ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਟੋਰਾਂਟੋ - ਦੇਸ਼ ਦੀ ਰੈਵੇਨਿਊ ਏਜੰਸੀ ਦੇ ਨਾਮ ’ਤੇ 80 ਸਾਲਾ ਵਿਅਕਤੀ ਤੋਂ ਪੈਸੇ ਵਸੂਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਤਿੰਨ ਪੰਜਾਬੀ ਨੌਜਵਾਨਾਂ ਨੂੰ ਕੈਨੇਡਾ ’ਚ ਗ੍ਰਿਫਤਾਰ ਕੀਤਾ ਗਿਆ ਹੈ। ਬਰੈਂਪਟਨ ਦੇ 19 ਸਾਲਾ ਤਰਨਵੀਰ ਸਿੰਘ, 19 ਸਾਲਾ ਰਣਵੀਰ ਸਿੰਘ ਅਤੇ 21 ਸਾਲਾ ਚਮਨਜੋਤ ਸਿੰਘ ਉੱਤੇ ਫ਼ਿਰੌਤੀ, ਅਪਰਾਧ ਕਰਨ ਦੀ ਸਾਜਿਸ਼ ਰਚਣ ਅਤੇ ਅਪਰਾਧ ਦੁਆਰਾ ਹਾਸਲ ਕੀਤੀ ਜਾਇਦਾਦ ਉੱਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਗਏ ਸਨ। ਮੁਲਜ਼ਮਾਂ ਨੇ 3 ਮਈ ਨੂੰ ਪੀੜਤ ਨੂੰ ਫੋਨ ਕੀਤਾ ਕਿ ਉਹ ਕੈਨੇਡਾ ਰੈਵੀਨਿਊ ਏਜੰਸੀ (ਸੀਆਰਏ) ਤੋਂ ਹਨ ਤੇ ਉਹ ਬੈਂਕ ਜਾ ਕੇ 10,000 ਡਾਲਰ ਕਢਵਾਏ ਤੇ ਫਿਰ ਬਰੈਂਪਟਨ ਦੇ ਪਤੇ ’ਤੇ ਪੈਸੇ ਭੇਜ ਦੇਵੇ। ਪੀੜਤ ਧਮਕੀ ਦਿੱਤੀ ਗਈ ਕਿ ਜੇ ਉਹ ਉਨ੍ਹਾਂ ਮੁਤਾਬਕ ਨਹੀਂ ਕਰੇਗੀ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਨੇ ਜਾਲ ਵਿਛਾਇਆ ਤੇ ਜਦੋਂ ਇੱਕ ਨੌਜਵਾਨ ਪੈਸੇ ਦਾ ਪੈਕੇਟ ਲੈਣ ਲਈ ਪਹੁੰਚਿਆ ਤਾਂ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ। ਪੁਲੀਸ…
  ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਦੇ ਟਾਕਰੇ ਲਈ ਦੇਸ਼ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਲੋੜ ਹੈ। ਸਿਖਰਲੀ ਅਦਾਲਤ ਨੇ ਮਾਹਿਰਾਂ ਦੇ ਹਵਾਲੇ ਨਾਲ ਕਿਹਾ ਕਿ ਤੀਜੀ ਲਹਿਰ ਖਾਸ ਕਰਕੇ ਬੱਚਿਆਂ ਲਈ ਵਧੇਰੇ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਸਿਖਰਲੀ ਅਦਾਲਤ ਨੇ ਆਕਸੀਜਨ ਦੇ ਵੱਡੇ ਭੰਡਾਰ ਸਿਰਜਣ ਦੀ ਲੋੜ ’ਤੇ ਵੀ ਜ਼ੋਰ ਦਿੰਦਿਆਂ ਕੇਂਦਰੀ ਪੂਲ ਬਣਾਉਣ ਦਾ ਵੀ ਸੁਝਾਅ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਕੇਂਦਰੀ ਪੂਲ ਐਮਰਜੈਂਸੀ ਸਮੇਂ ਕੰਮ ਆਏਗਾ ਤੇ ਬੋਲੋੜੀ ਦਹਿਸ਼ਤ ਤੋਂ ਨਿਜਾਤ ਮਿਲੇਗੀ। ਸੁੁਪਰੀਮ ਕੋਰਟ ਨੇ ਕਿਹਾ ਕਿ ਉਹ ਦੇਸ਼ ਦੀ ਸਿਖਰਲੀ ਸੰਵਿਧਾਨਕ ਅਦਾਲਤ ਨੂੰ ‘ਤੁਹਮਤਾਂ ਲਾਉਣ ਦਾ ਮੈਦਾਨ’ ਨਹੀਂ ਬਣਨ ਦੇ ਸਕਦੀ। ਕੇਂਦਰ ਤੇ ਦਿੱਲੀ ਸਰਕਾਰ ਇਸ ਸੰਕਟ ’ਚੋਂ ਉਭਰਨ ਲਈ ਇਕ ਦੂਜੇ ਨਾਲ ਮਿਲ ਕੇ ਤੇ ਤਾਲਮੇਲ ਰੱਖ ਕੇ ਕੰਮ ਕਰਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ ਟੁਕ ਸ਼ਬਦਾਂ ’ਚ ਸਾਫ਼ ਕਰ ਦਿੱਤਾ ਕਿ ਉਹ ਅਗਲੇ ਹੁਕਮਾਂ ਤੱਕ ਦਿੱਲੀ ਨੂੰ ਰੋਜ਼ਾਨਾ 700 ਮੀਟਰਿਕ ਟਨ ਦੀ ਸਪਲਾਈ…
  ਨਵੀਂ ਦਿੱਲੀ - ਦੇਸ਼ ਵਿਚ ਕੋਵਿਡ-19 ਕਾਰਨ ਰਿਕਾਰਡ 3,780 ਮੌਤਾਂ ਤੋਂ ਬਾਅਦ ਇਸ ਬਿਮਾਰੀ ਨਾਲ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 2,26,188 ਹੋ ਗਈ ਹੈ, ਜਦੋਂਕਿ ਇਕ ਦਿਨ ਵਿਚ 3,82,315 ਨਵੇਂ ਮਰੀਜ਼ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਨਵੇਂ ਮਾਮਲਿਆਂ ਤੋਂ ਬਾਅਦ ਕੋਵਿਡ-19 ਮਰੀਜ਼ਾਂ ਦੀ ਕੁੱਲ ਗਿਣਤੀ ਵਧ ਕੇ 2,06,65,148 ਹੋ ਗਈ ਹੈ। ਕਰੋਨਾ ਕਾਰਨ ਪੰਜਾਬ ’ਚ 173 ਮੌਤਾਂ ਤੋਂ ਬਾਅਦ ਰਾਜ ਵਿੱਚ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9645 ਹੋ ਗਈ ਹੈ।
  ਅੰਮ੍ਰਿਤਸਰ - ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੱਤਰ ਭੇਜ ਕੇ 50 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਦੀ ਰਕਮ ਨਾ ਦੇਣ ’ਤੇ ਇਕ ਮਹੀਨੇ ਵਿਚ ਗੁਰਦੁਆਰਾ ਬਾਲਲੀਲਾ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪ੍ਰਬੰਧਕੀ ਬੋਰਡ ਵਲੋਂ ਇਹ ਧਮਕੀ ਭਰਿਆ ਪੱਤਰ ਪਟਨਾ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ। ਪੱਤਰ ਭੇਜਣ ਵਾਲੇ ਵਿਅਕਤੀ ਨੇ ਪੱਤਰ ਵਿਚ ਆਪਣਾ ਨਾਂ ਅਤੇ ਪਤਾ ਵੀ ਲਿਖਿਆ ਹੈ। ਪੱਤਰ ਭੇਜਣ ਵਾਲੇ ਦਾ ਨਾਂ ਰੰਜਨ ਕੁਮਾਰ ਅਤੇ ਪਤਾ ਮਹਾਤਮਾ ਗਾਂਧੀ ਨਗਰ ਪਟਨਾ ਲਿਖਿਆ ਹੋਇਆ ਹੈ। ਇਹ ਪੱਤਰ ਡਾਕ ਰਾਹੀਂ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਦੇ ਨਾਂ ’ਤੇ ਭੇਜਿਆ ਗਿਆ ਹੈ। ਪ੍ਰਬੰਧਕੀ ਬੋਰਡ ਦੇ ਪ੍ਰਸ਼ਾਸਕ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਪੱਤਰ ਮਿਲਣ ਤੋਂ ਬਾਅਦ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਗਈ ਅਤੇ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਸਾਲ ਪਹਿਲਾਂ ਵੀ ਫੋਨ ਰਾਹੀਂ ਅਜਿਹੀ ਧਮਕੀ ਦਿੱਤੀ ਗਈ ਸੀ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ…
  ਹੈਦਰਾਬਾਦ/ਕੋਲਕਾਤਾ - ਭਾਰਤ ਵਿੱਚ ਕਰੋਨਾ ਜਾਨਵਰਾਂ ਵਿੱਚ ਫੈਲਣ ਲੱਗਿਆ ਹੈ। ਪਹਿਲੀ ਵਾਰ ਇਕੱਠੇ 8 ਸ਼ੇਰਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਵਿਡ-19 ਦੀ ਲਾਗ ਤੋਂ ਪੀੜਤ ਇਹ ਸਾਰੇ ਏਸ਼ਿਆਈ ਸ਼ੇਰ ਹੈਦਰਾਬਾਦ ਦੇ ਨਹਿਰੂ ਜ਼ੂਲੌਜੀਕਲ ਪਾਰਕ ਦੇ ਹਨ। ਚਿੜੀਆ ਘਰ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ 24 ਅਪਰੈਲ ਨੂੰ ਸ਼ੇਰਾਂ ਵਿੱਚ ਕਰੋਨਾ ਦੇ ਲੱਛਣ ਨੋਟਿਸ ਕੀਤੇ ਸਨ। ਉਧਰ ਪੱਛਮੀ ਬੰਗਾਲ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਿਊਜ਼ੀਅਮ, ਪਲੈਨੇਟੋਰੀਅਮ, ਚਿੜੀਆਘਰ ਤੇ ਕੌਮੀ ਪਾਰਕ ਬੰਦ ਕਰ ਦਿੱਤੇ ਗਏ ਹਨ। ਪੱਛਮੀ ਬੰਗਾਲ ਦੇ ਮੁੱਖ ਵਾਈਲਡਲਾਈਫ ਵਾਰਡਨ ਵੀ.ਕੇ.ਯਾਦਵ ਨੇ ਵਧੀਕ ਮੁੱਖ ਸਕੱਤਰ (ਜੰਗਲਾਤ) ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਹਵਾਲੇ ਨਾਲ ਕਿਹਾ ਕਿ ਈਕੋ-ਟੂਰਿਜ਼ਮ ਪ੍ਰਾਜੈਕਟਾਂ, ਕੌਮੀ ਪਾਰਕਾਂ ਤੇ ਟਾਈਗਰ ਜੰਗਲੀ ਜੀਵ ਰੱਖਾਂ ਵਿੱਚ 1 ਮਈ ਤੋਂ ਲੋਕਾਂ ਦੀ ਫੇਰੀ ’ਤੇ ਮੁਕੰਮਲ ਪਾਬੰਦੀ ਹੈ।
  ਲੁਧਿਆਣਾ - ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬੇਅਦਬੀ ਕਾਂਡ ਸਬੰਧੀ ਹਾਈ ਕੋਰਟ ਵੱਲੋ ਰੱਦ ਕੀਤੀ ਗਈ ਸਿਟ ਦੀ ਰਿਪੋਰਟ ਬਾਰੇ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਸੱਦਣ ਦੀ ਮੰਗ ਕੀਤੀ ਹੈ। ਬੈਂਸ ਨੇ ਪੱਤਰ ਵਿੱਚ ਲਿਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਗਿਣੀ ਮਿੱਥੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਮਗਰੋਂ ਕੋਟਕਪੂਰਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਜਤਾ ਰਹੀ ਸੰਗਤ ’ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ 2017 ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਕਰਕੇ ਸੂਬਾ ਦੇ ਲੋਕਾਂ ਨੇ ਕਾਂਗਰਸ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਵੀ ਪਾਈਆਂ ਪਰ ਸਰਕਾਰ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਦੀ ਜਗ੍ਹਾ ਉਨ੍ਹਾਂ ਨੂੰ ਕਥਿਤ ਤੌਰ ’ਤੇ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ…
  ਨਵੀਂ ਦਿੱਲੀ - ਆਲਮੀ ਡਰੱਗ ਨਿਰਮਾਤਾ ਫਾਇਜ਼ਰ ਦੇ ਚੇਅਰਮੈਨ ਤੇ ਸੀਈਓ ਅਲਬਰਟ ਬੂਰਲਾ ਨੇ ਆਪਣੀ ਅਮਰੀਕੀ, ਯੂਰੋਪ ਤੇ ਏਸ਼ੀਆ ਵਿਚਲੇ ਡਿਸਟ੍ਰੀਬਿਊਟਰਾਂ ਜ਼ਰੀੲੇ ਭਾਰਤ ਨੂੰ ਸੱਤ ਕਰੋੜ ਡਾਲਰ (ਲਗਪਗ 510 ਕਰੋੜ ਰੁਪਏ ) ਦੀਆਂ ਦਵਾਈਆਂ ਮੁਫ਼ਤ ਵਿੱਚ ਭੇਜਣ ਦਾ ਦਾਅਵਾ ਕੀਤਾ ਹੈ।
  ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਵਸ ਮੌਕੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦਫਤਰ ਦੇ ਸੂਤਰਾਂ ਅਨੁਸਾਰ ਜਦੋਂ ਮੋਦੀ ਗੁਰਦੁਆਰੇ ਪੁੱਜ ਤਾਂ ਸੜਕਾਂ ’ਤੇ ਨਾ ਤਾਂ ਕੋਈ ਪੁਲੀਸ ਪ੍ਰਬੰਧ ਸੀ ਅਤੇ ਨਾ ਹੀ ਆਮ ਲੋਕਾਂ ਨੂੰ ਕੋਈ ਮੁਸ਼ਕਲ ਆਉਣ ਦਿੱਤੀ ਗਈ। ਸ੍ਰੀ ਮੋਦੀ ਨੇ ਟਵੀਟ ਕੀਤਾ,‘ ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਮ ਦੇ ਖਾਸ ਮੌਕੇ ’ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਪਿਛੜਿਆਂ ਦੀ ਸੇਵਾ ਕਰਨ ਤੇ ਆਪਣੀ ਕੁਰਬਾਨੀ ਲਈ ਦੁਨੀਆ ਭਰ ਵਿੱਚ ਉਨ੍ਹਾਂ ਦਾ ਸਨਮਾਨ ਹੈ। ਉਨ੍ਹਾਂ ਬੇਇਨਸਾਫ਼ੀ ਤੇ ਜ਼ੁਲਮ ਖ਼ਿਲਾਫ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦਾ ਸਰਵਉੱਚ ਬਲਿਦਾਨ ਲੋਕਾਂ ਨੂੰ ਮਜ਼ਬੂਤੀ ਤੇ ਪ੍ਰੇਰਣਾ ਦਿੱਤਾ ਹੈ।''
  ਅੰਮ੍ਰਿਤਸਰ - ਮਾਨ ਦਲ ਦੇ ਸੱਤ ਆਗੂਆਂ ਨੇ ਇਥੇ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕ‍ਾਰਵਾਈ ਦੀ ਅਪੀਲ ਕੀਤੀ ਹੈ। ਇਹ ਪਟੀਸ਼ਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ 17 ਵਿਅਕਤੀਆਂ ਖ਼ਿਲਾਫ਼ ਦਾਇਰ ਕੀਤੀ ਗਈ ਹੈ, ਜਦੋਂ ਕਿ ਪਟੀਸ਼ਨਕਰਤਾਵਾਂ ਵਿੱਚ ਈਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਹਰਭਜਨ ਸਿੰਘ ਅਤੇ ਹਰਜੀਤ ਸਿੰਘ ਸ਼ਾਮਲ ਹਨ। ਆਗੂਆਂ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵਿੱਚ ਇਹ ਪਟੀਸ਼ਨ ਜਮ੍ਹਾਂ ਹੋ ਗਈ ਹੈ ਅਤੇ ਇਸ ਦੀ ਅਗਲੀ ਸੁਣਵਾਈ 7 ਮਈ ਨੂੰ ਰੱਖੀ ਗਈ ਹੈ।
  ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਚਿੱਠੀ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ’ਚੋਂ ਛੇਕਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿੱਠੀ ਵਿੱਚ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖਤਮ ਕਰਨ ਅਤੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਸੀ। ਇਨ੍ਹਾਂ ਦੋਹਾਂ ਮਸਲਿਆਂ ’ਤੇ ਕੈਪਟਨ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।ਸੰਧਵਾਂ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਬਰਗਾੜੀ ਵਿੱਚ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੀ ਥਾਂ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਵੱਲੋ ਬੇਅਦਬੀ ਮਾਮਲੇ ਵਿੱਚ ਕਮਿਸ਼ਨ ਦਰ ਕਮਿਸ਼ਨ ਅਤੇ ਵਾਰ ਵਾਰ ਐੱਸਆਈਟੀ ਦਾ ਗਠਨ ਕਰਕੇ ਜਾਂਚ ਲਮਕਾਉਣ ਤੋਂ ਸਪੱਸ਼ਟ ਹੁੰਦਾ ਹੈ ਕਿ ਕੈਪਟਨ ਵੀ ਗੁਰੂ ਗ੍ਰੰਥ ਸਾਹਿਬ ਨੂੰ…
  Page 1 of 22

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com