ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਪੰਥ ’ਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬਿਰਧ ਮਾਤਾ-ਪਿਤਾ ਨੇ ਅਕਾਲ ਤਖਤ ਦੇ ਜਥੇਦਾਰ ਦੇ ਨਾਂ ਇਕ ਪੱਤਰ ਦੇ ਕੇ ਲੰਗਾਹ ਨੂੰ ਮੁਆਫ ਕਰਨ ਦੀ ਅਪੀਲ ਕੀਤੀ ਹੈ। ਤਾਰਾ ਸਿੰਘ ਅਤੇ ਪ੍ਰੀਤਮ ਕੌਰ ਵੱਲੋਂ ਲਿਖਿਆ ਗਿਆ ਇਹ ਪੱਤਰ ਬਜ਼ੁਰਗ ਜੋੜੇ ਦੇ ਪੋਤੇ ਸੋਨੂੰ ਲੰਗਾਹ ਨੇ ਅਕਾਲ ਤਖ਼ਤ ਸਕੱਤਰੇਤ ਦੇ ਮੁੱਖ ਸਕੱਤਰ ਨੂੰ ਸੌਂਪਿਆ। ਇਸ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਉਨ੍ਹਾਂ ਦੋਵਾਂ ਦੀ ਉਮਰ 88 ਅਤੇ 90 ਸਾਲ ਹੈ। ਵਡੇਰੀ ਉਮਰ ਹੋਣ ਕਾਰਨ ਉਨ੍ਹਾਂ ਦੀ ਸਿਹਤ ਵੀ ਠੀਕ ਨਹੀਂ ਰਹਿੰਦੀ। ਅਜਿਹੀ ਸਥਿਤੀ ਵਿਚ ਸਾਹਾਂ ਦਾ ਕੋਈ ਭਰੋਸਾ ਨਹੀਂ ਕਿ ਕਦੋਂ ਮੁਕ ਜਾਣ। ਉਨ੍ਹਾਂ ਕਿਹਾ ਕਿ ਪੀੜ੍ਹੀਆਂ ਤੋਂ ਉਨ੍ਹਾਂ ਦਾ ਪਰਿਵਾਰ ਗੁਰੂ ਘਰ ਪ੍ਰਤੀ ਸ਼ਰਧਾ ਰੱਖਦਾ ਆ ਰਿਹਾ ਹੈ ਅਤੇ ਉਹ ਬਚਪਨ ਤੋਂ ਹੀ ਅੰਮ੍ਰਿਤਧਾਰੀ ਹਨ। ਉਨ੍ਹਾਂ ਕਿਹਾ ਕਿ ਪੁੱਤਰ ਸੁੱਚਾ ਸਿੰਘ ਲੰਗਾਹ ਕੋਲੋਂ ਹੋਈ ਭੁੱਲ ਲਈ ਉਹ ਖਿਮਾ ਯਾਚਨਾ ਕਰਦੇ ਹਨ। ਉਸ ਨੂੰ ਪੰਥ ’ਚੋਂ ਛੇਕੇ ਜਾਣ ਕਾਰਨ ਸਾਰੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਾਨਸਿਕ ਤੇ…
  ਬਿਊਰੋ - ਸ. ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਵਿਚ ਕਿਹਾ ਕਿ ਪੰਜਾਬ ਦੀ ਚੇਤਨਤਾ ਨੂੰ ਭਟਕਾਉਣ ਦੇ ਸਭ ਯਤਨ ਅਸਫਲ ਹੋਣਗੇ | ਉਨ੍ਹਾਂ ਕਿਹਾ ਕਿ ਪੰਜਾਬ ਮੇਰੀ ਰੂਹ ਹੈ ਤੇ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ | ਸਾਡੀ ਲੜਾਈ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਹੈ ਅਤੇ ਇਸ ਲੜਾਈ ਵਿਚ ਕਿਸੇ ਵਿਧਾਨ ਸਭਾ ਸੀਟ ਬਾਰੇ ਵਿਚਾਰ ਕਰਨਾ ਕੋਈ ਅਹਿਮੀਅਤ ਨਹੀਂ ਰੱਖਦਾ | ਸਿੱਧੂ ਨੇ ਆਪਣੇ ਇਕ ਹੋਰ ਟਵੀਟ ਵਿਚ ਕਿਸੇ ਦਾ ਨਾਂਅ ਲਏ ਬਿਨਾਂ ਕਿਹਾ ਕਿ ਤੁਸੀਂ ਇੱਧਰ-ਉੱਧਰ ਦੀਆਂ ਗੱਲਾਂ ਨਾ ਕਰੋ ਅਤੇ ਇਹ ਦੱਸੋ ਕਿ ਬੇਅਦਬੀ ਦਾ ਇਨਸਾਫ਼ ਕਿਉਂ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਅਗਵਾਈ 'ਤੇ ਸਵਾਲ ਹੈ ਮਨਸ਼ਾ 'ਤੇ ਬਵਾਲ ਹੈ |
  ਅੰਮ੍ਰਿਤਸਰ - ਅਕਾਲੀ ਦਲ (ਅੰਮ੍ਰਿਤਸਰ) ਨੇ ਬੇਅਦਬੀ ਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ’ਤੇ ਤਿੱਖਾ ਪ੍ਰਤੀਕਰਮ ਜਾਰੀ ਕਰਦਿਆਂ ਕਿਹਾ ਕਿ ਸਾਬਕਾ ਥਾਣਾ ਮੁਖੀ ਗੁਰਦੀਪ ਸਿੰਘ ਸਬੰਧੀ ਕੇਸ ਹਾਈ ਕੋਰਟ ਵਿੱਚ ਚੱਲਦਾ ਹੋਣ ਕਾਰਨ ਤੇ ਇਸ ਦਾ ਫ਼ੈਸਲਾ ਹੋਣ ਤੱਕ ਸਿਟ ਦੀ ਰਿਪੋਰਟ ਨੂੰ ਰੱਦ ਕੀਤਾ ਜਾਣਾ ਗ਼ੈਰਕਾਨੂੰਨੀ ਹੈ। ਪਾਰਟੀ ਵੱਲੋਂ ਅੱਜ ਇਥੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਪੀਏਸੀ, ਕਾਰਜਕਾਰਨੀ ਕਮੇਟੀ ਤੇ ਜ਼ਿਲ੍ਹਾ ਜਥੇਦਾਰ ਸ਼ਾਮਲ ਹੋਏ। ਮੀਟਿੰਗ ਦੀ ਅਗਵਾਈ ਇਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਇਕਬਾਲ ਸਿੰਘ ਟਿਵਾਣਾ ਤੇ ਪ੍ਰੋ. ਮਹਿੰਦਰਪਾਲ ਸਿੰਘ ਨੇ ਕੀਤੀ। ਸ੍ਰੀ ਮਾਨ ਤੇ ਹੋਰ ਆਗੂਆਂ ਨੇ ਆਖਿਆ ਕਿ ਐੱਸਐੱਚਓ ਗੁਰਦੀਪ ਸਿੰਘ ਕੋਟਕਪੂਰਾ ਖ਼ਿਲਾਫ਼ ਅਦਾਲਤ ਵਿੱਚ ਕੇਸ ਵਿਚਾਰ ਅਧੀਨ ਹੈ ਤੇ ਇਸ ਤੋਂ ਪਹਿਲਾਂ ਮਾਮਲੇ ਦੀ ਜਾਂਚ ਰਿਪੋਰਟ ਨੂੰ ਰੱਦ ਕਰਨਾ ਗ਼ੈਰਕਾਨੂੰਨੀ ਹੈ। ਉਨ੍ਹਾਂ ਆਖਿਆ ਕਿ ਇਸ ਰਿਪੋਰਟ ਵਿੱਚ ਕਈ ਵੱਡੇ ਪੁਲੀਸ ਅਫ਼ਸਰ, ਸਿਆਸਤਦਾਨ ਤੇ ਹੋਰ ਪ੍ਰਭਾਵਸ਼ਾਲੀ ਲੋਕਾਂ ਨੂੰ ਕਥਿਤ ਕਸੂਰਵਾਰ ਠਹਿਰਾਇਆ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਮਾਮਲੇ…
  ਚੰਡੀਗੜ੍ਹ - ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਫੇਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੇ। ਪੰਜਾਬ ਦੇ ਸਾਬਕਾ ਮੰਤਰੀ ਨੇ ਟਵੀਟ ਕਰ ਕੇ ਦੋਸ਼ ਲਾਇਆ ਕਿ ਇਹ ਮਾਮਲੇ ਕੈਪਟਨ ਅਮਰਿੰਦਰ ਸਿੰਘ ਲਈ ਜ਼ਰੂਰੀ ਨਹੀਂ ਹਨ। ਇਸ ਕਰ ਕੇ ਦੋਸ਼ੀਆਂ ਨੂੰ ਹਾਲੇ ਤਕ ਸਜ਼ਾ ਨਹੀਂ ਦਿੱਤੀ ਗਈ।
  ਨਵੀਂ ਦਿੱਲੀ- ਸੀਨੀਅਰ ਵਕੀਲ ਅਤੇ ਸਾਬਕਾ ਵਿਧਾਇਕ ਐੱਚ ਐੱਸ ਫੂਲਕਾ ਨੇ ਕੁੰਵਰ ਵਿਜੈ ਪ੍ਰਤਾਪ ਵੱਲੋਂ ਉਨ੍ਹਾਂ ’ਤੇ ਲਾਏ ਗਏ ਦੋਸ਼ਾਂ ਨੂੰ ਨਕਾਰਿਆ ਹੈ। ਸ੍ਰੀ ਫੂਲਕਾ ਮੁਤਾਬਕ ਕੁੰਵਰ ਵਿਜੈ ਪ੍ਰਤਾਪ ਨੇ ਬਿਆਨ ਦਿੱਤਾ ਹੈ ਕਿ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਹਾਈ ਕੋਰਟ ਵਿੱਚ ਪੈਰਵੀ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ ਜਿਸ ਕਾਰਨ ਉਹ ਮੁਕੱਦਮਾ ਹਾਰ ਗਏ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਕੁਝ ਵੀ ਨਹੀਂ ਬੋਲਣਾ ਚਾਹੁੰਦੇ ਹਨ ਕਿਉਂਕਿ ਉਹ ਇਹ ਮੰਨਦੇ ਹਨ ਕਿ ਜੇਕਰ ਇਸ ਮਾਮਲੇ ਵਿੱਚ ਦੋਹਾਂ ਦਾ ਝਗੜਾ ਹੋ ਜਾਂਦਾ ਹੈ ਤਾਂ ਇਸ ਦਾ ਲਾਹਾ ਵਿਰੋਧੀਆਂ ਅਤੇ ਮੁਲਜ਼ਮਾਂ ਨੂੰ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਰਲ ਕੇ ਇਸ ਕੇਸ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਇਸ ਕੇਸ ਦੀ ਪੀੜਤ ਧਿਰ ਵੱਲੋਂ ਇੱਕ ਵਿਅਕਤੀ ਉਨ੍ਹਾਂ ਨੂੰ ਮਿਲਣ ਜ਼ਰੂਰ ਆਇਆ ਸੀ ਜਿਸ ਨੇ ਇਸ ਕੇਸ ਦੇ ਕਾਗਜ਼ ਉਨ੍ਹਾਂ…
  ਫ਼ਰੀਦਕੋਟ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ 13 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਕਰਕੇ ਸਿਟ ਅਤੇ ਸਰਕਾਰ ਦੇ ਵਕੀਲ ਅੱਜ ਇਸ ਮਾਮਲੇ ਵਿੱਚ ਬਹਿਸ ਨਹੀਂ ਕਰ ਸਕਦੇ ਹਨ। ਪੰਜਾਬ ਸਰਕਾਰ ਹਰ ਹਾਲ ਵਿੱਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਮੁਲਤਵੀ ਕਰਾਉਣਾ ਚਾਹੁੰਦੀ ਸੀ ਜਿਸ ਵਿੱਚ ਉਨ੍ਹਾਂ ਨੂੰ ਸਫ਼ਲਤਾ ਵੀ ਮਿਲੀ ਹੈ। ਪੰਜਾਬ ਸਰਕਾਰ ਬਹਿਬਲ ਗੋਲੀ ਕਾਂਡ ਵਿੱਚ ਬਹਿਸ ਕਰਨ ਤੋਂ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਬਾਰੇ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਦੀ ਸਮੀਖਿਆ ਕਰਨਾ ਚਾਹੁੰਦੀ ਹੈ ਪ੍ਰੰਤੂ ਅਜੇ ਤੱਕ ਕਿਸੇ ਵੀ ਧਿਰ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਨਹੀਂ ਮਿਲੀ ਹੈ। ਉਧਰ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਨ ਵਾਲੇ ਗੁਰਦੀਪ ਸਿੰਘ ਪੰਧੇਰ ਅਤੇ ਬਾਕੀ ਮੁਲਜ਼ਮਾਂ ਦੇ ਵਕੀਲਾਂ ਨੇ ਮੰਗ ਕੀਤੀ ਕਿ ਜਿੰਨਾ ਚਿਰ ਕੋਈ ਫ਼ੈਸਲਾ ਨਹੀਂ ਹੁੰਦਾ,…
  ਚੰਡੀਗੜ੍ਹ - ਪੰਜਾਬ ਦੀ ਪੰਥਕ ਸਿਆਸਤ ਵਿਚ ਸਰਗਰਮ ਅਕਾਲੀ ਆਗੂਆਂ ਸੁਖਦੇਵ ਸਿੰਘ ਢੀਂਡਸਾ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁੁਰਾ ਦੀ ਅਗਵਾਈ ਹੇਠਲੇ ਅਕਾਲੀ ਦਲਾਂ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦੋਵਾਂ ਦਲਾਂ ਦੇ ਰਲੇਵੇਂ ਲਈ ਕਾਇਮ ਕੀਤੀ ਸਾਂਝੀ ਏਕਤਾ ਕਮੇਟੀ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਅੱਜ ਇੱਥੇ ਦੱਸਿਆ ਕਿ ਦੋਵਾਂ ਸੀਨੀਅਰ ਅਕਾਲੀ ਆਗੂਆਂ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ’ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਪੰਥ ਦੇ ਹਿੱਤਾਂ ਦੇ ਮੱਦੇਨਜ਼ਰ ਦੋਵਾਂ ਦਲਾਂ ਨੂੰ ਭੰਗ ਕਰ ਕੇ ਇੱਕ ਪਾਰਟੀ ਬਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਤੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਮਈ ਦੇ ਪਹਿਲੇ ਹਫ਼ਤੇ ਨਵੀਂ ਪਾਰਟੀ ਦਾ ਗਠਨ ਕਰਕੇ ਮਜ਼ਬੂਤ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ ਤੇ ਹਮਖਿਆਲ ਪਾਰਟੀਆਂ ਨਾਲ ਤਾਲਮੇਲ ਕਰਕੇ ਚੌਥੇ ਫਰੰਟ ਦਾ ਗਠਨ ਹੋਵੇਗਾ ਤਾਂ ਜੋ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਗੰਭੀਰ ਸਿਆਸੀ ਆਰਥਿਕ-ਸਮਾਜਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਪੰਜਾਬ…
  ਚੰਡੀਗੜ੍ਹ - ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਬਣਾਈ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠਲੀ ‘ਸਿਟ’ ਦੀ ਰਿਪੋਰਟ ਖਾਰਜ ਕਰਨ ਦੇ ਵਿਰੋਧ ਵਿੱਚ ਸੂਬੇ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲ ਪੈਦਲ ਮਾਰਚ ਕੀਤਾ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁੱਲਾਂਪੁਰ ਬੈਰੀਅਰ ’ਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨਾਕਾਮ ਰਹੀ। ਇਸ ਮਗਰੋਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।ਇਸ ਮੌਕੇ ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਸਬੰਧੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠਲੀ ਐੱਸਆਈਟੀ ਨੇ ਜਾਂਚ ਕਰ ਕੇ ਰਿਪੋਰਟ ਪੇਸ਼ ਕੀਤੀ ਹੈ, ਜਿਸ ਨੂੰ ਪੰਜਾਬ ਸਰਕਾਰ ਦੇ ਵਕੀਲ ਹਾਈ ਕੋਰਟ ਵਿੱਚ ਸਹੀ ਢੰਗ ਨਾਲ ਪੇਸ਼ ਨਹੀਂ ਕਰ ਸਕੇ। ਇਸ ਕਾਰਨ ਹਾਈ ਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠਲੀ ‘ਸਿਟ’ ਦੀ ਰਿਪੋਰਟ ਖਾਰਜ ਕਰ ਕੇ ਨਵੀਂ ਜਾਂਚ…
  ਅੰਮ੍ਰਿਤਸਰ - ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਇਕ ਵਾਰ ਮੁੜ ਪੰਥ ਵਿਚ ਵਾਪਸੀ ਲਈ ਚਾਰਾਜੋਈ ਸ਼ੁਰੂ ਕੀਤੀ ਹੈ ਅਤੇ ਹੁਣ ਉਹ ਰੋਜ਼ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। ਉਹ ਪਿਛਲੇ ਤਿੰਨ ਦਿਨਾਂ ਤੋਂ ਰੋਜ਼ ਹੀ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਵਿਖੇੇ ਮੱਥਾ ਟੇਕ ਕੇ ਚੱਲ ਰਹੀ ਢਾਡੀ ਸਭਾ ਵਿਚ ਬੈਠ ਜਾਂਦੇ ਹਨ। ਕੁਝ ਦੇਰ ਬੈਠਣ ਮਗਰੋਂ ਚੁੱਪਚਾਪ ਪਰਤ ਜਾਂਦੇ ਹਨ। ਫਿਲਹਾਲ ਉਨ੍ਹਾਂ ਪੰਥ ਵਿਚ ਵਾਪਸੀ ਵਾਸਤੇ ਸ੍ਰੀ ਅਕਾਲ ਤਖ਼ਤ ’ਤੇ ਕੋਈ ਨਵੀਂ ਅਪੀਲ ਨਹੀਂ ਭੇਜੀ ਹੈ ਪਰ ਪੰਥਕ ਹਲਕਿਆਂ ਵਿਚ ਚਰਚਾ ਹੈ ਕਿ ਉਹ ਆ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥ ਵਿਚ ਵਾਪਸੀ ਕਰਨਾ ਚਾਹੁੰਦੇ ਹਨ ਤਾਂ ਜੋ ਸਿਆਸਤ ਵਿਚ ਵੀ ਵਾਪਸੀ ਹੋ ਸਕੇ। ਉਨ੍ਹਾਂ ਦੇ ਨੇੜਲੇ ਸੂਤਰਾਂ ਮੁਤਾਬਕ ਉਹ ਹੁਣ ਰੋਜ਼ ਗੁਰੂ ਚਰਨਾਂ ਵਿਚ ਪੰਥ ਵਾਪਸੀ ਦੀ ਅਰਦਾਸ ਕਰਨ ਲਈ ਆਉਂਦੇ ਹਨ ਕਿਉਂਕਿ ਹੁਣ ਉਨ੍ਹਾਂ ਨੇ ਗੁਰੂ ’ਤੇ ਟੇਕ ਰੱਖੀ ਹੈ। ਉਹ ਇਸ…
  ਨਵੀਂ ਦਿੱਲੀ - ਦਿੱਲੀ ਪੁਲੀਸ ਨੇ ਅਦਾਕਾਰ ਦੀਪ ਸਿੱਧੂ ਨੂੰ ਲਾਲ ਕਿਲਾ ਹਿੰਸਾ ਕੇਸ ’ਚ ਜ਼ਮਾਨਤ ਮਿਲਣ ਤੋਂ ਕੁਝ ਘੰਟਿਆਂ ਮਗਰੋਂ ਹੀ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਹੁਣ ਕੌਮੀ ਮਹੱਤਵ ਦੀ ਯਾਦਗਾਰੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਭਾਰਤੀ ਪੁਰਾਤੱਤਵ ਵਿਭਾਗ (ਏਐੱਸਆਈ) ਦੀ ਸ਼ਿਕਾਇਤ ’ਤੇ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਤਿਹਾੜ ਜੇਲ੍ਹ ਵਿੱਚੋਂ ਹੀ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਰਟਰ ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜੇ ਸਨ ਤੇ ਕੁਝ ਲੋਕ ਲਾਲ ਕਿਲੇ ਦੀ ਫਸੀਲ ਉੱਪਰ ਕਿਸਾਨੀ ਝੰਡਾ ਤੇ ਨਿਸ਼ਾਨ ਸਾਹਿਬ ਝੁਲਾ ਦਿੱਤਾ ਸੀ। ਇਸ ਦੌਰਾਨ ਪੁਲੀਸ ਨਾਲ ਝੜਪ ਵੀ ਹੋਈ ਸੀ। ਏਐੱਸਆਈ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਗਣਤੰਤਰ ਦਿਵਸ ਹਿੰਸਾ ਦੌਰਾਨ ਕੌਮੀ ਮਹੱਤਵ ਵਾਲੀ ਇਸ ਇਮਾਰਤ ਅੰਦਰ ਭੰਨ-ਤੋੜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਅੱਜ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਦੀਪ ਸਿੱਧੂ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ।…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com