ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਐਸ.ਏ.ਐਸ. ਨਗਰ - ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਅਤੇ ਕਥਿਤ ਤੌਰ ’ਤੇ ਕਤਲ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਪੁਲੀਸ ਨੇ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। 500 ਤੋਂ ਵੱਧ ਪੰਨਿਆਂ ਦੇ ਇਸ ਚਲਾਨ ਵਿੱਚ ਸਿਟ ਨੇ ਕਈ ਗੰਭੀਰ ਦੋਸ਼ ਲਗਾਏ ਹਨ। ਅਦਾਲਤ ਨੇ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰ ਕੇ 22 ਜਨਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।ਇਸ ਸਬੰਧੀ ਪੀੜਤ ਪਰਿਵਾਰ ਦੇ ਮੈਂਬਰ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ।
  ਚੰਡੀਗੜ੍ਹ - ਗੁਜਰਾਤ ਦੇ ਪੰਜਾਬੀ ਕਿਸਾਨ, ਜਿਨ੍ਹਾਂ ਤੋਂ ਪ੍ਰਧਾਨ ਮੰਤਰੀ ਪਾਸਾ ਵੱਟ ਆਏ ਹਨ, ਦਿੱਲੀ ਮੋਰਚੇ ਵਿੱਚ ਪੁੱਜਣਗੇ। ਪ੍ਰਧਾਨ ਮੰਤਰੀ ਬੀਤੇ ਦਿਨ ਗੁਜਰਾਤ ਦੇ ਕੱਛ ਖ਼ਿੱਤੇ ਵਿੱਚ ਗਏ ਸਨ, ਜਿੱਥੇ ਉਨ੍ਹਾਂ ਨੇ ਭਾਜਪਾ ਨਾਲ ਤੁਆਲਕ ਰੱਖਦੇ ਕੁਝ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਜਿਨ੍ਹਾਂ ਪੰਜਾਬੀ ਕਿਸਾਨਾਂ ਨੇ ਗੁਜਰਾਤੀ ਜ਼ਮੀਨਾਂ ਨੂੰ ਉਪਜਾਊ ਤਾਕਤ ਦਿੱਤੀ, ਉਹ ਪ੍ਰਧਾਨ ਮੰਤਰੀ ਦਾ ਸੱਦਾ ਉਡੀਕਦੇ ਰਹਿ ਗਏ। ‘ਦਿੱਲੀ ਮੋਰਚੇ’ ਵਿੱਚ ਇਹ ਕਿਸਾਨ ਵੀ ਆਪਣੇ ਦੁੱਖ ਦਰਦ ਰੱਖਣਗੇ, ਜਿਨ੍ਹਾਂ ਨੂੰ ਗੁਜਰਾਤ ’ਚ ਪੰਜਾਬੀ ਹੋਣਾ ਮਹਿੰਗਾ ਪਿਆ ਹੈ।ਚੇਤੇ ਰਹੇ ਕਿ ਗੁਜਰਾਤ ਵਿੱਚ ਹਜ਼ਾਰਾਂ ਪੰਜਾਬੀ ਕਿਸਾਨ ਪਰਿਵਾਰ ਹਨ, ਜਿਨ੍ਹਾਂ ਨੂੰ ਮਰਹੂਮ ਲਾਲ ਬਹਾਦਰ ਸ਼ਾਸਤਰੀ ਨੇ ਜ਼ਮੀਨਾਂ ਅਲਾਟ ਕੀਤੀਆਂ ਸਨ। ਜ਼ਿਲ੍ਹਾ ਭੁਜ ਦਾ ਪੰਜਾਬੀ ਕਿਸਾਨ ਸੁਰਿੰਦਰ ਸਿੰਘ ਭੁੱਲਰ ਦੱਸਦਾ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਗੁਜਰਾਤ ਸਰਕਾਰ ਨੇ ਸਾਲ 2010 ਤੋਂ ਪੰਜਾਬੀ ਕਿਸਾਨਾਂ ਦੀਆਂ ਜ਼ਮੀਨਾਂ ਫਰੀਜ਼ ਕਰਨੀਆਂ ਸ਼ੁਰੂ ਕੀਤੀਆਂ ਹਨ। ਪੰਜਾਬੀ ਕਿਸਾਨ ਇਨ੍ਹਾਂ ਜ਼ਮੀਨਾਂ ਨੂੰ ਵੇਚ ਨਹੀਂ ਸਕਦੇ ਅਤੇ ਕਰਜ਼ੇ ਵੀ ਨਹੀਂ ਲੈ ਸਕਦੇ। ਭੁਜ ਦੇ ਪੰਜਾਬੀ ਕਿਸਾਨ ਬਿੱਕਰ…
  ਵਾਸ਼ਿੰਗਟਨ - ਭਾਰਤ ਵਿੱਚ ਫੇਸਬੁੱਕ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਵਾਸਤੇ ਸੱਜੇ ਪੱਖੀ ਨਫ਼ਰਤ ਫੈਲਾਉਣ ਵਾਲੀਆਂ ਜੱਥੇਬੰਦੀਆਂ ਖਿਲਾਫ ਕਾਰਵਾਈ ਕਰਨੀ, ਉਨਾਂ ਦੀਆਂ ਵੀਡੀਓਜ਼ ਨੂੰ ਹਟਾਉਣਾ ਜਾਂ ਬਲੋਕ ਕਰਨਾ ਇੱਕ ਬੇਹੱਦ ਮੁਸ਼ਕਲ ਕੰਮ ਹੈ । ਫੇਸਬੁੱਕ ਨਾਲ ਸਬੰਧਤ ਕਰਮਚਾਰੀਆਂ ਨੂੰ ਡਰ ਹੈ ਕਿ ਇਹੋ ਜਿਹੀਆਂ ਵੀਡੀਓ ਜਾਂ ਪੋਸਟਾਂ ਨੂੰ ਹਟਵਾਉਣ ਕਰਕੇ ਉਨਾਂ ਉੱਤੇ ਸਰੀਰਕ ਹਮਲੇ ਵੀ ਹੋ ਸਕਦੇ ਹਨ । ਇਹ ਜਾਣਕਾਰੀ ਵਾਲ ਸਟਰੀਟ ਜਰਨਲ ਦੀ ਇੱਕ ਰਿਪੋਰਟ ਵਿੱਚ ਸਾਹਮਣੇ ਆਈ ਹੈ । ਵਾਲ ਸਟ੍ਰੀਟ ਦੀ ਰਿਪੋਰਟ ਮੁਤਾਬਕ ਇਹੋ ਜਿਹੀ ਕਾਰਵਾਈ ਨਾਲ ਉਨ੍ਹਾਂ ਨੂੰ ਸੱਜੇ ਪੱਖੀ ਜੱਥੇਬੰਦੀਆਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ। ਜੇਕਰ ਦੂਜੇ ਪਾਸੇ ਦੀ ਗੱਲ ਕੀਤੀ ਜਾਵੇ ਤਾਂ ਫੇਸਬੁੱਕ ਵੱਲੋਂ ਪਿਛਲੇ ਸਮੇਂ ਦੌਰਾਨ ਕਾਫ਼ੀ ਲੋਕਾਂ ਖਿਲਾਫ ਕਾਰਵਾਈਆਂ ਕੀਤੀਆਂ ਗਈਆਂ ਸਨ ਪਰ ਜਦੋਂ ਸੱਜੇ ਪੱਖੀ ਜੱਥੇਬੰਦੀਆਂ ਦੀ ਗੱਲ ਆਉਂਦੀ ਹੈ ਤਾਂ ਫੇਸਬੁੱਕ ਵੱਲੋਂ ਵੀ ਕਾਰਵਾਈ ਕਰਨੀ ਮੁਸ਼ਕਲ ਹੋ ਜਾਂਦੀ ਹੈ ।ਫੇਸਬੁੱਕ ਵੱਲੋਂ ਸੱਜੇ ਪੱਖੀ ਜੱਥੇਬੰਦੀਆਂ ਖਿਲਾਫ ਕਾਰਵਾਈ ਨਾ ਕਾਰਨ ਦਾ ਕਾਰਨ ਇਹ ਵੀ ਹੈ ਕਿ ਇਸ ਸ਼ੋਸ਼ਲ ਨੈਟਵਰਕ ਨੇ…
  ਨਵੀਂ ਦਿੱਲੀ - ਸਰਕਾਰ ਨੀਅਤ ਅਤੇ ਨੀਤੀ ਨਾਲ ਕਿਸਾਨਾਂ ਦਾ ਹਿਤ ਚਾਹੁੰਦੀ ਹੈ | ਕਿਸਾਨ ਅੱਗੇ ਵਧਣਗੇ ਤਾਂ ਦੇਸ਼ ਅੱਗੇ ਵਧੇਗਾ | ਖੇਤੀ ਸੁਧਾਰਾਂ ਦਾ ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਨੂੰ ਲੈ ਕੇ ਰੋਹ 'ਚ ਆਏ ਕਿਸਾਨਾਂ ਨੂੰ ਸ਼ਾਂਤ ਕਰਵਾਉਣ ਅਤੇ ਸਮਝਾਉਣ ਦੀ ਕਵਾਇਦ ਹੇਠ ਉਕਤ ਬਿਆਨ ਦਿੱਤਾ | ਪ੍ਰਧਾਨ ਮੰਤਰੀ ਨੇ ਇਹ ਬਿਆਨ ਭਾਰਤੀ ਵਣਜ ਅਤੇ ਉਦਯੋਗ ਫੈੱਡਰੇਸ਼ਨ (ਫਿੱਕੀ) ਦੀ 93ਵੀਂ ਸਾਲਾਨਾ ਆਮ ਬੈਠਕ 'ਚ ਦਿੱਤਾ | ਮੋਦੀ ਨੇ ਫਿੱਕੀ 'ਚ ਦਿੱਤੇ ਭਾਸ਼ਨ ਜ਼ਿਆਦਾਤਰ ਕਿਸਾਨਾਂ ਮੁਖੀ ਰੱਖਦਿਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਬਹੁਮਤ ਦੀ ਸਰਕਾਰ ਵਲੋਂ ਲਏ ਸਖ਼ਤ ਫ਼ੈਸਲੇ ਕਰਾਰ ਦਿੰਦਿਆਂ ਕਿਹਾ ਕਿ ਜੋ ਅਸੁਰੱਖਿਅਤ ਹੁੰਦਾ ਹੈ ਉਹ ਆਸ-ਪਾਸ ਦੇ ਲੋਕਾਂ ਨੂੰ ਮੌਕਾ ਦੇਣ ਤੋਂ ਡਰਦਾ ਹੈ | ਉਨ੍ਹਾਂ ਕਿਹਾ ਕਿ ਜਨਤਾ ਦੇ ਭਾਰੀ ਸਮਰਥਨ ਨਾਲ ਬਣੀ ਸਰਕਾਰ ਦਾ ਭਰੋਸਾ ਅਤੇ ਸਮਰਥਨ ਹੁੰਦਾ ਹੈ | ਇਕ ਫ਼ੈਸਲਾਕੁੰਨ ਸਰਕਾਰ ਦੂਜਿਆਂ ਦੀਆਂ…
  ਨਵੀਂ ਦਿੱਲੀ - ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨ ਨਾਕਾਮ ਰਹੇ ਹਨ। ਸਿੰਘੂ ਸਰਹੱਦ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਵਿਰੁੱਧ ਮਹਾਂਮਾਰੀ ਐਕਟ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕੇਂਦਰ ਸਰਕਾਰ ਦੀਆਂ ਸਾਰੀਆਂ ਤਜਵੀਜ਼ਾਂ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਵੀ ਅਜੇ ਤੱਕ ਤੈਅ ਨਹੀਂ ਹੋਈ ਹੈ। ਹੁਣ ਗੁੱਸੇ ਵਿੱਚ ਆਏ ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰਨ ਲਈ ਆਪਣਾ ਮਨ ਬਣਾ ਲਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹੁਣ ਸਿਰਫ਼ ਇਕ ਹੀ ਮੰਗ ਹੈ ਕਿ ਸਰਕਾਰ ਕਾਲੇ ਕਾਨੂੰਨ ਨੂੰ ਵਾਪਸ ਲਵੇ। ਸੋਧ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕੀਤੀ ਜਾਂਦੀ। ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨ ਨਾਕਾਮ ਰਹੇ ਹਨ। ਸਿੰਘੂ ਸਰਹੱਦ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਵਿਰੁੱਧ ਮਹਾਂਮਾਰੀ ਐਕਟ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਅੱਜ 16ਵੇਂ ਦਿਨ…
  ਨਵੀਂ ਦਿੱਲੀ - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ’ਤੇ ਬਜ਼ਿੱਦ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾ ਉਹ ਦੇਸ਼ ਭਰ ਦੇ ਰੇਲਵੇ ਮਾਰਗਾਂ ਨੂੰ ਜਾਮ ਕਰਨਗੇ। ਕਿਸਾਨ ਯੂਨੀਅਨਾਂ ਨੇ ਕਿਹਾ ਕਿ ਉਹ ਜਲਦੀ ਹੀ ਇਸ ਬਾਰੇ ਤਰੀਕ ਦਾ ਐਲਾਨ ਕਰਨਗੇ। ਪਿਛਲੇ ਦੋ ਹਫ਼ਤਿਆਂ ਤੋਂ ਦਿੱਲੀ ਦੀ ਸਿੰਘੂ ਸਰਹੱਦ ’ਤੇ ਡਟੀਆਂ ਕਿਸਾਨ ਯੂਨੀਅਨਾਂ ਨੇ ਕਿਹਾ ਕਿ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਦਿਆਂ ਕੌਮੀ ਰਾਜਧਾਨੀ ਦਿੱਲੀ ਨੂੰ ਆਉਂਦੇ ਸਾਰੇ ਸ਼ਾਹਰਾਹਾਂ ਨੂੰ ਜਾਮ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮੁੱਖ ਮੰਗ ਰੱਦ ਕੀਤੇ ਜਾਣ ਨਾਲ ਭਾਰਤ ਸਰਕਾਰ ਦਾ ਅਸੰਵੇਦਨਸ਼ੀਲ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਅੱਜ ਕਿਸਾਨ ਜੱਥੇਬੰਦੀਆਂ ਦੀ ਬੈਠਕ ਹੋਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਕੀਤੇ ਗਏ। ਸਿੰਘੂ ਬਾਰਡਰ ’ਤੇ ਪੱਤਰਕਾਰਾਂ…
  ਨਵੀਂ ਦਿੱਲੀ - ਜ਼ਿੱਦ ਕਿਸਾਨ ਯੂਨੀਅਨਾਂ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇ ਮੌਜੂਦਾ ਪ੍ਰਬੰਧ ਨੂੰ ਜਾਰੀ ਰੱਖਣ ਬਾਰੇ ‘ਲਿਖਤੀ ਭਰੋਸੇ’ ਤੇ ਹੋਰਨਾਂ ਸੋਧਾਂ ਸਬੰਧੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕੌਮੀ ਰਾਜਧਾਨੀ ਨੂੰ ਘੇਰੀ ਬੈਠੇ ਸੈਂਕੜੇ ਕਿਸਾਨਾਂ ਦੀ ਨੁਮਾਇੰਦਗੀ ਕਰਦੇ ਕਿਸਾਨ ਆਗੂਆਂ ਨੇ ਸਾਫ਼ ਕਰ ਦਿੱਤਾ ਕਿ ਜਦੋਂ ਤੱਕ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਮੁਕੰਮਲ ਰੂਪ ਵਿੱਚ ਰੱਦ ਕਰਨ ਦੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ, ਉਹ ਆਪਣੇ ਅੰਦੋਲਨ ਦਾ ਘੇਰਾ ਵਧਾਉਣ ਦੇ ਨਾਲ ਇਸ ਨੂੰ ਹੋਰ ਤਿੱਖਾ ਕਰਨਗੇ। ਕਿਸਾਨ ਆਗੂਆਂ ਨੇ 14 ਦਸੰਬਰ ਲਈ ‘ਦਿੱਲੀ ਚੱਲੋ’ ਦਾ ਨਵਾਂ ਸੱਦਾ ਦਿੱਤਾ ਹੈ। ਆਗੂਆਂ ਨੇ ਸਰਕਾਰ ਦੀ ਤਜਵੀਜ਼ ਨੂੰ ਦੇਸ਼ ਦੇ ਕਿਸਾਨਾਂ ਦਾ ‘ਨਿਰਾਦਰ’ ਕਰਾਰ ਦਿੱਤਾ, ਪਰ ਨਾਲ ਹੀ ਕਿਹਾ ਕਿ ਸਰਕਾਰ ਜੇਕਰ ਗੱਲਬਾਤ ਲਈ ਕੋਈ ਸੱਜਰੀ ਤਜਵੀਜ਼ ਭੇਜਦੀ ਹੈ ਤਾਂ ਉਹ ਇਸ ’ਤੇ ਵਿਚਾਰ ਕਰ ਸਕਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਦੀ ਅਗਲੀ ਕੜੀ ਤਹਿਤ ਦੇਸ਼ ਭਰ ਵਿੱਚ ਅੰਬਾਨੀ ਤੇ ਅਡਾਨੀ ਵੱੱਲੋਂ…
  ਨਵੀਂ ਦਿੱਲੀ - ਨਵੇਂ ਖੇਤੀ ਕਾਨੂੰਨਾਂ ਨੂੰ ਮਨਸੂਖ਼ ਕਰਨ ’ਤੇ ਅੜੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਨੁਮਾਇੰਦਿਆਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਦੇਰ ਰਾਤ ਹੋਈ ਮੀਟਿੰਗ ਵੀ ਇਸ ਮੁੱਦੇ ਨੂੰ ਕਿਸੇ ਤਣ-ਪੱਤਣ ਨਹੀਂ ਲਾ ਸਕੀ। ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਿਸਾਨਾਂ ਦੀ ਤਜਵੀਜ਼ ਨੂੰ ਉੱਕਾ ਹੀ ਰੱਦ ਕਰ ਦਿੱਤਾ ਹੈ। ਸ਼ਾਹ ਨੇ ਸਾਫ਼ ਕਰ ਦਿੱਤਾ ਕਿ ਸਰਕਾਰ ਖੇਤੀ ਕਾਨੂੰਨਾਂ ਵਿੱਚ ਸੋਧ ਲਈ ਤਾਂ ਤਿਆਰ ਹੈ, ਪਰ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਵਾਪਸ ਨਹੀਂ ਲਿਆ ਜਾਵੇਗਾ। ਸਰਕਾਰ ਦੇ ਇਸ ਦੋ-ਟੁੱਕ ਜਵਾਬ ਮਗਰੋਂ ਕਿਸਾਨ ਆਗੂਆਂ ਨੇ ਭਲਕੇ ਬੁੱਧਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ 6ਵੇਂ ਗੇੜ ਦੀ ਮੀਟਿੰਗ ਤੋਂ ਨਾਂਹ ਕਰ ਦਿੱਤੀ ਹੈ। ਸ਼ਾਹ ਨਾਲ ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਹੁਣ ਬੁੱਧਵਾਰ ਨੂੰ ਦਿਨੇ 12 ਵਜੇ ਮੀਟਿੰਗ ਹੋਵੇਗੀ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੇ ਜਾਣ ਵਾਲੇ ਮਤਿਆਂ ’ਤੇ ਵਿਚਾਰ ਚਰਚਾ ਮਗਰੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ…
  ਨਵੀਂ ਦਿੱਲੀ - ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕ ਦੇ ‘ਭਾਰਤ ਬੰਦ’ ਦੇ ਸੱਦੇ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਆਪਣੇ ਨਾਲ ਜੁੜੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਬੰਦ ਨੂੰ ਅਮਲ ਵਿੱਚ ਲਿਆਉਣ ਲਈ ਕੋਈ ਜ਼ੋਰ-ਜ਼ਬਰਦਸਤੀ ਨਾ ਕਰਨ। ਆਗੂਆਂ ਨੇ ਕਿਹਾ ਕਿ ‘ਭਾਰਤ ਬੰਦ’ ਦੌਰਾਨ ਐਮਰਜੰਸੀ ਸੇਵਾਵਾਂ ਨੂੰ ਪੂਰੀ ਖੁੱਲ੍ਹ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਸਾਰਿਆਂ ਨੂੰ ‘ਸੰਕੇਤਕ’ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ 8 ਦਸੰਬਰ ਨੂੰ ਅਹਿਮ ਸੜਕਾਂ ’ਤੇ ਸਵੇਰੇ 11 ਵਜੇ ਤੋਂ 3 ਵਜੇ ਤਕ ‘ਚੱਕਾ ਜਾਮ’ ਕਰਨਗੇ। ਵੱਖ ਵੱਖ ਟਰੇਡ ਯੂਨੀਅਨਾਂ ਵੱਲੋਂ ਦਿੱਤੀ ਹਮਾਇਤ ਮਗਰੋਂ ਉੱਤਰੀ ਭਾਰਤ ਵਿੱਚ ਬੰਦ ਦਾ ਵੱਡਾ ਅਸਰ ਨਜ਼ਰ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ ਪੁਲੀਸ ਨੇ ‘ਭਾਰਤ ਬੰਦ’ ਦੇ ਮੱਦੇਨਜ਼ਰ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਹਨ। ਪੁਲੀਸ ਨੇ ਚੇਤਾਵਨੀ ਦਿੱਤੀ ਕਿ ਲੋਕਾਂ ਦੀ ਆਵਾਜਾਈ ’ਚ ਅੜਿੱਕਾ ਪਾਉਣ ਵਾਲਿਆਂ ਜਾਂ ਜਬਰੀ’ ਦੁਕਾਨਾਂ ਬੰਦ ਕਰਵਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸਿੰਘੂ ਬਾਰਡਰ ਉੱਤੇ ਰੋਜ਼ਾਨਾ ਦੀ…
  ਚੰਡੀਗੜ੍ਹ - ਅਦਾਕਾਰਾ ਕੰਗਨਾ ਰਣੌਤ ਨੂੰ ਮਿਹਣੇ ਮਾਰਨ ਮਗਰੋਂ ਪੰਜਾਬ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਲਗਾਤਾਰ ਸੁਰਖੀਆਂ ’ਚ ਹੈ। ਰਿਪੋਰਟਾਂ ਮੁਤਾਬਕ ਹੁਣ ਦਿਲਜੀਤ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗਰਮ ਕੱਪੜੇ ਮੁਹੱਈਆ ਕਰਾਉਣ ਲਈ ਇਕ ਕਰੋੜ ਰੁਪਏ ਦਾਨ ਕੀਤੇ ਹਨ। ਪੰਜਾਬੀ ਗਾਇਕ ਸਿੰਗਾ ਨੇ ਆਪਣੇ ਇੰਸਟਾਗ੍ਰਾਮ ਅਗਾਊਂਟ ’ਤੇ ਇਸ ਦਾ ਖ਼ੁਲਾਸਾ ਕਰਦਿਆਂ ਕਿਹਾ ਹੈ,‘‘ਵੀਰੇ ਤੇਰਾ ਧੰਨਵਾਦ, ਤੁਸੀਂ ਕਿਸਾਨਾਂ ਨੂੰ ਗਰਮ ਕੱਪੜੇ ਦੇਣ ਲਈ ਇਕ ਕਰੋੜ ਰੁਪਏ ਦਿੱਤੇ ਹਨ ਅਤੇ ਕਿਸੇ ਨੂੰ ਇਸ ਦੀ ਜਾਣਕਾਰੀ ਨਹੀਂ ਹੈ। ਤੁਸੀਂ ਇਸ ਦੀ ਕੋਈ ਪੋਸਟ ਵੀ ਨਹੀਂ ਪਾਈ ਹੈ ਜਦਕਿ ਅੱਜ-ਕੱਲ ਤਾਂ ਲੋਕ 10 ਰੁਪਏ ਦਾਨ ਕਰਨ ਮਗਰੋਂ ਵੀ ਚੁੱਪ ਨਹੀਂ ਬੈਠਦੇ ਹਨ।’’ ਜ਼ਿਕਰਯੋਗ ਹੈ ਕਿ ਦਿਲਜੀਤ ਦੁਸਾਂਝ ਨੇ ਸ਼ਨਿਚਰਵਾਰ ਨੂੰ ਦਿੱਲੀ ’ਚ ਸਿੰਘੂ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਆਪਣੀ ਹਾਜ਼ਰੀ ਲਵਾਈ ਸੀ। ਉਸ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ। ‘ਕੇਂਦਰ ਸਰਕਾਰ ਨੂੰ ਇਕੋ ਬੇਨਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨੇ। ਇਥੇ ਹਰ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com