ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਹੁਸ਼ਿਆਰਪੁਰ - ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਇਥੇ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਹਾਜ਼ਰੀ ਸੀ।ਸ਼੍ਰੋਮਣੀ ਅਕਾਲੀ ਦਲ ਦੇ ਵਕੀਲਾਂ ਵੱਲੋਂ ਅਦਾਲਤ ਦੇ ਕਾਰਜ ਖੇਤਰ ਸਬੰਧੀ ਦਾਇਰ ਕੀਤੀ ਗਈ ਪਟੀਸ਼ਨ ’ਤੇ ਬਹਿਸ ਹੋਈ, ਜਿਸ ਦੌਰਾਨ ਸ਼ਿਕਾਇਤਕਰਤਾ ਦੇ ਵਕੀਲਾਂ ਨੇ ਇਸ ਦਰਖਾਸਤ ਨੂੰ ਅਦਾਲਤ ਦੇ ਸਮੇਂ ਦੀ ਬਰਬਾਦੀ ਦੱਸਿਆ। ਅਦਾਲਤ ਵੱਲੋਂ ਇਸ ਸਬੰਧੀ ਅਗਲੀ ਤਰੀਕ 13 ਸਤੰਬਰ ਤੈਅ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੀ ਪੇਸ਼ੀ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸ ਕਲੇਰ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਰਾਹੀਂ ਮਾਮਲੇ ਦੀ ਸੁਣਵਾਈ ਹੁਸ਼ਿਆਰਪੁਰ ਵਿੱਚ ਹੋਣ ਸਬੰਧੀ ਅਧਿਕਾਰ ਖੇਤਰ ’ਤੇ ਸਵਾਲ ਉਠਾਉਂਦਿਆਂ ਦਰਖਾਸਤ ਦਾਇਰ ਕੀਤੀ ਗਈ ਸੀ। ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਦੇ ਵਕੀਲਾਂ ਐਡਵੋਕੇਟ ਬੀਐੱਸ ਰਿਆੜ ਤੇ ਐਡਵੋਕੇਟ ਹਿਤੇਸ਼ ਪੁਰੀ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ…
  ਚੰਡੀਗੜ੍ਹ - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਦੌਰਾਨ ਪਾਰਟੀ ਨੂੰ ਮਿਲੀ ਵੱਡੀ ਨਮੋਸ਼ੀਜਨਕ ਹਾਰ ਤੋਂ ਬਾਅਦ ਪਾਰਟੀ 'ਚੋਂ ਉੱਠ ਰਹੀ ਰੋਸ ਦੀ ਲਹਿਰ ਅਤੇ ਬਗ਼ਾਵਤ ਨੂੰ ਮੁੱਖ ਰੱਖਦਿਆਂ ਸ. ਇਕਬਾਲ ਸਿੰਘ ਝੂੰਦਾਂ ਸਮੀਖਿਆ ਕਮੇਟੀ ਦੀਆਂ ਕੁਝ ਮੁੱਖ ਸਿਫ਼ਾਰਸ਼ਾਂ ਨੂੰ ਛੱਡ ਬਾਕੀ ਕੁਝ ਹੋਰ ਸਿਫ਼ਾਰਸ਼ਾਂ 'ਤੇ ਅਮਲ ਕਰਨ ਦਾ ਐਲਾਨ ਕੀਤਾ ਗਿਆ | ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤੇ ਗਏ ਐਲਾਨ ਅਨੁਸਾਰ ਹੁਣ ਪਾਰਟੀ ਵਲੋਂ ਇਕ ਪਰਿਵਾਰ ਵਿਚ ਇਕ ਟਿਕਟ ਹੀ ਦਿੱਤੀ ਜਾ ਸਕੇਗੀ | ਪਤਿਤ ਸਿੱਖ ਅਕਾਲੀ ਦਲ ਵਿਚ ਅਹੁਦੇਦਾਰ ਨਹੀਂ ਬਣ ਸਕੇਗਾ ਅਤੇ ਅਕਾਲੀ ਦਲ ਦੇ ਪ੍ਰਧਾਨ ਦਾ ਕਾਰਜਕਾਲ 10 ਸਾਲ ਦਾ ਹੋ ਸਕੇਗਾ, ਜਿਸ ਵਿਚ 5-5 ਸਾਲ ਦੀਆਂ ਦੋ ਟਰਮਾਂ ਹੋਣਗੀਆਂ ਅਤੇ ਇਸ ਤੋਂ ਬਾਅਦ ਇਕ ਟਰਮ ਦੀ ਬਰੇਕ ਜ਼ਰੂਰੀ ਹੋਵੇਗੀ ਪਰ ਉਕਤ ਨਿਯਮ ਅੱਜ ਤੋਂ ਲਾਗੂ ਹੋਣਗੇ, ਜਿਸ ਤੋਂ ਸਪੱਸ਼ਟ ਹੈ ਕਿ ਮੌਜੂਦਾ ਪ੍ਰਧਾਨ ਸ. ਸੁਖਬੀਰ ਸਿੰਘ…
  ਅੰਮਿ੍ਤਸਰ - ਬਿਨ੍ਹਾਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ 12 ਜੁਲਾਈ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਦਾ ਕਾਰਜਕਾਲ ਖ਼ਤਮ ਕਰਨ ਤੋਂ ਬਾਅਦ ਸੰਘੀ ਧਾਰਮਿਕ ਤੇ ਆਪਸੀ ਸਦਭਾਵਨਾ ਮੰਤਰਾਲਾ ਵਲੋਂ ਪੁਰਾਣੀ ਕਮੇਟੀ ਨੂੰ ਮੁੜ ਤੋਂ ਬਹਾਲ ਕਰਦਿਆਂ ਅਮੀਰ ਸਿੰਘ ਨੂੰ ਪ੍ਰਧਾਨ ਅਤੇ ਵਿਕਾਸ ਸਿੰਘ ਖ਼ਾਲਸਾ ਨੂੰ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਪਾਕਿ ਦੇ ਸੰਘੀ ਧਾਰਮਿਕ ਤੇ ਆਪਸੀ ਸਦਭਾਵਨਾ ਮੰਤਰਾਲਾ ਦੇ ਡਿਪਟੀ ਸਕੱਤਰ (ਈ.ਪੀ.) ਇਮਰਾਨ ਰਾਸ਼ਿਦ ਨੇ ਈ.ਟੀ.ਪੀ.ਬੀ. ਦੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ | ਕਮੇਟੀ ਦੇ ਬਾਕੀ ਮੈਂਬਰਾਂ 'ਚ ਰਵਿੰਦਰ ਸਿੰਘ, ਇੰਦਰਜੀਤ ਸਿੰਘ, ਡਾ: ਮਿਮਪਾਲ ਸਿੰਘ, ਬਾਬਾ ਹਰਮੀਤ ਸਿੰਘ ਬਾਵਾ, ਸਰਬਤ ਸਿੰਘ, ਸਤਵੰਤ ਸਿੰਘ, ਡਾ: ਸਾਗਰਜੀਤ ਸਿੰਘ ਅਹੂਜਾ ਅਤੇ ਸ: ਸਾਗਰ ਸਿੰਘ ਦੇ ਨਾਂ ਸ਼ਾਮਿਲ ਹਨ |
  ਮੁਹਾਲੀ - ਭਾਖੜਾ ਬਿਆਸ ਪ੍ਰਬੰਧਨ ਬੋਰਡ(ਬੀਬੀਐੱਮਬੀ) ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇਥੇ ਕਿਹਾ ਕਿ ਬੀਬੀਐੱਮਬੀ ਸਿਰਫ਼ ਪੰਜਾਬ ਦਾ ਬੋਰਡ ਨਹੀਂ, ਸਗੋਂ ਇਹ ਪੰਜਾਬ ਦੇ ਨਾਲ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਬੋਰਡ ਹੈ। ਇਸ 'ਤੇ ਸਭ ਦਾ ਬਰਾਬਰ ਦਾ ਹੱਕ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਕਾਫੀ ਸਮੇਂ ਤੋਂ ਇਸ ਸਬੰਧੀ ਮੰਗ ਤਾਂ ਕੀਤੀ ਜਾ ਰਹੀ ਹੈ ਪਰ ਉਹ ਬੰਦੀ ਸਿੰਘਾਂ ਦੀ ਸੂਚੀ ਮੰਗ ਮੰਗ ਕੇ ਥੱਕ ਗਏ ਹਨ ਪਰ ਹੁਣ ਤੱਕ ਕਿਸੇ ਨੇ ਸਰਕਾਰ ਨੂੰ ਸਿੱਖ ਕੈਦੀਆਂ ਦੀ ਸੂਚੀ ਹੀ ਨਹੀਂ ਦਿੱਤੀ। ਕੇਂਦਰ ਸਰਕਾਰ ਇਸ ਗੰਭੀਰ ਮੁੱਦੇ ’ਤੇ ਹਮਦਰਦੀ ਨਾਲ ਗੌਰ ਕਰ ਰਹੀ ਹੈ। ਉਨ੍ਹਾਂ ਕਾਂਗਰਸ ਨੂੰ ਗਾਂਧੀ ਪਰਿਵਾਰ ਦੀ ਪਾਰਟੀ ਕਰਾਰ ਦਿੱਤਾ। ਇਸ ਨਾਲ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ ਹੈ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਸੁਸ਼ੀਲ ਰਾਣਾ, ਸੰਜੀਵ ਵਸ਼ਿਸ਼ਟ, ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਅਰੁਣ ਸ਼ਰਮਾ, ਅਸ਼ੋਕ ਝਾਅ ਅਤੇ ਰਮੇਸ਼…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਨਹੀਂ ਹੋਏ। ਸ੍ਰੀ ਬਾਦਲ ਨੇ ‘ਸਿਟ’ ਕੋਲੋਂ ਦੋ ਹਫਤੇ ਦਾ ਸਮਾਂ ਮੰਗਦਿਆਂ ਕਿਹਾ ਕਿ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜ਼ੀਰਾ ਵਿੱਚ ਇੱਕ ਫੌਜਦਾਰੀ ਕੇਸ ਦੇ ਮਾਮਲੇ ਵਿੱਚ ਅਦਾਲਤੀ ਪੇਸ਼ੀ ਹੋਣ ਕਾਰਨ ਕੋਟਕਪੂਰਾ ਮਾਮਲੇ ਦੀ ਜਾਂਚ ਲਈ ਉਨ੍ਹਾਂ ਦਾ ਸਿਟ ਮੂਹਰੇ ਪੇਸ਼ ਹੋਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਪੰਜਾਬ ਪੁਲੀਸ ਦੀ ਸਿਟ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਜਾਰੀ ਕੀਤੇ ਗਏ ਸੰਮਨਾਂ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅਤੇ ਰਵਾਇਤੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਹੀ ਅਕਾਲੀ ਦਲ ਦੇ ਪ੍ਰਧਾਨ ਨੂੰ ਅੱਜ ਸਿਟ ਨੇ ਪੁੱਛਗਿਛ ਲਈ ਸੱਦਿਆ ਸੀ, ਜਦਕਿ ਸਿਟ ਦਾ ਕੋਈ ਪੱਤਰ, ਸੰਮਨ ਜਾਂ ਨੋਟਿਸ ਅਕਾਲੀ ਦਲ ਦੇ ਪ੍ਰਧਾਨ ਨੂੰ ਨਹੀਂ ਮਿਲਿਆ। ਅਕਾਲੀ ਦਲ ਦੇ ਬੁਲਾਰੇ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਕਿਉਂਕਿ ਨਿਆਂ ਪ੍ਰਣਾਲੀ ਵਿੱਚ ਪੂਰਾ ਯਕੀਨ…
  ਚੰਡੀਗੜ੍ਹ - ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਕੁਝ ਹੀ ਦਿਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ 'ਚ ਸਿੱਖ ਸੰਗਤਾਂ ਉਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਇਨਸਾਫ਼ ਮਿਲਣ ਦੀ ਸ਼ੁਰੂਆਤ ਹੋ ਜਾਵੇਗੀ ਅਤੇ ਬੇਅਦਬੀ ਮਾਮਲਿਆਂ 'ਚ 'ਆਪ' ਦੀ ਨਿਗਰਾਨੀ ਹੇਠ ਹੋਵੇਗਾ ਇਨਸਾਫ਼ | ਅੱਜ ਉਨ੍ਹਾਂ ਨੇ ਪਾਇਲ ਤੋਂ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂਧਰਣ ਵਾਲੀਆਂ ਇਨ੍ਹਾਂ ਘਟਨਾਵਾਂ ਵਿਚ ਸਿੱਖਾਂ ਨੂੰ ਲੰਮੇ ਸਮੇਂ ਤੋਂ ਇਨਸਾਫ਼ ਦੀ ਉਡੀਕ ਹੈ | ਉਨ੍ਹਾਂ ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ 'ਸਿੱਟ' ਵਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਗੱਲ ਕਰਦਿਆਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਗੋਲੀ ਚਲਾਉਣ ਦਾ ਹੁਕਮ ਮੌਕੇ 'ਤੇ ਐਸ.ਡੀ.ਐਮ. ਨੇ ਦਿੱਤਾ ਸੀ…
  ਚੰਡੀਗੜ੍ਹ - ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਬੇਅਦਬੀ ਅਤੇ ਗੋਲੀ ਕਾਂਡ ਦੇ ਮੁਲਜ਼ਮਾਂ ਦੀ ਕਥਿਤ ਸਰਪ੍ਰਸਤੀ ਕਰਨ ਦੇ ਦੋਸ਼ ਲਗਾਏ ਹਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੀ ਘਟਨਾ ਮਗਰੋਂ 2015 ’ਚ ਵਾਪਰੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ ’ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਜਿਸ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁੱਛ-ਪੜਤਾਲ ਲਈ 30 ਅਗਸਤ ਨੂੰ ਤਲਬ ਕੀਤਾ ਹੈ। ਉਨ੍ਹਾਂ ਆਸ ਜਤਾਈ ਕਿ ਸਿੱਟ ਦੇ ਸੰਮਨ ਤੋਂ ਬਾਅਦ ਸੁਖਬੀਰ ਬਾਦਲ ਸਪੱਸ਼ਟ ਕਰਨਗੇ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ।‘ਆਪ’ ਦੇ ਮੁੱਖ ਬੁਲਾਰੇ ਨੇ ਸੁਖਬੀਰ ਬਾਦਲ ਵੱਲੋਂ ਲਾਏ ਗਏ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ…
  ਚੰਡੀਗੜ੍ਹ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਮੌਕੇ ‘ਸਪੈਸ਼ਲ ਪੈਕੇਜ’ ਦੇ ਮਾਮਲੇ ’ਤੇ ਖ਼ਾਮੋਸ਼ ਹੀ ਰਹੇ। ਪ੍ਰਧਾਨ ਮੰਤਰੀ ਦੀ ਚੁੱਪ ਨੇ ਪੰਜਾਬ ਨੂੰ ਨਿਰਾਸ਼ ਕੀਤਾ ਹੈ। ਬੇਸ਼ੱਕ ਪ੍ਰਧਾਨ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੀ ਸੌਗਾਤ ਪੰਜਾਬ ਦੀ ਝੋਲੀ ਪਾਈ ਗਈ ਹੈ, ਪਰ ਉਨ੍ਹਾਂ ਪੰਜਾਬ ਦੀ ਕਿਸਾਨੀ ਤੇ ਜਵਾਨੀ ’ਤੇ ਕੋਈ ਚਰਚਾ ਨਹੀਂ ਕੀਤੀ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਪ੍ਰਾਹੁਣਚਾਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਉਨ੍ਹਾਂ ਇਸ ਖ਼ਾਤਰਦਾਰੀ ਦਾ ਕੋਈ ਮੁੱਲ ਨਹੀਂ ਪਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਪਈ ਕੈਂਸਰ ਦੀ ਮਾਰ ਪਿੱਛੇ ਹਰੀ ਕ੍ਰਾਂਤੀ ਦੀ ਭੂਮਿਕਾ ਵੀ ਦੱਸੀ। ਉਨ੍ਹਾਂ ਸਰਹੱਦੀ ਸੂਬਾ ਹੋਣ ਕਰਕੇ ਗੁਆਂਢੀ ਮੁਲਕ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਜ਼ਿਕਰ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਨਾਲ ਡੂੰਘਾ ਨਾਤਾ ਰਿਹਾ ਹੈ ਜਿਸ ਕਰਕੇ ਪ੍ਰਧਾਨ ਮੰਤਰੀ ਪੰਜਾਬ ਨੂੰ ਜ਼ਰੂਰ ਕਿਸੇ ਤੋਹਫ਼ੇ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਸਟੇਜ ਤੋਂ ਪੰਜਾਬ ਸਰਕਾਰ ਪ੍ਰਤੀ ਕਿਧਰੇ ਬਹੁਤਾ…
  ਕਰਨਾਲ - ਹਰਿਆਣਾ ਸੂਬੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੌਮੀ ਕਾਰਜਕਾਰਨੀ, ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਕਤ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦੇ ਗਠਨ ਦਾ ਐਲਾਨ ਵੀ ਕੀਤਾ ਗਿਆ ਹੈ।ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਸਿਰਸਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਤਿਲੋਕੇਵਾਲਾ, ਪਾਰਟੀ ਮਹਿਲਾ ਵਿੰਗ ਦੀ ਹਰਿਆਣਾ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਕੌਰ, ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਅੰਬਾਲਾ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਗੋਬਿੰਦਗੜ੍ਹ ਅਤੇ ਪਾਰਟੀ ਦੇ ਪੀਏਸੀ ਮੈਂਬਰ ਤੇ ਹਰਿਆਣਾ ਦੇ ਸੂਬਾਈ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਸਣੇ ਹਰਿਆਣਾ ਦੇ ਕਰੀਬ 10 ਜ਼ਿਲ੍ਹਿਆਂ ਦੇ ਪ੍ਰਧਾਨ, ਮੀਤ ਪ੍ਰਧਾਨ, ਹਲਕਾ ਪ੍ਰਧਾਨ ਅਤੇ ਸ਼ਹਿਰੀ ਪ੍ਰਧਾਨ ਸ਼੍ਰੋਮਣੀ…
  ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਹੋਰਨਾਂ ਆਗੂਆਂ ਦੇ ਦਿਲਾਂ ਦੀ ਧੜਕਣ ਵੀ ਤੇਜ਼ ਹੋ ਗਈ ਹਨ। ਵਿਜੀਲੈਂਸ ਬਿਊਰੋ ਵੱਲੋਂ ਸਿਹਤ, ਖੇਤੀਬਾੜੀ, ਜੇਲ੍ਹ, ਪੰਚਾਇਤ ਵਿਭਾਗਾਂ ਸਮੇਤ ਵਜ਼ੀਫਾ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਹੁਣ ਤੱਕ ਕਾਂਗਰਸ ਦੇ ਦੋ ਸਾਬਕਾ ਮੰਤਰੀਆਂ ਸਮੇਤ ਦਰਜਨ ਦੇ ਕਰੀਬੀ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਹਾਈ ਕੋਰਟ ਤੋਂ ਰਾਹਤ ਮਿਲਣ ਕਾਰਨ ਗ੍ਰਿਫ਼ਤਾਰੀ ਤੋਂ ਬਚੇ ਹੋਏ ਹਨ।ਵਿਜੀਲੈਂਸ ਦੇ ਸੂਤਰਾਂ ਦਾ ਦੱਸਣਾ ਹੈ ਕਿ ਦੇ ਦੋ ਦਰਜਨ ਤੋਂ ਵੱਧ ਕਾਂਗਰਸੀ ਆਗੂਆਂ, ਜਿਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼ਾਮਲ ਹਨ ਉਤੇ ਵਿਜੀਲੈਂਸ ਦੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਕਾਂਗਰਸੀ ਆਗੂਆਂ ਅਤੇ ਅਫ਼ਸਰਾਂ ਵੱਲੋਂ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਸੂਬੇ ਵਿੱਚ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਸਰਕਾਰ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com