ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਇੱਥੇ ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅਕਾਲੀ-ਭਾਜਪਾ ਸਰਕਾਰ ਸਮੇਂ 2015 ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਨਾਲ ਸਬੰਧਤ ਮਾਮਲਿਆਂ ਵਿੱਚ ਤਕਰੀਬਨ ਪੌਣਾ ਘੰਟਾ ਪੁੱਛ-ਗਿੱਛ ਕੀਤੀ। ਸੂਤਰਾਂ ਮੁਤਾਬਕ ਸ੍ਰੀ ਬਾਦਲ ਨੇ ‘ਸਿੱਟ’ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਦੀ ਸਰਕਾਰ ਸਮੇਂ ਕੀਤੀ ਕਾਰਵਾਈ ਖਾਸ ਕਰ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਕੇ ਪੜਤਾਲ ਕਰਨ ਸਬੰਧੀ ਜਵਾਬ ਦਿੱਤੇ। ਉਨ੍ਹਾਂ ਦੱਸਿਆ ਕਿ ਸ੍ਰੀ ਬਾਦਲ ਤੋਂ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਦੀ ਘਟਨਾ ਸਬੰਧੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਪੜਤਾਲੀਆ ਰਿਪੋਰਟ ਵਿੱਚ ਸਾਹਮਣੇ ਲਿਆਂਦੇ ਕੁਝ ਤੱਥਾਂ ਸਬੰਧੀ ਵੀ ਸਵਾਲ ਪੁੱਛੇ ਗਏ। ‘ਸਿੱਟ’ ਵੱਲੋਂ ਤਤਕਾਲੀ ਡੀਜੀਪੀ ਨਾਲ ਹੋਈ ਗੱਲਬਾਤ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ। ਸਾਬਕਾ ਮੁੱਖ ਮੰਤਰੀ ਨੇ ‘ਸਿੱਟ’ ਦੇ ਮੈਂਬਰਾਂ ਨੂੰ ਸਪੱਸ਼ਟ ਕਿਹਾ ਕਿ ਪੁਲੀਸ ਨੂੰ ਗੋਲੀ ਚਲਾਉਣ ਦੇ ਹੁਕਮ ਨਹੀਂ ਦਿੱਤੇ ਗਏ ਸਨ।ਧਾਰਮਿਕ ਤੇ ਸੰਵੇਦਨਸ਼ੀਲ ਮਾਮਲੇ ਵਿੱਚ…
    ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿਚ ਗੋਬਿੰਦ ਸਿੰਘ ਲੌਂਗੋਵਾਲ ਨੂੰ ਬਿਨਾਂ ਕਿਸੇ ਵਿਰੋਧ ਦੇ ਮੁੜ ਇਕ ਸਾਲ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰ ਨੇ ਬਹੁ ਗਿਣਤੀ ਮੈਂਬਰਾਂ ਉੱਤੇ ‘ਪੰਥ ਪ੍ਰਸਤ’ ਹੋਣ ਦੀ ਥਾਂ ‘ਬਾਦਲ ਪ੍ਰਸਤ’ ਹੋਣ ਦਾ ਦੋਸ਼ ਲਾਉਂਦਿਆਂ ਇਜਲਾਸ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਬੰਧਤ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਉਨ੍ਹਾਂ ਨਾਲ ਕੀਤੇ ਦੁਰਵਿਹਾਰ ਦੇ ਰੋਸ ਵਜੋਂ ਇਜਲਾਸ ਵਿਚੋਂ ਵਾਕ ਆਊਟ ਕੀਤਾ। ਉਨ੍ਹਾਂ ਤੋਂ ਇਲਾਵਾ ਦੋ ਹੋਰ ਮੈਂਬਰਾਂ ਬਲਵਿੰਦਰ ਸਿੰਘ ਬੈਂਸ ਤੇ ਮਹਿੰਦਰ ਸਿੰਘ ਹੁਸੈਨਪੁਰ ਨੇ ਵੀ ਆਪਣੀ ਸੁਣਵਾਈ ਨਾ ਹੋਣ ਦੇ ਦੋਸ਼ ਹੇਠ ਇਜਲਾਸ ਵਿਚੋਂ ਵਾਕ ਆਊਟ ਕਰ ਦਿੱਤਾ।ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਿਰਫ 15 ਮਿੰਟ ਦੀ ਕਾਰਵਾਈ ਵਿਚ ਹੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਬਿਨਾਂ…
    ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬੌਲੀਵੁਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਨੂੰ ਅੱਜ ਉਸ ਸਮੇਂ ਤਕੜਾ ਝਟਕਾ ਲੱਗਾ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ (ਐਸਆਈਟੀ) ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ। ‘ਸਿੱਟ’ ਵਲੋਂ ਪੰਜਾਬ ਪੁਲੀਸ ਦੇ ਤਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਸਟਾਰ ਅਕਸ਼ੈ ਕੁਮਾਰ ਨੂੰ 21 ਨਵੰਬਰ ਸ੍ਰੀ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ ਜਿਨ੍ਹਾਂ ਬਾਰੇ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਡੇਰਾਮੁਖੀ ਦੀ ਫਿਲਮ ਰਿਲੀਜ਼ ਕਰਾਉਣ ਵਿਚ ਯੋਗਦਾਨ ਪਾਇਆ ਸੀ। ਵਿਸ਼ੇਸ਼ ਜਾਂਚ ਟੀਮ ਵਲੋਂ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮਾਝੇ ਦੇ ਦੋ ਟਕਸਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਦੋਵੇਂ ਸਾਬਕਾ ਮੰਤਰੀਆਂ ਦੇ ਪੁੱਤਰਾਂ ਰਵਿੰਦਰਪਾਲ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਹਫ਼ਤੇ ਪਾਰਟੀ ਲੀਡਰਸ਼ਿਪ ਖਿਲਾਫ਼ ਬਗ਼ਾਵਤ ਦਾ ਬਿਗਲ ਵਜਾਉਣ ਵਾਲੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ।ਕੋਰ ਕਮੇਟੀ ਦੇ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜਿਥੇ ਮਾਝੇ ਵਿਚ ਵੱਡੀ ਢਾਹ ਲੱਗਣ ਦੇ ਆਸਾਰ ਹਨ, ਉਥੇ ਇਨ੍ਹਾਂ ਆਗੂਆਂ ਕੋਲ ਹੁਣ ਨਵੀਂ ਪਾਰਟੀ ਬਣਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਹਿ ਗਿਆ। ਕੋਰ ਕਮੇਟੀ ਦੇ ਅੱਜ ਦੇ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੰਜਾਬ ਅਤੇ ਖਾਸ ਕਰ ਕੇ ਮਾਝੇ ਵਿਚ ਜ਼ੋਰਦਾਰ ਖਿੱਚੋਤਾਣ ਸ਼ੁਰੂ ਹੋ ਗਈ ਹੈ। ਦੂਜੇ ਪਾਸੇ, ਅਕਾਲੀ ਦਲ ਵਿੱਚੋਂ ਕੱਢੇ ਗਏ ਆਗੂ ਚੁੱਪ…
    ਅੰਮ੍ਰਿਤਸਰ - ਸੰਸਦ ਮੈਂਬਰ ਭਗਵੰਤ ਮਾਨ ਨੇ ਇਥੇ ਆਖਿਆ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਅਹਿਮ ਹੈ। ਵਿਚਾਰਾਂ ਦੇ ਵਖਰੇਵੇਂ ਹੋਣਾ ਚੰਗੀ ਗੱਲ ਹੈ ਪਰ ਇਹ ਵਖਰੇਵੇਂ ਪਾਰਟੀ ਦੇ ਅੰਦਰ ਬੈਠ ਕੇ ਹੀ ਹੱਲ ਕੀਤੇ ਜਾਣੇ ਚਾਹੀਦੇ ਹਨ। ਉਹ ਅੱਜ ਇਥੇ ਪਾਰਟੀ ਦਫ਼ਤਰ ਦੇ ਉਦਘਾਟਨ ਲਈ ਆਏ ਸਨ।ਪਾਰਟੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸਿੰਘ ਸੰਧੂ ਖਿਲਾਫ਼ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਇਸ ਕਾਰਵਾਈ ਨੂੰ ਦਰੁਸਤ ਦੱਸਦਿਆਂ ਆਖਿਆ ਕਿ ਪਾਰਟੀ ਜਾਂ ਪਰਿਵਾਰ ਨੂੰ ਕਾਇਮ ਰੱਖਣ ਲਈ ਉਸ ਵਿਚ ਅਨੁਸ਼ਾਸਨ ਨੂੰ ਬਣਾਈ ਰੱਖਣਾ ਜ਼ਰੂਰੀ ਹੈ ਅਤੇ ਅਨੁਸ਼ਾਸਨ ਹਰੇਕ ’ਤੇ ਲਾਗੂ ਹੁੰਦਾ ਹੈ। ‘ਆਪ’ ਬਾਗੀਆਂ ਵੱਲੋਂ ਸੂਬੇ ਵਿਚ ਤੀਜਾ ਗੱਠਜੋੜ ਬਣਾਉਣ ਦੇ ਦਿੱਤੇ ਗਏ ਸੰਕੇਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਹਰੇਕ ਨੂੰ ਪਾਰਟੀ ਬਣਾਉਣ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਇਸ ਪ੍ਰਸਤਾਵਿਤ ਤੀਜੇ ਗਠਜੋੜ ਨੂੰ ‘ਆਪ’ ਲਈ ਚੁਣੌਤੀ ਮੰਨਣ ਤੋਂ ਇਨਕਾਰ ਕੀਤਾ। ਖਹਿਰਾ ਅਤੇ ਸੰਧੂ ਖ਼ਿਲਾਫ਼ ਹੋਈ ਅਨੁਸ਼ਾਸਨੀ ਕਾਰਵਾਈ ਪਿੱਛੇ ਭਗਵੰਤ…
    ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਹਿਬ ਤੱਕ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਦਾ ਧਾਰਮਿਕ ਸਥਾਨ ਹੈ ਕਿਉਂਕਿ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜ਼ਾਰਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਸਾਹਿਬ ਤੱਕ ਲਾਂਘੇ ਨੂੰ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਾਰ-ਵਾਰ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਸ਼ਾਸਕੀ ਅਸਾਮੀਆਂ ਲਈ ਪੰਜਾਬ ਅਤੇ ਹਰਿਆਣਾ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਬੇਨਤੀ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਯੂਟੀ ਵਿੱਚ ਸਿਵਲ ਅਸਾਮੀਆਂ ਪੁਰ ਕਰਨ ਲਈ…
    ਚੰਡੀਗੜ੍ਹ - ਸਿੱਖ ਇਤਿਹਾਸ ਨਾਲ ਛੇੜਛਾੜ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਕੋਠੀ ਘੇਰਨ ਜਾਂਦੇ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ ਦੇਣ ਮਗਰੋਂ ਚੰਡੀਗੜ੍ਹ ਪੁਲਿਸ ਵਲੋਂ 150 ਦੇ ਕਰੀਬ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ 'ਚ ਲਿਜਾਇਆ ਗਿਆ, ਜਿਥੇ ਅਕਾਲੀ ਆਗੂਆਂ ਵਲੋਂ ਮੁੜ ਧਰਨਾ ਦਿੱਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 12ਵੀਂ ਦੀਆਂ ਕਿਤਾਬਾਂ 'ਚ ਇਤਿਹਾਸ ਨਾਲ ਛੇੜਛਾੜ ਕਰ ਕੇ ਸਾਡੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕੋਈ ਕਦਮ ਚੁੱਕਣ 'ਚ ਅਸਫ਼ਲ ਰਹਿਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਅਸਲ ਦੋਸ਼ੀਆਂ ਖ਼ਿਲਾਫ਼ ਵੀ…
    ਚੋਹਲਾ ਸਾਹਿਬ - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਨਾਰਾਜ਼ ਹੋ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਬਾਗ਼ੀ ਸੁਰਾਂ ਅਪਣਾਈ ਬੈਠੇ ਮਾਝੇ ਦੇ ਜਰਨੈਲ ਕਹਾਏ ਜਾਂਦੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਕਸਬਾ ਚੋਹਲਾ ਸਾਹਿਬ ਵਿਖੇ ਅਕਾਲੀ ਵਰਕਰਾਂ ਦਾ ਪ੍ਰਭਾਵਸ਼ਾਲੀ ਇਕੱਠ ਹੋਇਆ | ਇਸ ਮੌਕੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਸਿੱਧੇ ਸਿਆਸੀ ਹਮਲੇ ਕਰਦਿਆਂ ਉਨ੍ਹਾਂ ਨੂੰ ਬਰਗਾੜੀ ਗੋਲੀ ਕਾਂਡ ਤੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿੱਤੇ ਜਾਣ ਦੇ ਮਾਮਲੇ ਵਿਚ ਜ਼ਿੰਮੇਵਾਰ ਠਹਿਰਾਉਂਦਿਆਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਤਾਰੀਫ਼ਾਂ ਤਾਂ ਕੀਤੀਆਂ, ਪਰ ਉਨ੍ਹਾਂ ਨੂੰ ਪੁੱਤਰ ਮੋਹ ਵਿਚ ਬੇਵੱਸ ਦੱਸਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਨ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋ ਰਹੇ ਘਾਣ ਲਈ ਦੋਸ਼ੀ ਠਹਿਰਾਇਆ | ਇਸ ਦੇ ਨਾਲ ਹੀ ਜਥੇ. ਬ੍ਰਹਮਪੁਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੀਵਾਲੀ ਤੋਂ…
    ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨੇ ਅੱਜ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਮੁਅੱਤਲ ਕਰ ਦਿੱਤਾ ਹੈ ਜਿਸ ਨਾਲ ਪਾਰਟੀ ਦੋਫਾੜ ਹੋਣ ਦਾ ਰਾਹ ਸਾਫ਼ ਹੋ ਗਿਆ ਹੈ।ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਗਿਆ ਕਿ ਸ੍ਰੀ ਖਹਿਰਾ ਅਤੇ ਸ੍ਰੀ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ ਅਤੇ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ ’ਤੇ ਸ਼ਬਦੀ ਹਮਲੇ ਕਰਦੇ ਰਹੇ ਹਨ। ਪੰਜਾਬ ਦੀ ਕੋਰ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਪਾਰਟੀ ਵੱਲੋਂ ਆਪਣੇ ਪੱਧਰ ’ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਤੋਂ ਅਸਫ਼ਲ ਹੋਣ ਤੋਂ ਬਾਅਦ ਇਨ੍ਹਾਂ ਦੋਵਾਂ ਵਿਧਾਇਕਾਂ ਨੂੰ ਫ਼ੌਰੀ ਤੌਰ ’ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ ’ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਆਗੂਆਂ ਅਤੇ ਵਾਲੰਟੀਅਰਾਂ ਨੂੰ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਦੱਸਣਯੋਗ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਮਾਝੇ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋਂ ਖੁੱਲ੍ਹੇਆਮ ਬਗ਼ਾਵਤ ਕਰਨ ਤੋਂ ਬਾਅਦ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਮਾਝੇ ਦੇ ਤਿੰਨ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਜਥੇਦਾਰ ਸੇਖਵਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਖੁੱਲ੍ਹੇਆਮ ਬਗ਼ਾਵਤ ਦਾ ਝੰਡਾ ਚੁੱਕਿਆ ਹੋਇਆ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਸੰਕਟ ਦਾ ਸ਼ਿਕਾਰ ਅਕਾਲੀ ਦਲ ਵੱਲੋਂ ਬਗ਼ਾਵਤ ਦੀ ਸੁਲਗ ਰਹੀ ਅੱਗ ਸ਼ਾਂਤ ਕਰਨ ਲਈ ਬਾਗ਼ੀ ਨੇਤਾਵਾਂ ਨੂੰ ਕੱਢਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ੁਰੁੂਆਤ ਅੱਜ ਸੇਵਾ ਸਿੰੰਘ ਸੇਖਵਾਂ ਤੋਂ ਕੀਤੀ ਗਈ। ਜਥੇਦਾਰ ਸੇਖਵਾਂ ਨੇ ਅੱਜ ਦਿਨੇ ਪਾਰਟੀ ਦੀ ਕੋਰ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਲਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਜਥੇਦਾਰ ਸੇਖਵਾਂ ਦੀ ਇਸ ਕਾਰਵਾਈ ਤੋਂ ਬਾਅਦ ਤੁਰੰਤ ਅਨੁਸ਼ਾਸਨੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com