ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਚੋਣ ਅਧਿਕਾਰੀ (ਸੀਈਓ) ਪੰਜਾਬ ਨੇ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਪੋਲਿੰਗ ਆਪਣੇ ਟਿਕਾਣਿਆਂ ਵੱਲੋਂ ਰਵਾਨਾ ਚੁੱਕਿਆ ਹੈ। ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 11298081 ਪੁਰਸ਼, 10200996 ਇਸਤਰੀ ਅਤੇ 727 ਟਰਾਂਸਜੈਂਡਰ ਸਮੇਤ 21499804 ਵੋਟਰ ਆਪਣੀ ਵੋਟ ਪਾਉਣਗੇ। 117 ਹਲਕਿਆਂ ਵਿੱਚ 1304 ਉਮੀਦਵਾਰ ਹਨ, ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਕੌਮੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਅਤੇ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।
    ਫਤਹਿਗੜ੍ਹ ਸਾਹਿਬ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੀ ਰਾਤ ਸੜਕ ਹਾਦਸੇ ’ਚ ਹੋਈ ਦੀਪ ਸਿੰਘ ਸਿੱਧੂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਇਸ ਹਾਦਸੇ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੀਪ ਸਿੰਘ ਸਿੱਧੂ ਦੀ ਮੌਤ ਨੂੰ ਸਾਜ਼ਿਸ਼ੀ ਸ਼ੰਕਿਆਂ ਦੇ ਨਜ਼ਰੀਏ ਤੋਂ ਲਾਂਭੇ ਨਹੀਂ ਕੀਤਾ ਜਾ ਸਕਦਾ ਕਿਉਂਕਿ 26 ਜਨਵਰੀ, 2021 ਨੂੰ ਕਿਸਾਨੀ ਅੰਦੋਲਨ ਦੌਰਾਨ ਉਸ ਨੇ ਦਿੱਲੀ ਦੇ ਲਾਲ ਕਿਲੇ ’ਤੇ ਕੇਸਰੀ ਝੰਡਾ ਲਹਿਰਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਦ੍ਰਿੜਤਾ ਨਾਲ ਤਰਜਮਾਨੀ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੀਪ ਸਿੰਘ ਸਿੱਧੂ ਦੀ ਮੌਤ ਦੀ ਕੌਮਾਂਤਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੇ ਵਰਤਾਰੇ ਨੂੰ ਸਾਜ਼ਿਸ਼ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
    ਚੰਡੀਗੜ੍ਹ - ‘ਐਸੋਸੀਏਸ਼ਨ ਫਾਰ ਡੈਮੋਕ੍ਰੈਟਿਕ ਰਿਫਾਰਮਜ਼’ ਤੇ ‘ਪੰਜਾਬ ਇਲੈਕਸ਼ਨ ਵਾਚ’ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਅਮੀਰ ਉਮੀਦਵਾਰ ਹਨ। ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਜਿਹੇ 21 ਵਿਧਾਇਕਾਂ ਵਿਚ ਸ਼ਾਮਲ ਹਨ ਜਿਨ੍ਹਾਂ ਦੀ ਸੰਪਤੀ ਪਿਛਲੀਆਂ ਚੋਣਾਂ ਨਾਲੋਂ ਘਟੀ ਹੈ। ਦੁਬਾਰਾ ਚੋਣ ਲੜ ਰਹੇ 101 ਵਿਧਾਇਕਾਂ ਵੱਲੋਂ ਦਾਖਲ ਕੀਤੇ ਗਏ ਹਲਫ਼ਨਾਮਿਆਂ ਦਾ ਮੁਲਾਂਕਣ ਦੱਸਦਾ ਹੈ ਕਿ ਔਸਤਨ ਦੁਬਾਰਾ ਚੋਣ ਲੜ ਰਹੇ ਵਿਧਾਇਕਾਂ ਦੀ ਸੰਪਤੀ ਵਿਚ 2017 ਦੀਆਂ ਵਿਧਾਨ ਸਭਾ ਚੋਣਾਂ ਨਾਲੋਂ 21 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। 78 ਵਿਧਾਇਕ ਅਜਿਹੇ ਹਨ ਜਿਨ੍ਹਾਂ ਦੇ ਅਸਾਸਿਆਂ ਵਿਚ ਦੋ ਤੋਂ 2954 ਪ੍ਰਤੀਸ਼ਤ ਤੱਕ ਦਾ ਵਾਧਾ ਦਰਜ ਹੋਇਆ ਹੈ। 21 ਵਿਧਾਇਕ ਅਜਿਹੇ ਹਨ ਜਿਨ੍ਹਾਂ ਦੀ ਸੰਪਤੀ ਮਨਫ਼ੀ ਦੋ ਤੋਂ ਮਨਫ਼ੀ 74 ਪ੍ਰਤੀਸ਼ਤ ਤੱਕ ਘਟੀ ਹੈ। ਜਲਾਲਾਬਾਦ ਤੋਂ ਚੋਣ ਮੈਦਾਨ ਵਿਚ ਸੁਖਬੀਰ ਬਾਦਲ ਨੇ ਆਪਣੀ ਜਾਇਦਾਦ ਵਿਚ 100 ਕਰੋੜ ਰੁਪਏ ਦਾ ਵਾਧਾ ਦੱਸਿਆ ਹੈ। 2017 ਵਿਚ ਇਹ 102 ਕਰੋੜ ਰੁਪਏ ਸੀ ਜੋ…
    ਨਵੀਂ ਦਿੱਲੀ - ਪੰਜਾਬ ਚੋਣਾਂ ਲਈ ਤਿੰਨ ਦਿਨ ਬਾਕੀ ਰਹਿ ਗਏ ਹਨ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕੇਂਦਰ ਦੀ ਸੱਤਾਧਾਰੀ ਭਾਜਪਾ 'ਤੇ ਨਿਸ਼ਾਨਾ ਲਾਉਂਦਿਆ ਉਸ ਦੇ ਰਾਸ਼ਟਰਵਾਦ ਨੂੰ "ਫਰਜ਼ੀ ਅਤੇ ਖ਼ਤਰਨਾਕ ਕਰਾਰ ਦਿੰਦਿਆ ਕਿਹਾ ਕਿ ਇਹ ਪਾੜੋ ਅਤੇ ਰਾਜ ਕਰੋ ਦੀ ਬ੍ਰਿਟਿਸ਼ ਨੀਤੀ ’ਤੇ ਅਧਾਰਤ ਹੈ। 20 ਫਰਵਰੀ ਦੀਆਂ ਰਾਜ ਚੋਣਾਂ ਤੋਂ ਪਹਿਲਾਂ ਵੀਡੀਓ ਸੰਦੇਸ਼ ਵਿੱਚ ਸ੍ਰੀ ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਲਏ ਬਿਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਦੇਸ਼ ਦੀਆਂ ਸਮੱਸਿਆਵਾਂ ਲਈ ਇਤਿਹਾਸ ਜਾਂ ਸਾਬਕਾ ਪ੍ਰਧਾਨ ਮੰਤਰੀ ਨੂੰ ਦੋਸ਼ੀ ਠਹਿਰਾਉਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ।ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ, ਕਿਸਾਨੀ ਖੁਸ਼ਹਾਲੀ ਅਤੇ ਬੇਰੁਜ਼ਗਾਰੀ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਵਾਲੀ ਇਹ ਇੱਕੋ-ਇੱਕ ਪਾਰਟੀ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਪਣੇ ਸੱਤ ਸਾਲਾਂ ਦੇ ਸ਼ਾਸਨ ਦੀਆਂ ਗਲਤੀਆਂ ਨੂੰ ਸਵੀਕਾਰ ਕਰਨ…
    ਚੰਡੀਗੜ੍ਹ - ‘ਐਸੋਸੀਏਸ਼ਨ ਫਾਰ ਡੈਮੋਕ੍ਰੈਟਿਕ ਰਿਫਾਰਮਜ਼’ ਤੇ ‘ਪੰਜਾਬ ਇਲੈਕਸ਼ਨ ਵਾਚ’ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਅਮੀਰ ਉਮੀਦਵਾਰ ਹਨ। ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਜਿਹੇ 21 ਵਿਧਾਇਕਾਂ ਵਿਚ ਸ਼ਾਮਲ ਹਨ ਜਿਨ੍ਹਾਂ ਦੀ ਸੰਪਤੀ ਪਿਛਲੀਆਂ ਚੋਣਾਂ ਨਾਲੋਂ ਘਟੀ ਹੈ। ਦੁਬਾਰਾ ਚੋਣ ਲੜ ਰਹੇ 101 ਵਿਧਾਇਕਾਂ ਵੱਲੋਂ ਦਾਖਲ ਕੀਤੇ ਗਏ ਹਲਫ਼ਨਾਮਿਆਂ ਦਾ ਮੁਲਾਂਕਣ ਦੱਸਦਾ ਹੈ ਕਿ ਔਸਤਨ ਦੁਬਾਰਾ ਚੋਣ ਲੜ ਰਹੇ ਵਿਧਾਇਕਾਂ ਦੀ ਸੰਪਤੀ ਵਿਚ 2017 ਦੀਆਂ ਵਿਧਾਨ ਸਭਾ ਚੋਣਾਂ ਨਾਲੋਂ 21 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। 78 ਵਿਧਾਇਕ ਅਜਿਹੇ ਹਨ ਜਿਨ੍ਹਾਂ ਦੇ ਅਸਾਸਿਆਂ ਵਿਚ ਦੋ ਤੋਂ 2954 ਪ੍ਰਤੀਸ਼ਤ ਤੱਕ ਦਾ ਵਾਧਾ ਦਰਜ ਹੋਇਆ ਹੈ। 21 ਵਿਧਾਇਕ ਅਜਿਹੇ ਹਨ ਜਿਨ੍ਹਾਂ ਦੀ ਸੰਪਤੀ ਮਨਫ਼ੀ ਦੋ ਤੋਂ ਮਨਫ਼ੀ 74 ਪ੍ਰਤੀਸ਼ਤ ਤੱਕ ਘਟੀ ਹੈ। ਜਲਾਲਾਬਾਦ ਤੋਂ ਚੋਣ ਮੈਦਾਨ ਵਿਚ ਸੁਖਬੀਰ ਬਾਦਲ ਨੇ ਆਪਣੀ ਜਾਇਦਾਦ ਵਿਚ 100 ਕਰੋੜ ਰੁਪਏ ਦਾ ਵਾਧਾ ਦੱਸਿਆ ਹੈ। 2017 ਵਿਚ ਇਹ 102 ਕਰੋੜ ਰੁਪਏ ਸੀ ਜੋ…
    ਪਾਣੀਪਤ - ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ ’ਤੇ ਕੇਸਰੀ ਨਿਸ਼ਾਨ ਚੜ੍ਹਾਉਣ ਕਰਕੇ ਸੁਰਖੀਆਂ ਵਿਚ ਆਏ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਪਤਾ ਲੱਗਾ ਹੈ ਕਿ ਉਹ ਆਪ ਹੀ ਜੀਪ ਚਲਾ ਰਿਹਾ ਸੀ ਜੋ ਟਰਾਲੇ ਨਾਲ ਜਾ ਟਕਰਾਈ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਰਾਤ ਨੌਂ ਵਜੇ ਦੇ ਕਰੀਬ ਕੁੰਡਲੀ-ਮਾਨੇਸਰ ਐਕਸਪ੍ਰੈਸ ਵੇਅ ਨੇੜੇ ਹੋਇਆ। ਉਹ ਦਿੱਲੀ ਤੋਂ ਪੰਜਾਬ ਜਾ ਰਹੇ ਸਨ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਨੇ ਦਿੱਲੀ ਦੀ ਹੱਦ ’ਤੇ ਚੱਲੇ ਕਿਸਾਨ ਅੰਦੋਲਨ ਵਿਚ ਵੀ ਅਹਿਮ ਭੂਮਿਕਾ ਨਿਭਾਈ ਸੀ ਤੇ ਉਹ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਲਈ ਪੰਜਾਬ ਵਿਚ ਪ੍ਰਚਾਰ ਕਰ ਰਿਹਾ ਸੀ। ਅਪਰੈਲ 1984 ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਜਨਮੇ ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ। ਉਸ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਤੇ ਉਹ ਕਿੰਗਫਿਸ਼ਰ ਮਾਡਲ ਹੰਟ ਦਾ ਜੇਤੂ ਵੀ ਰਿਹਾ। ਉਸ ਨੇ ਮਿਸਟਰ ਇੰਡੀਆ ਮੁਕਾਬਲੇ ਵਿੱਚ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਸੂਬੇ ਦੇ ਲੋਕਾਂ ਲਈ ਗੱਫੇ ਵੰਡਣ ਦੇ ਵਾਅਦਿਆਂ ਦੀ ਝੜੀ ਲਾ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਥੇ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿੱਚ ਸਾਰੇ ਵਰਗਾਂ ਨੂੰ ਪਤਿਆਉਣ ਦੇ ਯਤਨ ਕੀਤੇ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ, ਦਲਿਤਾਂ, ਔਰਤਾਂ, ਨੌਜਵਾਨਾਂ, ਬੇਰੁਜ਼ਗਾਰਾਂ, ਵਿਦੇਸ਼ ਜਾਣ ਦੇ ਚਾਹਵਾਨਾਂ, ਪਰਵਾਸੀਆਂ, ਹਿੰਦੂ ਵਰਗ,ਉਦਮੀਆਂ ਲਈ ਰਾਹਤਾਂ ਤੇ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਸੂਬੇ ਦੇ ਅਰਥਚਾਰੇ ਦੀ ਮਜ਼ਬੂਤੀ ਤੇ ਆਦਮਨ ਵਧਾਉਣ ’ਤੇ ਵੀ ਧਿਆਨ ਕੇਂਦਰਤ ਕੀਤਾ ਗਿਆ ਹੈ। ਰੇਤ ਤੇ ਸ਼ਰਾਬ ਦੀ ਵਿਕਰੀ ਸਰਕਾਰੀ ਨਿਗਮ ਦੇ ਕੰਟਰੋਲ ਅਧੀਨ ਲਿਆਉਣ ਦਾ ਵਾਅਦਾ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਰਜੀ ਊਰਜਾ ਦੇ ਵੱਡੇ ਪਲਾਂਟ ਲਗਾ ਕੇ ਬਿਜਲੀ ਸਬਸਿਡੀ ਦੇ ਰੂਪ ’ਚ ਪਾਵਰਕੌਮ ਨੂੰ ਕੀਤੀ ਜਾਂਦੀ ਅਦਾਇਗੀ ਤੋਂ ਸਰਕਾਰੀ ਖ਼ਜ਼ਾਨੇ ਨੂੰ ਰਾਹਤ ਦਿਵਾ ਕੇ…
    ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ’ਤੇ ਅਧਾਰਿਤ ਸਿਆਸੀ ਗੱਠਜੋੜ ਨੇ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ 11 ਸੂਤਰੀ ਸੰਕਲਪ ਪ੍ਰੋਗਰਾਮ ਜਾਰੀ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ, ਕੌਮੀ ਸੁਰੱਖਿਆ, ਨਸ਼ਾ ਮੁਕਤ ਤੇ ਮਾਫੀਆ ਮੁਕਤ ਪੰਜਾਬ ਦੇਣ ਦਾ ਵਾਅਦਾ ਕੀਤਾ ਹੈ। ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਪ ਪੁਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ 11 ਸੂਤਰੀ ਏਜੰਡਾ ਤੇ ਪ੍ਰੋਗਰਾਮ ਜਾਰੀ ਕਰਦਿਆਂ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵੱਲੋਂ ਵੋਟਾਂ ਵਾਲੇ ਦਿਨ ਤੋਂ ਪਹਿਲਾਂ ਸਾਂਝਾ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਸੁਰੱਖਿਆ ਤੇ ਭੈਅ ਮੁਕਤ ਮਾਹੌਲ ਦਿੱਤਾ ਜਾਵੇਗਾ। ਭਾਜਪਾ ਦੀ ਅਗਵਾਈ ਹੇਠ ਸਾਰੇ ਹਲਕਿਆਂ ਤੋਂ ਉਮੀਦਵਾਰ ਉਤਾਰਨ ਵਾਲੀਆਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਸਮੁੱਚੇ ਵਿਭਾਗਾਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਇੱਕ ਸਾਲ ਦੇ ਅੰਦਰ-ਅੰਦਰ ਭਰ ਕੇ ਰੁਜ਼ਗਾਰ ਦੇਣ…
    ਐੱਸ.ਏ.ਐੱਸ. ਨਗਰ - ਸਾਬਕਾ ਸੂਬਾ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਆਪਣੇ ਸਾਥੀਆਂ ਸਮੇਤ ਅਤੇ ਬੈਂਕ ਮੁਲਾਜ਼ਮ ਯੂਨੀਅਨ ਦੇ ਕੌਮੀ ਆਗੂ ਕੇ. ਕੇ. ਸਹਿਗਲ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਤੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਵਲੋਂ ਇਨ੍ਹਾਂ ਆਗੂਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਭਗਵੰਤ ਮਾਨ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਆਪਣੀ ਪਾਰਟੀ 'ਚ ਫੁੱਟ ਦੇ ਡਰੋਂ ਹੀ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ 'ਚ ਦੇਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਕਾਂਗਰਸ ਹਾਰ ਦੇ ਡਰੋਂ ਬੌਖਲਾ ਗਈ ਹੈ ਤੇ ਉਸ ਨੂੰ ਸਮਝ ਨਹੀਂ ਆ ਰਹੀ ਕਿ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇ | ਸਾਰੇ ਮੀਡੀਆ ਸਰਵੇਖਣਾਂ 'ਚ ਵੀ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਦਿਖਾਈ ਜਾ ਰਹੀ ਹੈ | ਉਨ੍ਹਾਂ…
    ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਸਾਬਕਾ ਪੁਲੀਸ ਅਧਿਕਾਰੀ ਮੁਹੰਮਦ ਮੁਸਤਫ਼ਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਇਕ ਕਿਤਾਬ ਕਹਿਣ ਦਾ ਮਾਮਲਾ ਭਖ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਉਸ ਨੂੰ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫ਼ਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹਿਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਨੂੰ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ’ਤੇ ਸਿੱਖ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com