ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ -ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕਹਿਣ 'ਤੇ ਅਸਤੀਫ਼ਾ ਦੇਣ ਸਬੰਧੀ ਦਿੱਤੇ ਬਿਆਨ ਨੂੰ ਮਹਿਜ਼ ਇਕ ਡਰਾਮਾ ਦੱਸਦੇ ਹੋਏ ਨਾਰਾਜ਼ ਟਕਸਾਲੀ ਅਕਾਲੀ ਆਗੂ ਸ: ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਗ਼ਲਤ ਨੀਤੀਆਂ ਕਾਰਨ ਪਾਰਟੀ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਹੀ ਪਾਰਟੀ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਿਆ ਜਾ ਰਿਹਾ ਹੈ | ਜੇਕਰ ਉਨ੍ਹਾਂ ਨੇ ਅਸਤੀਫ਼ਾ ਦੇਣਾ ਹੁੰਦਾ ਤਾਂ ਉਸ ਵੇਲੇ ਹੀ ਦੇ ਸਕਦੇ ਸਨ | 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਸ. ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਕੇਵਲ ਗੱਲਾਂ ਹੀ ਕਰਦੇ ਹਨ ਉਹ ਪਾਰਟੀ ਤੋਂ ਅਸਤੀਫ਼ਾ ਨਹੀਂ ਦੇ ਸਕਦੇ, ਕੇਵਲ ਤਾਂ ਕੇਵਲ ਅਸਤੀਫ਼ੇ ਨੂੰ ਲੈ ਕੇ ਡਰਾਮਾ ਹੀ ਕਰ ਰਹੇ ਹਨ | ਉਨ੍ਹਾਂ ਸੁਖਬੀਰ ਵਲੋਂ ਪਾਰਟੀ ਦੇ ਕਹਿਣ 'ਤੇ ਅਸਤੀਫ਼ਾ ਦੇਣ ਦੀ ਗੱਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੁਖਬੀਰ ਇਹ ਵੀ ਸਪੱਸ਼ਟ ਕਰਨ ਕਿ ਉਹ ਕਿਸ ਦੇ ਕਹਿਣ 'ਤੇ ਪਾਰਟੀ ਤੋਂ ਅਸਤੀਫ਼ਾ ਦੇਣਗੇ | ਸ: ਬ੍ਰਹਮਪੁਰਾ ਨੇ ਕਿਹਾ…
    ਸੇਖਵ -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਲੋੜ ਪੈਣ 'ਤੇ ਪ੍ਰਧਾਨਗੀ ਪਦ ਛੱਡਣ ਦੇ ਆਏ ਬਿਆਨ ਦਾ ਸਾਬਕਾ ਕੈਬਨਿਟ ਮੰਤਰੀ ਜਥੇ: ਸੇਵਾ ਸਿੰਘ ਸੇਖਵਾਂ ਨੇ ਸਵਾਗਤ ਕੀਤਾ ਹੈ | ਆਪਣੇ ਸੇਖਵਾਂ ਸਥਿਤ ਨਿਵਾਸ 'ਤੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ: ਸੇਖਵਾਂ ਨੇ ਕਿਹਾ ਕਿ ਮੈਂ ਸੁਖਬੀਰ ਦੀ ਸੋਚ ਦਾ ਸਵਾਗਤ ਕਰਦਾ ਹਾਂ, ਕਿਉਂਕਿ ਪਾਰਟੀ ਸਭ ਤੋਂ ਵੱਡੀ ਹੈ ਅਤੇ ਪਾਰਟੀ ਦੀ ਬਿਹਤਰੀ ਲਈ ਪ੍ਰਧਾਨ ਤਾਂ ਕੀ ਹੋਰ ਵੀ ਅਹੁਦੇਦਾਰਾਂ ਨੂੰ ਆਪਣੇ ਅਹੁਦਿਆਂ ਦਾ ਤਿਆਗ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਅਸਤੀਫ਼ਾ ਦਿੰਦੇ ਹਨ ਤਾ ਮੈਂ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂਅ ਨਹੀਂ ਲਾੈਦਾ ਪਰ ਅਕਾਲੀ ਦਲ ਦਾ ਪ੍ਰਧਾਨ ਬਾਣੀ ਤੇ ਬਾਣੇ ਦਾ ਧਾਰਨੀ ਹੋਵੇ, ਖ਼ਾਲਸਾ ਪੰਥ ਦੇ ਸਿਧਾਤਾਂ ਨੂੰ ਸਮਝਦਾ ਹੋਵੇ ਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਸਮਰੱਥਾ ਰੱਖਦਾ ਹੋਵੇ, ਉਸ ਨੂੰ ਇਹ ਸੇਵਾ ਲੈਣੀ ਚਾਹੀਦੀ ਹੈ, ਬਾਕੀ ਫ਼ੈਸਲਾ ਸੰਗਤ ਨੇ ਕਰਨਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਦਾ ਆਪਣਾ ਜੀਵਨ ਖ਼ਾਲਸਾ ਪੰਥ ਦੇ…
    ਅੰਮ੍ਰਿਤਸਰ: ਟਕਸਾਲੀ ਅਕਾਲੀ ਆਗੂਆਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਬਾਦਲ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਪ੍ਰਧਾਨਗੀ ਛੱਡਣ ਲਈ ਕਹੇਗੀ ਤਾਂ ਉਹ ਅਹੁਦਾ ਛੱਡਣ ਲਈ ਤਿਆਰ ਹਨ। ਟਕਸਾਲੀ ਆਗੂਆਂ ਬਾਰੇ ਵੀ ਬਾਦਲ ਨੇ ਕੋਈ ਤਿੱਖੀ ਬਿਆਨਬਾਜ਼ੀ ਨਾ ਕਰਦਿਆਂ ਆਪਣੇ ਸੁਰ ਨਰਮ ਹੀ ਰੱਖੇ।ਸੀਨੀਅਰ ਅਕਾਲੀ ਲੀਡਰਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਗ਼ਾਵਤ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਉਨ੍ਹਾਂ ਲਈ ਸਤਿਕਾਰਯੋਗ ਹਨ ਅਤੇ ਜੇਕਰ ਉਨ੍ਹਾਂ ਦੀ ਲੀਡਰਸ਼ਿਪ 'ਤੇ ਕਿਸੇ ਨੂੰ ਇਤਰਾਜ਼ ਹੈ ਤਾਂ ਪਾਰਟੀ ਦੇ ਕਹਿਣ 'ਤੇ ਉਹ ਪਾਰਟੀ ਦੀ ਪ੍ਰਧਾਨਗੀ ਛੱਡਣ ਲਈ ਤਿਆਰ ਹਨ।ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਉਨ੍ਹਾਂ ਖ਼ਿਲਾਫ ਕੀਤੀ ਜਾ ਰਹੀ ਤਿੱਖੀ ਬਿਆਨਬਾਜ਼ੀ 'ਤੇ ਬਾਦਲ ਨੇ ਕਿਹਾ ਕਿ ਸਿੱਧੂ ਹੰਕਾਰਿਆ ਇਨਸਾਨ ਹੈ ਅਤੇ ਉਸ ਦੀ ਕਿਸੇ ਮੈਂ ਕਰਕੇ ਹੀ ਇਹ ਹਾਦਸਾ ਹੋਇਆ ਹੈ, ਇਸ ਲਈ ਨਵਜੋਤ ਸਿੰਘ ਸਿੱਧੂ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ। ਉਨ੍ਹਾਂ ਕਿਹਾ ਕਿ ਰੇਲ ਹਾਦਸੇ ਦੇ…
    ਚੰਡੀਗੜ੍ਹ - ਆਪਣੀ ਗਰਭਵਤੀ ਧੀ ਦੀ ਹੱਤਿਆ ਦੇ ਕੇਸ ਵਿੱਚ ਪੰਜ ਸਾਲ ਦੀ ਕੈਦ ਨੂੰ ਚੁਣੌਤੀ ਦੇਣ ਵਾਲੀ ਬੀਬੀ ਜਗੀਰ ਕੌਰ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਆਉਂਦੇ ਦਿਨਾਂ ਵਿੱਚ ਇਸ ਮਾਮਲੇ 'ਤੇ ਫੈਸਲਾ ਸੁਣਾ ਸਕਦੀ ਹੈ। ਬੀਬੀ ਜਗੀਰ ਕੌਰ ਦੀ ਧੀ ਦਾ ਕਤਲ ਸਾਲ 2000 ਵਿੱਚ ਹੋਇਆ ਸੀ। ਮਾਰਚ 2012 ਨੂੰ ਬੀਬੀ ਜਗੀਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਕੈਦ ਸੁਣਾਈ ਗਈ ਸੀ। ਇਸ ਸਜ਼ਾ ਖ਼ਿਲਾਫ਼ ਸਾਲ 2012 ਵਿੱਚ ਹੀ ਬੀਬੀ ਜਗੀਰ ਕੌਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਤੋਂ ਜਗੀਰ ਕੌਰ ਜ਼ਮਾਨਤ 'ਤੇ ਚੱਲ ਰਹੀ ਹੈ।ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਧੀ ਦੀ 20 ਅਪ੍ਰੈਲ, 2000 ਨੂੰ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਅਗਲੇ ਦਿਨ ਬੀਬੀ ਦੇ ਜੱਦੀ ਪਿੰਡ 'ਚ ਹਰਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਪਰ ਕੁਝ ਦਿਨਾਂ ਬਾਅਦ ਬੇਗੋਵਾਲ ਦੇ ਇਕ ਨੌਜਵਾਨ ਨੇ ਦਾਅਵਾ ਕੀਤਾ ਕਿ ਉਹ ਹਰਪ੍ਰੀਤ ਦਾ ਪਤੀ ਹੈ ਅਤੇ…
    ਚੰਡੀਗੜ੍ਹ - ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਆਈ. ਏ. ਐੱਸ. ਮਹਿਲਾ ਅਧਿਕਾਰੀ ਵੱਲੋਂ ਅਸ਼ਲੀਲ ਸੰਦੇਸ਼ ਭੇਜਣ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਤੁਹਾਨੂੰ ਦੱਸ ਦੇਈਏ ਇਹ ਕੋਈ ਪਹਿਲਾਂ ਮੌਕਾ ਨਹੀਂ ਹੈ ਕਿ ਜਦੋਂ ਕੋਈ ਮੰਤਰੀ ਮਹਿਲਾਵਾਂ ਦੇ ਕੇਸਾਂ 'ਚ ਫਸਿਆ ਹੋਵੇ, ਇਸ ਤੋਂ ਪਹਿਲਾਂ ਵੀ ਪਾਰਟੀਆਂ ਦੇ ਕਈ ਵੱਖ-ਵੱਖ ਆਗੂ ਹਨ, ਜੋ ਦੂਜੀਆਂ ਔਰਤਾਂ ਦੇ ਚੱਕਰਾਂ 'ਚ ਫਸ ਕੇ ਵਾਹ-ਵਾਹੀ ਖੱਟ ਚੁੱਕੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਮੰਤਰੀਆਂ ਬਾਰੇ ਦੱਸਣ ਜਾ ਰਹੇ, ਜਿਨ੍ਹਾਂ ਨੇ ਔਰਤਾਂ ਦੇ ਚੱਕਰਾਂ 'ਚ ਫਸ ਕੇ ਸੁਰਖੀਆਂ ਬਟੋਰੀਆਂ ਹਨ। ਸੁੱਚਾ ਸਿੰਘ ਲੰਗਾਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਖਿਲਾਫ 29 ਸਤੰਬਰ 2017 ਨੂੰ ਇਕ ਵਿਧਵਾ ਮਹਿਲਾ ਵਲੋਂ ਥਾਣਾ ਸਿਟੀ 'ਚ ਬਿਆਨ ਦਰਜ ਕਰਵਾ ਕੇ ਰੇਪ ਦਾ ਕੇਸ ਦਰਜ ਕਰਵਾਇਆ ਗਿਆ ਸੀ। ਮਹਿਲਾ ਨੇ ਲੰਗਾਹ 'ਤੇ ਦੋਸ਼ ਲਗਾਇਆ ਸੀ ਕਿ ਲੰਗਾਹ ਉਸ ਨਾਲ 2009 ਤੋਂ ਜ਼ਬਰਦਸਤੀ ਕਰਦਾ ਆ ਰਿਹਾ ਹੈ ਅਤੇ ਉਸਨੇ ਧੋਖੇ ਨਾਲ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਰੇਲ ਹਾਦਸੇ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਵਜ਼ਾਰਤ ਤੋਂ ਬਰਖਾਸਤ ਕਰਨ ਅਤੇ ਬੀਬੀ ਨਵਜੋਤ ਕੌਰ ਸਿੱਧੂ ਅਤੇ ਦਸਹਿਰਾ ਸਮਾਗਮ ਦੇ ਪ੍ਰਬੰਧਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਧਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀਆਂ ਦੀ ਇਸ ਮੰੰਗ ਨੂੰ ਰੱਦ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਹੋਛੀ ਰਾਜਨੀਤੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸਿੱਧੂ ਨੇ ਵੀ ਇਸ ਮੰਗ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਜੀਜਾ ਸਾਲਾ ਦੀ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਨਹੀਂ, ਬਲਕਿ ਸੂਬੇ ਦੇ ਲੋਕਾਂ, ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੂੰ ਜੁਆਬਦੇਹ ਹਨ।ਇਸ ਤੋਂ ਪਹਿਲਾਂ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਮਾਝੇ ਦੇ ਟਕਸਾਲੀ ਆਗੂ ਅਤੇ ਮਾਲਵੇ ਤੋਂ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਨਹੀਂ ਹੋਏ। ਮੀਟਿੰਗ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ…
    ਅਯੋਧਿਆ - ਰਾਮ ਜਨਮ ਭੂਮੀ ਨਿਆਸ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਸਾਬਕਾ ਸੰਸਦ ਰਾਮਿਵਲਾਸ ਵੇਦਾਂਤੀ ਨੇ ਦਾਅਵਾ ਕੀਤਾ ਹੈ ਕਿ ਅਯੋਧਿਆ ਵਿੱਚ ਵਿਵਾਦਗ੍ਰਸਤ ਜ਼ਮੀਨ 'ਤੇ ਇਸ ਸਾਲ 6 ਦਸੰਬਰ ਤੋਂ ਰਾਮ ਮੰਦਰ ਦਾ ਨਿਰਮਾਣ ਸ਼ੁਰੂ ਹੋਵੇਗਾ। ਆਰਐਸਐਸ ਮੁਖੀ ਮੋਹਨ ਭਾਗਵਤ ਦੇ ਰਾਮ ਮੰਦਰ ਦੀ ਉਸਾਰੀ ਲਈ ਕਾਨੂੰਨ ਬਣਾਉਣ ਵਾਲੇ ਬਿਆਨ ਦਾ ਸੁਆਗਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਦੇ ਦੋ ਸੀਟਾਂ ਵਾਲੀ ਭਾਰਤੀ ਜਨਤਾ ਪਾਰਟੀ ਅੱਜ ਦੇਸ਼ ਵਿਚ ਸਭ ਤੋਂ ਵੱਡੀ ਪਾਰਲੀਮਾਨੀ ਪਾਰਟੀ ਹੈ, ਭਾਜਪਾ ਦੁਨੀਆਂ ਵਿਚ ਸਭ ਤੋਂ ਵੱਧ ਪ੍ਰਸਿੱਧ ਪਾਰਟੀ ਬਣ ਗਈ ਹੈ। ਅੱਜ ਦੇਸ਼ ਦੇ 20 ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ। ਸ਼ਿਵ ਸੈਨਾ ਮੁਖੀ ਊਧਵ ਠਾਕਰੇ ਵੱਲੋਂ 'ਨਵੰਬਰ ਵਿੱਚ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦੇ ਐਲਾਨ ਬਾਰੇ ਵੇਦਾਂਤੀ ਨੇ ਕਿਹਾ ਕਿ ਭਾਜਪਾ ਤੋਂ ਇਲਾਵਾ ਕੋਈ ਵੀ ਪਾਰਟੀ ਰਾਮ ਮੰਦਰ ਬਣਾਉਣ ਲਈ ਤਿਆਰ ਨਹੀਂ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਮੁਸਲਮਾਨ ਚਾਹੁੰਦੇ ਹਨ ਕਿ ਅਯੁੱਧਿਆ ਵਿੱਚ ਰਾਮ ਮੰਦਰ ਦਾ ਨਿਰਮਾਣ ਕੀਤਾ ਜਾਵੇ। ਸੁੰਨੀ ਤੇ ਸ਼ੀਆ ਵਕਫ ਬੋਰਡ…
    ਅੰਮ੍ਰਿਤਸਰ - ਰੇਲ ਰਾਜ ਮੰਤਰੀ ਦੇ ਦੌਰੇ ਤੋਂ ਬਾਅਦ ਉੱਤਰੀ ਰੇਲਵੇ ਵਿਭਾਗ ਦੇ ਕਈ ਸੀਨੀਅਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਰੇਲਵੇ ਨੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਕਰਾਉਣ ਤੋਂ ਨਾਂਹ ਕਰ ਦਿੱਤੀ ਹੈ। ਇਸੇ ਦੌਰਾਨ ਜੀਆਰਪੀ ਨੇ ਰੇਲ ਲਾਈਨਾਂ ਗ਼ੈਰ ਕਾਨੂੰਨੀ ਢੰਗ ਨਾਲ ਪਾਰ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਫਿਰੋਜ਼ਪੁਰ ਮੰਡਲ ਦੇ ਡਿਵੀਜ਼ਨਲ ਰੇਲਵੇ ਮੈਨੇਜਰ (ਡੀਆਰਐਮ) ਵਿਵੇਕ ਕੁਮਾਰ ਨੇ ਆਖਿਆ ਕਿ ਰੇਲ ਵਿਭਾਗ ਵੱਲੋਂ ਹਾਦਸੇ ਦੀ ਕੋਈ ਜਾਂਚ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਆਖਿਆ ਕਿ ਬੀਤੀ ਰਾਤ ਵੱਡੀ ਗਿਣਤੀ ਵਿੱਚ ਲੋਕ ਰੇਲ ਪੱਟੜੀਆਂ ’ਤੇ ਖੜ੍ਹੇ ਸਨ, ਜੋ ਕਿ ਗੈਰ ਕਾਨੂੰਨੀ ਢੰਗ ਨਾਲ ਰੇਲਵੇ ਪਟੜੀਆਂ ਨੂੰ ਪਾਰ ਕਰਨ ਦਾ ਮਾਮਲਾ ਹੈ। ਡੀਐੱਮਯੂ ਰੇਲ ਗੱਡੀ ਦੇ ਡਰਾਈਵਰ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਡਰਾਈਵਰ ਦਾ ਕੋਈ ਦੋਸ਼ ਨਹੀਂ ਹੈ। ਡਰਾਈਵਰ ਨੇ ਜਦੋਂ ਰੇਲ ਪੱਟੜੀ ’ਤੇ ਲੋਕਾਂ ਦੀ ਭੀੜ ਦੇਖੀ ਤਾਂ ਉਸ ਨੇ ਰੇਲ ਗੱਡੀ ਦੀ ਬਰੇਕ ਲਾਈ, ਜਿਸ ਨਾਲ…
    ਅੰਮ੍ਰਿਤਸਰ - ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰੇਲ ਹਾਦਸੇ ਵਾਲੀ ਥਾਂ, ਸ਼ਮਸ਼ਾਨਘਾਟ ਤੇ ਹਸਪਤਾਲਾਂ ਦਾ ਦੌਰਾ ਕਰਨ ਮਗਰੋਂ ਰੇਲ ਹਾਦਸੇ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਕੈਬਨਿਟ ’ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਅਕਾਲੀ ਆਗੂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਤੀ ਵਿਅਕਤੀ ਇਕ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ।ਅੱਜ ਬਾਅਦ ਦੁਪਹਿਰ ਸ੍ਰੀ ਬਾਦਲ ਨੇ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਨਾਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸਨ। ਉਹ ਦੁਰਗਿਆਣਾ ਮੰਦਿਰ ਦੇ ਸ਼ਮਸ਼ਾਨਘਾਟ ਵੀ ਗਏ, ਜਿੱਥੇ ਲਾਸ਼ਾਂ ਦਾ ਸਸਕਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਉਹ ਗੁਰੂ ਨਾਨਕ ਦੇਵ ਹਸਪਤਾਲ ਵੀ ਗਏ। ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਉਹ ਰੇਲ ਹਾਦਸੇ ’ਤੇ ਕੋਈ ਸਿਆਸਤ ਨਹੀਂ ਕਰ ਰਹੇ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰ ਕਾਬਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਕਰੀਬ 12 ਸਾਲ ਦਿੱਲੀ ਦੀ ਸਿੱਖ ਸਿਆਸਤ ਵਿੱਚ ਆਪਣਾ ਦਬ-ਦਬਾ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਇਕ ਦੂਜੇ ’ਤੇ ਦੂਸ਼ਣਬਾਜ਼ੀ ਤੇਜ਼ ਕਰ ਦਿੱਤੀ ਹੈ। ਦੋਵਾਂ ਧੜਿਆਂ ਦੇ ਮੁੱਖ ਆਗੂਆਂ ਵੱਲੋਂ ‘ਆਪਣਿਆਂ’ ਨੂੰ ਹੀ ਦਿੱਲੀ ਕਮੇਟੀ ਦੇ ਠੇਕੇ ਦੇਣ ਦਾ ਖੁਲਾਸਾ ਪ੍ਰੈਸ ਕਾਨਫਰੰਸਾਂ ਦੌਰਾਨ ਕੀਤਾ ਜਾ ਰਿਹਾ ਹੈ। ਦਿੱਲੀ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਦੋਨੋਂ ਹੀ ਧੜੇ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ’ਚ ਲੱਗੇ ਹੋਏ ਹਨ।ਪੰਥਕ ਸੇਵਾ ਦਲ ਦੇ ਬੁਲਾਰੇ ਹਰਮਿੰਦਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਦੋਨਾਂ ਹੀ ਦਲਾਂ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਇਹ ਸਾਬਤ ਹੋ ਗਿਆ ਕਿ ਦੋਨੋਂ ਹੀ ਧਿਰਾਂ ਪਾਕ-ਸਾਫ਼ ਨਹੀਂ ਹਨ ਸਗੋਂ ਦੋਨਾਂ ਨੇ ਹੀ ਦਿੱਲੀ ਸਿੱਖ ਗੁਰਦੁਆਰਾ ਐਕਟ ਦੇ ਨਿਯਮਾਂ ਦੇ ਖ਼ਿਲਾਫ਼ ਜਾ ਕੇ ‘ਆਪਣਿਆਂ’ ਨੂੰ ਲਾਹਾ ਦੇਣ ਲਈ ਗੁਰਦੁਆਰਾ ਐਕਟ ਦੀ ਧਾਰਾ 14 ਦੀ ਅਣਦੇਖੀ ਕੀਤੀ ਹੈ।ਸ੍ਰੀ ਆਹਲੂਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com