ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨਾਲ ਹੋਏ ਘਾਤਕ ਟਕਰਾਅ ਬਾਅਦ 'ਲਾਪਤਾ' ਹੋਏ ਦੋ ਅਫਸਰਾਂ ਸਮੇਤ ਦਸ ਫ਼ੌਜੀਆਂ ਨੂੰ ਵੀਰਵਾਰ ਦੇਰ ਸ਼ਾਮ ਦੋਵਾਂ ਮੁਲਕਾਂ ਦੇ ਮੇਜਰ ਜਨਰਲ ਪੱਧਰ ਦੀ ਬੈਠਕ ਤੋਂ ਬਾਅਦ ਚੀਨ ਨੇ ਰਿਹਾਅ ਕਰ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਸਾਡੇ ਉਹ ਦਸ ਜਵਾਨ ਵਾਪਸ ਆ ਗਏ ਸਨ, ਜੋ ਲਾਪਤਾ ਹੋ ਗਏ ਸਨ ਜਾਂ ਚੀਨ ਨੇ ਹਿਰਾਸਤ ਵਿੱਚ ਲੈ ਲਏ ਸਨ ਜਾਂ ਗਲਵਾਨ ਵੈਲੀ ਵਿੱਚ ਦੁਸ਼ਮਣ ਦੇ ਇਲਾਕੇ ਵਿੱਚ ਸਨ। ਲੱਦਾਖ ਦੀ ਗਲਵਾਨ ਵੈਲੀ ਵਿਖੇ ਸੋਮਵਾਰ ਦੀ ਰਾਤ ਨੂੰ ਹੋਏ ਭਿਆਨਕ ਟਕਰਾਅ ਵਿਚ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ ਤੇ ਕਰੀਬ 76 ਫ਼ੌਜੀ ਜ਼ਖਮੀ ਹੋਏ ਹਨ। ਜ਼ਖਮੀਆਂ ਵਿਚ 18 ਦੀ ਹਾਲਤ ਗੰਭੀਰ ਹੈ ਜਦਕਿ 58 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਚੀਨੀ ਫੌਜੀਆਂ ਦੇ ਮਾਰੇ ਜਾਣ ਦੀਆਂ ਰਿਪੋਰਟਾਂ ਹਨ ਪਰ ਇਨ੍ਹਾਂ ਦੀ ਗਿਣਤੀ ਨਹੀਂ ਦੱਸੀ ਗਈ। ਦੁਸ਼ਮਣ ਨਾਲ ਝੜਪ ਤੋਂ ਬਾਅਦ ਭਾਰਤੀ ਫੌਜ ਨੇ ਆਪਣੇ ਜਵਾਨਾਂ ਦੀ ਗਿਣਤੀ ਕੀਤੀ ਸੀ ਤੇ ਕੁੱਝ ਲਾਪਤਾ ਸਨ। ਹਾਲੇ…
  ਚੰਡੀਗੜ੍ਹ - ਭਾਰਤ-ਚੀਨ ਦੀ ਲੱਦਾਖ ਸਰਹੱਦ ’ਤੇ ਗਲਵਾਨ ਘਾਟੀ ਵਿੱਚ ਸੋਮਵਾਰ ਦੀ ਰਾਤ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ। ਸ਼ਹੀਦਾਂ ਵਿੱਚ ਚੀਮਾ ਮੰਡੀ ਨੇੜਲੇ ਪਿੰਡ ਤੋਲਾਵਾਲ ਦਾ ਗੁਰਵਿੰਦਰ ਸਿੰਘ, ਪਟਿਆਲਾ ਨੇੜਲੇ ਪਿੰਡ ਸੀਲ ਦਾ ਮਨਦੀਪ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਜਰਾਜ ਦਾ ਸਤਨਾਮ ਸਿੰਘ ਅਤੇ ਜ਼ਿਲਾ ਮਾਨਸਾ ਦੇ ਪਿੰਡ ਬੀਰੇਵਾਲ ਡੋਗਰਾ ਦਾ ਗੁਰਤੇਜ ਸਿੰਘ ਸ਼ਾਮਲ ਹਨ। ਜਵਾਨਾਂ ਦੇ ਸ਼ਹੀਦ ਹੋਣ ਸਬੰਧੀ ਸੂਚਨਾ ਅੱਜ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ, ਜਿਸ ਮਗਰੋਂ ਪਿੰਡਾਂ ਵਿੱਚ ਮਾਤਮ ਛਾ ਗਿਆ। ਸ਼ਹੀਦਾਂ ਦੀਆਂ ਦੇਹਾਂ ਅਜੇ ਤੱਕ ਜੱਦੀ ਪਿੰਡਾਂ ਵਿੱਚ ਨਹੀਂ ਪਹੁੰਚਾਈਆਂ ਗਈਆਂ ਹਨ।ਪਿੰਡ ਤੋਲਾਵਾਲ ਦੇ ਜਵਾਨ ਗੁਰਵਿੰਦਰ ਸਿੰਘ ਦੇ ਚੀਨ ਦੇ ਸੈਨਿਕਾਂ ਨਾਲ ਹੋਈ ਝੜਪ ਦੌਰਾਨ ਸ਼ਹੀਦ ਹੋਣ ਦੀ ਸੂਚਨਾ ਅੱਜ ਸਵੇਰ ਉਸ ਦੇ ਪਰਿਵਾਰ ਨੂੰ ਫੌਜੀ ਅਧਿਕਾਰੀਆਂ ਵਲੋਂ ਦਿੱਤੀ ਗਈ। ਇਸ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਿੰਡ ਦੇ ਕਿਸਾਨ ਲਾਭ ਸਿੰਘ ਦਾ 22 ਵਰ੍ਹਿਆਂ…
  ਨਵੀਂ ਦਿੱਲੀ - ਇਕੋ ਦਿਨ ਵਿਚ ਭਾਰਤ ਵਿਚ ਕੋਵਿਡ -19 ਨਾਲ 2,003 ਮੌਤਾਂ ਤੋਂ ਬਾਅਦ ਭਾਰਤ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 11,903 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 10,974 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 3,54,065 ਤੱਕ ਪੁੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 1,55,227 ਲੋਕ ਅਜੇ ਵੀ ਇਲਾਜ ਅਧੀਨ ਹਨ ਅਤੇ ਹੁਣ ਤੱਕ 1,86,934 ਵਿਅਕਤੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
  ਜਲੰਧਰ : ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਕਾਰਨ ਦੋ ਹੋਰ ਲੋਕਾਂ ਦੀ ਜਾਨ ਚਲੀ ਗਈ। ਤਰਨਤਾਰਨ ਦੀ ਨਗਰ ਪੰਚਾਇਤ ਭਿੱਖੀਵਿੰਡ ਦੇ ਸਾਬਕਾ ਇੰਸਪੈਕਟਰ 70 ਸਾਲਾ ਵੀਰ ਸਿੰਘ ਨੇ ਇਕ ਨਿੱਜੀ ਹਸਪਤਾਲ 'ਚ ਦਮ ਤੋੜ ਦਿੱਤਾ। ਇਸ ਹਸਪਤਾਲ ਦਾ ਇਕ ਮੁਲਾਜ਼ਮ ਚਾਰ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਹਸਪਤਾਲ ਨੂੰ ਸੀਲ ਕਰ ਦਿੱਤਾ ਗਿਆ ਹੈ। ਉੱਥੇ ਲੁਧਿਆਣਾ ਦੇ ਪਿੰਡ ਮੰਸੂਰਾ ਦੇ 72 ਸਾਲਾ ਬਜ਼ੁਰਗ ਦੀ ਵੀ ਮੌਤ ਹੋ ਗਈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਬਜ਼ੁਰਗ ਸ਼ੂਗਰ, ਦਿਲ ਦੀ ਬਿਮਾਰੀ ਤੇ ਨਿਮੋਨੀਆ ਤੋਂ ਪੀੜਤ ਸੀ। ਉਸ ਨੂੰ 14 ਜੂਨ ਨੂੰ ਦਾਖ਼ਲ ਕਰਵਾਇਆ ਗਿਆ ਸੀ। ਸੋਮਵਾਰ ਸਵੇਰੇ ਉਸ ਨੇ ਦਮ ਤੋੜ ਦਿੱਤਾ। ਪੰਜਾਬ 'ਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 76 ਹੋ ਗਈ ਹੈ।ਉੱਥੇ ਪੰਜਾਬ 'ਚ ਸੋਮਵਾਰ ਨੂੰ 127 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ। ਇਨ੍ਹਾਂ ਤੋਂ ਇਲਾਵਾ ਬੀਐੱਸਐੱਫ ਦੀ 32ਵੀਂ ਬਟਾਲੀਅਨ ਦੇ 16 ਜਵਾਨ ਵੀ ਪਾਜ਼ੇਟਿਵ ਪਾਏ ਗਏ ਹਨ। ਇਹ ਅਹਿਮਦਾਬਾਦ ਤੋਂ ਕੁਝ ਦਿਨ ਪਹਿਲਾਂ ਹੀ ਇੱਥੇ ਪਰਤੇ…
  ਚੰਡੀਗੜ੍ਹ - ਪੰਜਾਬ ’ਚ ਲੰਘੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨੇ ਤਿੰਨ ਵਿਅਕਤੀਆਂ ਦੀ ਜਾਨ ਲੈ ਲਈ। ਸਿਹਤ ਵਿਭਾਗ ਨੇ ਅੰਮ੍ਰਿਤਸਰ ’ਚ ਦੋ ਮੌਤਾਂ ਹੋਣ ਦੀ ਜਦੋਂਕਿ ਸੂਤਰਾਂ ਨੇ ਸੰਗਰੂਰ ਜ਼ਿਲ੍ਹੇ ’ਚ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਤਿੰਨ ਮੌਤਾਂ ਨਾਲ ਕੁੱਲ ਮੌਤਾਂ ਦੀ ਗਿਣਤੀ 66 ਤੱਕ ਪਹੁੰਚ ਗਈ ਹੈ। ਪੰਜਾਬ ’ਚ ਹੁਣ ਤੱਕ 2,327 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਅਤੇ 45 ਵਿਅਕਤੀ ਅੱਜ ਹੀ ਸਿਹਤਯਾਬ ਹੋਏ ਹਨ।ਸਿਹਤ ਵਿਭਾਗ ਨੇ ਸੂਬੇ ’ਚ ਲੰਘੇ 24 ਘੰਟਿਆਂ ਦੌਰਾਨ 77 ਸੱਜਰੇ ਕੇਸਾਂ ਦੀ ਪੁਸ਼ਟੀ ਵੀ ਕੀਤੀ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਲੁਧਿਆਣਾ ’ਚ 26, ਮੁਹਾਲੀ ’ਚ 11, ਅੰਮ੍ਰਿਤਸਰ ’ਚ 9, ਨਵਾਂ ਸ਼ਹਿਰ ਅਤੇ ਜਲੰਧਰ ’ਚ 5-5, ਪਠਾਨਕੋਟ ’ਚ 6, ਤਰਨ ਤਾਰਨ ਤੇ ਸੰਗਰੂਰ ਵਿੱਚ 4-4, ਬਰਨਾਲਾ ’ਚ 2, ਪਟਿਆਲਾ, ਕਪੂਰਥਲਾ, ਰੋਪੜ, ਫਤਿਹਗੜ੍ਹ ਸਾਹਿਬ ਤੇ ਫਿਰੋਜ਼ਪੁਰ ਜ਼ਿਲ੍ਹਿਆਂ ’ਚ 1-1 ਕੇਸ ਸਾਹਮਣੇ ਆਇਆ ਹੈ। ਜਿਨ੍ਹਾਂ 11 ਜ਼ਿਲ੍ਹਿਆਂ ’ਚ ਸਭ ਤੋਂ ਜ਼ਿਆਦਾ ਮਾਮਲੇ ਹਨ ਉਨ੍ਹਾਂ ’ਚ ਅੰਮ੍ਰਿਤਸਰ ’ਚ 601, ਜਲੰਧਰ ’ਚ…
  ਸੀਤਾਮੜੀ - ਭਾਰਤ-ਨੇਪਾਲ ਦਰਮਿਆਨ ਚੱਲ ਰਹੇ ਤਣਾਅ ਵਿਚਕਾਰ ਸ਼ੁੱਕਰਵਾਰ ਸਵੇਰੇ ਬਿਹਾਰ ਦੀ ਸਰਹੱਦ 'ਤੇ ਨੇਪਾਲ ਪੁਲਿਸ ਵੱਲੋਂ ਭਾਰਤੀ ਕਿਸਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਵਿੱਚ ਇੱਕ ਭਾਰਤੀ ਦੀ ਮੌਤ ਹੋ ਗਈ ਹੈ, ਜਦਕਿ ਕੁਝ ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਭਾਰਤ-ਨੇਪਾਲ ਸਰਹੱਦ 'ਤੇ ਤਣਾਅ ਵਧਿਆ ਹੈ। ਦੋਵਾਂ ਪਾਸਿਆਂ ਤੋਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਫਿਲਹਾਲ ਗੋਲੀਬਾਰੀ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਦੱਸ ਦੇਈਏ ਕਿ ਭਾਰਤ-ਨੇਪਾਲ ਸਰਹੱਦ ਨੂੰ ਫਿਲਹਾਲ ਸੀਲ ਕੀਤਾ ਹੋਇਆ ਹੈ। ਦੋਵਾਂ ਦੇਸ਼ਾਂ ਦਰਮਿਆਨ ਆਵਾਜਾਈ ਪੂਰੀ ਤਰ੍ਹਾਂ ਨਾਲ ਬੰਦ ਹੈ। ਇਸ ਦੌਰਾਨ ਬਿਹਾਰ ਦੇ ਸੀਤਾਮਾੜੀ ਜ਼ਿਲ੍ਹੇ ਦਾ ਵਸਨੀਕ ਲਾਗਨ ਰਾਏ ਆਪਣੇ ਲੜਕੇ ਨਾਲ ਰਿਸ਼ਤੇਦਾਰ ਨੂੰ ਮਿਲਣ ਸਰਹੱਦ 'ਤੇ ਗਿਆ ਸੀ। ਨੇਪਾਲ ਪੁਲਿਸ ਉਨ੍ਹਾਂ ਨੂੰ ਸਰਹੱਦ ਤੋਂ ਭਜਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਜਦੋਂ ਪਿਓ-ਬੇਟੇ ਨੇ ਥੋੜ੍ਹੀ ਦੇਰੀ ਦੀ ਮਹੌਲਤ ਮੰਗੀ ਤਾਂ ਏਪੀਐਫ (ਨੇਪਾਲ ਆਰਮਡ ਗਾਰਡੀਅਨ ਫੋਰਸ) ਨੇ ਉਸ ਦੇ ਲੜਕੇ 'ਤੇ ਲਾਠੀ ਚਲਾ ਦਿੱਤੀ। ਇਸ ਤੋਂ ਬਾਅਦ ਲਗਾਨ ਰਾਏ…
  ਰਤਲਾਮ - ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਕਰੋਨਾ ਠੀਕ ਕਰਨ ਦਾ ਦਾਅਵਾ ਕਰਨ ਵਾਲਾ ਅਖੌਤੀ ਬਾਬਾ ਆਖਰ ਆਪ ਕਰੋਨਾ ਨਾਲ ਮਰ ਗਿਆ। ਹੁਣ ਸ਼ਾਮਤ ਉਨ੍ਹਾਂ ਦੀ ਆ ਗਈ ਜੋ ਉਸ ਕੋਲ ਇਲਾਜ ਲਈ ਗਏ ਸਨ ਤੇ ਉਨ੍ਹਾਂ ‘ਭਗਤਾਂ’ ਦਾ ਕਰੋਨਾ ਟੈਸਟ ਕਰਵਾਇਆ ਜਾ ਰਿਹਾ ਹੈ। ਸੀਐੱਚਐੱਮਓ ਰਤਲਾਮ ਡਾ. ਪ੍ਰਭਾਕਰ ਨਾਨਾਵਰੇ ਨੇ ਕਿਹਾ ਕਿ ਹੁਣ ਤੱਕ ਮ੍ਰਿਤਕ ਬਾਬੇ ਦੇ ਸੰਪਰਕ ਵਿੱਚ ਆਏ 7 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿੱਚ ਗਰਭਵਤੀ ਔਰਤ ਵੀ ਸ਼ਾਮਲ ਹੈ। ਇਸ ਅਖੌਤੀ ਬਾਬੇ ਨੇ ਲੋਕਾਂ ਦੇ ਕਰੋਨਾ ਦਾ ਅਜੀਬ ਢੰਗ ਨਾਲ ਇਲਾਜ ਕਰਨ ਦਾ ਦਾਅਵਾ ਕੀਤਾ ਸੀ ਉਹ ਆਪਣੇ ਕੋਲ ਆਏ ‘ਭਗਤਾਂ’ ਦੇ ਹੱਥਾਂ ਨੂੰ ਚੁੰਮ ਕੇ ਕਰੋਨਾ ਨੂੰ ਠੀਕ ਕਰਨ ਦਾ ਦਾਅਵਾ ਕੀਤਾ। ਇਸ ਤੋਂ ਇਲਾਵਾ ਉਹ ਪਾਣੀ ਵਿਚ ਮੰਤਰ ਮਾਰ ਕੇ ਲੋਕਾਂ ਨੂੰ ਠੀਕ ਕਰਨ ਦਾ ਦਾਅਵਾ ਕਰਦਾ ਸੀ। ਇਸ ਅਖੌਤੀ ਬਾਬੇ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਤੇ ਉਹ ਉਨ੍ਹਾਂ ਲੋਕਾਂ ਦੀ ਭਾਲ ਵਿੱਚ ਹੈ…
  ਚੰਡੀਗੜ੍ਹ -ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 82 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2887 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਅੰਮ੍ਰਿਤਸਰ, ਜਲੰਧਰ ਅਤੇ ਸੰਗਰੂਰ ਤੋਂ ਇੱਕ-ਇੱਕ ਮੌਤ ਸਾਹਮਣੇ ਆਈ ਹੈ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 59 ਹੋ ਗਈ ਹੈ।ਵੀਰਵਾਰ ਨੂੰ 82 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 14, ਜਲੰਧਰ ਤੋਂ 4 , ਲੁਧਿਆਣਾ 18, ਪਠਾਨਕੋਟ 19, ਮੁਹਾਲੀ 4, ਸੰਗਰੂਰ 10, ਪਟਿਆਲਾ 6, ਨਵਾਂ ਸ਼ਹਿਰ ਅਤੇ ਮੋਗਾ ਤੋਂ ਦੋ- ਦੋ ਕੇਸ, ਗੁਰਦਾਸਪੁਰ, ਮੁਰਤਸਰ ਅਤੇ ਬਠਿੰਡਾ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ।ਕੁੱਲ੍ਹ 27 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ 9, ਹੁਸ਼ਿਆਰਪੁਰ 1, ਪਠਾਨਕੋਟ 6, ਫਰੀਦਕੋਟ 5, ਮੁਕਤਸਰ 4 ਅਤੇ ਮੋਗਾ ਤੋਂ ਦੋ ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 154498 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।…
  ਨਵੀਂ ਦਿੱਲੀ - ਭਾਰਤ ਉਨ੍ਹਾਂ 15 ਦੇਸ਼ਾਂ 'ਚ ਸ਼ੁਮਾਰ ਹੈ, ਜਿੱਥੇ ਤਾਲਾਬੰਦੀ 'ਚ ਢਿੱਲ ਦੇਣ ਨਾਲ ਕੋਰੋਨਾ ਦੇ ਮਾਮਲੇ ਵਧਣ ਦਾ ਖ਼ਤਰਾ ਹੈ | ਇਹ ਦਾਅਵਾ ਅੰਤਰਰਾਸ਼ਟਰੀ ਖੋਜ ਕੰਪਨੀ 'ਨੋਮੁਰਾ' ਨੇ ਆਪਣੀ ਹਾਲੀਆ ਰਿਪੋਰਟ 'ਚ ਕੀਤਾ ਹੈ | ਨੋਮੁਰਾ ਨੇ ਆਪਣੀ ਇਸ ਖੋਜ 'ਚ ਕੁੱਲ 45 ਅਰਥਵਿਵਸਥਾਵਾਂ ਨੂੰ ਸ਼ਾਮਿਲ ਕੀਤਾ ਹੈ | ਰਿਪੋਰਟ ਮੁਤਾਬਿਕ ਇਨ੍ਹਾਂ ਦੇਸ਼ਾਂ ਨੂੰ 3 ਵਰਗਾਂ 'ਚ ਵੰਡਿਆ ਗਿਆ ਹੈ | ਪਹਿਲੇ ਵਰਗ 'ਚ ਕੁੱਲ 17 ਦੇਸ਼ ਅਜਿਹੇ ਹਨ, ਜਿਨ੍ਹਾਂ 'ਚ ਵਾਇਰਸ ਮੁੜ ਆਉਣ ਦੇ ਕੋੋਈ ਸੰਕੇਤ ਨਹ ੀਂ ਹਨ | ਇਨ੍ਹਾਂ ਦੇਸ਼ਾਂ ਨੂੰ 'ਆਨਲਾਕ' ਵਰਗ ਵਿਚ ਰੱਖਿਆ ਗਿਆ ਹੈ | ਇਸ ਵਰਗ 'ਚ ਆਸਟ੍ਰੇਲੀਆ, ਫ਼ਰਾਂਸ, ਇਟਲੀ , ਆਸਟਰੀਆ, ਜਾਪਾਨ, ਨਾਰਵੇ, ਸਪੇਨ, ਥਾਈਲੈਂਡ, ਗਰੀਸ, ਰੋਮਾਨੀਆ ਤੇ ਦੱਖਣੀ ਕੋਰੀਆ ਜਿਹੇ ਦੇਸ਼ ਸ਼ਾਮਿਲ ਹਨ | ਰਿਪੋਰਟ 'ਚ ਇਸ ਵਰਗ ਨੂੰ ਹਰੇ ਰੰਗ ਨਾਲ ਸੁਰੱਖਿਅਤ ਕਰਾਰ ਦਿੱਤਾ ਗਿਆ | ਨੋਮੁਰਾ ਨੇ ਅਗਲੇ ਵਰਗ 'ਚ 13 ਦੇਸ਼ਾਂ ਨੂੰ ਸ਼ਾਮਿਲ ਕੀਤਾ ਹੈ | ਇਨ੍ਹਾਂ ਨੂੰ ਚਿਤਾਵਨੀ ਵਾਲੇ ਦੇਸ਼ਾਂ 'ਚ ਸ਼ਾਮਿਲ ਕੀਤਾ ਗਿਆ…
  ਨਵੀਂ ਦਿੱਲੀ- ਭਾਰਤ ਵਿੱਚ ਬੀਤੇ 24ਵੀ ਘੰਟਿਆਂ ਵਿੱਚ ਰਿਕਾਰਡ 9,851 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦੀ ਕੁਲ ਗਿਣਤੀ 2,26,770 ਹੋ ਗਈ ਹੈ। ਬੀਤੇ ਇਕ ਦਿਨ ਵਿੱਚ 273 ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਮੌਤਾਂ ਦੀ ਕੁਲ ਗਿਣਤੀ 6348 ਹੋ ਗਈ ਹੈ। ਮੁਲਕ ਵਿੱਚ 1,10,960 ਐਕਟਿਵ ਕੇਸ ਹਨ ਜਦੋਂ ਕਿ 1,09461 ਠੀਕ ਹੋ ਚੁੱਕੇ ਹਨ ਅਤੇ ਇਕ ਵਿਅਕਤੀ ਮੁਲਕ ਤੋਂ ਬਾਹਰ ਜਾ ਚੁੱਕਾ ਹੈ। ਸਿਹਤ ਮੰਤਰਾਲੇ ਅਨੁਸਾਰ ਹੁਣ ਤਕ 48.27 ਫੀਸਦੀ ਲੋਕ ਠੀਕ ਹੋ ਚੁੱਕੇ ਹਨ। ਬੀਤੇ ਚੌਵੀ ਘੰਟਿਆਂ ਵਿੱਚ ਹੋਈਆਂ 273 ਮੌਤਾਂ ਵਿੱਚ 123 ਮਹਾਰਾਸ਼ਟਰ, 44 ਦਿੱਲੀ, 33 ਗੁਜਰਾਤ, 16 ਉੱਤਰ ਪ੍ਰਦੇਸ਼ , 12 ਤਾਮਿਲਨਾਡੂ, 10 ਪੱਛਮੀ ਬੰਗਾਲ, ਤੇਲੰਗਾਨਾ ਅਤੇ ਮੱਧਪ੍ਰਦੇਸ਼ ਵਿੱਚ ਛੇ-ਛੇ; ਕਰਨਾਟਕ, ਬਿਹਾਰ ਅਤੇ ਰਾਜਸਥਾਨ ਵਿੱਚ ਚਾਰ-ਚਾਰ, ਆਂਧਰਾ ਪ੍ਰਦੇਸ਼ ਅਤੇ ਕੇਰਲਾ ਵਿੱਚ ਤਿੰਨ-ਤਿੰਨ ਅਤੇ ਉਤਰਾਖੰਡ ਵਿੱਚ ਦੋ ਅਤੇ ਜੰਮੂ ਕਸ਼ਮੀਰ, ਹਰਿਆਣਾ ਅਤੇ ਝਾਰਖੰਡ ਦਾ ਇਕ- ਇਕ ਵਿਅਕਤੀ ਸ਼ਾਮਲ ਹੈ। ਪੰਜਾਬ ਵਿੱਚ ਹੁਣ ਤਕ 47 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com