ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਲਗਾਮ ਭਾਜਪਾ ਦੇ ਹੱਥ ਹੋਣ ਦੀ ਗੱਲ ਹੁਣ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਵਫ਼ਦ ਨੂੰ ਮਿਲਣ ਲਈ ਤਾਂ ਝੱਟ ਸਮਾਂ ਕੱਢ ਲਿਆ ਪਰ ਪੰਜਾਬ ਦੇ ਬੇਰੁਜ਼ਗਾਰ, ਜੋ ਰੋਜ਼ਾਨਾ ਪ੍ਰਦਰਸ਼ਨ ਕਰ ਰਹੇ ਹਨ, ਨਾਲ ਗੱਲਬਾਤ ਲਈ ਹੁਣ ਤੱਕ ਸਮਾਂ ਨਹੀਂ ਕੱਢ ਸਕੇ। ਕੈਪਟਨ ਦਾ ਇਹ ਰਵੱਈਆ ਪੰਜਾਬ ਦੇ ਲੋਕਾਂ ਨੂੰ ਅਪਮਾਨਿਤ ਕਰਨ ਵਾਲਾ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਸੁਣਨ ਨਾਲੋਂ ਦਿੱਲੀ ਵਿੱਚ ਆਪਣੇ ‘ਆਕਾ’ ਦਾ ਹੁਕਮ ਮੰਨਣਾ ਜ਼ਿਆਦਾ ਚੰਗਾ ਸਮਝਦੇ ਹਨ। ਕੇਂਦਰ ਦੀ ਭਾਜਪਾ ਸਰਕਾਰ ਨਾਲ ਨੇੜਤਾ ਹੋਣ ਕਾਰਨ ਉਹ ਆਪਣੀ ਪਾਰਟੀ ਦੇ ਆਗੂਆਂ ਦੀ ਵੀ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਲਈ ਤਪਦੀ ਧੁੱਪ ਵਿੱਚ ਸੜਕਾਂ ’ਤੇ ਨਿਤਰਣ ਲਈ ਮਜਬੂਰ ਹਨ ਤੇ ਮੁੱਖ ਮੰਤਰੀ ਆਪਣੇ ਏਸੀ ਕਮਰੇ ’ਚੋਂ ਨਿਕਲਣ ਲਈ ਤਿਆਰ ਨਹੀਂ। ਉਨ੍ਹਾਂ…
  ਅੰਮ੍ਰਿਤਸਰ - ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਨਿਆਂ ਪ੍ਰਾਪਤ ਕਰਨ ਲਈ ਜੰਗ ਜਾਰੀ ਹੈ, ਜੋ ਅਗਾਂਹ ਵੀ ਜਾਰੀ ਰਹੇਗੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੂਰਾ ਪੰਜਾਬ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ ਮੰਗਦਾ ਹੈ। ਇਨਸਾਫ ਲਈ ਜੰਗ ਜਾਰੀ ਹੈ। ਪੰਜਾਬ ਦੇ ਲੋਕ ਇਸ ਮਾਮਲੇ ’ਚ ਇਨਸਾਫ ਮੰਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜ ਸਤੰਬਰ 2018 ਨੂੰ ਬਹਿਬਲ ਕਲਾਂ ਵਿੱਚ ਉਨ੍ਹਾਂ ਇਨਸਾਫ ਲਈ ਵੰਗਾਰ ਲਾਈ ਸੀ। ਇਸ ਸਬੰਧੀ ਉਨ੍ਹਾਂ ਉਸ ਵੇਲੇ ਦੀ ਇਕ ਵੀਡੀਓ ਵੀ ਜਾਰੀ ਕੀਤੀ, ਜਿਸ ਵਿਚ ਉਹ ਬੇਅਦਬੀ ਕਾਂਡ ਬਾਰੇ ਆਪਣੇ ਵਿਚਾਰ ਪੇਸ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ ਵਿਚ ਸਿੱਧੂ ਬਾਦਲਾਂ ਤੋਂ ਇਲਾਵਾ ਕੈਪਟਨ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈ ਚੁੱਕੇ ਹਨ।
  ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਆਪਣਾ ਨਾਰਕੋ ਟੈਸਟ ਕਰਵਾਉਣ ਦੀ ਲਿਖਤੀ ਸਹਿਮਤੀ ਦੇ ਦਿੱਤੀ ਹੈ। ਅਦਾਲਤ ਵਿੱਚ ਹਾਜ਼ਰ ਹੋ ਕੇ ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸੱਚਾਈ ਸਾਹਮਣੇ ਲਿਆਉਣ ਲਈ ਉਹ ਨਾਰਕੋ ਟੈਸਟ ਸਮੇਤ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਪਹਿਲੀ ਵਾਰ ਮੀਡੀਆ ਸਾਹਮਣੇ ਉਮਰਾਨੰਗਲ ਨੇ ਦੋਸ਼ ਲਾਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਸ ਨੂੰ ਕਥਿਤ ਤੌਰ ’ਤੇ ਨਿੱਜੀ ਰੰਜਿਸ਼ ਕਰਕੇ ਫਸਾਇਆ ਹੈ। ਇਸ ਲਈ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਵੀ ਹੋਣਾ ਚਾਹੀਦਾ ਹੈ। ਉਮਰਾਨੰਗਲ ਨੇ ਨਾਲ ਹੀ ਦਾਅਵਾ ਕੀਤਾ ਕਿ ਉਹ ਪੰਜਾਬ ਦੇ ਡੀਜੀਪੀ ਦੇ ਕਹਿਣ ’ਤੇ ਹੀ ਕੋਟਕਪੂਰਾ ਆਏ ਸਨ। ਉਮਰਾਨੰਗਲ ਨੇ ਕਿਹਾ ਕਿ ਉਹ ਬਹਿਬਲ ਗਿਆ ਹੀ ਨਹੀਂ ਸੀ ਅਤੇ ਉਸ ਨੂੰ ਬਹਿਬਲ ਗੋਲੀ ਕਾਂਡ ਵਿਚ ਫਸਾਇਆ ਗਿਆ ਹੈ । ਇਸੇ ਦੌਰਾਨ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੇ ਕਿਹਾ ਕਿ ਉਹ ਨਾਰਕੋ ਟੈਸਟ ਕਰਾਉਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਦਿਲ ਦੀਆਂ ਬਿਮਾਰੀਆਂ ਹੋਣ…
  ਬਠਿੰਡਾ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਾਨੂੰਨੀ ਸੈੱਲ ਦੇ ਪ੍ਰਧਾਨ ਜਸਟਿਸ ਜ਼ੋਰਾ ਸਿੰਘ ਦਾ ਕਹਿਣਾ ਹੈ ਕਿ ਬਰਗਾੜੀ ਵਿੱਚ ਹੋਏ ਬੇਅਦਬੀ ਕਾਂਡ ਸਬੰਧੀ ਉਨ੍ਹਾਂ ਵੱਲੋਂ ਤਿਆਰ ਕੀਤੀ ਰਿਪੋਰਟ ਪੰਜਾਬ ਸਰਕਾਰ ਵੱਲੋਂ ਨਾ ਤਾਂ ਮਨਜ਼ੂਰ ਕੀਤੀ ਗਈ ਅਤੇ ਨਾ ਹੀ ਰੱਦ ਕੀਤੀ ਗਈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਧਿਰਾਂ ਇਸ ਨੂੰ ਵੀ ਐੱਸਵਾਈਐੱਲ ਵਾਂਗ ਚੋਣ ਮੁੱਦਾ ਬਣਾ ਕੇ ਵਰਤਣਾ ਚਾਹੁੰਦੀਆਂ ਹਨ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਬੁਰਾ ਹਾਲ ਹੈ। ਪੰਜਾਬ ਵਿੱਚ ਕਈ ਤਰ੍ਹਾਂ ਦੇ ਮਾਫ਼ੀਆ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।
  ਮਾਲੇਰਕੋਟਲਾ - ਪੰਜਾਬ ਅੰਦਰ ਖਾੜਕੂਵਾਦ ਦੌਰਾਨ ਬਦਨਾਮ ਰਹੇ ਸੇਵਾਮੁਕਤ ਡੀਜੀਪੀ (ਜੇਲ੍ਹਾਂ) ਪਦਮਸ੍ਰੀ ਮੁਹੰਮਦ ਇਜ਼ਹਾਰ ਆਲਮ (73) ਨਹੀਂ ਰਹੇ। ਉਨ੍ਹਾਂ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਆਖ਼ਰੀ ਸਾਹ ਲਏ। ਜਨਾਬ ਆਲਮ ਸ਼ੂਗਰ ਤੋਂ ਪੀੜਤ ਸਨ ਪਰ ਦਿਲ ਦਾ ਦੌਰਾ ਉਨ੍ਹਾਂ ਦੀ ਮੌਤ ਦਾ ਸਬੱਬ ਬਣਿਆ। ਜਨਾਬ ਆਲਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਨ। ਚਰਚਾ ਹੈ ਕਿ ਉਸ ਨੇ 'ਆਲਮ ਸੈਨਾ' ਨਾਮ ਦੀ ਇਕ ਪੁਲਸੀਆ ਟੀਮ ਬਣਾਈ ਸੀ ਜੋ ਖਾੜਕੂਆਂ ਦੇ ਭੇਸ਼ ਵਿਚ ਲੋਕਾਂ ਦੇ ਘਰਾਂ ਵਿਚ ਵਾਰਤਾਦਾਂ ਕਰਦੀ ਸੀ ਤਾਂ ਕਿ ਖਾੜਕੂਆਂ ਨੂੰ ਬਦਨਾਮ ਕੀਤਾ ਜਾ ਸਕੇ।ਜਨਾਬ ਆਲਮ ਦੀ ਨਮਾਜ਼ ਏ ਜਨਾਜ਼ਾ 7 ਜੁਲਾਈ ਨੂੰ ਸਰਹਿੰਦ ਸਥਿਤ ਰੋਜ਼ਾ ਸ਼ਰੀਫ਼ ਵਿਖੇ ਹੋਵੇਗੀ। ਉਹ ਆਪਣੇ ਪਿਛੇ ਤਿੰਨ ਬੇਟੇ ਅਤੇ ਦੋ ਬੇਟੀਆਂ ਛੱਡ ਗਏ ਹਨ। ਜਨਾਬ ਆਲਮ ਬਿਹਾਰ ਦੇ ਰਹਿਣ ਵਾਲੇ ਸਨ। ਉਨ੍ਹਾਂ ਆਪਣੀ ਮੁੱਢਲੀ ਸਿਖਿਆ ਮਦਰੱਸੇ ਤੋਂ ਹਾਸਲ ਕੀਤੀ ਸੀ। ਬਾਅਦ 'ਚ ਉਨ੍ਹਾਂ ਆਈਪੀਐੱਸ ਕਰਕੇ ਪੰਜਾਬ ਕੇਡਰ 'ਚ ਸੇਵਾਵਾਂ ਨਿਭਾਈਆਂ। ਉਨ੍ਹਾਂ ਜਿਥੇ ਪੰਜਾਬ ਪੁਲੀਸ 'ਚ ਵੱਖ ਵੱਖ ਅਹੁਦਿਆਂ…
  ਲਖਨਊ - ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਪੰਜਾਬ ਵਿਚ ਬਿਜਲੀ ਸੰਕਟ ਬਾਰੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿਤਾਉਣ ਦੀ ਅਪੀਲ ਕੀਤੀ। ਮਾਇਆਵਤੀ ਨੇ ਟਵੀਟ ਕੀਤਾ, “ਪੰਜਾਬ ਵਿਚ ਬਿਜਲੀ ਦੇ ਗੰਭੀਰ ਸੰਕਟ ਕਾਰਨ ਆਮ ਜ਼ਿੰਦਗੀ, ਸਨਅਤ ਤੇ ਖੇਤੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਰਾਜ ਵਿੱਚ ਕਾਂਗਰਸ ਸਰਕਾਰ ਆਪਸੀ ਧੜੇਬੰਦੀ, ਕਲੇਸ਼ ਤੇ ਟਕਰਾਅ ਵਿੱਚ ਉਲਝੀ ਹੋਈ ਹੈ ਤੇ ਆਮ ਜਨਤਾ ਨੂੰ ਰੱਬ ਆਸਰੇ ਛੱਡ ਦਿੱਤਾ ਹੈ।'' ਉਨ੍ਹਾਂ ਕਿਹਾ ਕਿ ਰਾਜ ਦੀ ਜਨਤਾ ਆਪਣੀ ਭਲਾਈ ਤੇ ਤਰੱਕੀ ਲਈ ਅਕਾਲੀ-ਬਸਪਾ ਗਠਜੋੜ ਨੂੰ ਸੱਤਾ ਵਿਚ ਲਿਆਏ।
  ਅੰਮ੍ਰਿਤਸਰ - ਕਰੋਨਾ ਦੇ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਕੂਮਤ ਵੱਲੋਂ ਆਪਣੇ ਪਾਸੇ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ ਪਰ ਭਾਰਤ ਸਰਕਾਰ ਨੇ ਹਾਲੇ ਤੱਕ ਇਸ ਸਬੰਧੀ ਕੋਈ ਹੁੰਗਾਰਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਵੇਲੇ ਕਰੋਨਾ ਦਾ ਮਾਰੂ ਅਸਰ ਖਤਮ ਹੋ ਰਿਹਾ ਹੈ ਅਤੇ ਦੇਸ਼ ਭਰ ਦੇ ਸਮੂਹ ਧਾਰਮਿਕ ਸਥਾਨ ਖੁੱਲ੍ਹ ਗਏ ਹਨ ਤਾਂ ਅਜਿਹੀ ਸਥਿਤੀ ਵਿੱਚ ਗੁਰਦੁਆਰਾ ਕਰਤਾਰਪੁਰ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ। ਬ੍ਰਹਮਪੁਰਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਈ ਜਾਣ।
  ਚੰਡੀਗੜ੍ਹ - ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਪੰਜਾਬੀਆਂ ਨਾਲ ਤਿੰਨ ਵੱਡੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ, ਪੁਰਾਣੇ ਘਰੇਲੂ ਬਿੱਲ ਮੁਆਫ਼ ਕੀਤੇ ਜਾਣਗੇ ਅਤੇ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਹੈ ਜਦਕਿ ਪੰਜਾਬ ਖ਼ੁਦ ਬਿਜਲੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤਾਂ ਦੂਸਰਿਆਂ ਕੋਲੋਂ ਬਿਜਲੀ ਖਰੀਦਦੀ ਹੈ, ਤਾਂ ਵੀ ਉੱਥੇ ਮੁਫ਼ਤ ਵਿੱਚ ਅਤੇ ਸਸਤੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਬਿਜਲੀ ਕੰਪਨੀਆਂ ਦੀ ਮਿਲੀਭੁਗਤ ਨੂੰ ਖ਼ਤਮ ਕਰਕੇ ਪੰਜਾਬ ਵਿੱਚ ਬਿਜਲੀ ਸਸਤੀ ਹੋ ਸਕਦੀ ਹੈ। ਸ੍ਰੀ ਕੇਜਰੀਵਾਲ ਨੇ ਬੇਅਦਬੀ ਮਾਮਲੇ ਵਿੱਚ ਕਾਂਗਰਸ ਤੇ ਅਕਾਲੀ ਦਲ ’ਤੇ ਮਿਲੀਭੁਗਤ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਦੋਸ਼ੀਆਂ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਕਿਹਾ ਕਿ ‘ਸਿਟ’ ਆਪਣਾ ਦਾਇਰਾ ਵਧਾ ਕੇ ਪਿਛਲੀ ਸਰਕਾਰ ਨੂੰ ਬਦਨਾਮ ਕਰਨ ਲਈ ਕਾਂਗਰਸ ਅਤੇ ‘ਆਪ’ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਸਾਜ਼ਿਸ਼ ਤਹਿਤ ਲਾਹਾ ਲੈਣ ਵਾਲਿਆਂ ਦੇ ਨਾਰਕੋ ਟੈਸਟ ਕਰਾਏ ਜਾਣ। ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਹਾਈਕਮਾਨ ਵੱਲੋਂ ‘ਸਿਟ’ ਦੀ ਜਾਂਚ ਮੁਕੰਮਲ ਕਰਨ ਲਈ ਸਮਾਂ ਸੀਮਾ ਤੈਅ ਕੀਤੇ ਜਾਣ ਦੇ ਹੈਰਾਨੀ ਜ਼ਾਹਰ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਹੁਣ ‘ਸਿਟ’ ਕਿਸ ਦੇ ਹੁਕਮ ਮੰਨੇਗੀ ਹਾਈ ਕੋਰਟ ਦੇ ਜਾਂ ਫਿਰ ਕਾਂਗਰਸ ਹਾਈ ਕਮਾਂਡ ਦੇ?ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੀ ‘ਸਿਟ’ ਨੂੰ ਰਬੜ ਦੀ ਮੋਹਰ ਦੀ ਤਰ੍ਹਾਂ ਵਰਤਿਆ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਇਹ ਮੰਨ ਕੇ ਚੱਲ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕਥਿਤ ਗ਼ੈਰਕਨੂੰਨੀ ਗ੍ਰਿਫ਼ਤਾਰੀ ਹੀ ਉਨ੍ਹਾਂ…
  ਚੰਡੀਗੜ੍ਹ - ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣੀ ਨਵੀਂ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਤਫ਼ਤੀਸ਼ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਸਿੱਟ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਸਿੱਟ ਦੀ ਸਮੁੱਚੀ ਪੁੱਛਗਿੱਛ ਦਾ ਧੁਰਾ ਅੱਜ ਕੋਟਕਪੂਰਾ ’ਚ ਫਾਇਰਿੰਗ ਦੇ ਦਿੱਤੇ ਹੁਕਮਾਂ ’ਤੇ ਰਿਹਾ। ਸਿੱਟ ਨੇ ਸਾਬਕਾ ਮੁੱਖ ਮੰਤਰੀ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਨੂੰ ਪਹਿਲਾਂ ਹੀ ਸੂਚੀਬੱਧ ਕੀਤਾ ਹੋਇਆ ਸੀ। ਸਿੱਟ ਮੈਂਬਰਾਂ ਨੇ ਸਵਾਲਾਂ ਦੀ ਝੜੀ ਲਾਈ, ਜਿਨ੍ਹਾਂ ਦੇ ਵੱਡੇ ਬਾਦਲ ਨੇ ਠਰ੍ਹੰਮੇ ਨਾਲ ਜਵਾਬ ਦਿੱਤੇ। ਉਧਰ ਅਕਾਲੀ ਦਲ ਨੇ ਪਾਰਟੀ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਤੋਂ ਕੀਤੀ ਪੁੱਛਪੜਤਾਲ ਨੂੰ ਸਾਜ਼ਿਸ਼ ਤੇ ਸਿਆਸਤ ਦਾ ਹਿੱਸਾ ਦੱਸਿਆ ਹੈ। ਵੇਰਵਿਆਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਅੱਜ ਏਡੀਜੀਪੀ ਐੱਲ.ਕੇ. ਯਾਦਵ ਦੀ ਅਗਵਾਈ ਵਿਚ ਇੱਥੋਂ ਦੇ ਐੱਮਐੱਲਏ ਫਲੈਟਸ ਵਿਚਲੀ ਸ੍ਰੀ ਬਾਦਲ ਦੀ ਰਿਹਾਇਸ਼ ’ਤੇ ਪੁੱਜੀ। ਅੱਜ ਸਿੱਟ ਦੇ ਇੱਕ ਮੈਂਬਰ ਡੀ.ਆਈ.ਜੀ ਫਰੀਦਕੋਟ ਰੇਂਜ ਸੁਰਜੀਤ ਸਿੰਘ ਟੀਮ ਵਿਚ ਸ਼ਾਮਲ ਨਹੀਂ ਸਨ ਜਦੋਂ ਕਿ ਦੂਸਰੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com