ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਪੰਥਕ ਤਾਲਮੇਲ ਸੰਗਠਨ ਨੇ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਆਖਿਆ ਕਿ 1920 ਵਿਚ ਗੁਰਦੁਆਰਾ ਸੁਧਾਰ ਲਹਿਰ ਦੇ ਤਾਲਮੇਲ ਲਈ ਬਣਿਆ ਸ਼੍ਰੋਮਣੀ ਅਕਾਲੀ ਦਲ ਅੱਜ ਆਪਣੇ ਸਰੂਪ ਨੂੰ ਗੁਆ ਚੁੱਕਾ ਹੈ। ਸੰਗਠਨ ਦੇ ਚੇਅਰਮੈਨ ਗਿਆਨੀ ਕੇਵਲ ਸਿੰਘ ਅਤੇ ਕੋਰ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਆਖਿਆ ਕਿ ਲਗਪਗ 100 ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਸੁਧਾਰ ਲਹਿਰ ਦੇ ਤਾਲਮੇਲ ਲਈ ਹੋਂਦ ਵਿਚ ਆਇਆ ਸੀ। ਇਸ ਲਹਿਰ ਨੇ ਗੁਰਧਾਮਾਂ ਦੀ ਵਿਗੜ ਚੁੱਕੀ ਮਰਿਆਦਾ ਨੂੰ ਮੁੜ ਬਹਾਲ ਕੀਤਾ ਸੀ। ਉਸ ਵੇਲੇ ਇਨ੍ਹਾਂ ਕਾਰਜਾਂ ਵਾਸਤੇ ਇਕ ਪੰਥਕ ਕਮੇਟੀ ਬਣਾਈ ਗਈ ਸੀ, ਜਿਸ ਨੂੰ 14 ਦਸੰਬਰ 1920 ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਦਿੱਤਾ ਗਿਆ। ਆਜ਼ਾਦੀ ਤੋਂ ਬਾਅਦ ਇਸ ਜਥੇਬੰਦੀ ਨੇ ਰਾਜਸੀ ਪਾਰਟੀ ਦਾ ਰੂਪ ਲੈ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਜਥੇਬੰਦੀ ਨੂੰ ਸਥਾਪਤ ਹੋਇਆਂ 99ਵੇਂ ਸਾਲ ਹੋ ਗਏ ਹਨ ਪਰ ਇਸ ਵੇਲੇ ਕੌਮ ਜਥੇਬੰਦੀ ਨੂੰ ਲੈ ਕੇ ਸਦਮੇ ਵਿਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਜਥੇਬੰਦੀ ਸਿਧਾਂਤਾਂ ਤੋਂ…
    ਜਲੰਧਰ - ਸ਼੍ਰੋਮਣੀ ਅਕਾਲੀ ਦਲ ਭਲਕੇ ਆਪਣਾ 99ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਪਾਰਟੀ ਦੀ ਪਛਾਣ ਹਮੇਸ਼ਾਂ ਘੱਟ ਗਿਣਤੀਆਂ ਅਤੇ ਮਜ਼ਲੂਮਾਂ ਦੇ ਹੱਕਾਂ ਲਈ ਲੜਨ ਵਜੋਂ ਬਣੀ ਹੋਈ ਸੀ, ਜਿਸ ਨੂੰ ਮੌਜੂਦਾ ਸਮੇਂ ’ਚ ਵੱਡਾ ਖੋਰਾ ਲੱਗਾ ਹੈ। ਜਿਹੜੇ ਆਗੂਆਂ ਨੇ ਪਾਰਟੀ ’ਚ ਭ੍ਰਿਸ਼ਟਾਚਾਰ ਤੇ ਪੰਥਕ ਪਛਾਣ ਗਵਾਉਣ ਬਾਰੇ ਗੱਲ ਕੀਤੀ, ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ’ਤੇ ਸਭ ਤੋਂ ਵੱਡਾ ਧੱਬਾ ਇਸ ’ਤੇ ਇਕ ਪਰਿਵਾਰ ਦੇ ਕਬਜ਼ੇ ਦਾ ਲੱਗ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਇਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਪਾਰਟੀ ਦੇ ਪ੍ਰਧਾਨ ਬਣੇ ਹੋਏ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛਾਪੀ ਗਈ ਕਿਤਾਬ ‘ਸ਼੍ਰੋਮਣੀ ਕਮੇਟੀ ਕਿਵੇਂ ਬਣੀ?’ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਸ ਇਤਿਹਾਸ ਦਾ ਵੀ ਜ਼ਿਕਰ ਕੀਤਾ ਗਿਆ ਹੈ ਕਿ ਇਸ ਦੇ ਮੈਂਬਰ ਬਣਨ ਦੀਆਂ ਸ਼ਰਤਾਂ ਕੀ ਹੋਣਗੀਆਂ। ਇਸ ਵਿਚ ਸਪੱਸ਼ਟ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਸਿਰਤਾਜ…
    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਅਗਲੇ ਵਰ੍ਹੇ ਸੌ ਸਾਲ ਦਾ ਹੋ ਜਾਵੇਗਾ। ਇਸ ਵਰ੍ਹੇ 14 ਦਸੰਬਰ ਨੂੰ ਜਥੇਬੰਦੀ ਦਾ 99ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਇਹ ਸਥਾਪਨਾ ਦਿਵਸ ਇੱਥੇ 14 ਦਸੰਬਰ ਨੂੰ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਸ ਸਬੰਧ ਵਿਚ ਦਰਬਾਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧ ਵਿਚ 12 ਦਸੰਬਰ ਨੂੰ ਅਖੰਡ ਪਾਠ ਆਰੰਭ ਹੋਵੇਗਾ, ਜਿਸ ਦੇ ਭੋਗ 14 ਦਸੰਬਰ ਨੂੰ ਪੈਣਗੇ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜਥੇਬੰਦੀ ਦੇ ਹੋਰ ਆਗੂ ਤੇ ਕਾਰਕੁਨ ਇੱਥੇ ਤਿੰਨ ਦਿਨ ਰਹਿਣਗੇ। ਇਸ ਦੌਰਾਨ ਗੁਰੂ ਘਰ ਵਿਚ ਸੇਵਾ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਬੁਲਾਰੇ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਜਥੇਬੰਦੀ ਦੇ ਸਥਾਪਨਾ ਦਿਵਸ ’ਤੇ ਸਮੂਹ ਜਥੇਬੰਦੀ ਵਲੋਂ ਗੁਰੂ ਘਰ ਵਿਚ ਸੰਗਤ ਦੀ ਸੇਵਾ ਕਰ…
    ਬਠਿੰਡਾ - ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰਕਟ ਹਾਊਸ ਬਠਿੰਡਾ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਫਿਰਕੂ ਸਰਕਾਰਾਂ ਦੱਸਿਆ। ਮਾਨ ਨੇ ਦੋੋੋਸ਼ ਲਗਾਏ ਕਿ 1984 ਦੇ ਕਤਲੇਆਮ ਦਾ ਪਹਿਲਾਂ ਹੀ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਗਾਏ ਕਿ ਮੋਦੀ ਸਰਕਾਰ ਦੇਸ਼ ਵਿਰੋਧੀ ਕਾਨੂੰਨ ਬਣਾਉਂਦੀ ਆ ਰਹੀ ਹੈ ਅਤੇ ਘੱਟ ਗਿਣਤੀਆਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ 10 ਦਸੰਬਰ ਨੂੰ ਕਸ਼ਮੀਰ ਦੇ ਲਾਲ ਚੌਕ ਵਿੱਚ ਸੰਵਿਧਾਨ ਨੂੰ ਮਜ਼ਬੂਤ ਬਣਾਉਣ ਲਈ ਦਲ ਖ਼ਾਲਸਾ ਯੂਨਾਈਟਡ ਅਕਾਲੀ ਦਲ ਤੇ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਤੋਂ ਸਿੱਖਾਂ ਦੇ ਕਾਫ਼ਲੇ ਵੀ ਸ਼ਾਮਲ ਹੋਣਗੇ। ਉਨ੍ਹਾਂ ਕੈਪਟਨ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਾਲ ਪਹਿਲਾਂ ਲਗਾਇਆ ਬਰਗਾੜੀ ਮੋਰਚਾ ਖਤਮ ਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਦੋ ਮੰਤਰੀਆਂ ਨੇ ਗੁਰੂ ਦੀ ਹਾਜ਼ਰੀ ਵਿੱਚ ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ…
    ਨਵੀਂ ਦਿੱਲੀ - 31 ਅਕਤੂਬਰ, 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਲਗਾਤਾਰ ਵਿਗੜ ਰਹੇ ਹਾਲਾਤ ਨੂੰ ਵੇਖਦਿਆਂ ਇੰਦਰ ਕੁਮਾਰ ਗੁਜਰਾਲ ਨੇ ਉਸੇ ਦਿਨ ਹੀ ਸ਼ਾਮ ਨੂੰ ਉਸ ਸਮੇਂ ਦੇ ਗ੍ਰਹਿ ਮੰਤਰੀ ਨਰਸਿਮਾ ਰਾਓ ਨੂੰ ਸੁਚੇਤ ਕਰਦਿਆਂ ਫ਼ੌਜ ਬੁਲਾਉਣ ਦੀ ਸਲਾਹ ਦਿੱਤੀ ਸੀ | ਜੇਕਰ ਉਸ ਵੇਲੇ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲਈ ਹੁੰਦੀ ਤਾਂ ਉਸ ਵੇਲੇ ਦੰਗਿਆਂ ਤੋਂ ਬਚਿਆ ਜਾ ਸਕਦਾ ਸੀ | ਉਕਤ ਵਿਚਾਰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਦਿੱਲੀ 'ਚ ਕਰਵਾਏ ਇਕ ਸਮਾਗਮ 'ਚ ਪ੍ਰਗਟ ਕੀਤੇ | ਡਾ: ਮਨਮੋਹਨ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ 'ਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ | ਡਾ: ਮਨਮੋਹਨ ਸਿੰਘ ਨੇ ਆਈ.ਕੇ. ਗੁਜਰਾਲ ਨੂੰ ਦਿੱਤੀ ਸ਼ਰਧਾਂਜਲੀ 'ਚ ਉਨ੍ਹਾਂ ਦੇ ਪੰਜਾਬ ਸਬੰਧੀ ਵਿਸ਼ੇਸ਼ ਮੋਹ ਦਾ ਵੀ ਜ਼ਿਕਰ ਕੀਤਾ | ਡਾ: ਸਿੰਘ ਨੇ ਗੁਜਰਾਲ ਦੇ ਮਾਸਕੋ ਵਿਖੇ ਭਾਰਤ ਦੇ ਰਾਜਦੂਤ ਰਹਿੰਦੇ ਸਮੇਂ ਦੌਰਾਨ ਕੁਝ ਮੁਲਾਕਾਤਾਂ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਜਲਦੀ ਰਿਹਾਈ ਦੇ ਹੱਕ ਵਿਚ ਹੈ। ਉਨ੍ਹਾਂ ਫ਼ਿਰਕੂ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕਰਨ ਲਈ ਕਾਂਗਰਸ ਪਾਰਟੀ ਦੀ ਨਿਖੇਧੀ ਕੀਤੀ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਕੇਸ ਵਿਚ ਕਥਿਤ ਤੌਰ ’ਤੇ ਫਰੇਬੀ ਭੂਮਿਕਾ ਨਿਭਾ ਰਹੇ ਹਨ ਅਤੇ ਭਾਈ ਰਾਜੋਆਣਾ ਨੂੰ ਰਾਹਤ ਦੇਣ ਦੇ ਰਾਹ ’ਚ ਅੜਿੱਕੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਕੀ ਉਹ ਰਾਜੋਆਣਾ ਦੀ ਸਜ਼ਾ ਮੁਆਫ਼ ਦੇ ਹੱਕ ਵਿਚ ਹਨ ਹਾਂ ਨਹੀਂ? ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਾਲਾਂ ਤੋਂ ਭਾਈ ਰਾਜੋਆਣਾ ਦੇ ਕੇਸ ਦੀ ਪੈਰਵੀ ਕੀਤੀ ਹੈ ਤੇ ਉਹ ਇਸ ਮਾਮਲੇ ਨੂੰ ਮਨੁੱਖੀ ਹਮਦਰਦੀ ਨਾਲ ਵਿਚਾਰੇ ਜਾਣ ਦੇ ਹੱਕ ਵਿਚ ਹਨ।
    ਸ਼ਿਮਲਾ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਵਿਚ ਇਕ ਦਿਨ ਪਹਿਲਾਂ ਇਹ ਬਿਆਨ ਦੇਣ 'ਤੇ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਸਿੰਘ ਕੋਟਲੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਭਾਈ ਰਾਜੋਆਣਾ ਨੂੰ ਸਜ਼ਾ ਦੇ ਮਾਮਲੇ 'ਚ ਦੇਸ਼ ਨੂੰ ਗੁਮਰਾਹ ਕਰ ਰਹੀ ਹੈ | ਗੁਰਕੀਰਤ ਸਿੰਘ ਕੋਟਲੀ ਨੇ ਗ੍ਰਹਿ ਮੰਤਰਾਲੇ ਵਲੋਂ ਸਤੰਬਰ ਵਿਚ ਪੰਜਾਬ ਸਰਕਾਰ ਨੂੰ ਭੇਜਿਆ ਨੋਟੀਫ਼ਿਕੇਸ਼ਨ ਸਾਂਝਾ ਕੀਤਾ ਹੈ, ਜਿਸ ਵਿਚ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਬਾਰੇ ਜਾਣਕਾਰੀ ਦਿੱਤੀ ਗਈ ਹੈ | ਕੋਟਲੀ ਨੇ ਕਿਹਾ ਕਿ ਅਸੀਂ ਅਮਿਤ ਸ਼ਾਹ ਦੇ ਬਿਆਨ ਤੋਂ ਸੰਤੁਸ਼ਟ ਨਹੀਂ ਹਾਂ | ਕੇਂਦਰ ਸਰਕਾਰ ਇਸ ਮਾਮਲੇ 'ਚ ਦੇਸ਼ ਨੂੰ ਗੁਮਰਾਹ ਕਰ ਰਹੀ ਹੈ ਤੇ ਇਸ ਨੂੰ ਨਵਾਂ ਮੋੜ ਦੇਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਤ ਵੱਲੋਂ ਬੇਅੰਤ ਸਿੰਘ ਕਤਲ ਕਾਂਡ ’ਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਬਾਰੇ ਦਿੱਤੇ ਤਾਜ਼ਾ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਦਾ ਬਿਆਨ ਸਿੱਖਾਂ ਨੂੰ ਤਕਲੀਫ਼ ਪਹੁੰਚਾਉਣ ਵਾਲਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਬਿਆਨ ਨੂੰ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਕਰਾਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਬਿਆਨ ਦਿੱਤਾ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਭਾਈ ਰਾਜੋਆਣਾਨੂੰ ਰਾਹਤ ਦਿਵਾਉਣ ਦੀ ਆਪਣੀ ਲੜਾਈ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਇੱਕ ਉੱਚ ਪੱਧਰੀ ਵਫ਼ਦ ਜਲਦੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗਾ ਅਤੇ ਅਪੀਲ ਕਰੇਗਾ ਕਿ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰ ਦਿੱਤੀ ਜਾਵੇ।ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਚਾਰ ਪੁਲੀਸ ਅਧਿਕਾਰੀਆਂ…
    ਨਵੀਂ ਦਿੱਲੀ - ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿੱਚ ਸਿਫਰ ਕਾਲ ਦੌਰਾਨ ਮੰਗ ਕੀਤੀ ਕਿ ਮਹਾਰਾਜਾ ਦਲੀਪ ਸਿੰਘ ਦੀਆਂ ਨਿਸ਼ਾਨੀਆਂ ਭਾਰਤ ਵਾਪਸ ਲਿਆ ਕੇ ਅੰਮ੍ਰਿਤਸਰ ’ਚ ਸਾਂਭੀਆਂ ਜਾਣ। ਉਨ੍ਹਾਂ ਦੱਸਿਆ ਕਿ 1974 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਕੇਂਦਰ ਸਰਕਾਰ ਦੀ ਮਦਦ ਨਾਲ ਬਰਤਾਨਵੀ ਹਕੂਮਤ ਨਾਲ ਰਾਬਤਾ ਕਰਕੇ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਭਾਰਤ ਲਿਆਂਦੀਆਂ ਸੀ ਤੇ ਸ਼ਹੀਦ ਦੇ ਸ਼ਹਿਰ ਸੁਨਾਮ (ਸੰਗਰੂਰ) ’ਚ ਉਨ੍ਹਾਂ ਦੇ ਸਸਕਾਰ ਮਗਰੋਂ ਅਸਥੀਆਂ ਦੀ ਰਾਖ਼ ਸਤੁਲਜ ’ਚ ਪ੍ਰਵਾਹ ਕੀਤੀਆਂ ਸੀ। ਇਨ੍ਹਾਂ ਅਸਥੀਆਂ ਦਾ ਕੁਝ ਹਿੱਸਾ ਜੱਲ੍ਹਿਆਂਵਾਲਾ ਦੇ ਅਜਾਇਬ ਘਰ ’ਚ ਰੱਖਿਆ ਗਿਆ ਸੀ।ਉਨ੍ਹਾਂ ਕਿਹਾ ਕਿ 1843 ’ਚ ਦਲੀਪ ਸਿੰਘ ਪੰਜ ਸਾਲ ਦੀ ਉਮਰ ’ਚ ਸਿੱਖਾਂ ਦੇ ਮਹਾਰਾਜਾ ਐਲਾਨੇ ਗਏ ਸੀ ਪਰ ਅੰਗਰੇਜ਼ ਹਕੂਮਤ ਨੇ ਸਿੱਖ ਰਾਜ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਤੇ ਮਹਾਰਾਜਾ ਦਲੀਪ ਸਿੰਘ ਨੂੰ ਉੱਤਰ ਪ੍ਰਦੇਸ਼ ਦੇ ਫਤਹਿਗੜ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਦਲੀਪ ਸਿੰਘ ਦਾ ਧਰਮ ਬਦਲਿਆ ਗਿਆ ਪਰ ਜਦੋਂ ਉਹ…
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ਼ ਰਸ਼ੀਦ ਦਾ ਇਹ ਬਿਆਨ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ‘ਦਿਮਾਗ ਦੀ ਕਾਢ’ ਹੈ, ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਦਾ ਹੈ।ਪਾਕਿਸਤਾਨੀ ਮੰਤਰੀ ਦੇ ਇਸ ਖੁਲਾਸੇ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਅੱਜ ਕੈਪਟਨ ਨੇ ਕਿਹਾ ਕਿ ਇਸ ਮੁੱਦੇ ’ਤੇ ਉਨ੍ਹਾਂ ਵੱਲੋਂ ਜਤਾਏ ਖ਼ਦਸ਼ਿਆਂ ਦੀ ਪੁਸ਼ਟੀ ਹੋਈ ਹੈ। ਰਸ਼ੀਦ ਨੇ ਲਾਂਘੇ ਪਿੱਛੇ ਪਾਕਿਸਤਾਨ ਦੇ ਇਰਾਦਿਆਂ ਦਾ ਪਰਦਾਫ਼ਾਸ਼ ਕਰ ਦਿੱਤਾ ਹੈ ਜਦਕਿ ਭਾਰਤ ਨੂੰ ਉਮੀਦ ਸੀ ਕਿ ਇਹ ਲਾਂਘਾ ਦੋਵਾਂ ਮੁਲਕਾਂ ਵਿਚਾਲੇ ਸ਼ਾਂਤੀ ਦਾ ਪੁਲ ਬਣੇਗਾ। ਮੁੱਖ ਮੰਤਰੀ ਨੇ ਰਸ਼ੀਦ ਦੀ ਇਸ ਟਿੱਪਣੀ ਦਾ ਵੀ ਸਖ਼ਤ ਨੋਟਿਸ ਲਿਆ ਹੈ ਜਿਸ ਵਿਚ ਉਸ ਨੇ ਕਿਹਾ ਹੈ ਕਿ ਇਹ ਲਾਂਘਾ ਭਾਰਤ ਨੂੰ ਠੇਸ ਪਹੁੰਚਾਏਗਾ ਤੇ ਕਰਤਾਰਪੁਰ ਲਾਂਘੇ ਰਾਹੀਂ ਜਨਰਲ ਬਾਜਵਾ ਦੁਆਰਾ ਦਿੱਤਾ ਜ਼ਖ਼ਮ ਭਾਰਤ ਨੂੰ ਹਮੇਸ਼ਾ ਰੜਕਦਾ ਰਹੇਗਾ। ਇਨ੍ਹਾਂ ਟਿੱਪਣੀਆਂ ਨੂੰ ਭਾਰਤ ਦੀ ਸੁਰੱਖਿਆ ਤੇ ਅਖੰਡਤਾ ਲਈ ਖ਼ਤਰਾ ਦੱਸਦਿਆਂ ਕੈਪਟਨ ਨੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com