ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਤਬਲੀਗੀ ਜਮਾਤ ਦੀਆਂ ਸਿਲਸਿਲੇਵਾਰ ਆਈਆਂ ਰਿਪੋਰਟਾਂ ਨੇ ਆਮ ਜਨਤਾ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰ ਦਿੱਤੇ ਹਨ। ਲੋਕ ਮੁਸਲਮਾਨ ਭਾਈਚਾਰੇ ਨਾਲ ਸਬੰਧਾਂ ਨੂੰ ਲੈ ਕੇ ਦੁਬਿਧਾ ਵਿੱਚ ਹਨ। ਇਹੀ ਨਹੀਂ ਸੋਸ਼ਲ ਮੀਡੀਆ ’ਤੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਵੀ ਮੁਸਲਿਮ ਭਾਈਚਾਰੇ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਅਜਿਹੀਆਂ ਅਫਵਾਹਾਂ ਕਾਰਨ ਇਸ ਫਿਰਕੇ ਪ੍ਰਤੀ ਲੋਕਾਂ ’ਚ ਨਫ਼ਰਤ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਿਆਂ ਵਿੱਚ ਕਿੰਨੀ ਕੁ ਸੱਚਾਈ ਹੈ। ਇਸ ਦੀ ਪੁਸ਼ਟੀ ਲਈ ਪ੍ਰਸ਼ਾਸਨ ਨੂੰ ਹੁਣ ਅੱਗੇ ਆਉਣ ਦੀ ਲੋੜ ਹੈ। ਸੋਸ਼ਲ ਮੀਡੀਆ ’ਤੇ ਦਿੱਤਾ ਜਾ ਰਿਹਾ ਸੰਦੇਸ਼ ਕਿ ਮੁਸਲਮਾਨਾਂ ਤੋਂ ਨਕਦੀ ਨਾ ਲਵੋ। ਇਹ ਕਰੋਨਾਵਾਇਰਸ ਨੂੰ ਸਮਾਜ ਵਿੱਚ ਫੈਲਾ ਰਹੇ ਹਨ। ਇਹੀ ਨਹੀਂ ਇਸ ਤਰ੍ਹਾਂ ਦੀਆਂ ਅਫ਼ਵਾਹਾਂ ਵੀ ਧਿਆਨ ’ਚ ਆਈਆਂ ਹਨ ਕਿ ਮੁਸਲਿਮ ਭਾਈਚਾਰੇ ਦੇ ਕੁਝ ਲੋਕ ਆਪਣੀ ਪਛਾਣ ਛੁਪਾ ਕੇ ਗਲੀਆਂ, ਮੁਹੱਲਿਆਂ ਵਿੱਚ ਕੁਝ ਜ਼ਰੂਰੀ ਸਾਮਾਨ…
  ਚੰਡੀਗੜ੍ਹ - ਪੰਜਾਬ ਵਿੱਚ ਕਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲੀਸ ਵੱਲੋਂ ਰਾਜ ਭਰ ’ਚ 232 ਕੇਸ ਦਰਜ ਕੀਤੇ ਗਏ ਅਤੇ 111 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਸਬੰਧੀ 38 ਕੇਸ ਐੱਸਏਐੱਸ ਨਗਰ (ਮੁਹਾਲੀ) ਵਿੱਚ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ (ਦਿਹਾਤੀ) ਵਿੱਚ 34 ਅਤੇ ਤਰਨ ਤਾਰਨ ਤੇ ਸੰਗਰੂਰ ਵਿੱਚ 30-30 ਕੇਸ ਦਰਜ ਹੋਏ ਹਨ। ਇਸ ਦੇ ਨਾਲ ਹੀ ਤਰਨ ਤਾਰਨ ਵਿੱਚ 43 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਜਦੋਂਕਿ 23 ਵਿਅਕਤੀਆਂ ਨੂੰ ਕਪੂਰਥਲਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 15, ਬਠਿੰਡਾ ’ਚ 13, ਫਿਰੋਜ਼ਪੁਰ ’ਚ 5, ਪਟਿਆਲਾ ’ਚ 5, ਗੁਰਦਾਸਪੁਰ ’ਚ 4 ਅਤੇ ਲੁਧਿਆਣਾ ਦਿਹਾਤੀ ’ਚ 2 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਖੰਨਾ, ਪਠਾਨਕੋਟ, ਬਰਨਾਲਾ, ਸੀ.ਪੀ. ਲੁਧਿਆਣਾ, ਫਾਜ਼ਿਲਕਾ ਤੇ ਮਾਨਸਾ ਵਿੱਚ ਕਰਫਿਊ ਦੀ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ…
  ਅਹਿਮਦਾਬਾਦ - ਗੁਜਰਾਤ ਦੇ ਇੱਕ ਧਾਰਮਿਕ ਆਗੂ ਦਾ ਕਹਿਣਾ ਹੈ ਕਿ ਮਾਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਜਦਕਿ ਇਹ ਭੋਜਨ ਖਾਣ ਵਾਲੇ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਨਗੇ। ਦੱਸਣਯੋਗ ਹੈ ਕਿ ਇਹ ਟਿੱਪਣੀਆਂ ਕਰਨ ਵਾਲਾ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਭੁਜ ਵਿੱਚ ਕਾਲਜ ਚਲਾਉਂਦੇ ਸਵਾਮੀ ਨਰਾਇਣ ਮੰਦਰ ਨਾਲ ਜੁੜਿਆ ਹੋਇਆ ਹੈ, ਜਿਸ ਦੀ ਪ੍ਰਿੰਸੀਪਲ ਅਤੇ ਮਹਿਲਾ ਸਟਾਫ ਨੇ 11 ਫਰਵਰੀ ਨੂੰ 60 ਲੜਕੀਆਂ ਨੂੰ ਕਥਿਤ ਤੌਰ ’ਤੇ ਆਪਣੇ ਅੰਦਰਲੇ ਕੱਪੜੇ ਲਾਹੁਣ ਲਈ ਮਜਬੂਰ ਕੀਤਾ ਸੀ ਤਾਂ ਜੋ ਇਨ੍ਹਾਂ ਦੀ ਮਾਹਵਾਰੀ ਆਈ ਹੋਣ ਬਾਰੇ ਪਤਾ ਲਾਇਆ ਜਾ ਸਕੇ। ਇਸ ਕਾਲਜ ਦੇ ਹੋਸਟਲ ਦਾ ਨਿਯਮ ਹੈ ਕਿ ਜਿਨ੍ਹਾਂ ਲੜਕੀਆਂ ਨੂੰ ਮਾਹਵਾਰੀ ਆਈ ਹੋਈ ਹੈ, ਉਹ ਆਪਣੀਆਂ ਸਾਥੀ ਲੜਕੀਆਂ ਨਾਲ ਬੈਠ ਕੇ ਭੋਜਨ ਨਹੀਂ ਖਾ ਸਕਦੀਆਂ।ਵਾਇਰਲ ਹੋਈ ਸਵਾਮੀ ਦੀ ਵੀਡੀਓ ਕਲਿੱਪ ਵਿੱਚ ਸਵਾਮੀ ਕਹਿ ਰਿਹਾ ਹੈ, ‘‘….ਇਹ ਪੱਕਾ ਹੈ ਕਿ ਉਹ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਦੇ ਹਨ ਕਿ ਜਿਹੜੇ ਮਹਿਲਾਵਾਂ ਵਲੋਂ ਮਾਹਵਾਰੀ…
  ਅਜੀਤਵਾਲ - ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਪਿੰਡ ਢੁੱਡੀਕੇ ਦੇ ਗੁਰਦੁਆਰਾ ਉੱਚਾ ਡੇਰਾ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਜ਼ਰੀ ਭਰੀ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।ਸਤਵੰਤ ਸਿੰਘ ਨੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਵੱਲੋਂ ਪਹਿਲਾਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਰਧਾਂਜਲੀ ਸਮਾਗਮ ’ਚ ਨਾ ਪੁੱਜ ਸਕਣ ’ਤੇ ਉਨ੍ਹਾਂ ਵੱਲੋਂ ਖਿਮਾ ਮੰਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਇਹੀ ਕੰਵਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਕੰਵਲ ਦੇ ਤੁਰ ਜਾਣ ਨਾਲ ਪੰਜਾਬ ਅਤੇ ਪੰਜਾਬੀ ਨੇ ਆਪਣਾ ਉਹ ਮਹਾਨ ਸਪੂਤ ਗਵਾ ਲਿਆ ਹੈ, ਜਿਸ ਨੇ ਮਿਆਰੀ ਪੁਸਤਕਾਂ ਲਿਖ ਕੇ ਪੰਜਾਬੀ ਭਾਸ਼ਾ ਨੂੰ ਅਮੀਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਢੁੱਡੀਕੇ ਵਿਚ ਬਣੇ ਆਡੀਟੋਰੀਅਮ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ’ਚੋਂ ਬਾਗੀ ਹੋਏ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁਰੂ ਦੀ ਗੋਲਕ ਦਾ ਪੈਸਾ ਆਪਣੇ ਨਿੱਜੀ ਵਪਾਰਕ ਅਦਾਰਿਆਂ ਲਈ ਵਰਤਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਕੋਹਲੀ ਐਂਡ ਕੰਪਨੀ’ ਨੂੰ ਇੱਕ ਕਰੋੜ ਰੁਪਏ ਸਾਲਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਾਤੇ ਵਿਚੋਂ ਦਿੱਤੇ ਜਾਂਦੇ ਹਨ ਜਦਕਿ ਇਹ ਕੰਪਨੀ ਆਡਿਟ ਬਾਦਲ ਪਰਿਵਾਰ ਦੇ ਵਪਾਰਕ ਅਦਾਰਿਆਂ ਦਾ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਦੀ ਗੋਲਕ ਦੀ ਲੁੱਟ ਉੱਤੇ ਪਰਦਾ ਪਾਉਣ ਲਈ ਸੁਖਬੀਰ ਸਿੰਘ ਬਾਦਲ ਦੇ ਕਹਿਣ ਉੱਤੇ ਸ਼੍ਰੋਮਣੀ ਕਮੇਟੀ ਨੇ ਆਪਣਾ ਆਡਿਟ ਦਾ ਕੰਮ ਇਸ ਕੰਪਨੀ ਨੂੰ ਸੌਂਪਿਆ ਹੈ। ਸ੍ਰੀ ਢੀਂਡਸਾ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਵਲੋਂ ਲਿਖੀ ਗਈ ਕਿਤਾਬ ‘ਸ਼੍ਰੋਮਣੀ ਕਮੇਟੀ ਦੀ ਵਰਤਮਾਨ ਸਥਿਤੀ’ ਦੇ ਰਿਲੀਜ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਚ ਕੀਤੇ ਪ੍ਰਬੰਧਾਂ ਲਈ…
  ਪਣਜੀ - ਸਰਕਾਰੀ ਨੌਕਰਸ਼ਾਹ ਤੋਂ ਸਮਾਜਿਕ ਕਾਰਕੁਨ ਬਣੇ ਕਾਨਨ ਗੋਪੀਨਾਥਨ ਨੇ ਕਿਹਾ ਕਿ ਇੱਥੋਂ ਤੱਕ ਕਿ ‘ਆਰਐੱਸਐੱਸ ਦੇ ਕੁਝ ਲੋਕ’ ਵੀ ਨਾਗਰਿਕਤਾ ਸੋਧ ਐਕਟ ਨੂੰ ਬੁਰਾ ਕਾਨੂੰਨ ਮੰਨਦੇ ਹਨ ਪਰ ਉਹ ਚੁੱਪ ਹਨ ਕਿਉਂਕਿ ਕੇਂਦਰ ਵਿਚਲੀ ਐੱਨਡੀਏ ਸਰਕਾਰ ਉਨ੍ਹਾਂ ਦੀ ਆਪਣੀ ਔਲਾਦ ਹੈ। ਪਣਜੀ ਵਿੱਚ ਬੋਲਦਿਆਂ ਉਨ੍ਹਾਂ ਅੱਗੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ‘ਅੱਲੜ੍ਹ ਉਮਰ ਦੇ ਸ਼ਰਾਬੀ ਮੁੰਡੇ’ ਵਾਂਗ ਵਿਹਾਰ ਕਰ ਰਹੀ ਹੈ, ਜਿਸ ਨੂੰ ਸਵਾਲ ਪੁੱਛੇ ਜਾਣ ਦੀ ਲੋੜ ਹੈ, ਨਹੀਂ ਤਾਂ ਇਹ ਘਰਾਂ ਨੂੰ ਬਰਬਾਦ ਕਰ ਦੇਵੇਗੀ। ਗੋਪੀਨਾਥਨ ਨੇ ਕਿਹਾ, ‘‘ਯੂਪੀ ਵਿੱਚ ਮੈਨੂੰ ਦੋ ਵਾਰ ਹਿਰਾਸਤ ਵਿੱਚ ਲਿਆ ਗਿਆ ਅਤੇ ਪੂਰਾ ਦਿਨ ਰੱਖਿਆ ਗਿਆ ਕਿਉਂਕਿ ਉਹ (ਸਰਕਾਰ ਸੀਏਏ ਬਾਰੇ) ਸਵਾਲ ਨਹੀਂ ਚਾਹੁੰਦੇ। ਮੈਂ ਆਰਐੱਸਐੱਸ ਦੇ ਬਹੁਤ ਸਾਰੇ ਲੋਕਾਂ ਨੂੰ ਮਿਲਿਆ, ਉਹ ਇਹ ਸਮਝਦੇ ਹਨ…ਜੇਕਰ ਤੁਸੀਂ ਗੱਲਬਾਤ ਕਰੋ, ਤਾਂ ਉਹ ਇਹ ਵੀ ਸਮਝਦੇ ਹਨ ਕਿ ਸਰਕਾਰ ਨੇ ਕੁਝ (ਗਲਤ) ਕੀਤਾ ਹੈ ਅਤੇ ਉਨ੍ਹਾਂ ਨੂੰ ਸਮਰਥਨ ਦੇਣ ਲਈ ਆਖਿਆ ਗਿਆ ਹੈ। ਉਹ ਸਮਰਥਨ ਦੇ ਰਹੇ ਹਨ ਕਿਉਂਕਿ ਉਹ ਉਲਝਣਾ ਨਹੀਂ…
  ਨਵੀਂ ਦਿੱਲੀ - ਸੁਪਰੀਮ ਕੋਰਟ ਨੇ 2002 'ਚ ਗੋਧਰਾ ਕਾਂਡ ਤੋਂ ਬਾਅਦ ਓਡੇ ਕਸਬੇ 'ਚ ਹੋਏ ਕਤਲੇਆਮ ਮਾਮਲੇ 'ਚ ਮੌਤ ਤੱਕ ਜੇਲ੍ਹ ਦੀ ਸਜ਼ਾ ਭੁਗਤ ਰਹੇ 15 ਦੋਸ਼ੀਆਂ ਨੂੰ ਸ਼ਰਤਾਂ ਸਮੇਤ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਸ਼ਰਤਾਂ ਮੁਤਾਬਿਕ ਦੋਸ਼ੀਆਂ ਨੂੰ ਗੁਜਰਾਤ ਦੀ ਥਾਂ 'ਤੇ ਮੱਧ ਪ੍ਰਦੇਸ਼ ਜਾਣਾ ਅਤੇ ਉਥੇ ਸਮਾਜ ਸੇਵਾ ਕਰਨਾ ਸ਼ਾਮਿਲ ਹੈ। ਚੀਫ਼ ਜਸਟਿਸ ਐਸ. ਏ. ਬੋਬਡੇ , ਜਸਟਿਸ ਬੀ. ਆਰ. ਗਵਈ ਅਤੇ ਸੂਰਯ ਕਾਂਤ ਦੀ 3 ਮੈਂਬਰੀ ਬੈਂਚ ਨੇ ਦੋਸ਼ੀਆਂ ਨੂੰ ਜ਼ਮਾਨਤ ਦੇਣ ਸਮੇਂ ਉਨ੍ਹਾਂ ਨੂੰ ਦੋ ਗਰੁੱਪਾਂ 'ਚ ਵੰਡਦਿਆਂ ਕਿਹਾ ਕਿ ਇਕ ਗਰੁੱਪ ਮੱਧ ਪ੍ਰਦੇਸ਼ ਦੇ ਇੰਦੌਰ ਜਦਕਿ ਦੂਜਾ ਜੱਬਲਪੁਰ 'ਚ ਰਹੇਗਾ। ਇਨ੍ਹਾਂ ਸਭ ਦੋਸ਼ੀਆਂ 'ਤੇ ਓਡੇ ਕਸਬੇ 'ਚ ਹੋਏ ਦੰਗਿਆਂ ਦੌਰਾਨ 23 ਲੋਕਾਂ ਨੂੰ ਜ਼ਿੰਦਾ ਸਾੜਨ ਦਾ ਦੋਸ਼ ਹੈ। ਸ਼ਰਤਾਂ ਨਾਲ ਦਿੱਤੀ ਜ਼ਮਾਨਤ 'ਚ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਹਰ ਹਫ਼ਤੇ 6 ਘੰਟੇ ਸਮਾਜ ਸੇਵਾ ਕਰਨੀ ਪਵੇਗੀ ਅਤੇ ਸਥਾਨਕ ਪੁਲਿਸ ਸਟੇਸ਼ਨ 'ਚ ਜਾ ਕੇ ਹਾਜ਼ਰੀ ਲਵਾਉਣੀ ਪਵੇਗੀ। ਸਰਬਉੱਚ ਅਦਾਲਤ ਨੇ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਹਜ਼ਾਰਾਂ ਸਿੱਖਾਂ ਦੇ ਕਾਤਲਾਂ ਨਾਲ ਸਾਰੇ ਨਾਤੇ ਤੋੜਨ ਦੀ ਨੈਤਿਕ ਦਲੇਰੀ ਵਿਖਾਉਣ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਤਲਾਂ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਸਿਰਫ਼ ਹੱਲਾਸ਼ੇਰੀ ਹੀ ਨਹੀਂ ਸੀ ਦਿੱਤੀ ਗਈ, ਸਗੋਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਸਮੇਤ ਹਾਈਕਮਾਨ ਦੇ ਆਗੂਆਂ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਨੇ ਅੱਗੇ ਲੱਗ ਕੇ ਇਨ੍ਹਾਂ ਕਾਤਲਾਂ ਦੀ ਅਗਵਾਈ ਕੀਤੀ ਸੀ | ਉਹ ਸਿੱਟ ਦੇ ਮੁਖੀ ਦਿੱਲੀ ਹਾਈਕੋਰਟ ਦੇ ਜਸਟਿਸ (ਸੇਵਾਮੁਕਤ) ਐਸ.ਐਨ. ਢੀਂਗਰਾ ਦੀ ਰਿਪੋਰਟ ਬਾਰੇ ਟਿੱਪਣੀਆਂ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨੇ ਸਾਬਿਤ ਕਰ ਦਿੱਤਾ ਹੈ ਕਿ 1984 ਵਿਚ ਸਿੱਖਾਂ ਦਾ ਕੀਤਾ ਕਤਲੇਆਮ ਇਕ ਯੋਜਨਾਬੱਧ ਨਸਲਕੁਸ਼ੀ ਸੀ ¢ ਉਨ੍ਹਾਂ ਨੇ ਕਿਹਾ ਕਿ ਜਦੋਂ ਰਾਜੀਵ ਗਾਂਧੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਨੂੰ ਇਹ ਕਹਿ ਕੇ ਸਹੀ ਠਹਿਰਾਉਂਦਾ ਸੀ ਕਿ ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਕੰਬਦੀ ਹੈ, ਪਰ…
  ਲੁਧਿਆਣਾ - ਕੇਂਦਰ ਸਰਕਾਰ ਵਲੋਂ ਨਾਗਰਿਕਤਾ ਕਾਨੂੰਨ 'ਚ ਕੀਤੇ ਗਏ ਬਦਲਾਅ ਤੋਂ ਬਾਅਦ ਦੇਸ਼ ਭਰ ਦੇ ਘੱਟ-ਗਿਣਤੀਆਂ ਵਲੋਂ ਵਿਰੋਧ ਪ੍ਰਦਰਸ਼ਨ ਜਾਰੀ ਹਨ | ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਫਤਰ ਤੱਕ ਸ਼ਹਿਰ ਦੀ ਸਾਰੀਆਂ ਮਸਜਿਦਾਂ ਦੇ ਮੈਂਬਰਾਂ ਨੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਅਗਵਾਈ 'ਚ ਰੋਸ ਮੁਜ਼ਾਹਰਾ ਕੀਤਾ | ਅੱਜ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਮੁਸਲਮਾਨ ਭਾਈਚਾਰੇ ਦੇ ਲੋਕ ਫੀਲਡ ਗੰਜ ਜਾਮਾ ਮਸਜਿਦ ਪਹੁੰਚਣੇ ਸ਼ੁਰੂ ਹੋ ਗਏ ਸਨ | ਮੁਜ਼ਾਹਰਾ ਕਰਨ ਵਾਲਿਆਂ ਨੇ ਹੱਥਾਂ 'ਚ ਕੈਬ ਨਾ-ਮਨਜੂਰ ਹੈ, ਕੌਮੀ ਏਕਤਾ ਜ਼ਿੰਦਾਬਾਦ, ਐਨ.ਆਰ.ਸੀ. ਮੁਰਦਾਬਾਦ, ਹਿੰਦੂ-ਮੁਸਲਮਾਨ-ਸਿੱਖ-ਈਸਾਈ ਆਪਸ 'ਚ ਹਨ ਭਾਈ-ਭਾਈ, ਕਾਲ਼ਾ ਕਨੂੰਨ ਵਾਪਸ ਲਓ, ਆਦਿ ਨਾਅਰਿਆਂ ਵਾਲੀਆਂ ਲਿਖੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ | ਇਸ ਮੌਕੇ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਧਰਮ ਦੇ ਨਾਂਅ 'ਤੇ ਬਣਾਇਆ ਗਿਆ ਨਾਗਰਿਕਤਾ ਸੋਧ ਬਿੱਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਖ਼ਤਰਾ ਹੈ, ਇਸ…
  ਨਵੀਂ ਦਿੱਲੀ ੑ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ। ਰਾਜੋਆਣਾ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿਚ ਹੋਈ ਹੱਤਿਆ ਦਾ ਦੋਸ਼ੀ ਹੈ। ਪ੍ਰਸ਼ਨ ਕਾਲ ਦੌਰਾਨ ਕਾਂਗਰਸ ਦੇ ਪੰਜਾਬ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼ਾਹ ਕੋਲੋਂ ਪੁੱਛਿਆ ਸੀ ਕਿ ਰਾਜੋਆਣਾ ਨੂੰ ਮੁਆਫ਼ੀ ਕਿਸ ਅਧਾਰ ’ਤੇ ਦਿੱਤੀ ਗਈ ਹੈ? ਬਿੱਟੂ ਬੇਅੰਤ ਸਿੰਘ ਦੇ ਪੋਤਰੇ ਹਨ। ਸ਼ਾਹ ਨੇ ਕਿਹਾ ‘ਸੰਸਦ ਮੈਂਬਰ ਮੀਡੀਆ ਰਿਪੋਰਟਾਂ ’ਤੇ ਨਾ ਜਾਣ, ਕੋਈ ਮੁਆਫ਼ੀ ਨਹੀਂ ਦਿੱਤੀ ਗਈ।’ ਸਤੰਬਰ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਰਹੀ ਹੈ। ਉਸ ਵੇਲੇ ਕਿਹਾ ਗਿਆ ਸੀ ਕਿ ਫ਼ੈਸਲਾ ‘ਮਨੁੱਖੀ ਅਧਾਰ’ ਉੱਤੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਿਆ ਗਿਆ ਹੈ। ਪੰਜਾਬ ਪੁਲੀਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਦੀ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ 1995…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com