ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 26 ਵਾਰਡਾਂ ਵਿੱਚ ਜਿੱਤ ਹਾਸਲ ਕਰ ਲਈ ਹੈ ਤੇ ਚਾਰ ਉਪਰ ਅੱਗੇ ਹੈ। ਇਸ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਦੇ ਮਾੜੇ ਪ੍ਰਬੰਧ ਸਾਹਮਣੇ ਆਏ ਹਨ ਕਿਉਂਕਿ ਅਧਿਕਾਰਤ ਪਾਸਾਂ ਵਾਲੇ ਪੱਤਰਕਾਰਾਂ ਨੂੰ ਗਿਣਤੀ ਕੇਂਦਰਾਂ ਵਿੱਚ ਜਾਣ ਤੋਂ ਰੋਕਿਆ ਗਿਆ। ਮਨਜਿੰਦਰ ਸਿੰਘ ਸਿਰਸਾ ਹਾਰ ਗਏ ਹਨ, ਜਦ ਕਿ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ | ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ। ਚੰਦਰ ਵਿਹਾਰ ਤੋਂ ਸਰਨਾ ਧੜੇ ਦੇ ਅਨੂਪ ਸਿੰਘ ਘੁੰਮਣ ਅੱਗੇ ਹਨ| ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ, ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ ਜਿੱਤ ਗਏ। ਪ੍ਰੀਤ ਵਿਹਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਨਵੀਨ ਸ਼ਾਹਦਰਾ ਪਰਵਿੰਦਰ ਸਿੰਘ, ਸਰਿਤਾ ਵਿਹਾਰ ਤੋਂ ਗੁਰਪ੍ਰੀਤ ਸਿੰਘ ਜੱਸਾ, ਉੱਤਮ…
  ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਸੀਨੀਅਰ ਸਿਆਸੀ ਆਗੂ ਅਨਿਲ ਜੋਸ਼ੀ ਤੇ ਭਾਜਪਾ ਦੀ ਸਾਬਕਾ ਵਿਧਾਇਕਾ ਸੁਖਜੀਤ ਕੌਰ ਸ਼ਾਹੀ ਸਮੇਤ ਅੱਧੀ ਦਰਜਨ ਭਾਜਪਾ ਆਗੂ ਇੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂਆਂ ਦੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਲੋਕਾਂ ਲਈ ਸਪਸ਼ਟ ਸੁਨੇਹਾ ਹੈ, ਜੋ ਸ਼ਹਿਰੀ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਸੋਚ ’ਤੇ ਡੱਟ ਕੇ ਖੜ੍ਹਾ ਹੈ। ਸ੍ਰੀ ਬਾਦਲ ਨੇ ਕਿਹਾ, ‘‘ਮੈਂ ਆਪਣੀ ਜਾਨ ਤਾਂ ਗੁਆ ਸਕਦਾ ਹਾਂ, ਪਰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਨਹੀਂ ਹੋਣ ਦੇ ਸਕਦਾ।’’ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੇ ਇਕ ਮਤਾ ਪਾਸ ਕਰ ਕੇ ਅੱਜ ਦੇ ਇਤਿਹਾਸਕ ਦਿਨ ਨੂੰ ਕਿਸਾਨੀ ਸੰਘਰਸ਼ ਅਤੇ ਫਿਰਕੂ ਸਦਭਾਵਨਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ…
  ਨਵੀਂ ਦਿੱਲੀ - ਗੁਆਂਢੀ ਮੁਲਕ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ-ਤੋੜ ਦੇ ਵਿਰੁੱਧ ਭਾਜਪਾ ਅਤੇ ਇਸ ਦੀਆਂ ਹੋਰ ਕਈ ਜਥੇਬੰਦੀਆਂ ਨੇ ਇਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਨੇੜੇ ਧਰਨਾ ਦਿੱਤਾ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੇ ਯੁਵਾ ਮੋਰਚਾ, ਪੂਰਵਾਂਚਲ ਮੋਰਚਾ ਅਤੇ ਸਿੱਖ ਸੈੱਲ ਦੇ ਆਗੂਆਂ ਅਤੇ ਵਰਕਰਾਂ ਸਮੇਤ ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਉਹ ਇਸ ਕਾਰੇ ਲਈ ਮੁਆਫੀ ਮੰਗਣ। ਡਿਪਲੋਮੈਟਿਕ ਐਨਕਲੇਵ ਚਾਣਕਿਆ ਪੁਰੀ ਦੇ ਤੀਨ ਮੂਰਤੀ ਖੇਤਰ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਪਾਕਿਸਤਾਨ ਹਾਈ ਕਮਿਸ਼ਨ ਕੰਪਲੈਕਸ ਦੇ ਕੋਲ ਬੈਰੀਕੇਡ ਉੱਤੇ ਰੋਕ ਲਿਆ।
  ਜਲੰਧਰ - ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਜਸਟਿਸ ਜੋਰਾ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ’ਤੇ ਉਨ੍ਹਾਂ ਦੀ ਅਗਵਾਈ ਵਿਚ ਜਿਹੜਾ ਜਾਂਚ ਕਮਿਸ਼ਨ ਬਣਿਆ ਸੀ ਉਸ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਜ ਇਥੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੱਤਾ ਵਿਚ ਰਹਿੰਦਿਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਬਹਿਬਲ ਕਲਾਂ ਬੇਅਦਬੀ ਅਤੇ ਗੋਲੀ ਕਾਂਡ ਵਿਚ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ। ਜਸਟਿਸ ਜੋਰਾ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਜਿਹੜੀ ਜਾਂਚ ਕੀਤੀ ਸੀ ਉਹ ਉਸ ਵੇਲੇ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ ਜਾਂਦੀ ਸੀ। ਇਸੇ ਕਰਕੇ ਬਾਦਲ ਸਰਕਾਰ ਨੇ ਉਨ੍ਹਾਂ ਵੱਲੋਂ ਕੀਤੀ ਗਈ ਜਾਂਚ ਨੂੰ ਜਨਤਕ ਨਹੀਂ ਕੀਤਾ ਅਤੇ ਹੁਣ ਕਾਂਗਰਸ ਦੀ ਸੂਬਾ ਸਰਕਾਰ ਵੀ ਅਕਾਲੀ ਦਲ ਦੀ ਹਮਾਇਤ ਕਰ ਰਹੀ ਹੈ। ਇਸੇ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸਨ ਦੇ ਦਫਤਰ ਵਿੱਚ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੀ ਇਕ ਬੈਠਕ…
  ਅੰਮ੍ਰਿਤਸਰ - ਇਸ ਵੇਲੇ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਸੂਬਾਈ ਮੁਖੀ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੇ ਦੋਸ਼ ਲਾਇਆ,‘ਅਕਾਲੀ ਅਤੇ ਕਾਂਗਰਸ ਦੋਵਾਂ ਸਰਕਾਰਾਂ ਨੇ ਉਨ੍ਹਾਂ ਦੀ ਜਾਂਚ ਰਿਪੋਰਟ ਨੂੰ ਅਣਦੇਖਿਆ ਕੀਤਾ ਹੈ, ਜੇਕਰ ਸੂਬੇ ਵਿੱਚ ‘ਆਪ’ ਸਰਕਾਰ ਆਈ ਤਾਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਇਸ ਰਿਪੋਰਟ ’ਤੇ ਕਾਰਵਾਈ ਕੀਤੀ ਜਾਵੇਗੀ।’ ਉਹ ਇੱਥੇ ‘ਆਪ’ ਦੇ ਲੀਗਲ ਵਿੰਗ ਦੀ ਇੱਕ ਮੀਟਿੰਗ ਵਿੱਚ ਹਿੱਸਾ ਲੈਣ ਲਈ ਆਏ ਹੋਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਂਚ ਪੂਰੀ ਕਰਨ ਵਾਸਤੇ ਸਿਰਫ਼ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਇਸ ਦੌਰਾਨ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਜਾਂਚ ਕਮਿਸ਼ਨ ਨੂੰ ਜਾਂਚ ਪੂਰੀ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਕਮਿਸ਼ਨ ਵੱਲੋਂ ਪੁਲੀਸ ਵਿਭਾਗ ਕੋਲੋਂ ਜਾਣਕਾਰੀ ਮੰਗੀ ਗਈ ਸੀ ਕਿ ਗੋਲੀ ਕਾਂਡ ਵੇਲੇ ਕਿਹੜੇ-ਕਿਹੜੇ ਥਾਣੇ ਦੀ ਪੁਲੀਸ ਅਤੇ ਕਿੰਨੇ ਪੁਲੀਸ ਕਰਮਚਾਰੀ ਗਏ ਸਨ, ਜਿਨ੍ਹਾਂ ਦੇ ਨਾਂਵਾਂ ਸਮੇਤ ਹਥਿਆਰਾਂ ਬਾਰੇ ਜਾਣਕਾਰੀ ਮੰਗੀ ਸੀ ਪਰ ਇਸ ਸਬੰਧੀ ਜਾਣਕਾਰੀ ਜਾਂਚ ਦੇ…
  ਚੰਡੀਗੜ੍ਹ - ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੀ ਦਿੱਲੀ ਫੇਰੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲੇ। ਉਨ੍ਹਾਂ ਕੇਂਦਰੀ ਮੰਤਰੀ ’ਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ। ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਅਸਰ ਦਾ ਵੀ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਤਰਕ ਦਿੱਤਾ ਕਿ ਸਰਹੱਦ ਪਾਰ ਸਰਗਰਮ ਤਾਕਤਾਂ ਦੀ ਨੀਅਤ ਨੂੰ ਦੇਖਦੇ ਹੋਏ ਕਿਸਾਨਾਂ ਦੇ ਫ਼ਿਕਰਾਂ ਦਾ ਛੇਤੀ ਨਿਬੇੜਾ ਕੀਤਾ ਜਾਵੇ। ਅਮਰਿੰਦਰ ਨੇ ਕਿਸਾਨ ਅੰਦੋਲਨ ਦੌਰਾਨ ਮੌਤ ਦੇ ਮੂੰਹ ਪਏ ਕਿਸਾਨਾਂ ਤੇ ਕਾਮਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਅਤੇ ਡੀਏਪੀ ਦੀ ਘਾਟ ਦੇ ਵਧ ਰਹੇ ਖਦਸ਼ਿਆਂ ਨੂੰ ਦੂਰ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਖਾਦਾਂ ਬਾਰੇ ਵਿਭਾਗ ਨੂੰ ਪੰਜਾਬ ਲਈ ਸੋਧੀ ਹੋਈ ਮੰਗ ਮੁਤਾਬਕ ਡੀਏਪੀ ਦਾ ਸਟਾਕ ਵਧਾਉਣ ਲਈ ਤੁਰੰਤ ਸਲਾਹ ਦੇਣ ਤੇ ਸਮੇਂ ਸਿਰ…
  ਨਵੀਂ ਦਿੱਲੀ - ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫਗਾਨਿਸਤਾਨ ਵਿੱਚ ਤਾਲਿਬਾਨ ਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਜੰਗ ਦੌਰਾਨ ਉਥੋਂ ਦੇ ਸਿੱਖਾਂ ਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਰਗਰਮੀ ਨਾਲ ਕਦਮ ਚੁੱਕਣ ਦਾ ਮੁੱਦਾ ਉਠਾਇਆ ਹੈ। ਇਕ ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸਰਕਾਰ ਵੱਲੋਂ ਅਫਗਾਨਿਸਤਾਨ ਵੱਸਦੇ ਸਿੱਖਾਂ ਦੀ ਰੱਖਿਆ ਲਈ ਦਿਲਚਸਪੀ ਲੈਣੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਉਨ੍ਹਾਂ ਅਫਗਾਨਿਸਤਾਨ ਦੇ ਚਮਕਾਨੀ ਸਥਿਤ ਗੁਰਦੁਆਰਾ ਥਾਲਾ ਸਾਹਿਬ ਵਿੱਚੋਂ ਨਿਸ਼ਾਨ ਸਾਹਿਬ ਜਬਰੀ ਉਤਾਰਨ ਦਾ ਮਾਮਲਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਅਫਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਉਜਾਗਰ ਕੀਤਾ ਹੈ। ਉਥੇ ਲਗਾਤਾਰ ਸਿੱਖਾਂ ਦੀ ਆਬਾਦੀ ਘੱਟ ਹੁੰਦੀ ਜਾ ਰਹੀ ਹੈ। ਇਨ੍ਹਾਂ ਵਿਚੋਂ ਕੁਝ ਭਾਰਤ ਦੀ ਨਾਗਰਿਕਤਾ ਦੀ ਮੰਗ ਕਰ ਰਹੇ ਹਨ।
  ਪਟਿਆਲਾ - ਗੁਰਦੁਆਰਾ ਨਾਨਕ ਮਤਾ ਪਹਿਲੀ ਪਾਤਸ਼ਾਹੀ ਉੱਤਰਾਖੰਡ ਵਿੱਚ ਸਿੱਖ ਮਰਿਆਦਾ ਦੇ ਘਾਣ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ 50 ਸਿੱਖਾਂ ਦਾ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲਿਆ।ਇਸ ਮੌਕੇ ਵਫ਼ਦ ਨੇ ਪਿਛਲੇ ਦਿਨੀਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਨਾਨਕ ਮਤਾ ਵਿਖੇ ਮੱਥਾ ਟੇਕਣ ਜਾਣ ਵੇਲੇ ਹੋਏ ਸਿੱਖ ਮਰਿਆਦਾ ਦੇ ਘਾਣ ਦੀ ਰਿਪੋਰਟ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸੌਂਪੀ। ਇਸ ਦੌਰਾਨ ਸ੍ਰੀ ਚੰਦੂਮਾਜਰਾ ਨੇ ਵਫ਼ਦ ਦੀ ਮੰਗ ’ਤੇ ਉਨ੍ਹਾਂ ਦੀ ਮੀਟਿੰਗ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤੈਅ ਵੀ ਕਰਵਾਈ। ਚੰਦੂਮਾਜਰਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਛੇਤੀ ਵੱਡੀ ਕਰਵਾਈ ਕੀਤੀ ਜਾਵੇਗੀ।
  ਅੰਮ੍ਰਿਤਸਰ - ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਨੇ ਇੱਥੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਵਾਸੀਆਂ ਨੂੰ ਸਸਤੀ ਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ ਅਤੇ ਬੇਅਦਬੀ ਮਾਮਲੇ ਦੇ ਦੋੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਅੱਜ ਇੱਥੇ ਭਾਜਪਾ ਵਿੱਚ ਕਈ ਵਿਅਕਤੀ ਸ਼ਾਮਲ ਹੋਏ।ਭਾਜਪਾ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨਾਲ ਸਿਰਫ਼ ਉਹੀ ਵਾਅਦੇ ਕਰੇਗੀ, ਜਿਨ੍ਹਾਂ ਨੂੰ ਉਹ ਪੂਰਾ ਕਰ ਸਕਦੀ ਹੈ। ਕਾਂਗਰਸ ’ਤੇ ਵਰ੍ਹਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹੁਣ ਕਾਂਗਰਸ ਨੇ ਨਵੀਂ ਸਕ੍ਰਿਪਟ ਲਿਖੀ ਹੈ, ਜਿਸ ਤਹਿਤ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀ ਅਕਾਲੀ ਸਰਕਾਰ ਵਿੱਚ ਭਾਜਪਾ ਵੀ ਸ਼ਾਮਲ ਸੀ ਪਰ ਉਹ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਇਸ ਮੌਕੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਲੋਕ ਅੱਜ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵੀ ਵੱਡੀ ਗਿਣਤੀ ਲੋਕ ਭਾਜਪਾ ਵਿੱਚ…
  ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਾਬਕਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਪਾਰਟੀ ਦੇ ਹੋਰ ਸਾਬਕਾ ਆਗੂ ਦਿੱਲੀ ’ਚ ਇੱਕ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਸਿੱਖ ਤੇ ਹੋਰ ਵਰਗਾਂ ਦੇ ਚਿਹਰੇ ਪਾਰਟੀ ’ਚ ਸ਼ਾਮਲ ਕਰਕੇ ਆਪਣੀ ਤਿਆਰੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਸਾਬਕਾ ਕੇਂਦਰੀ ਮੰਤਰੀ ਤੇ ਹੁਣ ਉੱਤਰ ਪ੍ਰਦੇਸ਼ ਦੇ ਸਮਾਜਵਾਦੀ ਪਾਰਟੀ ਦੇ ਐੱਮਐੱਲਸੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਭੁੱਲਰ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਮੈਂਬਰ ਵੀ ਰਹੀ ਹੈ ਤੇ ਉਨ੍ਹਾਂ ਦੇ ਭਾਜਪਾ ਵਿੱਚ ਜਾਣ ਦਾ ਕਦਮ ਹੈਰਾਨ ਕਰਨ ਵਾਲਾ ਮੰਨਿਆ ਜਾ ਰਿਹਾ ਹੈ। ਅਮਨਜੋਤ ਕੌਰ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਆਗੂ ਗੁਰਪ੍ਰੀਤ ਸਿੰਘ ਸ਼ਾਹਪੁਰ, ਚੰਦ ਸਿੰਘ ਚੱਠਾ ਤੇ ਬਲਜਿੰਦਰ ਸਿੰਘ ਡਕੋਹਾ ਨੇ ਵੀ ਕੈਬਨਿਟ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ’ਚ ਭਾਜਪਾ ਦਾ ਪੱਲਾ ਫੜ ਲਿਆ। ਪ੍ਰੀਤਮ ਸਿੰਘ ਤੇ ਸਾਬਕਾ ਟੀਵੀ ਐਂਕਰ ਚੇਤਨ ਮੋਹਨ ਜੋਸ਼ੀ ਵੀ ਭਾਜਪਾ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com