ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲਖਨਊ - ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਅਤੇ ਕੁਝ ਹੋਰਨਾਂ ਸੂਬਿਆਂ ਵਿੱਚ ਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ। ਮਾਇਆਵਤੀ ਦਾ ਇਹ ਬਿਆਨ ਮੁਜ਼ੱਫਰਨਗਰ ਦੇ ਇੱਕ ਮੌਲਵੀ ਵੱਲੋਂ ਜਬਰੀ ਜੈ ਸ੍ਰੀ ਰਾਮ ਦੇ ਨਾਅਰੇ ਲਵਾਉਣ ਲਈ ਮਜਬੂਰ ਅਤੇ ਕੁੱਟਮਾਰ ਕਰਨ ਦਾ ਕੇਸ ਦਰਜ ਕਰਵਾਏ ਜਾਣ ਤੋਂ ਬਾਅਦ ਆਇਆ ਹੈ। ਪੁਲੀਸ ਵੱਲੋਂ ਇਸ ਮਾਮਲੇ ’ਚ 12 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਟਵੀਟ ਕਰਕੇ ਉੱਤਰ ਪ੍ਰਦੇਸ਼ ਸਣੇ ਹੋਰ ਸੂਬਿਆਂ ਵਿੱਚ ਧਾਰਮਿਕ ਨਾਅਰੇ ਲਵਾਉਣ ਅਤੇ ਅੱਤਿਆਚਾਰ ਕਰਨ ਨੂੰ ਗਲਤ ਪਿਰਤ ਕਰਾਰ ਦਿੰਦਿਆਂ ਕਿਹਾ ਕਿ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਆਪਣੀ ਪੋਸਟ ’ਚ ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਮਸਲਾ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਹਰ ਪਾਸੇ ਭਾਈਚਾਰਾ ਅਤੇ ਇਕਸੁਰਤਾ ਬਣੀ ਰਹੇ ਅਤੇ ਇਸ ਨਾਲ ਵਿਕਾਸ ਪ੍ਰਭਾਵਿਤ ਨਾ ਹੋੋਵੇ।
    ਚੰਡੀਗੜ੍ਹ - ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਦੇ ਅਸਤੀਫੇ ਦੀਆਂ ਖਬਰਾਂ ਮਗਰੋਂ ਮੁੱਖ ਮੰਤਰੀ ਦਫਤਰ ਨੇ ਬਿਆਨ ਜਾਰੀ ਕੀਤਾ ਕਿ ਕੋਈ ਅਸਤੀਫਾ ਨਹੀਂ ਮਿਲਿਆ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਟਵੀਟ ਕਰਕੇ ਕਿਹਾ ਹੈ ਕਿ ਜਲਦ ਹੀ ਮੁੱਖ ਮੰਤਰੀ ਕੋਲ ਅਸਤੀਫਾ ਪਹੁੰਚ ਜਾਏਗਾ।ਦਰਅਸਲ ਕੈਬਨਿਟ ਤੋਂ ਅਸਤੀਫਾ ਮੁੱਖ ਮੰਤਰੀ ਨੂੰ ਹੀ ਦੇਣਾ ਹੁੰਦਾ ਹੈ ਕਿਉਂਕਿ ਉਹ ਕੈਬਨਿਟ ਦੇ ਮੁਖੀ ਹੁੰਦੇ ਹਨ। ਸਿੱਧੂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪਿਆ ਹੈ। ਇਸ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਹੀ ਅਸਤੀਫਾ ਸੌਂਪਣਾ ਪਏਗਾ।ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫਾ ਦੇ ਦਿੱਤਾ ਸੀ ਪਰ ਇਸ ਦਾ ਖੁਲਾਸਾ ਅੱਜ ਹੋਇਆ ਹੈ। ਕੈਪਟਨ ਨੇ 6 ਜੂਨ ਨੂੰ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਤਿੰਨ ਘਟਨਾਵਾਂ ਸਬੰਧੀ ਮੁਹਾਲੀ ਦੀ ਇੱਕ ਅਦਾਲਤ ਵਿਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖ਼ਲ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਇਹ ਰਿਪੋਰਟ ਨੂੰ ਵਾਪਸ ਲਈ ਜਾਵੇ ਤੇ ਬੇਅਦਬੀ ਕੇਸਾਂ ਦੀ ਜਾਂਚ ਨੂੰ ਸਿਰੇ ਚੜ੍ਹਾਇਆ ਜਾਵੇ। ਇਸ ਨੂੰ ਇੱਕ ਮੰਦਭਾਗੀ ਕਾਰਵਾਈ ਕਰਾਰ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੇ ਪੂਰੀ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਕੋਈ ਮਾਮੂਲੀ ਅਪਰਾਧ ਨਹੀਂ, ਸਗੋਂ ਇੱਕ ਅਜਿਹਾ ਜੁਰਮ ਹੈ, ਜਿਸ ਨੇ ਭਾਵਨਾਵਾਂ ਨੂੰ ਸੱਟ ਮਾਰੀ ਹੈ। ਅਕਾਲੀ ਦਲ ਇਸ ਅਪਰਾਧ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਵਚਨਬੱਧ ਹੈ, ਕਿਉਂਕਿ ਇਸ ਮਸਲੇ ਦਾ ਸਬੰਧ ਪੂਰੀ ਸਿੱਖ ਕੌਮ ਨਾਲ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਮੰਗ ਕਰਦੇ ਹਾਂ…
    ਲੰਬੀ - ਸ਼੍ਰੋਮਣੀ ਅਕਾਲੀ ਦਲ (ਬ) ਨੇ ਸੂਬੇ ਵਿਚ ਕਾਂਗਰਸੀ ਲੋਕਮਾਰੂ ਅੱਤਿਆਚਾਰਾਂ ਦੇ ਡਟਵੇਂ ਮੁਕਾਬਲੇ ਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਮੈਂਬਰਸ਼ਿਪ ਮੁਹਿੰਮ ਵਿੱਢੀ ਹੈ। ਇਸ ਦਾ ਆਗਾਜ਼ ਕਰਦਿਆਂ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਚ ਦਸ ਰੁਪਏ ਦੀ ਫੀਸ ਭਰ ਕੇ ਅਕਾਲੀ ਦਲ (ਬਾਦਲ) ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਨੇ ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਤੋਂ ਪਰਚੀ ਕਟਵਾ ਕੇ ਮੈਂਬਰਸ਼ਿਪ ਹਾਸਲ ਕੀਤੀ। ਪ੍ਰਕਾਸ਼ ਸਿੰਘ ਬਾਦਲ ਨੇ 50 ਨਵੇਂ ਭਰਤੀ ਕੀਤੇ ਮੈਂਬਰਾਂ ਨੂੰ ਮੈਂਬਰਸ਼ਿਪ ਰਸੀਦਾਂ ਵੰਡੀਆਂ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਵਰਕਰਾਂ ਦੇ ਮੁਖ਼ਾਤਬ ਹੁੰਦਿਆਂ ਆਖਿਆ ਕਿ ਸਾਨੂੰ ਅਜਿਹੀਆਂ ਸਿੱਖ ਵਿਰੋਧੀ ਤਾਕਤਾਂ ਨੂੰ ਇਕਜੁਟਤਾ ਲਾਲ ਜੁੱਸਾ ਦਿਖਾਉਣ ਦੀ ਜ਼ਰੂਰਤ ਹੈ ਜਿਹੜੀਆਂ ਸਿੱਖ ਕੌਮ ਨੂੰ ਆਗੂ ਰਹਿਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਤੇ ਉਸ ਦੀ ਪ੍ਰਮੁੱਖ ਲੀਡਰਸ਼ਿਪ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀਆਂ ਹਨ। ਸ੍ਰੀ ਬਾਦਲ ਨੇ ਵਰਕਰਾਂ…
    ਨਵੀਂ ਦਿੱਲੀ - ਦਿੱਲੀ ਦੀ ਸਿੱਖ ਸਿਆਸਤ 'ਚ ਲੰਮੇ ਸਮੇਂ ਤੋਂ ਇਕ-ਦੂਜੇ ਦੇ ਵਿਰੋਧੀ ਚੱਲੇ ਆ ਰਹੇ 2 ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਅੱਜ ਹੋਈ ਮੁਲਾਕਾਤ ਨੇ ਸਿੱਖ ਹਲਕਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਇਸ ਮੁਲਾਕਾਤ ਨੂੰ ਭਵਿੱਖ ਦੀ ਸਿੱਖ ਰਾਜਨੀਤੀ 'ਚ ਹੋਣ ਵਾਲੇ ਸੰਭਾਵੀ ਬਦਲਾਅ ਨਾਲ ਜੋੜ ਕੇ ਵੀ ਵੇਖਿਆ ਜਾਣ ਲੱਗ ਪਿਆ ਹੈ | ਦਰਅਸਲ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਆਪਣੀ ਪਾਰਟੀ ਦੇ ਹੋਰਨਾ ਆਗੂਆਂ ਸਮੇਤ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਰਿਹਾਇਸ਼ ਪੁੱਜੇ ਸਨ, ਜਿੱਥੇ ਜੀ.ਕੇ. ਵਲੋਂ ਸਰਨਾ ਸਮੇਤ ਹੋਰਨਾ ਆਗੂਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ | ਜੀ.ਕੇ. ਵਲੋਂ ਇਸ ਨਗਰ ਕੀਰਤਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ | ਹਾਲਾਂਕਿ ਸਰਨਾ ਭਰਾਵਾਂ ਵਲੋਂ ਨਗਰ ਕੀਰਤਨ ਸਬੰਧੀ ਪਿਛਲੇ ਕੁੱਝ ਦਿਨਾਂ ਤੋਂ ਵੱਖ-ਵੱਖ ਸੰਸਥਾਵਾਂ, ਸ਼ਖਸੀਅਤਾਂ ਸਮੇਤ ਹੋਰਨਾ…
    ਚੰਡੀਗੜ੍ਹ - ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਣੀਆਂ ਦੇ ਮੁੱਦੇ ਉੱਤੇ ਮੰਗ ਪੱਤਰ ਦੇਣ ਆਏ ਲੋਕ ਇਨਸਾਫ ਪਾਰਟੀ (ਲਿਪ) ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੈਂਕੜੇ ਕਾਰਕੁਨਾਂ ਨੂੰ ਪਾਣੀਆਂ ਦੀਆਂ ਬੁਛਾੜਾਂ ਨਾਲ ਹੀ ਝੰਬਿਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਪੰਜ ਘੰਟੇ ਹਿਰਾਸਤ ਵਿੱਚ ਰੱਖਣ ਮਗਰੋਂ ਸ਼ਾਮ ਸਮੇਂ ਛੱਡ ਦਿੱਤਾ।ਲੋਕ ਇਨਸਾਫ਼ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ 16 ਨਵੰਬਰ 2016 ਨੂੰ ਹੋਰ ਰਾਜਾਂ ਤੋਂ ਪਾਣੀ ਦੀ ਕੀਮਤ ਵਸੂਲਣ ਦੇ ਪਾਸ ਕੀਤੇ ਮਤੇ ਤਹਿਤ ਰਾਜਸਥਾਨ ਕੋਲੋਂ 16 ਲੱਖ ਕਰੋੜ ਰੁਪਏ ਵਸੂਲੇ ਜਾਣ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕਰ ਕੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਸੀ। ਲਿਪ ਕਾਰਕੁਨ ਅੱਜ ਸੈਕਟਰ 4 ਸਥਿਤ ਐੱਮਐੱਲਏ ਹੋਸਟਲ ਵਿੱਚ ਇਕੱਤਰ ਹੋਏ ਅਤੇ ਸ੍ਰੀ ਬੈਂਸ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਵੱਲ ਵਧੇ। ਚੰਡੀਗੜ੍ਹ ਪੁਲੀਸ ਨੇ ਡੀਐਸਪੀ (ਕੇਂਦਰੀ) ਕ੍ਰਿਸ਼ਨ ਕੁਮਾਰ ਅਤੇ ਸੈਕਟਰ 3 ਥਾਣੇ ਦੇ ਐਸਐਚਓ ਨੀਰਜ ਸਰਨਾ ਦੀ ਅਗਵਾਈ ਹੇਠ ਲਾਏ ਨਾਕੇ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਚਾਰ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ ਮੁਆਫੀ ਤੁਰੰਤ ਵਾਪਸ ਲੈ ਲੈਣ, ਜਿਨ੍ਹਾਂ 22 ਸਾਲ ਦੇ ਸਿੱਖ ਨੌਜਵਾਨ ਹਰਜੀਤ ਸਿੰਘ ਨੂੰ ਅਗਵਾ ਕਰਨ ਮਗਰੋਂ ਫ਼ਰਜ਼ੀ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਅਕਾਲੀ ਦਲ ਦੇ ਵਫ਼ਦ ਨੇ ਮੰਗ ਕੀਤੀ ਕਿ ਗ਼ੈਰਕਾਨੂੰਨੀ ਅਤੇ ਤਰਕਹੀਣ ਮੁਆਫੀ ਦੀ ਸਿਫਾਰਸ਼ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਜਾਂਚ ਦੇ ਹੁਕਮ ਦਿੱਤੇ ਜਾਣ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸੀਨੀਅਰ ਆਗੂਆਂ ਦਾ ਵਫ਼ਦ ਹਰਜੀਤ ਸਿੰਘ ਦੇ ਪਿਤਾ ਅਤੇ ਭੈਣ ਸਮੇਤ ਰਾਜਪਾਲ ਨੂੰ ਮਿਲਿਆ। ਮੀਟਿੰਗ ਉਪਰੰਤ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਹ ਮਾਮਲਾ ਜਾਂਚ ਲਈ ਸੀਬੀਆਈ ਨੂੰ ਸੌਂਪੇ ਜਾਣ ਪਿਛੋਂ 18 ਸਾਲ ਦੀ ਲੰਮੀ ਉਡੀਕ ਬਾਅਦ ਦਸੰਬਰ 2014 ਵਿਚ ਸੀਬੀਆਈ ਦੇ ਵਿਸ਼ੇਸ਼ ਜੱਜ ਨੇ ਇਨ੍ਹਾਂ ਚਾਰ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦੋਸ਼ੀਆਂ ਨੇ ਮਗਰੋਂ…
    ਅੰਮ੍ਰਿਤਸਰ, (ਨਰਿੰਦਰਪਾਲ ਸਿੰਘ )- ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਰਲ-ਮਿਲ ਕੇ ਮਨਾਉਣ ਸੰਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸੁਝਾਅ ਦੇ ਮੱਦੇਨਜ਼ਰ ਅੱਜ ਕੈਬਨਿਟ ਮੰਤਰੀਆਂ ਦਾ ਸਮੂਹ, ਜਿਸ ਵਿਚ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਿਲ ਸਨ, ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਮਿਲ ਕੇ 550ਵਾਂ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਵਿਚਾਰ-ਚਰਚਾ ਕੀਤੀ।ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਾਂਝੇ ਮੰਚ ਬਨਾਉਣ ਲਈ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦਾ ਇਹ ਸਮੂਹ ਬਣਾਇਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ ਮੀਟਿੰਗ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਸਿੰਘ ਸਾਹਿਬ ਜਥੇਦਾਰ…
    ਨਵੀਂ ਦਿੱਲੀ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਭਾਰਤ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਵਲੋਂ ਜਾਰੀ ਕੀਤਾ ਗਿਆ | 'ਸੋਨੇ ਤੇ ਚਾਂਦੀ' ਦੋਵੇ ਰੂਪਾਂ 'ਚ ਤਿਆਰ ਕੀਤੇ ਗਏ ਸਿੱਕੇ ਨੂੰ ਜਾਰੀ ਕਰਨ ਮੌਕੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ੍ਰੀ ਨਾਇਡੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਵਿਸ਼ਵ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦਿੱਤਾ ਨਾਅਰਾ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ' ਅਸਲ 'ਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਹੀ ਉਪਜਿਆ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 550 ਸਾਲ ਪਹਿਲਾਂ ਜੋ ਦੁਨੀਆ ਨੂੰ ਸਿਖਾਇਆ, ਉਹ ਅੱਜ ਵੀ ਵਿਸ਼ਵ ਖ਼ਾਸ ਤੌਰ 'ਤੇ ਭਾਰਤ ਲਈ ਰਾਹ ਦਸੇਰਾ ਹੈ | ਉਨ੍ਹਾਂ ਕਿਹਾ ਕਿ 'ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ' ਦੀ ਸਿੱਖਿਆ ਤੇਜ਼ੀ ਨਾਲ ਬਦਲ ਰਹੇ ਸਮਾਜ ਲਈ ਅੱਜ ਵਧੇਰੇ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਸਾਨੂੰ…
    ਕੋਟਕਪੁਰਾ - ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਮਾਰੇ ਗਏ ਡੇਰਾ ਸੱਚਾ ਸੌਦਾ ਦੇ ਮੁੱਖ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੇ ਉਸ ਦੇ ਸਸਕਾਰ ਬਾਰੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ। ਇਸ ਕਾਰਨ ਪੁਲਿਸ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਇਹ ਇੱਕ ਸਾਜ਼ਿਸ਼ ਹੈ। ਸਾਨੂੰ ਇਸ ਦਾ ਇਨਸਾਫ ਮਿਲਣਾ ਚਾਹੀਦਾ ਹੈ।ਬਿੱਟੂ ਦੇ ਬੇਟੇ ਅਰਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਫਰੀਦਕੋਟ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨਾਲ ਗੱਲਬਾਤ ਦੌਰਾਨ ਸਸਕਾਰ ਦਾ ਕੋਈ ਫ਼ੈਸਲਾ ਨਹੀਂ ਲਿਆ। ਪਰ ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਸਰਕਾਰ ਸਭ ਜਾਣਦੀ ਹੈ। ਸਰਕਾਰ ਨੂੰ ਪਤਾ ਹੈ ਕਿ ਇਨਸਾਫ ਕਿਵੇਂ ਦਿਵਾਇਆ ਜਾਵੇ।ਇਸ ਤੋਂ ਪਹਿਲਾਂ ਨੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਪਰਿਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਰਿਵਾਰ ਦੇ ਨਾਲ ਹਮਦਰਦੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਛੇਤੀ ਤੋਂ ਛੇਤੀ ਬਿੱਟੂ ਦਾ ਸਸਕਾਰ ਕਰਨ ਬਾਰੇ ਵੀ ਅਪੀਲ ਕੀਤੀ। ਪਰਿਵਾਰ ਫਿਲਹਾਲ ਪਰਿਵਾਰ ਨੇ ਇਸ ਗੱਲ ਤੋਂ ਟਾਲ਼ਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com