ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮਿ੍ਤਸਰ -ਤਾਲਿਬਾਨ ਵਲੋਂ 140 ਅਫ਼ਗਾਨ ਹਿੰਦੂ-ਸਿੱਖਾਂ ਨੂੰ ਦਿੱਲੀ ਆਉਣ ਤੋਂ ਰੋਕੇ ਜਾਣ ਦੀ ਜਾਣਕਾਰੀ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਅਫ਼ਗਾਨ ਹਿੰਦੂ-ਸਿੱਖ ਸ਼ਰਧਾਲੂ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮ ਲਈ ਦਿੱਲੀ ਆ ਰਹੇ ਸਨ ਪਰ ਤਾਲਿਬਾਨ ਨੇ ਉਨ੍ਹਾਂ ਨੂੰ ਕਾਬੁਲ ਦੇ ਹਾਮਿਦ ਕਰਜ਼ਾਈ ਕੌਮਾਂਤਰੀ ਹਵਾਈ ਅੱਡੇ 'ਚ ਦਾਖਲ ਹੋਣ ਤੋਂ ਰੋਕ ਦਿੱਤਾ | ਸਿੱਖ ਭਾਈਚਾਰੇ ਵਲੋਂ ਤਾਲਿਬਾਨ ਅੱਗੇ ਅਪੀਲ ਕੀਤੇ ਜਾਣ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਨੂੰ ਭਾਰਤ ਨਹੀਂ ਆਉਣ ਦਿੱਤਾ ਗਿਆ | ਇਹ ਸ਼ਰਧਾਲੂ ਆਪਣੇ ਨਾਲ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਵੀ ਲਿਆ ਰਹੇ ਸਨ ਅਤੇ ਸ਼ਰਧਾਲੂਆਂ 'ਚ ਪੁਰਸ਼, ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸਨ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਤਾਲਿਬਾਨ ਨੇ ਅਫ਼ਗਾਨ ਹਿੰਦੂ ਸਿੱਖਾਂ ਨੂੰ ਇਹ ਕਹਿ ਕੇ ਕਾਬੁਲ ਹਵਾਈ ਅੱਡੇ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਸੀ ਕਿ ਅਫ਼ਗਾਨ ਹਿੰਦੂ-ਸਿੱਖ ਅਫ਼ਗਾਨਿਸਤਾਨ 'ਚ ਸੁਰੱਖਿਅਤ ਹਨ | ਇਹ ਵੀ ਜਾਣਕਾਰੀ ਮਿਲੀ ਹੈ ਕਿ ਤਾਲਿਬਾਨ ਵਲੋਂ ਨਵੀਂ ਤਿਆਰ ਕੀਤੀ ਇਲੀਟ…
  ਨਵੀਂ ਦਿੱਲੀ - ਅਫ਼ਗ਼ਾਨਿਸਤਾਨ ਤੋਂ ਵਾਪਸ ਆਏ 78 ਲੋਕਾਂ ਵਿੱਚੋਂ 16 ਕਰੋਨਾ ਪਾਜ਼ੇਟਿਵ ਨਿਕਲੇ ਹਨ। ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਆਉਣ ਵਾਲੇ ਤਿੰਨ ਸਿੱਖ ਵੀ ਇਨ੍ਹਾਂ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਉਨ੍ਹਾਂ ਨੂੰ ਮਿਲੇ। ਜਾਣਕਾਰੀ ਦੇ ਅਨੁਸਾਰ ਸਾਰੇ 78 ਲੋਕਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਕਾਬੁਲ ਏਅਰਪੋਰਟ ਨੂੰ ਛੱਡਣ ਦੇ ਬਾਅਦ ਜਿਨ੍ਹਾਂ ਦੇਸ਼ਾਂ ਵਿੱਚ ਇਹ ਲੋਕ ਗਏ ਹਨ ਉਨ੍ਹਾਂ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਵਿੱਚ ਵਾਧਾ ਹੋਣ ਦਾ ਖਤਰਾ ਪੈਦਾ ਹੋ ਗਿਆ ਹੈ।
  ਚੰਡੀਗੜ੍ਹ - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੇ ਇਕ ਕੇਸ ਵਿਚ ਸੀਬੀਆਈ ਜੱਜ ਨੂੰ ਫ਼ੈਸਲਾ ਸੁਣਾਉਣ ਤੋਂ ਰੋਕ ਦਿੱਤਾ। ਰਣਜੀਤ ਸਿੰਘ ਦੀ ਹੱਤਿਆ ਨਾਲ ਜੁੜਿਆ ਹੋਇਆ ਇਹ ਕੇਸ ਪੰਚਕੂੁਲਾ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਹੈ। ਇਸ ਕੇਸ ਵਿਚ ਜੇਲ੍ਹ ’ਚ ਕੈਦ ਵਿਵਾਦਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁਲਜ਼ਮ ਹੈ। ਪੀੜਤ ਦੇ ਪੁੱਤਰ ਜਗਸੀਰ ਸਿੰਘ ਨੇ ਇਸ ਮਾਮਲੇ ਵਿਚ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿਚ ਉਸ ਨੇ ਕੇਸ ਪੰਜਾਬ, ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਹੋਰ ਸੀਬੀਆਈ ਅਦਾਲਤ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜਗਸੀਰ ਸਿੰਘ ਨੇ ਕਿਹਾ ਹੈ ਕਿ ਵਿਸ਼ੇਸ਼ ਅਦਾਲਤ ਦਾ ਜੱਜ ਸੀਬੀਆਈ ਦੇ ਇਕ ਵਕੀਲ ਰਾਹੀਂ ਮੁਲਜ਼ਮ ਦੇ ਪ੍ਰਭਾਵ ਹੇਠ ਆ ਗਿਆ ਹੈ। ਉਸ ਨੇ ਦੋਸ਼ ਲਾਇਆ ਹੈ ਕਿ ਸੀਬੀਆਈ ਦਾ ਇਕ ਵਕੀਲ ਇਸ ਕੇਸ ਨਾਲ ਹਾਲਾਂਕਿ ਸਿੱਧੇ ਤੌਰ ਉਤੇ ਨਹੀਂ ਜੁੜਿਆ ਹੋਇਆ ਪਰ ਉਹ ਸੁਣਵਾਈ ਵੇਲੇ ਹਾਜ਼ਰ ਹੁੰਦਾ ਹੈ ਤੇ ਦਖ਼ਲ ਦੇ ਰਿਹਾ ਹੈ।…
  ਲੰਡਨ - ਪਿਛਲੇ ਸਾਲ ਦਸੰਬਰ ਮਹੀਨੇ ਤਿੰਨ ਸਿੱਖਾਂ ਨੂੰ ਬਰਤਾਨਵੀ ਪੁਲਿਸ ਵਲੋਂ ਮਿਡਲੈਂਡਜ਼ ਵਿਖੇ ਉਨ੍ਹਾਂ ਦੇ ਘਰਾਂ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ | ਇਹ ਗਿ੍ਫ਼ਤਾਰੀਆਂ ਉਨ੍ਹਾਂ ਨੂੰ ਭਾਰਤ ਹਵਾਲੇ ਕਰਨ ਲਈ ਕੀਤੀਆਂ ਗਈਆਂ ਸਨ | ਉਕਤ ਸਿੱਖਾਂ ਦੀ ਭਾਰਤ ਹਵਾਲਗੀ ਰੋਕਣ ਲਈ ਯੂ.ਕੇ. ਦੇ 50 ਤੋਂ ਵੱਧ ਗੁਰਦੁਆਰਿਆਂ 'ਚ ਦਸਤਖਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਤੇ ਇਸੇ ਸਬੰਧ 'ਚ 4 ਸਤੰਬਰ ਨੂੰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ | ਯੂ.ਕੇ. ਭਰ ਦੇ ਸਿੱਖਾਂ ਵਲੋਂ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਹਾਵਾਲਗੀਆਂ ਦਾ ਯਤਨ ਯੂ.ਕੇ. ਦੇ ਵਿਦੇਸ਼ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਤੋਂ ਬਾਅਦ ਅਮਲ 'ਚ ਲਿਆਂਦਾ ਗਿਆ ਹੈ | ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਭਾਈ ਨਰਿੰਦਰਜੀਤ ਸਿੰਘ, ਭਾਈ ਮੁਖਤਿਆਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਭਾਈ ਜਗਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਇਹ ਕੇਸ…
  ਨਵੀਂ ਦਿੱਲੀ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਕਾਬੁਲ ਤੋਂ ਲਿਆਂਦੇ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਲੈਣ ਲਈ ਆਈਜੀਆਈ ਹਵਾਈ ਅੱਡੇ ਦੇ ਟਰਮੀਨਲ 3 ’ਤੇ ਪੁੱਜੇ। ਉਹ ਪੂਰਨ ਮਰਿਆਦਾ ਨਾਲ ਇਨ੍ਹਾਂ ਸਰੂਪਾਂ ਨੂੰ ਹਵਾਈ ਅੱਡੇ ਤੋਂ ਬਾਹਰ ਲੈ ਕੇ ਆਏ। ਇਸ ਮੌਕੇ ਕੇਂਦਰੀ ਮੰਤਰੀ ਵੀ. ਮੁਰਲੀਧਰਨ ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਵੀ ਉਨ੍ਹਾਂ ਨਾਲ ਸਨ।
  ਵਾਸ਼ਿੰਗਟਨ - ਅਮਰੀਕੀ ਸਿੱਖ ਜਥੇਬੰਦੀ ‘ਯੂਨਾਈਟਿਡ ਸਿੱਖਸ’ ਨੇ ਦਾਅਵਾ ਕੀਤਾ ਹੈ ਕਿ ਕਾਬੁਲ ਦੇ ਗੁਰਦੁਆਰੇ ‘ਕਰਤੇ ਪਰਵਾਨ’ ਵਿੱਚ ਪਨਾਹ ਲਈ ਬੈਠੇ 260 ਤੋਂ ਵੱਧ ਅਫ਼ਗ਼ਾਨ ਸਿੱਖਾਂ ਨੂੰ ਅਫ਼ਗ਼ਾਨਿਸਤਾਨ ਤੋਂ ਸੁਰੱਖਿਅਤ ਬਾਹਰ ਨਿਕਲਣ ਲਈ ਮਦਦ ਦੀ ਉਡੀਕ ਹੈ। ਜਥੇਬੰਦੀ ਨੇ ਇਕ ਬਿਆਨ ਵਿੱਚ ਕਿਹਾ,‘‘ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਵਿੱਚ 260 ਤੋਂ ਵੱਧ ਅਫ਼ਗਾਨ ਸਿੱਖ ਨਾਗਰਿਕ ਮੌਜੂਦ ਹਨ, ਜਿਨ੍ਹਾਂ ਵਿੱਚ ਔਰਤਾਂ ਤੇ 50 ਤੋਂ ਵੱਧ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਤਿੰਨ ਨਵਜੰਮੇ ਵੀ ਹਨ ਤੇ ਇਕ ਬੱਚੇ ਨੇ ਤਾਂ ਸ਼ਨਿੱਚਰਵਾਰ ਹੀ ਜਨਮ ਲਿਆ ਹੈ।’’ ਚੇਤੇ ਰਹੇ ਕਿ ਭਾਰਤ ਤੋਂ ਛੁੱਟ ਕਿਸੇ ਵੀ ਹੋਰ ਮੁਲਕ ਨੇ ਅਜੇ ਤੱਕ ਅਫ਼ਗ਼ਾਨ ਸਿੱਖਾਂ ਦੀ ਬਾਂਹ ਨਹੀਂ ਫੜੀ ਹੈ। ਯੂਨਾਈਟਿਡ ਸਿੱਖਸ ਨੇ ਕਿਹਾ, ‘‘ਅਸੀਂ ਅਮਰੀਕਾ, ਕੈਨੇਡਾ, ਪਾਕਿਸਤਾਨ, ਆਸਟਰੇਲੀਆ, ਨਿਊਜ਼ੀਲੈਂਡ, ਤਾਜਿਕਿਸਤਾਨ, ਇਰਾਨ ਤੇ ਯੂਕੇ ਸਮੇਤ ਕੁਝ ਹੋਰਾਂ ਦੇ ਸੰਪਰਕ ਵਿੱਚ ਹਾਂ। ਇਸੇ ਤਰ੍ਹਾਂ ਕੌਮਾਂਤਰੀ ਏਡ ਏਜੰਸੀਆਂ ਤੇ ਗੈਰਸਰਕਾਰੀ ਜਥੇਬੰਦੀਆਂ (ਐੱਨਜੀਓਜ਼) ਨਾਲ ਵੀ ਰਾਬਤਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਅਫ਼ਗਾਨਿਸਤਾਨ ਵਿੱਚ ਰਾਹਤ ਕਾਰਜ ਯਕੀਨੀ ਬਣਾਏ ਜਾ…
  ਅੰਮ੍ਰਿਤਸਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚਲੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਗ੍ਰੰਥੀ ਭਾਈ ਜਸਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਅਤੇ ਕੁਝ ਹੋਰ ਅਫ਼ਗਾਨ ਸਿੱਖ ਅਫ਼ਗਾਨਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੀ ਦੇਖਭਾਲ ਲਈ ਦੇਸ਼ ਛੱਡ ਕੇ ਨਹੀਂ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਕਰਤਾ ਪ੍ਰਵਾਨ ਵਿਖੇ ਸ਼ਰਨ ਲੈਣ ਵਾਲੇ ਸਿੱਖਾਂ 'ਚੋਂ 10 ਨੇ ਸਵੈ-ਇੱਛਾ ਨਾਲ ਉਥੇ ਰਹਿ ਕੇ ਗੁਰਧਾਮਾਂ ਦੀ ਦੇਖਭਾਲ ਕਰਨ ਦਾ ਫ਼ੈਸਲਾ ਲਿਆ ਹੈ। ਭਾਈ ਜਸਬੀਰ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਆਪਣੀ ਨਵੀਂ ਸੁਰੱਖਿਅਤ ਜ਼ਿੰਦਗੀ ਸ਼ੁਰੂ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਕਿਸੇ ਕੀਮਤ 'ਤੇ ਨਹੀਂ ਛੱਡਣਗੇ। ਜੇਕਰ ਉਹ ਅਤੇ ਉਨ੍ਹਾਂ ਦਾ ਪਰਿਵਾਰ ਦੇਸ਼ ਛੱਡ ਕੇ ਚਲਾ ਗਿਆ ਤਾਂ ਗੁਰਦੁਆਰਾ ਸਾਹਿਬਾਨ 'ਤੇ ਜਾਂ ਤਾਂ ਕਬਜ਼ੇ ਹੋ ਜਾਣਗੇ ਜਾਂ ਉਨ੍ਹਾਂ ਨੂੰ ਜ਼ਮੀਨਦੋਜ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਵਲੋਂ ਕੁਝ ਅਫ਼ਗਾਨ ਸਿੱਖਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਰੇ ਇਤਿਹਾਸਕ ਹੱਥ ਲਿਖਤ ਸਰੂਪ ਕਾਬੁਲ ਦੇ ਗੁਰਦੁਆਰਾ ਸ੍ਰੀ…
  ਇਸਲਾਮਾਬਾਦ - ਪਾਕਿਸਤਾਨ ਨੇ 22 ਸਤੰਬਰ ਨੂੰ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਦੇ 482ਵੇਂ ਪੁਰਬ ਮੌਕੇ ਮੁਕੰਮਲ ਕਰੋਨਾ ਟੀਕਾਕਰਨ ਕਰਵਾ ਚੁੱਕੀ ਸਿੱਖ ਸੰਗਤ ਨੂੰ ਸਖਤ ਕਰੋਨਾ ਨਿਯਮਾਂ ਤਹਿਤ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਆਉਣ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਰਾਹੀਂ ਹਾਸਲ ਹੋਈ ਹੈ। ਇਸ ਮੌਕੇ ਇੱਥੇ 20 ਸਤਬੰਰ ਤੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ ਹੋਣਗੇ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਮਾਰਚ 2020 ’ਚ ਕਰਤਾਰ ਸਾਹਿਬ ਗੁਰਦੁਆਰੇ ਦੀ ਯਾਤਰਾ ਬੰਦ ਕਰ ਦਿੱਤੀ ਗਈ ਸੀ।ਮੀਡੀਆ ਰਿਪੋਰਟਾਂ ’ਚ ਦੱਸਿਆ ਗਿਆ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਯਾਤਰਾ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਬੀਤੇ ਦਿਨ ਨੈਸ਼ਨਲ ਕਮਾਂਡ ਅਤੇ ਅਪਰੇਸ਼ਨ ਸੈਂਟਰ (ਐੱਨਸੀਓਸੀ) ਵੱਲੋਂ ਲਿਆ ਗਿਆ ਹੈ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐੱਨਸੀਓਸੀ ਦੀ ਮੀਟਿੰਗ ਵਿੱਚ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕਰੋਨਾ ਨਿਯਮਾਂ ਤਹਿਤ ਅਗਲੇ ਮਹੀਨੇ ਕਰਤਾਰਪੁਰ ਦੀ ਯਾਤਰਾ ਲਈ ਪ੍ਰਵਾਨਗੀ ਦੇਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਰੋਨਾ ਦੀ…
  ਅੰਮਿ੍ਤਸਰ - ਅਫ਼ਗਾਨਿਸਤਾਨ 'ਤੇ ਕਬਜ਼ਾ ਕਰਨ ਉਪਰੰਤ ਤਾਲਿਬਾਨ ਨੇ ਹੁਣ ਵਿਦੇਸ਼ੀ ਕੂਟਨੀਤਕ ਮਿਸ਼ਨਾਂ ਨੂੰ ਵੀ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਤਾਲਿਬਾਨੀ ਅੱਤਵਾਦੀ ਕੰਧਾਰ ਤੇ ਹੇਰਾਤ ਪ੍ਰਾਂਤਾਂ 'ਚ ਖਾਲੀ ਕੀਤੇ ਗਏ ਭਾਰਤੀ ਕੌਂਸਲੇਟ 'ਚ ਦਾਖਲ ਹੋਏ ਤੇ ਉਨ੍ਹਾਂ ਉਥੇ ਸਰਕਾਰੀ ਦਸਤਾਵੇਜ਼ਾਂ ਤੇ ਕੰਪਿਊਟਰਾਂ ਦੀ ਛਾਣਬੀਨ ਕੀਤੀ | ਇਸ ਤੋਂ ਬਾਅਦ ਉਹ ਕੌਂਸਲੇਟ 'ਚ ਖੜੇ ਭਾਰਤੀ ਬੁਲੇਟ ਪਰੂਫ ਵਾਹਨ ਤੇ ਕੁਝ ਦਸਤਾਵੇਜ਼ਾਂ ਨੂੰ ਆਪਣੇ ਨਾਲ ਲੈ ਗਏ | ਭਾਰਤੀ ਕੌਂਸਲੇਟ 'ਚ ਦਾਖਲ ਹੋਣ ਦੇ ਨਾਲ ਹੀ ਤਾਲਿਬਾਨ ਅੱਤਵਾਦੀਆਂ ਨੇ ਨੇੜਲੇ ਘਰਾਂ 'ਚ ਛਾਪੇਮਾਰੀ ਕਰਕੇ ਅਫ਼ਗਾਨ ਸੈਨਿਕਾਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਵੀ ਕੋਸ਼ਿਸ਼ ਕੀਤੀ | ਇਹ ਵੀ ਜਾਣਕਾਰੀ ਮਿਲੀ ਹੈ ਕਿ ਤਾਲਿਬਾਨ ਦੇ ਹੱਥ ਅਤਿ ਆਧੁਨਿਕ ਅਮਰੀਕੀ ਹਥਿਆਰਾਂ ਦਾ ਭੰਡਾਰ ਲੱਗਾ ਹੈ, ਜਿਸ ਨੇ ਅਮਰੀਕਾ ਅਤੇ ਬਾਕੀ ਮੁਲਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਹਥਿਆਰ ਅਤੇ ਫ਼ੌਜੀ ਉਪਕਰਣ ਤਾਲਿਬਾਨ ਨੇ ਅਫ਼ਗਾਨਿਸਤਾਨ 'ਤੇ ਕਬਜ਼ੇ ਤੋਂ ਬਾਅਦ ਅਫ਼ਗਾਨ ਫ਼ੌਜ ਤੋਂ ਪ੍ਰਾਪਤ ਕੀਤੇ ਹਨ | ਇਨ੍ਹਾਂ 'ਚ 7 ਬਿਲਕੁਲ ਨਵੇਂ ਹਮਲਾਵਰ…
  ਸੰਗਰੂਰ - ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਗੁਰਦੁਆਰਾ ਕੈਂਬੋਵਾਲ ਸਾਹਿਬ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹਾਜ਼ਰ ਸਨ। ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕਿਹਾ ਕਿ ਪੰਜਾਬ ਨੂੰ ਖਾਨਾਜੰਗੀ ਵਾਲੇ ਪਾਸੇ ਧੱਕਿਆ ਜਾ ਰਿਹਾ ਹੈ। ਪੰਜਾਬ ਵਿਚ ਗਵਰਨਰੀ ਰਾਜ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕੇਂਦਰ ਵੱਲੋਂ ਕਿਸਾਨਾਂ ਦਾ ਕਿਸਾਨਾਂ ਨਾਲ ਹੀ ਟਕਰਾਅ ਕਰਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ’ਚ ਧਰਮ ਅਤੇ ਸਿਆਸਤ ਦਾ ਬਹੁਤ ਵਧੀਆ ਸੁਮੇਲ ਹੈ। ਸਿਆਸਤ ਧਰਮ ਤੋਂ ਉਪਰ ਨਹੀਂ ਹੈ ਸਗੋਂ ਧਰਮ ਉਪਰ ਹੈ ਪਰ ਸਾਡੀਆਂ ਖੁਦਗਰਜ਼ੀਆਂ ਅਤੇ ਲਾਲਸਾਵਾਂ ਵੱਲੋਂ ਸਿਆਸਤ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com