ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਮਿੱਤਲ ਨੇ ਕਿਹਾ ਕਿ ਉਨ੍ਹਾਂ ਬੇਹੱਦ ਭਰੇ ਮਨ ਨਾਲ ਪਿਤਰੀ ਪਾਰਟੀ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਨੂੰ ਸਹੀ ਸੇਧ ਦੇਣ ਦੇ ਸਮਰੱਥ ਹੈ। ਸ੍ਰੀ ਮਿੱਤਲ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਪ੍ਰਸ਼ੰਸਾ ਦੇ ਪੁਲ ਵੀ ਬੰਨ੍ਹੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮੁੱਢ ਮੈਂ (ਮਿੱਤਲ) ਬੰਨ੍ਹਿਆ ਸੀ ਤੇ ਹੁਣ ਉਸੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਣ ਹੈ। ਭਾਜਪਾ ਵੱਲੋਂ ਟਿਕਟ ਨਾ ਦੇਣ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਟਿਕਟ ਦਿੱਤੀ ਗਈ ਹੈ ਜਿਸ ਨੇ ਕਾਂਗਰਸ ਦੇ 5 ਸਾਲਾ ਰਾਜ ਦੌਰਾਨ ਭਾਜਪਾ ਵਰਕਰਾਂ ਦੀ ਸਾਰ ਨਹੀਂ ਲਈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਜ਼ਿਲ੍ਹੇ ਵਿੱਚ ਭਾਜਪਾ ਵਰਕਰਾਂ…
  ਜਲੰਧਰ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਸ਼੍ਰੋਮਣੀ ਅਕਾਲੀ ਦਲ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਉਹ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਤੇ ਹੋਛੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ। ਅਕਾਲੀ ਦਲ ਵੱਲੋਂ ਇਸ ਸਬੰਧੀ ਕੀਤੀ ਜਾ ਰਹੀ ਰਾਜਨੀਤੀ ਦੀ ਉਹ ਸਖਤ ਨਿਖੇਧੀ ਕਰਦੇ ਹਨ। ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਗੱਲਾਂ ਮੁੱਖ ਮੰਤਰੀ ਤੱਕ ਨਹੀਂ ਪਹੁੰਚਦੀਆਂ। ਉਹ ਥੋੜ੍ਹੇ ਦਿਨ ਪਹਿਲਾਂ ਜਦੋਂ ਇਕ-ਦੋ ਵਾਰ ਪੰਜਾਬ ਆਏ ਸਨ ਤਾਂ ਉਨ੍ਹਾਂ ਨੂੰ ਇਸ ਮਸਲੇ ਬਾਰੇ ਜਾਣੂ ਕਰਵਾਇਆ ਗਿਆ ਸੀ। ਕੇਜਰੀਵਾਲ ਨੇ ਦਿੱਲੀ ਸਰਕਾਰ ਦੀ ਸਥਿਤੀ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਉਥੋਂ ਦੀ ਪੁਲੀਸ ਤੇ ਅਮਨ ਕਾਨੂੰਨ ਦੀ ਸਥਿਤੀ ਕੇਂਦਰ ਸਰਕਾਰ ਦੇ ਹੱਥਾਂ ਵਿਚ ਹੈ, ਜਿਸ ਕਿਸੇ ਦੀ ਵੀ ਸਜ਼ਾ ਘੱਟ ਕਰਨੀ ਹੁੰਦੀ ਹੈ, ਰਿਹਾਈ ਕਰਵਾਉਣੀ ਹੁੰਦੀ ਹੈ ਜਾਂ ਸਜ਼ਾ ਮੁਆਫ ਕਰਵਾਉਣੀ ਹੁੰਦੀ ਹੈ, ਇਹ…
  ਪਟਿਆਲਾ - ਕਰੀਬ ਢਾਈ ਮਹੀਨਿਆਂ ਤੋਂ ਪਟਿਆਲਾ ਦੀ ਜੇਲ੍ਹ ਵਿਚ ਬੰਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਹ ਪਿਛਲੇ ਸਾਲ 18 ਨਵੰਬਰ ਤੋਂ ਜੇਲ੍ਹ ’ਚ ਬੰਦ ਸਨ। ਆਪਣੇ ਆਪ ਨੂੰ ਬੇਗੁਨਾਹ ਕਰਾਰ ਦਿੰਦਿਆਂ ਖਹਿਰਾ ਨੇ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ, ਮਨਘੜਤ ਅਤੇ ਬੇਬੁਨਿਆਦ ਦੱਸਿਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਸ ਕੇਸ ਦੀ ਸਾਜ਼ਿਸ਼ ਭਾਜਪਾ, ‘ਆਪ’ ਅਤੇ ਕੁਝ ਦਾਗ਼ੀ ਕਾਂਗਰਸੀਆਂ ਨੇ ਘੜੀ ਸੀ ਜਿਸ ਨੂੰ ਉਹ ਬੇਨਕਾਬ ਕਰਨਗੇ। ਈਡੀ ਵੱਲੋਂ ਦਰਜ ਕੀਤੇ ਗਏ ਕੇਸ ’ਚ ਸੁਖਪਾਲ ਖਹਿਰਾ ’ਤੇ 2015 ’ਚ ਵਿਦੇਸ਼ ਤੋਂ ਚੰਦੇ ਦੇ ਰੂਪ ’ਚ ਮੋਟੀ ਰਕਮ ਇਕੱਠੀ ਕਰਨ ਦੇ ਦੋਸ਼ ਲਾਏ ਗਏ ਹਨ। ਹੇਠਲੀ ਅਦਾਲਤ ਤੋਂ ਜ਼ਮਾਨਤ ਨਾ ਮਿਲਣ ਉਪਰੰਤ ਉਨ੍ਹਾਂ ਹਾਈ ਕੋਰਟ ਦਾ ਰੁਖ ਕੀਤਾ ਸੀ ਜਿਥੋਂ 27 ਜਨਵਰੀ ਨੂੰ ਰਾਹਤ ਮਿਲ ਗਈ ਸੀ। ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਕਿਹਾ ਕਿ ਸ੍ਰੀ ਖਹਿਰਾ ਨੂੰ ਅੱਜ ਡੇਢ ਵਜੇ ਰਿਹਾਅ ਕੀਤਾ ਗਿਆ ਹੈ। ਰਿਹਾਈ ਉਪਰੰਤ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ…
  ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਹੋਣ ਦਾ ਦਾਅਵਾ ਕਰ ਕੇ ਅਮਰੀਕਾ ਵਾਸੀ ਸੁਮਨ ਤੂਰ ਨੇ ਚੋਣਾਂ ਦੇ ਭਖੇ ਮਾਹੌਲ ਦੌਰਾਨ ਅੱਜ ਕਾਂਗਰਸ ਆਗੂ ’ਤੇ ਉਂਗਲ ਉਠਾਈ ਹੈ| ਸੁਮਨ ਤੂਰ ਨੇ ਸਿੱਧੂ ਦੀ ਭੈਣ ਹੋਣ ਦਾ ਦਾਅਵਾ ਕਰ ਕੇ ਗੰਭੀਰ ਇਲਜ਼ਾਮ ਲਾਏ ਹਨ| ਉਨ੍ਹਾਂ ਅੱਜ ਇੱਥੇ ਮੀਡੀਆ ਵਾਰਤਾ ਦੌਰਾਨ ਦੋਸ਼ ਲਾਏ ਕਿ ਨਵਜੋਤ ਸਿੱਧੂ ਨੇ 1986 ਵਿਚ ਪਿਤਾ ਭਗਵੰਤ ਸਿੰਘ ਦੀ ਮੌਤ ਹੋਣ ਮਗਰੋਂ ਮਾਂ ਨੂੰ ਘਰੋਂ ਕੱਢ ਦਿੱਤਾ ਸੀ ਅਤੇ ਧੀਆਂ-ਪੁੱਤਰਾਂ ਦੇ ਹੁੰਦਿਆਂ ਉਨ੍ਹਾਂ ਦੀ ਮਾਂ ਬਿਨਾਂ ਸਾਂਭ-ਸੰਭਾਲ ਮੌਤ ਦੇ ਮੂੰਹ ਜਾ ਪਈ| ਸੁਮਨ ਤੂਰ ਨੇ ਦੋਸ਼ ਲਾਇਆ ਕਿ ਸਿੱਧੂ ਨੇ ਪੈਸੇ ਲਈ ਪਰਿਵਾਰ ਦੀ ਪ੍ਰਵਾਹ ਨਹੀਂ ਕੀਤੀ ਅਤੇ ਪਰਿਵਾਰ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਵੀ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਉਹ ਪੰਜਾਬ ਦੀਆਂ ਭੈਣਾਂ ਅਤੇ ਮਾਵਾਂ ਨੂੰ ਅਪੀਲ ਕਰਦੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਨਵਜੋਤ ਸਿੱਧੂ ਨੂੰ ਪੰਜਾਬ ਦੇ ਲੋਕ ਸੁਆਲ ਕਰਨ ਕਿ ਉਸ ਨੇ (ਸਿੱਧੂ) ਨੇ…
  ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ੁਬਾਨੀ ਕਿਹਾ ਹੈ ਕਿ ਉਹ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ 31 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰੇ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਨੇ ਮਜੀਠੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਦੀ ਉਸ ਦਲੀਲ ਦਾ ਨੋਟਿਸ ਲਿਆ ਕਿ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਲੋੜ ਹੈ ਕਿਉਂਕਿ ਮੁਲਜ਼ਮ 'ਸਿਆਸੀ ਬਦਲਾਖੋਰੀ' ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
  ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਦਰਜ ਮਾਮਲੇ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ। ਦੋ ਵਾਰ ਦੇ ਵਿਧਾਇਕ ਨੂੰ ਕੇਂਦਰੀ ਏਜੰਸੀ ਨੇ ਪਿਛਲੇ ਸਾਲ 11 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਸਟਿਸ ਸੁਰੇਸ਼ਵਰ ਠਾਕੁਰ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਪਟੀਸ਼ਨ ਮਨਜ਼ੂਰ ਕਰ ਲਈ।
  ਨਵੀਂ ਦਿੱਲੀ - ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦਰਮਿਆਨ ਹੋਈ ਸੀਟਾਂ ਦੀ ਵੰਡ ਤਹਿਤ ਭਾਜਪਾ ਪੰਜਾਬ 'ਚ 65 ਸੀਟਾਂ 'ਤੇ ਚੋਣਾਂ ਲੜੇਗੀ, ਜਦਕਿ ਕੈਪਟਨ ਦੀ ਪੰਜਾਬ ਲੋਕ ਕਾਂਗਰਸ 37 ਅਤੇ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ 'ਤੇ ਚੋਣ ਲੜੇਗੀ | ਇਹ ਐਲਾਨ ਸੋਮਵਾਰ ਨੂੰ ਦਿੱਲੀ 'ਚ ਭਾਜਪਾ ਦੇ ਹੈੱਡਕੁਆਰਟਰ ਵਿਖੇ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਕੀਤਾ ਗਿਆ, ਜਿਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਸਨ |ਭਾਜਪਾ ਨੇ ਪੰਜਾਬ ਪ੍ਰਤੀ ਆਪਣਾ ਨਜ਼ਰੀਆ ਪੇਸ਼ ਕਰਦਿਆਂ ਮੁੱਖ ਤੌਰ 'ਤੇ ਰਾਸ਼ਟਰੀ ਸੁਰੱਖਿਆ ਨੂੰ ਫੋਕਸ 'ਚ ਰੱਖਿਆ | ਇਸ ਸੰਬੰਧੀ ਭਾਜਪਾ ਪ੍ਰਧਾਨ ਜੇ.ਪੀ.ਨੱਢਾ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਲਿਹਾਜ਼ ਨਾਲ ਅਹਿਮ ਸਰਹੱਦੀ ਸੂਬੇ ਪੰਜਾਬ 'ਚ ਭਾਜਪਾ ਦਾ ਮਕਸਦ ਸਿਰਫ਼ ਸਰਕਾਰ ਬਦਲਣਾ ਨਹੀਂ ਸਗੋਂ ਇਹ ਚੋਣਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਵੀ ਹਨ | ਨੱਢਾ ਨੇ ਗੁਆਂਢੀ ਦੇਸ਼ ਪਾਕਿਸਤਾਨ ਨਾਲ ਭਾਰਤ ਦੇ ਸੰਬੰਧਾਂ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ…
  ਧੂਰੀ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਧੂਰੀ ਫੇਰੀ ਦੌਰਾਨ ਹਲਕਾ ਧੂਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸੁਖਬੀਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪ੍ਰੋ. ਭੁੱਲਰ ਦੀ ਰਿਹਾਈ ਵਿੱਚ ਸਭ ਤੋਂ ਵੱਡਾ ਅੜਿੱਕਾ ਹੈ, ਜਿਸ ਨੇ ਤਿੰਨ ਵਾਰ ਰਿਹਾਈ ਦੀ ਫਾਈਲ ’ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ‘ਆਪ’ ਨੂੰ ਪੰਜਾਬ ’ਚ ਕੋਈ ਵਧੀਆ ਬੰਦਾ ਨਾ ਮਿਲਿਆ ਤਾਂ ਮਜਬੂਰੀਵੱਸ ਉਨ੍ਹਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਸੁਲਝੇ ਹੋਏ ਅਤੇ ਦੂਰ-ਅੰਦੇਸ਼ੀ ਸੋਚ ਵਾਲੇ ਉਮੀਦਵਾਰ ਬਾਬੂ ਗਰਗ ਨੂੰ ਜਿਤਾਉਣ ਅਤੇ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਉਹ ਸਰਕਾਰ ਵਿੱਚ ਚੰਗੇ ਮਹਿਕਮੇ ਦੇ ਮੰਤਰੀ ਹੋਣਗੇ। ਇਸ ਮੌਕੇ ਪਾਰਟੀ ਉਮੀਦਵਾਰ…
  ਲੁਧਿਆਣਾ - ਕਰੋਨਾ ਪਾਜ਼ੇਟਿਵ ਆਉਣ ਮਗਰੋਂ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਦਾਖਲ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹੋ ਚੁੱਕੇ ਹਨ। ਹਸਪਤਾਲ ਤੋਂ ਵੀਡੀਓ ਜਾਰੀ ਕਰ ਕੇ ਪ੍ਰਕਾਸ਼ ਸਿੰਘ ਬਾਦਲ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਬਿਆਨ ਦਿੱਤਾ ਹੈ। ਵੀਡੀਓ ਰਾਹੀਂ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ, ਜਦਕਿ ਕੇਂਦਰ ਸਰਕਾਰ ਤੇ ਅਦਾਲਤ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕੇਜਰੀਵਾਲ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਦੀ ਸ਼ੁਰੂਆਤ ਵਿੱਚ ਦੱਸਿਆ ਹੈ ਕਿ ਇਸ ਸਮੇਂ ਉਹ ਪੂਰੀ ਤਰ੍ਹਾਂ ਸਿਹਤਮੰਦ ਹਨ ਤੇ ਉਮੀਦ ਹੈ ਕਿ ਉਨ੍ਹਾਂ ਨੂੰ ਹਸਪਤਾਲ ’ਚੋਂ ਜਲਦੀ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡਾ ਮਾਮਲਾ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਹੈ, ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਕੇਂਦਰ ਸਰਕਾਰ ਤੇ ਅਦਾਲਤ ਨੇ…
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਵਾਸਤੇ ਸੱਦੇ ਗਏ ਦਿੱਲੀ ਕਮੇਟੀ ਦੇ ਜਨਰਲ ਹਾਊਸ ਦੀ ਕਾਰਵਾਈ 12 ਵਜੇ ਸ਼ੁਰੂ ਹੋਈ ਅਤੇ ਦੇਰ ਰਾਤ ਪਈਆਂ ਵੋਟਾਂ ਦੌਰਾਨ ਹਰਮੀਤ ਸਿੰਘ ਕਾਲਕਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਪਹਿਲਾਂ ਰਸਮੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਦੇ ਅਹੁਦੇ ਲਈ ਹਰਮੀਤ ਸਿੰਘ ਕਾਲਕਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਪਰਮਜੀਤ ਸਿੰਘ ਸਰਨਾ ਦਾ ਨਾਂਅ ਪੇਸ਼ ਕੀਤਾ ਗਿਆ ਸੀ। ਜਦੋਂ ਹਾਲੇ ਤਿੰਨ ਵੋਟਾਂ ਹੀ ਪਈਆਂ ਸਨ ਤਾਂ ਇਕ ਵੋਟ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਇਕ ਮੈਂਬਰ ਸੁਖਬੀਰ ਸਿੰਘ ਕਾਲੜਾ ਵਲੋਂ ਵੋਟ ਪਾਉਣ ਤੋਂ ਪਹਿਲਾਂ ਕਿਸੇ ਨੂੰ ਵਿਖਾਏ ਜਾਣ ਦਾ ਦੋਸ਼ ਲਾਇਆ ਗਿਆ। ਇਹ ਗੁਪਤ ਮਤਦਾਨ ਦਾ ਨਿਯਮ ਹੋਣ ਕਰਕੇ ਸਰਨਾ ਧੜੇ ਵਲੋਂ ਸੁਖਬੀਰ ਕਾਲੜਾ ਦੀ ਵੋਟ ਰੱਦ ਕਰਨ ਦੀ ਮੰਗ ਕੀਤੀ ਗਈ ਪਰ ਬਾਦਲ ਦਲ ਇਸ ਦੇ ਲਈ ਤਿਆਰ ਨਹੀਂ ਹੋਇਆ। ਇਸ ਮਸਲੇ ਨੂੰ ਲੈ ਕੇ ਦੋਵੇਂ ਧਿਰਾਂ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com