ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਪੂਰਥਲਾ - ਥਾਣਾ ਸੁਭਾਨਪੁਰ ਦੇ ਤਹਿਤ ਪਿੰਡ ਲੱਖਣ ਕੇ ਪੱਡਾ 'ਚ ਇਕ ਕਬੱਡੀ ਖਿਡਾਰੀ ਦੀ ਕਥਿਤ ਪੁਲਸ ਕਰਮਚਾਰੀ ਵੱਲੋਂ ਗੋਲੀ ਮਾਰਕੇ ਦੇ ਹੱਤਿਆ ਕਰ ਦਿੱਤੀ ਗਈ ਅਤੇ ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ।ਮ੍ਰਿਤਕ ਦੀ ਪਛਾਣ ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦੇ ਰੂਪ 'ਚ ਹੋਈ ਹੈ। ਇਸ ਮਾਮਲੇ 'ਚ ਥਾਣਾ ਸੁਭਾਨਪੁਰ ਪੁਲਸ ਵੱਲੋਂ ਪੁਲਸ ਮੁਲਾਜ਼ਮ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਵਾਸੀ ਸੁਭਾਨਪੁਰ ਅਤੇ ਮੰਗੂ ਪੁੱਤਰ ਜਸਵਿੰਦਰ ਸਿੰਘ ਵਾਸੀ ਲੱਖਣ ਕੇ ਪੱਡਾ ਥਾਣਾ ਸੁਭਾਨਪੁਰ ਜ਼ਿਲਾ ਕਪੂਰਥਲਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਦੇ ਦੋਸਤ ਪ੍ਰਦੀਪ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਅਰਵਿੰਦਰਜੀਤ ਸਿੰਘ ਆਪਣੇ ਹੋਰਨਾਂ ਸਾਥੀਆਂ ਨਾਲ ਗੱਡੀ 'ਚ ਸਵਾਰ ਹੋ ਕੇ ਲੱਖਣ ਕੇ ਪੱਡਾ ਪਿੰਡ ਵੱਲ ਆ ਰਹੇ ਸਨ ਤਾਂ ਉਨ੍ਹਾਂ ਨੂੰ ਸੜਕ ਦੇ ਕਿਨਾਰੇ ਇਕ ਗੱਡੀ ਖੜ੍ਹੀ ਦਿਖਾਈ ਦਿੱਤੀ ਅਤੇ ਗੱਡੀ ਦੇ ਪਿਛਲੇ ਸ਼ੀਸ਼ੇ 'ਤੇ ਪਰਦੇ ਲੱਗੇ ਹੋਏ ਸਨ। ਜਦ ਅਸੀਂ ਉਨ੍ਹਾਂ ਦੀ ਗੱਡੀ ਨੇੜੇ ਗੱਡੀ…
    ਚੰਡੀਗੜ੍ਹ - ਪੰਜਾਬੀ ਲੋਕ-ਸਾਹਿਤ ਅਤੇ ਲੋਕਧਾਰਾ ਦੇ ਨਾਮਵਰ ਵਿਦਵਾਨ ਸੁਖਦੇਵ ਮਾਦਪੁਰੀ ਵਿਛੋੜਾ ਦੇ ਗਏ ਹਨ। ਉਹ 84 ਸਾਲ ਦੇ ਸਨ। ਉਨ੍ਹਾਂ ਨੂੰ ਦਿਮਾਗ ਦੀ ਨਾੜੀ ਫਟਣ ਕਾਰਨ ਖੰਨਾ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਬਾਅਦ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਪਿੰਡ ਮਾਦਪੁਰ ’ਚ ਸਸਕਾਰ ਕਰ ਦਿੱਤਾ ਗਿਆ।1935 ਵਿੱਚ ਜਨਮੇ ਸੁਖਦੇਵ ਮਾਦਪੁਰੀ ਨੇ ਪੰਜਾਬੀ ਲੋਕ-ਗੀਤਾਂ, ਲੋਕ ਕਹਾਣੀਆਂ, ਲੋਕ ਬੁਝਾਰਤਾਂ, ਲੋਕ ਸਿਆਣਪਾਂ ਅਤੇ ਪੰਜਾਬ ਦੀਆਂ ਲੋਕ ਖੇਡਾਂ ਬਾਰੇ ਤਿੰਨ ਦਰਜਨ ਦੇ ਕਰੀਬ ਪੁਸਤਕਾਂ ਲਿਖੀਆਂ ਤੇ ਸੰਪਾਦਿਤ ਕੀਤੀਆਂ ਹਨ। ਪੰਜਾਬੀ ਲੋਕ ਸਾਹਿਤ, ਲੋਕਧਾਰਾ ਤੇ ਲੋਕ ਵਿਰਸੇ ਬਾਰੇ ਉਨ੍ਹਾਂ ਦਾ ਕੰਮ ਇੱਕ ਸੰਸਥਾ ਜਿੰਨਾ ਹੈ। ਪੰਜਾਬੀ ਸੱਭਿਆਚਾਰ ਬਾਰੇ ਮਾਦਪੁਰੀ ਦੀਆਂ ਖੋਜ ਪੁਸਤਕਾਂ ਨੂੰ ਉੱਚ ਅਕਾਦਮਿਕ ਅਦਾਰਿਆਂ ਵਿੱਚ ਮਾਨਤਾ ਮਿਲੀ ਹੋਈ ਹੈ। ਲੇਖਕ ਵਜੋਂ ਉਨ੍ਹਾਂ ਦਾ ਸਫ਼ਰ ਲੋਕ ਗੀਤ ਸੰਗ੍ਰਹਿ ‘ਗਾਉਂਦਾ ਪੰਜਾਬ’ ਦੇ ਸੰਪਾਦਨ ਨਾਲ 1959 ਵਿੱਚ ਸ਼ੁਰੂ ਹੋਇਆ। ਮੌਲਿਕ ਲੇਖਕ ਵਜੋਂ ਉਨ੍ਹਾਂ ਦੀ ਪਹਿਲੀ ਰਚਨਾ ਨਾਟਕ ‘ਪਰਾਇਆ ਧਨ’ (1962) ਹੈ। ਉਨ੍ਹਾਂ ਜੀਵਨੀ, ਬਾਲ ਸਾਹਿਤ ਅਤੇ…
    ਚੰਡੀਗੜ੍ਹ - ਜੇਲ੍ਹ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਤਿੰਨ ਹਫ਼ਤਿਆਂ ਦੀ ਪੈਰੋਲ ਲਈ ਪਾਈ ਅਰਜ਼ੀ ਖਾਰਜ ਕਰ ਦਿੱਤੀ ਹੈ। ਅਖੌਤੀ ਸਾਧ ਨੇ ਅਰਜ਼ੀ ਵਿੱਚ ਆਪਣੀ ਮਾਂ ਨਸੀਬ ਕੌਰ (85) ਦੀ ਨਾਸਾਜ਼ ਸਿਹਤ ਦਾ ਹਵਾਲਾ ਦਿੰਦਿਆਂ ਤਿਮਾਰਦਾਰੀ ਕਰਨ ਲਈ ਪੈਰੋਲ ਮੰਗੀ ਸੀ। ਨਸੀਬ ਕੌਰ ਦਿਲ ਦੇ ਰੋਗ ਤੋਂ ਪੀੜਤ ਹੈ। ਰਾਮ ਰਹੀਮ ਡੇਰੇ ਦੀਆਂ ਦੋ ਸਾਧਵੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵੀਹ ਸਾਲ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜੇਲ੍ਹ ਪ੍ਰਸ਼ਾਸਨ ਨੇ ਅਰਜ਼ੀ ਰੱਦ ਕਰਨ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਡੇਰਾ ਮੁਖੀ ਨੂੰ ਰਿਹਾਅ ਕਰਨ ਤੇ ਮਗਰੋਂ ਆਤਮਸਮਰਪਣ ਮੌਕੇ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਜਾਣਕਾਰੀ ਮੁਤਾਬਕ ਰਾਮ ਰਹੀਮ ਨੇ ਪਿਛਲੇ ਹਫ਼ਤੇ ਜੇਲ੍ਹ ਪ੍ਰਸ਼ਾਸਨ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਸੀ। ਅਦਾਲਤ ਨੇ ਮਗਰੋਂ ਸਿਰਸਾ ਪ੍ਰਸ਼ਾਸਨ ਤੋਂ ਰਿਪੋਰਟ ਮੰਗਣ ਦੇ ਨਾਲ ਸੁਰੱਖਿਆ ਏਜੰਸੀਆਂ ਤੋਂ ਵੀ ਰਾਇ ਮੰਗੀ।…
    ਚੰਡੀਗੜ੍ਹ - ਪੰਜਾਬ ਵਿਚ ਕਰਫਿਊ ਦੌਰਾਨ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ 21 ਫੀਸਦੀ ਵਾਧਾ ਹੋ ਗਿਆ ਹੈ। ਫਰਵਰੀ ਤੋਂ 20 ਅਪਰੈਲ ਤੱਕ ਔਰਤਾਂ ਖ਼ਿਲਾਫ਼ ਅਪਰਾਧਾਂ ਵਿਚ 21 ਫੀਸਦੀ ਵਾਧਾ ਹੋਇਆ ਹੈ, ਜਦੋਂ ਕਿ ਸਾਲ 2019 ਵਿਚ ਇਸ ਸਮੇਂ ਦੌਰਾਨ ਘੱਟ ਮਾਮਲੇ ਦਰਜ ਹੋਏ ਸਨ। ਪੰਜਾਬ ਪੁਲੀਸ ਨੇ ਇਸ ਬਾਰੇ ਨਵੀਂ ਵਿਉਂਤਬੰਦੀ ਬਣਾਈ ਹੈ ਤਾਂ ਜੋ ਘਰੇਲੂ ਹਿੰਸਾ ਘਟਾਈ ਜਾਵੇ। ਪੰਜਾਬ ਵਿਚ ਕਰਫਿਊ ਤੇ ਤਾਲਾਬੰਦੀ ਦੇ ਸ਼ੁਰੂ ਹੋਣ ਤੋਂ ਹੁਣ ਤਕ ਔਰਤਾਂ ਵਿਰੁੱਧ ਘਰੇਲੂ ਹਿੰਸਾ ਦੀਆਂ ਸ਼ਿਕਾਇਤਾਂ ਵਿਚ ਭਾਰੀ ਵਾਧਾ ਹੋਣ ਦੇ ਮੱਦੇਨਜ਼ਰ ਪੁਲੀਸ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕੀਤੀ ਹੈ। ਇਸ ਤਹਿਤ ਡੀਐੱਸਪੀ ਨੂੰ ਔਰਤਾਂ ਵਿਰੁੱਧ ਅਪਰਾਧ (ਸੀ.ਏ.ਡਬਲਿਊ) ਸਬੰਧੀ ਰੋਜ਼ਾਨਾ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨੀ ਹੋਵੇਗੀ।ਪੁਲੀਸ ਮੁਤਾਬਕ ਅੰਕੜੇ ਦਰਸਾਉਂਦੇ ਹਨ ਕਿ ਫਰਵਰੀ ਤੋਂ 20 ਅਪਰੈਲ ਦਰਮਿਆਨ ਔਰਤਾਂ ਵਿਰੁੱਧ ਅਪਰਾਧਾਂ ਦੇ ਕੇਸਾਂ ਵਿਚ 21 ਫ਼ੀਸਦੀ ਵਾਧਾ ਹੋਇਆ ਹੈ ਤੇ ਇਸ ਦੌਰਾਨ ਔਰਤਾਂ ਵਿਰੁੱਧ ਘਰੇਲੂ ਹਿੰਸਾ ਦੇ ਮਾਮਲੇ ਵੀ ਇਸੇ ਫ਼ੀਸਦ ਨਾਲ ਵਧੇ ਹਨ। ਇਸੇ ਸਮੇਂ ਦੌਰਾਨ ਦਾਜ…
    ਨਵੀਂ ਦਿੱਲੀ - ਉੱਤਰਾਖੰਡ ਦੀ ਖਟੀਮਾ ਤਹਿਸੀਲ ਦੇ ਪਿੰਡ ਉਲਾਣੀ ਵਿਚ ਸਿੱਖ ਕਿਸਾਨਾਂ ਦੀ ਕਰੀਬ 100 ਏਕੜ ਕਣਕ ਨੂੰ ਸਥਾਨਕ ਪ੍ਰਸ਼ਾਸਨ ਨੇ ਦੋ ਕੰਬਾਈਨਾਂ ਨਾਲ ਪੁਲੀਸ ਦੀ ਮੌਜੂਦਗੀ ਵਿੱਚ ਵੱਢ ਲਿਆ ਤੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੋਈ ਸੁਣਵਾਈ ਨਾ ਕੀਤੀ।ਆਲ ਇੰਡੀਆ ਸਿੱਖ ਪ੍ਰਤੀਨਿਧ ਬੋਰਡ ਉੱਤਰਾਖੰਡ ਦੇ ਬੁਲਾਰੇ ਸੁਖਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਕਿਸਾਨਾਂ ਨੇ ਸਥਾਨਕ ਤਹਿਸੀਲਦਾਰ ਨਾਲ ਗੱਲ ਕਰਕੇ ਉਕਤ ਜ਼ਮੀਨ ’ਤੇ ਕਣਕ ਬੀਜ ਲਈ ਸੀ ਪਰ ਬੀਤੇ ਦੋ ਦਿਨਾਂ ਦੌਰਾਨ ਪ੍ਰਸ਼ਾਸਨ ਨੇ ਪੁਲੀਸ ਦੀ ਹਾਜ਼ਰੀ ਵਿੱਚ ਜਬਰੀ ਕਣਕ ਵੱਢ ਲਈ। ਉਲਾਣੀ ਪਿੰਡ ਦੇ ਸਮਾਜ ਸੇਵੀ ਦਲਜੀਤ ਸਿੰਘ ਗੁਰਾਇਆ ਨੇ ਦੱਸਿਆ ਕਿ ਅੰਗਰੇਜ਼ਾਂ ਵੱਲੋਂ ਅਲਾਟ ਕੀਤੀ ਗਈ ਇਹ ਜ਼ਮੀਨ ਤਤਕਾਲੀ ਮਾਲਕਾਂ ਦੀ 1969 ਵਿੱਚ ਮੌਤ ਹੋਣ ਮਗਰੋਂ ਅੱਗੇ ਵੇਚ ਦਿੱਤੀ ਗਈ ਸੀ। ਇਸ ਜ਼ਮੀਨ ਉਪਰ ਕੁੱਝ ਕਿਸਾਨ ‘ਵਰਗ 20’ ਤਹਿਤ ਵੀ ਕਾਸ਼ਤ ਕਰ ਰਹੇ ਸਨ। 1972 ਵਿੱਚ ਸੀਲਿੰਗ ਸ਼ੁਰੂ ਹੋਈ। ਪਹਿਲਾਂ ਕਿਸਾਨ ਕਮਿਸ਼ਨਰ ਕੋਲੋਂ ਕੇਸ ਜਿੱਤ ਗਏ ਸਨ ਪਰ ਹਾਈ ਕੋਰਟ ਵਿੱਚ ਕਿਸਾਨਾਂ ਦਾ ਵਕੀਲ ਖੜ੍ਹਾ ਨਾ ਕਰਨ…
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਦੇਸ਼ ਪੱਧਰ ਉਤੇ ਲੌਕਡਾਊਨ ਵਧਣ ਦੇ ਮੱਦੇਨਜ਼ਰ ਰਾਜ ਵਿੱਚ ਵੀ 3 ਮਈ ਤੱਕ ਮੁਕੰਮਲ ਕਰਫਿਊ/ਲੌਕਡਾਊਨ ਰਹੇਗਾ। ਪਹਿਲਾਂ ਪੰਜਾਬ ਸਰਕਾਰ ਨੇ ਪਹਿਲਾਂ ਮਈ ਤਕ ਲੌਕਡਾਊਨ ਦਾ ਐਲਾਨ ਕੀਤਾ ਸੀ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿੱਤਾ ਕਿ ਕੋਵਿਡ-19 ਮਹਾਮਾਰੀ ਵਿਰੁੱਧ ਜੰਗ ਜਾਰੀ ਰੱਖਦਿਆਂ ਸੂਬਾ ਸਰਕਾਰ ਵੱਡੇ ਪੱਧਰ ਉਤੇ ਟੈਸਟਿੰਗ ਸਮੇਤ ਸਾਰੇ ਕਦਮ ਚੁੱਕੇਗੀ।ਇਸੇ ਦੌਰਾਨ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਕੋਵਿਡ-19 ਮਹਾਮਾਰੀ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਰਾਸ਼ਨ ਦੀ ਸਪਲਾਈ ਗਰੀਬਾਂ ਤੱਕ ਪਹੁੰਚਣੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਹਸਪਤਾਲਾਂ ਦੇ ਅਪਗਰੇਡੇਸ਼ਨ ਲਈ 729 ਕਰੋੜ ਰੁਪਏ ਪਹਿਲ ਦੇ ਅਧਾਰ ’ਤੇ ਦੇਣ, ਜੀਐੱਸਟੀ ਦਾ ਬਕਾਇਆ ਅਤੇ ਨਿਊ ਚੰਡੀਗੜ੍ਹ ਵਿਚ ਵਾਇਰਸ ਦੇ ਟੈਸਟਾਂ ਲਈ ਇਕ ਹਸਪਤਾਲਾਂ ਖੋਲ੍ਹਣ ਦੀ ਮੰਗ ਕੀਤੀ ਹੈ ਜਿਸ ਲਈ ਪੰਜਾਬ ਸਰਕਾਰ ਥਾਂ ਦੇਣ ਲਈ ਸਹਿਮਤ ਹੈ। ਸਾਰੀਆਂ ਪਾਰਟੀਆਂ ਨੇ ਕਿਹਾ ਕਿ ਜਿਹੜੇ ਪ੍ਰਾਈਵੇਟ…
    ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਤਬਲੀਗੀ ਜਮਾਤ ਦੀਆਂ ਸਿਲਸਿਲੇਵਾਰ ਆਈਆਂ ਰਿਪੋਰਟਾਂ ਨੇ ਆਮ ਜਨਤਾ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰ ਦਿੱਤੇ ਹਨ। ਲੋਕ ਮੁਸਲਮਾਨ ਭਾਈਚਾਰੇ ਨਾਲ ਸਬੰਧਾਂ ਨੂੰ ਲੈ ਕੇ ਦੁਬਿਧਾ ਵਿੱਚ ਹਨ। ਇਹੀ ਨਹੀਂ ਸੋਸ਼ਲ ਮੀਡੀਆ ’ਤੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਵੀ ਮੁਸਲਿਮ ਭਾਈਚਾਰੇ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਅਜਿਹੀਆਂ ਅਫਵਾਹਾਂ ਕਾਰਨ ਇਸ ਫਿਰਕੇ ਪ੍ਰਤੀ ਲੋਕਾਂ ’ਚ ਨਫ਼ਰਤ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਿਆਂ ਵਿੱਚ ਕਿੰਨੀ ਕੁ ਸੱਚਾਈ ਹੈ। ਇਸ ਦੀ ਪੁਸ਼ਟੀ ਲਈ ਪ੍ਰਸ਼ਾਸਨ ਨੂੰ ਹੁਣ ਅੱਗੇ ਆਉਣ ਦੀ ਲੋੜ ਹੈ। ਸੋਸ਼ਲ ਮੀਡੀਆ ’ਤੇ ਦਿੱਤਾ ਜਾ ਰਿਹਾ ਸੰਦੇਸ਼ ਕਿ ਮੁਸਲਮਾਨਾਂ ਤੋਂ ਨਕਦੀ ਨਾ ਲਵੋ। ਇਹ ਕਰੋਨਾਵਾਇਰਸ ਨੂੰ ਸਮਾਜ ਵਿੱਚ ਫੈਲਾ ਰਹੇ ਹਨ। ਇਹੀ ਨਹੀਂ ਇਸ ਤਰ੍ਹਾਂ ਦੀਆਂ ਅਫ਼ਵਾਹਾਂ ਵੀ ਧਿਆਨ ’ਚ ਆਈਆਂ ਹਨ ਕਿ ਮੁਸਲਿਮ ਭਾਈਚਾਰੇ ਦੇ ਕੁਝ ਲੋਕ ਆਪਣੀ ਪਛਾਣ ਛੁਪਾ ਕੇ ਗਲੀਆਂ, ਮੁਹੱਲਿਆਂ ਵਿੱਚ ਕੁਝ ਜ਼ਰੂਰੀ ਸਾਮਾਨ…
    ਚੰਡੀਗੜ੍ਹ - ਪੰਜਾਬ ਵਿੱਚ ਕਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲੀਸ ਵੱਲੋਂ ਰਾਜ ਭਰ ’ਚ 232 ਕੇਸ ਦਰਜ ਕੀਤੇ ਗਏ ਅਤੇ 111 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਸਬੰਧੀ 38 ਕੇਸ ਐੱਸਏਐੱਸ ਨਗਰ (ਮੁਹਾਲੀ) ਵਿੱਚ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ (ਦਿਹਾਤੀ) ਵਿੱਚ 34 ਅਤੇ ਤਰਨ ਤਾਰਨ ਤੇ ਸੰਗਰੂਰ ਵਿੱਚ 30-30 ਕੇਸ ਦਰਜ ਹੋਏ ਹਨ। ਇਸ ਦੇ ਨਾਲ ਹੀ ਤਰਨ ਤਾਰਨ ਵਿੱਚ 43 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਜਦੋਂਕਿ 23 ਵਿਅਕਤੀਆਂ ਨੂੰ ਕਪੂਰਥਲਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 15, ਬਠਿੰਡਾ ’ਚ 13, ਫਿਰੋਜ਼ਪੁਰ ’ਚ 5, ਪਟਿਆਲਾ ’ਚ 5, ਗੁਰਦਾਸਪੁਰ ’ਚ 4 ਅਤੇ ਲੁਧਿਆਣਾ ਦਿਹਾਤੀ ’ਚ 2 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਖੰਨਾ, ਪਠਾਨਕੋਟ, ਬਰਨਾਲਾ, ਸੀ.ਪੀ. ਲੁਧਿਆਣਾ, ਫਾਜ਼ਿਲਕਾ ਤੇ ਮਾਨਸਾ ਵਿੱਚ ਕਰਫਿਊ ਦੀ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ…
    ਅਹਿਮਦਾਬਾਦ - ਗੁਜਰਾਤ ਦੇ ਇੱਕ ਧਾਰਮਿਕ ਆਗੂ ਦਾ ਕਹਿਣਾ ਹੈ ਕਿ ਮਾਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਜਦਕਿ ਇਹ ਭੋਜਨ ਖਾਣ ਵਾਲੇ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਨਗੇ। ਦੱਸਣਯੋਗ ਹੈ ਕਿ ਇਹ ਟਿੱਪਣੀਆਂ ਕਰਨ ਵਾਲਾ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਭੁਜ ਵਿੱਚ ਕਾਲਜ ਚਲਾਉਂਦੇ ਸਵਾਮੀ ਨਰਾਇਣ ਮੰਦਰ ਨਾਲ ਜੁੜਿਆ ਹੋਇਆ ਹੈ, ਜਿਸ ਦੀ ਪ੍ਰਿੰਸੀਪਲ ਅਤੇ ਮਹਿਲਾ ਸਟਾਫ ਨੇ 11 ਫਰਵਰੀ ਨੂੰ 60 ਲੜਕੀਆਂ ਨੂੰ ਕਥਿਤ ਤੌਰ ’ਤੇ ਆਪਣੇ ਅੰਦਰਲੇ ਕੱਪੜੇ ਲਾਹੁਣ ਲਈ ਮਜਬੂਰ ਕੀਤਾ ਸੀ ਤਾਂ ਜੋ ਇਨ੍ਹਾਂ ਦੀ ਮਾਹਵਾਰੀ ਆਈ ਹੋਣ ਬਾਰੇ ਪਤਾ ਲਾਇਆ ਜਾ ਸਕੇ। ਇਸ ਕਾਲਜ ਦੇ ਹੋਸਟਲ ਦਾ ਨਿਯਮ ਹੈ ਕਿ ਜਿਨ੍ਹਾਂ ਲੜਕੀਆਂ ਨੂੰ ਮਾਹਵਾਰੀ ਆਈ ਹੋਈ ਹੈ, ਉਹ ਆਪਣੀਆਂ ਸਾਥੀ ਲੜਕੀਆਂ ਨਾਲ ਬੈਠ ਕੇ ਭੋਜਨ ਨਹੀਂ ਖਾ ਸਕਦੀਆਂ।ਵਾਇਰਲ ਹੋਈ ਸਵਾਮੀ ਦੀ ਵੀਡੀਓ ਕਲਿੱਪ ਵਿੱਚ ਸਵਾਮੀ ਕਹਿ ਰਿਹਾ ਹੈ, ‘‘….ਇਹ ਪੱਕਾ ਹੈ ਕਿ ਉਹ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਦੇ ਹਨ ਕਿ ਜਿਹੜੇ ਮਹਿਲਾਵਾਂ ਵਲੋਂ ਮਾਹਵਾਰੀ…
    ਅਜੀਤਵਾਲ - ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਪਿੰਡ ਢੁੱਡੀਕੇ ਦੇ ਗੁਰਦੁਆਰਾ ਉੱਚਾ ਡੇਰਾ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਜ਼ਰੀ ਭਰੀ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।ਸਤਵੰਤ ਸਿੰਘ ਨੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਵੱਲੋਂ ਪਹਿਲਾਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਰਧਾਂਜਲੀ ਸਮਾਗਮ ’ਚ ਨਾ ਪੁੱਜ ਸਕਣ ’ਤੇ ਉਨ੍ਹਾਂ ਵੱਲੋਂ ਖਿਮਾ ਮੰਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਇਹੀ ਕੰਵਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਕੰਵਲ ਦੇ ਤੁਰ ਜਾਣ ਨਾਲ ਪੰਜਾਬ ਅਤੇ ਪੰਜਾਬੀ ਨੇ ਆਪਣਾ ਉਹ ਮਹਾਨ ਸਪੂਤ ਗਵਾ ਲਿਆ ਹੈ, ਜਿਸ ਨੇ ਮਿਆਰੀ ਪੁਸਤਕਾਂ ਲਿਖ ਕੇ ਪੰਜਾਬੀ ਭਾਸ਼ਾ ਨੂੰ ਅਮੀਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਢੁੱਡੀਕੇ ਵਿਚ ਬਣੇ ਆਡੀਟੋਰੀਅਮ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com