ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਠਿੰਡਾ - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਗੁਰੂ ਨਾਨਕ ਦੇਵ ਨੂੰ ਸ਼ਰਧਾਂਜਲੀ ਵਜੋਂ ਨਿਊ ਦਿੱਲੀ-ਲੋਹੀਆਂ ਖਾਸ-ਨਿਊ ਦਿੱਲੀ ਇੰਟਰਸਿਟੀ ਐਕਸਪ੍ਰੈੱਸ ਦਾ ਨਾਂ ਬਦਲ ਕੇ ‘ਸਰਬੱਤ ਦਾ ਭਲਾ ਐਕਸਪ੍ਰੈੱਸ’ ਰੱਖਣ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ ਹੈ। ਕੇਂਦਰੀ ਮੰਤਰੀ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਲਈ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਨ ਦੀ ਬੇਨਤੀ ਕੀਤੀ ਸੀ ਤੇ ਸੁਝਾਅ ਦਿੱਤਾ ਸੀ ਕਿ ਸੁਲਤਾਨਪੁਰ ਲੋਧੀ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦਾ ਨਾਂ ‘ਸਰਬੱਤ ਦਾ ਭਲਾ ਐਕਸਪ੍ਰੈੱਸ’ ਰੱਖਿਆ ਜਾਵੇ। ਬੀਬਾ ਬਾਦਲ ਨੇ ਕਿਹਾ ਕਿ ਉਹ ਕੱਲ੍ਹ ਸਵੇਰੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਇਸ ਰੇਲ ਗੱਡੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਗੱਡੀ ਕੱਲ੍ਹ ਸ਼ਾਮ ਦੋ ਵੱਜ ਕੇ ਅਠੱਤੀ ਮਿੰਟ ’ਤੇ ਸੁਲਤਾਨਪੁਰ ਲੋਧੀ ਪਹੁੰਚੇਗੀ।
    ਜਲੰਧਰ - ਹਿੰਦੂ ਤਖਤ ਦੇ ਪੰਚਾਨੰਦ ਗਿਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਅਤੇ ਖਾਲਿਸਤਾਨੀਆਂ ਦੀ ਰਿਹਾਈ ਕਰਨ ਦੇ ਫੈਸਲੇ ਨਾਲ ਖਾਲਿਸਤਾਨੀਆਂ ਦੇ ਹੌਂਸਲੇ ਬੁਲੰਦ ਹੋਣਗੇ ਅਤੇ ਜੇਕਰ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਜੇਲ੍ਹ ਤੋਂ ਰਿਹਾ ਹੋ ਕੇ ਦਹਿਸ਼ਤ ਫੈਲਾਉਣਗੇ ਅਤੇ ਪੰਜਾਬ ਅਤੇ ਦੇਸ਼ ਨੂੰ ਤੋੜਣਗੇ ਅਤੇ ਵਧੇਰੇ ਸਰਗਰਮੀ ਨਾਲ ਕੰਮ ਕਰਣਗੇ। ਪੰਚਾਨੰਦ ਗਿਰੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ, ਜੋ ਬੇਅੰਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦਾ ਕਾਤਲ ਹੈ, ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਤੁਰੰਤ ਫਾਂਸੀ ਦਿੱਤੀ ਜਾਵੇ ਅਤੇ ਉਸ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਨਾ ਬਦਲਿਆ ਜਾਵੇ।ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਵੋਟਾਂ ਕੇ ਚੱਕਰ ਵਿੱਚ ਦੇਸ਼ ਨੂੰ ਤੋੜਨ ਦੇ ਸੁਪਨੇ ਵੇਖਣ ਵਾਲਿਆਂ ਨੂੰ ਖੁਸ਼ ਕਰਨ ਲਈ ਬੱਬਰ ਖਾਲਸਾ ਦੇ ਖਾੜਕੂ ਨੂੰ ਫਾਂਸੀ ਦੀ ਬਜਾਏ ਉਮਰ ਕੈਦ ਵਿਚ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਅਪੀਲ ਕੀਤੀ ਕਿ ਉੁਹ 1984 ਦੌਰਾਨ ਬੋਕਾਰੋ ’ਚ ਹੋਏ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਜਾਂ ਇਨ੍ਹਾਂ ਨੂੰ ਸੀਬੀਆਈ ਹਵਾਲੇ ਕਰਨ। ਸ੍ਰੀ ਬਾਦਲ ਐਲਾਨ ਕੀਤਾ ਕਿ ਅਕਾਲੀ ਦਲ ਇਨ੍ਹਾਂ ਕੇਸਾਂ ਦੇ ਅਧਿਐਨ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੀ ਇੱਕ ਟੀਮ ਭੇਜੇਗਾ ਅਤੇ ਉਸ ਤੋਂ ਬਾਅਦ ਇਸ ਮਾਮਲੇ ਨੂੰ ਉੱਚ ਪੱਧਰ ਉੱਤੇ ਉਠਾਇਆ ਜਾਵੇਗਾ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਅੱਜ ਬੋਕਾਰੋ ਵਿਚ ਇੱਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 1984 ਵਿਚ ਕਥਿਤ ਤੌਰ ਕਾਂਗਰਸੀਆਂ ਦੇ ਇਸ਼ਾਰੇ ਉੱਤੇ 100 ਤੋਂ ਵੱਧ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ ਪਰ ਮੁਲਜ਼ਮਾਂ ਨੂੰ ਹੁਣ ਤਕ ਸਜ਼ਾ ਨਹੀਂ ਦਿੱਤੀ ਗਈ ਹੈ। ਉਨ੍ਹਾਂ ਝਾਰਖੰਡ ਦੇ ਮੁੱਖ ਮੰਤਰੀ ਨੂੰ ’84 ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਵਾਸਤੇ ਇੱਕ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਅਪੀਲ ਕੀਤੀ। ਦਿੱਲੀ ਅਤੇ ਕਾਨਪੁਰ…
    ਲੁਧਿਆਣਾ - ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਸ. ਬੇਅੰਤ ਸਿੰਘ ਨੂੰ ਕਤਲ ਕਰਨ ਵਾਲੇ ਰਾਜੋਆਣਾ ਦੀ ਸਜ਼ਾ ਨੂੰ ਬਦਲਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ | ਸ. ਬਿੱਟੂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਵਾਲਾ ਫ਼ੈਸਲਾ ਵਾਪਸ ਨਾ ਲਿਆ ਤਾਂ ਇਸ ਨਾਲ ਰਾਸ਼ਟਰਵਾਦ ਨੂੰ ਲੈ ਕੇ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਹੈ, ਉਹ ਝੂਠੀ ਪੈ ਜਾਵੇਗੀ ਕਿਉਂਕਿ ਉਨ੍ਹਾਂ ਸੰਯੁਕਤ ਰਾਸ਼ਟਰ 'ਚ ਅੱਤਵਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਗਟਾਇਆ ਸੀ | ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦਾ ਪਰਿਵਾਰ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦਾ ਵਿਰੋਧ ਕਰਦੇ ਹਨ |
    ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਪੰਜਾਬ ਵਿੱਚ ਅਤਿਵਾਦ ਦੌਰਾਨ ਕੀਤੇ ਅਪਰਾਧਾਂ ਲਈ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਮੌਕੇ ਇਨਸਾਨੀਅਤ ਦੇ ਪੱਖ ਤੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਇਕ ਸਿੱਖ ਦੀ ਮੌਤ ਦੀ ਸਜ਼ਾ ਨੂੰ ਵਿਸ਼ੇਸ਼ ਮੁਆਫ਼ੀ ਵਜੋਂ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਧਰ, ਕੇਂਦਰ ਨੇ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਕੁਝ ਹੋਰ ਕੈਦੀ ਰਿਹਾਅ ਕਰਨ ਦੀ ਤਿਆਰੀ ਕਰ ਲਈ ਹੈ।ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਇਕ ਬਿਆਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਮੁਲਕ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਨੌਂ ਸਿੱਖ ਕੈਦੀਆਂ ਨੂੰ ਵਿਸ਼ੇਸ਼ ਮੁਆਫ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਇਕ ਕੇਸ ਵਿੱਚ ਮੌਤ ਦੇ ਸਜ਼ਾਯਾਫ਼ਤਾ ਸਿੱਖ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਹੋਰਨਾਂ ਕੇਸਾਂ ਵਿੱਚ ਉਮਰ ਕੈਦ ਤੇ ਹੋਰ ਸਜ਼ਾਵਾਂ…
    ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲੋਂ ਗੱਠਜੋੜ ਤੋੜ ਦਿੱਤਾ ਹੈ ਪਰ ਪੰਜਾਬ ਅਤੇ ਦਿੱਲੀ ਵਿਚ ਦੋਹਾਂ ਪਾਰਟੀਆਂ ਦਾ ਗੱਠਜੋੜ ਜਾਰੀ ਰਹੇਗਾ। ਇਹ ਖੁਲਾਸਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਹ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ।ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਦੱਸਿਆ ਕਿ ਬੀਤੀ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿਚ ਭਾਜਪਾ ਵਲੋਂ ਗੱਠਜੋੜ ਧਰਮ ਦੇ ਨਿਯਮ ਤੋੜਨ ਬਾਰੇ ਚਰਚਾ ਕੀਤੀ ਗਈ ਸੀ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਵਿਧਾਇਕ ਨੂੰ ਭਾਜਪਾ ਵਿਚ ਸ਼ਾਮਲ ਕਰਨ ਦਾ ਫੈਸਲਾ ਅਨੈਤਿਕ ਹੈ ਅਤੇ ਇਸ ਨਾਲ ਗੱਠਜੋੜ ਧਰਮ ਦੀ ਮਰਿਆਦਾ ਦੀ ਉਲੰਘਣਾ ਹੋਈ ਹੈ। ਇਸ ਕਾਰਨ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਹਰਿਆਣਾ ਵਿਚ ਭਾਜਪਾ ਨਾਲ ਸਬੰਧ ਤੋੜ ਦਿੱਤੇ ਹਨ ਪਰ ਪੰਜਾਬ ਅਤੇ ਦਿੱਲੀ ਵਿਚ ਭਾਜਪਾ ਨਾਲ ਗੱਠਜੋੜ…
    ਲਹਿਰਾਗਾਗਾ - ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਇੱਥੇ ਨਗਰ ਕੌਂਸਲ ਲਈ ਲਿਆਂਦੀਆਂ ਨਵੀਆਂ ਸਫ਼ਾਈ ਰੇਹੜੀਆਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦਾ ‘ਇੱਕ ਦੇਸ਼ ਇੱਕ ਭਾਸ਼ਾ’ ਦਾ ਸੰਕਲਪ ਮੁਲਕ ਲਈ ਖ਼ਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਰੀਆਂ ਭਾਸ਼ਾਵਾਂ ਸਿੱਖਣੀਆਂ ਜ਼ਰੂਰੀ ਹਨ ਪਰ ਮਾਂ ਬੋਲੀ ਨੂੰ ਨਹੀਂ ਭੁਲਾਇਆ ਜਾ ਸਕਦਾ। ਬੀਬੀ ਭੱਠਲ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਨਾਲ ਦੇਸ਼ ਵਿਚ ਫ਼ਿਰਕੂਵਾਦ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਪ ਚੋਣਾਂ ’ਚ ਕਾਂਗਰਸ ਪੂਰਨ ਜਿੱਤ ਹਾਸਲ ਕਰ ਕੇ ਅਕਾਲੀ ਦਲ ਅਤੇ ਭਾਜਪਾ ਨੂੰ ਸਬਕ ਸਿਖਾਏਗੀ। ਉਹ ਹਾਈ ਕਮਾਂਡ ਦੀ ਹਦਾਇਤ ’ਤੇ ਸੂਬੇ ਤੋਂ ਬਾਹਰ ਜਾ ਕੇ ਵੀ ਪਾਰਟੀ ਦਾ ਪ੍ਰਚਾਰ ਕਰਨਗੇ।
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਬਾਦਲ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ ਜਿਸ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵੀ ਵਾਪਰੀਆਂ। ਮੁੱਖ ਮੰਤਰੀ ਵਲੋਂ ਇਕ ਅਖਬਾਰ ਨੂੰ ਦਿੱਤੀ ਇੰਟਰਵਿਊ ਮਗਰੋਂ ਪਾਰਟੀ ਦੇ ਅੰਦਰ ਤੇ ਬਾਹਰ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਬਾਦਲਾਂ ਨੂੰ ਬੇਅਦਬੀ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਸਬੰਧੀ ਕਲੀਨ ਚਿੱਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਨੁਕਤੇ ’ਤੇ ਉਨ੍ਹਾਂ ਇਹ ਗੱਲ ਨਹੀਂ ਕਹੀ ਕਿ ਪ੍ਰਕਾਸ਼ ਸਿੰਘ ਬਾਦਲ ਜਾਂ ਉਸ ਦਾ ਪੁੱਤਰ ਸੁਖਬੀਰ ਬੇਅਦਬੀ ਵਿੱਚ ਸ਼ਾਮਲ ਨਹੀਂ ਹਨ। ਭਾਵੇਂ ਬਾਦਲ ਨੇ ਖੁਦ ਉੱਥੇ ਜਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਨਹੀਂ ਕੀਤੀ ਸੀ ਪਰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਰੱਦ ਨਹੀਂ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਬਾਦਲ ਪਵਿੱਤਰ ਗ੍ਰੰਥ ਦੀ ਬੇਅਦਬੀ ਦਾ ਜੁਰਮ ਕਰਨ ਵਾਲੇ ਵਿਅਕਤੀ ਜਿੰਨੇ ਹੀ ਜ਼ਿੰਮੇਵਾਰ ਹਨ ਜਿਸ ਨਾਲ…
    ਜਲੰਧਰ - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਇਆ ਕਿ ਉਹ ਬਾਦਲਾਂ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸੇ ਕਰਕੇ ਉਨ੍ਹਾਂ ਨੇ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ।ਉਨ੍ਹਾਂ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਕਰਕੇ ਬੇਅਦਬੀ ਕਾਂਡ ਬਾਰੇ ਬਣਾਈ ਗਈ ਸਿਟ ਦੀ ਜਾਂਚ ਨੂੰ ਲੀਹੋਂ ਲਾਹੁਣ ਦਾ ਯਤਨ ਕੀਤਾ ਹੈ। ਕਾਂਗਰਸ ਸਰਕਾਰ ਵੱਲੋਂ ਹੀ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਬਾਰੇ ਹੋਈ ਬਹਿਸ ਦਾ ਵੀ ਇਕ ਤਰ੍ਹਾਂ ਨਾਲ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਗੱਲ ਦਾ ਭੁਲੇਖਾ ਨਹੀਂ ਰਿਹਾ ਕਿ ਕੈਪਟਨ ਤੇ ਬਾਦਲ ਆਪਸ ਵਿਚ ਰਲੇ ਹੋਏ ਹਨ ਤੇ ਬੇਅਦਬੀ ਦੇ ਮਾਮਲੇ ਵਿਚ ਬਾਦਲਾਂ ਨੂੰ ਬਚਾਉਣ ਲਈ ਪੂਰਾ ਟਿੱਲ ਲਾ ਰਹੇ ਹਨ।ਸ੍ਰੀ…
    ਚੰਡੀਗੜ੍ਹ - ਪੰਜਾਬ ਦੇ ਸਿੱਖਿਆ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਚਲਾਇਆ ਜਾ ਰਿਹਾ ‘ਇਕ ਰਾਸ਼ਟਰ-ਇਕ ਭਾਸ਼ਾ’ ਦਾ ਏਜੰਡਾ ਦੇਸ਼ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਦੇਵੇਗਾ ਅਤੇ ਇਹ ਰੁਝਾਨ ਬਹੁ ਭਾਸ਼ਾਈ ਸੂਬਿਆਂ ਦੇ ਸੁਮੇਲ ਵਾਲੇ ਭਾਰਤ ਦੇਸ਼ ਲਈ ਬਹੁਤ ਖਤਰਨਾਕ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ‘ਇਕ ਰਾਸ਼ਟਰ- ਇਕ ਭਾਸ਼ਾ’ ਦੇ ਦਿੱਤੇ ਬਿਆਨ ਨਾਲ ਭਾਜਪਾ ਦੇ ਲੁਕਵੇਂ ਏਜੰਡੇ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ, ਜਿਹੜੀ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁ ਭਾਸ਼ਾਈ, ਬਹੁ ਸੱਭਿਆਤਾਵਾਂ, ਵਿਭਿੰਨਤਾਵਾਂ ਵਾਲਾ ਦੇਸ਼ ਹੈ, ਜਿਸ ਦਾ ਸੰਵਿਧਾਨ ‘ਅਨੇਕਤਾ ਵਿੱਚ ਏਕਤਾ’ ਦੀ ਗੱਲ ਕਰਦਾ ਹੈ ਪਰ ਗ੍ਰਹਿ ਮੰਤਰੀ ਸ੍ਰੀ ਸ਼ਾਹ ਵੱਲੋਂ ਕਹੀ ਗੱਲ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਐੱਨਡੀਏ ਦੀ ਸਰਕਾਰ ਦੇਸ਼ ਵਿੱਚ ਆਈ ਹੈ, ਉਦੋਂ ਤੋਂ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਅਤੇ ਸੰਵਿਧਾਨਕ ਸੰਸਥਾਵਾਂ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com