ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਕਿਸਾਨੀ ਸੰਘਰਸ਼ ਅੱਗੇ ਗੋਡੇ ਟੇਕਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਦਾਖ਼ਲੇ ਦੀ ਇਜਾਜ਼ਤ ਦੇਣ ਦਰਮਿਆਨ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਕੋਵਿਡ-19 ਤੇ ਠੰਢ ਦੇ ਹਵਾਲੇ ਨਾਲ ਆਪਣਾ ਸੰਘਰਸ਼ ਵਿਚਾਲੇ ਛੱਡ ਕੇ ਮੁੜ ਗੱਲਬਾਤ ਦੀ ਮੇਜ਼ ’ਤੇ ਆਉਣ ਦੀ ਅਪੀਲ ਕੀਤੀ ਹੈ। ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਤੇ ਇਹੀ ਵਜ੍ਹਾ ਹੈ ਕਿ ਉਨ੍ਹਾਂ ਨੂੰ ਅਗਲੇ ਗੇੜ ਦੀ ਗੱਲਬਾਤ ਲਈ 3 ਦਸੰਬਰ ਦਾ ਸੱਦਾ ਦਿੱਤਾ ਹੋਇਆ ਹੈ।
  ਅੰਮ੍ਰਿਤਸਰ - ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਜਾ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਤਸ਼ੱਦਦ ਕੀਤੇ ਜਾਣ ਦੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕਰਦਿਆਂ ਇਸ ਦੀ ਤੁਲਨਾ ਅੰਗਰੇਜ਼ ਸਰਕਾਰ ਵੱਲੋਂ ਕੀਤੇ ਜਾਂਦੇ ਜਬਰ-ਜ਼ੁਲਮ ਨਾਲ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਹਾ ਕਿ ਆਪਣੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਸ਼ਾਂਤੀਪੂਰਵਕ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ’ਤੇ ਠੰਢ ਵਿੱਚ ਪਾਣੀ ਦੀਆਂ ਬੌਛਾੜਾਂ ਕਰਨਾ ਧੱਕੇਸ਼ਾਹੀ ਦੀ ਹੱਦ ਹੈ। ਉਨ੍ਹਾਂ ਕਿਹਾ ਕਿ ਜੇ ਲੋਕਪਾਲ ਬਿੱਲ ਲਈ ਦਿੱਲੀ ਵਿੱਚ ਇੰਨਾ ਵੱਡਾ ਸੰਘਰਸ਼ ਕੀਤਾ ਜਾ ਸਕਦਾ ਹੈ ਤਾਂ ਫਿਰ ਦੇਸ਼ ਦੇ ਕਿਸਾਨ ਆਪਣੀ ਆਵਾਜ਼ ਦਿੱਲੀ ਜਾ ਕੇ ਕੇਂਦਰ ਸਰਕਾਰ ਅਤੇ ਸੰਸਦ ਤੱਕ ਕਿਉਂ ਨਹੀਂ ਪਹੁੰਚਾ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸੰਘਰਸ਼ ਨੂੰ ‘ਦਿੱਲੀ ਬਨਾਮ ਪੰਜਾਬ’ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ। ਇਹ ਕਿਸਾਨਾਂ ਦੀ ਲੜਾਈ ਹੈ, ਜਿਸ ਵਿੱਚ ਪੰਜਾਬ, ਹਰਿਆਣਾ, ਯੂਪੀ ਤੇ ਸਮੇਤ ਹੋਰ…
  ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਕਿਸਾਨ ਆਗੂਆਂ ਵੱਲੋਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਜੰਤਰ-ਮੰਤਰ ਵੱਲ ਮਾਰਚ ਕੀਤਾ ਗਿਆ। ਪੁਲੀਸ ਰੋਕਾਂ ਤੋੜ ਕੇ ਜਦੋਂ ਉਹ ਅੱਗੇ ਵੱਧ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ।ਖੇਤੀ ਕਾਨੂੰਨਾਂ ਖ਼ਿਲਾਫ਼ ਇਸ ਰੋਸ ਪ੍ਰਦਰਸ਼ਨ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਗਦੇਵ ਕਮਾਲੂ, ਪਿਰਮਲ ਸਿੰਘ ਖ਼ਾਲਸਾ, ਰਣਜੀਤ ਸਿੰਘ ਤਲਵੰਡੀ, ਮਨਪ੍ਰੀਤ ਸਿੰਘ ਤਲਵੰਡੀ, ਪੰਥਕ ਅਕਾਲੀ ਲਹਿਰ ਦੇ ਸੂਬਾ ਕਮੇਟੀ ਮੈਂਬਰ ਰਾਜਦੀਪ ਸਿੰਘ ਆਂਡਲੂ, ਬਿੰਦਰਜੀਤ ਸਿੰਘ ਗਿੱਲ, ਜਗਤਾਰ ਸਿੰਘ ਤਲਵੰਡੀ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਕਾਰਕੁਨ ਸ਼ਾਮਲ ਸਨ। ਬੰਗਲਾ ਸਾਹਿਬ ਤੋਂ ਵਾਈਐੱਮਸੀਏ ਦੇ ਪਿੱਛੋਂ ਦੀ ਹੁੰਦੇ ਹੋਏ ਪਟੇਲ ਚੌਕ ਤੋਂ ਸੰਸਦ ਮਾਰਗ ਥਾਣੇ ਤੱਕ ਪੁੱਜੇ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਬੈਰੀਕੇਡ ਲਾ ਕੇ ਰੋਕਣਾ ਚਾਹਿਆ ਪਰ ਪੁਲੀਸ ਰੋਕਾਂ ਤੋੜ ਕੇ ਕਰੀਬ 50 ਲੋਕਾਂ ਦਾ ਕਾਫ਼ਲਾ ਜੰਤਰ-ਮੰਤਰ ਵੱਲ ਵਧਿਆ ਜਿੱਥੇ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਸ੍ਰੀ ਢੀਂਡਸਾ ਤੇ ਹੋਰ ਸਾਥੀ ਇੱਥੇ ਹੀ…
  ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਆਗੂ ਅਤੇ ਵਿਧਾਇਕ ਨਵਜੋਤ ਸਿੱਧੂ ਨੂੰ ਸ਼ਾਹੀ ਭੋਜ ਦਿੱਤਾ ਜਿਸ ਮਗਰੋਂ ਦੋਵਾਂ ਆਗੂਆਂ ’ਚ ਸਿਆਸੀ ਮਨ-ਮੁਟਾਵ ਖ਼ਤਮ ਹੋ ਗਏ ਹਨ। ਲੰਮੇ ਅਰਸੇ ਮਗਰੋਂ ਦੋਵੇਂ ਆਗੂਆਂ ਦੀ ਸੁਖਾਵੇਂ ਮਾਹੌਲ ਵਿਚ ਦੁਪਹਿਰ ਦੇ ਖਾਣੇ ’ਤੇ ਮੀਟਿੰਗ ਹੋਈ ਜਿਸ ਨਾਲ ਉਨ੍ਹਾਂ ਦੀ ਸਿਆਸੀ ਜੱਫੀ ਮੁੜ ਪੈ ਗਈ ਹੈ। ਸੂਤਰਾਂ ਅਨੁਸਾਰ ਨਵੇਂ ਸਾਲ ਤੋਂ ਪਹਿਲਾਂ ਨਵਜੋਤ ਸਿੱਧੂ ਦੀ ਵਜ਼ਾਰਤ ’ਚ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਸੂਤਰਾਂ ਅਨੁਸਾਰ ਸਿੱਧੂ ਕਰੀਬ ਇੱਕ ਘੰਟੇ ਤੱਕ ਮੁੱਖ ਮੰਤਰੀ ਦੀ ਸਿਸਵਾਂ ਰਿਹਾਇਸ਼ ’ਤੇ ਰੁਕੇ ਜਿਥੇ ਉਨ੍ਹਾਂ ਅਮਰਿੰਦਰ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧਾ। ਖੇਡ ਮੰਤਰੀ ਰਾਣਾ ਸੋਢੀ ਵੀ ਇਸ ਮੌਕੇ ਉਨ੍ਹਾਂ ਨਾਲ ਸਨ। ਮੁੱਖ ਮੰਤਰੀ ਨੇ ਵੱਖਰੇ ਤੌਰ ’ਤੇ ਨਵਜੋਤ ਸਿੱਧੂ ਨਾਲ ਮੀਟਿੰਗ ਕੀਤੀ ਹੈ ਜਿਸ ਦੇ ਪੂਰੇ ਵੇਰਵੇ ਮਿਲ ਨਹੀਂ ਸਕੇ ਹਨ। ਸੂਤਰਾਂ ਨੇ ਕਿਹਾ ਕਿ ਲੰਚ ਮੌਕੇ ਦੋਵੇਂ ਆਗੂਆਂ ਦਰਮਿਆਨ ਵਜ਼ੀਰੀ ਬਾਰੇ ਵੀ ਚਰਚਾ ਹੋਈ ਹੈ। ਉਨ੍ਹਾਂ ਮੁਤਾਬਕ ਜੇਕਰ ਨਵਜੋਤ ਸਿੱਧੂ ਪੁਰਾਣੇ ਮਹਿਕਮੇ ਦੀ ਮੰਗ…
  ਚੰਡੀਗੜ੍ਹ - ਦਿੱਲੀ-ਐੱਨਸੀਆਰ ਦੀ ਕਰੋਨਾ ਕਾਰਨ ਬਣੀ ਗੰਭੀਰ ਸਥਿਤੀ ਅਤੇ ਪੰਜਾਬ ਵਿਚ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਤੋਂ 15 ਦਸੰਬਰ ਤੱਕ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਅੱਜ ਰਾਜ ਵਿੱਚ ਕਈ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਜੁਰਮਾਨਾ ਦੁਗਣਾ ਕਰ ਦਿੱਤਾ ਗਿਆ ਹੈ। ਤਾਜ਼ਾ ਪਾਬੰਦੀਆਂ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ। ਰਾਜ ਵਿੱਚ ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਰਾਤ 9.30 ਵਜੇ ਤੱਕ ਸੀਮਤ ਕਰ ਦਿੱਤਾ ਹੈ। ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਸਰਕਾਰੀ ਬੁਲਾਰੇ ਨੇ ਕਿਹਾ ਕਿ ਕੋਵਿਡ ਨਿਯਮਾਂ ਦੀ ਪਾਲਣ ਨਾ ਕਰਨ 'ਤੇ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਗ਼ੈਰ-ਜਮਹੂਰੀ ਅਤੇ ਈਵੀਐਮ ਦੀ ਮਦਦ ਰਾਹੀਂ ਬਣੀ ਸਰਕਾਰ ਕਰਾਰ ਦਿੱਤੇ ਜਾਣ ਤੋਂ ਬਾਅਦ ਇਸ ਮਾਮਲੇ ਬਾਰੇ ਨਵਾਂ ਵਾਦ-ਵਿਵਾਦ ਸ਼ੁਰੂ ਹੋ ਗਿਆ ਹੈ। ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਬਾਰੇ ਕੀਤੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਦਾ ਸਿੱਖ ਧਰਮ ਵਿਚ ਰੁਤਬਾ ਸਰਵਉੱਚ ਹੈ, ਇਸ ਲਈ ਜਥੇਦਾਰ ਵਿਰੁੱਧ ਕਿਸੇ ਵੀ ਸਿਆਸੀ ਆਗੂ ਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਮੀਰੀ ਪੀਰੀ ਦਾ ਪ੍ਰਤੀਕ ਹੈ, ਜਿਸ ਕਰਕੇ ਸਿੱਖਾਂ ਨੂੰ ਧਾਰਮਿਕ ਸ਼ਕਤੀ ਦੇ ਨਾਲ ਰਾਜਨੀਤਕ ਚੇਤਨਾ ਵੀ ਮਿਲਦੀ ਹੈ। ਜਥੇਦਾਰ ਵਲੋਂ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ਦੀ ਸੱਚਾਈ ਬਿਆਨ ਕਰਨ ’ਤੇ ਕੁਝ ਸਿਆਸੀ ਜਮਾਤਾਂ ਦੇ ਆਗੂਆਂ ਨੂੰ ਇਹ ਬਿਆਨ ਚੁੱਭਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਬਿਲਕੁਲ ਸੱਚ ਬਿਆਨਿਆ…
  ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਪੰਜਾਬ ਭਾਜਪਾ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਘੱਟੋ-ਘੱਟ ਇਸ ਮਾਮਲੇ ਵਿਚ ਆਪਣਾ ਰੁਖ਼ ਸਪੱਸ਼ਟ ਕਰੇ ਤੇ ਖੇਤੀ ਕਾਨੂੰਨਾਂ ਦੇ ਗੁਣਗਾਣ ਦੀ ਥਾਂ ਕਿਸਾਨਾਂ ਦਾ ਪੱਖ ਕੇਂਦਰ ਸਰਕਾਰ ਕੋਲ ਰੱਖੇ। ਉਹ ਇੱਥੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ। ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸਨ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕਰ ਕੇ ਕੇਂਦਰ ਸਰਕਾਰ ਨੇ ਵੱਡਾ ਧੱਕਾ ਕੀਤਾ ਹੈ ਅਤੇ ਇਸ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨੂੰ ਕਿਸਾਨਾਂ ਦਾ ਪੱਖ ਸੁਣਨਾ ਚਾਹੀਦਾ ਹੈ ਅਤੇ ਕੇਂਦਰ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਕਿ ਮਸਲੇ ਦਾ ਜਲਦੀ ਹੱਲ ਕੱਢਿਆ ਜਾ ਸਕੇ। ਸੁਖਬੀਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਦਾ ਮਾਮਲਾ ਹੱਲ ਕਰਾਉਣ ਦੇ…
  ਮੋਗਾ - ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ‘ਸਾਡਾ ਪਾਣੀ ਸਾਡਾ ਹੱਕ’ ਪੰਜਾਬ ਅਧਿਕਾਰ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਸਰਕਾਰ ਕੋਲੋਂ ਪੁੱਛਿਆ ਕਿ ਜੇ ਪੰਜਾਬੀ ਰਾਜਸਥਾਨ ’ਚੋਂ ਪੱਥਰ ਖਰੀਦਣ ਲਈ ਮਹਿੰਗਾ ਮੁੱਲ ਤਾਰਦੇ ਹਨ ਤਾਂ ਪੰਜਾਬ ਸਰਕਾਰ ਰਾਜਸਥਾਨ ਤੋਂ ਪਾਣੀ ਦੀ ਕੀਮਤ ਕਿਉਂ ਨਹੀਂ ਲੈਂਦੀ। ਬੀਤੇ ਦਿਨ ਹਰੀਕੇ ਹੈੱਡ ਤੋਂ ਸ਼ੁਰੂ ਹੋਇਆ ਇਹ ਕਾਫਲਾ ਬੀਤੀ ਰਾਤ ਇੱਥੇ ਰੁਕਿਆ। ਕਾਫ਼ਲੇ ਵਿੱਚ ਵੱਡੀ ਗਿਣਤੀ ’ਚ ਕਾਰਾ, ਜੀਪਾਂ, ਮੋਟਰਸਾਈਕਲ ਅਤੇ ਹੋਰ ਵਾਹਨ ਸ਼ਾਮਲ ਸਨ। ਇਸ ਯਾਤਰਾ ਦਾ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਬੈਂਸ ਨੇ ਆਖਿਆ ਕਿ ਹਰਿਆਣਾ ਵੱਲੋਂ ਦਿੱਲੀ ਕੋਲੋਂ ਪਾਣੀ ਦਾ ਮੁੱਲ ਲਿਆ ਜਾ ਰਿਹਾ ਹੈ। ਇਸੇ ਤਰ੍ਹਾਂ ਰਾਜਸਥਾਨ ਵੱਲੋਂ ਪੱਥਰ, ਝਾਰਖੰਡ ਵੱਲੋਂ ਕੋਲੇ ਅਤੇ ਮੱਧ ਪ੍ਰਦੇਸ਼ ਵੱਲੋਂ ਸਾਗਵਾਨ ਲੱਕੜ ਦੀ ਕੀਮਤ ਲਈ ਜਾ ਰਹੀ ਹੈ ਤਾਂ ਪੰਜਾਬ ਆਪਣੇ ਪਾਣੀ ਦੇ ਪੈਸੇ ਕਿਉਂ ਨਹੀਂ ਲੈ ਸਕਦਾ। ਇਸੇ ਸਬੰਧੀ ਜਾਗਰੂਕ ਕਰਨ ਲਈ ਉਨ੍ਹਾਂ ਵੱਲੋਂ ਯਾਤਰਾ ਕੀਤੀ ਜਾ ਰਹੀ ਹੈ। ਬੈਂਸ ਨੇ ਕਿਹਾ ਕਿ 21 ਲੱਖ ਲੋਕਾਂ ਦੇ ਦਸਤਖ਼ਤ…
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸਾਬਕਾ ਸੰਸਦ ਮੈਂਬਰ, ਸਿੱਖ ਵਿਦਵਾਨ ਅਤੇ ਸਿਆਸਤਦਾਨ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ’ਤੇ ਪ੍ਰਣ ਲਿਆ ਹੈ ਕਿ ਉਹ ਭਵਿੱਖ ਵਿੱਚ ਆਪਣੇ ਨਾਂ ਨਾਲ ਆਪਣਾ ਗੋਤ (ਬਰਾੜ) ਨਹੀਂ ਲਿਖਣਗੇ। ਉਹ ਆਪਣੇ ਆਧਾਰ ਕਾਰਡ ’ਤੇ ਵੀ ਇਸ ਦਾ ਜ਼ਿਕਰ ਨਹੀਂ ਕਰਨਗੇ।ਜਗਮੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਪੱਤਰ ਵੀ ਸੌਂਪਿਆ। ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਸੌ ਸਾਲ ਪਹਿਲਾਂ ਸਿੱਖ ਕੌਮ ਦੇ ਆਗੂਆਂ ਨੇ ਜਾਤ-ਪਾਤ ਦੇ ਖ਼ਿਲਾਫ਼ ਇਤਿਹਾਸਕ ਫ਼ੈਸਲਾ ਲਿਆ ਸੀ, ਜੋ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਅਤੇ ਅਮਲ ਦਾ ਸਾਰਅੰਸ਼ ਸੀ। ਉਸੇ ਸਿੱਖ ਮਰਿਆਦਾ ਨੂੰ ਧਿਆਨ ਵਿੱਚ ਰੱਖ ਕੇ ਉਹ ਆਪਣੇ ਨਾਂ ਨਾਲ ‘ਬਰਾੜ’, ਜੋ ਕਿ ਜਾਤੀ ਸੂਚਕ ਸ਼ਬਦ ਹੈ, ਭਵਿੱਖ ਵਿੱਚ ਨਹੀਂ ਜੋੜਨਗੇ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਵੀ ਹਾਜ਼ਰ ਸਨ।ਉਨ੍ਹਾਂ ਵੱਲੋਂ ਕੀਤੇ ਇਸ ਫ਼ੈਸਲੇ ਦੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ…
  ਫਤਹਿਗੜ੍ਹ ਸਾਹਿਬ - ਫ਼ਤਹਿਗੜ੍ਹ ਸਾਹਿਬ ਵਿਚ ਅਕਾਲੀ ਦਲ ਯੂਨਾਈਟਿਡ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਕਰ ਕੇ ਆ ਰਹੀਆਂ ਸੰਭਾਵਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਪੰਥਕ ਮੋਰਚਾ ਬਣਾ ਕੇ ਪੂਰੀ ਸ਼ਕਤੀ ਨਾਲ ਲੜਨ ਦਾ ਐਲਾਨ ਕੀਤਾ ਗਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਮੋਦੀ ਸਰਕਾਰ ਦੇ ਤਾਨਾਸ਼ਾਹੀ ਵਤੀਰੇ ਦੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਕਿਸਾਨ ਸੰਘਰਸ਼ ਦੀ ਬਿਨਾਂ ਸ਼ਰਤ ਹਮਾਇਤ ਜਾਰੀ ਰੱਖੀ ਜਾਵੇਗੀ। ਪਾਰਟੀ ਵਰਕਰ 26-27 ਨਵੰਬਰ ਦੇ ਦਿੱਲੀ ਧਰਨਿਆਂ ‘ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਲਈ ਪੰਥਕ ਮੋਰਚਾ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ, ਪੰਥਕ ਸੇਵਾ ਲਹਿਰ ਸਣੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਦਲਿਤ ਜਥੇਬੰਦੀਆਂ ਨਾਲ ਗੱਲਬਾਤ ਹੋ ਚੁੱਕੀ ਹੈ। ਇਸ ਬਾਰੇ ਆਉਣ ਵਾਲੇ ਦਿਨਾਂ ’ਚ ਐਲਾਨ ਕਰ ਦਿੱਤਾ ਜਾਵੇਗਾ।ਉਨ੍ਹਾਂ ਦੋਸ਼ ਲਾਏ ਕਿ ਬਾਦਲ ਸਰਕਾਰ ਵੱਲੋਂ ਕਾਰਪੋਰੇਟ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚ ਅਰਬਾਂ ਰੁਪਏ ਦਾ ਘਪਲਾ ਹੋਇਆ ਹੈ। ਊਨ੍ਹਾਂ…
  Page 1 of 57

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com