ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਭਿੰਡ (ਮੱਧ ਪ੍ਰਦੇਸ਼) - ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਭਾਜਪਾ ਅਤੇ ਬਜਰੰਗ ਦਲ ’ਤੇ ਦੋਸ਼ ਲਾਇਆ ਹੈ ਕਿ ਉਹ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੋਂ ਪੈਸੇ ਲੈ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਦੀ ਭਗਵਾਂ ਪਾਰਟੀ ਨੇ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਹ ਜਾਣ-ਬੁੱਝ ਕੇ ਵਿਵਾਦਤ ਬਿਆਨ ਦਿੰਦੇ ਹਨ ਤਾਂ ਜੋ ਸੁਰਖੀਆਂ ’ਚ ਬਣੇ ਰਹਿਣ।ਇਥੇ ਸ਼ਨਿੱਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਗਵਿਜੈ ਸਿੰਘ ਨੇ ਇਹ ਵੀ ਕਿਹਾ ਕਿ ਆਈਐੱਸਆਈ ਲਈ ਮੁਸਲਮਾਨਾਂ ਤੋਂ ਜ਼ਿਆਦਾ ਗ਼ੈਰ-ਮੁਸਲਮਾਨ ਜਾਸੂਸੀ ਕਰ ਰਹੇ ਹਨ। ਉਂਜ ਐਤਵਾਰ ਨੂੰ ਦਿਗਵਿਜੈ ਸਿੰਘ ਨੇ ਦਾਅਵਾ ਕੀਤਾ ਕਿ ਕੁਝ ਚੈਨਲ ਉਨ੍ਹਾਂ ਦੇ ਬਿਆਨ ਬਾਰੇ ਬਿਲਕੁਲ ਗਲਤ ਖ਼ਬਰ ਚਲਾ ਰਹੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਕੁਝ ਚੈਨਲ ਖ਼ਬਰ ਚਲਾ ਰਹੇ ਹਨ ਕਿ ਮੈਂ ਆਖਿਆ ਕਿ ਭਾਜਪਾ ਪਾਕਿਸਤਾਨ ਲਈ ਜਾਸੂਸੀ ਵਾਸਤੇ ਆਈਐੱਸਆਈ ਤੋਂ ਪੈਸੇ ਲੈ ਰਹੀ ਹੈ। ਇਹ ਬਿਲਕੁਲ ਗਲਤ ਹੈ।’’ ਉਨ੍ਹਾਂ ਇਹ ਵੀ ਟਵੀਟ ਕੀਤਾ ਕਿ ਮੱਧ ਪ੍ਰਦੇਸ਼ ਪੁਲੀਸ ਨੇ ਬਜਰੰਗ ਦਲ ਅਤੇ ਭਾਜਪਾ ਦੇ ਆਈਟੀ ਸੈੱਲ ਦੇ ਅਹੁਦੇਦਾਰਾਂ ਨੂੰ ਪਾਕਿਸਤਾਨ…
  ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ। ਗ੍ਰਹਿ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪੰਜਾਬ ਦੇ ਗੁਰਦਾਸਪੁਰ ਵਿੱਚ ਜ਼ੀਰੋ ਪੁਆਇੰਟ ’ਤੇ ਤਕਨੀਕੀ ਕਮੇਟੀ ਦੀ ਬੀਤੇ ਦਿਨ ਹੋਈ ਮੀਟਿੰਗ ਮਗਰੋਂ ਅੱਜ ਇਹ ਭਰੋਸਾ ਦਿੱਤਾ ਹੈ। ਸਿੱਖ ਭਾਈਚਾਰੇ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸ਼ਾਹ ਨੇ ਆਸ ਪ੍ਰਗਟਾਈ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹਰੇਕ ਦਾ ਮਾਰਗ-ਦਰਸ਼ਨ ਕਰਦਾ ਰਹੇਗਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਸਮਰੱਥਾ ਬਖ਼ਸ਼ੇਗਾ। ਉਨ੍ਹਾਂ ਟਵੀਟ ਕੀਤਾ, ‘‘ਮੈਂ ਮੁੜ ਦੁਹਰਾਉਂਦਾ ਹਾਂ ਕਿ ਕਰਤਾਰਪੁਰ ਲਾਂਘੇ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਮੋਦੀ ਸਰਕਾਰ ਵਚਨਬੱਧ ਹੈ।’’ ਗ੍ਰਹਿ ਮੰਤਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਹੱਕ-ਸੱਚ ਦੇ ਮਾਰਗ ’ਤੇ ਚੱਲ ਕੇ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੰਦੀ ਹੈ। ਇਸ ਲਾਂਘੇ ਰਾਹੀਂ ਭਾਰਤੀ ਸਿੱਖ…
  ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਚ ਸਿੱਖ ਪਰਿਵਾਰ ਦੀ ਕੁੜੀ ਦਾ ਧਰਮ ਤਬਦੀਲ ਕਰਾਉਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਹ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸਨ। ਉਨ੍ਹਾਂ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸਨ।ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਨੇ ਆਖਿਆ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਸੁਰੱਖਿਅਤ ਨਹੀਂ ਹਨ। ਜਬਰੀ ਧਰਮ ਤਬਦੀਲ ਕਰਵਾਉਣਾ ਵੱਡਾ ਮੁੱਦਾ ਬਣ ਗਿਆ ਹੈ ਅਤੇ ਪਾਕਿਸਤਾਨ ਸਰਕਾਰ ਇਸ ਸਬੰਧ ਵਿਚ ਸਖਤ ਕਾਰਵਾਈ ਕਰੇ। ਪੰਜਾਬ ਵਿਚ ਆਏ ਹੜ੍ਹਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਵੱਡੇ ਪੱਧਰ ’ਤੇ ਗੈਰਕਾਨੂੰਨੀ ਖੁਦਾਈ ਕਾਰਨ ਹੀ ਬੰਨ੍ਹ ਟੁੱਟੇ ਹਨ ਅਤੇ ਹੜ੍ਹਾਂ ਵਰਗੀ ਸਥਿਤੀ ਬਣੀ ਹੈ। ਉਨ੍ਹਾਂ ਮੌਜੂਦਾ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਫਿਕਰਮੰਦ ਨਹੀਂ ਹੈ। ਜਦੋਂਕਿ ਮੁੱਖ ਮੰਤਰੀ ਸਮੇਤ ਹਰੇਕ ਵਿਧਾਇਕ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸੁਰੱਖਿਆ ਲਈ ਕੰਮ ਕਰਨਾ…
  ਐੱਸ.ਏ.ਐੱਸ. ਨਗਰ - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸਕੱਤਰ ਜਨਰਲ ਤੇ ਮੁੱਖ ਬੁਲਾਰੇ ਜਥੇ: ਸੇਵਾ ਸਿੰਘ ਸੇਖਵਾਂ, ਸਕੱਤਰ ਜਨਰਲ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ, ਸੀਨੀਅਰ ਮੀਤ ਪ੍ਰਧਾਨ ਜਥੇ: ਉਜਾਗਰ ਸਿੰਘ ਬਡਾਲੀ ਤੇ ਯੂਥ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੁਆਰਾ ਕਰਤਾਰਪੁਰ ਲਾਂਘੇ ਦਾ ਕੰਮ ਰੋਕਣ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਮੇਂ ਸਵਾਮੀ ਵਲੋਂ ਸਿੱਖਾਂ ਦੇ ਹੱਕ 'ਚ ਬਿਆਨ ਦਿੱਤੇ ਗਏ ਸਨ ਪ੍ਰੰਤੂ ਅਜਿਹੇ ਬੇਤੁਕੇ ਬਿਆਨ ਨੇ ਉਨ੍ਹਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਤੋਂ ਪਰਦਾ ਉਠਾ ਦਿੱਤਾ ਹੈ | ਸਵਾਮੀ ਵਲੋਂ ਇਸ ਤਰ੍ਹਾਂ ਦਾ ਬਿਆਨ ਦੇਣਾ ਭਾਜਪਾ ਦੀ ਮਨਸ਼ਾ 'ਤੇ ਵੀ ਸਵਾਲ ਖੜ੍ਹੇ ਕਰਦਾ ਹੈ | ਇਸ ਬਿਆਨ 'ਤੇ ਭਾਜਪਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ | ਟਕਸਾਲੀ ਆਗੂਆਂ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਸਿੱਖ ਸੰਗਤ ਵਲੋਂ ਕੀਤੀਆਂ ਜਾ ਰਹੀਆਂ ਬੇਅੰਤ ਅਰਦਾਸਾਂ ਤੋਂ ਬਾਅਦ ਕਰਤਾਰਪੁਰ ਲਾਂਘਾ ਹੁਣ ਜਦੋਂ ਬਣਨ ਹੀ ਵਾਲਾ ਹੈ ਅਤੇ…
  ਚੰਡੀਗੜ੍ਹ - ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਡਾ. ਸੁਬਰਾਮਨੀਅਮ ਸਵਾਮੀ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਤੁਰੰਤ ਰੋਕ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਪਾਕਿਸਤਾਨ ਨਾਲ ਭਾਰਤ ਦੇ ਸਬੰਧ ਫਿਲਹਾਲ ਠੀਕ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗੱਲ ਸਮਝਣੀ ਚਾਹੀਦੀ ਹੈ ਕਿ ਪਾਕਿਸਤਾਨ ਉਨ੍ਹਾਂ ਦੇ ਲਈ ਠੀਕ ਨਹੀਂ ਹੈ। ਇਸ ਲਈ ਰਾਸ਼ਟਰ ਦੇ ਲਈ ਲਾਂਘੇ ਦੇ ਕੰਮ ਇਥੇ ਹੀ ਠੱਪ ਕਰ ਦੇਣਾ ਚਾਹੀਦਾ ਹੈ। ਇੱਥੋਂ ਦੇ ਡੀਏਵੀ ਕਾਲਜ ਵਿਖੇ ਕਸ਼ਮੀਰ ਦੇ ਮੁੱਦੇ ਉਤੇ ਇੱਕ ਸੈਮੀਨਾਰ ਦੌਰਾਨ ਸਵਾਮੀ ਨੇ ਕਿਹਾ ਕਿ ਫਿਲਹਾਲ ਭਾਰਤ ਨੂੰ ਕਿਸੇ ਵੀ ਤਰ੍ਹਾਂ ਦਾ ਪਾਕਿਸਤਾਨ ਨਾਲ ਰਿਸ਼ਤਾ ਨਹੀਂ ਰੱਖਣਾ ਚਾਹੀਦਾ ਕਿਉਂਕਿ ਪਾਕਿਸਤਾਨ ਅੱਤਵਾਦ ਫੈਲਾਉਂਦਾ ਹੈ। ਸਵਾਮੀ ਨੇ ਕਿਹਾ ਹੈ ਕਿ ਪਾਕਿਸਤਾਨ ਤੇ ਭਾਰਤ ਦਰਮਿਆਨ ਬਣ ਰਿਹਾ ਕਰਤਾਰਪੁਰ ਸਾਹਿਬ ਦਾ ਲਾਂਘਾ ਫਿਲਹਾਲ ਰੋਕ ਦੇਣਾ ਚਾਹੀਦਾ ਹੈ। ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਜਦੋਂ ਪਾਕਿਸਤਾਨ ਤੇ ਭਾਰਤ ਵਿਚਕਾਰ ਰਿਸ਼ਤਾ ਸੁਧਰ ਜਾਏਗਾ ਉਸ ਸਮੇਂ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਜਾ ਸਕਦਾ ਹੈ। ਸੈਮੀਨਾਰ ਤੋਂ ਬਾਅਦ…
  ਸੰਗਰੂਰ - ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਹੈ ਕਿ ਸ੍ਰੀ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਈ 5 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 6 ਸਤੰਬਰ ਨੰੂ ਰੱਖੀ ਗਈ ਹੈ | ਇਸ ਤੋਂ ਪਹਿਲਾਂ ਇਹ ਮੀਟਿੰਗ 14 ਅਗਸਤ ਨੰੂ ਰੱਖੀ ਗਈ ਸੀ ਜਿਸ 'ਚ ਪੰਜਾਬ ਸਰਕਾਰ ਦੇ ਪ੍ਰਤੀਨਿਧ ਸ਼ਾਮਿਲ ਨਹੀਂ ਸਨ ਹੋਏ, ਜਿਸ ਕਾਰਨ ਇਹ ਮੀਟਿੰਗ ਮੁਲਤਵੀ ਕਰਨੀ ਪਈ ਸੀ | ਭਾਈ ਲੌਾਗੋਵਾਲ ਨੇ ਦੱਸਿਆ ਕਿ 6 ਸਤੰਬਰ ਦੀ ਮੀਟਿੰਗ ਲਈ ਅਜੇ ਤੱਕ ਪੰਜਾਬ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਮਿਲਿਆ | ਜਦ ਉਨ੍ਹਾਂ ਨੰੂ ਪੁੱਛਿਆ ਗਿਆ ਕਿ ਜੇਕਰ 6 ਸਤੰਬਰ ਦੀ ਮੀਟਿੰਗ 'ਚ ਵੀ ਪੰਜਾਬ ਸਰਕਾਰ ਸ਼ਾਮਿਲ ਨਹੀਂ ਹੁੰਦੀ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਗੱਲ 6 ਸਤੰਬਰ ਨੰੂ ਹੀ ਕੀਤੀ ਜਾਵੇਗੀ |
  ਚੰਡੀਗੜ੍ਹ - ਪੰਜਾਬ ਵਿੱਚ ਆਏ ਹੜ੍ਹਾਂ ਨਾਲ 1700 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਚੁੱਕਾ ਹੈ ਤੇ ਸਤਲੁਜ ਦਰਿਆ ਦੀ ਮਾਰ ਹੇਠ ਆਏ ਪੰਜ ਜ਼ਿਲ੍ਹਿਆਂ ਵਿਚ ਹੀ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਧੁੱਸੀ ਬੰਨ੍ਹ ਪੰਜ ਥਾਵਾਂ ਤੋਂ ਟੁੱਟੇ ਹਨ ਜਿਨ੍ਹਾਂ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ ਤੇ ਅੱਜ ਰਾਤ ਤਕ ਫਿਲੌਰ ਨੇੜਲੇ ਬੰਨ੍ਹ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਅਗਲੇ ਪਾੜ ਨੂੰ ਭਰਨ ਦਾ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਢਲੇ ਅੰਦਾਜ਼ੇ ਮੁਤਾਬਕ ਸੂਬੇ ਵਿੱਚ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਹੜ੍ਹਾਂ ਕਾਰਨ ਫਸਲਾਂ, ਪਸ਼ੂਆਂ ਤੇ ਘਰਾਂ ਆਦਿ ਦਾ ਨੁਕਸਾਨ ਹੋਇਆ ਹੈ ਤੇ ਅੱਧੀਦਰਜਨ ਵਿਅਕਤੀਆਂ ਦੀ ਵੀ ਮੌਤ ਹੋਈ ਹੈ। ਨੁਕਸਾਨ ਦੀ ਅਸਲੀ ਸਥਿਤੀ ਦਾ ਪਤਾ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਹੀ ਲੱਗੇਗਾ। ਪੰਜਾਬ ਸਰਕਾਰ ਨੁਕਸਾਨ ਦੀ ਰਿਪੋਰਟ ਕੇਂਦਰ ਸਰਕਾਰ ਕੋਲ ਪੇਸ਼ ਕਰਕੇ ਮਦਦ ਮੰਗੇਗੀ। ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫਤ ਐਲਾਨ…
  ਐਸ.ਏ.ਐਸ. ਨਗਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁਧ ਅਦਾਲਤ ਵਿਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ।ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀ.ਬੀ.ਆਈ ਦੇ ਹੱਥਾਂ ਵਿਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਬੰਦ ਕਰ ਦਿੱਤਾ।ਕੈਪਟਨ ਨੇ 1984 ਦੇ ਦੰਗਿਆਂ ਦੇ ਸੰਦਰਭ ਵਿਚ ਰਾਜੀਵ ਗਾਂਧੀ ਬਾਰੇ ਤੱਥਾਂ ਨੂੰ ਤੋੜਨ-ਮਰੋੜਣ ਦੀ ਕੋਸ਼ਿਸ਼ ਕਰਨ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਦੋਂ ਇਹ ਦੰਗੇ ਹੋਏ ਸਨ ਤਾਂ ਉਸ ਵੇਲੇ ਸੁਖਬੀਰ ਖੁਦ ਤਾਂ ਅਮਰੀਕਾ…
  ਨਵੀਂ ਦਿੱਲੀ - ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੁਣ ਏਆਈਐਮਆਈਐਮ ਚੀਫ ਅਸਦੂਦੀਨ ਓਵੈਸੀ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸਰਕਾਰ ਨੂੰ ਖੂਬ ਖਰੀਆਂ-ਖਰੀਆਂ ਸੁਣਾਈਆਂ।ਓਵੈਸੀ ਨੇ ਇਸ ਹਮਲੇ ‘ਚ ਕਿਹਾ ਕਿ ਸਰਕਾਰ ਨੂੰ ਕਸ਼ਮੀਰ ਦੀ ਚਿੰਤਾ ਹੈ, ਕਸ਼ਮੀਰੀਆਂ ਦੀ ਨਹੀਂ। ਓਵੈਸ਼ੀ ਦੇ ਹਮਲੇ ‘ਤੇ ਬੀਜੇਪੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਸਾਨੂੰ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ। ਓਵੈਸ਼ੀ ਨੇ ਕਸ਼ਮੀਰ ਦੇ ਹਾਲਾਤ ‘ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ, “ਕੀ ਇਹ ਐਮਰਜੈਂਸੀ ਹੈ? ਕਸ਼ਮੀਰ ‘ਚ ਕੋਈ ਸੰਚਾਰ ਨਹੀਂ ਹੈ। ਕੋਈ ਫੋਨ ਨਹੀਂ ਹੈ, ਕੀ ਇਹ ਲੋਕਤੰਤਰ ਹੈ। ਕੀ ਇਹ ਕਾਨੂੰਨ ਦਾ ਸ਼ਾਸਨ ਹੈ। ਕਸ਼ਮੀਰ ‘ਚ ਸੰਵਿਧਾਨਕ ਵਾਅਦਾਖਿਲਾਫੀ ਹੋਈ ਹੈ। ਤੁਹਾਨੂੰ ਕੀ ਲਗੱਦਾ ਹੈ ਕਿ ਮੋਦੀ, ਨਹਿਰੂ ਤੇ ਪਟੇਲ ਤੋਂ ਜ਼ਿਆਦਾ ਸਮਝਦਾਰ ਹੈ, ਮੈਨੂੰ ਨਹੀਂ ਲੱਗਦਾ।”ਓਵੈਸੀ ਨੇ ਕਿਹਾ, “ਦੇਸ਼ ‘ਚ ਬੇਰੁਜ਼ਗਾਰੀ ਦੀ ਦਰ 6% ਹੈ, ਕੀ ਇਹ ਲੋਕ ਕਸ਼ਮੀਰ ਨੂੰ ਬੇਵਕੂਫ ਬਣਾ ਰਹੇ ਹਨ। ਅਜੇ ਤਕ ਕਸ਼ਮੀਰ ‘ਚ ਨਿਵੇਸ਼ ਕਰਨ ਤੋਂ ਤੁਹਾਨੂੰ ਕਿਸ ਨੇ ਰੋਕਿਆ ਸੀ। ਇਹ ਲੀਜ਼…
  ਚੰਡੀਗੜ੍ਹ - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਦੀ ਆਈਐਸਆਈ ਵੱਲੋਂ ਰਾਸ਼ਟਰ-ਵਿਰੋਧੀ ਮਨਸੂਬਿਆਂ ਤਹਿਤ ਪੈਸੇ ਦੇ ਕੇ ਖੜ੍ਹੀ ਕੀਤੀ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਝਾਂਸੇ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਇਹ ਜਥੇਬੰਦੀ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਦੇ ਇਰਾਦੇ ਨਾਲ ਕੀਤੇ ਜਾ ਰਹੇ ਅਖੌਤੀ ‘ਲੰਡਨ ਐਲਾਨਨਾਮਾ ਸਮਾਗਮ’ ਵਿੱਚ ਸ਼ਮੂਲੀਅਤ ਕਰਵਾਉਣ ਲਈ ਨੌਜਵਾਨਾਂ ਨੂੰ ਮੁਫ਼ਤ ਵਿੱਚ ਲੰਡਨ ਦਾ ਗੇੜਾ ਲਗਵਾਉਣ ਦਾ ਲਾਲਚ ਦੇ ਰਹੀ ਹੈ। ਇੱਕ ਬਿਆਨ ਰਾਹੀਂ ਬੀਬੀ ਬਾਦਲ ਨੇ ਕਿਹਾ ਕਿ ਭੋਲੇ ਭਾਲੇ ਨੌਜਵਾਨਾਂ ਨੂੰ ਐਸਐਫਜੇ ਦੁਆਰਾ ਕੀਤੇ ਜਾ ਕੂੜ-ਪ੍ਰਚਾਰ ਰਾਹੀਂ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਜਿਨ੍ਹਾਂ ਵੈੱਬਸਾਈਟਾਂ ਦੇ ਜ਼ਰੀਏ ਨੌਜਵਾਨਾਂ ਨੂੰ ਲੁਭਾਉਣ ਲਈ ਲਾਲਚ ਦਿੱਤੇ ਜਾ ਰਹੇ ਹਨ, ਉਨ੍ਹਾਂ ਦਾ ਸੰਚਾਲਨ ਕਰਾਚੀ ਵਿੱਚੋਂ ਆਈਐਸਆਈ ਏਜੰਸੀ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਉਤੇ ਨਿਗਰਾਨੀ ਰੱਖਣ ਕਿ ਉਹ ਪੰਜਾਬ ’ਚ ਦੁਬਾਰਾ ਤੋਂ ਅਤਿਵਾਦ ਵੱਲ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com