ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਹੋਰ ਡਟਵਾਂ ਬਿਆਨ ਦਿੱਤਾ ਹੈ। ਘਰੇਲੂ ਉਡਾਣਾਂ ਵਿਚ ਸਿੱਖਾਂ ਦੇ ਕਿਰਪਾਨ ਲੈ ਕੇ ਜਾਣ ’ਤੇ ਚੱਲ ਰਹੇ ਵਿਵਾਦ ਦਰਮਿਆਨ ਮਾਨ ਨੇ ਕਿਹਾ ਕਿ ਜੇਕਰ ਹਿੰਦੂ ਜਨੇਊ ਪਹਿਨ ਕੇ ਜਹਾਜ਼ ਵਿਚ ਸਫਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫਰ ਕਿਉਂ ਨਹੀਂ ਕਰ ਸਕਦੇ। ਜਿਸ ਨੇ ਸ਼ਰਾਰਤ ਕਰਨੀ ਹੈ ਉਹ ਜਨੇਊ ਦੀ ਜਗ੍ਹਾ ਚੀਨ ਦਾ ਧਾਗਾ ਪਾ ਕੇ ਜਾਵੇ ਅਤੇ ਧਮਕੀ ਦੇਵੇ ਕਿ ਮੈਂ ਗਰਦਨ ਉਡਾ ਦੇਵਾਂਗਾ ਅਤੇ ਉਹ ਜਹਾਜ਼ ਨੂੰ ਹਾਈਜੈਕ ਵੀ ਕਰ ਸਕਦਾ ਹਾਂ। ਸਿਮਰਨਜੀਤ ਮਾਨ ਨੇ ਕਿਹਾ ਕਿ ਕਿਰਪਾਨ ਨੂੰ ਇਕ ਹਥਿਆਰ ਦੇ ਤੌਰ ’ਤੇ ਦੇਖ ਕੇ ਜਹਾਜ਼ ਵਿਚ ਨਾ ਲੈ ਕੇ ਜਾਣ ਲਈ ਕਿਹਾ ਜਾ ਰਿਹਾ ਹੈ ਤਾਂ ਫਿਰ ਜਨੇਊ ਨੂੰ ਵੀ ਹਥਿਆਰ ਦੇ ਤੌਰ ’ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਕਿਰਪਾਨ ਨਾਲ ਕਿਸੇ ਦਾ ਵੀ ਗਲਾ ਦਬਾਇਆ ਜਾ ਸਕਦਾ ਹੈ ਤਾਂ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਜਨੇਊ…
  ਜੈਪੁਰ - ਭਾਜਪਾ ਦੇ ਸਾਬਕਾ ਵਿਧਾਇਕ ਦੀ ‘ਹਜ਼ੂਮੀ ਕਤਲਾਂ’ ਦੀ ਵਾਰਦਾਤ ਕਬੂਲਣ ਦੀ ਵੀਡੀਓ ਜਨਤਕ ਹੋਣ ਮਗਰੋਂ ਗਈ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਭਾਜਪਾ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ। ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਦੁਤਾਸਰਾ ਨੇ ਅੱਜ ਟਵਿੱਟਰ ’ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਗਿਆਨ ਦੇਵ ਆਹੂਜਾ ਕਥਿਤ ਤੌਰ ’ਤੇ ਮੰਨ ਰਹੇ ਹਨ ਕਿ ਉਸ ਦੇ ਸਮਰਥਕਾਂ ਨੇ ਹੁਣ ਤੱਕ ਪੰਜ ਜਣਿਆਂ ਦਾ ‘ਹਜ਼ੂਮੀ ਕਤਲ’ ਕੀਤਾ ਹੈ। ਉਧਰ, ਭਾਜਪਾ ਦੇ ਅਲਵਰ (ਦੱਖਣੀ) ਇਕਾਈ ਦੇ ਪ੍ਰਧਾਨ ਸੰਜੈ ਸਿੰਘ ਨਰੂਲਾ ਨੇ ਕਿਹਾ ਕਿ ਇਹ ਸਾਬਕਾ ਵਿਧਾਇਕ ਦੇ ਨਿੱਜੀ ਵਿਚਾਰ ਹਨ ਅਤੇ ਪਾਰਟੀ ਅਜਿਹੀ ਸੋਚ ਨਹੀਂ ਰੱਖਦੀ। ਇਸ ਟਿੱਪਣੀ ਬਾਰੇ ਰਾਮਗੜ੍ਹ ਤੋਂ ਸਾਬਕਾ ਵਿਧਾਇਕ ਗਿਆਨ ਦੇਵ ਨੇ ਕਿਹਾ ਕਿ ਗਊ ਤਸਕਰੀ ਅਤੇ ਗਊ ਹੱਤਿਆ ਦੇ ਮਾਮਲੇ ਵਿੱਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
  ਐੱਸ. ਏ. ਐੱਸ. ਨਗਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਜ਼ਿਲ੍ਹਾ ਮੁਹਾਲੀ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਪੁੱਜ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ 300 ਬੈੱਡਾਂ ਵਾਲੇ ਇਸ ਹਸਪਤਾਲ ਵਿਚ ਡੇਅ ਕੇਅਰ ਦੀ ਸਹੂਲਤ ਵੀ ਉਪਲੱਬਧ ਹੋਵੇਗੀ ਅਤੇ ਬਕਾਇਦਾ ਤੌਰ 'ਤੇ ਇਸ ਦਾ ਜਾਇਜ਼ਾ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਲਿਆ ਗਿਆ ਸੀ | ਦੱਸਣਾ ਬਣਦਾ ਹੈ ਕਿ ਇਸ ਹਸਪਤਾਲ ਦਾ ਨੀਂਹ ਪੱਥਰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਰੱਖਿਆ ਗਿਆ ਸੀ | ਇਸ ਹਸਪਤਾਲ ਦੇ ਚਾਲੂ ਹੋਣ ਨਾਲ ਪੰਜਾਬ ਸਮੇਤ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਨਾਲ ਸੰਬੰਧਿਤ ਮਰੀਜ਼ਾਂ ਨੂੰ ਲਾਭ ਮਿਲੇਗਾ | ਜ਼ਿਕਰਯੋਗ ਹੈ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ 300 ਬੈੱਡਾਂ ਦੀ ਸਮਰੱਥਾ ਵਾਲੀ ਸਿਹਤ ਸੰਸਥਾ ਹੈ ਜੋ ਕਿ ਮੌਜੂਦਾ ਸਮੇਂ ਅੰਸ਼ਕ ਤੌਰ 'ਤੇ ਕੰਮ ਕਰ ਰਹੀ ਹੈ | ਇਸ 'ਚ…
  ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਮਐੱਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਪੰਦਰਵਾੜੇ ਤੋਂ ਵੀ ਘੱਟ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਪਟੀਸ਼ਨਰ ਉਸ ਦੇ ਨਿਸ਼ਾਨੇ ’ਤੇ ਸੀ।
  ਅੰਮ੍ਰਿਤਸਰ - ਸੌ ਸਾਲ ਪਹਿਲਾਂ ਸਥਾਪਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਵੇਂ ਰੋਜ਼ਾਨਾ ਆਖਿਆ ਜਾ ਰਿਹਾ ਹੈ, ਪਰ ਇਸ ਸਬੰਧ ਵਿੱਚ ਸਮੂਹ ਅਕਾਲੀ ਦਲਾਂ ਦੇ ਆਪਸੀ ਰਲੇਵੇਂ ਦੇ ਮਾਮਲੇ ਦੇ ਸਬੰਧ ’ਚ ਉਹ ਕੋਈ ਕਾਹਲੀ ਕਰਨ ਦੇ ਰੌਂਅ ’ਚ ਨਹੀਂ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਵੱਖ-ਵੱਖ ਅਕਾਲੀ ਦਲਾਂ ਵਿੱਚ ਇਸ ਵੇਲੇ ਚਰਚਾ ਚੱਲ ਰਹੀ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੰਦੇ ਹਨ ਤਾਂ ਬਾਕੀ ਅਕਾਲੀ ਦਲ ਵੀ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇੱਕ ਮੰਚ ’ਤੇ ਇਕੱਠੇ ਹੋ ਸਕਦੇ ਹਨ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੀ ਕੁਝ ਸਮਾਂ ਪਹਿਲਾਂ ਸਮੂਹ ਅਕਾਲੀ ਦਲਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਦੀ ਅਪੀਲ ਨੂੰ ਆਧਾਰ ਬਣਾ ਕੇ ਕਈ ਅਕਾਲੀ ਦਲਾਂ ਵੱਲੋਂ ਇਸ ਸਬੰਧੀ ਆਪਸ ਵਿੱਚ ਵਿਚਾਰ-ਚਰਚਾ ਵੀ ਕੀਤੀ ਗਈ ਹੈ…
  ਚੰਡੀਗੜ੍ਹ - ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ 'ਚ ਹੋਈ ਨਮੋਸ਼ੀਜਨਕ ਹਾਰ ਦੀ ਸਮੀਖਿਆ ਕਰਨ ਲਈ ਸ. ਇਕਬਾਲ ਸਿੰਘ ਝੂੰਦਾਂ ਵਾਲੀ ਅਗਵਾਈ 'ਚ ਬਣਾਈ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਲਈ ਪਾਰਟੀ 'ਚੋਂ ਉਠ ਰਹੀ ਮੰਗ, ਜਿਸ 'ਚ ਪਾਰਟੀ ਪ੍ਰਧਾਨ ਤੋਂ ਵੀ ਅਸਤੀਫ਼ਾ ਲਏ ਜਾਣ ਦੀ ਗੱਲ ਕਹੀ ਜਾ ਰਹੀ ਹੈ, ਤੋਂ ਪ੍ਰੇਸ਼ਾਨ ਅਕਾਲੀ ਦਲ ਲੀਡਰਸ਼ਿਪ ਵਲੋਂ ਝੂੰਦਾਂ ਕਮੇਟੀ ਰਿਪੋਰਟ ਨੂੰ ਲਾਗੂ ਕਰਨ ਲਈ ਅੱਗੇ ਵਧਣ ਦੀ ਥਾਂ ਪਾਰਟੀ 'ਚ ਜ਼ਾਬਤਾ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਗਈ ਹੈ ਕਿ ਪਾਰਟੀ ਪਲੇਟਫਾਰਮ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਮਸਲਿਆਂ ਨਾਲ ਸੰਬੰਧਿਤ ਕੋਈ ਵਿਚਾਰ ਪ੍ਰਗਟ ਕਰਨ ਅਤੇ ਸਰਗਰਮੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਰਨਣਯੋਗ ਹੈ ਕਿ ਅੰਮ੍ਰਿਤਸਰ ਵਿਖੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਵਲੋਂ ਇਕ ਮੀਟਿੰਗ ਕਰਕੇ ਝੂੰਦਾਂ ਕਮੇਟੀ ਦੀਆਂ ਭਾਵਨਾਵਾਂ ਅਨੁਸਾਰ ਏਜੰਡਾ ਲਾਗੂ ਕਰਵਾਉਣ ਦਾ ਜੋ ਅਹਿਦ ਲਿਆ ਗਿਆ, ਉਸ ਤੋਂ ਬਾਅਦ ਪਾਰਟੀ ਵਲੋਂ ਅਨੁਸ਼ਾਸਨੀ ਕਮੇਟੀ ਦਾ ਕਾਹਲੀ 'ਚ ਫ਼ੈਸਲਾ ਲਿਆ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.…
  ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹਿੰਦੂ ਸੈਨਾ ਦੀ ਉਸ ਜਨਹਿਤ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ, ਜਿਸ ਪਟੀਸ਼ਨ 'ਚ ਸਿੱਖ ਯਾਤਰੀਆਂ ਨੂੰ ਘਰੇਲੂ ਉਡਾਨਾਂ 'ਚ ਕਿ੍ਪਾਨ ਲੈ ਕੇ ਜਾਣ ਦੀ ਇਜਾਜ਼ਤ ਦੇਣ ਦੇ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ | ਜਸਟਿਸ ਐਸ. ਅਬਦੁਲ ਨਜੀਰ ਅਤੇ ਜਸਟਿਸ ਜੇ.ਕੇ. ਮਾਹੇਸ਼ਵਰੀ ਨੇ ਪਟੀਸ਼ਨਕਰਤਾ ਸੰਗਠਨ ਉਕਤ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਜੇਕਰ ਪਟੀਸ਼ਨਕਰਤਾ ਚਾਹੁਣ ਤਾਂ ਆਪਣੀ ਇਸ ਪਟੀਸ਼ਨ ਨੂੰ ਸੰਬੰਧਿਤ ਹਾਈ ਕੋਰਟ 'ਚ ਲੈ ਕੇ ਜਾ ਸਕਦੇ ਹਨ | ਆਪਣੀ ਪਟੀਸ਼ਨ 'ਚ ਹਿੰਦੂ ਸੈਨਾ ਨੇ ਕਿਹਾ ਸੀ ਕਿ ਕਿ੍ਪਾਨ ਦੀ ਇਜਾਜ਼ਤ, ਜਹਾਜ਼ ਵਿਚ ਯਾਤਰਾ ਕਰਨ ਵਾਲੇ ਦੂਜੇ ਯਾਤਰੀਆਂ ਲਈ ਖਤਰਾ ਬਣ ਸਕਦੀ ਹੈ | ਦੱਸਣਯੋਗ ਹੈ ਕਿ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਊਰਟੀ (ਬੀ.ਸੀ.ਏ.ਐਸ.) ਨੇ 4 ਮਾਰਚ ਦੇ ਆਦੇਸ਼ 'ਚ ਕਿਹਾ ਸੀ ਕਿ ਇਕ ਸਿੱਖ ਯਾਤਰੀ ਘਰੇਲੂ ਯਾਤਰਾ ਦੌਰਾਨ ਆਪਣੇ ਨਾਲ ਕ੍ਰਿਪਾਨ ਲੈ ਕੇ ਜਾ ਸਕਦਾ ਹੈ ਪਰ ਉਸ ਦੀ ਲੰਬਾਈ 6 ਇੰਚ ਅਤੇ ਕੁਲ ਲੰਬਾਈ…
  ਨਵੀਂ ਦਿੱਲੀ - ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਇਤਿਹਾਸਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਆਸ-ਪਾਸ ਦੀਆਂ ਸਰਾਵਾਂ ਨੂੰ ਸਰਕਾਰ ਵਲੋਂ ਟੈਕਸ ਦਾਇਰੇ 'ਚ ਲਿਆਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਿੱਖ ਸੰਗਤ ਅਤੇ ਸੰਗਤ ਸੇਵਾ ਦਾ ਅਪਮਾਨ ਹੈ | ਰਾਘਵ ਚੱਢਾ ਨੇ ਵੀਰਵਾਰ ਨੂੰ ਇਸ ਸੰਬੰਧ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਰਾਵਾਂ 'ਤੇ ਲਗਾਇਆ ਗਿਆ 12 ਫ਼ੀਸਦੀ ਜੀ. ਐਸ. ਟੀ. ਹਟਾਉਣ ਦੀ ਅਪੀਲ ਕੀਤੀ | ਰਾਘਵ ਚੱਢਾ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ 'ਤੇ ਟੈਕਸ ਨਹੀਂ ਲਗਾਉਣਾ ਚਾਹੀਦਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਇਆ ਟੈਕਸ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ਮਾਨੇ ਦੀ ਯਾਦ ਦੁਆਉਂਦਾ ਹੈ, ਜਦੋਂ ਉਸ ਵੇਲੇ ਜਜ਼ੀਆ ਟੈਕਸ ਲਗਾਇਆ ਜਾਂਦਾ ਸੀ | ਪੇਸ਼ੇ ਤੋਂ ਚਾਰਟਰਡ ਅਕਾਊਟੈਂਟ ਰਾਘਵ ਚੱਢਾ ਨੇ ਕਿਹਾ ਕਿ ਟੈਕਸ ਮੁਨਾਫ਼ੇ ਲਈ ਬਣੀਆਂ ਸੰਸਥਾਵਾਂ 'ਤੇ ਲਗਾਇਆ ਜਾਂਦਾ ਹੈ, ਪਰ ਜੋ ਸੰਸਥਾਵਾਂ ਮੁਨਾਫ਼ੇ ਲਈ ਨਹੀਂ ਹਨ, ਉਨ੍ਹਾਂ 'ਤੇ ਟੈਕਸ ਨਹੀਂ…
  ਅੰਮ੍ਰਿਤਸਰ - ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੱਲੋਂ ਸਿੱਖ ਧਰਮ ਪਰਿਵਰਤਨ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ’ਤੇ ਨਿਸ਼ਾਨਾ ਸੇਧਦਿਆਂ ਕੀਤੀ ਗਈ ਟਿੱਪਣੀ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਭਾਜਪਾ ਆਗੂ ਨੂੰ ਇਸ ਵਿਵਾਦਤ ਬਿਆਨ ਲਈ ਸਿੱਖ ਸੰਸਥਾ ਕੋਲੋਂ ਮੁਆਫੀ ਮੰਗਣ ਲਈ ਆਖਿਆ ਹੈ। ਭਾਜਪਾ ਦੇ ਬੁਲਾਰੇ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਆਖਿਆ ਸੀ ਕਿ ਜਿਸ ਰਫ਼ਤਾਰ ਨਾਲ ਪੰਜਾਬ ਵਿੱਚ ਇਸਾਈ ਧਰਮ ਵਧ ਰਿਹਾ ਹੈ, ਜਲਦੀ ਹੀ ਸ਼੍ਰੋਮਣੀ ਕਮੇਟੀ ਖ਼ਤਮ ਹੋ ਜਾਵੇਗੀ ਅਤੇ ਇਹ ਸ਼੍ਰੋਮਣੀ ਚਰਚ ਪ੍ਰਬੰਧਕ ਕਮੇਟੀ ਬਣ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਿਵਰਤਨ ਦੇ ਮਾਮਲੇ ਵਿੱਚ ਭਾਜਪਾ ਆਗੂ ਆਰ.ਪੀ. ਸਿੰਘ ਸੱਚਮੁੱਚ ਸੰਜੀਦਾ ਹਨ ਤਾਂ ਉਹ ਸ਼੍ਰੋਮਣੀ ਕਮੇਟੀ ਦੇ ਭਾਰਤ ਸਰਕਾਰ ਪਾਸ ਇਸ ਸਬੰਧੀ ਪਏ ਕੇਸ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਦੇ ਮੁੱਦੇ ’ਤੇ ਸਿੱਖ ਸੰਸਥਾ ’ਤੇ ਸਵਾਲ ਖੜ੍ਹੇ ਕਰਨਾ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ।
  ਪਟਨਾ - ਭਾਜਪਾ ਦੀ ਇਥੇ ਚੱਲ ਰਹੀ ਸਾਂਝੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਪੁੱਜੇ ਹੋਏ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਤਖ਼ਤ ਪਟਨਾ ਸਾਹਿਬ ਵਿੱਚ ਮੱਥਾ ਟੇਕਿਆ ਤੇ ਅਰਦਾਸ ਕੀਤੀ। ਸ਼ਨਿਚਰਵਾਰ ਨੂੰ ਪਟਨਾ ਪਹੁੰਚੇ ਸ੍ਰੀ ਨੱਢਾ ਨੇ ਕੱਲ੍ਹ ਰਾਜਧਾਨੀ 'ਚ ਰੋਡ ਸ਼ੋਅ ਕੀਤਾ। ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਜਪਾ ਦੀ ਇਹ ਮੀਟਿੰਗ ਬਿਹਾਰ ਵਿੱਚ ਹੋ ਰਹੀ ਹੈ। ਦੋ ਦਿਨ ਦੀ ਮੀਟਿੰਗ ਦੌਰਾਨ ਅੱਜ ਸ਼ਾਮ 4 ਵਜੇ ਤੋਂ ਗਿਆਨ ਭਵਨ ਵਿਖੇ ਸਮਾਪਤੀ ਸਮਾਗਮ ਹੋਵੇਗਾ। ਇਸ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com