ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਏ ਅੰਦਰੂਨੀ ਸੰਕਟ ਵਿਚ ਅੱਜ ਉਸ ਵੇਲੇ ਹੋਰ ਵਾਧਾ ਹੋ ਗਿਆ ਜਦੋਂ ਮਾਝੇ ਦੇ ਇਕ ਹੋਰ ਟਕਸਾਲੀ ਅਕਾਲੀ ਆਗੂ ਭਾਈ ਮਨਜੀਤ ਸਿੰਘ ਨੇ ਵੀ ਪਾਰਟੀ ਦੀਆਂ ਨੀਤੀਆਂ ’ਤੇ ਕਿੰਤੂ-ਪ੍ਰੰਤੂ ਕਰਦਿਆਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣਾ ਪਾਰਟੀ ਲਈ ਆਤਮਘਾਤੀ ਫੈਸਲਾ ਕਰਾਰ ਦਿੱਤਾ। ਉਨ੍ਹਾਂ ਨੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਬਰਗਾੜੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਮੁਆਫ਼ੀ ਮੰਗਣ ਦਾ ਸੁਝਾਅ ਦਿੱਤਾ ਹੈ।ਭਾਈ ਮਨਜੀਤ ਸਿੰਘ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਹਨ ਅਤੇ ਇਸ ਤੋਂ ਪਹਿਲਾਂ ਪਾਰਟੀ ਦੇ ਮੀਤ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਦੇ ਅਹੁਦੇ ’ਤੇ ਰਹਿ ਚੁੱਕੇ ਹਨ। ਉਹ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸਵਰਗੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਬੇਟੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਵਰਗੀ ਭਾਈ ਅਮਰੀਕ ਸਿੰਘ ਦੇ ਭਰਾ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਤ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਉਸ ਵੇਲੇ…
    ਚੰਡੀਗੜ੍ਹ - ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੁੱਜ ਗਏ ਹਨ। ਭਾਵੇਂ ਕਿ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਦੇ ਵਿਸ਼ੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਣ ਦੀ ਕੋਸ਼ਿਸ਼ ਕੀਤੀ ਗਈ ਪਰ ਭਰੋਸੇਯੋਗ ਵਸੀਲਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨ ’ਚ ਸ੍ਰੀ ਸੈਣੀ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਲੱਗੇ ਦੋਸ਼ਾਂ ਦੀ ਜਾਂਚ ਪੰਜਾਬ ਪੁਲੀਸ ਕੋਲੋਂ ਨਾ ਕਰਵਾਈ ਜਾਵੇ।ਇਸ ਸਬੰਧੀ ਹਾਈ ਕੋਰਟ, ਪੰਜਾਬ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨੂੰ ਹਦਾਇਤਾਂ ਦੇਵੇ। ਇਹ ਵੀ ਸਮਝਿਆ ਜਾ ਰਿਹਾ ਹੈ ਕਿ ਸ੍ਰੀ ਸੈਣੀ ਨੇ ਆਪਣੇ ਵਿਰੁੱਧ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ ਤੇ ਉਹ ਸੀਬੀਆਈ ਵੀ ਹੋ ਸਕਦੀ ਹੈ। ਪਟੀਸ਼ਨ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਲਈ ਲੱਗੀ ਹੈ ਤੇ ਇਸ ਉੱਤੇ ਵੀਰਵਾਰ ਸਵੇਰੇ ਸੁਣਵਾਈ ਹੋਵੇਗੀ।ਜ਼ਿਕਰਯੋਗ ਹੈ ਕਿ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂਅ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪੇਸ਼ ਕੀਤੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ…
    ਬਰਗਾੜੀ/ਕੋਟਕਪੂਰਾ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਸੰਗਤਾਂ ਦਾ ਰੋਸ ਮਾਰਚ ਅੱਜ ਬਰਗਾੜੀ ਪਹੁੰਚਿਆ। ਪੰਡਾਲ ਵਾਲੀ ਥਾਂ ’ਤੇ ਲੋਕਾਂ ਨੂੰ ਖੜ੍ਹ ਕੇ ਬੁਲਾਰਿਆਂ ਨੂੰ ਸੁਣਨਾ ਪਿਆ। ਸਰਕਾਰੀ ਏਜੰਸੀਆਂ ਵੱਲੋਂ ਲਾਏ ਗਏ ਅੰਦਾਜ਼ੇ ਨਾਲੋਂ ਵੱਧ ਇਕੱਠ ਹੋਇਆ। ਕੋਟਕਪੂਰਾ ਤੋਂ ਬਰਗਾੜੀ ਤਕ ਰੋਸ ਮਾਰਚ ਕਾਰਨ ਹਾਈਵੇਅ ਜਾਮ ਰਿਹਾ। ਅਕਾਲ ਤਖ਼ਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਿੰਨੀ ਦੇਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਾਂਡ ਰਚਾਉਣ ਵਾਲੇ ਦੋਸ਼ੀ ਫੜੇ ਨਹੀਂ ਜਾਂਦੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਅਕਾਲ ਤਖ਼ਤ ਸਾਹਿਬ ਆਜ਼ਾਦ ਨਹੀਂ ਹੁੰਦੇ, ਉਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ। ਪਹਿਲਾਂ ਤੋਂ ਉਲਟ ਅੱਜ ਭਾਈ ਮੰਡ ਦੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਸੁਰ ਤਿੱਖੀ ਰਹੀ। ਉਹ ਪ੍ਰਧਾਨ ਮੰਤਰੀ ਅਤੇ ਬਾਦਲਾਂ ’ਤੇ ਵੀ ਰੱਜ ਕੇ ਵਰ੍ਹੇ। ਉਨ੍ਹਾਂ ਸਿੱਖਾਂ ਨੂੰ ਅਤਿਵਾਦੀ ਅਤੇ ਵੱਖਵਾਦੀ ਗਰਦਾਨਣ ਵਾਲਿਆਂ ਨੂੰ ਪੰਥ ਵਿਰੋਧੀ ਕਰਾਰ ਦਿੱਤਾ। ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ…
    ਪਟਿਆਲਾ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਖਾਲਸਾ ਪੰਥ ਸਿੱਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਅਤੇ ਸਿੱਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਇਥੇ ‘ਜਬਰ ਵਿਰੋਧੀ’ ਰੈਲੀ ’ਚ ਲੋਕਾਂ ਦੇ ਜੁਟਾਏ ਗਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮੁੱਦੇ ਉੱਤੇ ਉਨ੍ਹਾਂ ਦੀ ਪਾਰਟੀ ਖ਼ਿਲਾਫ਼ ਲਾਏ ਜਾ ਰਹੇ ਸਾਰੇ ਝੂਠ ਦੋਸ਼ ਕਾਂਗਰਸ ਪਾਰਟੀ ਦੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਲਈ ਰਚੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦਾ ਅਸਲੀ ਮੰਤਵ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨ ਵਾਲਿਆਂ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਕਲੀਨ ਚਿਟ ਦੇਣਾ ਹੈ। ਉਨ੍ਹਾਂ ਕਿਹਾ ਕਿ ਹੁਣ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਦੀ ਆਪਣੀ ਨੀਯਤ ਬਾਰੇ ਜਨਤਕ ਤੌਰ ’ਤੇ ਐਲਾਨ ਕਰਕੇ ਬਿੱਲੀ ਨੂੰ ਥੈਲੇ ਵਿੱਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਮੁਤਵਾਜ਼ੀ ਜਥੇਦਾਰਾਂ ਅਤੇ ਪੰਥਕ…
    ਲੰਬੀ - ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਬਾਦਲਾਂ ਦੇ ਗੜ੍ਹ ਲੰਬੀ ਤੋਂ ਬਿਗਲ ਵਜਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਰੈਲੀ ’ਚ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕੇ ਪਾਰਟੀ ਨੂੰ ਕੌਮੀ ਪੱਧਰ ’ਤੇ ਦੇਸ਼ ਸੇਵਾ ਦਾ ਮੌਕਾ ਦੇਣ ਦਾ ਸੱਦਾ ਦਿੱਤਾ। ਭਾਰੀ ਇਕੱਠ ਵਾਲੀ ਰੈਲੀ ’ਚ ਭਾਵੇਂ ਨਵਾਂ ਕੋਈ ਐਲਾਨ ਨਹੀਂ ਹੋਇਆ ਪਰ ਕੈਪਟਨ ਨੇ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਕਰਜ਼ਿਆਂ ਸਬੰਧੀ ਆਪਣੀ ਸਰਕਾਰ ਦੀ ਡੇਢ ਸਾਲਾ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਜ਼ਰੂਰ ਪੇਸ਼ ਕੀਤਾ। ਰੈਲੀ ’ਚ ਕਾਂਗਰਸ ਲੀਡਰਸ਼ਿਪ ਨੇ ਬਾਦਲਾਂ ਉਪਰ ਪੰਥਕ ਅਤੇ ਸਿਆਸੀ ਮਸਲਿਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਕੈਪਟਨ ਨੇ ਲੋਕਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ।ਜ਼ਿਕਰਯੋਗ ਹੈ ਕਿ ਰੈਲੀ ਵਿੱਚੋਂ ਕਾਂਗਰਸੀ ਆਗੂ ਮਹੇਸ਼ਇੰਦਰ ਸਿੰੰਘ ਬਾਦਲ ਦੀ ਗੈਰ-ਹਾਜ਼ਰੀ ਵਰਕਰਾਂ ਅਤੇ ਸਿਆਸੀ ਹਲਕਿਆਂ ਨੂੰ ਰੜਕਦੀ ਰਹੀ। ਮਹੇਸ਼ਇੰਦਰ ਸਿੰਘ ਬਾਦਲ ਲੰਬੀ ਹਲਕੇ ’ਚ ਤਿੰਨ ਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਫਸਵੀਂ ਟੱਕਰ ਦੇ ਚੁੱਕੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ…
    ਅਜਨਾਲਾ - ਡੇਰਾ ਮੁਖੀ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤੀ ਗਈ ਮੁਆਫ਼ੀ ਦਾ ਫ਼ੈਸਲਾ ਬਿਲਕੁਲ ਗ਼ਲਤ ਸੀ, ਜਿਸ ਕਾਰਨ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਸਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਤੇ ਸਾਬਕਾ ਲੋਕ ਸਭਾ ਮੈਂਬਰ ਡਾ: ਰਤਨ ਸਿੰਘ ਅਜਨਾਲਾ ਨੇ ਪੰਜਾਬ ਦੀ ਰਾਜਨੀਤੀ 'ਚ ਨਿੱਤ ਦਿਨ ਬਦਲ ਰਹੇ ਘਟਨਾਕ੍ਰਮ ਸਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਤੇ ਬਰਗਾੜੀ ਵਿਖੇ ਗੋਲੀਕਾਂਡ ਦੀ ਵਾਪਰੀ ਘਟਨਾ ਵੀ ਨਿੰਦਣਯੋਗ ਹੈ ਤੇ ਇਨ੍ਹਾਂ ਘਟਨਾਵਾਂ ਲਈ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਭਾਵੇਂ ਕਿ ਉਹ ਕੋਈ ਵੀ ਵਿਅਕਤੀ ਵਿਸ਼ੇਸ਼ ਜਾਂ ਕਿਸੇ ਵੀ ਪਾਰਟੀ ਨਾਲ ਸਬੰਧਿਤ ਸਿਆਸੀ ਆਗੂ ਹੀ ਕਿਉਂ ਨਾ ਹੋਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਮਹਿਸੂਸ ਕਰਦਾ ਹੈ ਕਿ ਇਹੋ ਜਿਹੀਆਂ ਘਟਨਾਵਾਂ ਅਕਾਲੀ ਸਰਕਾਰ ਵੇਲੇ ਨਹੀਂ ਵਾਪਰਨੀਆਂ ਚਾਹੀਦੀਆਂ ਸਨ ਤੇ ਨਾ ਹੀ ਸਮੁੱਚੀ ਸਿੱਖ…
    ਸੰਗਰੂਰ - ਇਥੇ ਸਿੱਖ ਸੰਗਤ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਇਸ ਦੌਰਾਨ ਬਾਦਲ ਦੇ ਗੱਡੀਆਂ ਦੇ ਕਾਫ਼ਲੇ ਉਪਰ ਜੁੱਤੀ ਵੀ ਸੁੱਟੀ ਗਈ ਅਤੇ ਇੱਕ ਗੱਡੀ ਉਪਰ ਡਾਂਗ ਵੀ ਲੱਗੀ ਹੈ। ਸਿੱਖ ਕਾਰਕੁਨਾਂ ਨੂੰ ਰੋਕਣ ਮੌਕੇ ਪੁਲੀਸ ਦੀ ਉਨ੍ਹਾਂ ਨਾਲ ਝੜਪ ਵੀ ਹੋਈ। ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਕਰੀਬ ਚਾਰ ਘੰਟੇ ਤੱਕ ਗੁਰਦੁਆਰਾ ਨਾਨਕਿਆਣਾ ਸਾਹਿਬ ਦੇ ਨਜ਼ਦੀਕ ਮਾਹੌਲ ਤਣਾਅਪੂਰਨ ਬਣਿਆ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ‘ਪਟਿਆਲਾ ਰੈਲੀ’ ਦੀ ਤਿਆਰੀ ਮੀਟਿੰਗ ’ਚ ਭਾਗ ਲੈਣ ਪੁੱਜੇ ਸਨ। ਬਾਦਲ ਦੇ ਪੁੱਜਣ ਤੋਂ ਪਹਿਲਾਂ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਕਰੀਬ ਛੇ ਦਰਜਨ ਕਾਰਕੁਨ ਕਾਲੀਆਂ ਝੰਡੀਆਂ ਲੈ ਕੇ ਗੁਰਦੁਆਰਾ ਨਾਨਕਿਆਣਾ ਸਾਹਿਬ ਨਜ਼ਦੀਕ ਪੁੱਜ ਗਏ ਸਨ ਪਰ ਪੁਲੀਸ ਵੱਲੋਂ ਸਖਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਦਾਖ਼ਲ ਨਹੀਂ ਹੋਣ ਦਿੱਤਾ। ਸਿੱਖ ਕਾਰਕੁਨਾਂ ਦੀ ਪੁਲੀਸ ਨਾਲ ਮਾਮੂਲੀ ਝੜਪ ਵੀ ਹੋਈ। ਇਸ ਮਗਰੋਂ ਗੁਰਦੁਆਰੇ ਨੂੰ ਜਾਂਦੀ ਸੜਕ ਦੇ…
    ਨਿਹਾਲ ਸਿੰਘ ਵਾਲਾ - ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਨਿਹਾਲ ਸਿੰਘ ਵਾਲਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਬਰਗਾੜੀ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ। ਸ੍ਰੀ ਖਹਿਰਾ ਨੇ ਇਥੇ ਵਿਕਰਾਜ ਪੈਲੇਸ ਵਿੱਚ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਅਤੇ 7 ਅਕਤੂਬਰ ਨੂੰ ਬਿਨਾਂ ਕਾਰਨ ਰੈਲੀਆਂ ਕਰਨ ਦਾ ਫ਼ਤਵਾ ਦਿੰਦਿਆਂ ਕਿਹਾ ਕਿ ਕੈਪਟਨ ਦੇ ਰਾਜ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਫ਼ੀਆ ਸਰਗਰਮ ਹਨ। ਅਕਾਲੀਆਂ ਨੇ ਪੰਜਾਬ ਲੁੱਟ ਕੇ ਖਾ ਲਿਆ। ਉਨ੍ਹਾਂ ਕਿਹਾ ਕਿ ਜੇ ਬਾਦਲ ਪਿਉ-ਪੁੱਤ ਸਿਆਸਤ ਛੱਡ ਦੇਣ ਤਾਂ ਪੰਜਾਬ ਬਚ ਸਕਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਲੋਕ ਇੱਥੇ ਮੁੱਦਿਆਂ ਦੀ ਲੜਾਈ ਲੜ ਰਹੇ ਹਨ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਿੱਲੀ ਬੈਠੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਮਨਮਰਜ਼ੀ ਨਾਲ ਟਿਕਟਾਂ ਦਿੱਤੀਆਂ ਅਤੇ ਜਿਸ ਨੂੰ ਦਿਲ ਕੀਤਾ ਗੈਰ-ਜ਼ਮਹੂਰੀ ਢੰਗ ਨਾਲ ਕੱਢਿਆ ਹੈ। ਉਨ੍ਹਾਂ ਕਿਹਾ ਕਿ ਬਰਗਾੜੀ…
    ਨਵੀਂ ਦਿੱਲੀ - ਪੰਜਾਬ ਵਿੱਚ ਬਜ਼ੁਰਗ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਬਾਰੇ ਅਪਣਾਏ ਰਵੱਈਏ ਦਾ ਅਸਰ ਦਿੱਲੀ ਦੀ ਸਿੱਖ ਸਿਆਸਤ ’ਤੇ ਵੀ ਪੈਣ ਲੱਗਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਪ੍ਰਦੇਸ਼ ਇਕਾਈ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਬੀਤੇ ਮਹੀਨੇ ਅਮਰੀਕਾ ਵਿੱਚ ਵਾਪਰੀਆਂ ਘਟਨਾਵਾਂ ਮਗਰੋਂ ਕਮੇਟੀ ਪ੍ਰਧਾਨ ਜਿੱਥੇ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਸਨ ਉੱਥੇ ਹੀ ਦਿੱਲੀ ਦੀ ਸਿੱਖ ਰਾਜਨੀਤੀ ਵੀ ਤਬਦੀਲੀ ਦਾ ਰਾਹ ਤੱਕਣ ਲੱਗੀ ਹੈ।ਬਾਦਲ ਧੜੇ ਵੱਲੋਂ ਚਿਰ ਪਿੱਛੋਂ ਪਾਰਟੀ ਅਹੁਦੇਦਾਰਾਂ ਦੀ ਹੰਗਾਮੀ ਬੈਠਕ ਬੁਲਾਈ ਗਈ ਤੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਧੜਾ-ਧੜ ਦਿੱਲੀ ਇਕਾਈ ਦਾ ਵਿਸਥਾਰ ਕਰਨ ਖ਼ਾਤਰ ਦਿੱਲੀ ਨੂੰ 6 ਜ਼ੋਨਾਂ ਉੱਤਰੀ, ਪੂਰਬੀ, ਕੇਂਦਰੀ, ਦੱੱਖਣੀ, ਪੱਛਮੀ-1 ਤੇ ਪੱਛਮੀ-2 ਵੰਡਿਆ ਗਿਆ ਹੈ। ਦਿੱਲੀ ਕਮੇਟੀ ਦੇ ਸਾਰੇ 46 ਚੋਣ ਹਲਕਿਆਂ ਦੇ ਸਰਕਲ ਜਥੇਦਾਰ ਬਣਾਏ ਜਾਣਗੇ ਤੇ ਇਸਤਰੀ ਅਕਾਲੀ ਦਲ ਦੀਆਂ ਸਥਾਨਕ ਪ੍ਰਧਾਨਗੀਆਂ ਵੀ ਵੰਡੀਆਂ ਜਾਣਗੀਆਂ।ਦਿੱਲੀ ਦੇ ਇਸ ਧੜੇ ਵਿੱਚ ਚੱਲ ਰਹੀ ਰੱਸਾਕਸ਼ੀ ਨੂੰ ਠੱਲ੍ਹਣ ਦੀ ਤਾਕੀਦ ਸਾਰੇ ਮੁੱਖ ਆਗੂਆਂ…
    - ਪ੍ਰੋ. ਬਲਵਿੰਦਰ ਪਾਲ ਸਿੰਘਪੱਤਰਕਾਰ ਜਤਿੰਦਰ ਪਨੂੰ ਨਵਾਂ ਜਮਾਨਾ ਕੇਪੀ ਐਸ ਗਿੱਲ ਦੇ ਖਾਸ ਮਿੱਤਰ ਰਹਿ ਚੁੱਕੇ ਹਨ ਜੋ ਉਸ ਕਾਰਨ ਸਰਕਾਰੀ ਸਹੂਲਤਾਂ ਮਾਣਦੇ ਰਹੇ। ਉਹਨਾਂ ਦੀ ਬੋਲੀ ਵਿਚ ਹੀ ਸੁਣੋ ,ਉਹ ਕਿੰਨੀ ਸਾਜਿਸ਼ੀ ਬੋਲੀ, ਮਕਾਰੀ ਢੰਗ ਵਿਚ ਪੰਜਾਬ ਸੰਤਾਪ ਤੇ ਪੰਜਾਬ ਮਸਲੇ ਬਾਰੇ ਕਹਿੰਦੇ ਹਨ ਕਿ ਸਮੇਂ ਦਾ ਸੱਚ ਕਦੀ ਵੀ ਸਾਰਾ ਬਾਹਰ ਨਹੀਂ ਆ ਸਕਣਾ। ਜਿੱਥੇ ਮੁਕਾਬਲੇ ਹੁੰਦੇ ਸਨ, ਉੱਥੇ ਪੁਲਿਸ ਵਾਲੇ ਜਾਂ ਮਰਨ ਵਾਲੇ ਹੁੰਦੇ ਸਨ। ਦੋਵਾਂ ਧਿਰਾਂ ਵਿੱਚੋਂ ਕਿਹੜੀ ਥਾਂ ਕੌਣ ਸੱਚਾ ਸੀ, ਇਹ ਨਿਖੇੜਾ ਨਹੀਂ ਹੋ ਸਕਣਾ। ਸਿਰਫ ਇੱਕ ਪੈਮਾਨਾ ਹੋ ਸਕਦਾ ਹੈ ਕਿ ਜਿਹੜਾ ਬੰਦਾ ਮਾਰਿਆ ਗਿਆ, ਉਸ ਦਾ ਪਿਛਲਾ ਕਿਰਦਾਰ ਕੀ ਸੀ? ਰਹੀ ਗੱਲ ਪੁਲਿਸ ਦੇ ਆਮ ਲੋਕਾਂ ਨਾਲ ਮਾੜੇ ਵਿਹਾਰ ਅਤੇ ਵਧੀਕੀਆਂ ਦੀ, ਇਸ ਨੂੰ ਮੈਂ ਰੱਦ ਨਹੀਂ ਕਰਦਾ ਤੇ ਜਿੱਥੇ ਕਿਤੇ ਲੜਾਈ ਦਾ ਇਹ ਰੰਗ ਬਣ ਜਾਵੇ, ਏਦਾਂ ਹੁੰਦਾ ਹੀ ਹੈ। ਜਿੱਥੇ ਕਾਤਲ ਬੇਰਹਿਮ ਹੋਵੇ, ਉੱਥੇ ਵੀ ਪੁਲਿਸ ਤੋਂ ਬੰਧੇਜ ਅਤੇ ਡਿਸਿਪਲਿਨ ਵਿੱਚ ਰਹਿਣ ਦੀ ਆਸ ਰੱਖਣੀ ਚਾਹੀਦੀ ਹੈ।ਪੰਨੂੰ ਦੇ ਕਹਿਣ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com