ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲੋਂ ਗੱਠਜੋੜ ਤੋੜ ਦਿੱਤਾ ਹੈ ਪਰ ਪੰਜਾਬ ਅਤੇ ਦਿੱਲੀ ਵਿਚ ਦੋਹਾਂ ਪਾਰਟੀਆਂ ਦਾ ਗੱਠਜੋੜ ਜਾਰੀ ਰਹੇਗਾ। ਇਹ ਖੁਲਾਸਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਹ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ।ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਦੱਸਿਆ ਕਿ ਬੀਤੀ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿਚ ਭਾਜਪਾ ਵਲੋਂ ਗੱਠਜੋੜ ਧਰਮ ਦੇ ਨਿਯਮ ਤੋੜਨ ਬਾਰੇ ਚਰਚਾ ਕੀਤੀ ਗਈ ਸੀ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਵਿਧਾਇਕ ਨੂੰ ਭਾਜਪਾ ਵਿਚ ਸ਼ਾਮਲ ਕਰਨ ਦਾ ਫੈਸਲਾ ਅਨੈਤਿਕ ਹੈ ਅਤੇ ਇਸ ਨਾਲ ਗੱਠਜੋੜ ਧਰਮ ਦੀ ਮਰਿਆਦਾ ਦੀ ਉਲੰਘਣਾ ਹੋਈ ਹੈ। ਇਸ ਕਾਰਨ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਹਰਿਆਣਾ ਵਿਚ ਭਾਜਪਾ ਨਾਲ ਸਬੰਧ ਤੋੜ ਦਿੱਤੇ ਹਨ ਪਰ ਪੰਜਾਬ ਅਤੇ ਦਿੱਲੀ ਵਿਚ ਭਾਜਪਾ ਨਾਲ ਗੱਠਜੋੜ…
    ਲਹਿਰਾਗਾਗਾ - ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਇੱਥੇ ਨਗਰ ਕੌਂਸਲ ਲਈ ਲਿਆਂਦੀਆਂ ਨਵੀਆਂ ਸਫ਼ਾਈ ਰੇਹੜੀਆਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦਾ ‘ਇੱਕ ਦੇਸ਼ ਇੱਕ ਭਾਸ਼ਾ’ ਦਾ ਸੰਕਲਪ ਮੁਲਕ ਲਈ ਖ਼ਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਰੀਆਂ ਭਾਸ਼ਾਵਾਂ ਸਿੱਖਣੀਆਂ ਜ਼ਰੂਰੀ ਹਨ ਪਰ ਮਾਂ ਬੋਲੀ ਨੂੰ ਨਹੀਂ ਭੁਲਾਇਆ ਜਾ ਸਕਦਾ। ਬੀਬੀ ਭੱਠਲ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਨਾਲ ਦੇਸ਼ ਵਿਚ ਫ਼ਿਰਕੂਵਾਦ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਪ ਚੋਣਾਂ ’ਚ ਕਾਂਗਰਸ ਪੂਰਨ ਜਿੱਤ ਹਾਸਲ ਕਰ ਕੇ ਅਕਾਲੀ ਦਲ ਅਤੇ ਭਾਜਪਾ ਨੂੰ ਸਬਕ ਸਿਖਾਏਗੀ। ਉਹ ਹਾਈ ਕਮਾਂਡ ਦੀ ਹਦਾਇਤ ’ਤੇ ਸੂਬੇ ਤੋਂ ਬਾਹਰ ਜਾ ਕੇ ਵੀ ਪਾਰਟੀ ਦਾ ਪ੍ਰਚਾਰ ਕਰਨਗੇ।
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਬਾਦਲ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ ਜਿਸ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵੀ ਵਾਪਰੀਆਂ। ਮੁੱਖ ਮੰਤਰੀ ਵਲੋਂ ਇਕ ਅਖਬਾਰ ਨੂੰ ਦਿੱਤੀ ਇੰਟਰਵਿਊ ਮਗਰੋਂ ਪਾਰਟੀ ਦੇ ਅੰਦਰ ਤੇ ਬਾਹਰ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਬਾਦਲਾਂ ਨੂੰ ਬੇਅਦਬੀ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਸਬੰਧੀ ਕਲੀਨ ਚਿੱਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਨੁਕਤੇ ’ਤੇ ਉਨ੍ਹਾਂ ਇਹ ਗੱਲ ਨਹੀਂ ਕਹੀ ਕਿ ਪ੍ਰਕਾਸ਼ ਸਿੰਘ ਬਾਦਲ ਜਾਂ ਉਸ ਦਾ ਪੁੱਤਰ ਸੁਖਬੀਰ ਬੇਅਦਬੀ ਵਿੱਚ ਸ਼ਾਮਲ ਨਹੀਂ ਹਨ। ਭਾਵੇਂ ਬਾਦਲ ਨੇ ਖੁਦ ਉੱਥੇ ਜਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਨਹੀਂ ਕੀਤੀ ਸੀ ਪਰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਰੱਦ ਨਹੀਂ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਬਾਦਲ ਪਵਿੱਤਰ ਗ੍ਰੰਥ ਦੀ ਬੇਅਦਬੀ ਦਾ ਜੁਰਮ ਕਰਨ ਵਾਲੇ ਵਿਅਕਤੀ ਜਿੰਨੇ ਹੀ ਜ਼ਿੰਮੇਵਾਰ ਹਨ ਜਿਸ ਨਾਲ…
    ਜਲੰਧਰ - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਇਆ ਕਿ ਉਹ ਬਾਦਲਾਂ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸੇ ਕਰਕੇ ਉਨ੍ਹਾਂ ਨੇ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ।ਉਨ੍ਹਾਂ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਕਰਕੇ ਬੇਅਦਬੀ ਕਾਂਡ ਬਾਰੇ ਬਣਾਈ ਗਈ ਸਿਟ ਦੀ ਜਾਂਚ ਨੂੰ ਲੀਹੋਂ ਲਾਹੁਣ ਦਾ ਯਤਨ ਕੀਤਾ ਹੈ। ਕਾਂਗਰਸ ਸਰਕਾਰ ਵੱਲੋਂ ਹੀ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਬਾਰੇ ਹੋਈ ਬਹਿਸ ਦਾ ਵੀ ਇਕ ਤਰ੍ਹਾਂ ਨਾਲ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਗੱਲ ਦਾ ਭੁਲੇਖਾ ਨਹੀਂ ਰਿਹਾ ਕਿ ਕੈਪਟਨ ਤੇ ਬਾਦਲ ਆਪਸ ਵਿਚ ਰਲੇ ਹੋਏ ਹਨ ਤੇ ਬੇਅਦਬੀ ਦੇ ਮਾਮਲੇ ਵਿਚ ਬਾਦਲਾਂ ਨੂੰ ਬਚਾਉਣ ਲਈ ਪੂਰਾ ਟਿੱਲ ਲਾ ਰਹੇ ਹਨ।ਸ੍ਰੀ…
    ਚੰਡੀਗੜ੍ਹ - ਪੰਜਾਬ ਦੇ ਸਿੱਖਿਆ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਚਲਾਇਆ ਜਾ ਰਿਹਾ ‘ਇਕ ਰਾਸ਼ਟਰ-ਇਕ ਭਾਸ਼ਾ’ ਦਾ ਏਜੰਡਾ ਦੇਸ਼ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਦੇਵੇਗਾ ਅਤੇ ਇਹ ਰੁਝਾਨ ਬਹੁ ਭਾਸ਼ਾਈ ਸੂਬਿਆਂ ਦੇ ਸੁਮੇਲ ਵਾਲੇ ਭਾਰਤ ਦੇਸ਼ ਲਈ ਬਹੁਤ ਖਤਰਨਾਕ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ‘ਇਕ ਰਾਸ਼ਟਰ- ਇਕ ਭਾਸ਼ਾ’ ਦੇ ਦਿੱਤੇ ਬਿਆਨ ਨਾਲ ਭਾਜਪਾ ਦੇ ਲੁਕਵੇਂ ਏਜੰਡੇ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ, ਜਿਹੜੀ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁ ਭਾਸ਼ਾਈ, ਬਹੁ ਸੱਭਿਆਤਾਵਾਂ, ਵਿਭਿੰਨਤਾਵਾਂ ਵਾਲਾ ਦੇਸ਼ ਹੈ, ਜਿਸ ਦਾ ਸੰਵਿਧਾਨ ‘ਅਨੇਕਤਾ ਵਿੱਚ ਏਕਤਾ’ ਦੀ ਗੱਲ ਕਰਦਾ ਹੈ ਪਰ ਗ੍ਰਹਿ ਮੰਤਰੀ ਸ੍ਰੀ ਸ਼ਾਹ ਵੱਲੋਂ ਕਹੀ ਗੱਲ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਐੱਨਡੀਏ ਦੀ ਸਰਕਾਰ ਦੇਸ਼ ਵਿੱਚ ਆਈ ਹੈ, ਉਦੋਂ ਤੋਂ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਅਤੇ ਸੰਵਿਧਾਨਕ ਸੰਸਥਾਵਾਂ…
    ਚੰਡੀਗੜ੍ਹ - ਆਰਐਸਐਸ ਦੇ ਏਜੰਡੇ ਦੀ ਹਮਾਇਤ ਕਰਕੇ ਗਾਇਕ ਗੁਰਦਾਸ ਮਾਨ ਕਸੂਤੇ ਘਿਰ ਗਏ ਹਨ। ਆਰਐਸਐਸ ਦੇ ਏਜੰਡੇ ਮੁਤਾਬਕ ਭਾਰਤ ’ਚ ਇੱਕ ਭਾਸ਼ਾ ਹਿੰਦੀ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੇ ਹੱਕ ’ਚ ਨਾਅਰਾ ਮਾਰਨ ਮਗਰੋਂ ਗੁਰਦਾਸ ਮਾਨ ਦੀ ਅਲੋਚਨਾ ਹੋ ਰਹੀ ਹੈ। ਬੇਸ਼ੱਕ ਕੁਝ ਵਰਗ ਉਨ੍ਹਾਂ ਦਾ ਬਚਾਅ ਕਰ ਰਹੇ ਹਨ ਪਰ ਸਾਹਿਤਕ ਤੇ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਖਿਲਾਫ ਡਟ ਗਏ ਹਨ।ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਕਿਹਾ ਹੈ ਕਿ ਗੁਰਦਾਸ ਮਾਨ ਨੇ ਇੱਕ ਭਾਸ਼ਾ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੇ ਹੱਕ ’ਚ ਖੜ੍ਹ ਕੇ ਪੰਜਾਬ ਤੇ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਸਭਾ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਗਾਇਕਾਂ ਦੇ ਮੁਕੰਮਲ ਬਾਈਕਾਟ ਦਾ ਸੱਦਾ ਦਿੱਤਾ ਹੈ।ਡਾ. ਤੇਜਵੰਤ ਮਾਨ ਨੇ ਕਿਹਾ ਕਿ ਜਿਸ ਵਿਅਕਤੀ ਨੇ 40 ਸਾਲ ਮਾਂ ਬੋਲੀ ਦੀ ਸੇਵਾ ਦੇ ਨਾਂ ਹੇਠ ਪੈਸਾ ਤੇ ਸ਼ੋਹਰਤ ਹਾਸਲ ਕੀਤੀ ਹੋਵੇ, ਉਸ ਵੱਲੋਂ ਆਰਐਸਐਸ ਦੇ ਹਿੰਦੂਤਵੀ ਏਜੰਡੇ-ਇੱਕ ਭਾਸ਼ਾ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ…
    ਚੰਡੀਗੜ੍ਹ - ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਫਗਵਾੜਾ (ਐਸ.ਸੀ.), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ 'ਚ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਇਨ੍ਹਾਂ ਜ਼ਿਮਨੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ 23 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ 30 ਸਤੰਬਰ ਨਿਰਧਾਰਿਤ ਕੀਤੀ ਗਈ ਹੈ | ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਕਾਗ਼ਜ਼ਾਂ ਦੀ ਪੜਤਾਲ 1 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਕਾਗ਼ਜ਼ ਵਾਪਸ ਲੈਣ ਦੀ ਆਖਰੀ ਤਰੀਕ 3 ਅਕਤੂਬਰ ਮਿੱਥੀ ਗਈ ਹੈ | ਉਨ੍ਹਾਂ ਦੱਸਿਆ ਕਿ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਤੇ ਨਤੀਜੇ ਦਾ ਐਲਾਨ 24 ਅਕਤੂਬਰ ਨੂੰ ਕੀਤਾ ਜਾਵੇਗਾ | ਡਾ. ਰਾਜੂ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਫਗਵਾੜਾ, ਮੁਕੇਰੀਆਂ, ਦਾਖਾ ਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ ਖੇਤਰਾਂ 'ਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਾਰੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਦਾ ਤੁਰੰਤ ਦਖ਼ਲ ਮੰਗਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਹੈ ਕਿ ਸਿੱਖ ਕੈਦੀਆਂ ਦੀ ਰਿਹਾਈ ਨਾਲ ਪੀੜਤ ਭਾਈਚਾਰੇ ਦੇ ਮਨ ਵਿਚ ਸਦਭਾਵਨਾ ਅਤੇ ਭਰੋਸਾ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜਿਸ ਤਹਿਤ ਸਜ਼ਾ ਪੂਰੀ ਹੋਣ ਮਗਰੋਂ ਕਿਸੇ ਵਿਅਕਤੀ ਨੂੰ ਇਕ ਮਿੰਟ ਲਈ ਵੀ ਕੈਦ ਵਿਚ ਰੱਖਿਆ ਜਾ ਸਕਦਾ ਹੋਵੇ। ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਨ੍ਹਾਂ ਸਿੱਖਾਂ ਦੀ ਰਿਹਾਈ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੇ ਦੁਨੀਆਂ ਅੰਦਰ ਬੇਇਨਸਾਫ਼ੀ ਅਤੇ ਅੱਤਿਆਚਾਰ…
    ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤਾ ਅਸਤੀਫੇ ਅੱਜ ਕਾਂਗਰਸ ਹਾਈ ਕਮਾਨ ਨੇ ਰੱਦ ਕਰ ਦਿੱਤਾ ਹੈ। ਪਾਰਟੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੱਲੋਂ ਇਹ ਰਸਮੀ ਐਲਾਨ ਕੀਤਾ ਗਿਆ ਹੈ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸ੍ਰੀ ਜਾਖੜ ਨੇ ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਇਸ ਆਗੂ ਨੂੰ ਸੂਬੇ ਦੇ ਪ੍ਰਧਾਨ ਵਜੋਂ ਕੰਮ ਕਰਨ ਦੀ ਹਦਾਇਤ ਕੀਤੀ ਸੀ ਤੇ ਅੱਜ ਰਸਮੀ ਐਲਾਨ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਵੀ ਕੀਤੀ ਸੀ। ਕਾਂਗਰਸ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਹਾਕਮ ਪਾਰਟੀ ਅੰਦਰ ਸਿਆਸੀ ਹਲਚਲ ਸ਼ੁਰੂ ਹੋਣ ਦੀ ਵੀ ਸੰਭਾਵਨਾ ਹੈ।ਪ੍ਰਧਾਨਗੀ ਤੋਂ ਅਸਤੀਫੇ ਨੂੰ ਰੱਦ ਕਰਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ…
    ਚੰਡੀਗੜ੍ਹ - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਦੋਸ਼ ਨੂੰ ਰੱਦ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਕਈ ਵਾਰੀ ਸਿੱਖ ਪੰਥ ਦੇ ਇਸ ਸਰਬ ਉੱਚ ਅਸਥਾਨ ਦੀ ਅਜ਼ਮਤ ਨੂੰ ਢਾਹ ਲਾਈ ਹੈ।ਅੱਜ ਇੱਥੇ ਉਨ੍ਹਾਂ ਕਿਹਾ ਕਿ 31 ਦਸੰਬਰ 1998 ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੇ ਹੁਕਮਨਾਮਾ ਜਾਰੀ ਕਰ ਕੇ ਸੀਨੀਅਰ ਅਕਾਲੀ ਆਗੂਆਂ ਪ੍ਰਕਾਸ਼ ਸਿੰਘ ਬਾਦਲ ਤੇ ਗੁਰਚਰਨ ਸਿੰਘ ਟੌਹੜਾ ਨੂੰ ਹਦਾਇਤ ਕੀਤੀ ਸੀ ਕਿ ਖ਼ਾਲਸਾ ਪੰਥ ਦੀ ਤੀਜੀ ਸ਼ਤਾਬਦੀ ਤੋਂ ਪਹਿਲਾਂ ਕੋਈ ਧੜਾ ਇੱਕ-ਦੂਜੇ ਦਾ ਨੁਕਸਾਨ ਨਾ ਕਰੇ। ਪਰ ਸ੍ਰੀ ਬਾਦਲ ਨੇ ਸੱਤਾ ਦੇ ਬਲਬੂਤੇ 16 ਮਾਰਚ 1999 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਪ੍ਰਧਾਨਗੀ ਤੋਂ ਲਹਾ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਸੀ।…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com