ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ੍ਰੀ ਗੋਇੰਦਵਾਲ ਸਾਹਿਬ - ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਕੰਗ ਮੱਸਾ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਵਧ ਤੋਂ ਵਧ ਵੋਟਾਂ ਪਾ ਕੇ ਕਾਮਯਾਬ ਕਰਨ ਲਈ ਅਪੀਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਸਵਾਰਥਾਂ ਲਈ ਪੰਜਾਬ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜਦ ਕੇਂਦਰ ਸਰਕਾਰ ਵਿਚ ਭਾਈਵਾਲੀ ਦਾ ਆਨੰਦ ਮਾਣ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੀ ਵੀ ਪੰਜਾਬ ਲਈ ਚੰਡੀਗੜ੍ਹ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਕੋਈ ਵਿਸ਼ੇਸ਼ ਰਾਹਤ ਦਿਵਾਈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਬਾਦਲ ਪਰਿਵਾਰ ਆਰਐੱਸਐੱਸ ਦੇ ਗੁਲਾਮ ਹੈ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀ ਮੰਦੀ ਹਾਲਤ ਲਈ ਸਿਰਫ਼ ਅਕਾਲੀ-ਭਾਜਪਾ ਸਰਕਾਰ ਜਿੰਮੇਵਾਰ ਹੈ ਕਿਉਂਕਿ ਕੇਂਦਰ ਵਿਚ ਵਜ਼ੀਰ ਹੋਣ ਦੇ ਬਾਵਜੂਦ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ…
    ਚੰਡੀਗੜ੍ਹ - ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੂੰ ਪੰਥਕ ਜਥੇਬੰਦੀਆਂ ਦੇ ਜਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਚੋਣ ਪ੍ਰਚਾਰ ਕਰਨ ਪਿੰਡਾਂ ਵਿੱਚ ਨਿਕਲੇ ਹਨ ਪਰ ਥਾਂ-ਥਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾ ਰਹੀਆਂ ਹਨ।ਦਰਅਸਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਹੋਰ ਪੰਥਕ ਮਾਮਲਿਆਂ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਖਾਸਕਰ ਬਾਦਲ ਪਰਿਵਾਰ ਖਿਲਾਫ ਕਾਫੀ ਰੋਹ ਹੈ। ਇਸ ਕਰਕੇ ਹਰਸਿਮਰਤ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੰਡਾਂ ਵਿੱਚ ਜਾਣ ਤੋਂ ਬਚਦੇ ਰਹੇ ਹਨ। ਹੁਣ ਮਜਬੂਰੀਵੱਸ ਚੋਣ ਪ੍ਰਚਾਰ ਲਈ ਉਨ੍ਹਾਂ ਨੂੰ ਪਿੰਡਾਂ ਵਿੱਚ ਜਾਣਾ ਪੈ ਰਿਹਾ ਹੈ। ਹਰਸਿਮਰਤ ਬਾਦਲ ਦਾ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਬਠਿੰਡਾ-ਅੰਮ੍ਰਿਤਸਰ ਹਾਈਵੇਅ 'ਤੇ ਪਿੰਡ ਹਰਰਾਏਪੁਰ ਦੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇੰਨਾ ਹੀ ਪਿੰਡ ਖੇਮੂਆਣਾ ਦੇ ਪ੍ਰੋਗਰਾਮ ਦੇ 'ਚ ਵੀ ਲੋਕਾਂ ਨੇ ਹਰਸਿਮਰਤ ਬਾਦਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇੱਥੇ ਤਾਂ ਕਾਫੀ ਹੰਗਾਮਾ ਵੀ ਹੋਇਆ। ਦਰਅਸਲ ਹਰਸਿਮਰਤ ਬਾਦਲ ਬਠਿੰਡਾ ਲੋਕ ਸਭਾ…
    ਨਵੀਂ ਦਿੱਲੀ - ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਦੀ ਮੌਜੂਦਗੀ 'ਚ ਅੱਜ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਵੀ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਉੱਤਰ ਪੱਛਮੀ ਦਿੱਲੀ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਤੇ ਕੇਂਦਰੀ ਮੰਤਰੀ ਵਿਜੈ ਗੋਇਲ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ | ਭਾਜਪਾ ਨੇ ਹੰਸ ਰਾਜ ਹੰਸ ਨੂੰ ਉੱਤਰ ਪੱਛਮੀ ਦਿੱਲੀ ਤੇ ਸਨੀ ਦਿਓਲ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਹੈ | ਦੱਸਣਯੋਗ ਹੈ ਕਿ ਭਾਜਪਾ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਦਲੇਰ ਮਹਿੰਦੀ ਕਾਂਗਰਸ ਦੇ ਮੈਂਬਰ ਵੀ ਰਹਿ ਚੁੱਕੇ ਹਨ | ਅਗਸਤ 2013 'ਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੀ ਮੌਜੂਦਗੀ 'ਚ ਦਲੇਰ ਮਹਿੰਦੀ ਕਾਂਗਰਸ 'ਚ ਸ਼ਾਮਿਲ ਹੋਏ ਸਨ, 2014 'ਚ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਦਲੇਰ ਮਹਿੰਦੀ ਨੇ ਕਾਂਗਰਸ ਲਈ ਗੀਤ ਵੀ ਗਾਇਆ ਸੀ | ਦੱਸਣਯੋਗ ਹੈ ਕਿ ਦਲੇਰ ਮਹਿੰਦੀ ਤੇ ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ ਨੂੰ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਦੇ ਕੇਸ 'ਚ 2 ਸਾਲ ਦੀ…
    ਅੰਮਿ੍ਰਤਸਰ - ਬੀਜੇਪੀ ਨੇ ਪੰਜਾਬ ਵਿੱਚ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਪੁਰੀ ਸਾਬਕਾ ਵਿਦੇਸ਼ ਸੇਵਾ ਅਫ਼ਸਰ ਰਹਿ ਚੁੱਕੇ ਹਨ। ਦੱਸ ਦੇਈਏ ਹਰਦੀਪ ਪੁਰੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਯਾਦ ਰਹੇ ਅਕਾਲੀ ਦਲ-ਬੀਜੇਪੀ ਗਠਜੋੜ ਮੁਤਾਬਕ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿੱਚੋਂ 10 ਸੀਟਾਂ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਉਤਾਰਦਾ ਹੈ ਜਦਕਿ 3 ਸੀਟਾਂ ਤੋਂ ਬੀਜੇਪੀ ਚੋਣਾਂ ਲੜਦੀ ਹੈ। ਬੀਜੇਪੀ ਨੇ ਇੱਕ ਉਮੀਦਵਾਰ ਤਾਂ ਐਲਾਨ ਦਿੱਤਾ ਹੈ ਜਦਕਿ ਦੋ ਸੀਟਾਂ ਤੋਂ ਉਮੀਦਵਾਰ ਐਲਾਨਣੇ ਬਾਕੀ ਹਨ। ਦੂਜੇ ਪਾਸੇ ਕਾਂਗਰਸ ਵੱਲੋਂ ਗੁਰਜੀਤ ਔਜਲਾ ਲੋਕ ਸਭਾ ਚੋਣ ਲੜ ਰਹੇ ਹਨ। ਉਹ ਅੰਮਿ੍ਰਤਸਰ ਤੋਂ ਮੌਜੂਦਾ ਸੰਸਦ ਮੈਂਬਰ ਵੀ ਹਨ। ਉੱਧਰ ਆਮ ਆਦਮੀ ਪਾਰਟੀ ਦੇ ਕੁਲਦੀਪ ਧਾਲੀਵਾਲ ਚੋਣ ਮੈਦਾਨ ਵਿੱਚ ਹਨ।
    ਨਵੀਂ ਦਿੱਲੀ - ਸਾਧਵੀ ਪ੍ਰੱਗਿਆ ਲਗਾਤਾਰ ਵਿਵਾਦਤ ਬਿਆਨਾਂ ਨਾਲ ਬੀਜੇਪੀ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਸ਼ਹੀਦ ਹੇਮੰਤ ਕਰਕਰੇ ਸਬੰਧੀ ਦਿੱਤੇ ਵਿਵਾਦਤ ਬਿਆਨ ‘ਤੇ ਨੋਟਿਸ ਮਿਲਣ ਬਾਅਦ ਸਾਧਵੀ ਨੂੰ ਹੁਣ ਅਯੋਧਿਆ ਵਿੱਚ ਬਾਬਰੀ ਮਸਜਿਦ ਡੇਗਣ ਵਿੱਚ ਸ਼ਾਮਲ ਹੋਣ ਦੇ ਦਾਅਵੇ ‘ਤੇ ਚੋਣ ਕਮਿਸ਼ਨ ਨੇ ਇੱਕ ਹੋਰ ਨੋਟਿਸ ਜਾਰੀ ਕਰ ਦਿੱਤਾ ਹੈ। ਵਿਵਾਦਤ ਢਾਂਚਾ ਡੇਗਣ ਦੇ ਸਵਾਲ ‘ਤੇ ਸਾਧਵੀ ਨੇ ਕਿਹਾ, “ਮੈਂ ਗਈ ਸੀ, ਢਾਂਚਾ ਤੋੜਿਆ ਸੀ ਤੇ ਹੁਣ ਰਾਮ ਮੰਦਰ ਬਣਾਉਣ ਵੀ ਜਾਵਾਂਗੀ, ਮੈਨੂੰ ਰਾਮ ਮੰਦਰ ਬਣਾਉਣੋਂ ਕੋਈ ਨਹੀਂ ਰੋਕ ਸਕਦਾ। ਉਨਾਂ ਕਿਹਾ ਕਿ ਬਾਬਰੀ ਮਸਜਿਦ ਡੇਗਣ ਦਾ ਉਨਾਂ ਨੂੰ ਕੋਈ ਅਫ਼ਸੋਸ ਨਹੀਂ, ਬਲਕਿ ਮਾਣ ਮਹਿਸੂਸ ਹੁੰਦਾ ਹੈ।“ਸਾਧਵੀ ਪ੍ਰੱਗਿਆ ਨੇ ਆਪਣੇ ਇਸ ਬਿਆਨ ਨਾਲ ਨਾ ਸਿਰਫ ਪਾਰਟੀ ਦੀਆਂ ਮੁਸ਼ਕਲਾਂ ਵਧਾਈਆਂ ਬਲਕਿ ਖ਼ਦ ਲਈ ਵੀ ਮੁਸੀਬਤ ਨੂੰ ਸੱਦਾ ਦੇ ਦਿੱਤਾ ਹੈ। ਚੋਣ ਕਮਿਸ਼ਨ ਨੇ ਇਸ ਬਿਆਨ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਹੈ। ਕਮਿਸ਼ਨ ਨੇ ਨੋਟਿਸ ਜਾਰੀ ਕਰਕੇ ਸਾਧਵੀ ਕੋਲੋਂ ਸਪਸ਼ਟੀਕਰਨ ਮੰਗਿਆ ਹੈ। ਦੱਸ ਦੇਈਏ ਸਾਧਵੀ ਦੇ ਸ਼ਹੀਦ ਹੇਮੰਤ ਕਰਕਰੇ ਸਬੰਧੀ ਦਿੱਤੇ…
    ਤਰਨ ਤਾਰਨ - ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀ ਖਡੂਰ ਸਾਹਿਬ ਹਲਕੇ ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਨੇ ਮਨੁੱਖੀ ਅਧਿਕਾਰਾਂ ਨੂੰ ਹੀ ਆਪਣੀ ਚੋਣ ਮੁਹਿੰਮ ਦਾ ਮੁੱਦਾ ਬਣਾਇਆ ਹੋਇਆ ਹੈ| ਉਨ੍ਹਾਂ ਅੱਜ ਇੱਥੇ ਪੰਜਾਬੀ ਟ੍ਰਿਬਿਊਨ ਨੂੰ ਦੱਸਿਆ ਕਿ ਹਕੀਕਤ ਵਿਚ ਮਨੁੱਖੀ ਅਧਿਕਾਰਾਂ ਦਾ ਘੇਰਾ ਵਿਸ਼ਾਲ ਹੈ| ਉਨ੍ਹਾਂ ਕਿਹਾ ਕਿ ਕੁਦਰਤੀ ਸਾਧਨਾਂ ’ਤੇ ਸਾਜਿਸ਼ ਤਹਿਤ ਕਬਜ਼ਾ ਕਰ ਕੇ ਨੌਜਵਾਨਾਂ ਨੂੰ ਬੇਰੁਜ਼ਗਾਰ ਰੱਖਿਆ ਜਾ ਰਿਹਾ ਹੈ| ਛੋਟੀ ਕਿਸਾਨੀ ਦੀ ਹਾਲਤ ਪਤਲੀ ਹੋ ਚੁੱਕੀ ਹੈ। ਆਮ ਵਿਅਕਤੀ ਨੂੰ ਨਿਆਂ ਨਹੀਂ ਮਿਲ ਰਿਹਾ ਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ| ਸਮਾਜ ਦਾ ਵੱਡਾ ਤਬਕਾ ਸਿੱਖਿਆ, ਸਿਹਤ ਆਦਿ ਮੁੱਢਲੀਆਂ ਸਹੂਲਤਾਂ ਤੋਂ ਵਿਹੂਣਾ ਹੈ|ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਨੇ ਸੂਬੇ ਅੰਦਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਖ਼ਿਲਾਫ਼ ਆਵਾਜ਼ ਉਠਾਉਂਦਿਆਂ ਹੀ ਕੁਰਬਾਨੀ ਦਿੱਤੀ ਸੀ| ਉਨ੍ਹਾਂ ਆਪਣੇ ਵੱਲੋਂ 20 ਸਾਲ ਪਹਿਲਾਂ ਸਰਵ ਹਿੰਦ ਅਕਾਲੀ ਦਲ ਵਲੋਂ ਇੱਥੋਂ (ਉਸ ਵੇਲੇ ਤਰਨ ਤਾਰਨ) ਹਲਕੇ ਤੋਂ ਲੜੀ ਚੋਣ ਦਾ ਅੰਤਰ ਦੱਸਦਿਆਂ ਕਿਹਾ ਕਿ ਉਸ ਵੇਲੇ ਉਨ੍ਹਾਂ ਦੇ ਪਤੀ ਦੀ ਮੌਤ ਭੇਤ…
    ਚੰਡੀਗੜ੍ਹ - ਕਿਸੇ ਵੇਲੇ ਕੱਟੜ ਕਾਂਗਰਸੀ ਰਹੇ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਤੱਕੜੀ ਵਿੱਚ ਤੁਲ ਗਏ ਹਨ। ਉਨ੍ਹਾਂ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਾ ਪੱਲਾ ਫੜਿਆ। ਦਿਲਚਸਪ ਹੈ ਕਿ ਬਰਾੜ ਉਸ ਵੇਲੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਦੋਂ ਪਾਰਟੀ ਖੁਦ ਵੱਡੇ ਸਿਆਸੀ ਸੰਕਟ ਵਿੱਚ ਘਿਰੀ ਹੋਈ ਹੈ।ਯਾਦ ਰਹੇ ਬਰਾੜ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਹੇ ਹਨ। ਪਿਛਲੇ ਕਾਫੀ ਸਮੇਂ ਤੋਂ ਉਹ ਸਿਆਸਤ ’ਚ ਹਾਸ਼ੀਏ ’ਤੇ ਚਲੇ ਗਏ ਸੀ। ਬਰਾੜ ਹੁਣ ਆਪਣੀ ਸਿਆਸੀ ਪਾਰੀ ਨਵੇਂ ਸਿਰਿਉਂ ਕੱਟੜ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਨਾਲ ਸ਼ੁਰੂ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਬਰਾੜ ਨੇ ਕਾਂਗਰਸ ’ਚ ਸ਼ਮੂਲੀਅਤ ਲਈ ਪੂਰੀ ਵਾਹ ਲਾਈ ਪਰ ਗੱਲ ਨਹੀਂ ਬਣੀ।ਇਹ ਵੀ ਚਰਚਾ ਹੈ ਕਿ ਬਰਾੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਲੀਡਰਸ਼ਿਪ ਦੇ ਵੀ ਸੰਪਰਕ ਵਿੱਚ ਸਨ। ਚਰਚਾ…
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਵਲੋਂ ਮੁਲਕ ਨੂੰ ਅਤਿਵਾਦ ਤੋਂ ਖ਼ਤਰਿਆਂ ਬਾਰੇ ਜਾਰੀ ਕੀਤੀ ਗਈ ਰਿਪੋਰਟ ਵਿਚੋਂ ਗਰਮਖਿਆਲੀ ਸਿੱਖਾਂ ਸਬੰਧੀ ਸਾਰੇ ਵੇਰਵੇ ਹਟਾਏ ਜਾਣ ਦਾ ਵਿਰੋਧ ਕੀਤਾ ਹੈ। ਕੈਨੇਡਾ ਦੀ ਸੀਬੀਸੀ ਨਿਊਜ਼ ਅਨੁਸਾਰ ਪਹਿਲਾਂ ਜਦੋਂ ਇਹ ਰਿਪੋਰਟ ਦਸਬੰਰ 2018 ਵਿੱਚ ਜਾਰੀ ਕੀਤੀ ਗਈ ਸੀ ਤਾਂ ਉਸ ਵੇਲੇ ਕੈਨੇਡਾ ਨੂੰ ਸਭ ਤੋਂ ਵੱਧ ਪੰਜ ਅਤਿਵਾਦੀ ਖ਼ਤਰਿਆਂ ਵਿਚ ਗਰਮਖਿਆਲੀ ਸਿੱਖ ਵੀ ਸ਼ਾਮਲ ਸਨ। ਇਸ ਕਾਰਨ ਸਰਕਾਰ ਨੂੰ ਸਿੱਖ ਭਾਈਚਾਰੇ ਦਾ ਗੁੱਸਾ ਵੀ ਝੱਲਣਾ ਪਿਆ ਸੀ।ਕੈਪਟਨ ਨੇ ਜਾਰੀ ਬਿਆਨ ਰਾਹੀਂ ਟਰੂਡੋ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਨੇ ਘਰੇਲੂ ਸਿਆਸੀ ਦਬਾਅ ਅੱਗੇ ਗੋਡੇ ਟੇਕ ਦਿੱਤੇ ਹਨ। ਇਹ ਕਦਮ ਭਾਰਤੀ ਅਤੇ ਆਲਮੀ ਸੁਰੱਖਿਆ ਲਈ ਖ਼ਤਰਾ ਹੈ। ਅਮਰਿੰਦਰ ਨੇ ਕਿਹਾ ਕਿ ਕੈਨੇਡਾ ਦੀ ਲਿਬਰਲ ਪਾਰਟੀ ਦੀ ਸਰਕਾਰ ਵਲੋਂ ‘ਗੋਡੇ ਟੇਕਣ ਦਾ ਲਿਆ ਫ਼ੈਸਲਾ’ ਇਸ ਚੋਣ ਵਰ੍ਹੇ ਦੌਰਾਨ ਸਿਆਸੀ ਹਿੱਤਾਂ ਦੀ ਰੱਖਿਆ ਕਰਨ ਲਈ ਲਿਆ ਗਿਆ ਹੈ। ਇਸ ਫ਼ੈਸਲੇ ਨਾਲ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ…
    ਐਸ.ਏ.ਐਸ. ਨਗਰ (ਮੁਹਾਲੀ) - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ (ਪਤਨੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ) ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਦਾਰ ਬ੍ਰਹਮਪੁਰਾ ਨੇ ਐਤਵਾਰ ਨੂੰ ਦੇਰ ਸ਼ਾਮ ਇਹ ਐਲਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਇੱਥੋਂ ਦੇ ਫੇਜ਼-11 ਦੇ ਪਬਲਿਕ ਪਾਰਕ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਂਜ ਉਨ੍ਹਾਂ ਬੀਬੀ ਖਾਲੜਾ ਨੂੰ ਵੀ ਮੰਚ ਤੋਂ ਅਪੀਲ ਕੀਤੀ ਕਿ ਉਹ ਸੁਖਪਾਲ ਖਹਿਰਾ ਦੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਥਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਤਾਂ ਜੋ ਹੋਰਨਾਂ ਪਾਰਟੀਆਂ ਤੇ ਸੰਸਥਾਵਾਂ ਨੂੰ ਵੀ ਉਨ੍ਹਾਂ ਦੀ ਮਦਦ ਲਈ ਪ੍ਰੇਰਿਆ ਜਾ ਸਕੇ। ਸ੍ਰੀ ਬ੍ਰਹਮਪੁਰਾ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ’ਚੋਂ ਹਟਾਉਣ ਦਾ ਰਸਮੀ ਐਲਾਨ…
    ਫ਼ਰੀਦਕੋਟ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਠ ਮਹੀਨਿਆਂ ਦੀ ਲੰਬੀ ਪੜਤਾਲ ਤੋਂ ਬਾਅਦ ਪੰਜ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ ਅਤੇ ਇਸ ਦੋਸ਼ ਪੱਤਰ ਨੂੰ ਅੰਤਿਮ ਛੋਹਾਂ ਦੇਣ ਲਈ ਸਰਕਾਰੀ ਵਕੀਲਾਂ ਨੂੰ ਇਸ ਦੋਸ਼ ਪੱਤਰ ਨੂੰ ਪਾਸ ਕਰਨ ਲਈ ਕਿਹਾ ਹੈ। ਸਰਕਾਰੀ ਵਕੀਲ ਇਸ ਦੋਸ਼ ਪੱਤਰ ਉੱਤੇ ਕੋਈ ਇਤਰਾਜ਼ ਨਹੀਂ ਲਾਉਂਦੇ ਤਾਂ ਇਹ ਦੋਸ਼ ਪੱਤਰ ਫ਼ਰੀਦਕੋਟ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਹੋਰ ਤੱਥ ਲੱਭਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਾਂਚ ਟੀਮ ਨੇ ਅਕਤੂਬਰ-2018 ਵਿੱਚ ਆਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਛੇ ਮਹੀਨਿਆਂ ਦੇ ਅਰਸੇ ਦੌਰਾਨ ਜਾਂਚ ਟੀਮ ਨੇ ਪੜਤਾਲ ਮੁਕੰਮਲ ਹੋਣ ਦਾ ਦਾਅਵਾ ਕੀਤਾ ਹੈ। ਜਾਂਚ ਟੀਮ ਨੇ ਬਹਿਬਲ ਗੋਲੀ ਕਾਂਡ ਵਿੱਚ ਕਤਲ ਕੀਤੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਦੇ ਮਾਮਲੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com