ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੰਗਰੂਰ - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਸੰਸਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸ਼ਹਿਰ ਦੇ ਬੱਗੂਆਣਾ ਇਲਾਕੇ ਵਿਚ ਆਪਣੀ ਰਿਹਾਇਸ਼ ਦਾ ਪ੍ਰਬੰਧ ਕਰਨ ਉਪਰੰਤ ਹਲਕੇ ਦੇ ਆਗੂਆਂ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸੰਗਰੂਰ ਪਾਰਲੀਮੈਂਟ ਹਲਕੇ ਦੇ ਆਗੂਆਂ ਦਾ ਹੁਕਮ ਮੰਨਦਿਆਂ ਉਨ੍ਹਾਂ ਸੰਗਰੂਰ ਹਲਕੇ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਪੂਰੀ ਤਰ੍ਹਾਂ ਹਿੰਦੂਤਵ ਰੰਗ ਵਿਚ ਰੰਗ ਕੇ ਕੇਂਦਰੀ ਹਕੂਮਤ ਅਤੇ ਪੰਜਾਬ ਸਰਕਾਰ ਸੂਬੇ ਦੇ ਸੱਭਿਆਚਾਰ, ਸਿੱਖ ਧਾਰਮਿਕ ਪ੍ਰੰਪਰਾਵਾਂ ਬੋਲੀ ਲਿਪੀ ਅਤੇ ਸਿੱਖ ਇਤਿਹਾਸ ਨੂੰ ਮਲੀਆਮੇਟ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਮਾਨਸਰੋਵਰ ਲਈ ਚੀਨ ਤੋਂ ਰਸਤਾ ਲਿਆ ਜਾ ਸਕਦਾ ਹੈ ਤਾਂ ਕਰਤਾਰਪੁਰ ਲਈ ਤਿੰਨ ਕਿਲੋਮੀਟਰ ਦਾ ਟੋਟਾ ਕਿਉਂ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਥੋਂ ਪਤਾ ਚਲਦਾ ਹੈ ਕਿ ਦੇਸ਼ ’ਚ ਹਿੰਦੂਤਵ ਸੋਚ ਭਾਰੂ ਹੈ, ਪ੍ਰੰਤੂ ਅਕਾਲੀ ਦਲ ਅੰਮ੍ਰਿਤਸਰ ਅਜਿਹੀਆਂ ਨੀਤੀਆਂ ਨੂੰ ਬਰਦਾਸ਼ਤ…
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਤੋਂ ਬਹੁਤੇ ਤੇ ਦਿੱਲੀ ਤੋਂ ਬਹੁਤ ਹੀ ਘੱਟ ਆਏ ਅਕਾਲੀ ਕਾਰਕੁਨਾਂ ਵੱਲੋਂ ਕਾਂਗਰਸ ਦੀ ਸਾਬਕਾ ਪ੍ਰਧਾਨ ਸ੍ਰੀਮਤੀ ਸੋਨੀਆ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕੱਢਿਆ ਗਿਆ ਤੇ ਕਾਂਗਰਸੀ ਆਗੂਆਂ ਦੇ ਪੁਤਲੇ ਫੂਕੇ ਗਏ। ਅਕਾਲੀਆਂ ਵੱਲੋਂ ਸਿੱਖਾਂ ਨੂੰ 34 ਸਾਲ ਬਾਅਦ ਵੀ ਇਨਸਾਫ਼ ਨਾ ਮਿਲਣ ਕਰਕੇ ਮੁਜ਼ਾਹਰਾ ਕੀਤਾ ਗਿਆ ਤੇ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਦੋਸ਼ੀ ਠਹਿਰਾਇਆ।ਗੁਰਦੁਆਰਾ ਰਕਾਬ ਗੰਜ ਤੋਂ ਮਾਰਚ ਰਵਾਨਾ ਹੋ ਕੇ ਰਕਾਬਗੰਜ ਰੋਡ ਤੋਂ ਰਫ਼ੀ ਮਾਰਗ ਹੁੰਦਾ ਹੋਇਆ ਪ੍ਰੈਸ ਕਲੱਬ ਨੇੜੇ ਪੁੱਜਾ ਅਤੇ ਫਿਰ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇਹ ਮਾਰਚ ਲਾਲ ਬਹਾਦਰ ਸ਼ਾਸਤਰੀ ਦੇ ਸਮਾਰਕ ਨੇੜੇ ਦਿੱਲੀ ਪੁਲੀਸ ਵੱਲੋਂ ਅਕਬਰ ਰੋਡ ਉਪਰ ਸ੍ਰੀ ਗਾਂਧੀ ਦੇ ਘਰ ਤੋਂ ਪਹਿਲਾਂ ਹੀ ਡੱਕ ਲਿਆ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਮਨਜੀਤ ਸਿੰਘ ਜੀ.ਕੇ. ਮਨਜਿੰਦਰ ਸਿੰਘ ਸਿਰਸਾ, ਬਿਕਰਮ ਸਿੰਘ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਲਦੇਵ ਸਿੰਘ ਮਾਨ ਤੇ ਹੋਰ ਆਗੂਆਂ ਨੂੰ ਦਿੱਲੀ ਪੁਲੀਸ ਨੇ…
    ਗੁਰਦਾਸਪੁਰ: ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਖਵਾਂ ਨੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨੂੰ ਤਿਆਗ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਅਸਤੀਫ਼ੇ ਨੂੰ ਬੀਮਾਰੀ ਜਾਂ ਖ਼ਰਾਬ ਸਿਹਤ ਕਰਕੇ ਨਹੀਂ ਬਲਕਿ ਪਾਰਟੀ ਦੇ ਨੌਜਵਾਨ ਲੀਡਰਾਂ ਕਰ ਕੇ ਦਿੱਤਾ ਗਿਆ ਦੱਸਿਆ ਗਿਆ ਹੈ। ਸੇਖਵਾਂ ਦੇ ਅਸਤੀਫ਼ੇ ਨਾਲ ਹੁਣ ਅਕਾਲੀ ਦਲ ਵਿੱਚ ਵੱਡਾ ਪਾੜਾ ਪੈ ਗਿਆ ਹੈ।ਸੇਖਵਾਂ ਨੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨਾਲ ਸਾਂਝੀ ਪ੍ਰੈਸ ਕਾਨਫ਼ਰੰਸ ਕਰ ਬਾਦਲ ਪਰਿਵਾਰ ਵਿਰੁੱਧ ਜੰਮ ਕੇ ਭੜਾਸ ਕੱਢੀ। ਸੇਖਵਾਂ ਤੇ ਹੋਰਨਾਂ ਟਕਸਾਲੀ ਆਗੂਆਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਨਕਾਰਦਿਆਂ ਕਿਹਾ ਕਿ ਸੁਖਬੀਰ ਤੇ ਮਜੀਠੀਆ ਨੂੰ ਪਤਾ ਨਹੀਂ ਕਿ ਅਕਾਲੀ ਦਲ ਕੀ ਹੈ।ਸੇਵਾ ਸਿੰਘ ਸੇਖਵਾਂ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਛੱਡ ਚੁੱਕੇ ਹਨ। ਸੇਖਵਾਂ ਨੇ ਇੱਥੇ ਇਹ ਵੀ ਕਹਿ ਦਿੱਤਾ ਕਿ ਅਕਾਲੀ ਦਲ ਕਿਸੇ…
    ਅੰਮ੍ਰਿਤਸਰ - ਪੰਜਾਬ ਸਕੂਲ ਸਿੱਖਿਆ ਬੋਰਡ ਦੀ 11ਵੀਂ ਤੇ 12ਵੀਂ ਦੀ ਪੁਸਤਕ ਵਿਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਖ਼ਿਲਾਫ਼ ਇਸ ਨੂੰ ਸਿਆਸੀ ਮੁੱਦਾ ਬਣਾ ਕੇ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਵਿਚ ਪ੍ਰਗਟਾਏ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 11ਵੀਂ ਤੇ 12ਵੀਂ ਜਮਾਤ ਵਾਸਤੇ ਇਤਿਹਾਸ ਦੀ ਪਿਛਲੇ ਸੈਸ਼ਨ ਦੀ ਪੁਰਾਣੀ ਪੁਸਤਕ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।ਇਸ ਸਬੰਧੀ ਭਲਕੇ ਇੱਥੇ ਅਕਾਲ ਤਖ਼ਤ ਵਿਚ ਅਰਦਾਸ ਕਰਕੇ ਟਾਊਨ ਹਾਲ ਵਿਚ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਅਖ਼ਬਾਰ ਵਿੱਚ ਪੂਰੇ ਸਫ਼ੇ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਇਸ਼ਤਿਹਾਰ ਵਿੱਚ ਕਾਂਗਰਸ ਨੂੰ ਖ਼ਾਲਸਾ ਪੰਥ ਵਿਰੋਧੀ ਪਾਰਟੀ ਕਰਾਰ ਦਿੱਤਾ ਗਿਆ ਹੈ। ਇਸ ਇਸ਼ਤਿਹਾਰ ਦੇ ਪ੍ਰਕਾਸ਼ਿਤ ਹੋਣ ਮਗਰੋਂ ਅਲੋਚਕਾਂ ਨੇ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਨੂੰ ਗੁਰੂ ਘਰ ਦੀ ਗੋਲਕ ਦੀ ਦੁਰਵਰਤੋਂ ਅਤੇ ਸਿਆਸੀ ਮੰਤਵ ਹਿੱਤ ਕੀਤੀ ਗਈ ਕਾਰਵਾਈ ਦੱਸਿਆ ਹੈ। ਇਸ…
    ਲੁਧਿਆਣਾ - ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਬਰਗਾੜੀ ਤੇ ਹੋਰਨਾਂ ਬੇਅਦਬੀਆਂ ਕਾਰਨ ਕਾਲੀ ਦੀਵਾਲੀ ਮਨਾਉਣ ਦੀ ਅਪੀਲ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਰੋਸ ਹੈ। ਇਸ ਸਬੰਧ ਵਿੱਚ ਅੱਜ ਸ਼ਿਵਾ ਸੈਨਾ ਪੰਜਾਬ ਵੱਲੋਂ ਪਾਰਟੀ ਦੇ ਹਲਕਾ ਕੇਂਦਰੀ ਦੇ ਇੰਚਾਰਜ ਵਿਪਨ ਸੂਦ ਕਾਕਾ ਦੇ ਘਰ ਦੇ ਬਾਹਰ ਘਿਰਾਓ ਕੀਤਾ। ਇਸ ਦੌਰਾਨ ਸ਼ਿਵ ਸੈਨਾ ਦੇ ਮੈਂਬਰਾਂ ਤੇ ਪੁਲੀਸ ਦੀ ਤਲਖੀ ਵੀ ਹੋਈ।ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਦੀ ਅਗਵਾਈ ਵਿੱਚ ਸ਼ਿਵ ਸੈਨਾ ਦੇ ਆਗੂ ਫੀਲਡ ਗੰਜ ਸਥਿਤ ਵਿਪਨ ਸੂਦ ਕਾਕਾ ਦੇ ਦਫ਼ਤਰ ਪੁੱਜੇ। ਉਨ੍ਹਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕਰਨ ਵਾਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ, ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਪਨ ਸੂਦ ਨੇ ਵੀ ਆਪਣੇ ਦਫ਼ਤਰ ਵਿੱਚ ਸਮਰੱਥਕ ਬਿਠਾਏ ਹੋਏ ਸਨ। ਉਨ੍ਹਾਂ ਨੇ ਸ਼ਿਵ ਸੈਨਾ ਵੱਲੋਂ ਨਾਅਰੇਬਾਜ਼ੀ ਹੋਣ ਕਾਰਨ ਵਿਪਨ ਸੂਦ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਮੌਕੇ ’ਤੇ ਪੱਜੇ, ਜਿਨ੍ਹਾਂ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਪਹਿਲਾਂ 'ਅਣਜਾਣੇ ਚ ਹੋਈਆਂ ਭੁੱਲਾਂ (ਬਿਨਾ ਕਿਸੇ ਸੋਚੀ-ਸਮਝੀ ਯੋਜਨਾ ਅਧੀਨ ਹੋਈਆਂ ਗ਼ਲਤੀਆਂ) ਬਖ਼ਸ਼ਵਾਉਣ ਲਈ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋਣ ਦੀ ਯੋਜਨਾ ਉਲੀਕ ਰਿਹਾ ਹੈ। ਦਰਅਸਲ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਡੂੰਘੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪੰਥਕ ਹਲਕਿਆਂ ਚ ਉਸ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ; ਜਦ ਕਿ ਇਨ੍ਹਾਂ ਹੀ ਹਲਕਿਆਂ ਚ ਅਕਾਲੀ ਦਲ ਦਾ ਮੁਧੱਖ ਆਧਾਰ ਹੈ। ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋ ਕੇ ਮਾਫ਼ੀ ਮੰਗਣ ਲਈ ਅਕਾਲੀ ਦਲ ਲੀਡਰਸ਼ਿਪ ਵੱਲੋਂ ਪਾਰਟੀ ਦਾ ਸਥਾਪਨਾ ਦਿਵਸ 14 ਦਸੰਬਰ ਦਾ ਦਿਨ ਚੁਣਿਆ ਗਿਆ ਹੈ। ਉਸ ਦਿਨ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਵੱਡੇ ਬਾਦਲ ਹੁਰਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੁੱਜਣਗੇ। ਇਸੇ ਲਈ ਹੁਣ ਸੀਨੀਅਰ ਬਾਦਲ ਲਗਾਤਾਰ ਸਾਰੇ ਆਗੂਆਂ ਨਾਲ ਮੁਲਾਕਾਤ ਕਰ ਕੇ ਇਸ ਮੁੱਦੇ ਤੇ ਆਮ-ਸਹਿਮਤੀ ਕਾਇਮ ਕਰ ਰਹੇ ਹਨ; ਤਾਂ ਜੋ ਬਾਅਦ ਚ ਕੋਈ ਅਸੰਤੁਸ਼ਟੀ ਨਾ ਰਹੇ।ਸਾਲ 2015…
    ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਏਕੇ ਦੀ ਕਵਾਇਦ ਦਾ ਅੱਜ ਭੋਗ ਪੈ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਮਗਰੋਂ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਧੜੇ ਨਾਲ ਸੁਲ੍ਹਾ ਨਹੀਂ ਹੋਏਗੀ। ਵਿਧਾਇਕ ਸੁਖਪਾਲ ਖਹਿਰਾ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੱਲ਼ਬਾਤ ਦਾ ਪਾਖੰਡ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਉਮੀਦਵਾਰ ਤੇ ਅਹੁਦੇਦਾਰ ਐਲਾਨੇ ਜਾ ਰਹੇ ਹਨ। ਦਰਅਸਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਜਾਏਗਾ। ਇਸ ਮਗਰੋਂ ਹੀ ਨਵੇਂ ਅਹੁਦੇਦਾਰ ਐਲਾਨ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਸੀ ਪਰ ਭਗਵੰਤ ਮਾਨ ਧੜੇ ਦੇ ਲੀਡਰ ਇਸ ਨਾਲ ਸਹਿਮਤ ਨਹੀਂ ਸੀ। ਇਹੋ ਕਾਰਨ ਹੈ ਕਿ ਮੀਟਿੰਗ ਤੋਂ ਬਾਅਦ ਵੀ ਅਹੁਦੇਦਾਰਾਂ ਦੀ ਨਿਯੁਕਤੀ ਹੋਈ ਤੇ ਹੁਣ ਉਮੀਦਵਾਰ ਐਲਾਨ ਦਿੱਤਾ ਗਏ। ਇਸ ਤੋਂ ਸਪਸ਼ਟ ਹੈ ਕਿ ਭਗਵੰਤ ਮਾਨ ਧੜਾ ਖਹਿਰਾ ਦੀਆਂ ਸ਼ਰਤਾਂ 'ਤੇ ਸਮਝੌਤਾ ਕਰਨ ਲਈ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ‘ਕੁਰਸੀ’ ਕਾਇਮ ਰੱਖਣ ਲਈ ਅੱਜ ਇੱਥੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੱਡੇ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਮੋਹਰ ਲਵਾ ਲਈ ਹੈ। ਸੂਤਰਾਂ ਮੁਤਾਬਕ ਕੋਰ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੀ ਪਾਰਟੀ ‘ਪ੍ਰਧਾਨ’ ਨਾਲ ਖੜ੍ਹੀ ਹੈ ਅਤੇ ਕਿਸੇ ਨੇ ਅਸਤੀਫ਼ਾ ਨਹੀਂ ਮੰਗਿਆ ਹੈ। ਕੋਰ ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਦਿੱਤੇ ਅਸਤੀਫ਼ੇ ਜਲਦਬਾਜ਼ੀ ਵਿੱਚ ਪ੍ਰਵਾਨ ਕਰਨ ਦੀ ਵੀ ਕੋਈ ਜ਼ਰੂਰਤ ਨਹੀਂ ਹੈ ਅਤੇ ਮਾਮਲਾ ਆਪਣੇ ਆਪ ਠੰਢਾ ਪੈ ਜਾਵੇਗਾ। ਉਨ੍ਹਾਂ ਮਾਝੇ ਦੇ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀਆਂ ਦਲੀਲਾਂ ਅਤੇ ਪਾਰਟੀ ਪ੍ਰਧਾਨ ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਤਾਜ਼ਾ ਘਟਨਾਕ੍ਰਮ ਤੋਂ ਇਹ ਵੀ ਝਲਕ ਪੈਂਦੀ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਕਰਨਾ ਸੋਚੀ-ਸਮਝੀ…
    ਬਠਿੰਡਾ - ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਖ਼ਿਲਾਫ਼ ਉੱਭਰੀਆਂ ਸੁਰਾਂ ਦਰਮਿਆਨ ਹੁਣ ਚੁਰਾਸੀ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਦੇ ਹੱਕ ਵਿਚ ਦਿੱਲੀ ਦੇ ਜੰਤਰ-ਮੰਤਰ ਵਿਚ 3 ਨਵੰਬਰ ਨੂੰ ਰੋਸ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਅਕਾਲੀ ਦਲ ਇਸ ਮੁੱਦੇ ਨੂੰ ਕੌਮੀ ਪੱਧਰ ’ਤੇ ਉਠਾਉਣਾ ਚਾਹੁੰਦਾ ਹੈ। ਇਸ ਸਬੰਧ ਵਿਚ ਪਹਿਲਾਂ ਇਕ ਨਵੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਚ ਅਰਦਾਸ ਕੀਤੀ ਜਾਵੇਗੀ। ਪਾਰਟੀ ਵਲੋਂ ਭਲਕੇ ਦਮਦਮਾ ਸਾਹਿਬ ’ਚ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਜਾਣਗੇ। ਦੋ ਨਵੰਬਰ ਦੀ ਸ਼ਾਮ ਨੂੰ ਪੰਜਾਬ ਦੇ ਅਕਾਲੀ ਵਰਕਰ ਦਿੱਲੀ ਲਈ ਰਵਾਨਾ ਹੋਣਗੇ। ਸ਼੍ਰੋਮਣੀ ਅਕਾਲੀ ਦਲ ਵਲੋਂ ਹਦਾਇਤਾਂ ਹਨ ਕਿ ਹਰ ਹਲਕਾ ਇੰਚਾਰਜ ਤੇ ਵਿਧਾਇਕ ਆਪੋ-ਆਪਣੇ ਹਲਕੇ ਵਿਚੋਂ ਘੱਟੋ-ਘੱਟ ਇੱਕ ਬੱਸ ਲੈ ਕੇ ਦਿੱਲੀ ਪੁੱਜਣ। ਪੰਜਾਬ ਦੇ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਦੇ ਅਕਾਲੀ ਆਗੂ ਤੇ ਵਰਕਰ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ ਜਦਕਿ ਹੋਰ ਸੱਤ ਜ਼ਿਲ੍ਹਿਆਂ ਰੋਪੜ, ਮੁਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਪਟਿਆਲਾ ਤੇ ਲੁਧਿਆਣਾ ਦੇ ਵਰਕਰ ਅਨੰਦਪੁਰ ਸਾਹਿਬ ਤੋਂ ਦਿੱਲੀ ਵੱਲ…
    ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰਾਂ ਦੀ ਚੋਣ ਦਾ ਫ਼ੈਸਲਾ ਕਰ ਲਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਇਕਾਈ ਦੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣੀ 22 ਮੈਂਬਰੀ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਕੁੱਲ੍ਹ 13 ਸੀਟਾਂ ਵਿੱਚੋਂ 5 ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਹੈ ਜਿਸ ਉਪਰ ਕੇਂਦਰੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਰਸਮੀ ਮੋਹਰ ਲਵਾ ਕੇ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਤੇ ਪਾਰਟੀ ਦੇ ਮੁੱਖ ਆਗੂ ਭਗਵੰਤ ਮਾਨ ਨੂੰ ਮੁੜ ਸੰਗਰੂਰ ਹਲਕੇ ਤੋਂ ਚੋਣ ਲੜਾਉਣ ਦਾ ਫੈਸਲਾ ਲੈ ਲਿਆ ਹੈ। ਇਸੇ ਤਰ੍ਹਾਂ, ਮੌਜੂਦਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਨੂੰ ਵੀ ਮੁੜ ਫਰੀਦਕੋਟ ਹਲਕੇ ਤੋਂ ਹੀ ਚੋਣ ਲੜਾਈ ਜਾ ਸਕਦੀ ਹੈ। ਸੂਤਰਾਂ ਅਨੁਸਾਰ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ, ਪਾਰਟੀ ਦੇ ਜਨਰਲ ਸਕੱਤਰ ਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com