ਸਨ, ਦੀ ਮੁੜ ਮੁਰੰਮਤ ਕਰਨ ਦਾ ਦਾਅਵਾ ਕੀਤਾ ਹੈ। ਕੁਝ ਮਿੰਟਾਂ ਦੀ ਇਸ ਵੀਡੀਓ ਵਿਚ ਉਨ੍ਹਾਂ ਨੇ ਮੁਰੰਮਤ ਕਰ ਕੇ ਮੁੜ ਸਥਾਪਤ ਕੀਤੇ ਗੁੰਬਦ ਦਿਖਾਉਣ ਦਾ ਵੀ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਤੂਫਾਨ ਅਤੇ ਬਾਰਸ਼ ਕਾਰਨ ਕੁਝ ਛੋਟੇ ਗੁੰਬਦ ਡਿੱਗ ਪਏ ਸਨ, ਜੋ ਫਾਈਬਰ ਦੇ ਬਣੇ ਹੋਏ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਔਕਾਫ ਬੋਰਡ ਰਾਹੀਂ 12 ਘੰਟਿਆਂ ਵਿਚ ਇਨ੍ਹਾਂ ਗੁੰਬਦਾਂ ਦੀ ਮੁਰੰਮਤ ਕਰਾਈ ਗਈ ਹੈ ਅਤੇ ਇਨ੍ਹਾਂ ਨੂੰ ਮੁੜ ਸਥਾਪਤ ਕਰ ਦਿੱਤਾ ਗਿਆ ਹੈ। ਹੈੱਡ ਗ੍ਰੰਥੀ…
  ਅੰਮ੍ਰਿਤਸਰ - ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੰਗਰ ਵਰਤਾਉਣ ਵਾਲਿਆਂ ’ਤੇ ਸਖ਼ਤੀ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਲੰਗਰ ਵੰਡਣ ਦੀ ਸੇਵਾ ਤੋਂ ਹੱਥ ਪਿੱਛੇ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਹੁਣ ਤਕ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਲਗਪਗ 80 ਗੁਰਦੁਆਰਿਆਂ ’ਚੋਂ ਲੰਗਰ ਤਿਆਰ ਕਰ ਕੇ ਲਗਪਗ ਦੋ ਲੱਖ ਵਿਅਕਤੀਆਂ ਨੂੰ ਰੋਜ਼ਾਨਾ ਲੰਗਰ ਮੁਹੱਈਆ ਕਰ ਰਹੀ ਸੀ। ਹਾਲ ਹੀ ਵਿਚ ਲੰਗਰ ਵਰਤਾਉਣ ਵਾਲੇ ਇਕ ਵਿਅਕਤੀ ਦੇ ਕਰੋਨਾ ਪੀੜਤ ਹੋਣ ਮਗਰੋਂ ਸਰਕਾਰ ਅਤੇ ਪ੍ਰਸ਼ਾਸਨ ਨੇ ਲੰਗਰ ਵੰਡਣ ਵਾਲਿਆਂ ’ਤੇ ਸਖ਼ਤੀ ਕੀਤੀ ਹੈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੀ ਲੰਗਰ ਵੰਡਣ ਦੀ ਸੇਵਾ ਵਿਚ ਕੁਝ ਕਟੌਤੀ ਕਰ ਦਿੱਤੀ ਹੈ। ਇਥੇ ਸ੍ਰੀ ਹਰਿਮੰਦਰ ਸਾਹਿਬ ਤੋਂ ਬਣ ਕੇ ਵੰਡਿਆ ਜਾਣ ਵਾਲਾ ਲੰਗਰ ਲਗਪਗ ਬੰਦ ਕਰ ਦਿੱਤਾ ਗਿਆ ਹੈ। ਹੁਣ ਇਹ ਸਿਰਫ ਲੰਗਰ ਹਾਲ ਵਿੱਚ ਆਈ ਸੰਗਤ ਜਾਂ ਇੱਥੇ ਪਹੁੰਚਦੇ ਲੋੜਵੰਦਾਂ ਦੇ ਪਰਿਵਾਰਾਂ ਲਈ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਸ਼ਹਿਰ ਵਿੱਚ ਕਈ ਹੋਰ ਥਾਵਾਂ ’ਤੇ ਵੀ ਲੰਗਰ ਵੰਡਣ ਦਾ ਕੰਮ ਰੋਕ ਦਿੱਤਾ ਗਿਆ…
  ਅੰਮ੍ਰਿਤਸਰ - ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਪਟਿਆਲਾ ਵਿਚ ਨਿਹੰਗਾਂ ਅਤੇ ਪੁਲੀਸ ਵਿਚਾਲੇ ਹੋਈ ਝੜਪ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਅਤੇ ਨਿਰਦੋਸ਼ਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਮਾਮਲੇ ਦੀ ਨਿਰਪੱਖ ਪੜਤਾਲ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁਲਜ਼ਮਾਂ ਨੂੰ ਅਦਾਲਤ ਵਿਚ ਨੰਗੇ ਸਿਰ ਪੇਸ਼ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਣ ਵਾਲੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਦੋਸ਼ੀਆਂ ਨੂੰ ਸਜ਼ਾ ਵੀ ਮਿਲਣੀ ਚਾਹੀਦੀ ਹੈ ਪਰ ਇਸ ਘਟਨਾ ਮਗਰੋਂ ਬੇਗੁਨਾਹਾਂ ਖ਼ਿਲਾਫ਼ ਸਖ਼ਤੀ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਬੇਗੁਨਾਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਹਿਰਾਸਤ ਵਿਚ ਲੈਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਘਟਨਾ ਮਗਰੋਂ ਪੁਲੀਸ ਦਾ ਵਰਤਾਰਾ ਬਦਲੇ ਦੀ…
  ਲੈਸਟਰ/ਲੰਡਨ, (ਸੁਖਜਿੰਦਰ ਸਿੰਘ ਢੱਡੇ, ਮਨਪ੍ਰੀਤ ਸਿੰਘ ਬੱਧਨੀ ਕਲਾਂ) - ਇੰਗਲੈਂਡ ਦੇ ਸਿੱਖ ਭਾਈਚਾਰੇ ਦੇ ਸੀਨੀਅਰ ਆਗੂ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਓਡਬੀ ਦੇ ਸਟੇਜ ਸਕੱਤਰ ਸ: ਮਨਦੀਪ ਸਿੰਘ ਚਿੱਟੀ (46) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਚਿੱਟੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਪਿਛਲੇ ਦੋ ਹਫ਼ਤਿਆਂ ਤੋਂ ਲੈਸਟਰ ਦੇ ਹਸਪਤਾਲ 'ਚ ਜ਼ੇਰੇ ਇਲਾਜ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਕੁਝ ਦਿਨਾਂ ਤੋਂ ਵੈਂਟੀਲੈਟਰ 'ਤੇ ਰੱਖਿਆ ਹੋਇਆ ਸੀ। ਮਨਦੀਪ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਚਿੱਟੀ ਨਾਲ ਸਬੰਧਿਤ ਸਨ ਅਤੇ ਪਿਛਲੇ ਕਈ ਸਾਲਾਂ ਤੋਂ ਆਪਣੇ ਪਿਤਾ ਭਜਨ ਸਿੰਘ, ਤਿੰਨ ਭਰਾਵਾਂ, ਪਤਨੀ ਸਮੇਤ ਦੋ ਛੋਟੇ ਬੱਚਿਆਂ ਸਮੇਤ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਰਹਿ ਕੇ 'ਓਡਬੀ ਬਿਲਡਰਜ਼' ਨਾਂਅ ਦੀ ਕੰਪਨੀ ਚਲਾ ਰਹੇ ਸਨ। ਮਨਦੀਪ ਸਿੰਘ ਚਿੱਟੀ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਲੜਕੇ ਛੱਡ ਗਏ ਹਨ। ਉਨ੍ਹਾਂ ਦੀ ਮੌਤ 'ਤੇ ਸਿੱਖ ਫੈੱਡਰੇਸ਼ਨ ਯੂ.ਕੇ. ਦੇ ਸਮੂਹ ਅਤੇ ਓਡਬੀ ਗੁਰੂ ਘਰ ਦੇ ਜਨਰਲ ਸਕੱਤਰ ਗੁਰਜੀਤ…
  ਤਲਵੰਡੀ ਸਾਬੋ - ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਬਿਨਾਂ ਇਕੱਠ ਤੋਂ ਸਾਦੇ ਢੰਗ ਨਾਲ ਮਨਾਏ ਗਏ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਰਕਾਰਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦੇ ਨਾਂ ’ਤੇ ਕਿਸੇ ਵਿਸ਼ੇਸ ਧਰਮ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ। ਸਗੋਂ ਇਨਸਾਨੀਅਤ ਦੇ ਨਾਤੇ ਹਰੇਕ ਦੀ ਮਦਦ ਕੀਤੀ ਜਾਵੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਗੁਰੂ ਸਾਹਿਬਾਨ ਦੀ ਚਰਨਛੋਹ ਪੰਜਾਬ ਦੀ ਧਰਤੀ ’ਤੇ ਕਰੋਨਾਵਾਇਰਸ ਦੇ ਮ੍ਰਿਤਕਾਂ ਦਾ ਸਸਕਾਰ ਕਰਨ ਤੋਂ ਲੋਕ ਪਿੱਛੇ ਹਟ ਰਹੇ ਹਨ। ਉਨ੍ਹਾਂ ਕਿਹਾ, ‘‘ਕਦੇ ਕਰੋਨਾ ਫੈਲਾਉਣ ਦੇ ਲਈ ਇੱਕ ਧਰਮ ਵਿਸ਼ੇਸ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਤੇ ਕਦੇ ਗੁੱਜਰਾਂ ਤੋਂ ਦੁੱਧ ਨਾ ਲੈਣ ਦੀਆਂ ਅਪੀਲਾਂ ਜਾਰੀ ਹੁੰਦੀਆਂ ਹਨ। ਜਦਕਿ ਚਾਹੀਦਾ ਇਹ ਹੈ ਕਿ ਸਾਨੂੰ ਆਪਣੇ ਫਰਜ਼ ਸਮਝਦੇ…
  ਤਲਵੰਡੀ ਸਾਬੋ - ਕਰੋਨਾ ਮਹਾਮਾਰੀ ਕਾਰਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ ਦੇ ਅਖ਼ੀਰਲੇ ਦਿਨ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਵੱਲੋਂ ਇਕੱਠੇ ਹੋ ਕੇ ਤਖ਼ਤ ਸਾਹਿਬ ਦੀ ਪਰਿਕਰਮਾ ਕਰਕੇ ਰਵਾਇਤੀ ਮਹੱਲੇ ਦੀ ਰਸਮ ਪੂਰੀ ਕੀਤੀ ਗਈ ਜੋ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪੰਜ ਪਿਆਰੇ, ਪੰਜ ਨਿਸ਼ਾਨਚੀ, ਤਖ਼ਤ ਸਾਹਿਬ ਦਾ ਅਮਲਾ ਅਤੇ ਬੁੱਢਾ ਦਲ ਦੇ ਚੋਣਵੇਂ ਨਿਹੰਗ ਸਿੰਘ ਆਗੂ ਸ਼ਾਮਲ ਹੋਏ।ਦੱਸਣਯੋਗ ਹੈ ਕਿ ਪਹਿਲਾਂ ਵਿਸਾਖੀ ਮੇਲਿਆਂ ਦੇ ਅਖ਼ੀਰਲੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਵੇਰ ਸਮੇਂ ਮਹੱਲਾ ਕੱਢਿਆ ਜਾਂਦਾ ਸੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਘੋੜਿਆਂ ਅਤੇ ਹਾਥੀਆਂ ’ਤੇ ਸਵਾਰ ਨਿਹੰਗ ਸਿੰਘਾਂ ਵੱਲੋਂ ਪੂਰੇ ਜਾਹੋ ਜਲਾਲ ਨਾਲ ਖਾਲਸਈ ਜੈਕਾਰਿਆਂ ਦੀ ਗੂੰਜ ਵਿੱਚ ਛਿਆਨਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ਹੇਠ ਮਹੱਲਾ ਕੱਢਿਆ ਜਾਂਦਾ ਸੀ ਪਰ…
  ਨਵੀਂ ਦਿੱਲੀ - ਦਿੱਲੀ ਪੁਲੀਸ ਵੱਲੋਂ ਇਤਿਹਾਸਕ ਗੁਰਦੁਆਰਾ ਸੀਸਗੰਜ ਵਿੱਚ ਵਿਖੇ ਬੈਠੇ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਫ਼ਿਲਹਾਲ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ।ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਗਸ਼ਤ ਦੌਰਾਨ ਦਿੱਲੀ ਪੁਲੀਸ ਨੂੰ ਗੁਰਦੁਆਰੇ ਅੰਦਰ ਕਿਸੇ ਸਰਗਰਮੀ ਦਾ ਪਤਾ ਲੱਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਕੀਰਤਨ ਕਰਨ ਲਈ ਇਕੱਤਰ ਹੋਏ ਸਨ ਜਦੋਂਕਿ ਲੌਕਡਾਊਨ ਦੌਰਾਨ ਇਕੱਠ ਕਰਨ ਦੀ ਮਨਾਹੀ ਹੈ। ਪੁਲੀਸ ਮੁਤਾਬਕ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਹੋਇਆ ਸੀ। ਪੁਲੀਸ ਅਧਿਕਾਰੀ ਅਨੁਸਾਰ, ਉਨ੍ਹਾਂ ਖ਼ਿਲਾਫ਼ ਉੱਤਰੀ ਦਿੱਲੀ ਕੋਤਵਾਲੀ ਵਿੱਚ ਧਾਰਾ 188, 269 ਤੇ ਧਾਰਾ 279 ਤਹਿਤ ਕੇਸ ਦਰਜ ਕਰਕੇ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਕਮੇਟੀ ਦੇ ਬੁਲਾਰੇ ਸੁਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਲਾਕੇ ਦੇ ਮੈਂਬਰ ਅਮਰਜੀਤ ਸਿੰਘ ਪਿੰਕੀ ਨੇ ਦੱਸਿਆ ਕਿ ਕੁੱਝ ਦੇਰ ਮਗਰੋਂ ਉਨ੍ਹਾਂ ਨੂੰ ਕੋਤਵਾਲੀ ਤੋਂ ਛੁਡਾ ਲਿਆਂਦਾ ਗਿਆ। ਇਨ੍ਹਾਂ ਵਿੱਚ ਗੁਰਦੁਆਰੇ ਦੇ ਦੋ ਸੇਵਾਦਾਰ, ਇੱਕ ਨੌਜਵਾਨ ਚੰਦਰ ਨਗਰ ਤੋਂ, ਦੋ ਯਮੁਨਾਪਾਰ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com