ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਬਠਿੰਡਾ - ਸੰਗਰੂਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ ’ਤੇ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਅੱਜ ਬਠਿੰਡਾ ਪਹੁੰਚਣ ’ਤੇ ਪਾਰਟੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਕਾਫ਼ਲੇ ਦੇ ਰੂਪ ਵਿੱਚ ਸ੍ਰੀ ਮਾਨ ਸਰਕਟ ਹਾਊਸ ਪੁੱਜੇ। ਉਨ੍ਹਾਂ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ, ਉੱਥੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਸਭਾ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ।ਉਨ੍ਹਾਂ ਮੁੱਖ ਮੰਤਰੀ ਵੱਲੋਂ ਬੇਅਦਬੀ ਘਟਨਾਵਾਂ ਦੀ ਜਨਤਕ ਕੀਤੀ ਰਿਪੋਰਟ ਨੂੰ ਮੁੱਢੋਂ ਨਕਾਰਦਿਆਂ ਦੋਸ਼ ਲਾਇਆ ਕਿ ਕਥਿਤ ਬੇਅਦਬੀ ਕਰਵਾਉਣ ਵਾਲੇ ਬਾਦਲ ਪਰਿਵਾਰ ਤੇ ਉਸ ਸਮੇਂ ਦੀ ਸਰਕਾਰ ਦੇ ਨੁਮਾਇੰਦਿਆਂ ਦਾ ਸਿੱਧਾ ਹੱਥ ਹੈ ਅਤੇ ਆਉਂਦੇ ਦਿਨਾਂ ਵਿੱਚ ਬੇਅਦਬੀ ਮਾਮਲਿਆਂ ’ਚ ਇਨਸਾਫ਼ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲਾਂ ਵਿੱਚ ਇੰਡਸਟਰੀ ਲਾਉਣਾ ਗਲਤ ਹੈ।…
  ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਕੈਬਨਿਟ ਮੰਤਰੀਆਂ ਦੀ ਟਹਿਲ ਸੇਵਾ ਕੀਤੀ। ਮੁੱਖ ਮੰਤਰੀ ਵੱਲੋਂ ਵਿਆਹ ਦੀ ਖੁਸ਼ੀ ਸਾਂਝੀ ਕਰਨ ਲਈ ਸਾਰੇ ਵਜ਼ੀਰਾਂ ਨੂੰ ਚਾਹ ਪਾਰਟੀ ਦਾ ਸੱਦਾ ਦਿੱਤਾ ਗਿਆ ਸੀ। ਅੱਜ ਕੈਬਨਿਟ ਦੇ ਸਾਰੇ 14 ਵਜ਼ੀਰਾਂ ਨੇ ਇਸ ਚਾਹ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਹ ਪਾਰਟੀ ਸਵੇਰੇ ਕਰੀਬ 11 ਵਜੇ ਸ਼ੁਰੂ ਹੋਈ ਤੇ ਬਾਅਦ ਦੁਪਹਿਰ 1.30 ਵਜੇ ਤੱਕ ਚੱਲੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਇਸ ਮੌਕੇ ਸ਼ਾਮਲ ਹੋਏ। ਚਾਹ ਪਾਰਟੀ ਵਿੱਚ ਮੁੱਖ ਮੰਤਰੀ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੋਂ ਇਲਾਵਾ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਹਾਜ਼ਰ ਸਨ। ਇਸ ਮੌਕੇ ਪੰਜਾਬ ਵਿਚਲੇ ਸਾਦੇ ਵਿਆਹਾਂ ਦੀ ਪੁਰਾਣੀ ਰਵਾਇਤ ਅਤੇ ਪੰਜਾਬੀ ਵਿਆਹਾਂ ’ਤੇ ਭਾਰੂ ਪੈ ਰਹੀ ਆਧੁਨਿਕਤਾ ਸਬੰਧੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਵਿਆਹਾਂ ਦੀਆਂ ਪੁਰਾਤਨ ਰਸਮਾਂ ਅਤੇ ਵਿਰਾਸਤੀ ਵੰਨਗੀ ਵਾਲੇ ਗੀਤਾਂ ’ਤੇ ਗੱਲਬਾਤ ਕੀਤੀ। ਕੈਬਨਿਟ ਵਜ਼ੀਰਾਂ ਨੇ ਵੀ ਸਾਦੇ ਵਿਆਹਾਂ ਨੂੰ ਸਮੇਂ…
  ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਨਾਗਰਿਕਾਂ ਦੇ ਬੋਲਣ ਦੇ ਅਧਿਕਾਰ ਦੇ ਨਾਲ-ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫ਼ੈਸਲਾ ਵਾਪਸ ਲਵੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ਵਿੱਚ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਗੀਤ ਵਿੱਚ ਪਾਬੰਦੀ ਲਗਾਉਣ ਵਾਲੀ ਕੋਈ ਗੱਲ ਨਹੀਂ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸੰਸਦ ਦੇ ਆਉਂਦੇ ਸੈਸ਼ਨ ਵਿੱਚ ਇਹ ਮਾਮਲਾ ਚੁੱਕਿਆ ਜਾਵੇਗਾ।
  ਸੰਗਰੂਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਤੀਜੀ ਵਾਰ ਲੋਕ ਸਭਾ ਚੋਣ ਜਿੱਤੀ ਹੈ। ਮਾਨ ਨੇ ਪਹਿਲੀ ਵਾਰ ਸਾਲ 1989 ਵਿੱਚ ਤਰਨ ਤਾਰਨ ਲੋਕ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਸਾਲ 1999 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਬਰਨਾਲਾ ਨੂੰ ਹਰਾ ਕੇ ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਜਿੱਤੀ ਸੀ। ਭਾਵੇਂ ਉਸ ਮਗਰੋਂ ਸਿਮਰਨਜੀਤ ਸਿੰੰਘ ਮਾਨ ਨੇ ਸੰਗਰੂਰ ਸੰਸਦੀ ਹਲਕੇ ਤੋਂ ਸਾਲ 1996, 1998, 2004, 2009, 2019 ਵਿੱਚ ਵੀ ਚੋਣ ਲੜੀ ਪਰ ਉਨ੍ਹਾਂ ਨੂੰ ਜਿੱਤ ਹਾਸਲ ਨਹੀਂ ਹੋ ਸਕੀ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਮਾਨ ਦਾ ਜਨਮ 20 ਮਈ 1945 ਨੂੰ ਸ਼ਿਮਲਾ ਵਿੱਚ ਹੋਇਆ। ਸ੍ਰੀ ਮਾਨ ਗੌਰਮਿੰਟ ਕਾਲਜ ਚੰਡੀਗੜ੍ਹ ਤੋਂ ਬੀਏ ਆਨਰਜ਼ ਦੀ ਪੜ੍ਹਾਈ ਵਿੱਚ ਗੋਲਡ ਮੈਡਲਿਸਟ ਹਨ। ਸ੍ਰੀ ਮਾਨ ਨੇ ਸਾਲ 1966 ਵਿੱਚ ਆਈਪੀਐੱਸ ਦੀ ਪ੍ਰੀਖਿਆ ਪਾਸ ਕੀਤੀ ਅਤੇ ਸਾਲ 1967 ਵਿੱਚ ਬਤੌਰ ਆਈਪੀਐੱਸ ਅਧਿਕਾਰੀ ਪੁਲੀਸ ਸੇਵਾ ਜੁਆਇਨ ਕੀਤੀ ਸੀ। ਸਿਮਰਨਜੀਤ ਸਿੰਘ ਮਾਨ ਨੇ ਪੁਲੀਸ ਸੇਵਾ ਦੌਰਾਨ ਏਐੱਸਪੀ ਲੁਧਿਆਣਾ, ਐੱਸਐੱਸਪੀ ਫਿਰੋਜ਼ਪੁਰ, ਐੱਸਐੱਸਪੀ…
  ਚੰਡੀਗੜ੍ਹ - ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਅੱਜ ਆਏ ਨਤੀਜਿਆਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਪੰਜਵੇਂ ਸਥਾਨ ’ਤੇ ਰਹਿਣ ਕਾਰਨ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾਅ ਸਕਿਆ। ਚੋਣ ਨਤੀਜੇ ’ਚ ਪਾਰਟੀ ਦੀ ਕਾਰਗੁਜ਼ਾਰੀ ’ਤੇ ਪਾਰਟੀ ਦੇ ਅੰਦਰੋਂ ਸਵਾਲ ਖੜ੍ਹੇ ਹੋਣ ਲੱਗੇ ਹਨ।ਵਿਧਾਨ ਸਭਾ ਚੋਣਾਂ (ਸ਼੍ਰੋਮਣੀ ਅਕਾਲੀ ਦਲ ਦੀਆਂ 117 ’ਚੋਂ ਤਿੰਨ ਸੀਟਾਂ) ਵਿੱਚ ਕਰਾਰੀ ਹਾਰ ਹੋਣ ਤੋਂ ਤਿੰਨ ਮਹੀਨੇ ਬਾਅਦ ਹੋਈ ਜ਼ਿਮਨੀ ਚੋਣ ਵਿੱਚ ਜਿੱਤਣ ਬਾਰੇ ਕੋਈ ਵੀ ਪਾਰਟੀ ਨਹੀਂ ਸੋਚਦੀ ਪਰ ਸ਼੍ਰੋਮਣੀ ਅਕਾਲੀ ਦਲ ਲਈ ਇਹ ਚੋਣ ਨਤੀਜੇ ਵੱਡਾ ਝਟਕਾ ਇਸ ਲਈ ਵੀ ਹਨ ਕਿਉਂਕਿ ਉਸ ਦੀ ਪੁਰਾਣੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੂੰ ਇਸ ਚੋਣ ’ਚ ਉਸ ਨਾਲੋਂ ਵੱਧ ਵੋਟਾਂ ਮਿਲੀਆਂ ਹਨ ਤੇ ਉਹ ਚੌਥੇ ਸਥਾਨ ’ਤੇ ਰਹੀ ਹੈ। ਸ਼੍ਰੋਮਣੀ ਅਕਾਲੀ 2009 ਤੋਂ ਬਾਅਦ ਇਹ ਸੀਟ ਨਹੀਂ ਜਿੱਤ ਸਕਿਆ ਹੈ ਪਰ ਉਸ ਨੇ ਹਰ ਚੋਣ ਵਿੱਚ ਸਖਤ ਟੱਕਰ ਜ਼ਰੂਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ…
  ਸੰਗਰੂਰ - ਸੰਗਰੂਰ ਸੰਸਦੀ ਹਲਕੇ ਦੀ ਉਪ ਚੋਣ ਹਾਰਨ ਮਗਰੋਂ ਆਮ ਆਦਮੀ ਪਾਰਟੀ ਦਾ ਜਿੱਥੇ ਲੋਕ ਸਭਾ ’ਚ ਖਾਤਾ ਬੰਦ ਹੋ ਗਿਆ ਹੈ, ਉਥੇ ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’ ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ਵਿੱਚ ਮਾਤ ਖਾ ਗਈ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਸਾਲ 2014 ਦੀ ਚੋਣ ਵਿੱਚ ‘ਆਪ’ ਉਮੀਦਵਾਰ ਭਗਵੰਤ ਮਾਨ ਨੇ 2,11,721 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਸਾਲ 2019 ਦੀ ਚੋਣ ਮੌਕੇ ਭਗਵੰਤ ਮਾਨ ਨੇ ਮੁੜ 1,10,211 ਵੋਟਾਂ ਨਾਲ ਜਿੱਤ ਦੇ ਝੰਡੇ ਬੁਲੰਦ ਰੱਖੇ। ਫਰਵਰੀ ਮਹੀਨੇ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 92 ਸੀਟਾਂ ਜਿੱਤ ਕੇ ਸੂਬੇ ਦੀ ਸੱਤਾ ’ਤੇ ਕਾਬਜ਼ ਹੋਈ ਅਤੇ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ। ਉਨ੍ਹਾਂ ਦੇ ਅਸਤੀਫਾ ਦੇਣ ਨਾਲ ਸੰਗਰੂਰ ਲੋਕ ਸਭਾ ਸੀਟ ਖਾਲੀ ਹੋਈ ਸੀ ਜਿੱਥੋਂ ਅੱਜ ਆਏ ਚੋਣ ਨਤੀਜਿਆਂ ਵਿੱਚ ‘ਆਪ’ ਉਮੀਦਵਾਰ ਦੀ ਹਾਰ ਹੋਣ ਨਾਲ ਪਾਰਟੀ ਦੀ ਲੋਕ ਸਭਾ ’ਚ ਨੁਮਾਇੰਦਗੀ ਖਤਮ ਹੋ ਗਈ ਹੈ। ਪੰਜਾਬ ਵਿਧਾਨ ਸਭਾ…
  ਸੰਗਰੂਰ - ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ। ਪਹਿਲੇ ਦੋ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦੀਆਂ ਜ਼ਮਾਨਤਾ ਜ਼ਬਤ ਹੋ ਗਈਆਂ। ਇਹ ਹਾਰ ਮੁੱਖ ਮੰਤਰੀ ਲਈ ਨਿੱਜੀ ਤੌਰ ’ਤੇ ਨਮੋਸ਼ੀ ਦੀ ਹਾਲਤ ਹੈ ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਵੀ ਹੈ। ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਵੇਲੇ ਇਹ ਦੋਵੇਂ ਉਮੀਦਵਾਰਾਂ ਵਿੱਚ ਫਸਵੀਂ ਟੱਕਰ ਨਜ਼ਰ ਆ ਰਹੀ ਸੀ। ਸ਼ੁਰੂ ਵਿੱਚ ਆਪ ਉਮੀਦਵਾਰ ਨੇ ਲੀਡ ਲਈ ਪਰ ਬਾਅਦ ਵਿੱਚ ਸ੍ਰੀ ਮਾਨ ਅੱਗੇ ਨਿਕਲ ਗਏ। ਭਾਵੇਂ ਉਨ੍ਹਾਂ ਦੀ ਲੀਡ ਦਾ ਅੰਤਰ ਕਾਫੀ ਘੱਟ…
  ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਆਗੂਆਂ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਕਾਂਗਰਸੀ ਆਗੂ ਅਤੇ ਮਕਬੂਲ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਸੀਬੀਆਈ ਜਾਂ ਐੱਨਆਈਏ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਵਫ਼ਦ ਨੇ ਕਿਹਾ ਕਿ ਸੂਬਾ ਸਰਕਾਰ ’ਤੇ ਕਿਸੇ ਨੂੰ ਭਰੋਸਾ ਨਹੀਂ ਹੈ। ਇਸ ਮੌਕੇ ਵਫ਼ਦ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਹਾਜ਼ਰ ਸਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ‘ਆਪ’ ਨੂੰ ਫਤਵਾ ਮਿਲਿਆ ਹੈ ਪਰ ਇਹ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।ਕੌਮਾਂਤਰੀ ਪ੍ਰਸਿੱਧੀ ਵਾਲੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਹੋਇਆ ਕਤਲ ਸਾਰਿਆਂ ਲਈ ਚਿਤਾਵਨੀ ਹੈ। ਇਹ ਕਤਲ ਦਾ ਕੋਈ…
  ਚੰਡੀਗੜ੍ਹ/ਮਾਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤੇ ਜਾਣ ਮਗਰੋਂ ਪਰਿਵਾਰ ਨੇ ਅੱਜ ਉਸ ਦੇ ਪੋਸਟਮਾਰਟਮ ਦੀ ਮਨਜ਼ੂਰੀ ਦੇ ਦਿੱਤੀ। ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦਾ ਭਲਕੇ ਸਸਕਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿੱਖ ਕੇ ਉਕਤ ਮਾਮਲੇ ਦੀ ਜਾਂਚ ਲਈ ਬੇਨਤੀ ਕੀਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐੱਨਆਈਏ) ਵਰਗੀ ਕੇਂਦਰੀ ਜਾਂਚ ਏਜੰਸੀ ਨੂੰ ਸ਼ਾਮਲ ਕਰਨ ਅਤੇ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਰਵਾਉਣ ਦੀ ਮੰਗ ਕੀਤੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਘਿਾਣਾਉਣੇ ਅਪਰਾਧ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੱਤਿਆ ਦੇ ਮਾਮਲੇ ਵਿੱਚ ਸ਼ਾਮਲ…
  ਚੰਡੀਗੜ੍ਹ - ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ ਕਿ ‘ਆਪ’ ਨੇ ਰਾਜ ਸਭਾ ਦੀਆਂ ਦੋ ਸੀਟਾਂ ਲਈ ਵਾਤਾਵਰਨ ਪ੍ਰੇਮੀ ਅਤੇ ਪੰਜਾਬੀ ਸੱਭਿਆਚਾਰ ਤੇ ਸਿੱਖਿਆ ਖੇਤਰ ਵਿੱਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਨਾਮਜ਼ਦ ਕੀਤਾ ਹੈ। ‘ਆਪ’ ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ 31 ਮਈ ਦਿਨ ਸੋਮਵਾਰ ਨੂੰ ਦਾਖਲ ਕਰੇਗੀ। ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਭਾ ਮੈਂਬਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 31 ਮਈ ਆਖਰੀ ਤਰੀਕ ਰੱਖੀ ਗਈ ਹੈ, ਜਦੋਂ ਕਿ ਵੋਟਿੰਗ 10 ਜੂਨ ਨੂੰ ਹੋਵੇਗੀ। ਇਹ ਦੋਵੇਂ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ’ਤੇ ਖਾਲ੍ਹੀ ਹੋਈਆਂ ਸਨ।ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਜਨਮ ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਹੋਇਆ। ਉਹ ਪਿਛਲੇ ਲੰਬੇ ਸਮੇਂ ਤੋਂ ਵਾਤਾਵਰਨ ਦੀ ਸਾਂਭ-ਸੰਭਾਲ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com