ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸਿੱਖ ਕਤਲੇਆਮ ਕੇਸ ਦੀ ਮੁੱਖ ਗਵਾਹ ਅਤੇ ਪੀੜਤ ਬੀਬੀ ਜਗਦੀਸ਼ ਕੌਰ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਕਤਲੇਆਮ ਮਾਮਲੇ ਵਿਚ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ। ਨਵੇਂ ਵਰ੍ਹੇ ਦੀ ਸ਼ੁਰੂਆਤ ਤੋਂ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਬੀਬੀ ਜਗਦੀਸ਼ ਕੌਰ ਨੂੰ ਸਿਰੋਪਾਓ ਭੇਂਟ ਕੀਤਾ।ਸਿੱਖ ਕਤਲੇਆਮ ਵਿਚ ਬੀਬੀ ਜਗਦੀਸ਼ ਕੌਰ ਦੇ ਪਤੀ, ਬੇਟੇ, ਭਰਾਵਾਂ ਸਮੇਤ ਪਰਿਵਾਰ ਦੇ ਕਈ ਜੀਅ ਕਤਲ ਕਰ ਦਿੱਤੇ ਗਏ ਸਨ। ਉਹ ਲੰਮੇ ਸਮੇਂ ਤੋਂ ਇਹ ਕੇਸ ਲੜ ਰਹੀ ਹੈ ਅਤੇ ਇਕ ਮੁੱਖ ਗਵਾਹ ਵੀ ਹੈ। ਘਟਨਾ ਦੇ ਵੇਰਵੇ ਬੀਬੀ ਜਗਦੀਸ਼ ਕੌਰ ਕੋਲੋਂ ਸੁਣਨ ਤੋਂ ਬਾਅਦ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਕਤਲੇਆਮ ਲਈ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਜ਼ਿੰਮੇਵਾਰ ਹਨ। ਬੀਬੀ ਜਗਦੀਸ਼ ਕੌਰ ਨੇ ਦੋਸ਼ ਲਾਇਆ ਕਿ ਸੱਜਣ ਕੁਮਾਰ ਰਾਜੀਵ ਗਾਂਧੀ ਦੇ ਹੁਕਮਾਂ ’ਤੇ ਹੀ ਸਾਰੀ…
  ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਵਿੱਚ ਹੀ ਉਨ੍ਹਾਂ ਦੀ ਪਾਰਟੀ ਵੱਲੋਂ ਸਮਰਥਨ ਪ੍ਰਾਪਤ ਉਮੀਦਵਾਰ ਸਰਪੰਚੀ ਦੀ ਚੋਣ ਹਾਰ ਗਿਆ। ਕਾਂਗਰਸ ਵੱਲੋਂ ਸਮਰਥਨ ਪ੍ਰਾਪਤ ਜਬਰਜੰਗ ਸਿੰਘ ਮੁੱਖਾ ਨੇ ਬਾਦਲ ਦੇ ਰਿਸ਼ਤੇਦਾਰ ਉਦੈਵੀਰ ਸਿੰਘ ਢਿੱਲੋਂ ਨੂੰ ਹਰਾਇਆ। ਉੱਧਰ, ਸੁਖਪਾਲ ਖਹਿਰਾ ਵੀ ਆਪਣੀ ਭਰਜਾਈ ਦੀ ਸਰਪੰਚੀ ਵੀ ਨਹੀਂ ਬਚਾ ਸਕੇ।ਬਾਦਲ ਪਿੰਡ ਨੂੰ 10 ਸਾਲ ਬਾਅਦ ਜਨਰਲ ਐਲਾਨਿਆ ਗਿਆ ਸੀ ਅਤੇ ਸਾਬਕਾ ਮੁੱਖ ਮੰਤਰੀ ਦੇ ਰਿਸ਼ਤੇਦਾਰ ਨੇ ਸਰਪੰਚੀ ਲਈ ਹੱਥ ਅਜ਼ਮਾਇਸ਼ ਕੀਤੀ। ਬਾਦਲ ਦੇ ਰਿਸ਼ਤੇਦਾਰ ਵੀ ਉਦੈਵੀਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਬਾਦਲ ਨੇ ਵੀ ਪਰਿਵਾਰ ਸਮੇਤ ਵੋਟ ਪਾਈ ਸੀ, ਪਰ ਨਤੀਜਾ ਕੁਝ ਹੋਰ ਹੀ ਨਿੱਕਲਿਆ। ਕਾਂਗਰਸ ਵੱਲੋਂ ਸਮਰਥਿਤ ਉਮੀਦਵਾਰ ਜਬਰਜੰਗ ਨੇ ਉਦੈਵੀਰ ਨੂੰ 376 ਵੋਟਾਂ ਨਾਲ ਮਾਤ ਦਿੱਤੀ ਹੈ।ਪਰਕਾਸ਼ ਸਿੰਘ ਬਾਦਲ ਨੇ ਅੱਜ ਵੋਟ ਪਾਉਣ ਸਮੇਂ ਕਾਂਗਰਸ ਸਰਕਾਰ 'ਤੇ ਗੁੰਡਾਗਰਦੀ ਦੇ ਇਲਜ਼ਾਮ ਲਾਏ ਸੀ, ਪਰ ਨਾਲ ਹੀ ਆਪਣੇ ਹਲਕੇ ਵਿੱਚ ਸੁੱਖ-ਸ਼ਾਂਤੀ ਹੋਣ ਦੀ ਗੱਲ ਵੀ ਕਹੀ ਸੀ। ਪਰ ਫਿਰ ਵੀ ਉਨ੍ਹਾਂ…
  ਫ਼ਰੀਦਕੋਟ - ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਇੱਥੇ ਵਿਸ਼ੇਸ਼ ਜਾਂਚ ਟੀਮ (ਸਿੱਟ) ਸਾਹਮਣੇ ਪੇਸ਼ ਹੋਏ। ਜਾਂਚ ਟੀਮ ਨੇ ਸ਼੍ਰੀ ਚੀਮਾ ਨੂੰ ਫਰੀਦਕੋਟ ਕੈਂਪ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਕਰੀਬ 200 ਗਵਾਹ ਬੇਅਦਬੀ ਕਾਂਡ ਮਾਮਲੇ ਵਿੱਚ ਆਪਣੇ ਬਿਆਨ ਸਿੱਟ ਕੋਲ ਦਰਜ ਕਰਵਾ ਚੁੱਕੇ ਹਨ। ਜਾਂਚ ਟੀਮ ਵੱਲੋਂ ਸ੍ਰੀ ਚੀਮਾ ਨੂੰ 12:30 ਵਜੇ ਕੈਂਪ ਦਫ਼ਤਰ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਸਨ। ਸ੍ਰੀ ਚੀਮਾ 12 ਵਜੇ ਹੀ ਦਫ਼ਤਰ ਪੁੱਜ ਗਏ ਜਦੋਂ ਕਿ ਜਾਂਚ ਟੀਮ ਦੀ ਅਗਵਾਈ ਕਰ ਰਹੇ ਆਈਜੀ ਵਿਜੇ ਕੰਵਰ ਪ੍ਰਤਾਪ ਸਿੰਘ 1 ਵਜੇ ਦਫ਼ਤਰ ਆਏ।ਸੂਚਨਾ ਅਨੁਸਾਰ ਡੇਰਾ ਮੁਖੀ ਵੱਲੋਂ ਮੁਆਫ਼ੀ ਲਈ ਲਿਖਿਆ ਪੱਤਰ ਦਲਜੀਤ ਸਿੰਘ ਚੀਮਾ ਨੇ ਕਥਿਤ ਤੌਰ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਹਮਣੇ ਪੇਸ਼ ਕੀਤਾ ਸੀ ਅਤੇ ਉਸ ਸਮੇਂ ਤਖ਼ਤਾਂ ਦੇ ਜਥੇਦਾਰ ਵੀ ਮੁੱਖ…
  ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੇ ਇਥੇ ਅਦਾਲਤ ਮੂਹਰੇ 31 ਦਸੰਬਰ ਨੂੰ ਆਤਮ-ਸਮਰਪਣ ਕਰਨ ਦੀ ਸੰਭਾਵਨਾ ਹੈ। ਸਿੱਖ ਕਤਲੇਆਮ ਦੇ ਕੇਸ ’ਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਸੱਜਣ ਕੁਮਾਰ ਨੇ ਆਤਮ-ਸਮਰਪਣ ਦੀ ਤਰੀਕ ਵਧਾਏ ਜਾਣ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ ਪਰ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਸੀ। ਸੱਜਣ ਕੁਮਾਰ ਦੇ ਵਕੀਲ ਅਨਿਲ ਕੁਮਾਰ ਸ਼ਰਮਾ ਨੇ ਕਿਹਾ ਕਿ ਉਸ ਕੋਲ ਹੁਣ ਰਾਹ ਘੱਟ ਰਹਿ ਗਏ ਹਨ ਕਿਉਂਕਿ ਸੁਪਰੀਮ ਕੋਰਟ ਵੱਲੋਂ ਉਸ ਦੀ ਅਪੀਲ ’ਤੇ 2 ਜਨਵਰੀ ਤੋਂ ਪਹਿਲਾਂ ਸੁਣਵਾਈ ਕੀਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। ਉਸ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਫ਼ੈਸਲੇ ਦਾ ਪਾਲਣ ਕਰਨਗੇ। ਸਾਬਕਾ ਕਾਂਗਰਸ ਆਗੂ ਨੇ ਬੱਚਿਆਂ ਅਤੇ ਜਾਇਦਾਦ ਨਾਲ ਸਬੰਧਤ ਮਾਮਲੇ ਦੇ ਨਿਬੇੜੇ ਲਈ ਆਤਮ-ਸਮਰਪਣ ਦਾ ਸਮਾਂ ਹੋਰ ਵਧਾਏ ਜਾਣ ਦੀ ਮੰਗ ਕੀਤੀ ਸੀ ਤਾਂ ਜੋ ਉਹ ਹਾਈ ਕੋਰਟ ਵੱਲੋਂ ਸੁਣਾਈ ਗਈ ਸਜ਼ਾ ਖ਼ਿਲਾਫ਼ ਸੁਪਰੀਮ ਕੋਰਟ ’ਚ ਅਰਜ਼ੀ ਦੇ ਸਕੇ। ਵਕੀਲ…
  ਫਤਹਿਗੜ੍ਹ ਸਾਹਿਬ - ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਨੇ ਫਤਹਿਗੜ੍ਹ ਸਾਹਿਬ ਵਿਖੇ ਕੀਤੀ ਸ਼ਹੀਦੀ ਕਾਨਫਰੰਸ ਦੌਰਾਨ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਰਵਾਇਤੀ ਬਾਦਲ ਅਤੇ ਹਿੰਦੂਵਾਦੀ ਤਾਕਤਾਂ ਨੂੰ ਪਛਾੜਦੇ ਹੋਏ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਹੁਜਨ ਮੁਕਤੀ ਪਾਰਟੀ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਹਿਬਜ਼ਾਦਿਆਂ ਨੇ ਜਿਸ ਮਕਸਦ ਦੀ ਪ੍ਰਾਪਤੀ ਲਈ ਸ਼ਹਾਦਤਾਂ ਦਿੱਤੀਆਂ ਹਨ, ਸਿੱਖ ਕੌਮ ਨੂੰ ਉਸ ਉੱਤੇ ਦ੍ਰਿੜਤਾ ਨਾਲ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਆਪਣੀ ਤਕਰੀਰ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜਿਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਪਾਕਿਸਤਾਨ ਆਰਮੀ ਚੀਫ ਜਰਨਲ ਕਮਰ ਜਾਵੇਦ ਬਾਜਵਾ, ਨਵਜੋਤ ਸਿੰਘ ਸਿੱਧੂ ਦੇ ਉਦਮਾਂ ਦਾ ਸਵਾਗਤ ਕੀਤਾ, ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਕੌਮੀ ਮਿਸ਼ਨ ਵਿੱਚ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ।ਉਨ੍ਹਾਂ ਪੰਜਾਬ ਦੀ ਮਾਲੀ ਹਾਲਤ ਤੇ ਬੇਰੁਜ਼ਗਾਰੀ ਦੂਰ ਕਰਨ ਲਈ ਪਾਕਿਸਤਾਨ-ਚੀਨ ਆਰਥਿਕ ਕੋਰੀਡੋਰ ਦਾ ਪੰਜਾਬ ਸੂਬੇ ਨੂੰ ਮੈਂਬਰ ਬਣਾਉਣ ਦੀ ਮੰਗ…
  ਲੁਧਿਆਣਾ - ਇੱਥੇ ਸਲੇਮ ਟਾਬਰੀ ਪਾਰਕ ਵਿਚ ਲੱਗੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ’ਤੇ ਮੰਗਲਵਾਰ ਸਵੇਰੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਸਿੰਘ ਦੁੱਗਰੀ ਨੇ ਕਾਲਾ ਰੰਗ ਮਲ ਦਿੱਤਾ ਬੁੱਤ ਦੇ ਹੱਥਾਂ ਨੂੰ ਵੀ ਲਾਲ ਰੰਗ ਨਾਲ ਰੰਗ ਦਿੱਤਾ ਗਿਆ। ਘਟਨਾ ਬਾਰੇ ਪਤਾ ਲੱਗਦਿਆਂ ਹੀ ਕਾਂਗਰਸੀ ਆਗੂ ਸਲੇਮ ਟਾਬਰੀ ਪਾਰਕ ਵਿੱਚ ਲੱਗੇ ਬੁੱਤ ਨੂੰ ਸਾਫ਼ ਕਰਨ ਲਈ ਪੁੱਜੇ ਤੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਨੇ ਆਪਣੀ ਪੱਗ ਉਤਾਰ ਕੇ ਪਹਿਲਾਂ ਬੁੱਤ ਸਾਫ਼ ਕੀਤਾ ਤੇ ਫਿਰ ਉਸ ਨੂੰ ਦੁੱਧ ਨਾਲ ਧੋਤਾ। ਇਸ ਤੋਂ ਬਾਅਦ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੋਗੀ, ਰਾਜੀਵ ਰਾਜਾ ਸਮੇਤ ਹੋਰ ਸੀਨੀਅਰ ਆਗੂ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਤੁਰੰਤ ਪੁਲੀਸ ਤੋਂ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਦੁਪਹਿਰ ਟਵੀਟ ਕਰਕੇ ਪ੍ਰਸ਼ਾਸਨ ਨੂੰ ਅਕਾਲੀ ਆਗੂਆਂ ਖਿਲਾਫ਼ ਕਾਰਵਾਈ ਦੇ ਹੁਕਮ ਦਿੱਤੇ। ਪੁਲੀਸ ਨੇ ਇਸ ਮਾਮਲੇ…
  ਨਵੀਂ ਦਿੱਲੀ - ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂੰਵਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਸਾਰ ਵਿੱਚ ਇੱਕੋ ਇੱਕ ਅਜਿਹੇ ਮਹਾਂ ਪਵਿੱਤਰ ਗ੍ਰੰਥ ਹਨ, ਜਿਸ ਵਿੱਚ ਸ੍ਰੀ ਰਾਮ, ਸ੍ਰੀ ਕ੍ਰਿਸ਼ਨ, ਵਿਸ਼ਣੂ, ਬਰਮਾ ਅਤੇ ਮਹੇਸ਼ ਦਾ ਆਦਰ ਨਾਲ ਜ਼ਿਕਰ ਹੈ ਅਤੇ ਪਾਰਬਤੀ ਜੀ ਨੂੰ ਮਾਤਾ ਨਾਮ ਨਾਲ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਮਰੀਕਾ ਅਤੇ ਭਾਰਤ ਦੇ ਰਾਸ਼ਟਰਪਤੀ ਭਵਨਾਂ, ਕੈਨੇਡਾ ਦੀ ਸੰਸਦ ਸਮੇਤ ਕੁੱਲ ਦੁਨੀਆ ਵਿੱਚ ਪ੍ਰਕਾਸ਼ ਹੋਇਆ ਹੈ। ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਡਾ. ਰਾਧਾਕ੍ਰਿਸ਼ਨ, ਰਾਬਿੰਦਰ ਨਾਥ ਟੈਗੋਰ ਅਤੇ ਵਿਸ਼ਵ ਪ੍ਰਸਿੱਧ ਧਾਰਮਿਕ ਸਖ਼ਸ਼ੀਅਤ ਪਰਲ ਬੱਕ ਵਰਗਿਆਂ ਨੇ ਵੀ ਸਿਫ਼ਤ ਕੀਤੀ ਹੈ।ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਕੋਲ ਮੰਗ ਰੱਖੀ ਹੈ ਕਿ ਉਹ ਸੂਬੇ ਦੇ ਸਿੱਖਾਂ ਲਈ ਡੇਰਾ ਬਾਬਾ ਨਾਨਕ ਵਿੱਚ ਇੱਕ ਯਾਤਰੀ ਭਵਨ ਉਸਾਰੇ ਤਾਂ ਜੋ ਉੱਤਰ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲੇ ਸਿੱਖ ਅਤੇ ਹੋਰ ਨਾਨਕ ਲੇਵਾ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।ਰਾਮੂਵਾਲੀਆ ਨੇ…
  ਤਪਾ ਮੰਡੀ - ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਤਪਾ ਦੀਆਂ ਵੱਖ ਵੱਖ ਸੰਸਥਾਵਾਂ ਵਿਚ ਜਨਤਕ ਮੀਟਿੰਗਾਂ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਪਰਖ਼ ਲਿਆ ਹੈ, ਉਹ ਸੂਬੇ ਦਾ ਕੁਝ ਵੀ ਨਹੀਂ ਸੰਵਾਰ ਸਕੀਆਂ। ਦਿੱਲੀ ਵਿਚ ‘ਆਪ’ ਸਰਕਾਰ ਨੇ ਨਮੂਨੇ ਦੀ ਸਰਕਾਰ ਦੀ ਮਿਸਾਲ ਕਾਇਮ ਕੀਤੀ ਹੈ।ਮੀਡੀਆ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਨਾਲ ਚੋਣ ਸਮਝੌਤੇ ਦੀ ਕੋਈ ਗੱਲ ਨਹੀਂ ਚੱਲ ਰਹੀ। ਕੌਮੀ ਪੱਧਰ ’ਤੇ ਚੋਣ ਮਹਾਂ ਗੱਠਜੋੜ ਹੋਣ ਬਾਰੇ ਮੀਟਿੰਗਾਂ ਵਿਚ ਕਾਂਗਰਸ ਸਮੇਤ ਹੋਰ ਪਾਰਟੀਆਂ ਸਣੇ ‘ਆਪ’ ਵੀ ਸ਼ਾਮਲ ਹੁੰਦੀ ਰਹੀ ਹੈ, ਪਰ ਅੰਤਿਮ ਫ਼ੈਸਲਾ ਤਾਂ ‘ਆਪ’ ਦੀ ਕੋਰ ਕਮੇਟੀ ਨੇ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸਖਪਾਲ ਸਿੰਘ ਖਹਿਰਾ ਦੀ ‘ਆਪ’ ’ਚੋਂ ਛੁੱਟੀ ਕੀਤੀ ਹੋਈ ਹੈ। ਉਨ੍ਹਾਂ ਨੂੰ ਵੱਖਰੀ ਪਾਰਟੀ ਤੋਂ ਬਣਾਉਣ ਤੋਂ ਨਹੀਂ ਰੋਕ ਸਕਦੇ, ਪਰ ਉਨ੍ਹਾਂ ਦੀ ਪਾਰਟੀ ਵਿਚ ਜਿਹੜੇ ਵੀ ਵਿਧਾਇਕ ਸ਼ਾਮਲ ਹੋਣਗੇ, ਉਨ੍ਹਾਂ…
  ਚੰਡੀਗੜ੍ਹ - ਆਮ ਆਦਮੀ ਪਾਰਟੀ ਪੰਜਾਬ ਦੇ ਬਾਗ਼ੀ ਧੜੇ ਦੇ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਹ ਜਨਵਰੀ 2019 ਦੇ ਪਹਿਲੇ ਹਫਤੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਗਈਆਂ ਹਨ, ਜਿਸ ਕਾਰਨ ਉਹ ਨਵੇਂ ਵਰ੍ਹੇ ਦੇ ਸ਼ੁਰੂ ਵਿਚ ਆਪਣੀ ਪਾਰਟੀ ਬਣਾ ਕੇ ਸਰਗਰਮੀਆਂ ਵਿੱਢ ਦੇਣਗੇ।ਸ੍ਰੀ ਖਹਿਰਾ ਦੇ ਇਸ ਕਥਨ ਤੋਂ ਸੰਕੇਤ ਮਿਲੇ ਹਨ ਕਿ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਲੋਕ ਸਭਾ ਦੀ ਚੋਣ ਲੜਨ ਦੇ ਰੌਂਅ ਵਿਚ ਹਨ। ਦੱਸਣਯੋਗ ਹੈ ਕਿ 8 ਦਸੰਬਰ ਨੂੰ ਬਾਗੀ ਧੜੇ ਵੱਲੋਂ ਪੰਜਾਬ ਵਿਚ ਇਨਸਾਫ ਮਾਰਚ ਸ਼ੁਰੂ ਕਰਨ ਵੇਲੇ ਸ੍ਰੀ ਖਹਿਰਾ ਨੇ ਦਾਅਵਾ ਕੀਤਾ ਸੀ ਕਿ ਉਹ 16 ਦਸੰਬਰ ਨੂੰ ਪਟਿਆਲਾ ਵਿਚ ਮਾਰਚ ਦੀ ਸਮਾਪਤੀ ਮੌਕੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ ਪਰ ਉਹ ਇਸ ਵਿਚ ਕਾਮਯਾਬ ਨਹੀਂ ਹੋ ਸਕੇ ਸਨ। ਉਹ ਪਟਿਆਲਾ ਵਿਚ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਅਤੇ ਪਾਰਟੀ ਵਿਚੋਂ ਮੁਅੱਤਲ…
  ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ਤੋਂ ਬਾਅਦ ਕਿਹਾ ਕਿ ਜਦੋਂ ਹਿੰਸਾ ਸ਼ੁਰੂ ਹੋਈ ਸੀ, ਉਸ ਸਮੇਂ ਸੁਖਬੀਰ ਬਾਦਲ ਅਮਰੀਕਾ ਚਲੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਨ੍ਹਾਂ ਘਟਨਾਵਾਂ ਦੇ ਚਸ਼ਮਦੀਦ ਹਨ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਇਸ ਸਬੰਧ ਵਿਚ ਸੂਚਨਾ ਪ੍ਰਾਪਤ ਕੀਤੀ ਸੀ, ਜਦੋਂਕਿ ਸੁਖਬੀਰ ਸਿੰਘ ਬਾਦਲ ਗੜਬੜੀ ਵੇਲੇ ਮੌਕੇ ਤੋਂ ਖਿਸਕ ਗਏ ਸਨ। ਕੈਪਟਨ ਨੇ ਕਿਹਾ ਕਿ ਕਤਲੇਆਮ ਲਈ ਗਾਂਧੀ ਪਰਿਵਾਰ ’ਤੇ ਦੋਸ਼ ਮੜ੍ਹਨ ਦਾ ਸੁਖਬੀਰ ਦਾ ਬਿਆਨ ਪੂਰੀ ਤਰ੍ਹਾਂ ਬੇਤੁਕਾ ਹੈ ਤੇ ਚੋਣ ਨਿਰਾਸ਼ਾ ’ਚੋਂ ਉਪਜਿਆ ਹੈ। ਕੈਪਟਨ ਨੇ ਕਿਹਾ ਕਿ ਉਹ ਓਨਾ ਚਿਰ ਮੁੱਖ ਮੰਤਰੀ ਰਹਿਣਗੇ, ਜਦੋਂ ਤੱਕ ਪੰਜਾਬ ਦੇ ਲੋਕ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਾਂਗਰਸ ਲੀਡਰਸ਼ਿਪ ਦਾ ਪੂਰਾ ਵਿਸ਼ਵਾਸ ਹਾਸਲ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਨਿੱਜੀ ਜਾਣਕਾਰੀ ਦੇ ਆਧਾਰ ’ਤੇ ਗਾਂਧੀ ਪਰਿਵਾਰ ਦੇ ਹੱਕ ਵਿਚ ਆਏ ਹਨ, ਜੋ ਉਨ੍ਹਾਂ ਨੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com