ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਦੁਬਈ - ਫਰਾਂਸ ਦੀ ਜਲ ਸੈਨਾ ਨੇ ਪਿਛਲੇ ਮਹੀਨੇ ਓਮਾਨ ਦੀ ਖਾੜੀ ਵਿਚ ਅਣਪਛਾਤੇ ਜਹਾਜ਼ ਤੋਂ ਹਜ਼ਾਰਾਂ ਅਸਾਲਟ ਰਾਈਫਲਾਂ, ਮਸ਼ੀਨ ਗੰਨ ਅਤੇ ਟੈਂਕ ਵਿਰੋਧੀ ਮਿਜ਼ਾਈਲਾਂ ਜ਼ਬਤ ਕੀਤੀਆਂ ਸਨ। ਇਹ ਹਥਿਆਰ ਕਥਿਤ ਤੌਰ 'ਤੇ ਇਰਾਨ ਤੋਂ ਯਮਨ ਦੇ ਹੂਤੀ ਬਾਗੀਆਂ ਨੂੰ ਭੇਜੇ ਜਾ ਰਹੇ ਸਨ।ਤਸਵੀਰਾਂ ’ਚ ਨਜ਼ਰ ਆ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਵਿਚ ਚੀਨ ਦੀਆਂ ਬਣੀਆਂ ਟਾਈਪ 56 ਰਾਈਫਲਾਂ, ਰੂਸੀ ਬਣੀਆਂ ਮੋਲੋਟ ਏਕੇ20ਯੂ ਅਤੇ ਪੀਕੇਐੱਮ ਪੈਟਰਨ ਮਸ਼ੀਨ ਗੰਨ ਸ਼ਾਮਲ ਹਨ। ਜ਼ਬਤ ਕੀਤੇ ਗਏ ਹਥਿਆਰਾਂ ਵਿੱਚ 3,000 ਤੋਂ ਵੱਧ ਰਾਈਫਲਾਂ ਅਤੇ 578,000 ਕਾਰਤੂਸ ਸ਼ਾਮਲ ਹਨ। ਤਸਵੀਰਾਂ ਮੁਤਾਬਕ ਇਸ ਵਿਚ 23 ਐਂਟੀ-ਟੈਂਕ ਮਿਜ਼ਾਈਲਾਂ ਵੀ ਹਨ ਜੋ ਕੰਟੇਨਰਾਂ ਤੋਂ ਚਲਾਈਆਂ ਜਾਂਦੀਆਂ ਹਨ।
    ਨਵੀਂ ਦਿੱਲੀ - ਅੰਮਿ੍ਤਸਰ ਦੇ ਹਰਿਮੰਦਰ ਸਾਹਿਬ ਵਿਖੇ ਹੋਏ ਆਪ੍ਰੇਸ਼ਨ ਬਲੂ ਸਟਾਰ (ਸਾਕਾ ਨੀਲਾ ਤਾਰ) ਦੇ 39 ਸਾਲਾਂ ਬਾਅਦ ਉਸ ਆਪ੍ਰੇਸ਼ਨ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਬਰਾੜ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਇੰਦਰਾ ਗਾਂਧੀ ਦੀ ਸ਼ੈਅ ਮਿਲੀ ਸੀ ਅਤੇ ਆਪ੍ਰੇਸ਼ਨ ਬਲੂ ਸਟਾਰ ਦੇ ਸਮੇਂ ਭਾਰਤੀ ਫ਼ੌਜ ਕੋਲ ਨਾ ਤਾਂ ਢੁਕਵੇਂ ਵਸੀਲੇ ਸਨ ਅਤੇ ਨਾ ਹੀ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਸੀ |ਸੇਵਾਮੁਕਤ ਜਨਰਲ ਬਰਾੜ ਨੇ ਇਕ ਖ਼ਬਰ ਏਜੰਸੀ ਨੂੰ ਦਿੱਤੇ ਇੰਟਰਵਿਊ 'ਚ ਆਪ੍ਰੇਸ਼ਨ ਬਲੂ ਸਟਾਰ ਨੂੰ ਉਪਰੋਂ ਦਿੱਤੇ ਆਦੇਸ਼ ਮੁਤਾਬਿਕ ਕੀਤੀ ਕਾਰਵਾਈ ਦੱਸਦਿਆਂ ਕਿਹਾ ਕਿ ਉਸ ਵੇਲੇ ਦੇ ਹਾਲਾਤ ਠੀਕ ਉਂਝ ਸੀ ਜਿਵੇਂ ਮੁੱਕੇਬਾਜ਼ੀ ਦੇ ਰਿੰਗ 'ਚ ਕਿਸੇ ਨੂੰ ਇਕ ਹੱਥ ਬੰਨ੍ਹ ਕੇ ਉਤਾਰ ਦਿੱਤਾ ਜਾਏ ਅਤੇ ਉਸ ਨੂੰ ਕਿਹਾ ਜਾਏ ਕਿ ਤੁਸੀਂ ਲੜਨਾ ਹੈ |1984 'ਚ ਬਰਾੜ ਦੀ ਅਗਵਾਈ ਹੇਠ ਹੋਏ ਆਪ੍ਰੇਸ਼ਨ ਬਲੂ ਸਟਾਰ ਤਹਿਤ ਸਿੱਖਾਂ ਦੇ ਸਭ ਤੋਂ ਪਵਿੱਤਰ ਮੰਨੇ ਜਾਂਦੇ ਧਾਰਮਿਕ…
    ਮੈਲਬਰਨ - ਮੈਲਬਰਨ ਦੇ ਮੁੱਖ ਚੌਕ ਫੈਡਰੇਸ਼ਨ ਸਕੁਏਅਰ ਨੇੜੇ ਖਾਲਿਸਤਾਨ ਰੈਫਰੈਂਡਮ ਸਬੰਧੀ ਵੋਟਿੰਗ ਕਰਵਾਈ ਗਈ ਹੈ। ਸਿੱਖਸ ਫਾਰ ਜਸਟਿਸ ਦੇ ਸੱਦੇ ’ਤੇ ਕਰਵਾਈ ਗਈ ਇਸ ਰਾਇਸ਼ੁਮਾਰੀ ਵਿੱਚ ਭਾਵੇਂ ਕੁਝ ਸਥਾਨਕ ਸਿੱਖ ਸੰਸਥਾਵਾਂ ਖੁੱਲ੍ਹ ਕੇ ਸਾਹਮਣੇ ਨਹੀਂ ਆਈਆਂ ਪਰ ਇਸ ਦੇ ਬਾਵਜੂਦ ਵੱਖ-ਵੱਖ ਵਰਗ ਦੇ ਲੋਕਾਂ ਨੇ ਬੈਲੇਟ ਪੇਪਰ ਰਾਹੀਂ ਆਪਣੀ ਰਾਇ ਦਰਜ ਕਰਵਾਈ। ਸਿੱਖਸ ਫਾਰ ਜਸਟਿਸ ਵੱਲੋਂ ਪਿਛਲੇ ਕੁਝ ਹਫਤਿਆਂ ਤੋਂ ਸ਼ਹਿਰ ’ਚ ਰੈਫਰੈਂਡਮ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਸਬੰਧੀ ਜਥੇਬੰਦੀ ਨੇ ਰੈਲੀ ਵੀ ਕੱਢੀ, ਜਿਸ ਦਾ ਸਥਾਨਕ ਭਾਰਤੀ ਸੰਸਥਾਵਾਂ ਦੇ ਇੱਕ ਹਿੱਸੇ ਨੇ ਵਿਰੋਧ ਕੀਤਾ। ਇਸੇ ਤਰ੍ਹਾਂ ਅੱਜ ਕੁੱਝ ਨੌਜਵਾਨ ਜਦੋਂ ਭਾਰਤੀ ਝੰਡਾ ਲੈ ਕੇ ਰੈਫਰੈਂਡਮ ਦਾ ਵਿਰੋਧ ਕਰਨ ਆਏ ਤਾਂ ਲੋਕਾਂ ਨੇ ਉਨ੍ਹਾਂ ਨੂੰ ਡੰਡਿਆਂ ਨਾਲ ਖਦੇੜ ਦਿੱਤਾ।
    ਸਿਰਸਾ - ਡੇਰਾ ਸਿਰਸਾ ਮੁਖੀ ਸੁਨਾਰੀਆ ਜੇਲ੍ਹ ’ਚੋਂ 7 ਵਜੇ ਪੈਰੋਲ ’ਤੇ ਬਾਹਰ ਆ ਗਿਆ ਤੇ ਉੱਤਰ ਪ੍ਰਦੇਸ਼ ਸਥਿਤ ਡੇਰੇ ’ਚ ਚਲਾ ਗਿਆ। ਉਸ ਨੂੰ 40 ਦਿਨ ਦੀ ਪੈਰੋਲ ਮਿਲੀ ਹੈ। ਦੋ ਸਾਧਵੀਆਂ ਤੇ ਦੋ ਕਤਲਾਂ ਦੇ ਮਾਮਲੇ ਉਹ ਉਮਰ ਕੈਦ ਭੁਗਤ ਰਿਹਾ ਹੈ। ਸਖ਼ਤ ਸੁਰੱਖਿਆ ਘੇਰੇ ਵਿੱਚ ਉਹ ਯੂਪੀ ਦੇ ਬਾਗਪਤ ਵਿਚਲੇ ਡੇਰੇ ਲਈ ਰਵਾਨਾ ਹੋਇਆ। ਉਸ ਨਾਲ ਹਨੀਪ੍ਰੀਤ ਵੀ ਸੀ। ਡੇਰਾ ਮੁਖੀ ਦੀ ਪੈਰੋਲ ਦੇ ਮੱਦੇਨਜ਼ਰ ਜੇਲ੍ਹ 'ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਉਸ ਦੇ ਨਾਲ ਪੁਲੀਸ ਦੀ ਟੀਮ ਯੂਪੀ ਲਈ ਰਵਾਨਾ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਨੂੰ ਸਿਰਸਾ ਡੇਰੇ 'ਚ ਜਾਣ ਦੀ ਮਨਾਹੀ ਹੋਵੇਗੀ, ਇਸ ਤੋਂ ਇਲਾਵਾ ਉਹ ਕਿਸੇ ਵੀ ਹੋਰ ਡੇਰੇ 'ਚ ਬਾਸ਼ਰਤ ਰਹਿ ਸਕਦਾ ਹੈ।
    ਸਾਂ ਫਰਾਂਸਿਸਕੋ - ਅਮਰੀਕਾ ਵਿੱਚ ਇਸ ਮਹੀਨੇ ਦੇ ਸ਼ੁਰੂ ਵਿੱਚ ਅੱਠ ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ ਸਿੱਖ ਪਰਿਵਾਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਅੱਠ ਮਹੀਨੇ ਦੀ ਅਰੂਹੀ ਢੇਰੀ, ਉਸਦੇ ਮਾਤਾ-ਪਿਤਾ ਅਤੇ ਇੱਕ ਰਿਸ਼ਤੇਦਾਰ ਨੂੰ ਕਥਿਤ ਤੌਰ 'ਤੇ 3 ਅਕਤੂਬਰ ਨੂੰ ਜੀਸਸ ਸਾਲਗਾਡੋ ਨੇ ਅਗਵਾ ਕਰ ਲਿਆ ਸੀ। ਕੇਐੱਫਐੱਸਐੱਨ ਟੀਵੀ ਨੇ ਦੱਸਿਆ ਕਿ 48 ਸਾਲਾ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਉਹ ਅਗਲੇ ਮਹੀਨੇ ਤੋਂ ਮੁਕੱਦਮੇ ਦਾ ਸਾਹਮਣਾ ਕਰੇਗਾ। ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਦੋਸ਼ੀ ਪਾਏ ਜਾਣ 'ਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਦੌਰਾਨ ਅਰੂਹੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਆਂ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਕੀਤਾ ਜਾਵੇਗਾ।
    ਕੈਨਬਰਾ - ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੱਸਿਆ ਕਿ ਕੈਨੇਡਾ ’ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਭਾਰਤ ਨੇ ਉੱਥੋਂ ਦੀ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ ਕਿ ਲੋਕਤੰਤਰਿਕ ਸਮਾਜ ਵਿਚ ਮਿਲੀਆਂ ਆਜ਼ਾਦੀਆਂ ਦੀ ਉਨ੍ਹਾਂ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ ਜੋ ਅਸਲ ਵਿਚ ‘ਹਿੰਸਾ’ ਤੇ ‘ਕੱਟੜਵਾਦ’ ਦੀ ਹਾਮੀ ਭਰਦੀਆਂ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ ਕੈਨੇਡਾ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਵਧੀਆਂ ਹਨ। ਜੈਸ਼ੰਕਰ ਨੇ ਇਹ ਟਿੱਪਣੀਆਂ ਆਪਣੀ ਆਸਟਰੇਲਿਆਈ ਹਮਰੁਤਬਾ ਪੈਨੀ ਵੌਂਗ ਨਾਲ ਇੱਥੇ ਇਕ ਸਾਂਝੀ ਮੀਡੀਆ ਕਾਨਫਰੰਸ ਦੌਰਾਨ ਕੀਤੀਆਂ। ਜੈਸ਼ੰਕਰ ਨੇ ਕਿਹਾ, ‘ਸਮੇਂ-ਸਮੇਂ ਅਸੀਂ ਕੈਨੇਡਾ ਦੀ ਸਰਕਾਰ ਨਾਲ ਰਾਬਤਾ ਕੀਤਾ ਹੈ। ਮੈਂ ਖ਼ੁਦ ਵੀ ਇਸ ਮੁੱਦੇ (ਖਾਲਿਸਤਾਨ) ਉਤੇ ਆਪਣੇ ਕੈਨੇਡੀਅਨ ਹਮਰੁਤਬਾ ਨਾਲ ਗੱਲ ਕੀਤੀ ਹੈ।’ ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ ਕਿ ਲੋਕਤੰਤਰ ਕਿਵੇਂ ਕੰਮ ਕਰਦਾ ਹੈ, ਬਾਹਰਲੇ ਲੋਕਤੰਤਰਾਂ ਦੀ ਦੂਜੇ ਲੋਕਤੰਤਰਿਕ ਮੁਲਕਾਂ ਪ੍ਰਤੀ ਜ਼ਿੰਮੇਵਾਰੀ ਵੀ ਬਣਦੀ ਹੈ। ਸਿਰਫ਼ ਆਪਣੇ…
    ਸਾਂ ਫਰਾਂਸਿਸਕੋ - ਅਮਰੀਕਾ ਵਿੱਚ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੇ ਕਤਲ ਦਾ ਸ਼ੱਕੀ ਪਹਿਲਾਂ ਪਰਿਵਾਰ ਲਈ ਕੰਮ ਕਰਦਾ ਸੀ ਅਤੇ ਉਸ ਦਾ ਪਰਿਵਾਰ ਨਾਲ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪੁਲੀਸ ਨੇ ਇਸ ਨੂੰ ਬਹੁਤ ਘਿਣਾਉਣੀ ਕਾਰਵਾਈ ਕਿਹਾ। ਪੁਲੀਸ ਨੇ ਕਿਹਾ ਕਿ ਮਾਰੇ ਗਏ ਸਿੱਖ ਪਰਿਵਾਰ ਦੇ ਰਿਸ਼ਤੇਦਾਰ ਇਸ ਘਟਨਾ ਤੋਂ ਡੂੰਘੇ ਸਦਮੇ ਅਤੇ ਦੁਖੀ ਹਨ। ਜਾਂਚ ਟੀਮ ਨੇ ਮਸ਼ਕੂਕ ਖ਼ਿਲਾਫ਼ ਮਾਮਲਾ ਤਿਆਰ ਕਰ ਲਿਆ ਹੈ ਅਤੇ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਪਹਿਲਾਂ ਵੀ ਇੱਕ ਮਾਮਲੇ ਵਿੱਚ ਸਜ਼ਾ ਹੋ ਚੁੱਕੀ ਹੈ।ਭੋਗਪੁਰ - ਬਲਾਕ ਟਾਂਡਾ ਦੇ ਹਰਸੀ ਪਿੰਡ ਦੇ ਵਾਸੀ ਰਣਧੀਰ ਸਿੰਘ ਦੇ ਦੋ ਲੜਕਿਆਂ ਅਮਨਦੀਪ ਸਿੰਘ ਅਤੇ ਜਸਦੀਪ ਸਿੰਘ, ਨੂੰਹ ਜਸਲੀਨ ਕੌਰ ਅਤੇ ਪੋਤੀ ਅਰੂਹੀ ਢੇਰੀ ਦੀ ਅਮਰੀਕਾ ਦੇ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਪੁਲੀਸ ਇਲਾਕੇ ਵਿਚ ਅਗਵਾਕਾਰ ਨੇ ਹੱਤਿਆ ਕਰ ਦਿੱਤੀ ਹੈ। ਇਸ ਕਾਰਨ ਭੋਗਪੁਰ ਇਲਾਕੇ ਵਿਚ ਸੋਗ ਹੈ। ਜ਼ਿਕਰਯੋਗ ਹੈ ਕਿ ਅਮਨਦੀਪ ਸਿੰਘ ਬਲਾਕ ਦੇ ਪਿੰਡ ਖਰਲਾਂ ਦੇ ਮਰਹੂਮ ਮਾਸਟਰ ਜਸਵੰਤ…
    ਨਾਗਪੁਰ - ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਘੱਟਗਿਣਤੀਆਂ ਨੂੰ ਦੇਸ਼ ਵਿੱਚ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਡਰ ਫੈਲਾਇਆ ਜਾ ਰਿਹਾ ਹੈ ਕਿ ਘੱਟਗਿਣਤੀ ਖ਼ਤਰੇ ਵਿੱਚ ਹਨ, ਪਰ ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਨਾ ਸੰਘ ਤੇ ਨਾ ਹਿੰਦੂਆਂ ਦੀ ਅਜਿਹੀ ਕੋਈ ਖ਼ਸਲਤ ਹੈ। ਇਥੇ ਆਰਐੈੱਸਐੱਸ ਦੀ ਦਸਹਿਰਾ ਰੈਲੀ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਭਾਈਚਾਰੇ, ਸੰਦਭਾਵਨਾ ਤੇ ਸ਼ਾਂਤੀ ਦੇ ਪੱਖ ਵਿੱਚ ਖੜਨ ਲਈ ਦ੍ਰਿੜ ਸੰਕਲਪ ਹੈ। ਭਾਗਵਤ ਨੇ ਕਿਹਾ ਕਿ ਭਾਰਤ ਕੌਮੀ ਸੁਰੱਖਿਆ ਦੇ ਮੋਰਚੇ ’ਤੇ ਆਤਮ-ਨਿਰਭਰ ਬਣ ਰਿਹਾ ਹੈ। ਭਾਰਤ ਨੇ ਜਿਸ ਤਰੀਕੇ ਨਾਲ ਹਾਲ ਹੀ ਵਿੱਚ ਸੰਕਟ ’ਚ ਘਿਰੇ ਸ੍ਰੀਲੰਕਾ ਦੀ ਬਾਂਹ ਫੜ੍ਹੀ ਤੇ ਯੂਕਰੇਨ-ਰੂਸ ਜੰਗ ਬਾਰੇ ਸਟੈਂਡ ਲਿਆ, ਉੁਸ ਤੋਂ ਸਾਫ਼ ਹੈ ਕਿ ਭਾਰਤ ਦੀ ਆਲਮੀ ਪੱਧਰ ’ਤੇ ਗੱਲ ਸੁਣੀ ਜਾਂਦੀ ਹੈ।ਭਾਗਵਤ ਨੇ ਨਾ-ਬਰਾਬਰੀ ਬਾਰੇ ਫ਼ਿਕਰਾਂ ਦੀ ਗੱਲ ਕਰਦਿਆਂ ਕਿਹਾ, ‘‘ਜਦੋਂ ਤੱਕ ਮੰਦਿਰ, ਜਲ ਦੇ ਸੋਮੇ ਤੇ ਸ਼ਮਸ਼ਾਨਘਾਟ ਸਾਰੇ ਹਿੰਦੂਆਂ ਲਈ ਖੁੱਲ੍ਹੇ ਨਹੀਂ ਹਨ,…
    ਵਾਸ਼ਿੰਗਟਨ - ਅਮਰੀਕੀ ਸੈਨੇਟਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਕਾਲੇ ਸਾਲਾਂ ਵਿੱਚੋਂ ਇਕ’ ਦੱਸਿਆ ਹੈ। ਸੈਨੇਟਰ ਨੇ ਆਖਿਆ ਕਿ ਸਿੱਖ ਭਾਈਚਾਰੇ ਖਿਲਾਫ਼ ਹੋਏ ਜ਼ੁਲਮਾਂ ਨੂੰ ਯਾਦ ਰੱਖਣ ਦੀ ਲੋੜ ਹੈ ਤਾਂ ਕਿ ਇਨ੍ਹਾਂ ਦੰਗਿਆਂ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਨਿਰਧਾਰਤ ਕੀਤੀ ਜਾ ਸਕੇ। ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਉਨ੍ਹਾਂ ਦੇ ਸਿੱਖ ਅੰਗਰੱਖਿਅਕਾਂ ਵੱਲੋਂ ਕੀਤੀ ਹੱਤਿਆ ਮਗਰੋਂ ਦਿੱਲੀ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗੲੇ ਸਨ। ਦੇਸ਼ ਭਰ ਵਿੱਚ ਤਿੰਨ ਹਜ਼ਾਰ ਤੋਂ ਵੱਧ ਸਿੱਖਾਂ ਦੀ ਹੱਤਿਆ ਕੀਤੀ ਗਈ ਸੀ ਤੇ ਇਨ੍ਹਾਂ ਵਿਚੋਂ ਬਹੁਗਿਣਤੀ ਕੌਮੀ ਰਾਜਧਾਨੀ ਵਿੱਚ ਮਾਰੇ ਗਏ ਸਨ। ਸੈਨੇਟਰ ਪੈਟ ਟੂਮੀ ਨੇ ਸੈਨੇਟ ’ਚ ਆਪਣੇ ਭਾਸ਼ਣ ਦੌਰਾਨ ਕਿਹਾ, ‘‘ਸਾਲ 1984 ਆਧੁਨਿਕ ਭਾਰਤੀ ਇਤਿਹਾਸ ਵਿੱਚ ਸਭ ਤੋਂ ਕਾਲੇ ਸਾਲਾਂ ਵਿੱਚੋਂ ਇੱਕ ਹੈ। ਦੁਨੀਆ ਨੇ ਭਾਰਤ ਵਿੱਚ ਨਸਲੀ ਸਮੂਹਾਂ ਵਿਚਕਾਰ ਬਹੁਤ ਸਾਰੀਆਂ ਹਿੰਸਕ ਘਟਨਾਵਾਂ ਦੇਖੀਆਂ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ’ਚ ਖਾਸ ਤੌਰ ਉੱਤੇ ਸਿੱਖ ਭਾਈਚਾਰੇ ਨੂੰ…
    ਨਵੀਂ ਦਿੱਲੀ - ਕੈਨੇਡਾ ਨੇ ਭਾਰਤ ਯਾਤਰਾ ਲਈ ਅੱਜ ਸੋਧੀ ਹੋਈ ਐਡਵਾਈਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਪੰਜਾਬ, ਗੁਜਰਾਤ ਅਤੇ ਰਾਜਸਥਾਨ ਸਣੇ ਕੁੱਝ ਹੋਰਨਾਂ ਸੂਬਿਆਂ ਵਿੱਚ ਸਫ਼ਰ ਕਰਨ ਮੌਕੇ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਕੈਨੇਡਾ ਨੇ ਇਹ ਸਲਾਹ ਅਜਿਹੇ ਮੌਕੇ ਦਿੱਤੀ ਹੈ, ਜਦੋਂ ਭਾਰਤ ਨੇ ਲੰਘੇ ਦਿਨੀਂ ਕੈਨੇਡਾ ਰਹਿੰਦੇ ਆਪਣੇ ਨਾਗਰਿਕਾਂ ਨੂੰ ਉਥੇ ਵਧੇ ਨਫ਼ਰਤੀ ਅਪਰਾਧ, ਹਿੰਸਾ ਅਤੇ ਹੋਰ ਭਾਰਤ ਵਿਰੋਧੀ ਸਰਗਰਮੀਆਂ ਦੇ ਹਵਾਲੇ ਨਾਲ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਸੀ। ਸੋਧੀ ਹੋਈ ਸਲਾਹ ਵਿੱਚ ਕੈਨੇਡਿਆਈ ਨਾਗਰਿਕਾਂ ਨੂੰ ਦਹਿਸ਼ਤੀ ਘਟਨਾਵਾਂ ਦੇ ਹਵਾਲੇ ਨਾਲ ਅਸਾਮ, ਮਨੀਪੁਰ ਅਤੇ ਜੰਮੂ ਕਸ਼ਮੀਰ ਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਯਾਤਰਾ ਨਾ ਕਰਨ ਸਲਾਹ ਦਿੱਤੀ ਹੈ।
    Page 1 of 110

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com