ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੁਧਿਆਣਾ - ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਬਰਗਾੜੀ ਤੇ ਹੋਰਨਾਂ ਬੇਅਦਬੀਆਂ ਕਾਰਨ ਕਾਲੀ ਦੀਵਾਲੀ ਮਨਾਉਣ ਦੀ ਅਪੀਲ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਰੋਸ ਹੈ। ਇਸ ਸਬੰਧ ਵਿੱਚ ਅੱਜ ਸ਼ਿਵਾ ਸੈਨਾ ਪੰਜਾਬ ਵੱਲੋਂ ਪਾਰਟੀ ਦੇ ਹਲਕਾ ਕੇਂਦਰੀ ਦੇ ਇੰਚਾਰਜ ਵਿਪਨ ਸੂਦ ਕਾਕਾ ਦੇ ਘਰ ਦੇ ਬਾਹਰ ਘਿਰਾਓ ਕੀਤਾ। ਇਸ ਦੌਰਾਨ ਸ਼ਿਵ ਸੈਨਾ ਦੇ ਮੈਂਬਰਾਂ ਤੇ ਪੁਲੀਸ ਦੀ ਤਲਖੀ ਵੀ ਹੋਈ।ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਦੀ ਅਗਵਾਈ ਵਿੱਚ ਸ਼ਿਵ ਸੈਨਾ ਦੇ ਆਗੂ ਫੀਲਡ ਗੰਜ ਸਥਿਤ ਵਿਪਨ ਸੂਦ ਕਾਕਾ ਦੇ ਦਫ਼ਤਰ ਪੁੱਜੇ। ਉਨ੍ਹਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕਰਨ ਵਾਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ, ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਪਨ ਸੂਦ ਨੇ ਵੀ ਆਪਣੇ ਦਫ਼ਤਰ ਵਿੱਚ ਸਮਰੱਥਕ ਬਿਠਾਏ ਹੋਏ ਸਨ। ਉਨ੍ਹਾਂ ਨੇ ਸ਼ਿਵ ਸੈਨਾ ਵੱਲੋਂ ਨਾਅਰੇਬਾਜ਼ੀ ਹੋਣ ਕਾਰਨ ਵਿਪਨ ਸੂਦ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਮੌਕੇ ’ਤੇ ਪੱਜੇ, ਜਿਨ੍ਹਾਂ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਪਹਿਲਾਂ 'ਅਣਜਾਣੇ ਚ ਹੋਈਆਂ ਭੁੱਲਾਂ (ਬਿਨਾ ਕਿਸੇ ਸੋਚੀ-ਸਮਝੀ ਯੋਜਨਾ ਅਧੀਨ ਹੋਈਆਂ ਗ਼ਲਤੀਆਂ) ਬਖ਼ਸ਼ਵਾਉਣ ਲਈ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋਣ ਦੀ ਯੋਜਨਾ ਉਲੀਕ ਰਿਹਾ ਹੈ। ਦਰਅਸਲ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਡੂੰਘੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪੰਥਕ ਹਲਕਿਆਂ ਚ ਉਸ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ; ਜਦ ਕਿ ਇਨ੍ਹਾਂ ਹੀ ਹਲਕਿਆਂ ਚ ਅਕਾਲੀ ਦਲ ਦਾ ਮੁਧੱਖ ਆਧਾਰ ਹੈ। ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋ ਕੇ ਮਾਫ਼ੀ ਮੰਗਣ ਲਈ ਅਕਾਲੀ ਦਲ ਲੀਡਰਸ਼ਿਪ ਵੱਲੋਂ ਪਾਰਟੀ ਦਾ ਸਥਾਪਨਾ ਦਿਵਸ 14 ਦਸੰਬਰ ਦਾ ਦਿਨ ਚੁਣਿਆ ਗਿਆ ਹੈ। ਉਸ ਦਿਨ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਵੱਡੇ ਬਾਦਲ ਹੁਰਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੁੱਜਣਗੇ। ਇਸੇ ਲਈ ਹੁਣ ਸੀਨੀਅਰ ਬਾਦਲ ਲਗਾਤਾਰ ਸਾਰੇ ਆਗੂਆਂ ਨਾਲ ਮੁਲਾਕਾਤ ਕਰ ਕੇ ਇਸ ਮੁੱਦੇ ਤੇ ਆਮ-ਸਹਿਮਤੀ ਕਾਇਮ ਕਰ ਰਹੇ ਹਨ; ਤਾਂ ਜੋ ਬਾਅਦ ਚ ਕੋਈ ਅਸੰਤੁਸ਼ਟੀ ਨਾ ਰਹੇ।ਸਾਲ 2015…
    ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਏਕੇ ਦੀ ਕਵਾਇਦ ਦਾ ਅੱਜ ਭੋਗ ਪੈ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਮਗਰੋਂ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਧੜੇ ਨਾਲ ਸੁਲ੍ਹਾ ਨਹੀਂ ਹੋਏਗੀ। ਵਿਧਾਇਕ ਸੁਖਪਾਲ ਖਹਿਰਾ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੱਲ਼ਬਾਤ ਦਾ ਪਾਖੰਡ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਉਮੀਦਵਾਰ ਤੇ ਅਹੁਦੇਦਾਰ ਐਲਾਨੇ ਜਾ ਰਹੇ ਹਨ। ਦਰਅਸਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਜਾਏਗਾ। ਇਸ ਮਗਰੋਂ ਹੀ ਨਵੇਂ ਅਹੁਦੇਦਾਰ ਐਲਾਨ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਸੀ ਪਰ ਭਗਵੰਤ ਮਾਨ ਧੜੇ ਦੇ ਲੀਡਰ ਇਸ ਨਾਲ ਸਹਿਮਤ ਨਹੀਂ ਸੀ। ਇਹੋ ਕਾਰਨ ਹੈ ਕਿ ਮੀਟਿੰਗ ਤੋਂ ਬਾਅਦ ਵੀ ਅਹੁਦੇਦਾਰਾਂ ਦੀ ਨਿਯੁਕਤੀ ਹੋਈ ਤੇ ਹੁਣ ਉਮੀਦਵਾਰ ਐਲਾਨ ਦਿੱਤਾ ਗਏ। ਇਸ ਤੋਂ ਸਪਸ਼ਟ ਹੈ ਕਿ ਭਗਵੰਤ ਮਾਨ ਧੜਾ ਖਹਿਰਾ ਦੀਆਂ ਸ਼ਰਤਾਂ 'ਤੇ ਸਮਝੌਤਾ ਕਰਨ ਲਈ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ‘ਕੁਰਸੀ’ ਕਾਇਮ ਰੱਖਣ ਲਈ ਅੱਜ ਇੱਥੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੱਡੇ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਮੋਹਰ ਲਵਾ ਲਈ ਹੈ। ਸੂਤਰਾਂ ਮੁਤਾਬਕ ਕੋਰ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੀ ਪਾਰਟੀ ‘ਪ੍ਰਧਾਨ’ ਨਾਲ ਖੜ੍ਹੀ ਹੈ ਅਤੇ ਕਿਸੇ ਨੇ ਅਸਤੀਫ਼ਾ ਨਹੀਂ ਮੰਗਿਆ ਹੈ। ਕੋਰ ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਦਿੱਤੇ ਅਸਤੀਫ਼ੇ ਜਲਦਬਾਜ਼ੀ ਵਿੱਚ ਪ੍ਰਵਾਨ ਕਰਨ ਦੀ ਵੀ ਕੋਈ ਜ਼ਰੂਰਤ ਨਹੀਂ ਹੈ ਅਤੇ ਮਾਮਲਾ ਆਪਣੇ ਆਪ ਠੰਢਾ ਪੈ ਜਾਵੇਗਾ। ਉਨ੍ਹਾਂ ਮਾਝੇ ਦੇ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀਆਂ ਦਲੀਲਾਂ ਅਤੇ ਪਾਰਟੀ ਪ੍ਰਧਾਨ ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਤਾਜ਼ਾ ਘਟਨਾਕ੍ਰਮ ਤੋਂ ਇਹ ਵੀ ਝਲਕ ਪੈਂਦੀ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਕਰਨਾ ਸੋਚੀ-ਸਮਝੀ…
    ਬਠਿੰਡਾ - ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਖ਼ਿਲਾਫ਼ ਉੱਭਰੀਆਂ ਸੁਰਾਂ ਦਰਮਿਆਨ ਹੁਣ ਚੁਰਾਸੀ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਦੇ ਹੱਕ ਵਿਚ ਦਿੱਲੀ ਦੇ ਜੰਤਰ-ਮੰਤਰ ਵਿਚ 3 ਨਵੰਬਰ ਨੂੰ ਰੋਸ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਅਕਾਲੀ ਦਲ ਇਸ ਮੁੱਦੇ ਨੂੰ ਕੌਮੀ ਪੱਧਰ ’ਤੇ ਉਠਾਉਣਾ ਚਾਹੁੰਦਾ ਹੈ। ਇਸ ਸਬੰਧ ਵਿਚ ਪਹਿਲਾਂ ਇਕ ਨਵੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਚ ਅਰਦਾਸ ਕੀਤੀ ਜਾਵੇਗੀ। ਪਾਰਟੀ ਵਲੋਂ ਭਲਕੇ ਦਮਦਮਾ ਸਾਹਿਬ ’ਚ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਜਾਣਗੇ। ਦੋ ਨਵੰਬਰ ਦੀ ਸ਼ਾਮ ਨੂੰ ਪੰਜਾਬ ਦੇ ਅਕਾਲੀ ਵਰਕਰ ਦਿੱਲੀ ਲਈ ਰਵਾਨਾ ਹੋਣਗੇ। ਸ਼੍ਰੋਮਣੀ ਅਕਾਲੀ ਦਲ ਵਲੋਂ ਹਦਾਇਤਾਂ ਹਨ ਕਿ ਹਰ ਹਲਕਾ ਇੰਚਾਰਜ ਤੇ ਵਿਧਾਇਕ ਆਪੋ-ਆਪਣੇ ਹਲਕੇ ਵਿਚੋਂ ਘੱਟੋ-ਘੱਟ ਇੱਕ ਬੱਸ ਲੈ ਕੇ ਦਿੱਲੀ ਪੁੱਜਣ। ਪੰਜਾਬ ਦੇ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਦੇ ਅਕਾਲੀ ਆਗੂ ਤੇ ਵਰਕਰ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ ਜਦਕਿ ਹੋਰ ਸੱਤ ਜ਼ਿਲ੍ਹਿਆਂ ਰੋਪੜ, ਮੁਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਪਟਿਆਲਾ ਤੇ ਲੁਧਿਆਣਾ ਦੇ ਵਰਕਰ ਅਨੰਦਪੁਰ ਸਾਹਿਬ ਤੋਂ ਦਿੱਲੀ ਵੱਲ…
    ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰਾਂ ਦੀ ਚੋਣ ਦਾ ਫ਼ੈਸਲਾ ਕਰ ਲਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਇਕਾਈ ਦੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣੀ 22 ਮੈਂਬਰੀ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਕੁੱਲ੍ਹ 13 ਸੀਟਾਂ ਵਿੱਚੋਂ 5 ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਹੈ ਜਿਸ ਉਪਰ ਕੇਂਦਰੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਰਸਮੀ ਮੋਹਰ ਲਵਾ ਕੇ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਤੇ ਪਾਰਟੀ ਦੇ ਮੁੱਖ ਆਗੂ ਭਗਵੰਤ ਮਾਨ ਨੂੰ ਮੁੜ ਸੰਗਰੂਰ ਹਲਕੇ ਤੋਂ ਚੋਣ ਲੜਾਉਣ ਦਾ ਫੈਸਲਾ ਲੈ ਲਿਆ ਹੈ। ਇਸੇ ਤਰ੍ਹਾਂ, ਮੌਜੂਦਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਨੂੰ ਵੀ ਮੁੜ ਫਰੀਦਕੋਟ ਹਲਕੇ ਤੋਂ ਹੀ ਚੋਣ ਲੜਾਈ ਜਾ ਸਕਦੀ ਹੈ। ਸੂਤਰਾਂ ਅਨੁਸਾਰ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ, ਪਾਰਟੀ ਦੇ ਜਨਰਲ ਸਕੱਤਰ ਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ…
    ਅੰਮ੍ਰਿਤਸਰ -ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕਹਿਣ 'ਤੇ ਅਸਤੀਫ਼ਾ ਦੇਣ ਸਬੰਧੀ ਦਿੱਤੇ ਬਿਆਨ ਨੂੰ ਮਹਿਜ਼ ਇਕ ਡਰਾਮਾ ਦੱਸਦੇ ਹੋਏ ਨਾਰਾਜ਼ ਟਕਸਾਲੀ ਅਕਾਲੀ ਆਗੂ ਸ: ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਗ਼ਲਤ ਨੀਤੀਆਂ ਕਾਰਨ ਪਾਰਟੀ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਹੀ ਪਾਰਟੀ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਿਆ ਜਾ ਰਿਹਾ ਹੈ | ਜੇਕਰ ਉਨ੍ਹਾਂ ਨੇ ਅਸਤੀਫ਼ਾ ਦੇਣਾ ਹੁੰਦਾ ਤਾਂ ਉਸ ਵੇਲੇ ਹੀ ਦੇ ਸਕਦੇ ਸਨ | 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਸ. ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਕੇਵਲ ਗੱਲਾਂ ਹੀ ਕਰਦੇ ਹਨ ਉਹ ਪਾਰਟੀ ਤੋਂ ਅਸਤੀਫ਼ਾ ਨਹੀਂ ਦੇ ਸਕਦੇ, ਕੇਵਲ ਤਾਂ ਕੇਵਲ ਅਸਤੀਫ਼ੇ ਨੂੰ ਲੈ ਕੇ ਡਰਾਮਾ ਹੀ ਕਰ ਰਹੇ ਹਨ | ਉਨ੍ਹਾਂ ਸੁਖਬੀਰ ਵਲੋਂ ਪਾਰਟੀ ਦੇ ਕਹਿਣ 'ਤੇ ਅਸਤੀਫ਼ਾ ਦੇਣ ਦੀ ਗੱਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੁਖਬੀਰ ਇਹ ਵੀ ਸਪੱਸ਼ਟ ਕਰਨ ਕਿ ਉਹ ਕਿਸ ਦੇ ਕਹਿਣ 'ਤੇ ਪਾਰਟੀ ਤੋਂ ਅਸਤੀਫ਼ਾ ਦੇਣਗੇ | ਸ: ਬ੍ਰਹਮਪੁਰਾ ਨੇ ਕਿਹਾ…
    ਸੇਖਵ -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਲੋੜ ਪੈਣ 'ਤੇ ਪ੍ਰਧਾਨਗੀ ਪਦ ਛੱਡਣ ਦੇ ਆਏ ਬਿਆਨ ਦਾ ਸਾਬਕਾ ਕੈਬਨਿਟ ਮੰਤਰੀ ਜਥੇ: ਸੇਵਾ ਸਿੰਘ ਸੇਖਵਾਂ ਨੇ ਸਵਾਗਤ ਕੀਤਾ ਹੈ | ਆਪਣੇ ਸੇਖਵਾਂ ਸਥਿਤ ਨਿਵਾਸ 'ਤੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ: ਸੇਖਵਾਂ ਨੇ ਕਿਹਾ ਕਿ ਮੈਂ ਸੁਖਬੀਰ ਦੀ ਸੋਚ ਦਾ ਸਵਾਗਤ ਕਰਦਾ ਹਾਂ, ਕਿਉਂਕਿ ਪਾਰਟੀ ਸਭ ਤੋਂ ਵੱਡੀ ਹੈ ਅਤੇ ਪਾਰਟੀ ਦੀ ਬਿਹਤਰੀ ਲਈ ਪ੍ਰਧਾਨ ਤਾਂ ਕੀ ਹੋਰ ਵੀ ਅਹੁਦੇਦਾਰਾਂ ਨੂੰ ਆਪਣੇ ਅਹੁਦਿਆਂ ਦਾ ਤਿਆਗ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਅਸਤੀਫ਼ਾ ਦਿੰਦੇ ਹਨ ਤਾ ਮੈਂ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂਅ ਨਹੀਂ ਲਾੈਦਾ ਪਰ ਅਕਾਲੀ ਦਲ ਦਾ ਪ੍ਰਧਾਨ ਬਾਣੀ ਤੇ ਬਾਣੇ ਦਾ ਧਾਰਨੀ ਹੋਵੇ, ਖ਼ਾਲਸਾ ਪੰਥ ਦੇ ਸਿਧਾਤਾਂ ਨੂੰ ਸਮਝਦਾ ਹੋਵੇ ਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਸਮਰੱਥਾ ਰੱਖਦਾ ਹੋਵੇ, ਉਸ ਨੂੰ ਇਹ ਸੇਵਾ ਲੈਣੀ ਚਾਹੀਦੀ ਹੈ, ਬਾਕੀ ਫ਼ੈਸਲਾ ਸੰਗਤ ਨੇ ਕਰਨਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਦਾ ਆਪਣਾ ਜੀਵਨ ਖ਼ਾਲਸਾ ਪੰਥ ਦੇ…
    ਅੰਮ੍ਰਿਤਸਰ: ਟਕਸਾਲੀ ਅਕਾਲੀ ਆਗੂਆਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਬਾਦਲ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਪ੍ਰਧਾਨਗੀ ਛੱਡਣ ਲਈ ਕਹੇਗੀ ਤਾਂ ਉਹ ਅਹੁਦਾ ਛੱਡਣ ਲਈ ਤਿਆਰ ਹਨ। ਟਕਸਾਲੀ ਆਗੂਆਂ ਬਾਰੇ ਵੀ ਬਾਦਲ ਨੇ ਕੋਈ ਤਿੱਖੀ ਬਿਆਨਬਾਜ਼ੀ ਨਾ ਕਰਦਿਆਂ ਆਪਣੇ ਸੁਰ ਨਰਮ ਹੀ ਰੱਖੇ।ਸੀਨੀਅਰ ਅਕਾਲੀ ਲੀਡਰਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਗ਼ਾਵਤ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਉਨ੍ਹਾਂ ਲਈ ਸਤਿਕਾਰਯੋਗ ਹਨ ਅਤੇ ਜੇਕਰ ਉਨ੍ਹਾਂ ਦੀ ਲੀਡਰਸ਼ਿਪ 'ਤੇ ਕਿਸੇ ਨੂੰ ਇਤਰਾਜ਼ ਹੈ ਤਾਂ ਪਾਰਟੀ ਦੇ ਕਹਿਣ 'ਤੇ ਉਹ ਪਾਰਟੀ ਦੀ ਪ੍ਰਧਾਨਗੀ ਛੱਡਣ ਲਈ ਤਿਆਰ ਹਨ।ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਉਨ੍ਹਾਂ ਖ਼ਿਲਾਫ ਕੀਤੀ ਜਾ ਰਹੀ ਤਿੱਖੀ ਬਿਆਨਬਾਜ਼ੀ 'ਤੇ ਬਾਦਲ ਨੇ ਕਿਹਾ ਕਿ ਸਿੱਧੂ ਹੰਕਾਰਿਆ ਇਨਸਾਨ ਹੈ ਅਤੇ ਉਸ ਦੀ ਕਿਸੇ ਮੈਂ ਕਰਕੇ ਹੀ ਇਹ ਹਾਦਸਾ ਹੋਇਆ ਹੈ, ਇਸ ਲਈ ਨਵਜੋਤ ਸਿੰਘ ਸਿੱਧੂ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ। ਉਨ੍ਹਾਂ ਕਿਹਾ ਕਿ ਰੇਲ ਹਾਦਸੇ ਦੇ…
    ਚੰਡੀਗੜ੍ਹ - ਆਪਣੀ ਗਰਭਵਤੀ ਧੀ ਦੀ ਹੱਤਿਆ ਦੇ ਕੇਸ ਵਿੱਚ ਪੰਜ ਸਾਲ ਦੀ ਕੈਦ ਨੂੰ ਚੁਣੌਤੀ ਦੇਣ ਵਾਲੀ ਬੀਬੀ ਜਗੀਰ ਕੌਰ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਆਉਂਦੇ ਦਿਨਾਂ ਵਿੱਚ ਇਸ ਮਾਮਲੇ 'ਤੇ ਫੈਸਲਾ ਸੁਣਾ ਸਕਦੀ ਹੈ। ਬੀਬੀ ਜਗੀਰ ਕੌਰ ਦੀ ਧੀ ਦਾ ਕਤਲ ਸਾਲ 2000 ਵਿੱਚ ਹੋਇਆ ਸੀ। ਮਾਰਚ 2012 ਨੂੰ ਬੀਬੀ ਜਗੀਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਕੈਦ ਸੁਣਾਈ ਗਈ ਸੀ। ਇਸ ਸਜ਼ਾ ਖ਼ਿਲਾਫ਼ ਸਾਲ 2012 ਵਿੱਚ ਹੀ ਬੀਬੀ ਜਗੀਰ ਕੌਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਤੋਂ ਜਗੀਰ ਕੌਰ ਜ਼ਮਾਨਤ 'ਤੇ ਚੱਲ ਰਹੀ ਹੈ।ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਧੀ ਦੀ 20 ਅਪ੍ਰੈਲ, 2000 ਨੂੰ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਅਗਲੇ ਦਿਨ ਬੀਬੀ ਦੇ ਜੱਦੀ ਪਿੰਡ 'ਚ ਹਰਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਪਰ ਕੁਝ ਦਿਨਾਂ ਬਾਅਦ ਬੇਗੋਵਾਲ ਦੇ ਇਕ ਨੌਜਵਾਨ ਨੇ ਦਾਅਵਾ ਕੀਤਾ ਕਿ ਉਹ ਹਰਪ੍ਰੀਤ ਦਾ ਪਤੀ ਹੈ ਅਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com