ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਟੋਰਾਂਟੋ - ਕੈਨੇਡਾ 'ਚ ਥਲ ਸੈਨਾ ਦੇ ਮੁਖੀ ਐਡਮਿਰਲ ਆਰਟ ਮੈਕਡੋਨਾਲਡ ਨੇ ਅਚਾਨਕ ਅਸਤੀਫਾ ਦੇ ਦਿੱਤਾ | ਉਨ੍ਹਾਂ ਬੀਤੇ ਮਹੀਨੇ ਹੀ ਆਪਣਾ ਅਹੁਦਾ ਸੰਭਾਲਿਆ ਸੀ | ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਸੈਨਾ ਮੁਖੀ ਵਿਰੁੱਧ ਮਿਲਟਰੀ ਪੁਲਿਸ ਵਲੋਂ ਕੁਝ ਦੋਸ਼ਾਂ ਖਿਲਾਫ ਜਾਂਚ ਸ਼ੁਰੂ ਕੀਤੀ ਗਈ ਹੈ ਜਿਸ ਬਾਰੇ ਸੈਨਾ ਮੁਖੀ ਨੂੰ ਕੱਲ੍ਹ• ਹੀ ਪਤਾ ਲੱਗਾ ਸੀ | ਦੋਸ਼ਾਂ ਦਾ ਵਿਸਥਾਰ ਨਹੀਂ ਦੱਸਿਆ ਗਿਆ | ਐਡਮਿਰਲ ਮੈਕਡੋਨਾਲਡ ਨੇ ਆਖਿਆ ਹੈ ਕਿ ਜਿਸ ਕਿਸੇ ਕੋਲ ਵੀ ਉਨ੍ਹਾਂ ਦੇ ਵਿਵਹਾਰ ਬਾਰੇ ਜਾਣਕਾਰੀ ਹੈ ਉਸ ਨੂੰ ਬੇਝਿਜਕ ਸਾਹਮਣੇ ਆ ਕੇ ਦੱਸਣਾ ਚਾਹੀਦਾ ਹੈ |
  ਟੋਰਾਂਟੋ - ਕੈਨੇਡਾ ਦੇ ਮਿਸੀਸਾਗਾ ਸ਼ਹਿਰ 'ਚ ਉਂਟਾਰੀਓ ਖ਼ਾਲਸਾ ਦਰਬਾਰ (ਡਿਕਸੀ ਰੋਡ) ਗੁਰਦੁਆਰਾ ਸਾਹਿਬ ਦੇ (2015 ਤੋਂ ਪਹਿਲਾਂ) ਲੰਬਾ ਸਮਾਂ ਪ੍ਰਧਾਨ ਅਤੇ ਹੋਰ ਪ੍ਰਬੰਧਕੀ ਕਾਰਜਾਂ 'ਚ ਮੋਹਰੀ ਰਹੇ ਜਸਜੀਤ ਸਿੰਘ ਭੁੱਲਰ (67) ਦਾ ਟੋਰਾਂਟੋ ਵਿਖੇ ਹਸਪਤਾਲ 'ਚ ਦਿਹਾਂਤ ਹੋ ਗਿਆ | ਉਨ੍ਹਾਂ ਦੇ ਛੋਟੇ ਭਰਾ ਗੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸ. ਭੁੱਲਰ ਪ੍ਰੋਸਟੇਟ ਕੈਂਸਰ ਤੋਂ ਪੀੜਤ ਸਨ ਤੇ ਬੀਤੇ ਦੋ ਕੁ ਹਫ਼ਤਿਆਂ ਤੋਂ ਅਚਾਨਕ ਉਨ੍ਹਾਂ ਦੀ ਹਾਲਤ ਨਿੱਘਰਦੀ ਗਈ | ਉਹ 1978 ਵਿਚ ਢਿੱਲਵਾਂ ਨੇੜੇ ਸਥਿਤ ਪਿੰਡ ਭੁੱਲਰ (ਕਪੂਰਥਲਾ) ਤੋਂ ਕੈਨੇਡਾ ਪੁੱਜੇ ਸਨ, ਜਿੱਥੇ ਭਾਈਚਾਰੇ ਦੀ ਬਿਹਤਰੀ ਵਾਸਤੇ ਅਤੇ ਖ਼ਾਸ ਤੌਰ 'ਤੇ ਉਂਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ 'ਚ ਵੱਧ ਚੜ੍ਹ ਕੇ ਯੋਗਦਾਨ ਪਾਇਆ | ਇਸ ਮੌਕੇ ਉੱਤਰੀ ਅਮਰੀਕਾ ਭਰ ਤੋਂ ਪੰਥਕ ਸ਼ਖ਼ਸੀਅਤਾਂ ਵੱਲੋਂ ਸ. ਭੁੱਲਰ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ |
  ਲਾਹੌਰ - ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮਨਾਇਆ ਗਿਆ, ਜਿਸ ਵਿੱਚ ਸਥਾਨਕ ਤੇ ਦੂਰ ਦੁਰਾਡਿਓਂ ਪਹੁੰਚੀ ਸੰਗਤ ਨੇ ਭਰਵੀਂ ਸ਼ਮੂਲੀਅਤ ਕਰ ਕੇ ਸ਼ਹੀਦਾਂ ਨੂੰ ਯਾਦ ਕੀਤਾ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ’ਚ ‘ਜ਼ੂਮ’ ਰਾਹੀਂ ਹਾਜ਼ਰੀ ਲਵਾਈ। ਚੇਤੇ ਰਹੇ ਕਿ ਕੇਂਦਰ ਸਰਕਾਰ ਵੱਲੋਂ ਐਨ ਆਖਰੀ ਮੌਕੇ ਹਰੀ ਝੰਡੀ ਨਾ ਦਿੱਤੇ ਜਾਣ ਕਰਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋ ਸਕਿਆ। ਭਾਰਤ ਤੇ ਪਾਕਿਸਤਾਨ ਵਿਖੇ ਹੋਏ ਸ਼ਤਾਬਦੀ ਸਮਾਗਮਾਂ ਦੌਰਾਨ ਮੋਦੀ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਗਈ ਹੈ। ਗੁਰਦੁਆਰਾ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਨਨਕਾਣਾ ਸਾਹਿਬ, ਪਿਸ਼ਾਵਰ, ਸਿੰਧ, ਸੱਖਰ ਤੇ ਹੋਰ ਥਾਵਾਂ ਤੋਂ ਪੁੱਜੀ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਵੱਡੀ ਗਿਣਤੀ ਵਿਚ ਬੀਬੀਆਂ ਵੀ ਸ਼ਾਮਲ ਸਨ। ਪਾਕਿਸਤਾਨ ਸਰਕਾਰ ਦੇ ਫੈਡਰਲ ਮੰਤਰੀ ਬ੍ਰਿਗੇਡੀਅਰ (ਸੇਵਾ ਮੁਕਤ) ਇਜਾਜ਼ ਸ਼ਾਹ ਅਤੇ ਹੋਰ…
  ਲੰਡਨ - ਬਰਤਾਨੀਆਂ ਦੇ ਸ਼ਾਹੀ ਪਰਿਵਾਰ ਨੇ ਕਿਹਾ ਹੈ ਕਿ ਪ੍ਰਿੰਸ ਚਾਲਰਸ ਤੇ ਮਰਹੂਮ ਡਾਇਨਾ ਦੇ ਪੁੱਤ ਹੈਰੀ ਤੇ ਉਸ ਦੀ ਪਤਨੀ ਮੇਘਨ ਨੂੰ ਹੁਣ ਸ਼ਾਹੀ ਕੰਮਕਾਜ ਤੋਂ ਫਾਰਗ ਕਰ ਦਿੱਤਾ ਹੈ ਤੇ ਹੈਰੀ ਨੂੰ ਆਨਰੇਰੀ ਫੌਜੀ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
  ਨਵੀਂ ਦਿੱਲੀ - ਦਿੱਲੀ ਦੀ ਕੋਰਟ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ‘ਟੂਲਕਿੱਟ’ ਸੋਸ਼ਲ ਮੀਡੀਆ ’ਤੇ ਸਾਂਝੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਨੂੰ ਤਿੰਨ ਦਿਨਾ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਿਰਾਸਤੀ ਪੁੱਛਗਿੱਛ ਲਈ ਦਿੱਲੀ ਪੁਲੀਸ ਨੂੰ ਦਿੱਤਾ ਪੰਜ ਦਿਨਾ ਰਿਮਾਂਡ ਖ਼ਤਮ ਹੋਣ ਮਗਰੋਂ ਦਿਸ਼ਾ ਰਵੀ ਨੂੰ ਅੱਜ ਮੁੜ ਵਧੀਕ ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਆਕਾਸ਼ ਜੈਨ ਕੋਲ ਪੇਸ਼ ਕੀਤਾ ਗਿਆ। ਪੁਲੀਸ ਨੇ ਜੱਜ ਨੂੰ ਦੱਸਿਆ ਕਿ ਉਨ੍ਹਾਂ ਨੂੰ ਹਾਲ ਦੀ ਘੜੀ ਰਵੀ ਤੋਂ ਹਿਰਾਸਤੀ ਪੁੱਛਗਿੱਛ ਦੀ ਲੋੜ ਨਹੀਂ ਹੈ ਤੇ ਇਸ ਕੇਸ ’ਚ ਸਹਿ-ਮੁਲਜ਼ਮ ਇੰਜਨੀਅਰ ਸ਼ਾਂਤਨੂੰ ਮੁਲਕ ਤੇ ਵਕੀਲ ਨਿਕਿਤਾ ਜੈਕਬ ਦੇ ਜਾਂਚ ਵਿੱਚ ਸ਼ਾਮਲ ਹੋਣ ਮਗਰੋਂ ਮੁੜ ਵਾਤਾਵਰਨ ਕਾਰਕੁਨ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਉਂਜ ਪੁਲੀਸ ਨੇ ਦਾਅਵਾ ਕੀਤਾ ਕਿ ਰਵੀ ਨੇ ਪੁੱਛਗਿੱਛ ਦੌਰਾਨ ਸਾਰਾ ਦੋਸ਼ ਸਹਿ-ਮੁਲਜ਼ਮਾਂ ’ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ ਸੀ।ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਖ਼ਿਲਾਫ਼ ਦਰਜ ਐੱਫਆਈਆਰ ਦੀ ਜਾਂਚ ਦੇ ਸੰਦਰਭ ਵਿੱਚ ਮੀਡੀਆ ਦੇ ਇਕ ਹਿੱਸੇ…
  ਅੰਮ੍ਰਿਤਸਰ - ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਭਾਰਤ ਅਤੇ ਪਾਕਿਸਤਾਨ ਦੋਵੇਂ ਪਾਸੇ ਅੱਜ ਅਖੰਡ ਪਾਠ ਦੀ ਅਰੰਭਤਾ ਨਾਲ ਸ਼ੁਰੂ ਹੋ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇ ਭਾਰਤ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਧਰਪੁਰਾ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਦੀ ਅਰੰਭਤਾ ਕੀਤੀ ਗਈ ਹੈ। ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਅਰੰਭ ਹੋਏ ਅਖੰਡ ਪਾਠ ਦੇ ਭੋਗ 21 ਫਰਵਰੀ ਨੂੰ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਾ ਭੇਜਣ ਦੇ ਫ਼ੈਸਲੇ ਕਾਰਨ ਪਾਕਿਸਤਾਨ ਦੀ ਸਿੱਖ ਸੰਗਤ ਨਿਰਾਸ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਗੋਧਰਪੁਰਾ ਵਿੱਚ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਰੋਹ ਦੀ ਸ਼ੁਰੂਆਤ ਅਖੰਡ ਪਾਠ ਅਰੰਭ ਕਰਵਾ ਕੇ ਕੀਤੀ ਗਈ। ਇਸ ਦੌਰਾਨ ਸੁਖਮਨੀ ਸੇਵਾ ਸੁਸਾਇਟੀਆਂ ਨੇ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ। ਪਿੰਡ…
  ਅੰਮ੍ਰਿਤਸਰ - ਪਾਕਿਸਤਾਨ ਵਾਲੇ ਪਾਸੇ ਵਾਹਗਾ ਸਰਹੱਦ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਦੇ ਆਗੂ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜੀ ਆਇਆਂ ਕਹਿਣ ਵਾਸਤੇ ਪੁੱਜੇ ਹੋਏ ਸਨ ਪਰ ਜਥੇ ਦਾ ਪ੍ਰੋਗਰਾਮ ਅਚਨਚੇਤੀ ਰੱਦ ਹੋ ਜਾਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਹੋਈ ਹੈ। ਪੀਜੀਪੀਸੀ ਦੇ ਇਨਾਂ ਆਗੂਆਂ ਵਿਚ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ ਅਤੇ ਹੋਰ ਸ਼ਾਮਲ ਸਨ। ਉਹ ਭਾਰਤੀ ਜਥੇ ਦੇ ਸਵਾਗਤ ਵਾਸਤੇ ਹਾਰ ਅਤੇ ਗੁਲਦਸਤੇ ਲੈ ਕੇ ਪੁੱਜੇ ਹੋਏ ਸਨ। ਇਸ ਸਬੰਧ ਵਿਚ ਉਨ੍ਹਾਂ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਪ੍ਰਧਾਨ ਸਤਵੰਤ ਸਿੰਘ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਆਉਣ ਤੋਂ ਰੋਕਣ ਵਾਸਤੇ ਭਾਰਤ ਸਰਕਾਰ ਦੀ ਕਰੜੀ ਨਿੰਦਾ ਕੀਤੀ ਅਤੇ ਇਸ ਨੂੰ ਸਿੱਖ ਕੌਮ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਦੀ ਪੂਰੀ ਤਿਆਰੀ ਕੀਤੀ ਹੋਈ ਸੀ। ਪਾਕਿਸਤਾਨ ਦੀ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਹੋਰਨਾਂ ਦੀ ਉਡੀਕ ਕਰ ਰਹੀ…
  ਅੰਮਿ੍ਤਸਰ - ਪਾਕਿਸਤਾਨ ਦੀ ਪੰਜਾਬ ਅਸੈਂਬਲੀ ਵਲੋਂ 14 ਮਾਰਚ 2018 ਨੂੰ ਕਥਿਤ ਤੌਰ 'ਤੇ ਪਾਸ ਕੀਤੇ ਜਾ ਚੁੱਕੇ ਸਿੱਖ ਅਨੰਦ ਕਾਰਜ ਐਕਟ 'ਚ ਸਿੱਖ ਵਿਆਹਾਂ ਦੇ ਪੰਜੀਕਰਨ ਹਿਤ ਖਰੜੇ 'ਚ ਸੋਧ ਦੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਵਲੋਂ ਇਸ ਬਿੱਲ ਨੂੰ ਆਪਣੀ ਤਰਫੋਂ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ | ਅੱਜ ਮੁੱਖ ਮੰਤਰੀ ਬੁਜਦਾਰ ਨਾਲ ਇਸ ਬਾਰੇ ਕੀਤੀ ਇਕ ਬੈਠਕ ਉਪਰੰਤ ਐਮ. ਪੀ. ਏ. ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਨੇ ਲਾਹੌਰ ਤੋਂ ਫ਼ੋਨ 'ਤੇ 'ਅਜੀਤ' ਨਾਲ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਐਮ. ਪੀ. ਏ. ਰਮੇਸ਼ ਸਿੰਘ ਅਰੋੜਾ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ 'ਚ ਸਾਲ 2018 'ਚ ਅਨੰਦ ਕਾਰਜ ਬਿੱਲ ਪਾਸ ਕਰਵਾਇਆ ਸੀ ਅਤੇ ਪਾਕਿ 'ਚ ਸਿੱਖ ਧਰਮ ਨੂੰ ਵੱਖਰੇ ਮਜ਼੍ਹਬ ਵਜੋਂ ਮਾਨਤਾ ਦਿੰਦਿਆਂ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਿੱਖ ਅਨੰਦ ਕਾਰਜ ਐਕਟ ਦੀ ਮਨਜ਼ੂਰੀ ਨੂੰ ਪ੍ਰਵਾਨਗੀ ਵੀ ਦਿੱਤੀ ਸੀ | ਮਹਿੰਦਰਪਾਲ ਸਿੰਘ…
  ਸਿਡਨੀ - ਇੱਥੇ ਆਸਟਰੇਲੀਆ ਦੇ ਸਭ ਤੋਂ ਵੱਡੇ ਗੁਰਦੁਆਰੇ ਵੱਲ ਵੱਧ ਰਹੀ ਤਿਰੰਗਾ ਰੈਲੀ/ਮਾਰਚ ਨੂੰ ਪੁਲੀਸ ਨੇ ਰੋਕ ਲਿਆ, ਜਿਸ ਕਰਕੇ ਸਿੱਖਾਂ ਅਤੇ ਭਾਜਪਾ ਦਰਮਿਆਨ ਸੰਭਾਵੀ ਟਕਰਾਅ ਟਲ ਗਿਆ। ਉਂਜ ਗੁਰਦੁਆਰੇ ਵੱਲ ਮਾਰਚ ਦੀ ਕਨਸੋਅ ਨੂੰ ਲੈ ਕੇ ਵੱਡੀ ਗਿਣਤੀ ਸ਼ਰਧਾਲੂ ਪਹਿਲਾਂ ਹੀ ਜੁੜ ਗਏ ਸਨ। ਐਤਵਾਰ ਦੀ ਛੁੱਟੀ ਕਰਕੇ ਕੁਝ ਲੋਕ ਪਹਿਲਾਂ ਤੋਂ ਹੀ ਗੁਰਦੁਆਰੇ ’ਚ ਮੌਜੂਦ ਸਨ। ਜਾਣਕਾਰੀ ਅਨੁਸਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿੱਚ ਕੁਝ ਵਿਅਕਤੀਆਂ ਨੇ ਹੈਰਿਸ ਪਾਰਕ ਵਿੱਚ ਬਾਅਦ ਦੁਪਹਿਰ ਤਿਰੰਗਾ ਰੈਲੀ ਕੀਤੀ। ਉਨ੍ਹਾਂ ਦੇ ਹੱਥਾਂ ਵਿੱਚ ਅਤੇ ਕਾਰਾਂ ਉੱਤੇ ਤਰੰਗੇ ਝੰਡੇ ਸਨ। ਪੁਲੀਸ ਨੇ ਕਾਰਾਂ ਦੇ ਇਸ ਕਾਫ਼ਲੇ ਨੂੰ ਬੜੀ ਮੁਸਤੈਦੀ ਨਾਲ ਸਨੀ ਹਲ਼ਟ ਰੋਡ, ਜਿਸ ਦੇ ਨੇੜੇ ਹੀ ਗੁਰਦੁਆਰਾ ਸਾਹਿਬ ਹੈ, ਉੱਤੇ ਘੇਰ ਕੇ ਅੱਗੇ ਵਧਣ ਤੋਂ ਰੋਕ ਲਿਆ। ਉਧਰ ਗੁਰਦੁਆਰਾ ਪ੍ਰਬੰਧਕਾਂ ਨੇ ਕਿਹਾ ਕਿ ਗੁਰਦੁਆਰੇ ਦਾ ਨਾਮ ਤੇ ਅਕਸ ਵਿਗਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਥਾਨਕ ਐੱਮਪੀ ਨੂੰ ਮਿਲ ਕੇ ਸਦਭਾਵਨਾ ਤੇ ਭਾਈਚਾਰਕ ਏਕਤਾ ਬਣਾ ਕੇ…
  ਓਟਾਵਾ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਦੋਵੇਂ ਆਗੂਆਂ ਨੇ ਲੋਕਤੰਤਰਿਕ ਸਿਧਾਂਤਾਂ ਲਈ ਦੋਵੇਂ ਦੇਸ਼ਾਂ ਦੀ ਪ੍ਰਤੀਬੱਧਤਾ, ਹਾਲੀਆ ਪ੍ਰਦਰਸ਼ਨਾਂ ਅਤੇ ਗੱਲਬਾਤ ਜ਼ਰੀਏ ਮੁੱਦਿਆਂ ਦੇ ਹੱਲ ਦੇ ਮਹੱਤਵ ਸਬੰਧੀ ਚਰਚਾ ਕੀਤੀ | ਟਰੂਡੋ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਸੀ | ਟਰੂਡੋ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 'ਬਹੁਤ ਵਧੀਆ' ਗੱਲਬਾਤ ਹੋਈ ਅਤੇ ਅਸੀਂ ਅੱਗੇ ਵੀ ਸੰਪਰਕ 'ਚ ਰਹਿਣ ਸਬੰਧੀ ਸਹਿਮਤੀ ਪ੍ਰਗਟਾਈ | ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ 'ਚ ਭਾਰਤ ਵਿਚ ਜਾਰੀ ਕਿਸਾਨਾਂ ਦੇ ਪ੍ਰਦਰਸ਼ਨ ਸਬੰਧੀ ਕਿਹਾ ਕਿ ਦੋਵੇਂ ਨੇਤਾਵਾਂ ਨੇ ਲੋਕਤੰਤਰਿਕ ਸਿਧਾਂਤਾਂ ਲਈ ਕੈਨੇਡਾ ਅਤੇ ਭਾਰਤ ਦੀ ਪ੍ਰਤੀਬੱਧਤਾ, ਹਾਲੀਆ ਪ੍ਰਦਰਸ਼ਨਾਂ ਅਤੇ ਗੱਲਬਾਤ ਜ਼ਰੀਏ ਮੁੱਦਿਆਂ ਦੇ ਹੱਲ ਦੇ ਮਹੱਤਵ ਸਬੰਧੀ ਚਰਚਾ ਕੀਤੀ | ਟਰੂਡੋ ਨੇ ਦਸੰਬਰ 'ਚ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਦਾ ਸਮਰਥਨ ਕਰਦਾ ਰਹੇਗਾ ਅਤੇ ਨਾਲ ਹੀ ਉਨ੍ਹਾਂ ਸਥਿਤੀ ਨੂੰ ਲੈ ਕੇ ਚਿੰਤਾ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com