ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੰਬੀ - ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਬਾਦਲਾਂ ਦੇ ਗੜ੍ਹ ਲੰਬੀ ਤੋਂ ਬਿਗਲ ਵਜਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਰੈਲੀ ’ਚ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕੇ ਪਾਰਟੀ ਨੂੰ ਕੌਮੀ ਪੱਧਰ ’ਤੇ ਦੇਸ਼ ਸੇਵਾ ਦਾ ਮੌਕਾ ਦੇਣ ਦਾ ਸੱਦਾ ਦਿੱਤਾ। ਭਾਰੀ ਇਕੱਠ ਵਾਲੀ ਰੈਲੀ ’ਚ ਭਾਵੇਂ ਨਵਾਂ ਕੋਈ ਐਲਾਨ ਨਹੀਂ ਹੋਇਆ ਪਰ ਕੈਪਟਨ ਨੇ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਕਰਜ਼ਿਆਂ ਸਬੰਧੀ ਆਪਣੀ ਸਰਕਾਰ ਦੀ ਡੇਢ ਸਾਲਾ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਜ਼ਰੂਰ ਪੇਸ਼ ਕੀਤਾ। ਰੈਲੀ ’ਚ ਕਾਂਗਰਸ ਲੀਡਰਸ਼ਿਪ ਨੇ ਬਾਦਲਾਂ ਉਪਰ ਪੰਥਕ ਅਤੇ ਸਿਆਸੀ ਮਸਲਿਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਕੈਪਟਨ ਨੇ ਲੋਕਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ।ਜ਼ਿਕਰਯੋਗ ਹੈ ਕਿ ਰੈਲੀ ਵਿੱਚੋਂ ਕਾਂਗਰਸੀ ਆਗੂ ਮਹੇਸ਼ਇੰਦਰ ਸਿੰੰਘ ਬਾਦਲ ਦੀ ਗੈਰ-ਹਾਜ਼ਰੀ ਵਰਕਰਾਂ ਅਤੇ ਸਿਆਸੀ ਹਲਕਿਆਂ ਨੂੰ ਰੜਕਦੀ ਰਹੀ। ਮਹੇਸ਼ਇੰਦਰ ਸਿੰਘ ਬਾਦਲ ਲੰਬੀ ਹਲਕੇ ’ਚ ਤਿੰਨ ਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਫਸਵੀਂ ਟੱਕਰ ਦੇ ਚੁੱਕੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ…
    ਅਜਨਾਲਾ - ਡੇਰਾ ਮੁਖੀ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤੀ ਗਈ ਮੁਆਫ਼ੀ ਦਾ ਫ਼ੈਸਲਾ ਬਿਲਕੁਲ ਗ਼ਲਤ ਸੀ, ਜਿਸ ਕਾਰਨ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਸਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਤੇ ਸਾਬਕਾ ਲੋਕ ਸਭਾ ਮੈਂਬਰ ਡਾ: ਰਤਨ ਸਿੰਘ ਅਜਨਾਲਾ ਨੇ ਪੰਜਾਬ ਦੀ ਰਾਜਨੀਤੀ 'ਚ ਨਿੱਤ ਦਿਨ ਬਦਲ ਰਹੇ ਘਟਨਾਕ੍ਰਮ ਸਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਤੇ ਬਰਗਾੜੀ ਵਿਖੇ ਗੋਲੀਕਾਂਡ ਦੀ ਵਾਪਰੀ ਘਟਨਾ ਵੀ ਨਿੰਦਣਯੋਗ ਹੈ ਤੇ ਇਨ੍ਹਾਂ ਘਟਨਾਵਾਂ ਲਈ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਭਾਵੇਂ ਕਿ ਉਹ ਕੋਈ ਵੀ ਵਿਅਕਤੀ ਵਿਸ਼ੇਸ਼ ਜਾਂ ਕਿਸੇ ਵੀ ਪਾਰਟੀ ਨਾਲ ਸਬੰਧਿਤ ਸਿਆਸੀ ਆਗੂ ਹੀ ਕਿਉਂ ਨਾ ਹੋਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਮਹਿਸੂਸ ਕਰਦਾ ਹੈ ਕਿ ਇਹੋ ਜਿਹੀਆਂ ਘਟਨਾਵਾਂ ਅਕਾਲੀ ਸਰਕਾਰ ਵੇਲੇ ਨਹੀਂ ਵਾਪਰਨੀਆਂ ਚਾਹੀਦੀਆਂ ਸਨ ਤੇ ਨਾ ਹੀ ਸਮੁੱਚੀ ਸਿੱਖ…
    ਸੰਗਰੂਰ - ਇਥੇ ਸਿੱਖ ਸੰਗਤ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਇਸ ਦੌਰਾਨ ਬਾਦਲ ਦੇ ਗੱਡੀਆਂ ਦੇ ਕਾਫ਼ਲੇ ਉਪਰ ਜੁੱਤੀ ਵੀ ਸੁੱਟੀ ਗਈ ਅਤੇ ਇੱਕ ਗੱਡੀ ਉਪਰ ਡਾਂਗ ਵੀ ਲੱਗੀ ਹੈ। ਸਿੱਖ ਕਾਰਕੁਨਾਂ ਨੂੰ ਰੋਕਣ ਮੌਕੇ ਪੁਲੀਸ ਦੀ ਉਨ੍ਹਾਂ ਨਾਲ ਝੜਪ ਵੀ ਹੋਈ। ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਕਰੀਬ ਚਾਰ ਘੰਟੇ ਤੱਕ ਗੁਰਦੁਆਰਾ ਨਾਨਕਿਆਣਾ ਸਾਹਿਬ ਦੇ ਨਜ਼ਦੀਕ ਮਾਹੌਲ ਤਣਾਅਪੂਰਨ ਬਣਿਆ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ‘ਪਟਿਆਲਾ ਰੈਲੀ’ ਦੀ ਤਿਆਰੀ ਮੀਟਿੰਗ ’ਚ ਭਾਗ ਲੈਣ ਪੁੱਜੇ ਸਨ। ਬਾਦਲ ਦੇ ਪੁੱਜਣ ਤੋਂ ਪਹਿਲਾਂ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਕਰੀਬ ਛੇ ਦਰਜਨ ਕਾਰਕੁਨ ਕਾਲੀਆਂ ਝੰਡੀਆਂ ਲੈ ਕੇ ਗੁਰਦੁਆਰਾ ਨਾਨਕਿਆਣਾ ਸਾਹਿਬ ਨਜ਼ਦੀਕ ਪੁੱਜ ਗਏ ਸਨ ਪਰ ਪੁਲੀਸ ਵੱਲੋਂ ਸਖਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਦਾਖ਼ਲ ਨਹੀਂ ਹੋਣ ਦਿੱਤਾ। ਸਿੱਖ ਕਾਰਕੁਨਾਂ ਦੀ ਪੁਲੀਸ ਨਾਲ ਮਾਮੂਲੀ ਝੜਪ ਵੀ ਹੋਈ। ਇਸ ਮਗਰੋਂ ਗੁਰਦੁਆਰੇ ਨੂੰ ਜਾਂਦੀ ਸੜਕ ਦੇ…
    ਨਿਹਾਲ ਸਿੰਘ ਵਾਲਾ - ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਨਿਹਾਲ ਸਿੰਘ ਵਾਲਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਬਰਗਾੜੀ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ। ਸ੍ਰੀ ਖਹਿਰਾ ਨੇ ਇਥੇ ਵਿਕਰਾਜ ਪੈਲੇਸ ਵਿੱਚ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਅਤੇ 7 ਅਕਤੂਬਰ ਨੂੰ ਬਿਨਾਂ ਕਾਰਨ ਰੈਲੀਆਂ ਕਰਨ ਦਾ ਫ਼ਤਵਾ ਦਿੰਦਿਆਂ ਕਿਹਾ ਕਿ ਕੈਪਟਨ ਦੇ ਰਾਜ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਫ਼ੀਆ ਸਰਗਰਮ ਹਨ। ਅਕਾਲੀਆਂ ਨੇ ਪੰਜਾਬ ਲੁੱਟ ਕੇ ਖਾ ਲਿਆ। ਉਨ੍ਹਾਂ ਕਿਹਾ ਕਿ ਜੇ ਬਾਦਲ ਪਿਉ-ਪੁੱਤ ਸਿਆਸਤ ਛੱਡ ਦੇਣ ਤਾਂ ਪੰਜਾਬ ਬਚ ਸਕਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਲੋਕ ਇੱਥੇ ਮੁੱਦਿਆਂ ਦੀ ਲੜਾਈ ਲੜ ਰਹੇ ਹਨ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਿੱਲੀ ਬੈਠੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਮਨਮਰਜ਼ੀ ਨਾਲ ਟਿਕਟਾਂ ਦਿੱਤੀਆਂ ਅਤੇ ਜਿਸ ਨੂੰ ਦਿਲ ਕੀਤਾ ਗੈਰ-ਜ਼ਮਹੂਰੀ ਢੰਗ ਨਾਲ ਕੱਢਿਆ ਹੈ। ਉਨ੍ਹਾਂ ਕਿਹਾ ਕਿ ਬਰਗਾੜੀ…
    ਨਵੀਂ ਦਿੱਲੀ - ਪੰਜਾਬ ਵਿੱਚ ਬਜ਼ੁਰਗ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਬਾਰੇ ਅਪਣਾਏ ਰਵੱਈਏ ਦਾ ਅਸਰ ਦਿੱਲੀ ਦੀ ਸਿੱਖ ਸਿਆਸਤ ’ਤੇ ਵੀ ਪੈਣ ਲੱਗਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਪ੍ਰਦੇਸ਼ ਇਕਾਈ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਬੀਤੇ ਮਹੀਨੇ ਅਮਰੀਕਾ ਵਿੱਚ ਵਾਪਰੀਆਂ ਘਟਨਾਵਾਂ ਮਗਰੋਂ ਕਮੇਟੀ ਪ੍ਰਧਾਨ ਜਿੱਥੇ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਸਨ ਉੱਥੇ ਹੀ ਦਿੱਲੀ ਦੀ ਸਿੱਖ ਰਾਜਨੀਤੀ ਵੀ ਤਬਦੀਲੀ ਦਾ ਰਾਹ ਤੱਕਣ ਲੱਗੀ ਹੈ।ਬਾਦਲ ਧੜੇ ਵੱਲੋਂ ਚਿਰ ਪਿੱਛੋਂ ਪਾਰਟੀ ਅਹੁਦੇਦਾਰਾਂ ਦੀ ਹੰਗਾਮੀ ਬੈਠਕ ਬੁਲਾਈ ਗਈ ਤੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਧੜਾ-ਧੜ ਦਿੱਲੀ ਇਕਾਈ ਦਾ ਵਿਸਥਾਰ ਕਰਨ ਖ਼ਾਤਰ ਦਿੱਲੀ ਨੂੰ 6 ਜ਼ੋਨਾਂ ਉੱਤਰੀ, ਪੂਰਬੀ, ਕੇਂਦਰੀ, ਦੱੱਖਣੀ, ਪੱਛਮੀ-1 ਤੇ ਪੱਛਮੀ-2 ਵੰਡਿਆ ਗਿਆ ਹੈ। ਦਿੱਲੀ ਕਮੇਟੀ ਦੇ ਸਾਰੇ 46 ਚੋਣ ਹਲਕਿਆਂ ਦੇ ਸਰਕਲ ਜਥੇਦਾਰ ਬਣਾਏ ਜਾਣਗੇ ਤੇ ਇਸਤਰੀ ਅਕਾਲੀ ਦਲ ਦੀਆਂ ਸਥਾਨਕ ਪ੍ਰਧਾਨਗੀਆਂ ਵੀ ਵੰਡੀਆਂ ਜਾਣਗੀਆਂ।ਦਿੱਲੀ ਦੇ ਇਸ ਧੜੇ ਵਿੱਚ ਚੱਲ ਰਹੀ ਰੱਸਾਕਸ਼ੀ ਨੂੰ ਠੱਲ੍ਹਣ ਦੀ ਤਾਕੀਦ ਸਾਰੇ ਮੁੱਖ ਆਗੂਆਂ…
    - ਪ੍ਰੋ. ਬਲਵਿੰਦਰ ਪਾਲ ਸਿੰਘਪੱਤਰਕਾਰ ਜਤਿੰਦਰ ਪਨੂੰ ਨਵਾਂ ਜਮਾਨਾ ਕੇਪੀ ਐਸ ਗਿੱਲ ਦੇ ਖਾਸ ਮਿੱਤਰ ਰਹਿ ਚੁੱਕੇ ਹਨ ਜੋ ਉਸ ਕਾਰਨ ਸਰਕਾਰੀ ਸਹੂਲਤਾਂ ਮਾਣਦੇ ਰਹੇ। ਉਹਨਾਂ ਦੀ ਬੋਲੀ ਵਿਚ ਹੀ ਸੁਣੋ ,ਉਹ ਕਿੰਨੀ ਸਾਜਿਸ਼ੀ ਬੋਲੀ, ਮਕਾਰੀ ਢੰਗ ਵਿਚ ਪੰਜਾਬ ਸੰਤਾਪ ਤੇ ਪੰਜਾਬ ਮਸਲੇ ਬਾਰੇ ਕਹਿੰਦੇ ਹਨ ਕਿ ਸਮੇਂ ਦਾ ਸੱਚ ਕਦੀ ਵੀ ਸਾਰਾ ਬਾਹਰ ਨਹੀਂ ਆ ਸਕਣਾ। ਜਿੱਥੇ ਮੁਕਾਬਲੇ ਹੁੰਦੇ ਸਨ, ਉੱਥੇ ਪੁਲਿਸ ਵਾਲੇ ਜਾਂ ਮਰਨ ਵਾਲੇ ਹੁੰਦੇ ਸਨ। ਦੋਵਾਂ ਧਿਰਾਂ ਵਿੱਚੋਂ ਕਿਹੜੀ ਥਾਂ ਕੌਣ ਸੱਚਾ ਸੀ, ਇਹ ਨਿਖੇੜਾ ਨਹੀਂ ਹੋ ਸਕਣਾ। ਸਿਰਫ ਇੱਕ ਪੈਮਾਨਾ ਹੋ ਸਕਦਾ ਹੈ ਕਿ ਜਿਹੜਾ ਬੰਦਾ ਮਾਰਿਆ ਗਿਆ, ਉਸ ਦਾ ਪਿਛਲਾ ਕਿਰਦਾਰ ਕੀ ਸੀ? ਰਹੀ ਗੱਲ ਪੁਲਿਸ ਦੇ ਆਮ ਲੋਕਾਂ ਨਾਲ ਮਾੜੇ ਵਿਹਾਰ ਅਤੇ ਵਧੀਕੀਆਂ ਦੀ, ਇਸ ਨੂੰ ਮੈਂ ਰੱਦ ਨਹੀਂ ਕਰਦਾ ਤੇ ਜਿੱਥੇ ਕਿਤੇ ਲੜਾਈ ਦਾ ਇਹ ਰੰਗ ਬਣ ਜਾਵੇ, ਏਦਾਂ ਹੁੰਦਾ ਹੀ ਹੈ। ਜਿੱਥੇ ਕਾਤਲ ਬੇਰਹਿਮ ਹੋਵੇ, ਉੱਥੇ ਵੀ ਪੁਲਿਸ ਤੋਂ ਬੰਧੇਜ ਅਤੇ ਡਿਸਿਪਲਿਨ ਵਿੱਚ ਰਹਿਣ ਦੀ ਆਸ ਰੱਖਣੀ ਚਾਹੀਦੀ ਹੈ।ਪੰਨੂੰ ਦੇ ਕਹਿਣ…
    ਲੰਬੀ - ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਰਨਾਲ ਦੇ ਪਿੰਡ ਡਾਚਰ ’ਚ ਗੁਰਦੁਆਰੇ ’ਚ ਮੱਥਾ ਟੇਕਣ ਤੋਂ ਨਾਂਹ ਕਰਨ ਸਬੰਧੀ ਪੁੱਛੇ ਜਾਣ ’ਤੇ ਆਖਿਆ ਕਿ ‘ਹਰ ਗੱਲ ਦਾ ਜਵਾਬ ਮੈਂ ਦੇਵਾਂ, ਇਹ ਜ਼ਰੂਰੀ ਨਹੀਂ।’ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਬਾਅਦ ਮੰਨ-ਮਨੌਤੀ ਦੀਆਂ ਕੋਸ਼ਿਸ਼ਾਂ ਵਿਚਕਾਰ ਬਾਦਲ ਨੇ ਉਨ੍ਹਾਂ ਨੂੰ ਆਪਣਾ ਭਰਾ ਦੱਸਿਆ ਹੈ। ਉਨ੍ਹਾਂ ਆਖਿਆ ਕਿ ਸ੍ਰੀ ਢੀਂਡਸਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚੋਂ ਵਿੱਚੋਂ ਹਨ ਜਿਨ੍ਹਾਂ ਲੰਮਾ ਸਮਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਬਿਹਤਰੀ ਲਈ ਕੰਮ ਕੀਤਾ। ਉਨ੍ਹਾਂ ਦੇ ਲੜਕੇ ਪਰਮਿੰਦਰ ਸਿੰਘ ਦਾ ਵੀ ਬਿਆਨ ਆਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਢੀਂਡਸਾ ਅੱਜ-ਕੱਲ੍ਹ ਬਿਮਾਰ ਹਨ ਤੇ ਉਹ ਛੇਤੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਅਕਾਲੀ ਦਲ ਦੀ ਪਟਿਆਲਾ ਰੈਲੀ ਬਾਰੇ ਪੁੱਛੇ ਜਾਣ ’ਤੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ‘ਉਡੀਕ ਕਰੋ। ਸਭ ਕੁਝ ਤੁਹਾਡੇ ਸਾਹਮਣੇ ਆ…
    ਬਰਨਾਲਾ, (ਜਗਸੀਰ ਸਿੰਘ ਸੰਧੂ) : ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ੍ਰ: ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਸਾਰੇ ਆਹੁਦਿਆਂ ਤੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਬਾਦਲ ਦਲ ਵਿੱਚ ਭੂਚਾਲ ਜਿਹਾ ਆ ਗਿਆ ਹੈ। ਭਾਵੇਂ ਮਾਝੇ ਦੇ ਅਕਾਲੀਆਂ ਸ੍ਰ: ਢੀਂਡਸਾ ਵਾਂਗੂੰ ਹੌਸਲਾ ਤਾਂ ਨਹੀਂ ਦਿਖਾ ਸਕੇ, ਪਰ ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਨੇ ਪਾਰਟੀ ਵੱਡੀ-ਬੰਦੇ ਛੋਟੇ, ਅਸੀਂ ਅਕਾਲੀ ਦਲ ਨਾਲ ਹਾਂ ਸੁਖਬੀਰ ਬਾਦਲ ਜਾਂ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਅਤੇ ਹੋਰ ਕਈ ਤਰ੍ਹਾਂ ਦੇ ਦਿੱਤੇ ਸੰਕੇਤਾਂ ਨਾਲ ਬਾਦਲ ਪਰਵਾਰ ਨੂੰ ਸ਼ੀਸ਼ਾ ਜਰੂਰ ਦਿਖਾ ਦਿੱਤਾ ਹੈ ਕਿ ਹੁਣ ਸਮਾਂ ਬਦਲ ਚੁੱਕਿਆ ਹੈ। ਇਸ ਚਣੌਤੀ ਨੂੰ ਬਾਦਲ ਪਰਵਾਰ ਕਿਵੇਂ ਲੈਂਦਾ ਹੈ ਅਤੇ ਇਹਨਾਂ ਹਾਲਾਤਾਂ ਦਾ ਕਿਵੇਂ ਸਾਹਮਣਾ ਕਰਦਾ ਹੈ, ਇਹ ਇੱਕ ਵੱਖਰਾ ਵਿਸ਼ਾ ਹੈ, ਪਰ ਸ੍ਰ: ਢੀਂਡਸਾ ਵੱਲੋਂ ਲਏ ਗਏ ਸਟੈਂਡ 'ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।ਇੱਕ ਚਰਚਾ ਅਨੁਸਾਰ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਥਾਂ ਸ੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਬਲਵਿੰਦਰ ਸਿੰਘ…
    ਅਮ੍ਰਿਤਸਰ - ਸ੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਮਾਝੇ ਦੇ ਸੀਨੀਅਰ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ: ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਉਹ ਸਭ ਅਕਾਲੀ ਦਲ ਦੇ ਸੱਚੇ ਸੁਚੇ ਸਿਪਾਹੀ ਹਨ, ਅਕਾਲੀ ਦਲ ਨੂੰ ਕਿਸੇ ਵੀ ਕੀਮਤ 'ਤੇ ਨੁਕਸਾਨ ਪਹੁੰਚਣ ਨਹੀਂ ਦਿਆਂਗੇ। ਪ੍ਰੌਸ ਨਾਲ ਗਲਬਾਤ ਕਰਦਿਆਂ ਉਹਨਾਂ ਮੰਨਾ ਕਿ ਅਕਾਲੀ ਦਲ ਵਿਚ ਸਭ ਅਛਾ ਨਹੀਂ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸ੍ਰੋਮਣੀ ਅਕਾਲੀ ਦਲ, ਅਤੇ ਸ੍ਰੋਮਣੀ ਕਮੇਟੀ ਆਦਿ ਸਿਖ ਸੰਸਥਾਵਾਂ ਵਿਚ ਜੋ ਵੀ ਊਣਤਾਈਆਂ ਹਨ ਉਹਨਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਉਕਤ ਸੰਸਥਾਵਾਂ ਨੁੰ ਮੁੜ ਲੀਹ 'ਤੇ ਲਿਆਉਣ ਲਈ ਉਹਨਾਂ ਊਣਤਾਈਆਂ ਨੂੰ ਪਾਰਟੀ ਫੋਰਮ 'ਤੇ ਰਖਿਆ ਜਾਵੇਗਾ। ਉਹਨਾਂ ਇਕ ਪ੍ਰਛਨ ਦੇ ਜਵਾਬ ਵਿਚ ਕਿਹਾ ਕਿ ਅਕਾਲੀ ਦਲ ਉਹਨਾਂ ਦੀ ਮਾਂ ਹੈ ਅਤੇ ਪਾਰਟੀ ਤੋਂ ਅਸਤੀਫਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡਾ: ਅਜਨਾਲਾ ਨੇ ਕਿਹਾ ਕਿ ਉਹਨਾਂ ਦਾ ਆਖਰੀ ਸਾਹ ਵੀ ਅਕਾਲੀ ਦਲ 'ਚ ਹੀ…
    ਸੰਗਰੂਰ - ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਂਦੇ-ਜਾਂਦੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੇਸ ਖ਼ਤਮ ਕਰਕੇ ਜਿਹੜਾ ਕਥਿਤ ਨਿਉਂਦਾ ਪਾ ਗਏ ਸਨ, ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਨਾ ਕਰਕੇ ਓਹੀ ਨਿਉਂਦਾ ਮੋੜ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਤੇ ਬਾਦਲ ਆਪਸ ਵਿੱਚ ਮਿਲੇ ਹੋਏ ਹਨ ਅਤੇ ਇੱਕ-ਦੂਜੇ ਦੇ ਹਲਕੇ ਵਿਚ ਰੈਲੀਆਂ ਦਾ ਆਦਾਨ-ਪ੍ਰਦਾਨ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਇਹੀ ਕਾਰਨ ਹੈ ਕਿ ਵਿਧਾਨ ਸਭਾ ਵਿਚ ਜਾਂਚ ਰਿਪੋਰਟ ’ਤੇ ਬਹਿਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਬਾਦਲਾਂ ਖ਼ਿਲਾਫ਼ ਕਾਰਵਾਈ ਕਰਾਉਣ ਲਈ ਅੱਡੀਆਂ ਝੋਲੀਆਂ ਦਾ ਮੁੱਖ ਮੰਤਰੀ ਨੇ ਕੋਈ ਮੁੱਲ ਨਹੀਂ ਪਾਇਆ।ਦਿੱਲੀ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿਚ ਚੋਣ ਮਨੋਰਥ ਪੱਤਰ ਵਿਚ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਸਿੱਖਿਆ ਤੇ ਸਿਹਤ ਸਹੂਲਤਾਂ ਦੀ ਕੋਈ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com