ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਸੁਪਰੀਮ ਕੋਰਟ ਨੇ 2002 'ਚ ਗੋਧਰਾ ਕਾਂਡ ਤੋਂ ਬਾਅਦ ਓਡੇ ਕਸਬੇ 'ਚ ਹੋਏ ਕਤਲੇਆਮ ਮਾਮਲੇ 'ਚ ਮੌਤ ਤੱਕ ਜੇਲ੍ਹ ਦੀ ਸਜ਼ਾ ਭੁਗਤ ਰਹੇ 15 ਦੋਸ਼ੀਆਂ ਨੂੰ ਸ਼ਰਤਾਂ ਸਮੇਤ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਸ਼ਰਤਾਂ ਮੁਤਾਬਿਕ ਦੋਸ਼ੀਆਂ ਨੂੰ ਗੁਜਰਾਤ ਦੀ ਥਾਂ 'ਤੇ ਮੱਧ ਪ੍ਰਦੇਸ਼ ਜਾਣਾ ਅਤੇ ਉਥੇ ਸਮਾਜ ਸੇਵਾ ਕਰਨਾ ਸ਼ਾਮਿਲ ਹੈ। ਚੀਫ਼ ਜਸਟਿਸ ਐਸ. ਏ. ਬੋਬਡੇ , ਜਸਟਿਸ ਬੀ. ਆਰ. ਗਵਈ ਅਤੇ ਸੂਰਯ ਕਾਂਤ ਦੀ 3 ਮੈਂਬਰੀ ਬੈਂਚ ਨੇ ਦੋਸ਼ੀਆਂ ਨੂੰ ਜ਼ਮਾਨਤ ਦੇਣ ਸਮੇਂ ਉਨ੍ਹਾਂ ਨੂੰ ਦੋ ਗਰੁੱਪਾਂ 'ਚ ਵੰਡਦਿਆਂ ਕਿਹਾ ਕਿ ਇਕ ਗਰੁੱਪ ਮੱਧ ਪ੍ਰਦੇਸ਼ ਦੇ ਇੰਦੌਰ ਜਦਕਿ ਦੂਜਾ ਜੱਬਲਪੁਰ 'ਚ ਰਹੇਗਾ। ਇਨ੍ਹਾਂ ਸਭ ਦੋਸ਼ੀਆਂ 'ਤੇ ਓਡੇ ਕਸਬੇ 'ਚ ਹੋਏ ਦੰਗਿਆਂ ਦੌਰਾਨ 23 ਲੋਕਾਂ ਨੂੰ ਜ਼ਿੰਦਾ ਸਾੜਨ ਦਾ ਦੋਸ਼ ਹੈ। ਸ਼ਰਤਾਂ ਨਾਲ ਦਿੱਤੀ ਜ਼ਮਾਨਤ 'ਚ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਹਰ ਹਫ਼ਤੇ 6 ਘੰਟੇ ਸਮਾਜ ਸੇਵਾ ਕਰਨੀ ਪਵੇਗੀ ਅਤੇ ਸਥਾਨਕ ਪੁਲਿਸ ਸਟੇਸ਼ਨ 'ਚ ਜਾ ਕੇ ਹਾਜ਼ਰੀ ਲਵਾਉਣੀ ਪਵੇਗੀ। ਸਰਬਉੱਚ ਅਦਾਲਤ ਨੇ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਹਜ਼ਾਰਾਂ ਸਿੱਖਾਂ ਦੇ ਕਾਤਲਾਂ ਨਾਲ ਸਾਰੇ ਨਾਤੇ ਤੋੜਨ ਦੀ ਨੈਤਿਕ ਦਲੇਰੀ ਵਿਖਾਉਣ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਤਲਾਂ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਸਿਰਫ਼ ਹੱਲਾਸ਼ੇਰੀ ਹੀ ਨਹੀਂ ਸੀ ਦਿੱਤੀ ਗਈ, ਸਗੋਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਸਮੇਤ ਹਾਈਕਮਾਨ ਦੇ ਆਗੂਆਂ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਨੇ ਅੱਗੇ ਲੱਗ ਕੇ ਇਨ੍ਹਾਂ ਕਾਤਲਾਂ ਦੀ ਅਗਵਾਈ ਕੀਤੀ ਸੀ | ਉਹ ਸਿੱਟ ਦੇ ਮੁਖੀ ਦਿੱਲੀ ਹਾਈਕੋਰਟ ਦੇ ਜਸਟਿਸ (ਸੇਵਾਮੁਕਤ) ਐਸ.ਐਨ. ਢੀਂਗਰਾ ਦੀ ਰਿਪੋਰਟ ਬਾਰੇ ਟਿੱਪਣੀਆਂ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨੇ ਸਾਬਿਤ ਕਰ ਦਿੱਤਾ ਹੈ ਕਿ 1984 ਵਿਚ ਸਿੱਖਾਂ ਦਾ ਕੀਤਾ ਕਤਲੇਆਮ ਇਕ ਯੋਜਨਾਬੱਧ ਨਸਲਕੁਸ਼ੀ ਸੀ ¢ ਉਨ੍ਹਾਂ ਨੇ ਕਿਹਾ ਕਿ ਜਦੋਂ ਰਾਜੀਵ ਗਾਂਧੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਨੂੰ ਇਹ ਕਹਿ ਕੇ ਸਹੀ ਠਹਿਰਾਉਂਦਾ ਸੀ ਕਿ ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਕੰਬਦੀ ਹੈ, ਪਰ…
  ਲੁਧਿਆਣਾ - ਕੇਂਦਰ ਸਰਕਾਰ ਵਲੋਂ ਨਾਗਰਿਕਤਾ ਕਾਨੂੰਨ 'ਚ ਕੀਤੇ ਗਏ ਬਦਲਾਅ ਤੋਂ ਬਾਅਦ ਦੇਸ਼ ਭਰ ਦੇ ਘੱਟ-ਗਿਣਤੀਆਂ ਵਲੋਂ ਵਿਰੋਧ ਪ੍ਰਦਰਸ਼ਨ ਜਾਰੀ ਹਨ | ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਫਤਰ ਤੱਕ ਸ਼ਹਿਰ ਦੀ ਸਾਰੀਆਂ ਮਸਜਿਦਾਂ ਦੇ ਮੈਂਬਰਾਂ ਨੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਅਗਵਾਈ 'ਚ ਰੋਸ ਮੁਜ਼ਾਹਰਾ ਕੀਤਾ | ਅੱਜ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਮੁਸਲਮਾਨ ਭਾਈਚਾਰੇ ਦੇ ਲੋਕ ਫੀਲਡ ਗੰਜ ਜਾਮਾ ਮਸਜਿਦ ਪਹੁੰਚਣੇ ਸ਼ੁਰੂ ਹੋ ਗਏ ਸਨ | ਮੁਜ਼ਾਹਰਾ ਕਰਨ ਵਾਲਿਆਂ ਨੇ ਹੱਥਾਂ 'ਚ ਕੈਬ ਨਾ-ਮਨਜੂਰ ਹੈ, ਕੌਮੀ ਏਕਤਾ ਜ਼ਿੰਦਾਬਾਦ, ਐਨ.ਆਰ.ਸੀ. ਮੁਰਦਾਬਾਦ, ਹਿੰਦੂ-ਮੁਸਲਮਾਨ-ਸਿੱਖ-ਈਸਾਈ ਆਪਸ 'ਚ ਹਨ ਭਾਈ-ਭਾਈ, ਕਾਲ਼ਾ ਕਨੂੰਨ ਵਾਪਸ ਲਓ, ਆਦਿ ਨਾਅਰਿਆਂ ਵਾਲੀਆਂ ਲਿਖੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ | ਇਸ ਮੌਕੇ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਧਰਮ ਦੇ ਨਾਂਅ 'ਤੇ ਬਣਾਇਆ ਗਿਆ ਨਾਗਰਿਕਤਾ ਸੋਧ ਬਿੱਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਖ਼ਤਰਾ ਹੈ, ਇਸ…
  ਨਵੀਂ ਦਿੱਲੀ ੑ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ। ਰਾਜੋਆਣਾ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿਚ ਹੋਈ ਹੱਤਿਆ ਦਾ ਦੋਸ਼ੀ ਹੈ। ਪ੍ਰਸ਼ਨ ਕਾਲ ਦੌਰਾਨ ਕਾਂਗਰਸ ਦੇ ਪੰਜਾਬ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼ਾਹ ਕੋਲੋਂ ਪੁੱਛਿਆ ਸੀ ਕਿ ਰਾਜੋਆਣਾ ਨੂੰ ਮੁਆਫ਼ੀ ਕਿਸ ਅਧਾਰ ’ਤੇ ਦਿੱਤੀ ਗਈ ਹੈ? ਬਿੱਟੂ ਬੇਅੰਤ ਸਿੰਘ ਦੇ ਪੋਤਰੇ ਹਨ। ਸ਼ਾਹ ਨੇ ਕਿਹਾ ‘ਸੰਸਦ ਮੈਂਬਰ ਮੀਡੀਆ ਰਿਪੋਰਟਾਂ ’ਤੇ ਨਾ ਜਾਣ, ਕੋਈ ਮੁਆਫ਼ੀ ਨਹੀਂ ਦਿੱਤੀ ਗਈ।’ ਸਤੰਬਰ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਰਹੀ ਹੈ। ਉਸ ਵੇਲੇ ਕਿਹਾ ਗਿਆ ਸੀ ਕਿ ਫ਼ੈਸਲਾ ‘ਮਨੁੱਖੀ ਅਧਾਰ’ ਉੱਤੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਿਆ ਗਿਆ ਹੈ। ਪੰਜਾਬ ਪੁਲੀਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਦੀ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ 1995…
  ਧਰਮਸ਼ਾਲਾ - ਤਿੱਬਤੀਆਂ ਦੇ ਅਧਿਆਤਮਕ ਆਗੂ ਦਲਾਈ ਲਾਮਾ ਨੇ ਆਪਣੇ ਜਾਨਸ਼ੀਨ ਬਾਰੇ ਚੱਲ ਰਹੀ ਚਰਚਾ ਨੂੰ ਗ਼ੈਰਜ਼ਰੂਰੀ ਕਰਾਰ ਦਿੰਦਿਆਂ ਕਿਹਾ ਕਿ ਅਜੇ ਸਮਾਂ ਨਹੀਂ ਆਇਆ ਤੇ ਕਾਹਲੀ ਕਰਨ ਦੀ ਲੋੜ ਨਹੀਂ। ਲਾਮਾ ਨੇ ਕਿਹਾ ਕਿ ਉਨ੍ਹਾਂ ਦੀ ਥਾਂ ਲੈਣ ਵਾਲੇ ਬਾਰੇ ਕਾਫ਼ੀ ਦਿਨਾਂ ਤੋਂ ਚਰਚਾ ਹੋ ਰਹੀ ਹੈ। ਤਿੱਬਤੀਆਂ ਦੇ ਆਗੂ ਨੇ ਕਿਹਾ ਕਿ ਉਹ 84-85 ਸਾਲਾਂ ਦੇ ਹਨ ਤੇ ਚੰਗੇ-ਭਲੇ ਹਨ। ਉਹ ਇੱਥੇ ਤਿੱਬਤੀ ਧਾਰਮਿਕ ਆਗੂਆਂ ਦੀ ਕਾਨਫਰੰਸ ’ਚ ਬੋਲ ਰਹੇ ਸਨ। ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਲਾਮਾ ਇਸ ਤੋਂ ਪਹਿਲਾਂ ਕਈ ਮੌਕਿਆਂ ’ਤੇ ਕਹਿ ਚੁੱਕੇ ਹਨ ਕਿ ਇਹ ਜ਼ਰੂਰੀ ਨਹੀਂ ਕਿ ਉਨ੍ਹਾਂ ਦੀ ਥਾਂ ਲਾਜ਼ਮੀ ਕੋਈ ਲਵੇਗਾ। ਇਸ ਰਵਾਇਤ ਨੂੰ ਕਾਇਮ ਰੱਖਣਾ ਜ਼ਰੂਰੀ ਨਹੀਂ ਹੈ। ਦੂਜੇ ਪਾਸੇ ਚੀਨ ਦਾ ਕਹਿਣਾ ਹੈ ਕਿ ਦਲਾਈ ਲਾਮਾ ਦੇ ‘ਮੁੜ ਅਵਤਾਰ ਧਾਰਨ ਕਰਨ’ ਦੀ ਰਵਾਇਤ ਕਾਇਮ ਰਹਿਣੀ ਚਾਹੀਦੀ ਹੈ। ਬਹੁਤ ਸਾਰੇ ਤਿੱਬਤੀਆਂ ਨੇ ਚੀਨ ਵੱਲੋਂ ਦਖ਼ਲਅੰਦਾਜ਼ੀ ਦਾ ਵਿਰੋਧ ਕੀਤਾ ਹੈ। ਇੱਥੇ ਕੇਂਦਰੀ ਤਿੱਬਤੀ ਪ੍ਰਸ਼ਾਸਨ ਦੇ ਮੁੱਖ ਦਫ਼ਤਰ ਵਿਚ ਲਾਮਾ ਨੇ ਕਿਹਾ ਕਿ ਮੱਠਾਂ…
  ਨਵੀਂ ਦਿੱਲੀ - ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਹੱਤਿਆਰੇ ਨੱਥੂਰਾਮ ਗੋਡਸੇ ਨੂੰ ‘ਦੇਸ਼ਭਗਤ’ ਆਖੇ ਜਾਣ ਤੋਂ ਘਿਰੀ ਭਾਜਪਾ ਆਗੂ ਪ੍ਰੱਗਿਆ ਠਾਕੁਰ ਨੂੰ ਲੋਕ ਸਭਾ ’ਚ ਸ਼ੁੱਕਰਵਾਰ ਨੂੰ ਦੋ ਵਾਰ ਮੁਆਫ਼ੀ ਮੰਗਣੀ ਪਈ। ਸਵੇਰੇ ਮੰਗੀ ਗਈ ਮੁਆਫ਼ੀ ਨੂੰ ਨਕਾਰਦਿਆਂ ਵਿਰੋਧੀ ਧਿਰ ਨੇ ਕਿਹਾ ਕਿ ਇਹ ‘ਬਿਨਾਂ ਸ਼ਰਤ’ ਨਹੀਂ ਸੀ ਕਿਉਂਕਿ ਉਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਸ਼ਬਦੀ ਹਮਲਾ ਕੀਤਾ ਸੀ। ਸਪੀਕਰ ਓਮ ਬਿਰਲਾ ਨਾਲ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਮਗਰੋਂ ਭੋਪਾਲ ਤੋਂ ਸੰਸਦ ਮੈਂਬਰ ਨੇ ਲੋਕ ਸਭਾ ’ਚ ਦੂਜੀ ਵਾਰ ਮੁਆਫ਼ੀ ਮੰਗਦਿਆਂ ਕਿਹਾ ਕਿ 27 ਨਵੰਬਰ ਨੂੰ ਐੱਸਪੀਜੀ (ਸੋਧ) ਬਿੱਲ ’ਤੇ ਬਹਿਸ ਦੌਰਾਨ ਉਸ ਨੇ ਨੱਥੂਰਾਮ ਨੂੰ ਦੇਸ਼ਭਗਤ ਨਹੀਂ ਆਖਿਆ ਸੀ। ‘ਮੈਂ ਤਾਂ ਉਸ ਦਾ ਨਾਮ ਤੱਕ ਨਹੀਂ ਲਿਆ ਸੀ। ਫਿਰ ਵੀ ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਅਫ਼ਸੋਸ ਜਤਾਉਂਦਿਆਂ ਮੁਆਫ਼ੀ ਮੰਗਦੀ ਹਾਂ।’ ਉਸ ਦੇ ਸਦਨ ’ਚ ਦਾਖ਼ਲ ਹੋਣ ਤੋਂ ਪਹਿਲਾਂ ਸਪੀਕਰ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ’ਚ ਬਣੀ ਸਹਿਮਤੀ ਮੁਤਾਬਕ ਪ੍ਰੱਗਿਆ ਬਿਆਨ…
  ਲਖਨਊ (ਉੱਤਰ ਪ੍ਰਦੇਸ਼) - ਅਯੁੱਧਿਆ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਸੁੰਨੀ ਵਕਫ਼ ਬੋਰਡ ਨੇ ਮੀਟਿੰਗ ’ਚ ਵੱਡਾ ਫ਼ੈਸਲਾ ਲਿਆ। ਬੋਰਡ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਨਜ਼ਰਸਾਨੀ (ਰੀਵਿਊ) ਪਟੀਸ਼ਨ ਦਾਖ਼ਲ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਆਪਣੇ–ਆਪ ਵਿੱਚ ਹੀ ਇੱਕ ਬੇਹੱਦ ਅਹਿਮ ਫ਼ੈਸਲਾ ਹੈ।ਬੋਰਡ ਨੇ ਇਹ ਫ਼ੈਸਲਾ ਵੀ ਲੈਣਾ ਸੀ ਕਿ ਕੀ ਸਰਕਾਰ ਵੱਲੋਂ ਅਦਾਲਤੀ ਫ਼ੈਸਲੇ ਮੁਤਾਬਕ ਦਿੱਤੀ ਜਾਣ ਵਾਲੀ ਪੰਜ ਏਕੜ ਜ਼ਮੀਨ ਮਸਜਿਦ ਦੀ ਉਸਾਰੀ ਲਈ ਮੁਸਲਮਾਨਾਂ ਨੂੰ ਲੈਣੀ ਚਾਹੀਦੀ ਹੈ ਜਾਂ ਨਹੀਂ; ਇਸ ਬਾਰੇ ਬੋਰਡ ਦੇ ਮੈਂਬਰ ਕੋਈ ਇੱਕ ਰਾਇ ਕਾਇਮ ਨਹੀਂ ਕਰ ਸਕੇ।ਦਰਅਸਲ, ਅਯੁੱਧਿਆ ਮਾਮਲੇ ’ਚ ਮੁਸਲਿਮ ਧਿਰ ਪਹਿਲਾਂ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਨਜ਼ਰਸਾਨੀ (ਰੀਵਿਊ) ਪਟੀਸ਼ਨ ਦਾਖ਼ਲ ਕਰਨ ਬਾਰੇ ਸੋਚ ਰਹੀ ਸੀ ਪਰ ਅਦਾਲਤ ’ਚ ਇਸ ਪਟੀਸ਼ਨ ਦੇ ਸਫ਼ਲ ਹੋਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਸਨ। ਜਾਣਕਾਰਾਂ ਦਾ ਕਹਿਣਾ ਹੈ ਕਿ ਅਯੁੱਧਿਆ ਦੇ ਵਿਵਾਦ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਸਾਰੇ ਪੰਜ ਜੱਜਾਂ ਨੇ ਸਰਬ–ਸੰਮਤੀ ਨਾਲ ਦਿੱਤਾ ਸੀ, ਜਿਸ ਦੇ ਵਿਰੁੱਧ ਜਾਂ ਨਾਰਾਜ਼ਗੀ ਦੀ ਕੋਈ ਸੁਰ…
  ਨਵੀਂ ਦਿੱਲੀ: ਅਯੁੱਧਿਆ ਵਿਖੇ ਰਾਮ ਮੰਦਰ ਦੇ ਹੱਕ ਵਿੱਚ ਫੈਸਲਾ ਆਉਣ ਮਗਰੋਂ ਮੁਸਲਮਾਨ ਲੀਡਰ ਖਫਾ ਹਨ। ਬੇਸ਼ੱਕ ਸਮੂਹ ਲੀਡਰਾਂ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਪਰ ਉਹ ਸੁਪਰੀਮ ਕੋਰਟ ਦੇ ਫੈਸਲੇ ਨਾਲ ਸਹਿਮਤ ਨਹੀਂ। ਇਸ ਤੋਂ ਇਲਾਵਾ ਮੁਸਲਮਾਨਾਂ ਨੇ ਪੰਜ ਏਕੜ ਜ਼ਮੀਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦ ਰਹੇ ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਨਿਬੇੜਾ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਹੋਰ ਥਾਂ 'ਤੇ ਪੰਜ ਏਕੜ ਜ਼ਮੀਨ ਦੇਣ ਦਾ ਹੁਕਮ ਸੁਣਾਇਆ ਹੈ।ਕੇਸ 'ਚ ਧਿਰ ਜਮਾਇਤ ਉਲੇਮਾ-ਏ-ਹਿੰਦ ਦੇ ਪ੍ਰਧਾਨ ਮੌਲਾਣਾ ਬਾਦਸ਼ਾਹ ਖ਼ਾਨ ਨੇ ਕਿਹਾ ਕਿ ਉਨ੍ਹਾਂ ਬਾਬਰੀ ਮਸਜਿਦ ਦੀ ਜ਼ਮੀਨ ਲਈ ਕੇਸ ਲੜਿਆ ਸੀ ਨਾ ਕਿ ਕਿਸੇ ਹੋਰ ਜ਼ਮੀਨ ਲਈ। ਕਿਸੇ ਹੋਰ ਥਾਂ 'ਤੇ ਮਸਜਿਦ ਲਈ ਜ਼ਮੀਨ ਦੀ ਲੋੜ ਨਹੀਂ ਹੈ ਤੇ ਇਹ ਜ਼ਮੀਨ ਵੀ ਰਾਮ ਮੰਦਰ ਲਈ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਮੁਸਲਮਾਨ ਆਪੇ ਹੀ ਜ਼ਮੀਨ ਖ਼ਰੀਦ ਕੇ ਮਸਜਿਦ ਬਣਾ ਸਕਦੇ ਹਨ ਤੇ ਉਹ ਕਿਸੇ ਸਰਕਾਰ 'ਤੇ ਨਿਰਭਰ ਨਹੀਂ ਹਨ।ਕੇਸ 'ਚ ਧਿਰ ਬਣੇ ਇਕਬਾਲ ਅਨਸਾਰੀ ਨੇ ਕਿਹਾ ਕਿ…
  ਚੰਡੀਗੜ੍ਹ - ਚੰਡੀਗੜ੍ਹ ਦੇ ਪੰਜਾਬ ਜਾਂ ਹਰਿਆਣਾ ਦਾ ਹਿੱਸਾ ਹੋਣ ਬਾਰੇ ਕੇਂਦਰ ਸਰਕਾਰ ਨੇ ਜਿੱਥੇ ਹਾਈਕੋਰਟ 'ਚ ਪੱਖ ਰੱਖਦਿਆਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਪੰਜਾਬ ਦੀ ਵੰਡ ਤੋਂ ਪਹਿਲਾਂ ਸਾਲ 1966 ਤੱਕ ਚੰਡੀਗੜ੍ਹ ਪੰਜਾਬ ਦਾ ਹਿੱਸਾ ਸੀ ਅਤੇ ਮੁੜ ਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ, ਉੱਥੇ ਪੰਜਾਬ ਸਰਕਾਰ ਨੇ ਵੀ ਅੱਜ ਮੰਨ ਲਿਆ ਹੈ ਕਿ ਹੁਣ ਚੰਡੀਗੜ੍ਹ ਪੰਜਾਬ ਤੇ ਹਰਿਆਣਾ ਦਾ ਹਿੱਸਾ ਨਹੀਂ ਹੈ | ਗ੍ਰਹਿ ਵਿਭਾਗ ਦੇ ਅੰਡਰ ਸੈਕਟਰੀ ਵਿਜੇ ਸਿੰਘ ਵਲੋਂ ਦਾਖ਼ਲ ਹਲਫ਼ਨਾਮੇ 'ਚ ਸਰਕਾਰ ਵਲੋਂ ਉਕਤ ਤੱਥ ਪੇਸ਼ ਕਰਦਿਆਂ ਇਹ ਵੀ ਕਿਹਾ ਗਿਆ ਕਿ ਚੰਡੀਗੜ੍ਹ ਦਾ ਆਪਣਾ ਕੋਈ ਜੁਡੀਸ਼ੀਅਲ ਕੇਡਰ ਨਹੀਂ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਪੰਜਾਬ ਤੇ ਹਰਿਆਣਾ ਤੋਂ ਮੁਲਾਜ਼ਮ ਲਏ ਜਾਂਦੇ ਹਨ ਅਤੇ ਹਾਈਕੋਰਟ ਭਰਤੀ ਕਰਦੀ ਹੈ | ਇਸ ਜਵਾਬ ਦੇ ਨਾਲ ਸੁਣਵਾਈ ਅੱਗੇ ਪਾ ਦਿੱਤੀ ਗਈ | ਪਿਛਲੀ ਸੁਣਵਾਈ 'ਤੇ ਕੇਂਦਰ ਨੇ ਕਿਹਾ ਸੀ ਕਿ ਭੁਗੋਲਿਕ ਤੌਰ 'ਤੇ ਚੰਡੀਗੜ੍ਹ ਆਪਣੇ ਆਪ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਹਾਲਾਂਕਿ…
  ਬਰੈਂਪਟਨ - ਕੈਨੇਡਾ ਦੀਆਂ ਸੰਸਦੀ ਚੋਣਾਂ ਲਈ ਪੌਣੇ ਤਿੰਨ ਕਰੋੜ ਵੋਟਰਾਂ ’ਚੋਂ 62 ਫੀਸਦ ਲੋਕਾਂ ਵਲੋਂ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਬਾਅਦ ਆਏ ਨਤੀਜਿਆਂ ’ਚ ਲਿਬਰਲ ਪਾਰਟੀ ਭਾਵੇਂ ਕਿ ਸਪੱਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ ਪਰ ਸਭ ਤੋਂ ਵੱਡੀ ਪਾਰਟੀ ਵਜੋ ਉਭਰਨ ’ਚ ਸਫਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਫਿਰ ਤੋਂ ਸਰਕਾਰ ਬਣਾਉਣਗੇ। ਐੱਨਡੀਪੀ ਆਗੂ ਜਗਮੀਤ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਜਿਹੀ ਸਥਿਤੀ ’ਚ ਉਹ ਲਿਬਰਲ ਪਾਰਟੀ ਦਾ ਸਮਰਥਨ ਕਰਨਗੇ। ਇਨ੍ਹਾਂ ਚੋਣਾਂ ਵਿੱਚ ਪੰਜਾਬੀ ਉਮੀਦਵਾਰ ਫਿਰ ਤੋਂ 18 ਸੀਟਾਂ ਉੱਤੇ ਜਿੱਤ ਹਾਸਲ ਕਰ ਗਏ ਹਨ।338 ਮੈਂਬਰੀ ਕੈਨੇਡੀਅਨ ਸੰਸਦ ’ਚ ਸੱਤਾਧਾਰੀ ਲਿਬਰਲ ਪਾਰਟੀ ਨੂੰ 157 ਸੀਟਾਂ ’ਤੇ ਜਿੱਤ ਹਾਸਲ ਹੋਈ ਜੋ ਬਹੁਗਿਣਤੀ ਦੇ ਅੰਕੜੇ ਤੋਂ 13 ਘੱਟ ਹੈ। ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਮਿਲੀਆਂ, ਐੱਨਡੀਪੀ ਨੂੰ 24 ਸੀਟਾਂ, ਕਿਊਬਿਕ ਬਲਾਕ ਨੂੰ 32 , ਗਰੀਨ ਪਾਰਟੀ ਨੂੰ 3 ਅਤੇ ਇੱਕ ਸੀਟ ਆ਼ਜ਼ਾਦ ਉਮੀਦਵਾਰ ਨੇ ਜਿੱਤੀ ਹੈ। ਅਲਬਰਟਾ ਸੂਬੇ ਦੀਆਂ 34 ਸੀਟਾਂ ’ਚੋਂ 33 ਸੀਟਾਂ ਟੋਰੀ ਪਾਰਟੀ ਦੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com