ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਇਕ ਪੱਤਰ ਭੇਜ ਕੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਪੱਤਰ ਵਿੱਚ ਕਿਹਾ ਹੈ ਕਿ ਪਾਵਨ ਸਰੂਪ ’ਚ ਦਰਜ ਬਾਣੀ ਨਾਲ ਕਿਸੇ ਵਿਅਕਤੀ ਜਾਂ ਸੰਸਥਾ ਵੱਲੋਂ ਕੋਈ ਛੇੜਛਾੜ ਨਹੀਂ ਕੀਤੀ ਜਾ ਸਕਦੀ। ਇਸ ਸਬੰਧੀ ਅਕਾਲ ਤਖ਼ਤ ਤੋਂ ਆਦੇਸ਼ ਵੀ ਜਾਰੀ ਹੋ ਚੁੱਕਾ ਹੈ। ਪਾਵਨ ਸਰੂਪ ਛਾਪਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਗਿਆ ਹੈ। ਜੇ ਕਿਸੇ ਵਿਅਕਤੀ ਨੇ ਸਰੂਪ ਛਾਪਣਾ ਹੋਵੇ ਤਾਂ ਉਸ ਸਬੰਧੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕਾ ਦੀ ਇੱਕ ਸੰਸਥਾ ਵੱਲੋਂ ਪਾਵਨ ਸਰੂਪ ਛਾਪਿਆ ਗਿਆ ਹੈ ਅਤੇ ਗੁਰਬਾਣੀ ਨਾਲ ਛੇੜਛਾੜ ਕੀਤੀ ਗਈ ਹੈ। ਇਹ ਸਿੱਖ ਰਹਿਤ ਮਰਿਆਦਾ ਅਤੇ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਹੈ, ਜਿਸ ਦਾ ਸਿੱਖ ਜਗਤ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ…
  ਸੰਯੁਕਤ ਰਾਸ਼ਟਰ - ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਯੂਕਰੇਨ ਵਿੱਚ ਜਾਰੀ ਮਨੁੱਖੀ ਸੰਕਟ ਦਾ ਠੀਕਰਾ ਰੂਸ ਸਿਰ ਭੰਨਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੈਂਬਰ ਮੁਲਕਾਂ ਨੇ ਮਤੇ ਵਿੱਚ ਰੂਸ ਨੂੰ ਯੂਕਰੇਨ ਖਿਲਾਫ਼ ਫੌਰੀ ਗੋਲੀਬੰਦੀ ਦੀ ਅਪੀਲ ਕਰਦਿਆਂ ਲੱਖਾਂ ਲੋਕਾਂ, ਘਰਾਂ, ਸਕੂਲਾਂ ਤੇ ਹਸਪਤਾਲਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ। ਮਤੇ ਦੇ ਹੱਕ ਵਿੱਚ 140 ਤੇ ਵਿਰੋਧ ਵਿੱਚ ਪੰਜ ਵੋਟਾਂ ਪਈਆਂ। ਬੇਲਾਰੂਸ, ਸੀਰੀਆ, ਉੱਤਰੀ ਕੋਰੀਆ, ਰੂਸ ਤੇ ਇਰੀਟ੍ਰੀਆ ਨੇ ਮਤੇ ਦੇ ਖਿਲਾਫ਼ ਵੋਟ ਪਾਈ ਜਦੋਂਕਿ ਭਾਰਤ ਤੇ ਚੀਨ ਸਮੇਤ 38 ਮੈਂਬਰ ਮੁਲਕ ਗ਼ੈਰਹਾਜ਼ਰ ਰਹੇ।ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਬੁੱਧਵਾਰ ਨੂੰ ਯੂਕਰੇਨ ’ਚ ਮਾਨਵੀ ਸੰਕਟ ਬਾਰੇ ਰੂਸੀ ਮਤੇ ’ਚੋਂ ਭਾਰਤ ਸਮੇਤ 13 ਮੁਲਕਾਂ ਨੇ ਦੂਰੀ ਬਣਾਈ ਅਤੇ ਉਨ੍ਹਾਂ ਵੋਟਿੰਗ ’ਚ ਹਿੱਸਾ ਨਹੀਂ ਲਿਆ। ਉਧਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ ਕਿ ਯੂਕਰੇਨ ਅਤੇ ਰੂਸ ਵਿਚਕਾਰ ਜਾਰੀ ਜੰਗ ਦੌਰਾਨ ਭਾਰਤ ਦਾ ਰੁਖ ਦ੍ਰਿੜ੍ਹ ਅਤੇ ਸਪੱਸ਼ਟ ਰਿਹਾ ਹੈ ਅਤੇ ਉਸ ਨੇ ਹਿੰਸਾ ਨੂੰ ਫੌਰੀ ਰੋਕਣ ਅਤੇ ਹਰ ਤਰ੍ਹਾਂ ਦੀ…
  ਸ੍ਰੀ ਆਨੰਦਪੁਰ ਸਾਹਿਬ - ਖਾਲਸਾ ਪੰਥ ਦਾ ਕੌਮੀ ਤਿਉਹਾਰ ਪੂਰੇ ਖਾਲਸਈ ਜਾਹ-ਜਲਾਲ ਨਾਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਿਆ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ ਅਤੇ ਪੂਰਾ ਸ਼ਹਿਰ ਖਾਲਸਈ ਰੰਗ ’ਚ ਰੰਗਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹੋਲੇ ਮਹੱਲੇ ਦਾ ਤਿਉਹਾਰ ਸ੍ਰੀ ਆਨੰਦਪੁਰ ਸਾਹਿਬ ਵਿੱਚ 17 ਤੋਂ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅੱਜ ਜਥੇਦਾਰ ਰਘਬੀਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਆਰੰਭ ਹੋਏ।ਇਸ ਮੌਕੇ ਨਿਰਮਲ ਭੇਖ ਪੰਚਾਇਤੀ ਅਖਾੜਾ ਹਰਿਦੁਆਰ, ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਅਤੇ ਸੰਤ ਸਮਾਜ ਵੱਲੋਂ ਗੁਰਦੁਆਰਾ ਟਿੱਬਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਤਖ਼ਤ ਕੇਸਗੜ੍ਹ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਆਰੰਭਤਾ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਅਰਦਾਸ ਕਰਕੇ ਕੀਤੀ। ਇਸ ਮੌਕੇ ਨਗਰ ਕੀਰਤਨ ’ਚ ਸ਼ਾਮਲ ਮਹਾਪੁਰਸਾਂ ਅਤੇ ਪੰਥਕ ਸ਼ਖ਼ਸੀਅਤਾਂ ਨੇ ਨੌਜਵਾਨਾਂ ਨੂੰ ਅਪੀਲ…
  ਵਾਸ਼ਿੰਗਟਨ - ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਅਮਰੀਕੀ ਸੰਸਦ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਵੇਲੇ ਅਮਰੀਕਾ ਦੀ ਵੱਡੀ ਲੋੜ ਹੈ। ਜ਼ੇਲੈਂਸਕੀ ਨੇ ਆਪਣੀ ਤਕਰੀਰ ਦੌਰਾਨ ਪਰਲ ਹਾਰਬਰ ਤੇ 9/11 ਦਹਿਸ਼ਤੀ ਹਮਲੇ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਅਮਰੀਕੀ ਕਾਂਗਰਸ ਨੂੰ ਅਪੀਲ ਕੀਤੀ ਕਿ ਰੂਸੀ ਕਾਨੂੰਨਘਾੜਿਆਂ ’ਤੇ ਹੋਰ ਪਾਬੰਦੀਆਂ ਲਾਉਣ ਤੋਂ ਇਲਾਵਾ ਦਰਾਮਦਾਂ ’ਤੇ ਰੋਕ ਲੱਗੇ। ਯੂਕਰੇਨੀ ਸਦਰ ਨੇ ਕਿਹਾ,‘‘ਇਸ ਵੇਲੇ ਸਾਨੂੰ ਤੁਹਾਡੀ ਵੱਡੀ ਲੋੜ ਹੈ। ਮੈਂ ਚਾਹੁੰਦਾ ਹਾਂ ਕਿ ਰੂਸ ਖਿਲਾਫ਼ ਹੋਰ ਪਾਬੰਦੀਆਂ ਲਾਈਆਂ ਜਾਣ।’’ ਉਨ੍ਹਾਂ ਆਰਥਿਕ ਪੱਖੋਂ ਰੂਸ ਨੂੰ ਗੁੱਝੀ ਸੱਟ ਮਾਰਨ ਦਾ ਸੱਦਾ ਦਿੰਦਿਆਂ ਕਿਹਾ, ‘‘ਆਮਦਨ ਨਾਲੋਂ ਅਮਨ ਜ਼ਿਆਦਾ ਮਹੱਤਵ ਰੱਖਦਾ ਹੈ।’’ ਇਸੇ ਦੌਰਾਨ ਅਮਰੀਕਾ ਦੇ ਹੇਠਲੇ ਸਦਨ (ਸੈਨੇਟ) ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਖ਼ਿਲਾਫ਼ ਇਕ ਮਤਾ ਪਾਸ ਕਰ ਦਿੱਤਾ ਹੈ। ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤੇ ਮੁਤਾਬਕ ਪੂਤਿਨ ਦੀ ਜੰਗੀ ਅਪਰਾਧਾਂ ਵਿਚ ਸ਼ਮੂਲੀਅਤ ਦੀ ਜਾਂਚ ਕੀਤੀ ਜਾਵੇਗੀ। ਸੈਨੇਟ ਨੇ ਮਤੇ ਵਿਚ ਪੂਤਿਨ ਦੀ ਨਿਖੇਧੀ ਕੀਤੀ ਹੈ।
  ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 554 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ।ਗਿਆਨੀ ਜਗਤਾਰ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ 554 ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾ ਅਨੁਸਾਰ ਨਵਾਂ ਵਰ੍ਹਾ ਪਹਿਲੀ ਚੇਤ ਤੋਂ ਆਰੰਭ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਚੜ੍ਹਦੀ ਕਲਾ ਨਾਲ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਸ਼ ਕੀਤੀਆਂ ਸਿੱਖਿਆਵਾਂ ’ਤੇ ਪਹਿਰਾ ਦਿੰਦੇ ਹਨ। ਸਿੱਖ ਕੌਮ ਨੂੰ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣੇ ਚਾਹੀਦੇ ਹਨ ਅਤੇ ਸਿੱਖ ਰਹਿਤ ਮਰਿਯਾਦਾ ’ਤੇ ਦ੍ਰਿੜਤਾ ਨਾਲ ਪਹਿਰਾ ਦੇਣਾ ਵੀ ਸਿੱਖ…
  ਐਂਟਲੇ - ਯੂਕਰੇਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਮਾਸਕੋ ਅਤੇ ਕੀਵ ਦੇ ਸੀਨੀਅਰ ਕੂਟਨੀਤਕਾਂ ਦਰਮਿਆਨ ਯੂਕਰੇਨ 'ਚ ਯੁੱਧ ਖਤਮ ਕਰਨ 'ਤੇ ਹੋਈ ਗੱਲਬਾਤ 'ਚ ਕੋਈ ਸਫਲਤਾ ਨਹੀਂ ਮਿਲੀ | ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਕਿਹਾ ਕਿ ਉਸ ਨੇ ਵੀਰਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਤੁਰਕੀ 'ਚ ਮਨੁੱਖੀ ਗਲਿਆਰੇ ਅਤੇ ਜੰਗਬੰਦੀ 'ਤੇ ਬੈਠਕ ਕੀਤੀ | ਕੁਲੇਬਾ ਨੇ ਕਿਹਾ ਕਿ ਰੂਸ 'ਚ ਹੋਰ ਫ਼ੈਸਲਾ ਕਰਨ ਵਾਲੇ ਹਨ, ਜਿਨ੍ਹਾਂ ਨਾਲ ਸਲਾਹ ਕੀਤੇ ਜਾਣ ਦੀ ਜ਼ਰੂਰਤ ਹੈ, ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਯੁੱਧ ਕਾਰਨ ਮਨੁੱਖੀ ਮੁੱਦਿਆਂ ਦਾ ਹੱਲ ਲੱਭਣਾ ਜਾਰੀ ਰੱਖਣ ਲਈ ਲਾਵਰੋਵ ਨਾਲ ਸਹਿਮਤੀ ਪ੍ਰਗਟਾਈ | ਉਨ੍ਹਾਂ ਕਿਹਾ ਕਿ ਮਾਸਕੋ ਜੰਗਬੰਦੀ ਲਈ ਰਾਜ਼ੀ ਨਹੀਂ ਹੈ | ਉਨ੍ਹਾਂ ਕਿਹਾ ਕਿ ਉਹ (ਰੂਸ) ਚਾਹੰੁਦਾ ਹੈ ਕਿ ਯੂਕਰੇਨ ਆਤਮ ਸਮਰਪਣ ਕਰੇ | ਉਨ੍ਹਾਂ ਕਿਹਾ ਕਿ ਇਹ ਨਹੀਂ ਹੋਵੇਗਾ | ਕੁਲੇਬਾ ਨੇ ਕਿਹਾ ਕਿ ਆਖਰੀ ਚੀਜ਼, ਉਹ ਚਾਹੁੰਦਾ ਸੀ ਕਿ ਰੂਸੀ ਬੰਬਾਰੀ ਤੇ ਹਮਲਿਆਂ ਨਾਲ ਘੇਰੇ ਗਏ ਸ਼ਹਿਰਾਂ ਤੋਂ ਸੁਰੱਖਿਅਤ ਰਸਤੇ…
  ਨਵੀਂ ਦਿੱਲੀ - ਹਵਾਈ ਖੇਤਰ ਦੇ ਉਲੰਘਣ ਦੇ ਜਵਾਬ ਵਿਚ ਭਾਰਤ ਨੇ ਕਿਹਾ ਹੈ ਕਿ ਤਕਨੀਕੀ ਖਾਮੀਆਂ ਕਾਰਨ ਮਿਜ਼ਾਇਲ ਪਾਕਿਸਤਾਨ ਅੰਦਰਲੇ ਖੇਤਰ ਵਿਚ ਜਾ ਡਿੱਗੀ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਹਵਾਈ ਖੇਤਰ ਦਾ ਉਲੰਘਣ ਕਰਨ ’ਤੇ ਭਾਰਤ ਤੋਂ ਜਵਾਬ ਮੰਗਿਆ ਸੀ। ਭਾਰਤ ਦੀ ਮਿਜ਼ਾਇਲ ਪਾਕਿਸਤਾਨ ਦੇ 124 ਕਿਲੋਮੀਟਰ ਅੰਦਰਲੇ ਖੇਤਰ ਵਿਚ ਜਾ ਕੇ ਡਿੱਗ ਗਈ ਸੀ ਤੇ ਇਸ ਮਿਜ਼ਾਇਲ ਨੇ 3 ਮਿੰਟ ਵਿਚ 124 ਕਿਲੋਮੀਟਰ ਦਾ ਫਾਸਲਾ ਤੈਅ ਕੀਤਾ ਸੀ। ਇਹ ਸੁਪਰਸੋਨਿਕ ਮਿਜ਼ਾਇਲ ਮੀਆਂ ਚਨੂੰ ਖੇਤਰ ਵਿਚ ਜਾ ਡਿੱਗੀ ਸੀ ਜਿਸ ਵਿਚ ਕੋਈ ਬਾਰੂਦ ਆਦਿ ਨਹੀਂ ਸੀ। ਭਾਰਤ ਦੇ ਰੱਖਿਆ ਮੰਤਰਾਲੇ ਨੇ ਇਸ ਸਬੰਧੀ ਗਲਤੀ ਮੰਨ ਲਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿਚ ਜਾਂਚ ਦੇ ਹੁਕਮ ਦੇ ਦਿੱਤੇ ਹਨ।
  ਨਵੀਂ ਦਿੱਲੀ - ਪੰਜ ਰਾਜਾਂ ਦੀਆਂ ਅਸੈਂਬਲੀ ਚੋਣਾਂ ਲਈ ਐਲਾਨੇ ਨਤੀਜਿਆਂ ਵਿੱਚ ਪੰਜਾਬ ਨੂੰ ਛੱਡ ਕੇ ਚਾਰ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਵਿੱਚ ਮੁੜ ਕਮਲ ਖਿੜਿਆ ਹੈ। ਉੱਤਰ ਪ੍ਰਦੇਸ਼ ਵਿੱਚ ਮੁੁੱਖ ਮੰਤਰੀ ਯੋਗੀ ਆਦਿੱਤਿਆਨਾਥ ਮੁੜ ਸਰਕਾਰ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧ ਗਏ ਹਨ। ਆਖਰੀ ਖ਼ਬਰਾਂ ਮਿਲਣ ਤੱਕ ਭਾਜਪਾ ਨੇ 403 ਮੈਂਬਰੀ ਯੂਪੀ ਅਸੈਂਬਲੀ ਦੀਆਂ 210 ਸੀਟਾਂ ’ਤੇ ਜਿੱਤ ਦਰਜ ਕਰ ਲਈ ਸੀ ਤੇ ਪਾਰਟੀ 45 ਹਲਕਿਆਂ ਵਿੱਚ ਅੱਗੇ ਸੀ। ਉੱਤਰਾਖੰਡ ਵਿੱਚ ਵੀ ਭਾਜਪਾ ਨੇ ਉਪਰੋਥੱਲੀ ਸਰਕਾਰ ਬਣਾਉਣ ਲਈ ਲੋੜੀਂਦੇ ਬਹੁਮੱਤ ਨੂੰ ਸੌਖਿਆਂ ਹੀ ਹਾਸਲ ਕਰ ਲਿਆ। 70 ਮੈਂਬਰੀ ਅਸੈਂਬਲੀ ਵਿੱਚ ਭਗਵਾ ਪਾਰਟੀ ਨੇ 45 ਸੀਟਾਂ ਜਿੱਤ ਲਈਆਂ ਹਨ ਤੇ ਪਾਰਟੀ 2 ਸੀਟਾਂ ’ਤੇ ਅੱਗੇ ਹੈ। ਗੋਆ ਵਿੱਚ ਭਾਜਪਾ ਨੇ ਹੈਟ੍ਰਿਕ ਲਾਉਣ ਦੀ ਤਿਆਚੀ ਖਿੱਚ ਲਈ ਹੈ। ਸਾਹਿਲੀ ਰਾਜ ਵਿੱਚ ਪਾਰਟੀ ਨੇ ਕੁੱਲ 40 ਸੀਟਾਂ ਵਿੱਚੋਂ 20 ਸੀਟਾਂ ਜਿੱਤੀਆਂ ਹਨ ਤੇ ਪਾਰਟੀ ਸਰਕਾਰ ਬਣਾਉਣ ਤੋਂ ਇਕ ਕਦਮ ਦੂਰ ਹੈ। ਆਮ ਆਦਮੀ ਪਾਰਟੀ ਇਥੇ ਦੋ ਸੀਟਾਂ ਨਾਲ ਖਾਤਾ ਖੋਲ੍ਹਣ…
  ਵਾਸ਼ਿੰਗਟਨ - ਮਨੁੱਖੀ ਅਧਿਕਾਰਾਂ ਦੀ ਮਾਹਿਰ ਅੰਮ੍ਰਿਤ ਕੌਰ ਅਕਰੇ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਅਮਰੀਕਾ ਵਿੱਚ ਸਿੱਖ ਭਾਈਚਾਰੇ ਖ਼ਿਲਾਫ਼ ਧਾਰਮਿਕ ਵਿਤਕਰਾ ਅਤੇ ਨਫ਼ਰਤ ਦੀਆਂ ਘਟਨਾਵਾਂ ਵਿੱਚ ਹਾਲ ਹੀ ਵਿੱਚ ਵਾਧਾ ਹੋਇਆ ਹੈ। ਨਾਲ ਹੀ, ਉਨ੍ਹਾਂ ਨੇ ਪ੍ਰਸ਼ਾਸਨ ਅਤੇ ਅਮਰੀਕੀ ਕਾਂਗਰਸ ਨੂੰ ਇਸ ਨੂੰ ਖ਼ਤਮ ਕਰਨ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਅਕਰੇ ਨੇ ਹਾਲ ਹੀ ਵਿੱਚ ਵਿਤਕਰੇ ਅਤੇ ਨਾਗਰਿਕ ਹੱਕ ’ਤੇ ਕਾਂਗਰਸ ਦੀ ਸੁਣਵਾਈ ਦੌਰਾਨ ਸੰਵਿਧਾਨ, ਨਾਗਰਿਕ ਅਧਿਕਾਰ ਅਤੇ ਸ਼ਹਿਰੀ ਆਜ਼ਾਦੀ ਬਾਰੇ ਸਦਨ ਦੀ ਜੁਡੀਸ਼ਰੀ ਸਬ-ਕਮੇਟੀ ਦੇ ਮੈਂਬਰਾਂ ਨੂੰ ਇਹ ਜਾਣਕਾਰੀ ਦਿੱਤੀ। ਅਕਰੇ ‘ਸਿੱਖ ਕੋਲੀਸ਼ਨ’ ਦੀ ਕਾਨੂੰਨੀ ਡਾਇਰੈਕਟਰ ਹੈ। ਉਨ੍ਹਾਂ ਕਿਹਾ, ‘‘ਸਰਕਾਰੀ ਨੀਤੀਆਂ ਅਤੇ ਕਾਨੂੰਨਾਂ ਦੀ ਪੱਖਪਾਤੀ ਵਿਆਖਿਆ ਨਾਲ ਆਵਾਜਾਈ, ਮਨੋਰੰਜਨ, ਸਿਹਤ, ਫ਼ੌਜ ਅਤੇ ਲਾਅ ਐਨਫੋਰਸਮੈਂਟ ਸਣੇ ਜਨਤਕ ਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ ਸਿੱਖਾਂ ਨੂੰ ਨੁਕਸਾਨ ਹੁੰਦਾ ਹੈ।’’ ਉਨ੍ਹਾਂ ਕਿਹਾ, ‘‘ਅਸੀਂ ਵੇਖਿਆ ਹੈ ਕਿ ਸਿੱਖਾਂ ਨੂੰ ਕਈ ਵਾਰ ਕੰਮ ਨਾਲ ਸਬੰਧਿਤ ਜਾਂਚ ਲਈ ਆਪਣੇ ਕੇਸ ਕਟਵਾਉਣ ਲਈ ਕਿਹਾ ਜਾਂਦਾ ਹੈ।’’ ਅਕਰੇ ਨੇ ਕਿਹਾ ਕਿ ਸਮੇਂ-ਸਮੇਂ ’ਤੇ ਕਈ…
  ਕੀਵ/ਮਾਸਕੋ - ਯੂਕਰੇਨ ਦੇ ਕਈ ਸ਼ਹਿਰਾਂ ’ਚ ਗਹਿਗੱਚ ਲੜਾਈ ਦਰਮਿਆਨ ਰੂਸ ਅਤੇ ਯੂਕਰੇਨ ਗੱਲਬਾਤ ਲਈ ਰਾਜ਼ੀ ਹੋ ਗਏ ਹਨ। ਉਂਜ ਪੱਛਮੀ ਮੁਲਕਾਂ ਦੇ ਤਿੱਖੇ ਬਿਆਨਾਂ ਮਗਰੋਂ ਚੱਲ ਰਹੇ ਤਣਾਅ ਦਰਮਿਆਨ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਰੂਸੀ ਪਰਮਾਣੂ ਦਸਤਿਆਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਪੂਤਿਨ ਦੇ ਸਖ਼ਤ ਰਵੱਈਏ ਮਗਰੋਂ ਹੀ ਯੂਕਰੇਨ ਵਾਰਤਾ ਲਈ ਰਾਜ਼ੀ ਹੋਇਆ ਹੈ। ਉਧਰ ਕਈ ਹਵਾਈ ਅੱਡਿਆਂ, ਈਂਧਣ ਕੇਂਦਰਾਂ ਅਤੇ ਹੋਰ ਅਹਿਮ ਅਦਾਰਿਆਂ ’ਤੇ ਹਮਲਿਆਂ ਮਗਰੋਂ ਰੂਸੀ ਫ਼ੌਜ ਐਤਵਾਰ ਨੂੰ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ’ਚ ਦਾਖ਼ਲ ਹੋ ਗਈ। ਉਸ ਵੱਲੋਂ ਦੱਖਣੀ ਖਿੱਤੇ ’ਚ ਸਥਿਤ ਰਣਨੀਤਕ ਬੰਦਰਗਾਹਾਂ ’ਤੇ ਵੀ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਰੂਸੀ ਫ਼ੌਜ ਨੇ ਖਾਰਕੀਵ ’ਚ ਇਕ ਗੈਸ ਪਾਈਪਲਾਈਨ ਨੂੰ ਉਡਾ ਦਿੱਤਾ। ਖਾਰਕੀਵ ਖੇਤਰੀ ਪ੍ਰਸ਼ਾਸਨ ਦੇ ਮੁਖੀ ਓਲੇਹ ਸਿਨੇਹੁਬੋਵ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਘਰ ਛੱਡ ਕੇ ਨਾ ਜਾਣ ਅਤੇ ਯੂਕਰੇਨੀ ਫ਼ੌਜ ਰੂਸ ਨੂੰ ਟੱਕਰ ਦੇ ਰਹੀ ਹੈ। ਕੀਵ ਦੇ ਮੇਅਰ ਮੁਤਾਬਕ ਵਾਸਿਲਕੀਵ ’ਚ…
  Page 3 of 103

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com