ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਸੰਯੁਕਤ ਸਮਾਜ ਮੋਰਚਾ ਨੇ ‘ਆਪ’ ਨਾਲ ਗੱਲਬਾਤ ਟੁੱਟਣ ਮਗਰੋਂ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨਾਲ ਚੋਣ ਗੱਠਜੋੜ ਕਰਨ ਦਾ ਫ਼ੈਸਲਾ ਕੀਤਾ ਹੈ। ਚੋਣ ਜ਼ਾਬਤਾ ਲੱਗਣ ਮਗਰੋਂ ਸੰਯੁਕਤ ਸਮਾਜ ਮੋਰਚਾ ਨੇ ਅੱਜ ਸਾਰੀਆਂ 117 ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ। ਮੋਰਚੇ ਨੇ ਚੋਣਾਂ ਵਿਚ ਸਭ ਵਰਗਾਂ ਦੇ ਉਮੀਦਵਾਰ ਉਤਾਰਨ ਦਾ ਫ਼ੈਸਲਾ ਲਿਆ ਹੈ। ਮੋਰਚੇ ਦਾ ਮੁੱਖ ਦਫ਼ਤਰ ਲੁਧਿਆਣਾ ’ਚ ਅਤੇ ਪਾਰਟੀ ਨੂੰ ਰਜਿਸਟਰਡ ਕਰਾ ਦਿੱਤਾ ਗਿਆ ਹੈ।ਸੰਯੁਕਤ ਸੰਘਰਸ਼ ਪਾਰਟੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ 10 ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਸੀ ਪ੍ਰੰਤੂ ਉਹ ਅਚਾਨਕ ਹੀ ਸੰਯੁਕਤ ਸਮਾਜ ਮੋਰਚਾ ਦੀ ਮੀਟਿੰਗ ਵਿਚ ਇੱਥੇ ਪੁੱਜ ਗਏ। ਦੋਵੇਂ ਧਿਰਾਂ ਵਿਚ ਗੱਲਬਾਤ ਮਗਰੋਂ ਚੜੂਨੀ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਦੀ ਅਪੀਲ ’ਤੇ ਉਨ੍ਹਾਂ ਉਮੀਦਵਾਰਾਂ ਦਾ ਐਲਾਨ ਰੋਕ ਦਿੱਤਾ ਹੈ ਅਤੇ ਮੋਰਚੇ ਨਾਲ ਗੱਲਬਾਤ ਸ਼ੁਰੂ ਕੀਤੀ ਗਈ ਹੈ। ਸੰਯੁਕਤ ਸਮਾਜ ਮੋਰਚੇ ਦੇ…
  ਭਗਤਾ ਭਾਈ - ਡੇਰਾ ਪ੍ਰੇਮੀਆਂ ਵੱਲੋਂ ਡੇਰਾ ਸਿਰਸਾ ਦੇ ਦੂਜੇ ਮੁਖੀ ਸ਼ਾਹ ਸਤਿਨਾਮ ਦੇ ਜਨਮ ਦਿਨ ਸਬੰਧੀ ਪੰਜਾਬ ਵਿਚਲੇ ਆਪਣੇ ਹੈੱਡਕੁਆਰਟਰ ਡੇਰਾ ਸਲਾਬਤਪੁਰਾ ’ਚ ਵੱਡਾ ਇਕੱਠ ਕਰਕੇ ਆਪਣੀ ਤਾਕਤ ਦਾ ਮੁਜ਼ਾਹਰਾ ਕੀਤਾ ਗਿਆ। ਇਸ ਸਮਾਗਮ ’ਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਸੁਰਜੀਤ ਕੁਮਾਰ ਜਿਆਣੀ, ਮੋਹਨ ਲਾਲ ਗਰਗ ਨੇ ਸ਼ਿਰਕਤ ਕੀਤੀ। ਭਾਵੇਂ ਡੇਰਾ ਪ੍ਰਬੰਧਕਾਂ ਵੱਲੋਂ ਇਸ ਇਕੱਠ ਨੂੰ ਧਾਰਮਿਕ ਸਮਾਗਮ ਦੱਸਿਆ ਗਿਆ ਪਰ ਰਾਜਨੀਤਕ ਹਲਕੇ ਇਸ ਨੂੰ ਪੰਜਾਬ ਵਿੱਚ ਫਰਵਰੀ ਮਹੀਨੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ। ਅਜਿਹੇ ਵਿੱਚ ਡੇਰਾ ਪ੍ਰੇਮੀਆਂ ਦਾ ਇਹ ਇਕੱਠ ਕਾਫੀ ਅਹਿਮ ਸਮਝਿਆ ਜਾ ਰਿਹਾ ਹੈ। ਇਸ ਇਕੱਠ ‘ਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਡੇਰਾ ਪ੍ਰੇਮੀਆਂ ਨੇ ਭਾਗ ਲਿਆ। ਡੇਰਾ ਪ੍ਰੇਮੀਆਂ ਨੇ ਹੱਥ ਖੜ੍ਹੇ ਕਰਕੇ ਡੇਰਾ ਸਿਰਸਾ ਪ੍ਰਤੀ ਦ੍ਰਿੜ ਵਿਸ਼ਵਾਸ, ਆਪਸੀ ਏਕਤਾ ਕਾਇਮ ਰੱਖਣ ਤੇ ਭਲਾਈ ਕਾਰਜਾਂ ਵਿੱਚ ਡਟੇ ਰਹਿਣ ਦਾ ਪ੍ਰਣ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਡੇਰਾ ਮਾਨਵਤਾ ਭਲਾਈ ਦੇ…
  ਨਵੀਂ ਦਿੱਲੀ - ਪੰਜ ਸੂਬਿਆਂ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਮਨੀਪੁਰ ਅਤੇ ਗੋਆ ’ਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ 7 ਮਾਰਚ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਅਤੇ ਨਤੀਜੇ 10 ਮਾਰਚ ਨੂੰ ਆਉਣਗੇ। ਚੋਣ ਕਮਿਸ਼ਨ ਨੇ ਅੱਜ ਚੋਣਾਂ ਦਾ ਐਲਾਨ ਕਰਦਿਆਂ ਕੋਵਿਡ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਰੈਲੀਆਂ ਅਤੇ ਰੋਡ ਸ਼ੋਅ ’ਤੇ 15 ਜਨਵਰੀ ਤੱਕ ਲਈ ਪਾਬੰਦੀ ਲਗਾ ਦਿੱਤੀ ਹੈ। ਪੰਜਾਬ (117 ਸੀਟਾਂ), ਉੱਤਰਾਖੰਡ (70) ਅਤੇ ਗੋਆ (40 ਸੀਟਾਂ)’ਚ ਵੋਟਾਂ ਇਕੋ ਦਿਨ 14 ਫਰਵਰੀ ਨੂੰ ਪੈਣਗੀਆਂ ਜਦਕਿ ਯੂਪੀ (403 ਸੀਟਾਂ) ’ਚ ਸੱਤ ਗੇੜਾਂ ਅਤੇ ਮਨੀਪੁਰ (60 ਸੀਟਾਂ) ’ਚ ਦੋ ਗੇੜਾਂ ’ਚ ਵੋਟਿੰਗ ਹੋਵੇਗੀ। ਯੂਪੀ ’ਚ 10, 14, 20, 23, 27 ਫਰਵਰੀ, 3 ਅਤੇ 7 ਮਾਰਚ ਨੂੰ ਜਦਕਿ ਮਨੀਪੁਰ ’ਚ 27 ਫਰਵਰੀ ਤੇ 3 ਮਾਰਚ ਨੂੰ ਲੋਕ ਆਪਣੇ ਹੱਕ ਦੀ ਵਰਤੋਂ ਕਰ ਸਕਣਗੇ।ਪਹਿਲੇ ਗੇੜ (10 ਫਰਵਰੀ) ਦੀਆਂ ਵੋਟਾਂ ਦਾ ਆਗਾਜ਼ ਪੱਛਮੀ ਯੂਪੀ ਤੋਂ ਸ਼ੁਰੂ ਹੋਵੇਗਾ ਅਤੇ ਚੋਣਾਂ ਦਾ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਚੋਣ ਤਰੀਕਾਂ ਦੇ ਐਲਾਨ ਨਾਲ ਪੰਜ ਸੂਬਿਆਂ…
  ਚੰਡੀਗੜ੍ਹ - ਚੰਡੀਗੜ੍ਹ ਨਗਰ ਨਿਗਮ ’ਤੇ ਇੱਕ ਵਾਰ ਫ਼ਿਰ ਤੋਂ ਭਾਜਪਾ ਦਾ ਕਬਜ਼ਾ ਹੋ ਗਿਆ ਹੈ। ਇੱਥੇ ਨਿਗਮ ਹਾਊਸ ਵਿੱਚ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਹੋਈਆਂ ਚੋਣਾਂ ਵਿੱਚ ਇਨ੍ਹਾਂ ਤਿੰਨੇ ਅਹੁਦਿਆਂ ’ਤੇ ਭਾਜਪਾ ਦੇ ਉਮੀਦਵਾਰਾਂ ਨੇ ਬਾਜ਼ੀ ਮਾਰ ਲਈ। ਭਾਜਪਾ ਦੀ ਸਰਬਜੀਤ ਕੌਰ ਨੂੰ ਮੇਅਰ ਦੇ ਅਹੁਦੇ ਲਈ ਜੇਤੂ ਕਰਾਰ ਦਿੱਤਾ ਗਿਆ। ਉਨ੍ਹਾਂ ‘ਆਪ’ ਉਮੀਦਵਾਰ ਅੰਜੂ ਕਤਿਆਲ ਨੂੰ ਸਿਰਫ ਇੱਕ ਵੋਟ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ‘ਆਪ’ ਅਤੇ ਭਾਜਪਾ ਦੇ ਇਨ੍ਹਾਂ ਦੋਵੇਂ ਉਮੀਦਵਾਰਾਂ ਨੂੰ ਕੁੱਲ 28 ਵੋਟਾਂ ਵਿੱਚੋਂ 14 - 14 ਵੋਟ ਪਏ ਸਨ, ਲੇਕਿਨ ‘ਆਪ’ ਦਾ ਇੱਕ ਵੋਟ ਰੱਦ ਹੋਣ ਨਾਲ ਭਾਜਪਾ ਦੇ ਉਮੀਦਵਾਰ ਨੂੰ ਜੇਤੂ ਐਲਾਨ ਦਿੱਤਾ ਗਿਆ। ਆਪਣੀ ਪਾਰਟੀ ਦੀ ਇੱਕ ਵੋਟ ਰੱਦ ਕੀਤੇ ਜਾਣ ਨੂੰ ਲੈ ਕੇ ‘ਆਪ’ ਕੌਂਸਲਰ ਤੱਤੇ ਹੋ ਗਏ ਅਤੇ ਉਨ੍ਹ: ਨੇ ਨਿਗਮ ਹਾਊਸ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ। ਇਹ ਹੰਗਾਮਾ ਲਗਪਗ ਇੱਕ ਘੰਟਾ ਜਾਰੀ ਰਿਹਾ। ਇਸ ਦੌਰਾਨ ‘ਆਪ’ ਦੇ ਲਗਪਗ ਸਾਰੇ ਕੌਂਸਲਰ…
  ਮਾਛੀਵਾੜਾ - ਪ੍ਰਧਾਨ ਮੰਤਰੀ ਦੀ ‘ਸੁਰੱਖਿਆ ’ਚ ਖਾਮੀਆਂ’ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਦੀ ਫਿਰੋਜ਼ਪੁਰ ਰੈਲੀ ਵਿਚ ਲੋਕ ਨਹੀਂ ਪਹੁੰਚੇ ਸਨ, ਜਿਸ ਕਾਰਨ ਉਹ ਸੁਪਰ ਫਲਾਪ ਹੋਈ ਅਤੇ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਮੁੜਨਾ ਪਿਆ। ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਸੁਰੱਖਿਆ ’ਚ ਖਾਮੀਆਂ ਦੇ ਹਵਾਲੇ ਨਾਲ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੰਨੀ ਨੇ ਮਾਛੀਵਾੜਾ, ਟਾਂਡਾ ਅਤੇ ਦਸੂਹਾ ਅਨਾਜ ਮੰਡੀਆਂ ’ਚ ਕਾਂਗਰਸ ਦੀਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਰਹੇ ਨੇ ਕਿ ਉਸ ਨੂੰ ਪੰਜਾਬ ਵਿਚ ‘ਜਾਨ ਦਾ ਖ਼ਤਰਾ’ ਖੜ੍ਹਾ ਹੋ ਗਿਆ ਸੀ, ਜੋ ਬਿਲਕੁਲ ਬੇਬੁਨਿਆਦ ਦੋਸ਼ ਹੈ। ਉਨ੍ਹਾਂ ਕਿਹਾ,‘‘ਸੂਬੇ ਵਿਚ ਜੇਕਰ ਕੋਈ ਪ੍ਰਧਾਨ ਮੰਤਰੀ ’ਤੇ ਹਮਲਾ ਕਰੇਗਾ ਤਾਂ ਪਹਿਲੀ ਗੋਲੀ ਮੈਂ ਆਪਣੀ ਛਾਤੀ ਉੱਤੇ ਖਾਵਾਂਗਾ। ਪ੍ਰਧਾਨ ਮੰਤਰੀ ਦੀ ਜਾਨ ਨੂੰ ਖ਼ਤਰਾ ਕਿਵੇਂ ਹੋ…
  ਦੇਹਰਾਦੂਨ - ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖਾਮੀ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪਾਰਟੀ ਨੂੰ ਇਸ ਗੰਭੀਰ ਖਾਮੀ ਲਈ ਮੁਆਫ਼ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੀ ਨੁਮਾਇੰਦਗੀ ਕਰਦੇ ਹਨ ਤੇ ਉਨ੍ਹਾਂ ਦਾ ਦਫ਼ਤਰ ਇੱਕ ਅਜਿਹੀ ਸੰਸਥਾ ਹੈ ਜਿਸ ਦਾ ਸਾਰਿਆਂ ਨੂੰ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘ਪੰਜਾਬ ’ਚ ਕਾਂਗਰਸ ਸੱਤਾ ਵਿੱਚ ਹੈ। ਕੀ ਅਸੀਂ ਅਜਿਹੀ ਸੁਰੱਖਿਆ ਖਾਮੀ ਦੀ ਕਲਪਨਾ ਕਰ ਸਕਦੇ ਸੀ ਜਿਵੇਂ ਦੀ ਕੱਲ ਪ੍ਰਧਾਨ ਮੰਤਰੀ ਦੇ ਕਾਫਲੇ ਨਾਲ ਹੋਈ?’ ਉੱਤਰਕਾਸ਼ੀ ’ਚ ਭਾਜਪਾ ਦੀ ਸੰਕਲਪ ਯਾਤਰਾ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ, ‘ਜੇਕਰ ਅਸੀਂ ਪ੍ਰਧਾਨ ਮੰਤਰੀ ਵਰਗੀਆਂ ਸੰਸਥਾਵਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੇ ਤਾਂ ਦੀਆਂ ਜਮਹੂਰੀ ਸੰਸਥਾਵਾਂ ਨੂੰ ਬਚਾਉਣਾ ਮੁਸ਼ਕਲ ਹੋਵੇਗਾ।’ ਉਨ੍ਹਾਂ ਕਿਹਾ, ‘ਮੈਂ ਵੀ ਮੁੱਖ ਮੰਤਰੀ ਰਹਿ ਚੁੱਕਾ ਹਾਂ ਅਸੀਂ ਇਸ ਤਰ੍ਹਾਂ ਦੀ ਘਟੀਆ ਰਾਜਨੀਤੀ ਕਦੀ ਸਵੀਕਾਰ ਨਹੀਂ ਕੀਤੀ।’ -ਪੀਟੀਆਈਰੱਖਿਆ ਮੰਤਰੀ ਰਾਜਨਾਥ ਸਿੰਘ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਫਿਰੋਜ਼ਪੁਰ ਵਿੱਚ ਭਾਜਪਾ ਵੱਲੋਂ ਕਰਵਾਈ ਜਾ ਰਹੀ ਰੈਲੀ ਨੂੰ ਪੰਜਾਬ ਸਰਕਾਰ ਵੱਲੋਂ ਤਾਰਪੀਡੋ ਕੀਤਾ ਜਾਣਾ ਬੇਹੱਦ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਵੀ ਬਣਦੀ ਹੈ ਤੇ ਇਸ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਸੂਬਾ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਵਿਹਾਰ ਕੀਤਾ ਜਾਣਾ ਬੇਹੱਦ ਮੰਦਭਾਗਾ ਹੈ।
  ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਬੇਅਦਬੀ ਦੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨ ਲਈ ਕੁਝ ਠੋਸ ਕਦਮ ਚੁੱਕਣ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਿਆਸੀ, ਧਾਰਮਿਕ ਤੇ ਆਰਥਿਕ ਮਸਲਿਆਂ ਨੂੰ ਹੱਲ ਕਰ ਕੇ ਸਹੀ ਮਾਹੌਲ ਸਿਰਜਣ। ਸ੍ਰੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਵੱਡਾ ਪੈਕੇਜ ਐਲਾਨੇ ਜਾਣ ਨਾਲ ਪੰਜਾਬ ਦੌਰੇ ਨੂੰ ਭਰੋਸੇਯੋਗਤਾ ਤੇ ਮਾਣ ਮਿਲ ਸਕਦਾ ਹੈ। ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦਾ ਧਿਆਨ 1984 ਦੇ ਸਿੱਖ ਕਤਲੇਆਮ ਦੇ ਹਜ਼ਾਰਾਂ ਪੀੜਤ ਸਿੱਖ ਪਰਿਵਾਰਾਂ ਵੱਲ ਦਿਵਾਇਆ ਜੋ ਇਨਸਾਫ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਜ਼ਖ਼ਮਾਂ ’ਤੇ ਮੱਲ੍ਹਮ ਲਾਵੇਗਾ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਤਰਾਸਦੀ ਵਾਲੇ ਸੰਕਟ ਵਿੱਚੋਂ ਕੱਢਣ ਲਈ ਖੇਤੀਬਾੜੀ ਆਰਥਿਕ ਪੈਕੇਜ ਦੀ ਮੰਗ ਵੀ ਕੀਤੀ ਕਿਉਂਕਿ ਇਸ ਸੰਕਟ ਨਾਲ ਕਿਸਾਨ ਕਰਜ਼ਈ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ…
  ਅੰਮਿ੍ਤਸਰ - ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅੱਜ ਨਵੇਂ ਵਰੇ੍ਹ ਵਾਲੇ ਦਿਨ ਸੈਂਕੜੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਇਸ ਮੌਕੇ ਅਕਾਲੀ ਆਗੂੁਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਪੰਥ, ਪੰਜਾਬ ਤੇ ਦੇਸ਼ ਦੀ ਚੜ੍ਹਦੀ ਕਲਾ ਅਤੇ ਬਾਦਲ ਪਰਿਵਾਰ ਦੇ ਕਬਜ਼ੇ 'ਚੋਂ ਸ਼ੋ੍ਰਮਣੀ ਕਮੇਟੀ ਨੂੰ ਮੁਕਤ ਕਰਾਉਣ ਲਈ ਅਰਦਾਸ ਬੇਨਤੀ ਵੀ ਕੀਤੀ |ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਅੱਜ ਸਾਰੇ ਜ਼ਿਲਿ੍ਹਆਂ ਤੋਂ ਪੁੱਜੀ ਦਲ ਦੀ ਲੀਡਰਸ਼ਿਪ ਨੇ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕੀਤੀ ਹੈ ਕਿ ਅਸੀਂ ਪੰਥ ਅਤੇ ਪੰਜਾਬ ਲਈ ਕੁੱਝ ਕਰਨ ਲਈ ਜਿਸ ਮਿਸ਼ਨ ਨੂੰ ਲੈ ਕੇ ਚੱਲੇ ਹਾਂ, ਵਾਹਿਗੁਰੂ ਸਾਨੂੰ ਸੇਧ ਦੇਣ ਤਾਂ ਜੋ ਅਸੀਂ ਉਸ ਪਾਸੇ ਤੁਰ ਸਕੀਏ | ਭਾਜਪਾ ਨਾਲ ਸ਼ਰਤਾਂ ਰਹਿਤ ਜਾਂ ਬਿਨਾਂ ਸ਼ਰਤ ਕੀਤੇ ਸਿਆਸੀ ਗੱਠਜੋੜ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਅਸੀਂ ਪੰਥ ਤੇ ਪੰਜਾਬ ਦੇ ਭਲੇ ਲਈ…
  ਜਲੰਧਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਵਿਚ 50 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 25 ਕਰੋੜ ਦਾ ਚੈੱਕ ਡੇਰਾ ਮੁਖੀ ਸੰਤ ਨਰੰਜਣ ਦਾਸ ਨੂੰ ਸੌਂਪਿਆ। ਡੇਰਾ ਬੱਲਾਂ ਵਿੱਚ ਨਤਮਸਤਕ ਹੋਣ ਮਗਰੋਂ ਸ੍ਰੀ ਚੰਨੀ ਨੇ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਖੋਜ ਕੇਂਦਰ ਪ੍ਰਬੰਧਕੀ ਕਮੇਟੀ ਦੇ ਮੁਖੀ ਸੰਤ ਨਰੰਜਣ ਦਾਸ ਹੋਣਗੇ ਤੇ ਉਨ੍ਹਾਂ ਦੇ ਨਾਲ ਸੈਲਾਨੀ ਵਿਭਾਗ ਦੇ ਸਕੱਤਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਰਕਾਰ ਦੀ ਪ੍ਰਤੀਨਿਧਤਾ ਕਰਨਗੇ। ਇਹ ਕਮੇਟੀ ਹੀ ਭਵਿੱਖ ਵਿਚ ਇਸ ਅਧਿਐਨ ਕੇਂਦਰ ਦੇ ਕੰਮਕਾਰ ਬਾਰੇ ਫੈਸਲਾ ਕਰੇਗੀ।ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਪਰਗਟ ਸਿੰਘ, ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਹਾਜ਼ਰ ਸਨ। ਇਸੇ ਦੌਰਾਨ ਮੁੱਖ ਮੰਤਰੀ ਨੇ ਜਲੰਧਰ ਸ਼ਹਿਰ ਦੇ ਬੂਟਾ ਮੰਡੀ ਇਲਾਕੇ ਵਿਚ ਸਤਿਗੁਰੂ ਰਵਿਦਾਸ ਧਾਮ ਲਈ ਇਕ ਕਰੋੜ ਦਾ ਚੈੱਕ ਪ੍ਰਬੰਧਕੀ ਕਮੇਟੀ ਨੂੰ ਭੇਟ ਕੀਤਾ। ਮੁੱਖ ਮੰਤਰੀ ਦੀ ਹਾਜ਼ਰੀ ਵਿਚ ਸ਼੍ਰੋਮਣੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com