ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਪਰਿਵਾਰ ਸਣੇ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਨਤਮਸਤਕ ਹੋਈ। ਕੰਗਨਾ ਪਹਿਲੀ ਵਾਰ ਹਰਿਮੰਦਰ ਸਾਹਿਬ ਆਈ ਤੇ ਉਸ ਨੇ ਇਸ ਧਾਰਮਿਕ ਯਾਤਰਾ ਸਬੰਧੀ ਤਸਵੀਰਾਂ ਸ਼ੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਹਨ। ਕੰਗਨਾ ਤਿੰਨ ਹਫਤੇ ਪਹਿਲਾਂ ਕਰੋਨਾ ਪਾਜ਼ੇਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਹ ਉਤਰੀ ਭਾਰਤ ਪਰਤ ਆਈ ਹੈ। ਦੱਸਣਯੋਗ ਹੈ ਕਿ ਕੰਗਨਾ ਮਨਾਲੀ ਦੀ ਰਹਿਣ ਵਾਲੀ ਹੈ ਤੇ ਉਸ ਨੇ ਇੰਸਟਗਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਹ ਉਤਰੀ ਭਾਰਤ ਵਿਚ ਜੰਮੀ ਪਲੀ ਹੈ ਪਰ ਪਹਿਲੀ ਵਾਰ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।
  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਇੱਥੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਸਾਰੇ ਧਰਮ ਅਸਥਾਨਾਂ ਦੇ ਅਹਾਤਿਆਂ ਵਿਚ ਵੀ ਕਰੋਨਾ ਟੀਕਾਕਰਨ ਦਾ ਪ੍ਰਬੰਧ ਕਰੇ।ਦੋਵਾਂ ਆਗੂਆਂ ਵਿਚਾਲੇ ਹੋਈ ਗੱਲਬਾਤ ਦੇ ਵੇਰਵੇ ਭਾਵੇਂ ਸਾਹਮਣੇ ਨਹੀਂ ਆਏ ਪਰ ਸਮਝਿਆ ਜਾ ਰਿਹਾ ਹੈ ਕਿ ਮੁੜ ਸੱਤਾ ਪ੍ਰਾਪਤੀ ਲਈ ਯਤਨਸ਼ੀਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਮੌਜੂਦਾ ਹਾਲਾਤ ਬਾਰੇ ਹੀ ਚਰਚਾ ਕੀਤੀ ਗਈ ਹੈ। ਸ੍ਰੀ ਬਾਦਲ ਲਗਪਗ ਇਕ ਘੰਟਾ ਇੱਥੇ ਜਥੇਦਾਰ ਨਾਲ ਬੈਠੇ ਰਹੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਗ਼ੈਰ-ਰਸਮੀ ਮੁਲਾਕਾਤ ਸੀ। ਉਹ ਇੱਥੇ ਪਰਿਵਾਰ ਵੱਲੋਂ ਰਖਵਾਏ ਅਖੰਡ ਪਾਠ ਦੇ ਭੋਗ ਵਿਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਸ੍ਰੀ ਬਾਦਲ ਨੂੰ ਜਦੋਂ ਉਨ੍ਹਾਂ ਦੇ ਇੱਥੇ ਹੋਣ ਬਾਰੇ ਪਤਾ ਲਗਾ ਤਾਂ ਉਹ ਮਿਲਣ ਲਈ ਆ ਗਏ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਪਹਿਲਾਂ ਵੀ…
  ਅੰਮ੍ਰਿਤਸਰ - ਕਰੋਨਾ ਪੀੜਤਾਂ ਦੇ ਇਲਾਜ ਵਾਸਤੇ ਕਰੋਨਾ ਕੇਅਰ ਕੇਂਦਰ ਸ਼ੁਰੂ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕਰੋਨਾ ਤੋਂ ਬਚਾਅ ਵਾਸਤੇ ਅੱਜ ਇੱਥੇ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਚ ਮੁਫ਼ਤ ਕਰੋਨਾ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ ਹੈ। ਇਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਲੋਕਾਂ ਲਈ ਲੋੜੀਂਦੀ ਵੈਕਸੀਨ ਮੁਹੱਈਆ ਕਰਵਾਉਣ ’ਚ ਅਸਫ਼ਲ ਰਹੇ ਹਨ। ਬੀਬੀ ਜਗੀਰ ਕੌਰ ਨੇ ਆਖਿਆ ਕਿ ਮਨੁੱਖਤਾ ਦੀ ਭਲਾਈ ਲਈ ਸਾਰੀਆਂ ਸਿਆਸੀ ਧਿਰਾਂ ਇਕਜੁੱਟ ਹੋ ਕੇ ਕੰਮ ਕਰਨ ਲਈ ਅੱਗੇ ਆਉਣ। ਸ਼੍ਰੋਮਣੀ ਕਮੇਟੀ ਨੇ ਇਸ ਕੈਂਪ ਲਈ 53 ਲੱਖ ਰੁਪਏ ਨਾਲ ਪੰਜ ਹਜ਼ਾਰ ਕਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਕਰੋਨਾ ਟੀਕਾਕਰਨ ਲਈ ਪੁੱਜੇ ਹੋਏ ਸਨ। ਇਸ ਦੌਰਾਨ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਅਮਲੇ ਵੱਲੋਂ ਟੀਕੇ ਲਾਏ ਗਏ।ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ…
  ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) - ਜਾਗੋ ਪਾਰਟੀ ਨੇ ਸਟਿੰਗ ਅਪਰੇਸ਼ਨ ਜਾਰੀ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਦਿੱਲੀ ਕਮੇਟੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਦਫ਼ਤਰ ਤੋਂ ਕਮੇਟੀ ਨੇ 27 ਮਈ ਨੂੰ ਕੰਸੰਟਰੇਟਰ ਦੀ ਵੱਡੀ ਖੇਪ ਚੰਡੀਗੜ੍ਹ ਅਤੇ ਬਠਿੰਡਾ ਭੇਜੀ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਸਬੰਧ ਵਿੱਚ ਅੱਜ ਵੀਡੀਓ ਸਬੂਤ ਜਨਤਕ ਕਰਦੇ ਹੋਏ ਖ਼ੁਲਾਸਾ ਕੀਤਾ ਕਿ ਬਠਿੰਡਾ ਵਿੱਚ ਉਕਤ ਕੰਸੰਟਰੇਟਰ ਬਾਦਲ ਪਰਵਾਰ ਦੀ ਡਬਵਾਲੀ ਟਰਾਂਸਪੋਰਟ ਕੰਪਨੀ ਲਿਮਿਟੇਡ ਦੇ ਬਾਦਲ-ਡੱਬਵਾਲੀ ਰੋੜ ਉੱਤੇ ਸਥਿਤ ਦਫ਼ਤਰ ਵਿੱਚ ਉੱਤਰੇ ਹਨ। ਜੀਕੇ ਨੇ ਦੱਸਿਆ ਕਿ ਕਲ ਦੁਪਹਿਰ 2:30 ਵਜੇ ਤੋਂ ਸਾਡੀ 2 ਟੀਮਾਂ ਨੇ ਕੰਸੰਟਰੇਟਰ ਭਰ ਕੇ ਦਿੱਲੀ ਤੋਂ ਚਲੇ ਟਰੱਕ ਅਤੇ ਇਨੋਵਾ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਸੀ। ਇਨੋਵਾ ਗੱਡੀ ਨੇ ਚੰਡੀਗੜ੍ਹ ਵਿੱਚ ਸੈਕਟਰ 33ਏ ਦੀ ਇੱਕ ਕੋਠੀ, ਜੋ ਕਿ ਸੁਖਮੀਤ ਸਿੰਘ ਦੀ ਦੱਸੀ ਜਾ ਰਹੀ ਹੈ, ਵਿੱਚ ਦੇਰ ਰਾਤ ਨੂੰ ਕੰਸੰਟਰੇਟਰ ਉਤਾਰੇ। ਜਦੋਂ ਕਿ ਟਰੱਕ ਡਰਾਈਵਰ ਨੂੰ ਕੁੰਡਲੀ ਪੁੱਜ ਕਰਕੇ ਅਹਿਸਾਸ ਹੋ ਗਿਆ ਸੀ ਕਿ ਕੋਈ ਗੱਡੀ…
  ਚੰਡੀਗੜ੍ਹ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਸਿੱਧਾ ਮੋਰਚਾ ਖੋਲ੍ਹਣ ਵਾਲੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੰਧੂ ਨੇ ਕਿਹਾ ਕਿ ਉਹ ਕਾਂਗਰਸ ਵਿੱਚ ਹੈ ਤੇ ਇਸੇ ਪਾਰਟੀ ਵਿੱਚ ਰਹੇਗਾ। ਸਿੱਧੂ ਨੇ ਸਾਫ਼ ਕਰ ਦਿੱਤਾ ਕਿ ਉਹ ਗਾਂਧੀ ਪਰਿਵਾਰ ਦਾ ਵਫ਼ਾਦਾਰ ਹੈ ਤੇ ਰਹੇਗਾ। ਸਿੱਧੂ ਨੇ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ (ਸਿੱਧੂ) ਨੇ ਕਿਸੇ ਹੋਰ ਪਾਰਟੀ ਵਿੱਚ ਜਾਣ ਲਈ ਕਿਸੇ ਆਗੂ ਨਾਲ ਸੰਪਰਕ ਕੀਤਾ ਹੈ ਤਾਂ ਮੁੱਖ ਮੰਤਰੀ ਇਸ ਨੂੰ ਸਾਬਤ ਕਰ ਕੇ ਵਿਖਾਉਣ। ਚੇਤੇ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਸਿੱਧੂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਸੀ ਕਿ ਕਾਂਗਰਸੀ ਵਿਧਾਇਕ ਆਮ ਆਦਮੀ ਪਾਰਟੀ (ਆਪ) ਦੇ ਸੰਪਰਕ ਵਿੱਚ ਹੈ ਤੇ ਕਿਸੇ ਵੇਲੇ ਵੀ ਕਾਂਗਰਸ ਛੱਡ ਸਕਦਾ ਹੈ। ਸਿੱਧੂ ਨੇ ਕੈਪਟਨ ਦੇ ਇਸ ਬਿਆਨ ਦੇ ਹਵਾਲੇ ਨਾਲ ਕੀਤੇ ਟਵੀਟ ’ਚ ਕਿਹਾ, ‘‘ਸਾਬਤ ਕਰੋ ਕਿ ਮੈਂ ਕਿਸੇ ਹੋਰ ਪਾਰਟੀ ਦੇ ਆਗੂ ਨਾਲ ਮੀਟਿੰਗ ਕੀਤੀ…
  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾਵਾਇਰਸ ਦੀ ਤੀਜੀ ਸੰਭਾਵੀ ਲਹਿਰ ਅਤੇ ਇਸ ਦੇ ਬੱਚਿਆਂ ਉੱਪਰ ਪੈਣ ਵਾਲੇ ਪ੍ਰਭਾਵ ਦੀਆਂ ਸੰਭਾਵਨਾਵਾਂ ਤੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਨੂੰ ਤਿਆਰੀਆਂ ਦੇ ਹੁਕਮ ਦਿੱਤੇ। ਵਰਚੁਅਲ ਮੀਟਿੰਗ ਦੌਰਾਨ ਸੂਬੇ ਵਿੱਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਮੁੱਖ ਮੰਤਰੀ ਨੇ ਡਾ. ਕੇਕੇ ਤਲਵਾੜ ਦੀ ਅਗਵਾਈ ਵਾਲੇ ਸੂਬਾ ਪੱਧਰੀ ਮਾਹਿਰ ਗਰੁੱਪ ਨੂੰ ਮੈਡੀਕਲ ਸਿੱਖਿਆ ਦੇ ਸਾਰੇ ਪਹਿਲੂਆਂ ਨੂੰ ਘੋਖਣ ਅਤੇ ਸਿਹਤ ਵਿਭਾਗ ਲਈ ਸਿਖਲਾਈ ਸਬੰਧੀ ਵੇਰਵੇ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ’ਚ ਕੋਵਿਡ ਨਾਲ ਨਜਿੱਠਣ ਤੇ ਖਾਸ ਕਰਕੇ ਬੱਚਿਆਂ ਦੇ ਸੰਦਰਭ ’ਚ ਸੂਬੇ ’ਚ ਸਾਰੇ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪੇਂਡੂ ਇਲਾਕਿਆਂ ’ਚ ਕਰੋਨਾ ਦੇ ਪੈਰ ਪਸਾਰਨ ਉਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਰਾਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ…
  ਜਲੰਧਰ - ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਭੁਲੱਥ ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਕਾਂਡ ਅਤੇ ਬਹਿਬਲ ਗੋਲੀ ਕਾਂਡ ਬਾਰੇ ਬਹਿਸ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਸੁਖਪਾਲ ਸਿੰਘ ਖਹਿਰਾ ਨੇ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਨੂੰ 10 ਸਵਾਲਾਂ ਦਾ ਜਵਾਬ ਦੇਣ ਲਈ ਕਿਹਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਦੇ ਵੀ ਨਹੀਂ ਹੋਣੀ ਸੀ, ਜੇ ਉਸ ਵੇਲੇ ਸੱਤਾ ਵਿੱਚ ਬੈਠੀ ਬਾਦਲ ਜੋੜੀ ਵੋਟਾਂ ਖਾਤਰ ਡੇਰਾ ਸਿਰਸਾ ਦੇ ਮੁਖੀ ਨਾਲ ਗੁਪਤ ਸਮਝੌਤਾ ਨਾ ਕਰਦੀ।
  ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਕਿਹਾ ਕਿ ਕਾਂਗਰਸ ਦੇ ਝੂਠ ਦੇ ਉਲਟ, ਜਸਟਿਸ ਰਣਜੀਤ ਸਿੰਘ ਕਮਿਸ਼ਨ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਦਾਇਰ ਰਿਪੋਰਟ ਵਿਚ ਕਦੇ ਵੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਗਰੋਂ ਹੋ ਰਹੇ ਰੋਸ ਦਿਖਾਵਿਆਂ ’ਤੇ ਪੁਲੀਸ ਫਾਇਰਿੰਗ ਦਾ ਦੋਸ਼ੀ ਨਹੀਂ ਠਹਿਰਾਇਆ ਗਿਆ। ਇਨ੍ਹਾਂ ਰਿਪੋਰਟਾਂ ਵਿਚ ਪ੍ਰਕਾਸ਼ ਸਿੰਘ ਬਾਦਲ ਜਾਂ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲਿਆਂ ਜਾਂ ਇਸ ਮਗਰੋਂ ਗੋਲੀ ਕਾਂਡ ਦਾ ਦੋਸ਼ੀ ਠਹਿਰਾਉਣ ਦਾ ਵਿਰੋਧ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਰਿਪੋਰਟਾਂ ਦੀਆਂ ਸਿਫ਼ਾਰਸ਼ਾਂ ਵਿਚ ਕਿਤੇ ਵੀ ਪ੍ਰਕਾਸ਼ ਸਿੰਘ ਬਾਦਲ ਜਾਂ ਸੁਖਬੀਰ ਬਾਦਲ ਨੂੰ ਕਿਸੇ ਵੀ ਗ਼ਲਤ ਕੰਮ ਦਾ ਦੋਸ਼ੀ ਨਹੀਂ ਪਾਇਆ ਗਿਆ।ਸ੍ਰੀ ਮਜੀਠੀਆ ਨੇ ਕਾਂਗਰਸ ਤੇ ‘ਆਪ’ ਆਗੂਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਲੋਕਾਂ ਜਾਂ ਮੀਡੀਆ ਸਾਹਮਣੇ ਉਹ ਸਬੂਤ ਪੇਸ਼ ਕਰਨ ਜਿਸ ਦਾ ਦਾਅਵਾ ਉਹ ਬੇਅਦਬੀ ਮਾਮਲਿਆਂ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ। ਦੋਹਾਂ ਸੀਨੀਅਰ ਅਕਾਲੀ ਆਗੂਆਂ ਨੇ ਅੱਜ ਇੱਥੇ ਮੀਟਿੰਗ ਤੋਂ ਬਾਅਦ ਕਿਹਾ ਕਿ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਪਾਰਟੀ ਵੱਲੋਂ ਜਥੇਦਾਰ ਬ੍ਰਹਮਪੁਰਾ ਨੂੰ ਸਰਪ੍ਰਸਤ ਤੇ ਸ੍ਰੀ ਢੀਂਡਸਾ ਨੂੰ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਵੱਲੋਂ ਜਾਰੀ ਬਿਆਨ ਰਾਹੀਂ ਕਿਹਾ ਗਿਆ ਹੈ ਕਿ ਪੰਜਾਬ ਨੂੰ ਮੌਜੂਦਾ ਸਮੇਂ ਕਾਂਗਰਸ, ਬਾਦਲਾਂ ਅਤੇ ਭਾਜਪਾ ਤੋਂ ਬਚਾਉਣ ਦੀ ਲੋੜ ਹੈ। ਇਸ ਲਈ ਨਵੇਂ ਅਕਾਲੀ ਦਲ ਰਾਹੀਂ ਸੂਬੇ ਦੇ ਲੋਕਾਂ ਨੂੰ ਬਦਲਵੀਂ ਸਿਆਸੀ ਸੋਚ ਤੇ ਸੱਚੀ-ਸੁੱਚੀ ਸਿਆਸਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਬਾਦਲਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਅਕਾਲੀ ਆਗੂਆਂ ਨੇ ਬਾਦਲਾਂ ’ਤੇ ਪੰਥਕ ਮਰਿਆਦਾਵਾਂ ਦਾ ਘਾਣ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵੀ ਲਾਏ ਹਨ।…
  ਚੰਡੀਗੜ੍ਹ - ਪੰਜਾਬ ਕਾਂਗਰਸ ਵਿਚਲਾ ਸੰਕਟ ਉਦੋਂ ਹੋਰ ਡੂੰਘਾ ਹੋ ਗਿਆ ਜਦੋਂ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ ’ਤੇ ਦੋਸ਼ ਲਾਏ ਕਿ ਉਸ (ਪਰਗਟ ਸਿੰਘ) ਨੂੰ ਬੇਅਦਬੀ ਤੇ ਪੁਲੀਸ ਫਾਇਰਿੰਗ ਮਾਮਲੇ ਵਿਚ ਆਵਾਜ਼ ਉਠਾਉਣ ’ਤੇ ਪੁਲੀਸ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਸ ਨੂੰ ਕੈਪਟਨ ਸੰਧੂ ਨੇ ਮੁੱਖ ਮੰਤਰੀ ਦਾ ਸੰਦੇਸ਼ ਦਿੱਤਾ ਕਿ ਜੇ ਉਸ ਨੇ ਬੇਅਦਬੀ ਮਾਮਲੇ ਤੇ ਪੁਲੀਸ ਫਾਇਰਿੰਗ ’ਤੇ ਕਾਰਵਾਈ ਲਈ ਮੁੱਖ ਮੰਤਰੀ ਖਿਲਾਫ ਆਵਾਜ਼ ਉਠਾਈ ਤਾਂ ਉਹ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੇ ਕਿਹਾ ਕਿ ਜਦੋਂ ਉਸ ਨੂੰ ਅਜਿਹਾ ਸੰਦੇਸ਼ ਮਿਲਿਆ ਤਾਂ ਉਹ ਹੈਰਾਨ ਰਹਿ ਗਿਆ। ਉਨ੍ਹਾਂ ਕਿਹਾ ਕਿ ਕੀ ਸੱਚ ਬੋਲਣਾ ਤੇ ਦੋਸ਼ੀਆਂ ਨੂੰ ਸਜ਼ਾ ਬਾਰੇ ਕਹਿਣਾ ਗੁਨਾਹ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਦੀ ਥਾਂ ਸੱਚ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com