ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਪਿਸ਼ਾਵਰ ਵਿੱਚ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਸ਼ਨਾਖਤ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਵਜੋਂ ਹੋਈ ਹੈ,ਜੋ ਉਥੇ ਬੜਤਲ ਚੌਕਬਾੜਾ ਰੋਡ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਖਾਸ ਕਰਕੇ ਘੱਟ ਗਿਣਤੀ ਸਿੱਖ ਭਾਈਚਾਰੇ ਵਿੱਚ ਦਹਿਸ਼ਤ ਵਾਲਾ ਮਾਹੌਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਆਪਣੇ ਟਵਿੱਟਰ ਖਾਤੇ ਵਿੱਚ ਲਿਖਿਆ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਉੱਥੇ ਵਸਦੇ ਘੱਟ ਗਿਣਤੀ ਭਾਈਚਾਰੇ ਦੀ ਜਾਨਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ ਤੇ ਸਰਕਾਰਾਂ ਇਸ ਨੂੰ ਤਰਜੀਹੀ ਆਧਾਰ ’ਤੇ ਲੈਣ।
  ਅੰਮਿ੍ਤਸਰ - ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਦੇ ਭਾਰਤ ਵਿਚ ਕੌਮੀ ਘੱਟ ਗਿਣਤੀਆਂ ਵਜੋਂ ਦਰਜੇ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ | ਇਥੇ ਜਾਰੀ ਵੀਡੀਓ ਬਿਆਨ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਵਿਚ ਇਹ ਆਇਆ ਕਿ 1947 ਤੋਂ ਜਿਹੜਾ ਸਿੱਖਾਂ ਨੂੰ ਭਾਰਤ ਦੇ ਅੰਦਰ ਕੌਮੀ ਘੱਟ ਗਿਣਤੀ ਦਾ ਦਰਜਾ ਮਿਲਿਆ ਹੈ, ਉਸ ਨੂੰ ਕਿਤੇ ਨਾ ਕਿਤੇ ਭਾਰਤ ਸਰਕਾਰ ਵਲੋਂ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ ਜਾਂ ਯਤਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਕਹਿਣਾ ਚਾਹੁੰਦੇ ਹਨ ਕਿ ਭਾਰਤ ਵਿਚ ਜੋ ਸਿੱਖ ਹਨ, ਉਹ ਘੱਟ ਗਿਣਤੀ ਹਨ ਤੇ ਸਿੱਖਾਂ ਨੂੰ ਕੌਮੀ ਘੱਟ ਗਿਣਤੀ ਦਾ ਦਰਜਾ ਮਿਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪੂਰੇ ਭਾਰਤ ਦੇਸ਼ ਅੰਦਰ ਅੰਦਰ ਸਿੱਖਾਂ ਦਾ ਕੌਮੀ ਘੱਟ ਗਿਣਦੀ ਦਾ ਦਰਜਾ ਬਰਕਰਾਰ ਰਹਿਣਾ ਚਾਹੀਦਾ ਹੈ ਤੇ ਇਸ ਨੂੰ ਤੋੜਨ ਦਾ ਯਤਨ ਨਹੀਂ ਹੋਣਾ ਚਾਹੀਦਾ |
  ਲੰਡਨ - ਬਿ੍ਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਚੱਲਣ 'ਚ ਦਿੱਕਤ ਆਉਣ ਤੋਂ ਬਾਅਦ ਅੱਜ ਮੰਗਲਵਾਰ ਤੋਂ ਸ਼ੁਰੂ ਹੋਏ ਬਿ੍ਟਿਸ਼ ਸੰਸਦ ਦੇ ਸੈਸ਼ਨ ਦੇ ਰਵਾਇਤੀ ਉਦਘਾਟਨ 'ਚ ਮੌਜੂਦ ਨਹੀਂ ਹੋ ਸਕੀ | ਉਨ੍ਹਾਂ ਦੀ ਥਾਂ ਪਿ੍ੰਸ ਚਾਰਲਸ ਨੇ ਪਹਿਲੀ ਵਾਰ ਸੰਸਦ ਵਿਚ ਆਪਣੀ ਮਾਂ ਦਾ ਭਾਸ਼ਣ ਪੜਿ੍ਹ•ਆ ਅਤੇ ਅਗਲੇ ਸਾਲ ਲਈ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਬਕਿੰਘਮ ਪੈਲਿਸ ਅਨੁਸਾਰ 96 ਸਾਲਾ ਮਹਾਰਾਣੀ ਐਲਿਜ਼ਾਬੈਥ ਨੇ ਇਹ ਫੈਸਲਾ ਆਪਣੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ | ਪੈਲੇਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਹਾਰਾਣੀ ਦੀ ਬੇਨਤੀ 'ਤੇ ਸਬੰਧਤ ਅਧਿਕਾਰੀਆਂ ਨੇ ਪਿ੍ੰਸ ਆਫ ਵੇਲਜ਼ ਨੂੰ ਮਹਾਰਾਣੀ ਤਰਫੋਂ ਭਾਸ਼ਣ ਪੜ•੍ਹਨ ਲਈ ਸਹਿਮਤੀ ਦਿੱਤੀ | ਇਸ ਮੌਕੇ ਡਿਊਕ ਆਫ ਕੈਮਬਿ੍ਜ਼ ਪਿ੍ੰਸ ਵਿਲੀਅਮ ਅਤੇ ਕੈਮਿਲਾ ਪਾਰਕਰ ਵੀ ਮੌਜੂਦ ਹੋਏ | 1952 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਸਿਰਫ ਦੋ ਵਾਰ 1959 ਅਤੇ 1963 ਵਿਚ ਸੰਸਦ ਦੇ ਉਦਘਾਟਨੀ ਸੈਸ਼ਨ ਵਿਚ ਸ਼ਾਮਿਲ ਨਹੀਂ ਹੋ ਸਕੀ | ਉਸ ਸਮੇਂ ਉਹ ਪਿ੍ੰਸ ਐਂਡਰਿਊ ਅਤੇ ਪਿ੍ੰਸ…
  ਸਿਆਟਲ - ਅਮਰੀਕਾ ਦੇ ਕਨੈਕਟੀਕਟ ਸੂਬੇ ਨੇ ਉਸ ਵੇਲੇ ਸਿੱਖਾਂ ਦਾ ਮਾਣ ਹੋਰ ਵਧਾ ਦਿੱਤਾ ਜਦੋਂ ਹਾਊਸ ਨੇ ਸਰਕਾਰੀ ਤੌਰ 'ਤੇ ਐਸ.ਬੀ.133 ਦਸਤਾਰ ਬਿੱਲ ਪਾਸ ਕਰ ਦਿੱਤਾ | ਵਰਲਡ ਸਿੱਖ ਪਾਰਲੀਮੈਂਟ ਦੇ ਯਤਨਾਂ ਸਦਕਾ ਇਸ 'ਦਸਤਾਰ ਬਿੱਲ' ਨੂੰ ਲੈ ਕੇ ਹੋਈ ਵੋਟਿੰਗ ਵਿਚ 36 ਵਿਚੋਂ 35 ਵੋਟਾਂ ਬਿੱਲ ਦੇ ਹੱਕ ਵਿਚ ਪਈਆਂ | ਇਸ ਬਿੱਲ ਅਨੁਸਾਰ ਦਸਤਾਰ ਨੂੰ ਸਿੱਖਾਂ ਦੇ ਧਰਮ ਦਾ ਅੰਗ ਮੰਨਿਆ ਗਿਆ ਹੈ | ਹੁਣ ਕਨੇਟੀਕਟ ਸਟੇਟ ਵਿਚ ਕਿਤੇ ਵੀ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਕਰਨ ਸਮੇਂ ਦਸਤਾਰ ਅੜਿਕਾ ਨਹੀਂ ਬਣੇਗੀ ਤੇ ਸਿੱਖ ਬਿਨਾਂ ਰੁਕਾਵਟ ਦੇ ਹਰ ਖੇਤਰ ਵਿਚ ਆਪਣੀ ਦਸਤਾਰ ਦਾ ਮਾਣ ਵਧਾ ਸਕਦੇ ਹਨ | ਸੈਨੇਟ ਵਲੋਂ ਇਹ ਬਿੱਲ ਪਾਸ ਕਰਕੇ ਸਟੇਟ ਦੇ ਗਵਰਨਰ ਨੈਡ ਲਮੋਟ ਦੇ ਦਸਤਖ਼ਤ ਕਰਨ ਲਈ ਭੇਜ ਦਿੱਤਾ ਹੈ | ਵਰਲਡ ਸਿੱਖ ਪਾਰਲੀਮੈਂਟ ਦੀ ਸਮੁੱਚੀ ਟੀਮ ਇਸ ਬਿੱਲ ਦੇ ਪਾਸ ਹੋਣ 'ਤੇ ਦੁਨੀਆ ਭਰ ਦੇ ਸਿੱਖਾਂ ਨੂੰ ਵਧਾਈ ਦੱਤੀ ਹੈ | ਸਿੱਖ ਚਿੰਤਕ ਸਤਪਾਲ ਸਿੰਘ ਪੁਰੇਵਾਲ ਸਮੇਤ ਅਮਰੀਕਾ ਦੇ ਬਹੁਤ ਸਾਰੇ ਨਾਮਵਰ…
  ਨਿਊਯਾਰਕ - ਨਿਊਯਾਰਕ 'ਚ ਭਾਰਤ ਦੇ ਕੌਂਸਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵਲੋਂ ਸਿੱਖਾਂ ਦੀ ਆਜ਼ਾਦੀ ਦੇ ਐਲਾਨ ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸਲੇਟ ਨੇ ਕਿਹਾ ਕਿ ਉਹ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨਾਲ ਇਸ ਮੁੱਦੇ ਨੂੰ ਸੰਬੰਧਤ ਅਮਰੀਕੀ ਸੰਸਦ ਮੈਂਬਰਾਂ ਕੋਲ ਮੁਨਾਸਿਬ ਢੰਗ ਨਾਲ ਉਠਾਉਣਗੇ। ਭਾਰਤੀ ਕੌਂਸਲੇਟ ਨੇ ਕਿਹਾ ਕਿ ਅਸੀਂ ਇਕ ਗੈਰ-ਕਾਨੂੰਨੀ ਕਾਰਵਾਈ ਦੇ ਸੰਬੰਧ ਵਿਚ ਅਮਰੀਕਾ 'ਚ ਕਨੈਕਟੀਕਟ ਰਾਜ ਦੀ ਜਨਰਲ ਅਸੈਂਬਲੀ ਦੇ ਅਖੌਤੀ ਹਵਾਲੇ ਦੀ ਨਿੰਦਾ ਕਰਦੇ ਹਾਂ। ਇਹ ਕੁਝ ਸ਼ਰਾਰਤੀ ਅਨਸਰਾਂ ਵਲੋਂ ਅਸੈਂਬਲੀ ਦੇ ਨਾਂਅ ਨੂੰ ਆਪਣੇ ਨਾਪਾਕ ਉਦੇਸ਼ਾਂ ਲਈ ਵਰਤਨ ਦੀ ਕੋਸ਼ਿਸ਼ ਹੈ। ਇਹ ਭਾਈਚਾਰਿਆਂ ਨੂੰ ਵੰਡਣ ਅਤੇ ਕੱਟੜਤਾ ਤੇ ਨਫ਼ਰਤ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਹਿੰਸਾ ਦੇ ਉਨ੍ਹਾਂ ਦੇ ਏਜੰਡੇ ਦੀ ਅਮਰੀਕਾ ਅਤੇ ਭਾਰਤ ਵਰਗੇ ਜਮਹੂਰੀ ਸਮਾਜਾਂ ਵਿਚ ਕੋਈ ਥਾਂ ਨਹੀਂ। ਅਧਿਕਾਰਤ ਹਵਾਲੇ 'ਚ ਕਨੈਕਟੀਕਟ ਰਾਜ ਦੀ ਜਨਰਲ ਅਸੈਂਬਲੀ ਨੇ ਸਿੱਖਾਂ ਦੀ ਆਜ਼ਾਦੀ ਦੇ ਐਲਾਨ ਦੀ 36ਵੀਂ ਵਰ੍ਹੇਗੰਢ ਨੂੰ ਮਿਲੀ ਮਾਨਤਾ ਲਈ ਖਾਲਿਸਤਾਨ ਪੱਖੀ…
  ਓਟਵਾ - ਕੈਨੇਡਾ ਦੇ ਓਟਾਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਕੋਵਿਡ-19 ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲੀਸ ਨਾਲ ਝੜਪ ਹੋ ਗਈ, ਜਿਸ ਦੌਰਾਨ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਫ੍ਰੀਡਮ ਫਾਈਟਰਜ਼ ਕੈਨੇਡਾ ਵੱਲੋਂ ਕਰਵਾਈ ਰੋਲਿੰਗ ਥੰਡਰ ਨਾਮਕ ਰੈਲੀ ਦੌਰਾਨ ਕੁਝ ਟਰੱਕ ਪਾਰਲੀਮੈਂਟ ਹਿੱਲ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਓਟਵਾ ਪੁਲੀਸ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਜ਼ਿਆਦਾ ਦੇਰ ਤੱਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
  ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ’ਚ ਹੁੰਦੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਿੱਖ ਸੰਸਥਾ ਵੱਲੋਂ ਆਪਣੇ ਵੈੱਬ ਚੈਨਲ ’ਤੇ ਸ਼ੁਰੂ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਹੁਕਮ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਫਿਲਹਾਲ ਸ਼੍ਰੋਮਣੀ ਕਮੇਟੀ ਪੱਛੜਦੀ ਦਿਖਾਈ ਦੇ ਰਹੀ ਹੈ। ਫਿਲਹਾਲ ਕੀਰਤਨ ਦਾ ਸਿੱਧਾ ਪ੍ਰਸਾਰਨ ਇਕ ਨਿੱਜੀ ਚੈਨਲ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਦੇ ਪ੍ਰਬੰਧਕਾਂ ’ਤੇ ਗੰਭੀਰ ਦੋਸ਼ ਲੱਗੇ ਹਨ। ਇਹ ਦੋਸ਼ ਲੱਗਣ ਮਗਰੋਂ ਸਿੱਖ ਸੰਗਤ ਵੱਲੋਂ ਮੰਗ ਕੀਤੀ ਗਈ ਹੈ ਕਿ ਨਿੱਜੀ ਚੈਨਲ ਰਾਹੀਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਬੰਦ ਕੀਤਾ ਜਾਵੇ।ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਅੱਠ ਅਪਰੈਲ ਨੂੰ ਲਿਖਤੀ ਰੂਪ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਲਈ ਕਿਹਾ ਸੀ ਤੇ ਨਿੱਜੀ ਚੈਨਲ ਸ਼ੁਰੂ ਹੋਣ ਤੱਕ ਇਹ ਪ੍ਰਸਾਰਨ ਸ਼੍ਰੋਮਣੀ ਕਮੇਟੀ ਨੂੰ ਆਪਣੇ ਵੈੱਬ ਚੈਨਲ ਰਾਹੀਂ ਕਰਨ ਲਈ ਕਿਹਾ ਗਿਆ ਸੀ। ਇਸ ਕੰਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ…
  ਲੰਡਨ - ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਖਾਲਿਸਤਾਨੀਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਟਾਸਕ ਫੋਰਸ ਬਣਾਏ ਜਾਣ ਬਾਰੇ ਦਿੱਤੇ ਬਿਆਨ ਨੇ ਸਿੱਖ ਹਲਕਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਬੌਰਿਸ ਜੌਹਨਸਨ ਦੇ ਬਿਆਨ ਆਜ਼ਾਦੀ ਪਸੰਦ ਸਿੱਖਾਂ ਦੀ ਆਵਾਜ਼ ਬੰਦ ਕਰਵਾਉਣ ਵੱਲ ਸੇਧਤ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਵੀ ਸਿੱਖਾਂ ਨੂੰ ਆਪਣੇ ਇਕ ਬਿਆਨ 'ਚ ਨਿਸ਼ਾਨਾ ਬਣਾਇਆ ਸੀ | ਉਨ੍ਹਾਂ ਕਿਹਾ ਕਿ ਯੂ.ਕੇ. ਤੋਂ ਤਿੰਨ ਨੌਜਵਾਨਾਂ ਨੂੰ ਭਾਰਤ ਨੂੰ ਸੌਂਪੇ ਜਾਣ ਦੇ ਇਕ ਮਾਮਲੇ 'ਚ ਅਦਾਲਤੀ ਸੁਣਵਾਈ 'ਚੋਂ ਉਕਤ ਨੌਜਵਾਨਾਂ ਖਿਲਾਫ਼ ਕੋਈ ਵੀ ਦੋਸ਼ ਸਾਬਤ ਨਹੀਂ ਹੋਇਆ, ਇਸੇ ਤਰ੍ਹ•ਾਂ ਜੱਗੀ ਜੌਹਲ ਖਿਲਾਫ਼ ਵੀ ਕੋਈ ਠੋਸ ਸਬੂਤ ਪੇਸ਼ ਨਹੀਂ ਹੋਏ ਅਤੇ ਕੇਸ ਨੂੰ ਬਿਨ•ਾ ਵਜਾ ਲਮਕਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਹਰ ਮਨੁੱਖ ਦਾ ਅਧਿਕਾਰ ਹੈ ਅਤੇ ਆਜ਼ਾਦੀ ਪਸੰਦ ਸਿੱਖਾਂ ਨੂੰ ਅੱਤਵਾਦ ਨਾਲ ਜੋੜ•ਨਾ ਗਲਤ…
  ਸੈਕਰਾਮੈਂਟੋ - ਸਿੱਖਾਂ ਦੀ ਅੰਤਰਰਾਸ਼ਟਰੀ ਪ੍ਰਤੀਨਿਧ ਸੰਸਥਾ, ਵਰਲਡ ਸਿੱਖ ਪਾਰਲੀਮੈਂਟ ਜੋ ਕਿ ਪਿਛਲੇ 5 ਸਾਲਾਂ ਤੋਂ ਸਿੱਖ ਨਸਲਕੁਸ਼ੀ ਨੂੰ ਅਮਰੀਕੀ ਕਾਂਗਰਸ ਦੇ ਰਿਕਾਰਡ 'ਚ ਮਾਨਤਾ ਦਵਾਉਣ ਲਈ ਕੰਮ ਕਰ ਰਹੀ ਹੈ | ਇਸ ਸਾਲ ਵਿਸਾਖੀ ਮੌਕੇ 'ਤੇ ਜਦੋਂ ਕਾਂਗਰਸਮੈਨ ਰਿਚਰਡ ਨੀਲ ਨੇ ਸਿੱਖਾਂ ਨੂੰ ਵਿਸਾਖੀ ਦੀ ਵਧਾਈ ਦੇਣ ਲਈ ਕਾਂਗਰਸ ਵਿਚ ਆਪਣਾ ਬਿਆਨ ਦਿੱਤਾ ਅਤੇ ਵਿਸਾਖੀ ਨੂੰ ਰਾਸ਼ਟਰੀ ਸਿੱਖ ਦਿਵਸ ਵਜੋਂ ਮਾਨਤਾ ਦਿੱਤੀ, ਤਾਂ ਕਾਗਰਸਮੈਨ ਨੇ ਇਹ ਵੀ ਜ਼ਿਕਰ ਕੀਤਾ ਕਿ ਸਿੱਖਾਂ 'ਤੇ ਜ਼ੁਲਮ ਹੋਏ ਹਨ ਅਤੇ ਸਿੱਖ ਕੌਮ ਭਾਰਤ ਵਿਚ 1984 ਦੀ ਸਿੱਖ ਨਸਲਕੁਸ਼ੀ ਦਾ ਵੀ ਸ਼ਿਕਾਰ ਹੋਈ ਹੈ | ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਿਸਾਖੀ ਦੀ ਮਾਨਤਾ ਇਹ ਸਿੱਖ ਕੌਮ ਦੀ ਵੱਡੀ ਪ੍ਰਾਪਤੀ ਹੈ ਅਤੇ ਅਸੀਂ ਸਿੱਖ ਨਸਲਕੁਸ਼ੀ ਨੂੰ ਰਾਸ਼ਟਰੀ ਪੱਧਰ 'ਤੇ ਮਾਨਤਾ ਦਿਵਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਾਂਗੇ' | ਗੁਰਨਿੰਦਰ ਸਿੰਘ ਧਾਲੀਵਾਲ ਜੋ ਮੈਸਾਚਿਊਸਟਸ ਵਿਚ ਵਰਲਡ ਸਿੱਖ ਪਾਰਲੀਮੈਂਟ ਦੇ ਸਥਾਨਕ ਪ੍ਰਤੀਨਿਧੀ ਹਨ, ਨੇ ਕਿਹਾ ਕਿ ਮੈਂ ਵੱਖ-ਵੱਖ ਮੌਕਿਆਂ…
  ਸ੍ਰੀ ਆਨੰਦਪੁਰ ਸਾਹਿਬ - ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਖ਼ਾਲਸੇ ਦੇ ਪ੍ਰਗਟ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਗਤਾਂ ਨੇ ਕਰੋਨਾ ਕਾਲ ਤੋਂ ਬਾਅਦ ਲੱਖਾਂ ਦੀ ਗਿਣਤੀ ’ਚ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ 5100 ਪ੍ਰਾਣੀਆਂ ਵੱਲੋਂ ਖੰਡੇ ਬਾਟੇ ਦੀ ਪਾਹੁਲ ਛਕੀ ਗਈ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਗੁਰਬਾਣੀ ਦਾ ਨਿਰੰਤਰ ਪ੍ਰਵਾਹ ਚੱਲਿਆ ਤੇ ਪੰਥ ਦੇ ਮਹਾਨ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਿਆ ਗਿਆ। ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਕੀਤੇ ਪ੍ਰਬੰਧ ਨਾਕਾਫੀ ਨਜ਼ਰ ਆਏ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਨੇ ਦੱਸਿਆ ਕਿ ਹੁਣ ਤੱਕ ਲਗਭਗ 5 ਲੱਖ ਦੇ ਕਰੀਬ ਸ਼ਰਧਾਲੂਆਂ ਨੇ ਮੱਥਾ ਟੇਕ ਲਿਆ ਹੈ ਜਦਕਿ 5100 ਪ੍ਰਾਣੀਆਂ ਵੱਲੋਂ ਅੰਮ੍ਰਿਤ ਛਕਿਆ ਜਾ ਚੁੱਕਿਆ ਹੈ। ਅੱਜ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ੍ਰੀ…
  Page 1 of 103

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com