ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਕਰੋਨਾ ਕਾਰਨ ਬੀਤੇ ਕਈ ਮਹੀਨਿਆਂ ਬਾਅਦ ਸੋਮਵਾਰ ਨੂੰ ਪੰਜਾਬ ਵਿੱਚ 9ਵੀਂ ਤੋਂ 12 ਜਮਾਤ ਤੱਕ ਲਈ ਸਕੂਲ ਖੁੱਲ੍ਹ ਗਏ। ਕਲਾਸਾਂ ਵਿੱਚ ਸ਼ੋਸ਼ਲ ਡਿਸਟੈਂਸਿੰਗ ਦਾ ਪਾਲਣ ਕੀਤਾ ਗਿਆ। ਵਿਦਿਆਰਥੀਆਂ ਨੂੰ ਦੂਰ ਦੂਰ ਬਿਠਾਇਆ ਗਿਆ। ਸਕੂਲ ਵਿੱਚ ਦਾਖਲੇ ਤੋਂ ਪਹਿਲਾਂ ਵਿਦਿਆਰਥੀਆਂ ਦੇ ਹੱਥ ਸੈਨੇਟਾਈਜ਼ ਕੀਤੇ ਗਏ ਥਰਮਲ ਸਕੈਨਿੰਗ ਤੋਂ ਬਾਅਦ ਹੀ ਉਨ੍ਹਾਂ ਨੂੰ ਸਕੂਲ ਵਿੱਚ ਦਾਖਲ ਹੋਣ ਦਿੱਤਾ ਗਿਆ। ਬਠਿੰਡਾ, ਪਟਿਆਲਾ, ਗੁਰਦਾਸਪੁਰ, ਜਲੰਧਰ, ਫਿਰੋਜ਼ਪੁਰ ਸਮੇਤ ਲਗਪਗ ਸਭਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀ ਸਕੂਲ ਪੁੱਜੇ ਪਰ ਉਨ੍ਹਾਂ ਦੀ ਗਿਣਤੀ ਬਹੁਤ ਘੱਟ ਰਹੀ।ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਦੇ ਸਕੂਲਾਂ 'ਚ ਪਹਿਲੇ ਦਿਨ ਬੱਚਿਆਂ ਦੀ ਗਿਣਤੀ ਘੱਟ ਦੇਖਣ ਨੂੰ ਮਿਲੀ। ਸਕੂਲ ਸਟਾਫ਼ ਵਲੋਂ ਬੱਚਿਆਂ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦਿਆਂ ਸਕੂਲਾਂ 'ਚ ਬੱਚਿਆਂ ਨੂੰ ਦਾਖ਼ਲ ਹੋਣ ਦਿੱਤਾ ਗਿਆ।ਸਰਕਾਰੀ ਸਕੂਲ ਕੰਨਿਆ ਫ਼ਾਜ਼ਿਲਕਾ ਦੇ ਪ੍ਰਿੰਸੀਪਲ ਸੰਦੀਪ ਧੂੜਿਆ, ਸਰਕਾਰੀ ਸਕੂਲ ਨੁਕੇਰੀਆਂ ਪ੍ਰਿੰਸੀਪਲ ਹੰਸ ਰਾਜ, ਸਰਕਾਰੀ ਸਕੂਲ ਲੜਕੇ ਪ੍ਰਿੰਸੀਪਲ ਰਾਜ ਕੁਮਾਰ ਆਦਿ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ…
    ਜਲੰਧਰ - ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਸਸਤੇ ਭਾਅ ਖ਼ਰੀਦ ਕੇ ਪੰਜਾਬ ਅੰਦਰ ਲਿਆ ਕੇ ਉਹੀ ਝੋਨਾ ਮਹਿੰਗੇ ਭਾਅ ਵੇਚਣ ਦਾ ਧੰਦਾ ਬੜੇ ਜ਼ੋਰਾਂ ਨਾਲ ਚੱਲ ਰਿਹਾ ਹੈ | 'ਅਜੀਤ' ਵਲੋਂ ਇਸ ਸਬੰਧੀ ਪ੍ਰਮੱੁਖਤਾ ਨਾਲ ਛਾਪੇ ਜਾਣ ਬਾਅਦ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਵੀ ਸਰਗਰਮ ਹੋ ਗਈਆਂ ਹਨ | ਪੰਜਾਬ ਪੁਲਿਸ ਤੇ ਮੰਡੀ ਬੋਰਡ ਨੇ ਕਾਰਵਾਈ ਕਰਦਿਆਂ ਸਰਹੱਦੀ ਜ਼ਿਲਿ੍ਹਆਂ ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਤੇ ਫ਼ਾਜ਼ਿਲਕਾ ਜ਼ਿਲਿ੍ਹਆ ਵਿਚ 200 ਦੇ ਕਰੀਬ ਝੋਨੇ ਲੱਦੇ ਅਜਿਹੇ ਟਰੱਕ ਫੜੇੇ ਹਨ ਜੋ ਇਹ ਝੋਨਾ ਬਿਹਾਰ ਤੇ ਉੱਤਰ ਪ੍ਰਦੇਸ਼ 'ਚੋਂ 1100 ਤੋਂ 1300 ਰੁਪਏ ਵਿਚ ਖ਼ਰੀਦ ਕੇ ਲਿਆਏ ਹਨ | ਪੁਲਿਸ ਨੇ ਅਜਿਹੇ ਟਰਾਲਿਆਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ | ਕਿਸਾਨਾਂ ਤੇ ਖੇਤੀ ਉਪਜ ਨੂੰ ਬੰਧਨ ਮੁਕਤ ਕਰਨ ਦੇ ਨਾਂਅ ਹੇਠ ਪਾਸ ਕੀਤੇ ਕਾਨੂੰਨਾਂ ਬਾਅਦ ਦੂਜੇ ਰਾਜਾਂ ਤੋਂ ਲਿਆ ਕੇ ਪੰਜਾਬ ਵਿਚ ਇਹ ਝੋਨਾ ਸਮਰਥਨ ਮੁੱਲ ਦੇ ਭਾਅ ਵੇਚ ਕੇ ਮੁਨਾਫ਼ਾ ਕਮਾਉਣ ਦਾ ਇਹ ਧੰਦਾ ਜ਼ੋਰਾਂ ਉੱਪਰ ਚੱਲ ਰਿਹਾ ਹੈ | ਮੰਡੀ ਬੋਰਡ ਦੇ…
    ਮਾਨਸਾ - ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਰੇਲਵੇ ਲਾਈਨਾਂ ਉਪਰ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਫਿਲਹਾਲ ਇਕੱਲੀ ਜਥੇਬੰਦੀ ਦਾ ਦੱਸਿਆ ਜਾ ਰਿਹਾ ਹੈ, ਜਦੋਂ ਕਿ ਦੂਜੀਆਂ ਧਿਰਾਂ ਵਲੋਂ ਕਿਸਾਨੀ ਸੰਘਰਸ਼ ਸਬੰਧੀ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਜਾ ਰਹੀ ਮੀਟਿੰਗ ਦੌਰਾਨ ਵਿਚਾਰਕੇ ਹੀ ਕੋਈ ਫੈਸਲਾ ਲਿਆ ਜਾਵੇਗਾ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਹੀ ਅੱਜ ਰੇਲਵੇ ਲਾਈਨਾਂ ਤੋਂ ਧਰਨੇ ਉਠਾ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕਿਸਾਨ ਹਿਤਾਂ ਲਈ ਕਾਫ਼ੀ ਸੋਚ ਵਿਚਾਰ ਕੇ ਹੀ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਬਾਕੀ ਸਾਰੇ ਸੰਘਰਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆਂ ਕਿ ਰਿਲਾਇੰਸ ਦੇ ਪੰਪਾਂ, ਸ਼ਾਪਿੰਗ ਮਾਲ, ਥਰਮਲ ਪਲਾਂਟ, ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ, ਟੌਲ ਪਲਾਜ਼ਿਆ ਉਪਰ ਧਰਨੇ ਅਤੇ ਘਿਰਾਓ ਪਹਿਲਾਂ ਵਾਂਗ ਹੀ ਜਾਰੀ…
    ਚੰਡੀਗੜ੍ਹ - ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨੇ 34 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ। ਸਿਹਤ ਵਿਭਾਗ ਵੱਲੋਂ ਲੰਘੇ ਇੱਕ ਦਿਨ ਦੌਰਾਨ 21736 ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 692 ਵਿਅਕਤੀਆਂ ਨੂੰ ਲਾਗ ਲੱਗਣ ਦੀ ਪੁਸ਼ਟੀ ਹੋਈ ਹੈ। ਸੂਬੇ ਵਿੱਚ ਹੁਣ ਤੱਕ 1,25,211 ਵਿਅਕਤੀ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 1,13,105 ਸਿਹਤਯਾਬ ਹੋ ਚੁੱਕੇ ਹਨ ਤੇ 3894 ਵਿਅਕਤੀਆਂ ਦੀ ਮੌਤ ਹੋਈ ਹੈ। ਇੱਕ ਦਿਨ ਦੌਰਾਨ ਜ਼ਿਲ੍ਹਾ ਵਾਰ ਮੌਤਾਂ ਮੁਤਾਬਕ ਅੰਮ੍ਰਿਤਸਰ ਵਿੱਚ 6, ਲੁਧਿਆਣਾ ਵਿੱਚ 4, ਗੁਰਦਾਸਪੁਰ ਤੇ ਸੰਗਰੂਰ ਵਿੱਚ 3-3, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੁਹਾਲੀ, ਮੁਕਤਸਰ, ਪਟਿਆਲਾ, ਰੋਪੜ ਵਿੱਚ 2-2, ਬਰਨਾਲਾ, ਫਾਜ਼ਿਲਕਾ, ਮੋਗਾ, ਨਵਾਂਸ਼ਹਿਰ ਵਿੱਚ ਇੱਕ ਇੱਕ ਵਿਅਕਤੀ ਦੀ ਮੌਤ ਹੋਈ ਹੈ।
    ਚੰਡੀਗੜ੍ਹ - ਕਿਸਾਨ ਕਾਨੂੰਨਾਂ ਦੇ ਵਿਰੋਧ 'ਚ ਰੇਲਵੇ ਲਾਈਨਾਂ 'ਤੇ ਡਟੇ ਕਿਸਾਨਾਂ ਕਾਰਨ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਇਸ ਦੇ ਮਾੜੇ ਸਿੱਟੇ ਆਉਣੇ ਸ਼ੁਰੂ ਹੋ ਗਏ ਹਨ। ਇਕ ਪਾਸੇ ਪੰਜਾਬ ਵਿਚ ਨਾ ਤਾਂ ਕੱਚਾ ਮਾਲ ਆ ਰਿਹਾ ਹੈ ਤੇ ਦੂਜੇ ਪਾਸੇ ਤਿਆਰ ਮਾਲ ਬਾਹਰ ਨਹੀਂ ਜਾ ਰਿਹਾ। ਉਧਰ ਕੋਲਾ ਨਾ ਆਉਣ ਕਾਰਨ ਥਰਮਲ ਪਲਾਂਟਾਂ ਦਾ ਕੋਲਾ ਖ਼ਤਮ ਹੋਣ ਦੇ ਕੰਢੇ ਪੁੱਜ ਗਿਆ ਹੈ। ਥਰਮਲ ਪਲਾਂਟਾਂ ਕੋਲ ਮਹਿਜ਼ ਇਕ ਤੋਂ ਦੋ ਦਿਨ ਦਾ ਕੋਲਾ ਹੀ ਰਹਿ ਗਿਆ ਹੈ। ਕੋਲੇ ਦੇ ਖ਼ਤਮ ਹੋਣ 'ਤੇ ਪੰਜਾਬ ਪੂਰੀ ਤਰ੍ਹਾਂ ਨਾਲ ਨੈਸ਼ਨਲ ਗਰਿੱਡ ਦੇ ਭਰੋਸੇ ਹੋ ਜਾਵੇਗਾ।ਪਾਵਰਕਾਮ ਦੇ ਚੇਅਰਮੈਨ ਏ ਵੇਣੂ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿਚ 8000 ਮੈਗਾਵਾਟ ਦੀ ਮੰਗ ਹੈ। ਇਸ ਵਿਚੋਂ 2000 ਮੈਗਾਵਾਟ ਦਾ ਹੀ ਉਤਪਾਦਨ ਪੰਜਾਬ ਵਿਚ ਹੋ ਰਿਹਾ ਹੈ। ਬਾਕੀ ਦਾ ਨੈਸ਼ਨਲ ਗਰਿੰਡ ਤੋਂ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕੋਲਾ ਖ਼ਤਮ ਹੋਣ ਦੇ ਕੰਢੇ ਪੁੱਜ ਗਿਆ ਹੈ। ਉਤਪਾਦਨ ਬੰਦ ਹੋਣ ਦੀ ਸੂਰਤ ਵਿਚ ਪੰਜਾਬ…
    ਮਾਨਸਾ - ਪੰਜਾਬ ਦੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇ ਵਿਧਾਨ ਸਭਾ ਦਾ 15 ਅਕਤੂਬਰ ਤੱਕ ਵਿਸ਼ੇਸ਼ ਸੈਸ਼ਨ ਬੁਲਾਕੇ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਸੰਘਰਸ਼ੀ ਧਿਰਾਂ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ ਵਾਂਗ ਬਾਈਕਾਟ ਕਰਨਗੀਆਂ।ਇਸ ਤੋਂ ਪਹਿਲਾਂ ਇਨ੍ਹਾਂ ਜਥੇਬੰਦੀਆਂ ਨੇ ਮੀਟਿੰਗ ਵਿੱਚ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਰਾਕੇਸ਼ ਕੁਮਾਰ ਅੱਗਰਵਾਲ ਵੱਲੋਂ ਕਿਸਾਨ ਧਿਰਾਂ ਨੂੰ ਗੱਲਬਾਤ ਲਈ ਭੇਜੇ ਸੱਦਾ ਪੱਤਰ ਨੂੰ ਰੱਦ ਕਰਦਿਆਂ ਇਸ ਨੂੰ ਅਣਅਧਿਕਾਰਤ ਕਰਾਰ ਦਿੰਦਿਆਂ ਗੱਲਬਾਤ ਦਾ ਸੱਦਾ ਰੱਦ ਕਰ ਦਿੱਤਾ। ਜਥੇਬੰਦੀ ਵੱਲੋਂ ਅੱਜ ਦੀ ਮੀਟਿੰਗ ਵਿੱਚ ਅਜਮੇਰ ਸਿੰਘ ਲੱਖੋਵਾਲ ਨੂੰ ਉੰਨਾ ਚਿਰ ਤੱਕ ਮੀਟਿੰਗਾਂ 'ਚੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ, ਜਿੰਨਾਂ ਚਿਰ ਤੱਕ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਸਬੰਧੀ ਪੂਰਨ ਦਸਤਾਵੇਜ਼ ਸੰਘਰਸ਼ੀ ਜਥੇਬੰਦੀਆਂ ਸਾਹਮਣੇ ਪੇਸ਼ ਨਹੀਂ ਕੀਤੇ ਜਾਂਦੇ। ਜਥੇਬੰਦੀਆਂ ਨੇ ਰੇਲ ਰੋਕੂ ਅੰਦੋਲਨ,ਭਾਜਪਾ ਦਾ ਬਾਈਕਾਟ, ਟੌਲ-ਪਲਾਜ਼ਿਆਂ ਉਪਰ ਧਰਨੇ, ਰਿਲਾਇੰਸ ਪੰਪਾਂ ਦਾ ਬਾਈਕਾਟ, ਸੌਂਪਿੰਗ ਮਾਲਜ਼, ਅਡਾਨੀ ਸ਼ੋਲ ਗੁਦਾਮ ਦੇ…
    ਚੰਡੀਗੜ੍ਹ - ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨੇ 61 ਵਿਅਕਤੀਆਂ ਦੀ ਜਾਨ ਲੈ ਲਈ ਤੇ ਹੁਣ ਤੱਕ 3,562 ਵਿਅਕਤੀ ਮਹਾਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਇੱਕ ਦਿਨ ਦੌਰਾਨ 1,106 ਸੱਜਰੇ ਮਾਮਲੇ ਸਾਹਮਣੇ ਆਏ ਹਨ ਤੇ ਪੀੜਤ ਵਿਅਕਤੀਆਂ ਦੀ ਕੁੱਲ ਗਿਣਤੀ 1,17,319 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਇੱਕ ਦਿਨ ’ਚ 25,313 ਸੈਂਪਲ ਲਏ ਗਏ। ਲੰਘੇ 24 ਘੰਟਿਆਂ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 14, ਲੁਧਿਆਣਾ 10, ਜਲੰਧਰ, ਪਟਿਆਲਾ, ਕਪੂਰਥਲਾ 5-5, ਹੁਸ਼ਿਆਰਪੁਰ, ਫਾਜ਼ਿਲਕਾ ’ਚ 3-3, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਨਵਾਂਸ਼ਹਿਰ, ਸੰਗਰੂਰ, ਤਰਨ ਤਾਰਨ ਵਿੱਚ 2-2, ਫਰੀਦਕੋਟ, ਫਤਿਹਗੜ੍ਹ ਸਾਹਿਬ, ਰੋਪੜ ’ਚ 1-1 ਵਿਅਕਤੀ ਦੀ ਮੌਤ ਹੋਈ ਹੈ। ਸੱਜਰੇ ਮਾਮਲਿਆਂ ’ਚੋਂ ਜ਼ਿਲ੍ਹਾ ਲੁਧਿਆਣਾ ਵਿੱਚ 130, ਮੁਹਾਲੀ 126, ਬਠਿੰਡਾ 113, ਅੰਮ੍ਰਿਤਸਰ 100, ਹੁਸ਼ਿਆਰਪੁਰ 83, ਜਲੰਧਰ 76, ਕਪੂਰਥਲਾ 69, ਗੁਰਦਾਸਪੁਰ 66, ਪਠਾਨਕੋਟ 61, ਪਟਿਆਲਾ 54, ਫਰੀਦਕੋਟ 29, ਤਰਨ ਤਾਰਨ 36, ਮਾਨਸਾ 32, ਰੋਪੜ ਤੇ ਫਤਿਹਗੜ੍ਹ ਸਾਹਿਬ 20-20, ਮੁਕਤਸਰ 21, ਸੰਗਰੂਰ 19, ਫਿਰੋਜ਼ਪੁਰ 17, ਮੋਗਾ 14, ਨਵਾਂ ਸ਼ਹਿਰ 11, ਬਰਨਾਲਾ ਵਿੱਚ 5 ਤੇ ਫਾਜ਼ਿਲਕਾ ਵਿੱਚ 4 ਮਾਮਲੇ…
    ਚੰਡੀਗੜ੍ਹ - ਪੰਜਾਬ ਵਿੱਚ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਅੰਦੋਲਨ ਦੌਰਾਨ ਰੇਲਾਂ ਦਾ ਚੱਕਾ ਜਾਮ ਕਰਨ ਦੇ ਪਹਿਲੇ ਦਿਨ ਸੂਬੇ ਵਿੱਚ ਰੇਲ ਮਾਰਗਾਂ ’ਤੇ ਕਿਸਾਨਾਂ ਤੋਂ ਬਿਨਾਂ ਕੁਝ ਹੋਰ ਦਿਖਾਈ ਨਹੀਂ ਦਿੱਤਾ। ਰੇਲਵੇ ਵਿਭਾਗ ਨੇ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਯਾਤਰੂ ਅਤੇ ਮਾਲ ਗੱਡੀਆਂ ਦੀ ਆਵਾਜਾਈ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀ ਹੈ ਪਰ ਕਿਸਾਨਾਂ ਦਾ ਅੰਦੋਲਨ ਅਣਮਿੱਥੇ ਸਮੇਂ ਦਾ ਹੋਣ ਕਾਰਨ ਰੇਲ ਵਿਭਾਗ ਅਤੇ ਖ਼ੁਫ਼ੀਆ ਏਜੰਸੀਆਂ ਨੂੰ ਚਿੰਤਾ ਹੋਣੀ ਸ਼ੁਰੂ ਹੋ ਗਈ ਹੈ। ਕਿਸਾਨ ਜਥੇਬੰਦੀਆਂ ਦੇ ਬੁਲਾਰੇ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 30 ਤੋਂ ਵੱਧ ਥਾਵਾਂ ’ਤੇ ਰੇਲ ਮਾਰਗਾਂ ਉਪਰ ਪੱਕੀ ਮੋਰਚਾਬੰਦੀ ਕੀਤੀ ਗਈ। ਕਿਸਾਨਾਂ ਦੇ ਇਸ ਅੰਦੋਲਨ ਸਦਕਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਬਾਕੀ ਪੂਰੇ ਭਾਰਤ ਨਾਲੋਂ ਪੂਰੀ ਤਰ੍ਹਾਂ ਨਾਲ ਕੱਟੇ ਗਏ। ਕਿਸਾਨਾਂ ਨੇ ਕਾਨੂੰਨਾਂ ਦਾ ਪੱਖ ਪੂਰਨ ਵਾਲਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਵੀ ਧਰਨੇ ਦਿੱਤੇ। ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਤਵੰਤ ਸਿੰਘ ਪੂਨੀਆ (ਸੰਗਰੂਰ), ਬਿਕਰਮਜੀਤ ਸਿੰਘ ਚੀਮਾ…
    ਚੰਡੀਗੜ੍ਹ - ਪੰਜਾਬ ਵਿੱਚ ਲੰਘੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਤੋਂ ਪ੍ਰਭਾਵਿਤ 46 ਹੋਰਨਾਂ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪਿਛਲੇ ਇੱਕ ਦਿਨ ਦੌਰਾਨ 1271 ਵਿਅਕਤੀ ਇਸ ਵਾਇਰਸ ਦੀ ਲਾਗ ਦਾ ਸ਼ਿਕਾਰ ਹੋਏ ਹਨ। ਇਸੇ ਤਰ੍ਹਾਂ 2033 ਵਿਅਕਤੀ ਇੱਕ ਦਿਨ ’ਚ ਸਿਹਤਯਾਬ ਵੀ ਹੋਏ ਹਨ। ਮੌਤਾਂ ਦੇ ਮਾਮਲੇ ਵਿੱਚ ਜ਼ਿਲ੍ਹਾਵਾਰ ਸਥਿਤੀ ਦੇਖੀ ਜਾਵੇ ਤਾਂ ਜਲੰਧਰ ਵਿੱਚ 8, ਮੁਹਾਲੀ ਵਿੱਚ 6, ਹੁਸ਼ਿਆਰਪੁਰ ਤੇ ਲੁਧਿਆਣਾ ਵਿੱਚ 6-6, ਗੁਰਦਾਸਪੁਰ ਵਿੱਚ 5, ਅੰਮ੍ਰਿਤਸਰ ਵਿੱਚ 4, ਕਪੂਰਥਲਾ, ਪਠਾਨਕੋਟ, ਤਰਨਤਾਰਨ ਵਿੱਚ 2-2, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ ਤੇ ਸੰਗਰੂਰ ਵਿੱਚ 1-1 ਵਿਅਕਤੀ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ਵਿੱਚ 180, ਲੁਧਿਆਣਾ ਵਿੱਚ 138, ਮੁਹਾਲੀ ਵਿੱਚ 127, ਜਲੰਧਰ ਵਿੱਚ 101, ਗੁਰਦਾਸਪੁਰ ਵਿੱਚ 88, ਪਠਾਨਕੋਟ ਵਿੱਚ 79, ਪਟਿਆਲਾ ਵਿੱਚ 76, ਹੁਸ਼ਿਆਪੁਰ ਵਿੱਚ 72, ਬਠਿੰਡਾ ਵਿੱਚ 62, ਕਪੂਰਥਲਾ ਵਿੱਚ 49, ਫਰੀਦਕੋਟ 37, ਰੋਪੜ ਵਿੱਚ 36, ਨਵਾਂਸ਼ਹਿਰ ਵਿਚ 33, ਮੋਗਾ ਵਿੱਚ 30, ਸੰਗਰੂਰ ਵਿੱਚ 27, ਫਿਰੋਜ਼ਪੁਰ ਵਿੱਚ 19, ਮਾਨਸਾ ਵਿੱਚ 22, ਬਰਨਾਲਾ, ਤਰਨਤਾਰਨ, ਬਠਿੰਡਾ, ਫਾਜ਼ਿਲਕਾ ਤੇ ਮੁਕਤਸਰ ਵਿੱਚ 18-18, ਫਤਿਹਗੜ੍ਹ ਸਾਹਿਬ 23,…
    ਟੱਲੇਵਾਲ(ਬਰਨਾਲਾ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਅੱਜ ਪੰਜਾਬ ਬੰਦ ਦੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ’ਤੇ ਬਰਨਾਲਾ ਵਿੱਚ ਮੁਕੰਮਲ ਅਸਰ ਦੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆਂ ਅਤੇ ਵਪਾਰੀ ਵਰਗ ਵੱਲੋਂ ਮਿਲ ਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਮਾਰਚ ਕੀਤਾ ਗਿਆ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ। ਦੁਕਾਨਦਾਰਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਵੀ ਇਸ ਬੰਦ ਦਾ ਸਮਰਥਨ ਕਰਕੇ ਆਪਣੇ ਕਾਰੋਬਾਰ ਬੰਦ ਰੱਖੇ ਗਏ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਅਤੇ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ ਅੱਜ ਸਫਲ ਹੋਇਆ ਹੈ। ਅੱਜ ਵਿੱਚ ਅੱਜ ਬਰਨਾਲਾ ਸ਼ਹਿਰ ਮੁਕੰਮਲ ਬੰਦ ਹੋਣ ਦੇ ਨਾਲ ਨਾਲ ਬਰਨਾਲਾ ਤੋਂ ਮੋਗਾ, ਲੁਧਿਆਣਾ, ਚੰਡੀਗੜ੍ਹ, ਬਠਿੰਡਾ ਮਾਨਸਾ ਸਾਰੇ ਮਾਰਗ ਧਰਨਾ ਲਗਾ ਕੇ ਜਾਮ ਕੀਤੇ ਗਏ ਹਨ। ਕਿਸਾਨਾਂ ਦਾ ਸੰਘਰਸ਼ ਪੰਜਾਬ ਬੰਦ ਤੱਕ ਹੀ ਨਹੀਂ ਰੁਕੇਗਾ। ਜੇਕਰ ਕੇਂਦਰ ਸਰਕਾਰ ਨੇ ਅਜੇ ਵੀ ਕਿਸਾਨਾਂ ਦੀਆਂ ਮੰਗਾਂ…
    Page 1 of 7

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com