ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਉੱਤਰੀ ਭਾਰਤ ਵਿਚ ਕੌਮੀ ਪੱਧਰ ’ਤੇ ਢੋਆ-ਢੁਆਈ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਭਾਰਤ ਦੇ ਸੜਕ ਆਵਾਜਾਈ ਭਾਈਚਾਰੇ ਨੇ ਕਿਸਾਨ ਅੰਦੋਲਨ ਨੂੰ ਲਗਾਤਾਰ ਹਮਾਇਤ ਦਿੱਤੀ ਹੈ। ਆਲ ਇੰਡੀਆ ਟਰਾਂਸਪੋਰਟ ਕਾਂਗਰਸ ਦੇ ਕੌਮੀ ਪ੍ਰਧਾਨ ਕੁਲਤਾਰਨ ਅਟਵਾਲ ਨੇ ਕਿਹਾ ਕਿ ਕਿਸਾਨ ਆਪਣੇ ਜਾਇਜ਼ ਅਧਿਕਾਰਾਂ ਲਈ ਲੜ ਰਹੇ ਹਨ। ਭਾਰਤ ਦੇ ਸੜਕ ਆਵਾਜਾਈ ਸੈਕਟਰ ਦੀ ਤਰ੍ਹਾਂ ਖੇਤੀ ਸੈਕਟਰ ਦੇਸ਼ ਦੀ ਰੀੜ੍ਹ ਦੀ ਹੱਡੀ ਅਤੇ ਜੀਵਨ ਰੇਖਾ ਹੈ। ਕਿਸਾਨ ਸੱਚਮੁੱਚ ਹੀ ਦੇਸ਼ ਨੂੰ ਭੋਜਨ ਦੇਣ ਵਾਲੇ ਹਨ। ਪੇਂਡੂ ਪਰਿਵਾਰਾਂ ਵਿਚੋਂ 70 ਪ੍ਰਤੀਸ਼ਤ ਖੇਤੀਬਾੜੀ ’ਤੇ ਨਿਰਭਰ ਕਰਦੇ ਹਨ। ਪੂਰਾ ਉੱਤਰ ਭਾਰਤ ਪ੍ਰਭਾਵਿਤ ਹੋਇਆ ਹੈ ਤੇ ਹਜ਼ਾਰਾਂ ਟਰੱਕ ਖਾਣਾ, ਸਬਜ਼ੀਆਂ ਅਤੇ ਹੋਰ ਸਮਾਨ ਲੈ ਕੇ ਜਾਂਦੇ ਹਨ।
    ਚੰਡੀਗੜ੍ਹ - ਪੰਜਾਬ ਦੇ ਕਿਸਾਨਾਂ ਨੇ 26 ਅਤੇ 27 ਨਵੰਬਰ ਦੇ ਦਿੱਲੀ ਕੂਚ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਅੱਜ ਹਰਿਆਣਾ ਪੁਲੀਸ ਵੱਲੋਂ ਦੋਹਾਂ ਰਾਜਾਂ ਦੀ ਸਰਹੱਦ ’ਤੇ ਪੈਂਦੇ ਕੌਮੀ ਅਤੇ ਰਾਜਮਾਰਗਾਂ ’ਤੇ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਢਹਿ-ਢੇਰੀ ਕਰ ਦਿੱਤਾ। ਪੰਜਾਬ ਅਤੇ ਹਰਿਆਣਾ ਦੀ ਹੱਦ ’ਤੇ ਪੈਂਦੇ ਲਾਂਘਿਆਂ ਉਤੇ ਤਣਾਅ ਦਾ ਮਾਹੌਲ ਬਣਿਆ ਰਿਹਾ ਪਰ ਪੁਲੀਸ ਅਤੇ ਕਿਸਾਨਾਂ ਵੱਲੋਂ ਸੰਜਮ ਵਰਤਣ ਕਾਰਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਇਸ ਦੌਰਾਨ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੋਂ ਦਿੱਲੀ ਲਈ ਚੱਲੇ ਕਿਸਾਨਾਂ ਨੂੰ ਲੰਮੇ ਸਫਰ ਦੌਰਾਨ ਵੱਡੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਤੋਂ ਚੱਲੇ ਕਿਸਾਨਾਂ ਦੇ ਦਿੱਲੀ ਸਰਹੱਦ ਤੱਕ ਭਲਕੇ ਵੱਡੇ ਤੜਕੇ ਜਾਂ ਦਿਨ ਚ੍ਹੜਨ ਬਾਅਦ ਹੀ ਪਹੁੰਚਣ ਦੀ ਉਮੀਦ ਹੈ।ਕੇਂਦਰੀ ਗ੍ਰਹਿ ਮੰਤਾਰਲੇ ਵੱਲੋਂ ਜਿਸ ਤਰ੍ਹਾਂ ਦਿੱਲੀ ਸਰਹੱਦ ’ਤੇ ਪੁਲੀਸ ਅਤੇ ਨੀਮ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ, ਉਸ ਨੂੰ ਦੇਖਦਿਆਂ ਕਿਸਾਨਾਂ ਨੂੰ ਕੌਮੀ ਰਾਜਧਾਨੀ ਅੰਦਰ ਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੀ ਹਾਲਤ ਵਿੱਚ ਕੌਮੀ…
    ਚੰਡੀਗੜ੍ਹ - ਪੰਜਾਬ ਦੇ ਸੈਂਕੜੇ ਕਿਸਾਨ ਬੁੱਧਵਾਰ ਸਵੇਰੇ ਹਰਿਆਣਾ ਦੇ ਨਾਲ ਲੱਗਦੀ ਅੰਤਰਰਾਜੀ ਸਰਹੱਦ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨਾਂ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਚੱਲੋ ਦੇ ਸੱਦੇ ਤਹਿਤ ਰਾਜਧਾਨੀ ਜਾਣਾ ਹੈ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਦੀ ਭਾਜਪਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਰੋਕਣ ਲਈ ਸੀਆਰਪੀਸੀ ਦੀ ਧਾਰਾ 144 ਲਾਗੂ ਕੀਤੀ ਹੈ।ਪੁਲੀਸ ਨੇ ਰਾਜ ਵਿੱਚ ਤਕਰੀਬਨ 100 ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਪੁਲੀਸ ਅਨੁਸਾਰ 26 ਨਵੰਬਰ ਤੋਂ ‘ਦਿੱਲੀ ਚਲੋ’ ਅੰਦੋਲਨ ਦੇ ਹਿੱਸੇ ਵਜੋਂ ਪੰਜਾਬ ਤੋਂ ਤਕਰੀਬਨ 200000 ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ।
    1947-48 ਵਿਚ ਕਸ਼ਮੀਰ ਵਿਚ ਪਾਕਿਸਤਾਨ ਅਤੇ ਭਾਰਤ ਵਿਚਕਾਰ ਯੁੱਧ ਹੋਇਆ। ਇਸ ਦੇ ਨਾਲ-ਨਾਲ ਹੈਦਰਾਬਾਦ ਵਿਚ ਵੀ ਸਥਿਤੀ ਖਰਾਬ ਹੋ ਗਈ। ਫੌਜ ਨੂੰ ਦੁਸ਼ਮਨਾਂ ਦਾ ਮੁਕਾਬਲਾ ਕਰਨ ਲਈ ਸਰਕਾਰ ਤੋਂ 4600 ਜੀਪਾਂ ਖਰੀਦਣ ਦੀ ਮੰਗ ਕੀਤੀ ਗਈ। ਆਮ ਤੌਰ ਉੱਤੇ ਰੱਖਿਆ ਮੰਤਰਾਲਾ ਅਤੇ ਫੌਜ ਦੇ ਆਲਾ ਅਫਸਰ ਹੀ ਖਰੀਦਦਾਰੀ ਕਰਦੇ ਹਨ ਪ੍ਰੰਤੂ ਸਾਰੇ ਕਾਨੂੰਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਇਹ ਖ੍ਰੀਦਦਾਰੀ ਦੀ ਜ਼ਿੰਮੇਵਾਰੀ ਇੰਗਲੈਂਡ ਦੇ ਹਾਈ ਕਮਿਸ਼ਨਰ ਸ੍ਰੀ ਵੀ.ਕੇ. ਕ੍ਰਿਸ਼ਨਾ ਮੋਨਿਨ ਨੂੰ ਸੌਂਪੀ ਗਈ ਉਨਾਂ ਨੇ ਕਿਸੇ ਵੀ ਮਰਿਯਾਦਾ ਦੀ ਪ੍ਰਵਾਹ ਨਹੀਂ ਕੀਤੀ। ਨਰਮ ਸ਼ਰਤਾਂ ਉੱਤੇ ਇੱਕ ਛੋਟੀ ਕੰਪਨੀ ਨੂੰ (ਐਂਟੀ ਕੰਪਨੀ) 1500 ਜੀਪਾਂ ਦਾ ਹੁਕਮ ਦੇ ਦਿੱਤਾ ਅਤੇ 80 ਲੱਖ ਰੁਪੈ ਦੀ ਪੇਸ਼ਗੀ ਅਦਾਇਗੀ ਕਰ ਦਿੱਤੀ। ਕਾਫੀ ਸਮੇਂ ਬਾਅਦ ਕੰਪਨੀ ਨੇ 155 ਜੀਪਾਂ ਭੇਜ ਦਿੱਤੀਆਂ। ਜੀਪਾਂ ਵਸੂਲਣ ਸਮੇਂ ਕੋਈ ਚੈਕਿੰਗ ਨਹੀਂ ਕੀਤੀ। ਜੀਪਾਂ ਬਹੁਤ ਖਸਤਾ ਹਾਲਤ ਵਿਚ ਸਨ ਅਤੇ ਫੌਜ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪੰ. ਨਹਿਰੂ ਨੇ ਫੌਜ ਉ¤ਤੇ ਦਬਾਓ ਪਾਇਆ ਤੇ ਫੌਜ ਨੂੰ ਖਸਤਾ ਜੀਪਾਂ ਸਵੀਕਾਰ…
    ਓਟਾਵਾ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਅਤੇ ਦੁਨੀਆ ਭਰ 'ਚ ਵੱਸਦੇ ਭਾਰਤੀਆਂ ਨੂੰ ਦੀਵਾਲੀਆਂ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਸਬੰਧੀ ਟਰੂਡੋ ਨੇ ਸੰਦੇਸ਼ ਜਾਰੀ ਕੀਤਾ ਅਤੇ ਕਿਹਾ, ''ਦੀਵਾਲੀ ਸਾਨੂੰ ਯਾਦ ਦਿਵਾਉਂਦੀ ਹੈ ਕਿ ਸੱਚ, ਚਾਨਣ ਅਤੇ ਚੰਗਿਆਈ ਹਮੇਸ਼ਾ ਕਾਇਮ ਰਹੇਗੀ। ਇਸ ਆਸ਼ਾਵਾਦੀ ਸੰਦੇਸ਼ ਨੂੰ ਮਨਾਉਣ ਅਤੇ ਇਸ ਮਹੱਤਵਪੂਰਨ ਤਿਉਹਾਰ ਨੂੰ ਦਰਸਾਉਣ ਲਈ ਮੈਂ ਅੱਜ ਦੇਰ ਸ਼ਾਮ ਇਕ ਵਰਚੂਅਲ ਜਸ਼ਨ 'ਚ ਸ਼ਾਮਿਲ ਹੋਇਆ। ਦੀਵਾਲੀ ਦੀਆਂ ਵਧਾਈਆਂ ਸਭ ਨੂੰ!''
    ਮੁੰਬਈ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਮੁਲਕ ਗੰਭੀਰ ਮੰਦੀ (ਰੀਸੈਸ਼ਨ) ਦੇ ਦੌਰ ’ਚ ਦਾਖ਼ਲ ਹੋ ਗਿਆ ਹੈ ਅਤੇ ਜੁਲਾਈ ਤੋਂ ਸਤੰਬਰ ਦੇ ਵਕਫ਼ੇ ਦੌਰਾਨ ਜੀਡੀਪੀ ਦਾ ਘਟਣਾ ਇਸ ਦਾ ਸਬੂਤ ਹੈ। ਆਰਬੀਆਈ ਦੇ ਆਰਥਿਕ ਸਰਗਰਮੀ ਸੂਚਕ ਅੰਕ ਦੇ ਅੰਦਾਜ਼ੇ ਮੁਤਾਬਕ ਭਾਰਤ ਦੀ ਜੀਡੀਪੀ ਮੌਜੂਦਾ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ’ਚ ਨਕਾਰਾਤਮਕ ਸੀ ਅਤੇ ਜੀਡੀਪੀ 8.6 ਫ਼ੀਸਦੀ ਤੱਕ ਘਟੀ। ਰਿਪੋਰਟ ’ਚ ਕਿਹਾ ਗਿਆ,‘‘ਭਾਰਤ ਇਤਿਹਾਸ ’ਚ ਪਹਿਲੀ ਵਾਰ 2020-21 ਦੇ ਪਹਿਲੇ ਅੱਧ ’ਚ ਗੰਭੀਰ ਮੰਦੀ ਦਾ ਸ਼ਿਕਾਰ ਹੋ ਗਿਆ। ਵਿੱਤੀ ਵਰ੍ਹੇ ਦੀ ਲਗਾਤਾਰ ਦੂਜੀ ਤਿਮਾਹੀ ’ਚ ਜੀਡੀਪੀ ਦੇ ਹੋਰ ਡਿੱਗਣ ਦੇ ਆਸਾਰ ਬਣੇ।’’ ਵਿਕਾਸ ਦਰ ’ਚ ਵਾਧਾ ਕਾਰੋਬਾਰੀ ਗਤੀਵਿਧੀਆਂ ਦੇ ਹੌਲੀ-ਹੌਲੀ ਆਮ ਵਾਂਗ ਹੋਣ ਕਾਰਨ ਦਰਜ ਹੋ ਰਿਹਾ ਹੈ ਅਤੇ ਅਰਥਚਾਰੇ ’ਚ ਮੰਦੀ ਥੋੜ੍ਹੇ ਸਮੇਂ ਤੱਕ ਰਹਿਣ ਦੀ ਸੰਭਾਵਨਾ ਹੈ। ਰਿਪੋਰਟ ਮੁਤਾਬਕ ਕੋਵਿਡ-19 ਦੀ ਦੂਜੀ ਲਹਿਰ ਕਾਰਨ ਜਦੋਂ ਆਲਮੀ ਆਰਥਿਕਤਾ ’ਤੇ ਬੁਰਾ ਅਸਰ ਪੈ ਰਿਹਾ ਹੈ ਤਾਂ ਅਕਤੂਬਰ ਦੇ ਅੰਕੜੇ ਦਰਸਾਉਂਦੇ ਹਨ ਕਿ ਭਾਰਤੀ…
    ਨਵੀਂ ਦਿੱਲੀ - ਭਾਰਤ ’ਚ ਲੰਘੇ ਚੌਵੀ ਘੰਟਿਆਂ ਅੰਦਰ ਕੋਵਿਡ-19 ਦੇ 50,356 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕਰੋਨਾ ਦੇ ਕੁੱਲ ਮਾਮਲੇ ਵਧ ਕੇ 84,62,080 ਹੋ ਗਏ ਹਨ। ਇਨ੍ਹਾਂ ’ਚੋਂ 78 ਲੱਖ ਤੋਂ ਵੱਧ ਲੋਕਾਂ ਦੇ ਠੀਕ ਹੋਣ ਨਾਲ ਦੇਸ਼ ’ਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਦੀ ਦਰ 92.41 ਫੀਸਦ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਵੱਲੋਂ ਅੱਜ ਸਵੇਰੇ ਅੱਠ ਜਾਰੀ ਅੰਕੜਿਆਂ ਅਨੁਸਾਰ ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾ ਕਾਰਨ 577 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਦੇਸ਼ ’ਚ ਇਹ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 1,25,562 ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਦੇਸ਼ ’ਚ ਹੁਣ ਤੱਕ 78,19,886 ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਤੇ ਦੇਸ਼ ’ਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘੱਟ ਕੇ 1.48 ਫੀਸਦ ਹੋ ਗਈ ਹੈ। ਦੇਸ਼ ’ਚ ਕਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ 5,16,632 ਹੈ ਜੋ ਕਿ ਕੁੱਲ ਕੇਸਾਂ ਦਾ 6.11 ਫੀਸਦ ਹਿੱਸਾ ਹੈ।
    ਮੇਰਠ: ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਆਲ ਇੰਡੀਆ ਹਿੰਦੂ ਮਹਾਂਸਭਾ ਦੇ ਰਾਸ਼ਟਰੀ ਉਪ ਪ੍ਰਧਾਨ ਪੰਡਿਤ ਅਸ਼ੋਕ ਸ਼ਰਮਾ ਨੇ ਵਿਜੇ ਦਸ਼ਮੀ ‘ਤੇ ਹਥਿਆਰ ਦੀ ਪੂਜਾ ਕਰਨ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵਿਜੇ ਦਸ਼ਮੀ ਹੈ ਤੇ ਇਸ ਦਿਨ ਹਰ ਹਿੰਦੂ ਨੂੰ ਇੱਕ ਪ੍ਰਣ ਲੈਣਾ ਚਾਹੀਦਾ ਹੈ ਕਿ ਜੇ ਉਹ 100 ਰੁਪਏ ਕਮਾਉਂਦਾ ਹੈ, ਤਾਂ ਉਸ ਨੂੰ 20 ਰੁਪਏ ਦੇ ਹਥਿਆਰ ਖਰੀਦਣੇ ਚਾਹੀਦੇ ਹਨ।ਹਿੰਦੂ ਮਹਾਂ ਸਭਾ ਦੇ ਕੌਮੀ ਉਪ ਪ੍ਰਧਾਨ ਪੰਡਿਤ ਅਸ਼ੋਕ ਸ਼ਰਮਾ ਨੇ ਕਿਹਾ ਕਿ ਸਾਰੇ ਹਿੰਦੂ ਦੇਵੀ ਦੇਵਤਿਆਂ ਕੋਲ ਹਥਿਆਰ ਹਨ। ਅਜਿਹੀ ਸਥਿਤੀ ਵਿੱਚ, ਹਰ ਹਿੰਦੂ ਨੂੰ ਸਵੈ-ਰੱਖਿਆ ਲਈ ਇੱਕ ਹਥਿਆਰ ਰੱਖਣਾ ਚਾਹੀਦਾ ਹੈ। ਫਿਰ ਭਾਵੇਂ ਇਹ ਤ੍ਰਿਸ਼ੂਲ, ਗਦਾ, ਡੰਡੇ ਹੀ ਹੋਣ। ਹਿੰਦੂ ਮਹਾਂਸਭਾ ਨੇ ਇਸ ਮੌਕੇ ਆਪਣੇ ਵਰਕਰਾਂ ਨੂੰ ਹਥਿਆਰ ਵੰਡਣ ਦਾ ਚਿੰਨ੍ਹ ਸਨਮਾਨ ਵਜੋਂ ਦਿੱਤਾ। ਇਸ ਦੇ ਨਾਲ ਹੀ ਮਹਾਂਸਭਾ ਦੇ ਸੂਬਾ ਬੁਲਾਰੇ ਅਭਿਸ਼ੇਕ ਅਗਰਵਾਲ ਨੇ ਕਿਹਾ ਕਿ ਸੁਰੱਖਿਆ ਲਈ ਹਥਿਆਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧਰਮ ਗ੍ਰੰਥਾਂ ਦੀ ਰਾਖੀ ਲਈ ਹਥਿਆਰ ਉਠਾਉਣੇ ਜ਼ਰੂਰੀ…
    ਪਟਿਆਲਾ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਟਿਆਲਾ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦਾ ਰੁਖ਼ ਦਿੱਲੀ ਵੱਲ ਕਰਨ ਦੀ ਅਪੀਲ ਦੁਹਰਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੜਾਈ ਕੇਂਦਰ ਸਰਕਾਰ ਨਾਲ ਹੈ, ਜਿਸ ਕਰਕੇ ਕਿਸਾਨਾਂ ਨੂੰ ਪੰਜਾਬ ਦੀ ਥਾਂ ਆਪਣੇ ਸੰਘਰਸ਼ ਦਾ ਮੋੜਾ ਦਿੱਲੀ ਵੱਲ ਨੂੰ ਕੱਟਣ ਦੀ ਲੋੜ ਹੈ। ਊਨ੍ਹਾਂ ਕਿਹਾ ਕਿ ਪੰਜਾਬ ਦੇ ਇਸ ਸੰਘਰਸ਼ ਦਾ ਕੇਂਦਰ ਬਿੰਦੂ ਹੋਣ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਢਾਹ ਲੱਗ ਰਹੀ ਹੈ। ਕਿਸਾਨਾਂ ਨੇ ਭਾਵੇਂ ਮਾਲ ਗੱਡੀਆਂ ਲਈ ਰਾਹ ਛੱਡ ਦਿੱਤੇ ਹਨ, ਪਰ ਸਪਲਾਈ ਨਾ ਆਊਣ ਕਾਰਨ ਪੰਜਾਬ ਸਰਕਾਰ ਕੋਲ਼ ਸਿਰਫ਼ 26 ਅਕਤੂਬਰ ਤਕ ਦਾ ਹੀ ਕੋਲੇ ਦਾ ਭੰਡਾਰ ਬਚਿਆ ਹੈ। ਮੁੱਖ ਮੰਤਰੀ ਦਾ ਤਰਕ ਹੈ ਕਿ ਭਾਵੇਂ ਕੌਮੀ ਗਰਿੱਡ ਤੋਂ ਵੀ ਬਿਜਲੀ ਖਰੀਦਣ ਦਾ ਪ੍ਰਬੰਧ ਹੈ ਅਤੇ ਲੋੜ ਪੈਣ ’ਤੇ ਮਹਿੰਗੇ ਭਾਅ ਬਿਜਲੀ ਖਰੀਦੀ ਵੀ ਜਾ ਸਕਦੀ ਹੈ, ਪਰ ਬਿਜਲੀ ਦੀ ਖਰੀਦ ਸਬੰਧੀ ਕੇਂਦਰ ਤੋਂ ਮਿਲਦੇ ਫੰਡ…
    ਨਵੀਂ ਦਿੱਲੀ - ਤਿਊਹਾਰਾਂ ਦਾ ਸੀਜ਼ਨ ਸ਼ੁਰੂ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਹ ਸਮਾਂ ਲਾਪ੍ਰਵਾਹ ਹੋਣ ਦਾ ਨਹੀਂ ਹੈ ਕਿਉਂਕਿ ਵਾਇਰਸ ਹਾਲੇ ਵੀ ਆਸ-ਪਾਸ ਹੀ ਹੈ ਅਤੇ ਛੋਟੀ ਜਿਹੀ ਲਾਪ੍ਰਵਾਹੀ ਤਿਊਹਾਰਾਂ ਦਾ ਮਜ਼ਾ ਕਿਰਕਿਰਾ ਕਰ ਸਕਦੀ ਹੈ। ਕੋਵਿਡ-19 ਮਹਾਮਾਰੀ ਫੈਲਣ ਤੋਂ ਲੈ ਕੇ ਹੁਣ ਤੱਕ ਰਾਸ਼ਟਰ ਨੂੰ ਕੀਤੇ ਸੱਤਵੇਂ ਸੰਬੋਧਨ ਵਿੱਚ ਮੋਦੀ ਨੇ ਅਮਰੀਕਾ ਅਤੇ ਕਈ ਯੂਰੋਪੀਅਨ ਮੁਲਕਾਂ ਦੀ ਊਦਾਹਰਣ ਦਿੱਤੀ ਕਿ ਕਿਵੇਂ ਕੇਸਾਂ ਦੀ ਗਿਣਤੀ ਘਟਣ ਮਗਰੋਂ ਅਚਾਨਕ ਅਤੇ ਚਿੰਤਾਜਨਕ ਢੰਗ ਨਾਲ ਕੇਸਾਂ ਵਿੱਚ ਮੁੜ ਵਾਧਾ ਹੋਇਆ ਹੈ। ਊਨ੍ਹਾਂ ਨਾਗਰਿਕਾਂ ਨੂੰ ਇਲਾਜ ਜਾਂ ਵੈਕਸੀਨ ਆਊਣ ਤੱਕ ਕਿਸੇ ਤਰ੍ਹਾਂ ਦੀ ਢਿੱਲ ਵਰਤਣ ਵਿਰੁਧ ਚੌਕਸ ਕੀਤਾ। ਊਨ੍ਹਾਂ ਕਿਹਾ ਕਿ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਕਿ ਕਿਵੇਂ ਲੋਕਾਂ ਨੇ ਮਾਸਕ ਪਹਿਨਣ ਸਬੰਧੀ ਇਹਤਿਆਤ ਵਰਤਣੀ ਬੰਦ ਕਰ ਦਿੱਤੀ ਹੈ ਅਤੇ ਲਾਪ੍ਰਵਾਹੀ ਵਧ ਗਈ ਹੈ। ਊਨ੍ਹਾਂ ਕਿਹਾ ਕਿ ਆਪਣੇ-ਆਪ ਨੂੰ, ਆਪਣੇ ਪਰਿਵਾਰਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com